1ਆਪਾਂ ਤਕੜੇ ਬਣੀਏ ਅਤੇ ਉਨ੍ਹਾਂ ਦਾ ਬਹਾਦੁਰੀ ਨਾਲ ਸਾਹਮਣਾ ਕਰੀਏ ਜਦੋਂ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਲੜ ਰਹੀਏ ਹੋਈੇਏ! ਯਹੋਵਾਹ ਓਹੀ ਕਰੇ ਜੋ ਉਹ ਸੋਚੇ ਕਿ ਸਹੀ ਹੈ!”"
2ਯੋਆਬ ਅਤੇ ਉਸ ਦੇ ਨਾਲ ਜਿਹੜੀ ਫ਼ੌਜ ਸੀ ਅਰਾਮੀ ਸੈਨਾ ਉੱਪਰ ਹਮਲਾ ਕੀਤਾ ਤਾਂ ਅਰਾਮੀ ਸੈਨਾ ਯੋਆਬ ਅਤੇ ਉਸਦੀ ਫ਼ੌਜ ਅੱਗੋਂ ਭੱਜ ਗਈ।"
3ਜਦੋਂ ਅੰਮੋਨੀ ਸੈਨਾ ਨੇ ਇਹ ਵੇਖਿਆ ਕਿ ਅਰਾਮ ਦੀ ਸੈਨਾ ਨੱਸ ਗਈ ਹੈ ਤਾਂ ਉਹ ਵੀ ਭੱਜ ਗਏ। ਤਾਂ ਅੰਮੋਨੀ ਫ਼ੌਜ ਅਬਸ਼ਈ ਦੇ ਅੱਗੋਂ ਭੱਜ ਖੜੋਤੇ ਅਤੇ ਉਹ ਭੱਜ ਕੇ ਆਪਣੇ ਸ਼ਹਿਰ ਜਾ ਵੜੇ ਅਤੇ ਯੋਆਬ ਫ਼ਿਰ ਵਾਪਿਸ ਯਰੂਸ਼ਲਮ ਨੂੰ ਆ ਗਿਆ।"
4ਜਦੋਂ ਅਰਾਮੀ ਆਗੂਆਂ ਨੂੰ ਪਤਾ ਲੱਗਾ ਕਿ ਇਸਰਾਏਲੀਆਂ ਨੇ ਉਨ੍ਹਾਂ ਨੂੰ ਹਰਾ ਦਿੱਤਾ, ਉਨ੍ਹਾਂ ਨੇ ਫ਼ਰਾਤ ਨਦੀ ਦੇ ਪੂਰਬੀ ਹਿੱਸੇ ਵਿੱਚ ਰਹਿੰਦੇ ਅਰਾਮੀ ਲੋਕਾਂ ਕੋਲ, ਉਨ੍ਹਾਂ ਦੀ ਮਦਦ ਲੈਣ ਲਈ ਹਲਕਾਰੇ ਘੱਲੇ। ਹਦਰਅਜ਼ਰ ਦੀ ਫੌਜ ਦਾ ਆਗੂ ਸੋਫਕ, ਬਾਕੀ ਅਰਾਮੀ ਫ਼ੌਜ ਦਾ ਵੀ ਆਗੂ ਸੀ।"
5ਦਾਊਦ ਨੂੰ ਜਦੋਂ ਪਤਾ ਲੱਗਿਆ ਕਿ ਅਰਾਮ ਦੇ ਲੋਕ ਲੜਾਈ ਲਈ ਇਕੱਠੇ ਹੋ ਰਹੇ ਹਨ ਤਾਂ ਉਸ ਨੇ ਵੀ ਸਾਰੇ ਇਸਰਾਏਲੀਆਂ ਨੂੰ ਇਕੱਠਿਆਂ ਕੀਤਾ। ਦਾਊਦ ਨੇ ਆਪਣੀ ਸਾਰੀ ਫ਼ੌਜ ਦੀ ਅਗਵਾਈ ਕਰਕੇ ਯਰਦਨ ਦਰਿਆ ਨੂੰ ਪਾਰ ਕੀਤਾ ਅਤੇ ਅਰਾਮੀ ਫ਼ੌਜ ਦੇ ਆਹਮਣੋ-ਸਾਹਮਣੇ ਆ ਗਿਆ। ਦਾਊਦ ਨੇ ਆਪਣੀ ਸੈਨਾ ਨੂੰ ਤਿਆਰ ਕਰਕੇ ਅਰਾਮੀਆਂ ਉੱਪਰ ਹਮਲਾ ਕਰ ਦਿੱਤਾ।"

6ਤਦ ਅਰਾਮੀ ਇਸਰਾਏਲੀਆਂ ਅੱਗੋਂ ਭੱਜ ਗਏ। ਦਾਊਦ ਅਤੇ ਉਸਦੀ ਸੈਨਾ ਨੇ 7,000 ਅਰਾਮੀ ਸਾਰਥੀਆਂ ਅਤੇ 40,000 ਅਰਾਮੀ ਸਿਪਾਹੀਆਂ ਨੂੰ ਮਾਰ ਮੁਕਾਇਆ। ਦਾਊਦ ਅਤੇ ਉਸਦੀ ਫ਼ੌਜ ਨੇ ਅਰਾਮੀ ਸੈਨਾ ਦੇ ਸੈਨਾਪਤੀ ਸ਼ੋਫ਼ਕ ਨੂੰ ਵੀ ਵੱਢ ਸੁੱਟਿਆ।"
7ਜਦੋਂ ਹਦਰਅਜ਼ਰ ਦੇ ਸੈਨਾਪਤੀਆਂ ਨੇ ਵੇਖਿਆ ਕਿ ਇਸਰਾਏਲ ਨੇ ਉਨ੍ਹਾਂ ਨੂੰ ਹਾਰ ਦਿੱਤੀ ਹੈ ਤਾਂ ਉਨ੍ਹਾਂ ਨੇ ਦਾਊਦ ਨਾਲ ਸੁਲਾਹ ਕਰ ਲਈ ਅਤੇ ਉਹ ਦਾਊਦ ਦੇ ਦਾਸ ਬਣ ਗਏ। ਇਉਂ ਅਰਾਮੀਆਂ ਨੇ ਮੁੜ ਅੰਮੋਨੀਆਂ ਨੂੰ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ।"
8ਯੋਆਬ ਦਾ ਅੰਮੋਨੀਆਂ ਨੂੰ ਤਬਾਹ ਕਰਨਾ ਬਸੰਤ ਰੁੱਤ ਵਿੱਚ ਯੋਆਬ ਯੁੱਧ ਕਰਨ ਲਈ ਇਸਰਾਏਲੀ ਸੈਨਾ ਨਾਲ ਬਾਹਰ ਨਿਕਲਿਆ। ਇਹ ਸਾਲ ਦਾ ਉਹ ਸਮਾਂ ਸੀ, ਜਦੋਂ ਰਾਜੇ ਯੁੱਧ ਕਰਨ ਲਈ ਬਾਹਰ ਆਉਂਦੇ ਸਨ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ। ਇਸਰਾਏਲ ਦੀ ਸੈਨਾ ਅੰਮੋਨ ਸ਼ਹਿਰ ਨੂੰ ਗਈ ਅਤੇ ਇਸ ਨੂੰ ਨਸ਼ਟ ਕਰ ਦਿੱਤਾ। ਫ਼ੇਰ ਉਹ ਰੱਬਾਹ ਸ਼ਹਿਰ ਨੂੰ ਗਏ ਤੇ ਇਸ ਨੂੰ ਘੇਰਾ ਪਾ ਲਿਆ ਤਾਂ ਜੋ ਕੋਈ ਵੀ ਸ਼ਹਿਰ ਵਿੱਚੋਂ ਬਾਹਰ ਨਾ ਆ ਸੱਕੇ। ਯੋਆਬ ਅਤੇ ਇਸਰਾਏਲੀ ਸੈਨਾ ਸ਼ਹਿਰ ਨੂੰ ਤਬਾਹ ਕਰਨ ਤੀਕ ਲੜਦੇ ਰਹੇ।"
9ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ। ਉਸ ਸੋਨੇ ਦੇ ਮੁਕਟ ਦਾ ਭਾਰ ਲੱਗਭਗ 75 ਪੌਂਡ ਸੀ ਜਿਸ ਵਿੱਚ ਕੀਮਤੀ ਪੱਥਰ ਜੜੇ ਹੋਏ ਸਨ। ਇਹ ਮੁਕਟ ਦਾਊਦ ਦੇ ਸਿਰ ਤੇ ਸਜਾਇਆ ਗਿਆ ਅਤੇ ਦਾਊਦ ਨੂੰ ਉਸ ਸ਼ਹਿਰ ਤੋਂ ਬਹੁਤ ਸਾਰੇ ਕੀਮਤੀ ਪਦਾਰਥ ਵੀ ਪ੍ਰਾਪਤ ਹੋਏ।"
10ਦਾਊਦ ਨੇ ਰੱਬਾਹ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੀਆਂ ਸਲਾਖਾਂ ਅਤੇ ਕੁਹਾੜੀਆਂ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ। ਉਸ ਨੇ ਇੰਝ ਹੀ ਅੰਮੋਨੀਆਂ ਦੇ ਬਾਕੀ ਸ਼ਹਿਰਾਂ ਦੇ ਲੋਕਾਂ ਨਾਲ ਵੀ ਕੀਤਾ। ਫ਼ਿਰ ਉਹ ਅਤੇ ਉਸਦੀ ਸੈਨਾ ਯਰੂਸ਼ਲਮ ਨੂੰ ਵਾਪਸ ਪਰਤ ਆਈ।"

11ਫ਼ਲਿਸਤੀ ਦੈਂਤਾ ਦਾ ਮਾਰਿਆ ਜਾਣਾ ਬਾਅਦ ਵਿੱਚ ਇਸਰਾਏਲੀਆਂ ਦੀ ਫ਼ਲਿਸਤੀਆਂ ਨਾਲ ਗਜ਼ਰ ਵਿੱਚ ਜੰਗ ਹੋਈ। ਤਦ ਹੁੱਸ਼ਾਥੀ ਸਿਬਕਾਈ ਨੇ ਸਿੱਪਈ ਨੂੰ ਜਿਹੜਾ ਕਿ ਰਫ਼ਾ ਦੀ ਅੰਸ ਵਿੱਚੋਂ ਸੀ ਮਾਰ ਸੁੱਟਿਆ ਅਤੇ ਉਹ ਹਾਰ ਗਏ।"
12ਇੱਕ ਹੋਰ ਵਾਰੀ ਇਸਰਾਏਲੀਆਂ ਨੇ ਫ਼ਲਿਸਤੀਆਂ ਨਾਲ ਯੁੱਧ ਕੀਤਾ ਜਿਸ ਵਿੱਚ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਮਾਰ ਸੁੱਟਿਆ। ਲਹਮੀ ਦਾ ਨੇਜਾ ਜੁਲਾਹੇ ਦੇ ਤੁਰ ਜਿੰਨਾ ਵੱਡਾ ਸੀ।"
13ਬਾਅਦ ਵਿੱਚ, ਇਸਰਾਏਲੀਆਂ ਨੇ ਫ਼ਲਿਸਤੀ ਲੋਕਾਂ ਨਾਲ ਗਥ ਵਿੱਚ ਇੱਕ ਹੋਰ ਜੰਗ ਕੀਤੀ। ਉਸ ਸ਼ਹਿਰ ਵਿੱਚ ਇੱਕ ਬੜਾ ਲੰਬਾ ਆਦਮੀ ਸੀ ਜਿਸ ਦੀਆਂ ਵੀਹ ਦੀ ਥਾਵੇਂ ਹੱਥਾਂ ਪੈਰਾਂ ਦੀਆਂ 24 ਉਂਗਲਾਂ ਸਨ। ਉਸ ਦੇ ਹਰ ਹੱਥ ਅਤੇ ਪੈਰ ਦੀਆਂ ਛੇ-ਛੇ ਉਂਗਲਾਂ ਸਨ। ਵੈਸੇ ਵੀ ਉਹ ਦਿਓਆਂ (ਰਫ਼ਾ) ਦੀ ਕੁਲ ਵਿੱਚੋਂ ਸੀ।"
14ਤਾਂ ਜਦੋਂ ਉਸ ਆਦਮੀ ਨੇ ਇਸਰਾਏਲ ਦਾ ਮਖੌਲ ਉਡਾਇਆ ਤਾਂ ਯੋਨਾਥਾਨ ਨੇ ਉਸ ਨੂੰ ਵੱਢ ਸੁੱਟਿਆ। ਯੋਨਾਥਾਨ ਸ਼ਿਮਈ ਦਾ ਪੁੱਤਰ ਸੀ ਅਤੇ ਸ਼ਿਮਈ ਦਾਊਦ ਦਾ ਭਰਾ ਸੀ।"
15ਉਹ ਫ਼ਲਿਸਤੀ ਆਦਮੀ ਗਥ ਨਗਰ ਵਿੱਚ ਪੈਦਾ ਹੋਏ ਦੈਂਤਾ ਦੇ ਪੁੱਤਰ ਸਨ। ਦਾਊਦ ਅਤੇ ਉਸ ਦੇ ਸੇਵਕਾਂ ਨੇ ਉਨ੍ਹਾਂ ਦੈਂਤਾ ਨੂੰ ਮਾਰ ਮੁਕਾਇਆ।"

16ਦਾਊਦ ਤੋਂ ਇਸਰਾਏਲੀਆਂ ਦੀ ਗਿਣਤੀ ਦਾ ਪਾਪ ਸ਼ਤਾਨ ਇਸਰਾਏਲੀਆਂ ਦੇ ਵਿਰੁੱਧ ਸੀ ਅਤੇ ਦਾਊਦ ਨੂੰ ਇਸਰਾਏਲੀਆਂ ਦੀ ਗਿਣਤੀ ਕਰਨ ਲਈ ਉਕਸਾਇਆ।"
17ਤਾਂ ਦਾਊਦ ਨੇ ਯੋਆਬ ਅਤੇ ਲੋਕਾਂ ਦੇ ਆਗੂਆਂ ਨੂੰ ਕਿਹਾ, “ਜਾਓ ਅਤੇ ਬਏਰਸ਼ਬਾ ਤੋਂ ਲੈ ਕੇ ਦਾਨ ਸ਼ਹਿਰ ਤੀਕ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰੋ ਅਤੇ ਫ਼ਿਰ ਆਣ ਕੇ ਮੈਨੂੰ ਦੱਸੋ ਕਿ ਉਨ੍ਹਾਂ ਦੀ ਗਿਣਤੀ ਕਿੰਨੀ ਹੈ ਤਾਂ ਜੋ ਮੈਨੂੰ ਪਤਾ ਲੱਗੇ ਕਿ ਇਸਰਾਏਲੀਆਂ ਦੀ ਕੁਲ ਗਿਣਤੀ ਕਿੰਨੀ ਹੈ?”"
18ਪਰ ਯੋਆਬ ਨੇ ਜਵਾਬ ਦਿੱਤਾ, “ਚਾਹੇ ਯਹੋਵਾਹ ਆਪਣੀ ਪਰਜਾ ਨੂੰ ਇਸ ਨਾਲੋਂ ਸੌ ਗੁਣਾ ਵੱਧੇਰੇ ਵਿਸ਼ਾਲ ਬਣਾ ਦੇਵੇ, ਇਸਰਾਏਲ ਦੇ ਉਹ ਸਾਰੇ ਲੋਕ ਤੇਰੇ ਨੌਕਰ ਰਹਿਣਗੇ। ਇਸ ਲਈ ਮੇਰੇ ਮਾਲਕ ਅਤੇ ਪਾਤਸ਼ਾਹ, ਤੂੰ ਅਜਿਹਾ ਕਿਉਂ ਕਰਨਾ ਚਾਹੁੰਦਾ? ਤੂੰ ਇਸਰਾਏਲ ਦੇ ਲੋਕਾਂ ਨੂੰ ਪਾਪ ਦੇ ਦੋਸ਼ੀ ਕਿਉਂ ਬਨਾਉਣਾ ਚਾਹੁੰਦਾ ਹੈਂ?”"
19ਪਰ ਦਾਊਦ ਪਾਤਸ਼ਾਹ ਆਪਣੀ ਗੱਲ ਤੇ ਅੜਿਆ ਰਿਹਾ ਇਸ ਲਈ ਯੋਆਬ ਨੂੰ ਪਾਤਸ਼ਾਹ ਦਾ ਹੁਕਮ ਮੰਨਣਾ ਪਿਆ। ਇਸ ਲਈ ਯੋਆਬ ਦੇਸ਼ ਵਿੱਚ ਰਹਿੰਦੇ ਸਾਰੇ ਇਸਰਾਏਲੀ ਲੋਕਾਂ ਦੀ ਗਿਣਤੀ ਕਰਨ ਲਈ ਚੱਲਾ ਗਿਆ। ਫ਼ਿਰ ਯੋਆਬ ਯਰੂਸ਼ਲਮ ਨੂੰ ਵਾਪਸ ਆ ਗਿਆ।"
20ਅਤੇ ਉਸ ਨੇ ਵਾਪਿਸ ਆ ਕੇ ਦਾਊਦ ਨੂੰ ਲੋਕਾਂ ਦੀ ਗਿਣਤੀ ਦੱਸੀ। ਉਸ ਵਕਤ ਇਸਰਾਏਲ ਵਿੱਚ ਤਲਵਾਰ ਧਾਰੀਆਂ ਦੀ ਗਿਣਤੀ 11,00,000 ਸੀ। ਅਤੇ ਯਹੂਦਾਹ ਵਿੱਚ 4,70,000 ਤਲਵਾਰ ਧਾਰੀ ਸਨ।"

21ਯੋਆਬ ਨੇ ਲੇਵੀ ਅਤੇ ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਨੂੰ ਨਾ ਗਿਣਿਆ। ਇਨ੍ਹਾਂ ਦੀ ਗਿਣਤੀ ਯੋਆਬ ਨੇ ਇਸ ਲਈ ਨਾ ਕੀਤੀ ਕਿਉਂ ਕਿ ਉਸ ਨੂੰ ਦਾਊਦ ਦਾ ਇਹ ਹੁਕਮ ਭਾਇਆ ਨਹੀਂ ਸੀ।"
22ਦਾਊਦ ਨੇ ਯਹੋਵਾਹ ਦੀ ਦਰਿਸ਼ਟੀ ਵਿੱਚ ਇੱਕ ਭੈੜਾ ਕੰਮ ਕੀਤਾ ਸੀ, ਇਸ ਲਈ ਪਰਮੇਸ਼ੁਰ ਨੇ ਇਸਰਾਏਲ ਨੂੰ ਸਜ਼ਾ ਦਿੱਤੀ।"
23ਪਰਮੇਸ਼ੁਰ ਦਾ ਇਸਰਾਏਲ ਨੂੰ ਦੰਡ ਦੇਣਾ ਤਦ ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, “ਮੈਂ ਬੜੀ ਮੂਰੱਖਤਾਈ ਕੀਤੀ ਹੈ ਜੋ ਮੈਂ ਇਸਰਾਏਲੀਆਂ ਦੀ ਗਿਣਤੀ ਕੀਤੀ। ਮੇਰੇ ਕੋਲੋਂ ਵੱਡਾ ਪਾਪ ਹੋਇਆ ਹੈ ਇਸ ਲਈ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਹੇ ਯਹੋਵਾਹ ਮੇਰੀ ਭੁੱਲ ਨੂੰ ਆਪਣਾ ਦਾਸ ਜਾਣ ਕੇ ਬਖਸ਼ ਦੇ।”"
24ਗਾਦ ਦਾਊਦ ਦਾ ਸੰਤ ਸੀ ਤਾਂ ਯਹੋਵਾਹ ਨੇ ਗਾਦ ਨੂੰ ਆਖਿਆ, “ਜਾਹ, ਅਤੇ ਜਾ ਕੇ ਦਾਊਦ ਨੂੰ ਦੱਸ ਕਿ ਯਹੋਵਾਹ ਨੇ ਇਹ ਵਾਕ ਕਿਹਾ ਹੈ, ਕਿ ਮੈਂ ਤੈਨੂੰ ਤਿੰਨ ਚੋਣ ਦਿੰਦਾ ਹਾਂ, ਤੂੰ ਉਨ੍ਹਾਂ ਵਿੱਚੋਂ ਇੱਕ ਦੀ ਚੋਣ ਕਰ ਲੈ ਅਤੇ ਮੈਂ ਫ਼ਿਰ ਤੈਨੂੰ ਤੇਰੀ ਉਸ ਚੋਣ ਮੁਤਾਬਕ ਸਜ਼ਾ ਦੇਵਾਂਗਾ।”"
25ਤਦ ਗਾਦ ਦਾਊਦ ਕੋਲ ਗਿਆ ਅਤੇ ਉਸ ਨੂੰ ਜਾ ਕੇ ਕਿਹਾ, “ਯਹੋਵਾਹ ਆਖਦਾ ਹੈ, ‘ਦਾਊਦ ਤੂੰ ਇਨ੍ਹਾਂ ਵਿੱਚੋਂ ਚੋਣ ਕਰ ਲੈ ਕਿ ਤੈਨੂੰ ਕਿਹੜਾ ਦੰਡ ਚਾਹੀਦਾ ਹੈ: ਤਿੰਨ ਸਾਲਾਂ ਦਾ ਅੰਨ ਕਾਲ ਹੋਵੇ ਜਾਂ ਤੂੰ ਆਪਣੇ ਵੈਰੀਆਂ ਸਾਹਮਣਿਓ ਤਿੰਨਾਂ ਮਹੀਨਿਆਂ ਲਈ ਭੱਜਦਾ ਫਿਰੇਂ, ਜਦੋਂ ਕਿ ਉਹ ਤੈਨੂੰ ਆਪਣੀਆਂ ਤਲਵਾਰਾਂ ਨਾਲ ਭਜਾਉਣ ਜਾਂ ਤਿੰਨ ਦਿਨ ਯਹੋਵਾਹ ਤੇਰੇ ਉੱਪਰ ਕਰੋਪੀ ਰਹੇ ਜਿਸ ਵਿੱਚ ਮਹਾਂਮਾਰੀ ਸਾਰੇ ਦੇਸ ਵਿੱਚ ਫ਼ੈਲ ਜਾਵੇ ਅਤੇ ਯਹੋਵਾਹ ਦਾ ਦੂਤ ਸਾਰੇ ਦੇਸ਼ ਰਾਹੀਂ ਇਸਰਾਏਲੀਆਂ ਨੂੰ ਤਬਾਹ ਕਰੇ।’ ਦਾਊਦ! ਪਰਮੇਸ਼ੁਰ ਨੇ ਮੈਨੂੰ ਇਸੇ ਲਈ ਭੇਜਿਆ ਹੈ ਤਾਂ ਜੋ ਇਨ੍ਹਾਂ ਵਿੱਚੋਂ ਤੂੰ ਚੋਣ ਕਰ ਲੈ ਤਾਂ ਜੋ ਮੈਂ ਜਾ ਕੇ ਪਰਮੇਸ਼ੁਰ ਨੂੰ ਜਵਾਬਦੇਹ ਹੋਵਾਂ।”"

26ਦਾਊਦ ਨੇ ਗਾਦ ਨੂੰ ਕਿਹਾ, “ਮੈਂ ਤਾਂ ਵੱਡੀ ਦੁਵਿਧਾ ਵਿੱਚ ਫ਼ਸ ਗਿਆ ਹਾਂ। ਮੈਂ ਆਪਣੀ ਸਜ਼ਾ ਲਈ ਕਿਸੇ ਮਨੁੱਖ ਦੇ ਹੱਥ ਵਿੱਚ ਨਹੀਂ ਪੈਣਾ ਚਾਹੁੰਦਾ। ਯਹੋਵਾਹ ਬੜਾ ਦਯਾਵਾਨ ਹੈ, ਇਸ ਲਈ ਮੈਂ ਯਹੋਵਾਹ ਦੇ ਉੱਪਰ ਹੀ ਛੱਡਦਾ ਹਾਂ ਉਹ ਜਿਵੇਂ ਚਾਹੇ ਮੈਨੂੰ ਦੰਡ ਦੇਵੇ।”"
27ਤਾਂ ਯਹੋਵਾਹ ਨੇ ਇਸਰਾਏਲ ਉੱਪਰ ਮਹਾਂਮਾਰੀ ਭੇਜੀ ਜਿਸ ਵਿੱਚ 70,000 ਲੋਕ ਮਰ ਗਏ।"
28ਪਰਮੇਸ਼ੁਰ ਨੇ ਯਰੂਸ਼ਲਮ ਨੂੰ ਨਸ਼ਟ ਕਰਨ ਲਈ ਦੂਤ ਨੂੰ ਭੇਜਿਆ ਪਰ ਜਦ ਹੀ ਦੂਤ ਨੇ ਯਰੂਸ਼ਲਮ ਨੂੰ ਨਾਸ ਕਰਨਾ ਸ਼ੁਰੂ ਕੀਤਾ ਤਾਂ ਯਹੋਵਾਹ ਇਸ ਨਾਸ ਨੂੰ ਵੇਖਕੇ ਪਛਤਾਇਆ। ਤਾਂ ਯਹੋਵਾਹ ਨੇ ਉਸ ਦੂਤ ਨੂੰ ਜੋ ਨਾਸ ਕਰ ਰਿਹਾ ਸੀ ਆਖਿਆ, “ਰੁਕ ਜਾ! ਬਸ ਬਹੁਤ ਹੋ ਗਿਆ!” ਉਸ ਵਕਤ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ।"
29ਤਾਂ ਦਾਊਦ ਨੇ ਆਪਣੀਆਂ ਅੱਖਾਂ ਉੱਪਰ ਨੂੰ ਕਰਕੇ ਅਸਮਾਨ ਵਿੱਚ ਯਹੋਵਾਹ ਦੇ ਦੂਤ ਨੂੰ ਵੇਖਿਆ। ਦੂਤ ਦੀ ਤਲਵਾਰ ਯਰੂਸ਼ਲਮ ਸ਼ਹਿਰ ਵੱਲ ਨਿਕਲੀ ਹੋਈ ਸੀ। ਤਦ ਦਾਊਦ ਅਤੇ ਬਜ਼ੁਰਗਾਂ ਨੇ ਧਰਤੀ ਉੱਤੇ ਸਿਰ ਨਿਵਾਂ ਕੇ ਮੱਥਾ ਟੇਕਿਆ। ਦਾਊਦ ਅਤੇ ਬਜ਼ੁਰਗਾਂ ਨੇ ਆਪਣਾ ਦੁੱਖ ਪ੍ਰਗਟ ਕਰਨ ਲਈ ਖਾਸ ਤੱਪੜ ਪਾਇਆ ਹੋਇਆ ਸੀ।"
30ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, “ਮੈਂ ਹੀ ਪਾਪੀ ਹਾਂ ਜਿਸਨੇ ਲੋਕਾਂ ਦੀ ਗਿਣਤੀ ਕਰਨ ਦਾ ਹੁਕਮ ਦਿੱਤਾ। ਮੈਂ ਹੀ ਇਹ ਬੁਰਾ ਪਾਪ ਕੀਤਾ ਹੈ। ਇਸਰਾਏਲੀਆਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ। ਹੇ ਮੇਰੇ ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸਜ਼ਾ ਦੇ, ਪਰ, ਕਿਰਪਾ ਕਰਕੇ ਆਪਣੀਆਂ ਭੇਡਾਂ ਅਤੇ ਆਪਣੇ ਸ਼ਰਧਾਲੂਆਂ ਉੱਪਰ ਇਹ ਮਹਾਮਾਰੀ ਨੂੰ ਰੋਕ ਦੇਵੋ।”"

31ਤਦ ਯਹੋਵਾਹ ਦੇ ਦੂਤ ਨੇ ਗਾਦ ਨੂੰ ਕਿਹਾ ਕਿ ਦਾਊਦ ਨੂੰ ਆਖੋ ਕਿ ਉਹ ਯਹੋਵਾਹ ਦੇ ਉਪਾਸਨਾ ਲਈ ਇੱਕ ਜਗਵੇਦੀ ਬਣਾਏ। ਦਾਊਦ ਨੂੰ ਕਹੋ ਇਹ ਜਗਵੇਦੀ ਯਬੂਸੀ ਆਰਨਾਨ ਦੇ ਪਿੜ ਦੇ ਨਜ਼ਦੀਕ ਬਣਾਵੇ।"
32ਗਾਦ ਨੇ ਉਹ ਸਭ ਗੱਲਾਂ ਦੱਸੀਆਂ ਜੋ ਪਰਮੇਸ਼ੁਰ ਨੇ ਉਸ ਨੂੰ ਦਾਊਦ ਨੂੰ ਦੱਸਣ ਲਈ ਕਹੀਆਂ ਸਨ ਤਾਂ ਦਾਊਦ ਆਰਨਾਨ ਦੇ ਪਿੜ ਵਿੱਚ ਗਿਆ।"
33ਉਸ ਵਕਤ ਆਰਨਾਨ ਕਣਕ ਦਾ ਗਾਹ ਪਾ ਰਿਹਾ ਸੀ ਉਸ ਨੇ ਮੁੜ ਕੇ ਵੇਖਿਆ ਤਾਂ ਉਸ ਨੂੰ ਦੂਤ ਨਜ਼ਰ ਆਇਆ ਤਾਂ ਆਰਨਾਨ ਦੇ ਚਾਰੋ ਪੁੱਤਰ ਲੁਕਣ ਲਈ ਭੱਜ ਖੜੋਤੇ।"
34ਦਾਊਦ ਆਰਨਾਨ ਕੋਲ ਪਹਾੜੀ ਉੱਪਰ ਜਾ ਰਿਹਾ ਸੀ। ਜਦੋਂ ਆਰਨਾਨ ਨੇ ਉਸ ਨੂੰ ਆਉਂਦਿਆਂ ਵੇਖਿਆ, ਉਸ ਨੇ ਪਿੜ ਵਿੱਚ ਆਪਣਾ ਕੰਮ ਛੱਡ ਦਿੱਤਾ ਅਤੇ ਦਾਊਦ ਵੱਲ ਆਇਆ। ਉਸ ਨੇ ਦਾਊਦ ਕੋਲ ਪਹੁੰਚ ਕੇ ਜ਼ਮੀਨ ਵੱਲ ਆਪਣਾ ਮੂੰਹ ਕਰਕੇ ਉਸ ਦੇ ਅੱਗੇ ਝੁਕ ਗਿਆ।"
35ਦਾਊਦ ਨੇ ਆਰਨਾਨ ਨੂੰ ਕਿਹਾ, “ਮੈਨੂੰ ਪੂਰੀ ਕੀਮਤ ਤੇ ਆਪਣਾ ਪਿੜ ਵੇਚ ਦੇ, ਤਾਂ ਜੋ ਇੱਥੇ ਮੈਂ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਬਣਾ ਸੱਕਾਂ। ਇਉਂ ਕਰਨ ਨਾਲ ਮਹਾਮਾਰੀ ਖਤਮ ਹੋ ਜਾਵੇਗੀ।”"

36ਆਰਨਾਨ ਨੇ ਦਾਊਦ ਨੂੰ ਕਿਹਾ, “ਤੂੰ ਇਹ ਪਿੜ ਸੰਭਾਲ ਲੈ। ਤੂੰ ਤਾਂ ਮੇਰਾ ਪਾਤਸ਼ਾਹ ਸੁਆਮੀ ਹੈਂ। ਤੈਨੂੰ ਜਿਵੇਂ ਚੰਗਾ ਲਗਦਾ ਹੈ ਤੂੰ ਕਰ ਲੈ। ਵੇਖ, ਮੈਂ ਤੈਨੂੰ ਹੋਮ ਦੀ ਭੇਟ ਲਈ ਪਸ਼ੂ ਅਤੇ ਅਨਾਜ ਦੀ ਭੇਟ ਲਈ ਕਣਕ ਵੀ ਦੇਵਾਂਗਾ।”"
37ਪਰ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, “ਨਹੀਂ, ਇਸ ਸਭ ਕਾਸੇ ਲਈ ਮੈਂ ਤੈਨੂੰ ਪੂਰੀ ਕੀਮਤ ਚੁਕਾਵਾਂਗਾ। ਮੈਂ ਤੇਰੀਆਂ ਵਸਤਾਂ ਲੈ ਕੇ ਯਹੋਵਾਹ ਨੂੰ ਉਹ ਅਰਪਣ ਨਹੀਂ ਕਰਾਂਗਾ ਜੋ ਤੇਰੀ ਹੋਵੇ। ਜਿਸ ਵਸਤ ਦੀ ਮੈਨੂੰ ਕੀਮਤ ਅਦਾ ਨਾ ਕਰਨੀ ਪਵੇ ਉਹ ਭੇਟ ਮੈਂ ਕਿਵੇਂ ਕਰ ਸੱਕਦਾ ਹਾਂ?”"
38ਇਸ ਲਈ ਦਾਊਦ ਨੇ ਆਰਨਾਨ ਨੂੰ ਉਸ ਥਾਂ ਲਈ ਸੋਨੇ ਦੇ 15 ਪੌਂਡ ਦਿੱਤੇ।"
39ਉੱਥੇ ਦਾਊਦ ਨੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਤਿਆਰ ਕੀਤੀ। ਦਾਊਦ ਨੇ ਉੱਥੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਤਾਂ ਜਵਾਬ ਵਿੱਚ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀਆਂ ਭੇਟਾਂ ਦੀ ਜਗਵੇਦੀ ਉੱਪਰ ਅੱਗ ਭੇਜੀ।"
40ਉਸ ਵੇਲੇ ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ ਕਿ ਉਹ ਆਪਣੀ ਤਲਵਾਰ ਫ਼ਿਰ ਮਿਆਨ ਵਿੱਚ ਪਾ ਲਵੇ।"
You have read 1Chronicles 12
40 verses