1ਯਹੋਵਾਹ ਤੈਨੂੰ ਇਸਰਾਏਲ ਦੀ ਪਾਤਸ਼ਾਹੀ ਦੇਵੇ। ਪਰਮੇਸ਼ੁਰ ਤੈਨੂੰ ਸਮਝ ਅਤੇ ਸੋਝੀ ਦੇਵੇ ਤਾਂ ਜੋ ਤੂੰ ਬੁੱਧੀ ਨਾਲ ਇਸਰਾਏਲ ਦੇ ਲੋਕਾਂ ਨੂੰ ਆਪਣੇ ਪਰਮੇਸ਼ੁਰ ਦਾ ਹੁਕਮ ਅਤੇ ਨਿਆਂ ਮੰਨਦਾ ਹੋਇਆ ਰਾਹੇ ਪਾ ਸੱਕੇਂ।"
2ਜੇਕਰ ਤੂੰ ਪਰਮੇਸ਼ੁਰ ਦੇ ਅਸੂਲ ਅਤੇ ਨੇਮ ਮੰਨੇਗਾ ਜਿਹੜੇ ਪਰਮੇਸ਼ੁਰ ਨੇ ਇਸਰਾਏਲ ਵਾਸਤੇ ਮੂਸਾ ਨੂੰ ਦਿੱਤੇ ਸਨ, ਤਾਂ ਪਰਮੇਸ਼ੁਰ ਤੇਰੇ ਤੇ ਕਿਰਪਾ ਕਰੇਗਾ ਤੇ ਤੈਨੂੰ ਸਫ਼ਲਤਾ ਦੇਵੇਗਾ। ਤੂੰ ਬਹਾਦੁਰ ਹੋ ਕੇ ਸ਼ਕਤੀਸ਼ਾਲੀ ਹੋ, ਡਰ ਨਹੀਂ।"
3“ਸੁਲੇਮਾਨ, ਵੇਖ, ਮੈਂ ਯਹੋਵਾਹ ਦੇ ਮੰਦਰ ਲਈ ਯੋਜਨਾ ਬਨਾਉਣ ਵਿੱਚ ਬੜੀ ਸਖਤ ਮਿਹਨਤ ਕੀਤੀ ਹੈ। ਇਸ ਦੇ ਲਈ ਮੈਂ 3,750 ਟੱਨ ਸੋਨਾ, 37,500 ਟੱਨ ਚਾਂਦੀ ਅਤੇ ਬਹੁਤ ਹੀ ਕਾਂਸੀ ਅਤੇ ਲੋਹਾ ਦਿੱਤਾ ਹੈ ਜੋ ਤੋਲੇ ਨਹੀਂ ਜਾ ਸੱਕਦੇ। ਇਨ੍ਹਾਂ ਤੋਂ ਇਲਾਵਾ, ਮੈਂ ਇਸ ਦੇ ਨਿਰਮਾਣ ਲਈ ਲੱਕੜ ਅਤੇ ਪੱਥਰ ਵੀ ਦਿੱਤੇ ਹਨ। ਸੁਲੇਮਾਨ, ਤੂੰ ਇਨ੍ਹਾਂ ਵਿੱਚ ਹੋਰ ਵੱਧੇਰੇ ਜੋੜ ਸੱਕਦਾ ਹੈ।"
4ਤੇਰੇ ਕੋਲ ਬਹੁਤ ਸਾਰੇ ਸੰਗ ਤਰਾਸ਼ ਅਤੇ ਤਰਖਾਣ ਹਨ ਅਤੇ ਤੇਰੇ ਕੋਲ ਹਰ ਖੇਤਰ ਦੇ ਮਾਹਿਰ ਕਾਰੀਗਰ ਵੀ ਹਨ।"
5ਜੋ ਕਿ ਸੋਨੇ, ਚਾਂਦੀ, ਪਿੱਤਲ ਅਤੇ ਲੋਹੇ ਆਦਿ ਦੀ ਕਾਰੀਗਰੀ ’ਚ ਬੜੇ ਨਿਪੁਣ ਹਨ। ਤੇਰੇ ਕੋਲ ਤਾਂ ਅਜਿਹੇ ਕਾਰੀਗਰ ਬੇਹਿਸਾਬ ਹਨ। ਇਸ ਲਈ ਹੁਣ ਤੂੰ ਕਾਰਜ ਸ਼ੁਰੂ ਕਰ। ਯਹੋਵਾਹ ਤੇਰੇ ਅੰਗ-ਸੰਗ ਹੋਵੇ।”"

6ਤਦ ਦਾਊਦ ਨੇ ਇਸਰਾਏਲ ਦੇ ਸਾਰੇ ਆਗੂਆਂ ਨੂੰ ਆਪਣੇ ਪੁੱਤਰ ਸੁਲੇਮਾਨ ਦੀ ਮਦਦ ਕਰਨ ਲਈ ਆਖਿਆ।"
7ਦਾਊਦ ਨੇ ਇਨ੍ਹਾਂ ਆਗੂਆਂ ਨੂੰ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ। ਉਸ ਨੇ ਤੁਹਾਨੂੰ ਸ਼ਾਂਤੀ ਦਾ ਸਮਾਂ ਬਖਸ਼ਿਆ ਹੈ। ਯਹੋਵਾਹ ਨੇ ਇਸ ਧਰਤੀ ਦੇ ਸਾਰੇ ਵਾਸੀਆਂ ਨੂੰ ਹਰਾਉਣ ’ਚ ਮੇਰੀ ਸਹਾਇਤਾ ਕੀਤੀ ਹੈ। ਸੋ ਹੁਣ ਯਹੋਵਾਹ ਅਤੇ ਉਸ ਦੇ ਲੋਕ ਇਸ ਧਰਤੀ ਤੇ ਕਾਬਿਜ਼ ਹਨ।"
8ਇਸ ਲਈ ਆਪਣੇ ਮਨ ਅਤੇ ਦਿਲ ਪਰਮੇਸ਼ੁਰ ਨੂੰ ਸੌਂਪ ਦੇਵੋ ਅਤੇ ਉਸ ਦੇ ਆਦੇਸ਼ ਅਨੁਸਾਰ ਚੱਲੋ। ਯਹੋਵਾਹ ਦੇ ਪਵਿੱਤਰ ਅਸਥਾਨ ਨੂੰ ਬਨਾਉਣ ਲਈ ਤਿਆਰ ਹੋਵੋ ਅਤੇ ਯਹੋਵਾਹ ਦੇ ਨਾਂ ਤੇ ਮੰਦਰ ਦੀ ਉਸਾਰੀ ਕਰੋ ਤੇ ਫ਼ਿਰ ਉਸ ਦੇ ਨੇਮ ਦੇ ਸੰਦੂਕ ਨੂੰ ਅਤੇ ਹੋਰ ਪਵਿੱਤਰ ਵਸਤਾਂ ਨੂੰ ਲਿਆ ਕੇ ਇਸ ਮੰਦਰ ਵਿੱਚ ਟਿਕਾਅ ਦੇਵੋ।”"
9ਲੇਵੀਆਂ ਲਈ ਮੰਦਰ ਵਿੱਚ ਸੇਵਾ ਕਰਨ ਦੀਆਂ ਵਿਉਂਤਾਂ ਹੁਣ ਦਾਊਦ ਬੁੱਢਾ ਹੋ ਚੁੱਕਾ ਸੀ ਇਸ ਲਈ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ।"
10ਦਾਊਦ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਇਕੱਠਿਆਂ ਕੀਤਾ ਅਤੇ ਇਸਦੇ ਨਾਲ ਹੀ ਸਾਰੇ ਜਾਜਕਾਂ ਅਤੇ ਲੇਵੀਆਂ ਨੂੰ ਵੀ।"

11ਦਾਊਦ ਨੇ 30 ਸਾਲ ਜਾਂ 30 ਸਾਲ ਤੋਂ ਉੱਪਰ ਦੇ ਲੇਵੀਆਂ ਨੂੰ ਗਿਣਿਆ, ਕੁਲ ਮਿਲਾ ਕੇ ਉੱਥੇ 38,000 ਲੇਵੀਆਂ ਦੀ ਗਿਣਤੀ ਬਣੀ।"
12ਦਾਊਦ ਨੇ ਕਿਹਾ, “24,000 ਲੇਵੀ ਯਹੋਵਾਹ ਦੇ ਮੰਦਰ ਦੀ ਇਮਾਰਤ ਦੀ ਦੇਖ ਰੇਖ ਕਰਨਗੇ ਅਤੇ 6,000 ਲੇਵੀ ਨਿਆਂਕਾਰ ਅਤੇ ਪੁਲਸੀਏ ਹੋਣਗੇ।"
13ਚਾਰ ਹਜ਼ਾਰ ਲੇਵੀ ਦਰਬਾਨ ਦਾ ਕੰਮ ਕਰਣਗੇ ਅਤੇ 4,000 ਲੇਵੀ ਸੰਗੀਤਕਾਰ ਹੋਣਗੇ, ਜਿਨ੍ਹਾਂ ਵਾਸਤੇ ਮੈਂ ਖਾਸ ਸਾਜ਼ ਬਣਵਾਏ ਹਨ। ਇਨ੍ਹਾਂ ਸਾਜ਼ਾਂ ਨਾਲ ਇਹ ਵਜੰਤਰੀ ਯਹੋਵਾਹ ਦਾ ਉਸਤਤਿ ਗਾਨ ਕਰਣਗੇ।”"
14ਦਾਊਦ ਨੇ ਲੇਵੀਆਂ ਨੂੰ 3 ਦਲਾਂ ਵਿੱਚ ਵੰਡਿਆ। ਇਹ ਲੇਵੀ ਦੇ 3 ਪੁੱਤਰਾਂ ਦੇ ਪਰਿਵਾਰ-ਸਮੂਹ ਸਨ। ਜਿਨ੍ਹਾਂ ਦੇ ਨਾਉਂ ਗੇਰਸ਼ੋਨ, ਕਹਾਥ ਅਤੇ ਮਰਾਰੀ ਸਨ।"
15ਗੇਰਸ਼ੋਨ ਦਾ ਪਰਿਵਾਰ-ਸਮੂਹ ਗੇਰਸ਼ੋਨ ਦੇ ਪਰਿਵਾਰ-ਸਮੂਹ ਵਿੱਚੋਂ ਲਅਦਾਨ ਅਤੇ ਸ਼ਿਮਈ ਸਨ।"

16ਲਅਦਾਨ ਦੇ 3 ਪੁੱਤਰ ਸਨ। ਉਸਦਾ ਪਹਿਲੋਠਾ ਪੁੱਤਰ ਯਹੀਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਸਨ ਜ਼ੇਥਾਮ ਅਤੇ ਯੋਏਲ।"
17ਸ਼ਿਮਈ ਦੇ ਪੁੱਤਰ-ਸ਼ਲੋਮੀਥ, ਹਜ਼ੀਏਲ ਅਤੇ ਹਾਰਾਨ ਸਨ। ਇਹ ਤਿੰਨੋ ਲਅਦਾਨ ਦੇ ਘਰਾਣੇ ਦੇ ਮੁਖੀਏ ਸਨ।"
You have read 1Chronicles 14
17 verses