1ਉਹ ਮੰਦੀਆਂ ਗੱਲਾਂ ਵਾਪਰੀਆਂ ਪਰ ਮੈਂ ਆਪਣੇ ਲੋਕਾਂ, ਇਸਰਾਏਲੀਆਂ ਤੇ ਹੋਣ ਲਈ ਆਗੂਆਂ ਨੂੰ ਚੁਣਿਆ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਹਰਾਵਾਂਗਾ। “‘ਮੈਂ ਤੈਨੂੰ ਦੱਸਦਾ ਹਾਂ ਕਿ ਯਹੋਵਾਹ ਤੇਰੇ ਲਈ ਇੱਕ ਭਵਨ ਬਣਾਵੇਗਾ।"
2ਜਦ ਤੂੰ ਮਰ ਜਾਵੇਂਗਾ ਅਤੇ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਵੇਂਗਾ ਤਦ ਮੈਂ ਤੇਰੇ ਬਾਅਦ ਤੇਰੇ ਪੁੱਤਰ ਨੂੰ ਨਵਾਂ ਪਾਤਸ਼ਾਹ ਬਣਾਵਾਂਗਾ। ਇਹ ਨਵਾਂ ਪਾਤਸ਼ਾਹ ਤੇਰੇ ਆਪਣੇ ਪੁੱਤਰਾਂ ਵਿੱਚੋਂ ਇੱਕ ਹੋਵੇਗਾ। ਅਤੇ ਮੈਂ ਉਸਦਾ ਰਾਜ ਮਜ਼ਬੂਤ ਬਣਾਵਾਂਗਾ।"
3ਤੇਰਾ ਪੁੱਤਰ ਮੇਰੇ ਲਈ ਭਵਨ ਨਿਰਮਾਣ ਕਰੇਗਾ ਅਤੇ ਮੈਂ ਤੇਰੇ ਪੁੱਤਰ ਦੀ ਗੱਦੀ ਸਦੀਵ ਤੀਕ ਅਚੱਲ ਰੱਖਾਂਗਾ।"
4ਮੈਂ ਉਸਦਾ ਪਿਤਾ ਹੋਵਾਂਗਾ, ਤੇ ਉਹ ਮੇਰਾ ਪੁੱਤਰ ਹੋਵੇਗਾ। ਤੇਰੇ ਤੋਂ ਪਹਿਲਾਂ, ਇੱਥੋਂ ਦਾ ਪਾਤਸ਼ਾਹ ਸ਼ਾਊਲ ਸੀ, ਅਤੇ ਮੈਂ ਆਪਣਾ ਪਿਆਰ ਅਤੇ ਆਪਣੀ ਮਿਹਰ ਉਸ ਤੋਂ ਹਟਾਅ ਲਈ, ਪਰ ਮੈਂ ਤੇਰੇ ਪੁੱਤਰ ਨੂੰ ਸਦੀਵ ਪਿਆਰ ਕਰਾਂਗਾ।"
5ਉਸ ਨੂੰ ਮੈਂ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਲਈ ਮੁਖੀਆਂ ਰੱਖਾਂਗਾ ਅਤੇ ਉਸਦਾ ਰਾਜ ਹਮੇਸ਼ਾ-ਹਮੇਸ਼ਾ ਲਈ ਅਚੱਲ ਰਹੇਗਾ।’”"

6ਨਾਥਾਨ ਨੇ ਦਾਊਦ ਨੂੰ ਇਸ ਸਾਰੇ ਦਰਸ਼ਨ ਬਾਰੇ ਦੱਸਿਆ ਅਤੇ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਵੀ ਦੱਸਿਆ ਜੋ ਪਰਮੇਸ਼ੁਰ ਨੇ ਬਚਨ ਕੀਤੇ ਸਨ।"
7ਦਾਊਦ ਦੀ ਪ੍ਰਾਰਥਨਾ ਤਦ ਦਾਊਦ ਪਾਤਸ਼ਾਹ ਪਵਿੱਤਰ ਤੰਬੂ ਵੱਲ ਗਿਆ ਅਤੇ ਯਹੋਵਾਹ ਦੇ ਸਾਹਮਣੇ ਬੈਠ ਕੇ ਆਖਣ ਲੱਗਾ, “ਹੇ ਯਹੋਵਾਹ ਪਰਮੇਸ਼ੁਰ! ਤੂੰ ਮੇਰੇ ਅਤੇ ਮੇਰੇ ਘਰਾਣੇ ਤੇ ਅਪਾਰ ਰਹਿਮਤ ਕੀਤੀ ਹੈ। ਮੈਂ ਨਹੀਂ ਜਾਣਦਾ ਇਸ ਨਾਚੀਜ਼ ਤੇ ਕਿਰਪਾ ਦਾ ਕਾਰਣ।"
8ਅਤੇ ਹੇ ਪਰਮੇਸ਼ੁਰ, ਜਿਵੇਂ ਕਿ ਇਹ ਕਾਫ਼ੀ ਨਾ ਹੋਣ, ਤੂੰ ਮੈਨੂੰ ਮੇਰੇ ਪਰਿਵਾਰ ਦਾ ਭਵਿੱਖ ਦੱਸਿਆ, ਅਤੇ ਤੂੰ ਮੈਨੂੰ ਇੰਝ ਦਰਸਾਇਆ ਜਿਵੇਂ ਕਿ ਮੈਂ ਸਾਰੇ ਆਦਮੀਆਂ ਤੋਂ ਵੱਧੇਰੇ ਮਹੱਤਵਪੂਰਣ ਹੋਵਾਂ।"
9ਮੈਂ ਕੌਣ ਹਾਂ ਜੋ ਕੁਝ ਆਖਾਂ ਤੇ ਹੋਰ ਇਸ ਤੋਂ ਵੱਧ ਮੈਂ ਕੀ ਆਖ ਸੱਕਦਾ ਹਾਂ? ਤੂੰ ਤਾਂ ਪਹਿਲਾਂ ਹੀ ਮੇਰੇ ਤੇ ਅਪਾਰ ਦਰਿਸ਼ਟੀ ਕੀਤੀ ਹੈ ਤੇ ਤੂੰ ਜਾਣਦਾ ਹੈਂ ਕਿ ਮੈਂ ਤਾਂ ਸਿਰਫ਼ ਤੇਰਾ ਸੇਵਕ ਹਾਂ!"
10ਹੇ ਯਹੋਵਾਹ, ਤੂੰ ਆਪਣੀ ਇੱਛਾ ਅਨੁਸਾਰ ਮੇਰੀ ਖਾਤਿਰ ਇਹ ਅਚਰਜ ਕਾਰਜ ਕੀਤਾ। ਤੂੰ ਮੈਨੂੰ ਇਨ੍ਹਾਂ ਸਾਰੀਆਂ ਮਹਾਨ ਗੱਲਾਂ ਦਾ ਪਤਾ ਲਗਾਉਣ ਦੀ ਇੱਛਾ ਕੀਤੀ!"

11ਹੇ ਯਹੋਵਾਹ! ਤੈਥੋਂ ਸਿਵਾ ਹੋਰ ਕੋਈ ਪਰਮੇਸ਼ੁਰ ਨਹੀਂ। ਅਸੀਂ ਹੋਰ ਕਿਸੇ ਵੀ ਦੇਵਤੇ ਬਾਰੇ ਅਜਿਹੇ ਕਰਿਸ਼ਮੇ ਦਿਖਾਉਣ ਬਾਰੇ ਨਹੀਂ ਸੁਣਿਆ ਜਿਵੇਂ ਤੂੰ ਕਰਦਾ ਹੈਂ!"
12ਕੀ ਦੁਨੀਆਂ ਵਿੱਚ ਕੋਈ ਅਜਿਹੀ ਕੌਮ ਹੈ ਜਿਹੜੀ ਤੇਰੇ ਲੋਕਾਂ, ਇਸਰਾਏਲ ਦੇ ਤੁਲਨਾਯੋਗ ਹੋਵੇ। ਨਹੀਂ! ਧਰਤੀ ਤੇ ਅਜਿਹੀ ਕੌਮ ਸਿਰਫ਼ ਇਸਰਾਏਲ ਹੀ ਹੈ ਜਿਸ ਲਈ ਤੂੰ ਅਜਿਹੇ ਅਚਰਜ ਕਾਰਜ ਕੀਤੇ ਹਨ। ਤੂੰ ਸਾਨੂੰ ਮਿਸਰ ਵਿੱਚੋਂ ਕੱਢ ਕੇ ਅਜਾਦ ਕੀਤਾ। ਤੂੰ ਆਪਣਾ ਨਾਉਂ ਜੱਸ ਆਪੇ ਕੀਤਾ। ਤੂੰ ਆਪ ਹੀ ਆਪਣੇ ਲੋਕਾਂ ਦੇ ਸਾਹਵੇਂ ਹੋਇਆ ਤੇ ਸਾਡੇ ਲਈ ਦੂਜੇ ਲੋਕਾਂ ਤੋਂ ਜ਼ਬਰਦਸਤੀ ਉਨ੍ਹਾਂ ਦੀ ਭੂਮੀ ਹਥਿਆ ਕੇ ਸਾਨੂੰ ਦਿੱਤੀ!"
13ਤੂੰ ਇਸਰਾਏਲ ਨੂੰ ਹਮੇਸ਼ਾ ਲਈ ਆਪਣੇ ਲੋਕ ਬਣਾਇਆ। ਅਤੇ ਹੇ ਯਹੋਵਾਹ ਤੂੰ ਉਨ੍ਹਾਂ ਦਾ ਪਰਮੇਸ਼ੁਰ ਹੋ ਗਿਆ।"
14“ਹੇ ਯਹੋਵਾਹ! ਜਿਹੜਾ ਵਚਨ ਤੂੰ ਆਪਣੇ ਸੇਵਕ ਅਤੇ ਉਸਦੀ ਕੁਲ ਲਈ ਆਖਿਆ ਸੀ, ਉਹ ਹਮੇਸ਼ਾ ਲਈ ਸਥਿਰ ਰਹੇ ਅਤੇ ਤੂੰ ਉਸ ਵਚਨ ਨੂੰ ਜਿਵੇਂ ਆਖਿਆ ਸੀ ਪੂਰਾ ਕਰੇਂ!"
15ਤੂੰ ਆਪਣੇ ਇਕਰਾਰਾਂ ਨੂੰ ਪੂਰਾ ਕਰੀਂ ਤਾਂ ਜੋ ਲੋਕ ਹਮੇਸ਼ਾ ਤੇਰੇ ਨਾਂ ਦੀ ਉਸਤਤ ਕਰਦੇ ਰਹਿਣ। ਤਦ ਲੋਕ ਕਹਿਣਗੇ, ‘ਸਰਬ ਸ਼ਕਤੀਮਾਨ ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ।’ ਮੈਂ ਤੇਰਾ ਸੇਵਕ ਹਾਂ। ਹੇ ਯਹੋਵਾਹ ਮੇਰੇ ਤੇ ਆਓ ਮੇਰੇ ਪਰਿਵਾਰ ਤੇ ਆਪਣੀ ਕਿਰਪਾ ਕਰ ਤਾਂ ਜੋ ਸਦੀਵ ਤੇਰੀ ਸੇਵਾ ਕਰਦੇ ਰਹਿਣ।"

16“ਹੇ ਮੇਰੇ ਪਰਮੇਸ਼ੁਰ, ਤੂੰ ਮੇਰੇ, ਆਪਣੇ ਸੇਵਕ ਨਾਲ ਗੱਲ ਕੀਤੀ। ਤੂੰ ਇਹ ਸਪੱਸ਼ਟ ਕਰ ਦਿੱਤਾ ਕਿ ਤੂੰ ਮੇਰੇ ਉਪਰੰਤ, ਮੇਰੇ ਪਰਿਵਾਰ ਨੂੰ ਹੀ ਸ਼ਾਸਨ ਦੇਵੇਂਗਾ। ਇਸੇ ਕਾਰਣ, ਮੈਂ ਇਨ੍ਹਾਂ ਸਭ ਗੱਲਾਂ ਦੀ ਬੇਨਤੀ ਕਰਨ ਲਈ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕਰ ਸੱਕਿਆ ਹਾਂ।"
17ਹੇ ਯਹੋਵਾਹ! ਤੂੰ ਹੀ ਪਰਮੇਸ਼ੁਰ ਹੈਂ ਅਤੇ ਹੇ ਸੱਚੇ ਯਹੋਵਾਹ! ਤੂੰ ਖੁਦ ਹੀ ਆਪਣੇ ਸੇਵਕ ਲਈ ਇਹ ਚੰਗੀਆਂ ਗੱਲਾਂ ਕਰਨ ਦਾ ਇਕਰਾਰ ਕੀਤਾ।"
18ਹੇ ਯਹੋਵਾਹ! ਤੂੰ ਮੇਰੇ ਪਰਿਵਾਰ ਨੂੰ ਅਸੀਸ ਦੇਣ ਦੀ ਕਿਰਪਾਲਤਾ ਕੀਤੀ, ਅਤੇ ਤੂੰ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਇਕਰਾਰ ਕੀਤਾ ਕਿ ਉਹ ਸਦੀਵ ਤੇਰੇ ਅੱਗੇ ਸੇਵਾ ਕਰ ਸੱਕਣਗੇ। ਹੇ ਯਹੋਵਾਹ! ਤੂੰ ਆਪ ਮੇਰੇ ਪਰਿਵਾਰ ਨੂੰ ਅਸੀਸ ਦਿੱਤੀ ਹੈ ਤਾਂ ਸੱਚਮੁੱਚ ਉਹ ਸਦਾ ਤੀਕ ਤੇਰੀ ਅਸੀਸ ਦੀ ਮਿਹਰ ਵਿੱਚ ਰਹੇ।”"
19ਦਾਊਦ ਦੀ ਦੂਜੀਆਂ ਕੌਮਾਂ ਉੱਪਰ ਜਿੱਤ ਬਾਅਦ ਵਿੱਚ ਦਾਊਦ ਨੇ ਫ਼ਲਿਸਤੀਆਂ ਉੱਪਰ ਹਮਲਾ ਕੀਤਾ। ਉਸ ਨੇ ਫ਼ਲਿਸਤੀਆਂ ਨੂੰ ਹਰਾਇਆ। ਉਸ ਨੇ ਫ਼ਲਿਸਤੀਆਂ ਦੇ ਗਥ ਸ਼ਹਿਰ ਅਤੇ ਉਸ ਦੇ ਆਸ-ਪਾਸ ਦੇ ਹੋਰ ਛੋਟੇ ਸ਼ਹਿਰਾਂ ਨੂੰ ਜਿੱਤ ਲਿਆ।"
20ਫ਼ਿਰ ਦਾਊਦ ਨੇ ਮੋਆਬ ਦੇਸ ਨੂੰ ਹਰਾਇਆ ਅਤੇ ਮੋਆਬੀ ਦਾਊਦ ਦੀ ਪਰਜ਼ਾ ਬਣ ਗਏ ਅਤੇ ਉਹ ਦਾਊਦ ਲਈ ਨਜ਼ਰਾਨਾ ਲੈ ਕੇ ਆਏ।"

21ਦਾਊਦ ਸ਼ੋਬਾਹ ਦੇ ਰਾਜੇ ਹਦਰਅਜ਼ਰ ਅਤੇ ਉਸਦੀ ਫ਼ੌਜ ਦੇ ਖਿਲਾਫ ਲੜਿਆ। ਉਹ ਹਮਾਥ ਤੀਕ ਲੜਿਆ, ਕਿਉਂ ਕਿ ਹਦਰਅਜ਼ਰ ਨੇ ਆਪਣੇ ਰਾਜ ਨੂੰ ਫ਼ਰਾਤ ਦਰਿਆ ਤੀਕ ਫ਼ੈਲਾਉਣ ਦੀ ਕੋਸ਼ਿਸ਼ ਕੀਤੀ ਸੀ।"
22ਦਾਊਦ ਨੇ ਹਦਰ ਅਜ਼ਰ ਤੋਂ 1,000 ਰੱਥ, 7,000 ਸਾਰਥੀ, 20,000 ਸਿਪਾਹੀ ਲੈ ਲਏ ਅਤੇ ਉਸ ਨੇ ਬਹੁਤ ਸਾਰੇ ਘੋੜਿਆਂ ਨੂੰ ਲੰਗੜਿਆਂ ਕਰ ਦਿੱਤਾ ਜਿਹੜੇ ਰੱਥਾਂ ਨੂੰ ਖਿੱਚਦੇ ਸਨ। ਪਰ ਉਸ ਨੇ ਇੱਕ ਸੌ ਰੱਥਾਂ ਨੂੰ ਖਿੱਚਣ ਲਈ ਕਾਫੀ ਘੋੜੇ ਰੱਖ ਲਏ।"
23ਦੰਮਿਸਕ ਸ਼ਹਿਰ ਦੇ ਅਰਾਮੀ ਲੋਕ ਸ਼ੋਬਾਹ ਦੇ ਰਾਜਾ ਹਦਰਅਜ਼ਰ ਦੀ ਮਦਦ ਲਈ ਆਏ, ਪਰ ਦਾਊਦ ਨੇ ਅਰਾਮੀਆਂ ਦੀ ਆਈ ਫੌਜ ਵਿੱਚੋਂ ਉਨ੍ਹਾਂ ਦੇ 22,000 ਸੈਨਿਕ ਮਾਰ ਦਿੱਤੇ।"
24ਫ਼ਿਰ ਦਾਊਦ ਨੇ ਦੰਮਿਸਕ ਵਿੱਚ ਗੜ੍ਹ ਬਣਾ ਦਿੱਤੇ। ਅਰਾਮੀ ਉਸਦੀ ਪਰਜ਼ਾ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਇਉਂ ਜਿੱਥੇ ਕਿਤੇ ਵੀ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਜਿੱਤ ਦਿੱਤੀ।"
25ਦਾਊਦ ਨੇ ਹਦਰਅਜ਼ਰ ਦੇ ਸੈਨਾਪਤੀਆਂ ਦੀਆਂ ਸੋਨੇ ਦੀਆਂ ਢਾਲਾਂ ਲੈ ਲਈਆਂ ਅਤੇ ਯਰੂਸ਼ਲਮ ਵਿੱਚ ਲੈ ਆਇਆ।"

26ਦਾਊਦ ਨੇ ਹਦਰਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਬਹੁਤ ਸਾਰਾ ਪਿੱਤਲ ਵੀ ਲਿਆਂਦਾ ਜਿਸ ਨੂੰ ਬਾਅਦ ਵਿੱਚ ਸੁਲੇਮਾਨ ਨੇ ਇਹੀ ਪਿੱਤਲ ਮੰਦਰ ਦੇ ਪਿੱਤਲ ਦੇ ਹੌਜ਼, ਥੰਮ ਅਤੇ ਭਾਂਡੇ ਬਨਾਉਣ ਲਈ ਵਰਤਿਆ।"
27ਹਮਾਥ ਦੇ ਰਾਜਾ ਤੋਊ ਨੇ ਸੁਣਿਆ ਕਿ ਦਾਊਦ ਨੇ ਸੋਬਾਹ ਦੇ ਰਾਜੇ, ਹਦਰਅਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ ਸੀ।"
28ਤਾਂ ਤੋਊ ਨੇ ਆਪਣੇ ਪੁੱਤਰ, ਹਦੋਰਾਮ ਨੂੰ ਦਾਊਦ ਨੂੰ ਉਸਦੀ ਜਿੱਤ ਲਈ ਵੱਧਾਈਆਂ ਦੇਣ ਲਈ ਅਤੇ ਉਸਤੋਂ ਸ਼ਾਂਤੀ ਦੀ ਮੰਗ ਕਰਨ ਲਈ ਭੇਜਿਆ। ਇਹ ਉਸ ਨੇ ਇਸ ਲਈ ਕੀਤਾ ਕਿਉਂਕਿ ਦਾਊਦ ਨੇ ਹਦਰਅਜ਼ਰ ਦੇ ਖਿਲਾਫ਼ ਲੜਕੇ ਉਸ ਨੂੰ ਹਰਾਇਆ ਸੀ। ਹਦਰਅਜ਼ਰ ਤੋਊ ਨਾਲ ਇੱਕ ਵਾਰੀ ਪਹਿਲਾਂ ਲੜਾਈ ਕਰ ਚੁੱਕਾ ਸੀ। ਹਦੋਰਾਮ ਨੇ ਦਾਊਦ ਨੂੰ ਹਰ ਤਰ੍ਹਾਂ ਦੇ ਸੋਨੇ, ਚਾਂਦੀ ਅਤੇ ਕਾਂਸੀ ਦੀਆਂ ਵਸਤਾਂ ਭੇਟ ਕੀਤੀਆਂ।"
29ਦਾਊਦ ਪਾਤਸ਼ਾਹ ਨੇ ਉਨ੍ਹਾਂ ਸਾਰੀਆਂ ਵਸਤਾਂ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਨੂੰ ਭੇਟ ਕੀਤੀਆਂ। ਦਾਊਦ ਨੇ ਉਨ੍ਹਾਂ ਸੋਨੇ-ਚਾਂਦੀ ਦੀਆਂ ਵੀ ਸਾਰੀਆਂ ਵਸਤਾਂ ਨੂੰ ਜੋ ਉਹ ਸਾਰੀਆਂ ਕੌਮਾਂ ਭਾਵ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਿਆਏ ਸਨ, ਸਭ ਯਹੋਵਾਹ ਦੇ ਅਰਪਣ ਕਰ ਦਿੱਤੀਆਂ।"
30ਅਬਿਸ਼ਈ ਜੋ ਸਰੂਯਾਹ ਦਾ ਪੁੱਤਰ ਸੀ ਨੇ ਲੂਣ ਦੀ ਵਾਦੀ ਵਿੱਚ 18,000 ਅਦੋਮੀਆਂ ਨੂੰ ਮਾਰ ਸੁੱਟਿਆ।"

31ਅਬਿੱਸਈ ਨੇ ਅਦੋਮ ਵਿੱਚ ਗਰੀਜ਼ਨਾਂ ਨੂੰ ਰੱਖਿਆ ਅਤੇ ਸਾਰੇ ਅਦੋਮੀ ਦਾਊਦ ਦੀ ਪਰਜਾ ਬਣ ਗਏ। ਜਿੱਥੇ ਕਿਤੇ ਵੀ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਜਿੱਤ ਦਿੱਤੀ।"
32ਦਾਊਦ ਦੇ ਮਹੱਤਵਪੂਰਣ ਅਧਿਕਾਰੀ ਦਾਊਦ ਨੇ ਸਾਰੇ ਇਸਰਾਏਲ ਤੇ ਰਾਜ ਕੀਤਾ। ਉਸ ਨੇ ਉਹੀ ਸਭ ਕੀਤਾ ਜੋ ਧਰਤੀ ਸੀ ਅਤੇ ਉਹ ਆਪਣੇ ਰਾਜ ਦੇ ਸਾਰੇ ਲੋਕਾਂ ਲਈ ਨਿਆਂਈ ਸੀ।"
33ਯੋਆਬ ਜੋ ਸਰੂਯਾਹ ਦਾ ਪੁੱਤਰ ਸੀ ਉਹ ਦਾਊਦ ਦੀ ਫ਼ੌਜ ਦਾ ਸੈਨਾਪਤੀ ਸੀ। ਅਤੇ ਯਹੋਸ਼ਫ਼ਟ ਜੋ ਅਹੀਲੂਦ ਦਾ ਪੁੱਤਰ ਸੀ ਉਸ ਨੇ ਦਾਊਦ ਦੇ ਕਾਰਜਾਂ ਦਾ ਇਤਹਾਸ ਲਿਖਿਆ।"
34ਸਾਦੋਕ ਅਹੀਟੂਬ ਦਾ ਪੁੱਤਰ ਅਤੇ ਅਬਿਯਾਥਾਰ ਦਾ ਪੁੱਤਰ ਅਬੀਮਲਕ ਜਾਜਕ ਸਨ। ਸ਼ੌਵਸ਼ਾ ਮੁਨਸ਼ੀ ਸੀ।"
35ਬਿਨਾਯਾਹ ਜੋ ਯਹੋਯਾਦਾ ਦਾ ਪੁੱਤਰ, ਕਰੇਤੀਆਂ ਅਤੇ ਫ਼ਲੇਤੀਆਂ ਦਾ ਆਗੂ ਸੀ। ਦਾਊਦ ਦੇ ਪੁੱਤਰ ਮਹੱਤਵਪੂਰਣ ਵਜ਼ੀਰ ਸਨ, ਜੋ ਉਸ ਦੇ ਪਾਸੇ ਸੇਵਾ ਕਰਦੇ ਸਨ।"

36ਅੰਮੋਨੀ ਲੋਕਾਂ ਵੱਲੋਂ ਦਾਊਦ ਦੇ ਬੰਦਿਆਂ ਨੂੰ ਸ਼ਰਮਿੰਦਗੀ ਦੇਣਾ ਨਾਹਾਸ਼ ਅੰਮੋਨੀਆਂ ਦਾ ਪਾਤਸ਼ਾਹ ਸੀ। ਨਾਹਾਸ਼ ਦੀ ਮੌਤ ਤੋਂ ਬਾਅਦ, ਉਸਦਾ ਪੁੱਤਰ ਨਵਾਂ ਪਾਤਸ਼ਾਹ ਬਣਿਆ।"
37ਤਦ ਦਾਊਦ ਨੇ ਆਖਿਆ, “ਨਾਹਾਸ਼ ਮੇਰੇ ਤੇ ਦਿਆਲੂ ਸੀ, ਇਸ ਲਈ ਮੈਂ ਵੀ ਉਸ ਦੇ ਪੁੱਤਰ, ਹਾਨੂਨ ਤੇ ਦਿਆਲੂ ਹੋਵਾਂਗਾ।” ਇਸ ਲਈ ਦਾਊਦ ਨੇ ਹਾਨੂਨ ਕੋਲ ਉਸ ਦੇ ਪਿਤਾ ਦੀ ਮੌਤ ਦਾ ਸੋਗ ਪ੍ਰਗਟ ਕਰਨ ਲਈ ਆਪਣੇ ਹਲਕਾਰੇ ਭੇਜੇ ਅਤੇ ਉਸ ਦੇ ਹਲਕਾਰੇ ਅੰਮੋਨ ਦੇਸ਼ ਵਿੱਚ ਹਾਨੂਨ ਨੂੰ ਅਫ਼ਸੋਸ ਪ੍ਰਗਟ ਕਰਨ ਲਈ ਉਸ ਕੋਲ ਪਹੁੰਚੇ।"
38ਪਰ ਅੰਮੋਨੀ ਆਗੂਆਂ ਨੇ ਹਾਨੂਨ ਨੂੰ ਕਿਹਾ, “ਕੀ ਤੂੰ ਉਸ ਤੇ ਵਿਸ਼ਵਾਸ ਕਰਦਾ ਹੈਂ? ਤੂੰ ਕੀ ਸੋਚਦਾ ਹੈਂ ਕਿ ਦਾਊਦ ਨੇ ਇਨ੍ਹਾਂ ਆਦਮੀਆਂ ਨੂੰ ਤੇਰੇ ਪਿਤਾ ਦੀ ਮੌਤ ਤੇ ਅਫਸੋਸ ਕਰਨ ਲਈ ਜਾਂ ਤੇਰੇ ਮੁਰਦਾ ਪਿਤਾ ਦਾ ਆਦਰ ਕਰਨ ਲਈ ਭੇਜਿਆ ਹੈ? ਨਹੀਂ ਪਰ ਉਸ ਨੇ ਇਨ੍ਹਾਂ ਲੋਕਾਂ ਨੂੰ ਤੈਨੂੰ ਤਬਾਹ ਕਰਨ ਦੇ ਮਕਸਦ ਨਾਲ, ਤੇਰੀ ਧਰਤੀ ਦੀ ਜਸੂਸੀ ਕਰਨ ਲਈ ਭੇਜਿਆ ਹੈ!”"
39ਤਾਂ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਪਕੜ ਲਿਆ ਅਤੇ ਉਨ੍ਹਾਂ ਨੂੰ ਕੈਦ ਕਰ ਕੇ ਉਨ੍ਹਾਂ ਦੀਆਂ ਦਾੜੀਆਂ ਮੁਨਵਾ ਦਿੱਤੀਆਂ ਇਹੀ ਨਹੀਂ ਸਗੋਂ ਉਨ੍ਹਾਂ ਦੀਆਂ ਪੋਸ਼ਾਕਾਂ ਨੂੰ ਵੀ ਫ਼ਾੜ ਕੇ ਉਨ੍ਹਾਂ ਨੂੰ ਧੜੋਂ ਨੰਗਾ ਕਰ ਸੁੱਟਿਆ। ਇਉਂ ਉੱਨ੍ਹਾਂ ਨੂੰ ਜ਼ਲੀਲ ਕਰਕੇ ਵਾਪਿਸ ਭੇਜਿਆ।"
40ਦਾਊਦ ਦੇ ਆਦਮੀਆਂ ਨੇ ਘਰ ਪਹੁੰਚਣ ’ਚ ਬੜੀ ਸ਼ਰਮ ਮਹਿਸੂਸ ਕੀਤੀ। ਕੁਝ ਲੋਕਾਂ ਨੇ ਦਾਊਦ ਕੋਲ ਜਾ ਕੇ ਉਨ੍ਹਾਂ ਦੀ ਇਹ ਸਾਰੀ ਵਾਰਦਾਤ ਉਸ ਨੂੰ ਸੁਣਾਈ। ਤਾਂ ਦਾਊਦ ਪਾਤਸ਼ਾਹ ਨੇ ਆਪਣੇ ਆਦਮੀਆਂ ਨੂੰ ਇਹ ਸੁਨੇਹਾ ਭੇਜਿਆ, “ਜਦ ਤੀਕ ਤੁਹਾਡੀ ਦਾੜੀ ਮੁੜ ਵੱਧ ਨਾ ਜਾਵੇ, ਉਨੀ ਦੇਰ ਤੁਸੀਂ ਯਰੀਹੋ ਸ਼ਹਿਰ ਵਿੱਚ ਟਿਕੇ ਰਹੋ। ਤੇ ਜਦੋਂ ਦਾੜੀ ਵੱਧ ਜਾਵੇ ਤੁਸੀਂ ਆਪਣੇ ਘਰੀਂ ਮੁੜ ਆਉਣਾ।”"

41ਅੰਮੋਨੀਆਂ ਨੇ ਵੇਖਿਆ ਕਿ ਉਨ੍ਹਾਂ ਨੇ ਦਾਊਦ ਦੀ ਨਜ਼ਰ ਵਿੱਚ ਆਪਣੇ-ਆਪ ਨੂੰ ਦੁਸ਼ਮਣ ਬਣਾ ਲਿਆ ਸੀ ਤੇ ਉਸ ਦੀ ਨਫ਼ਰਤ ਦੇ ਪਾਤਰ ਬਣ ਗਏ ਸਨ। ਤਾਂ ਹਾਨੂਨ ਅਤੇ ਅੰਮੋਨੀਆਂ ਨੇ 34,000 ਕਿਲੋ ਚਾਂਦੀ ਮਸੋਪੋਤਾਮੀਆਂ ਤੋਂ ਰਥਾਂ ਅਤੇ ਅਸਵਾਰਾਂ ਨੂੰ ਲਿਆਉਣ ਲਈ ਦਿੱਤੀ। ਉਹ ਆਰਾਮ ਵਿੱਚੋਂ ਮਾਕਾਹ ਅਤੇ ਸ਼ੋਬਾਹ ਦੇ ਨਗਰਾਂ ਤੋਂ ਵੀ ਰਥਾਂ ਅਤੇ ਅਸਵਾਰਾਂ ਨੂੰ ਲਿਆਏ।"
42ਇਉਂ ਉਨ੍ਹਾਂ ਨੇ 32,000 ਰਥਾਂ ਅਤੇ ਮਕਾਹ ਦੇ ਪਾਤਸ਼ਾਹ ਅਤੇ ਉਸ ਦੇ ਲੋਕਾਂ ਨੂੰ ਭਾੜੇ ਤੇ ਖਰੀਦਿਆ ਤਾਂ ਜੋ ਉਹ ਉਸਦੀ ਮਦਦ ਕਰਨ। ਮਕਾਹ ਦੇ ਪਾਤਸ਼ਾਹ ਅਤੇ ਉਸ ਦੇ ਲੋਕਾਂ ਨੇ ਮੇਦਬਾ ਸ਼ਹਿਰ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਵੀ ਆਪੋ-ਆਪਣੇ ਨਗਰਾਂ ਤੋਂ ਇਕੱਠੇ ਹੋ ਕੇ ਯੁੱਧ ਕਰਨ ਨੂੰ ਆਏ।"
43ਦਾਊਦ ਨੂੰ ਪਤਾ ਲੱਗਾ ਕਿ ਅੰਮੋਨੀ ਲੋਕ ਜੰਗ ਲੜਨ ਲਈ ਇਕੱਠੇ ਹੋ ਰਹੇ ਹਨ ਤਾਂ ਉਸ ਨੇ ਯੋਆਬ ਨੂੰ ਅਤੇ ਆਪਣੀ ਸਾਰੀ ਇਸਰਾਏਲੀ ਫ਼ੌਜ ਨੂੰ ਅੰਮੋਨੀਆਂ ਦੇ ਵਿਰੁੱਧ ਲੜਾਈ ਕਰਨ ਨੂੰ ਭੇਜਿਆ।"
44ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਪੂਰੇ ਤਤਪਰ ਸਨ। ਉਹ ਨਗਰ ਦੇ ਫਾਟਕ ਕੋਲ ਪਹੁੰਚ ਚੁੱਕੇ ਸਨ ਅਤੇ ਜਿਹੜੇ ਪਾਤਸ਼ਾਹ ਉਸਦੀ ਮਦਦ ਲਈ ਨਾਲ ਆਏ ਸਨ ਉਹ ਸ਼ਹਿਰੋ ਦੂਰ ਪੈਲੀਆਂ ਵਿੱਚ ਟਿਕੇ ਰਹੇ।"
45ਯੋਆਬ ਨੇ ਵੇਖਿਆ ਕਿ ਲੜਾਈ ਦਾ ਪਿੜ ਉਸ ਦੇ ਵਿਰੁੱਧ ਦੋ ਦਲਾਂ ਵਿੱਚ ਬਣਿਆ ਹੋਇਆ ਤਤਪਰ ਹੈ। ਇੱਕ ਦਲ ਉਸ ਦੇ ਅੱਗੇ ਅਤੇ ਦੂਜਾ ਉਸ ਦੇ ਪਿੱਛੇ ਵੱਲ ਸੀ। ਤਾਂ ਯੋਆਬ ਨੇ ਇਸਰਾਏਲ ਦੇ ਖਾਸ ਸੂਰਮਿਆਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ ਉਸ ਨੇ ਅਰਾਮ ਦੀ ਫ਼ੌਜ ਦੇ ਵਿਰੁੱਧ ਲੜਨ ਲਈ ਭੇਜਿਆ।"

46ਯੋਆਬ ਨੇ ਬਾਕੀ ਦੀ ਇਸਰਾਏਲੀ ਫ਼ੌਜ ਨੂੰ ਆਪਣੇ ਭਰਾ ਅਬਸ਼ਈ ਦੀ ਕਮਾਨ ਹੇਠਾਂ ਕਰ ਦਿੱਤਾ। ਸੈਨਾ ਦੇ ਸਿਪਾਹੀ ਅੰਮੋਨੀਆਂ ਦੀ ਸੈਨਾ ਦੇ ਖਿਲਾਫ਼ ਲੜਨ ਲਈ ਬਾਹਰ ਨਿਕਲ ਪਏ।"
47ਯੋਆਬ ਨੇ ਅਬਸ਼ਈ ਨੂੰ ਕਿਹਾ, “ਜੇਕਰ ਅਰਾਮ ਦੀ ਸੈਨਾ ਮੇਰੇ ਉੱਤੇ ਹਾਵੀ ਹੋ ਜਾਵੇ ਤਾਂ ਤੂੰ ਮੇਰੀ ਮਦਦ ਕਰੀਂ ਤੇ ਜੇਕਰ ਅਰਾਮੀ ਸੈਨਾ ਤੇਰੇ ਉੱਪਰ ਹਾਵੀ ਹੋ ਗਈ ਤਾਂ ਮੈਂ ਤੇਰੀ ਸਹਾਇਤਾ ਜ਼ਰੂਰ ਕਰਾਂਗਾ।"
You have read 1Chronicles 11
47 verses