1ਓਬੇਦ-ਅਦੋਮ ਨੂੰ ਦੱਖਣੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਅਤੇ ਉਸ ਦੇ ਪੁੱਤਰਾਂ ਨੂੰ ਘਰ ਦੀ ਰੱਖਵਾਲੀ ਲਈ ਚੁਣਿਆ ਗਿਆ ਜਿੱਥੇ ਕਿ ਬੜੀਆਂ ਵੱਡਮੁੱਲੀ ਵਸਤਾਂ ਪਈਆਂ ਸਨ।"
2ਸ਼ੱਪੀਮ ਅਤੇ ਹੋਸਾਹ ਲਈ ਪੱਛਮੀ ਫ਼ਾਟਕ ਦੀ ਰੱਖਵਾਲੀ ਦਾ ਕੰਮ ਅਤੇ ਉੱਪਰਲੀ ਸੜਕ ਦੇ ਸ਼ੱਲਕਥ ਫ਼ਾਟਕ ਦੀ ਰੱਖਵਾਲੀ ਦਾ ਕੰਮ ਸੌਂਪਿਆ ਗਿਆ। ਦਰਬਾਨ ਬਿਲਕੁਲ ਇੱਕ ਦੂਜੇ ਦੇ ਬਰਾਬਰ ਖੜ੍ਹੇ ਹੋਕੇ ਕੇ ਪਹਿਰਾ ਦਿੰਦੇ ਸਨ।"
3ਛੇ ਲੇਵੀ ਹਰ ਰੋਜ਼ ਪੂਰਬੀ ਫ਼ਾਟਕ ਉੱਪਰ, ਚਾਰ ਉੱਤਰੀ ਫ਼ਾਟਕ ਵੱਲ, 4 ਦੱਖਣੀ ਫ਼ਾਟਕ ਉੱਪਰ ਖੜ੍ਹੇ ਹੋਕੇ ਪਹਿਰਾ ਦਿੰਦੇ ਸਨ ਅਤੇ ਦੋ ਲੇਵੀ ਦਰਬਾਨ ਘਰ ਦੇ ਕੀਮਤੀ ਅਸਬਾਬ ਦੀ ਦੇਖ ਰੇਖ ਕਰਦੇ ਸਨ।"
4ਪੱਛਮੀ ਪਰਬਾਰ ਤੇ ਹਰ ਰੋਜ਼ 4 ਪਹਿਰੇਦਾਰ ਖੜੇ ਹੁੰਦੇ ਸਨ ਅਤੇ 2 ਪਹਿਰੇਦਾਰ ਉਸ ਰਾਹ ਤੇ ਪਹਿਰਾ ਦਿੰਦੇ ਸਨ ਜੋ ਇਸ ਦਰਬਾਰ ਵੱਲ ਜਾਂਦਾ ਸੀ।"
5ਇਹ ਜੱਥੇ ਉਨ੍ਹਾਂ ਦਰਬਾਨਾਂ ਦੇ ਸਨ ਜੋ ਕਰਾਹੀਆਂ ਅਤੇ ਮਰਾਰੀਆਂ ਦੇ ਸਮੂਹਾਂ ਵਿੱਚੋਂ ਸਨ।"

6ਖਜ਼ਾਨਚੀ ਅਤੇ ਹੋਰ ਕਰਮਚਾਰੀ ਅਹੀਯਾਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਸੀ ਅਤੇ ਉਸਦਾ ਕੰਮ ਯਹੋਵਾਹ ਦੇ ਮੰਦਰ ਅੰਦਰਲੀਆਂ ਕੀਮਤੀ ਵਸਤਾਂ ਦੀ ਦੇਖਭਾਲ ਕਰਨਾ ਸੀ ਅਤੇ ਹੋਰ ਜਿਹੜੀਆਂ ਪਵਿੱਤਰ ਵਸਤਾਂ ਜਿਨ੍ਹਾਂ ਥਾਵਾਂ ਉੱਪਰ ਰੱਖੀਆਂ ਜਾਂਦੀਆਂ ਸਨ, ਉਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਵੀ ਅਹੀਯਾਹ ਦੀ ਹੀ ਸੀ।"
7ਲਅਦਾਨ ਗੇਰਸ਼ੋਨ ਘਰਾਣੇ ਵਿੱਚੋਂ ਸੀ। ਯਹੀਏਲੀ ਲਅਦਾਨ ਦੇ ਪਰਿਵਾਰ-ਸਮੂਹ ਦੇ ਮੁਖੀਆਂ ਵਿੱਚੋਂ ਇੱਕ ਸੀ।"
8ਯਹੀਏਲੀ ਦੇ ਪੁੱਤਰ ਜ਼ੇਥਨ ਅਤੇ ਜ਼ੇਥਨ ਦੇ ਭਰਾ ਯੋਏਲ ਸੀ। ਇਹ ਯਹੋਵਾਹ ਦੇ ਮੰਦਰ ਦੀਆਂ ਕੀਮਤੀ ਵਸਤਾਂ ਲਈ ਜਿੰਮੇਵਾਰ ਸਨ।"
9ਬਾਕੀ ਦੇ ਮੁਖੀ ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ ਚੋ ਚੁਣੇ ਗਏ।"
10ਸ਼ਬੁਏਲ ਯਹੋਵਾਹ ਦੇ ਮੰਦਰ ਦੇ ਵੱਡਮੁੱਲੀ ਖਜ਼ਾਨੇ ਦੀ ਸੰਭਾਲ ਲਈ ਜਿੰਮੇਵਾਰ ਸੀ ਜੋ ਕਿ ਗੇਰਸ਼ੋਮ ਦਾ ਪੁੱਤਰ ਸੀ ਅਤੇ ਗੇਰਸ਼ੋਮ ਮੂਸਾ ਦਾ ਪੁੱਤਰ।"

11ਸ਼ਬੁਏਲ ਦੇ ਸੰਬੰਧੀ ਇਉਂ ਸਨ: ਅਲੀਅਜ਼ਰ ਤੋਂ ਰਹਬਯਾਹ, ਉਸਦਾ ਪੁੱਤਰ। ਯਸ਼ਅਯਾਹ, ਰਹਬਯਾਹ ਦਾ ਪੁੱਤਰ। ਯੋਰਾਮ ਯਸ਼ਅਯਾਹ ਦਾ ਪੁੱਤਰ। ਜ਼ਿਕਰੀ, ਯੋਰਾਮ ਦਾ ਪੁੱਤਰ। ਅਤੇ ਸ਼ਲੋਮੋਥ, ਜ਼ਿਕਰੀ ਦਾ ਪੁੱਤਰ।"
12ਸ਼ਲੋਮੋਥ ਅਤੇ ਉਸ ਦੇ ਸੰਬੰਧੀ ਉਸ ਸਾਰੇ ਸਾਮਾਨ ਲਈ ਜਿੰਮੇਵਾਰ ਸਨ ਜਿਹੜਾ ਦਾਊਦ ਨੇ ਮੰਦਰ ਲਈ ਇਕੱਠਾ ਕੀਤਾ ਸੀ। ਫ਼ੌਜ ਦੇ ਸਰਦਾਰਾਂ ਨੇ ਵੀ ਮੰਦਰ ਦੀ ਭੇਟਾ ਲਈ ਯੋਗਦਾਨ ਦਿੱਤਾ।"
13ਕੁਝ ਸਮਾਨ ਜਿਹੜਾ ਉਹ ਯੁੱਧਾਂ ਚੋ ਜਿੱਤ ਕੇ ਲਿਆਏ ਸਨ, ਉਹ ਦਿੱਤਾ ਤਾਂ ਜੋ ਉਨ੍ਹਾਂ ਵਸਤਾਂ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਵਰਤੋਂ ’ਚ ਲਿਆਂਦਾ ਜਾਵੇ।"
14ਸ਼ਲੋਮੋਥ ਅਤੇ ਉਸ ਦੇ ਸੰਬੰਧੀਆਂ ਨੇ ਪਵਿੱਤਰ ਵਸਤਾਂ ਦੀ ਵੀ ਦੇਖਭਾਲ ਕੀਤੀ, ਜਿਹੜੀਆਂ ਵਸਤਾਂ ਸਮੂਏਲ ਅਗੰਮ ਗਿਆਨੀ ਨੇ, ਕੀਸ਼ ਦੇ ਪੁੱਤਰ ਸ਼ਾਊਲ, ਨੇਰ ਦੇ ਪੁੱਤਰ ਅਬਨੇਰ, ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤੀਆਂ ਸਨ। ਸ਼ਲੋਮੋਥ ਅਤੇ ਉਸ ਦੇ ਭਰਾ-ਭਾਈ ਸਭ ਪਵਿੱਤਰ ਵਸਤਾਂ ਜਿਹੜੀਆਂ ਲੋਕ ਯਹੋਵਾਹ ਲਈ ਭੇਟ ਕਰਦੇ, ਉਨ੍ਹਾਂ ਦੀ ਸਾਂਭ-ਸੰਭਾਲ ਕਰਦੇ ਸਨ।"
15ਕਨਨਯਾਹ ਯਿਸਹਾਰੀਆਂ ਦੇ ਘਰਾਣੇ ਵਿੱਚੋਂ ਸੀ। ਕਨਨਯਾਹ ਅਤੇ ਉਸ ਦੇ ਪੁੱਤਰਾਂ ਨੇ ਮੰਦਰ ਦੇ ਬਾਹਰ ਦਾ ਕੰਮ ਸੰਭਾਲਿਆ। ਉਨ੍ਹਾਂ ਨੇ ਇਸਰਾਏਲ ਦੇ ਵੱਖੋ-ਵੱਖ ਭਾਗਾਂ ਵਿੱਚ ਨਿਆਂਕਾਰਾਂ ਅਤੇ ਪੁਲਸੀਆਂ ਦਾ ਕੰਮ ਕੀਤਾ।"

16ਹਸ਼ਬਯਾਹ ਹਬਰੋਨ ਪਰਿਵਾਰ ਵਿੱਚੋਂ ਸੀ। ਅਤੇ ਉਸ ਦੇ ਸੰਬੰਧੀ ਪਰਮੇਸ਼ੁਰ ਦੇ ਮੰਦਰ ਵਿੱਚ ਸਾਰੇ ਕੰਮ ਅਤੇ ਯਰਦਨ ਦਰਿਆ ਦੇ ਪੱਛਮੀ ਪਾਸੇ ਵੱਲ ਇਸਰਾਏਲ ਦੇ ਰਾਜੇ ਦੇ ਸਾਰੇ ਵਿਉਪਾਰ ਲਈ ਜਿੰਮੇਵਾਰ ਸਨ ਉਸ ਦੇ ਸਮੂਹ ਵਿੱਚ 1,700 ਸ਼ਕਤੀਸ਼ਾਲੀ ਆਦਮੀ ਸਨ।"
17ਹਬਰੋਨ ਪਰਿਵਾਰ ਦੇ ਇਤਿਹਾਸ ਅਨੁਸਾਰ ਯਰੀਯਾਹ ਉਨ੍ਹਾਂ ਦਾ ਆਗੂ ਸੀ। ਦਾਊਦ ਦੇ ਸ਼ਾਸਨ ਦੇ 40 ਵਰ੍ਹੇ ਦੌਰਾਨ, ਉਸ ਨੇ ਆਪਣੇ ਲੋਕਾਂ ਨੂੰ ਪਰਿਵਾਰਿਕ ਇਤਿਹਾਸਾਂ ਰਾਹੀਂ ਬਹਾਦੁਰ ਸਿਪਾਹੀਆਂ ਮਾਹਿਰ ਅਤੇ ਆਦਮੀਆਂ ਨੂੰ ਲੱਭਣ ਦਾ ਆਦੇਸ਼ ਦਿੱਤਾ। ਉਨ੍ਹਾਂ ਵਿੱਚੋਂ ਕੁਝ ਲੋਕ ਯਅਜ਼ੇਰ ਨਗਰ ਵਿੱਚ ਗਿਲਆਦ ਤੋਂ ਹਬਰੋਨ ਪਰਿਵਾਰ ਵਿੱਚੋਂ ਲੱਭੇ।"
You have read 1Chronicles 18
17 verses