1ਮੈਂ ਪਰਮੇਸ਼ੁਰ ਦੇ ਮੰਦਰ ਦੀ ਉਸਾਰੀ ਲਈ ਸਾਮਾਨ ਦੇਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ ਅਤੇ ਸੋਨੇ ਦੀਆਂ ਵਸਤਾਂ ਲਈ ਸੋਨਾ ਵੀ ਦੇ ਦਿੱਤਾ ਹੈ ਅਤੇ ਚਾਂਦੀ ਦੀਆਂ ਜੋ ਵਸਤਾਂ ਬਨਾਉਣੀਆਂ ਹਨ, ਉਸ ਲਈ ਚਾਂਦੀ ਵੀ ਦੇ ਦਿੱਤੀ ਹੈ। ਤਾਂਬੇ ਦੀਆਂ ਵਸਤਾਂ ਲਈ ਤਾਂਬਾ ਅਤੇ ਲੋਹੇ ਦੀਆਂ ਵਸਤਾਂ ਲਈ ਲੋਹਾ ਵੀ ਦੇ ਦਿੱਤਾ ਹੈ। ਲੱਕੜ ਦੇ ਸਮਾਨ ਲਈ ਲੱਕੜ ਦੇ ਦਿੱਤੀ ਹੈ। ਇਸਦੇ ਇਲਾਵਾ ਬਲੌਰੀ ਪੱਥਰ, ਜੜਤ ਤੇ ਘੜਤ ਲਈ ਭਾਂਤ-ਭਾਂਤ ਦੇ ਰੰਗੀਲੇ ਪੱਥਰ, ਸਫ਼ੇਦ ਸੰਗਮਰਮਰੀ ਪੱਥਰ ਵੀ ਦੇ ਦਿੱਤੇ ਹਨ। ਮੈਂ ਅਜਿਹੀ ਬਹੁਤ ਸਾਰੀ ਸਮਗ੍ਰੀ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਦਿੱਤੀ ਹੈ।"
2ਮੈਂ ਪਰਮੇਸ਼ੁਰ ਦੇ ਮੰਦਰ ਵੱਲ ਆਪਣੀ ਸ਼ਰਧਾ ਕਾਰਣ ਆਪਣੇ ਖਜ਼ਾਨੇ ਵਿੱਚੋਂ ਸੋਨੇ ਅਤੇ ਚਾਂਦੀ ਦੀ ਇੱਕ ਖਾਸ ਸੁਗਾਤ ਦੇ ਰਿਹਾ ਹਾਂ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਕਿਉਂ ਕਿ ਮੈਂ ਸੱਚਮੁੱਚ ਚਾਹੁੰਦਾ ਹਾਂ ਕਿ ਮੇਰੇ ਪਰਮੇਸ਼ੁਰ ਲਈ ਪਵਿੱਤਰ ਮੰਦਰ ਉਸਾਰਿਆ ਜਾਵੇ।"
3ਇਸ ਵਾਸਤੇ ਮੈਂ 110 ਟੱਨ ਸੋਨਾ ਮੰਗਵਾਇਆ ਅਤੇ ਸ਼ੁੱਧ ਚਾਂਦੀ ਦੇ 260 ਟੱਨ ਦਿੱਤੇ। ਇਹ ਚਾਂਦੀ ਮੰਦਰ ਦੀਆਂ ਕੰਧਾਂ ਨੂੰ ਢੱਕਣ ਲਈ ਸੀ।"
4ਇਹ ਸੋਨਾ ਚਾਂਦੀ ਮੈਂ ਮੰਦਰ ਵਿੱਚ ਸੋਨੇ-ਚਾਂਦੀ ਦੀਆਂ ਵਸਤਾਂ ਦੀ ਨਿਰਮਾਣਤਾ ਵਾਸਤੇ ਦਿੱਤੀ ਹੈ। ਇਹ ਸੋਨਾ ਚਾਂਦੀ ਮੈਂ ਇਸ ਲਈ ਵੀ ਦਿੱਤਾ ਹੈ ਤਾਂ ਜੋ ਇਸ ਕੰਮ ਵਿੱਚ ਪ੍ਰਵੀਨ ਕਾਰੀਗਰ ਇਸਤੋਂ ਭਾਂਤ-ਭਾਂਤ ਦੀਆਂ ਵਸਤਾਂ ਮੰਦਰ ਲਈ ਤਿਆਰ ਕਰ ਸੱਕਣ। ਸੋ ਉਹ ਕਿਹੜੇ ਲੋਕ ਹਨ ਜਿਹੜੇ ਅੱਜ ਸੱਚੇ ਦਿਲੋਂ ਆਪਣੇ-ਆਪ ਨੂੰ ਯਹੋਵਾਹ ਨੂੰ ਦੇਣ ਦੇ ਇਛਿੱਤ ਹਨ?”"
5ਘਰਾਣਿਆਂ ਦੇ ਸਰਦਾਰ, ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਸਰਦਾਰ, ਮੰਤਰੀ, ਮੁਖੀਏ, ਸੈਨਾਪਤੀ ਅਤੇ ਪ੍ਰਧਾਨ ਪਾਤਸ਼ਾਹ ਦੇ ਰਾਜ-ਕਾਜ ਲਈ ਜੋ ਜਿੰਮੇਵਾਰ ਸਨ ਉਹ ਸਭ ਆਪਣੀਆਂ ਕੀਮਤੀ ਵਸਤਾਂ ਭੇਟਾ ਕਰਨ ਲਈ ਤਿਆਰ ਹੋ ਗਏ।"

6ਪਰਮੇਸ਼ੁਰ ਦੇ ਭਵਨ ਲਈ ਜੋ ਉਨ੍ਹਾਂ ਨੇ ਆਪਣੀਆਂ ਕੀਮਤੀ ਵਸਤਾਂ ਦਿੱਤੀਆਂ ਉਹ ਇਸ ਪ੍ਰਕਾਰ ਹਨ: 190 ਟੱਨ ਸੋਨਾ, 375 ਟੱਨ ਚਾਂਦੀ, 675 ਟੱਨ ਕਾਂਸਾ ਅਤੇ 3,750 ਟੱਨ ਲੋਹਾ।"
7ਲੋਕਾਂ ਵਿੱਚੋਂ ਜਿਨ੍ਹਾਂ ਕੋਲ ਕੀਮਤੀ ਪੱਥਰ ਪਏ ਸਨ, ਉਨ੍ਹਾਂ ਨੇ ਯਹੋਵਾਹ ਦੇ ਮੰਦਰ ਲਈ ਭੇਟ ਕੀਤੇ। ਇਨ੍ਹਾਂ ਵੱਡਮੁੱਲੇ ਪੱਥਰ ਦੀ ਸੰਭਾਲ ਯਹੀਏਲ ਜੋ ਕਿ ਗੇਰਸ਼ੋਨ ਘਰਾਣੇ ਤੋਂ ਸੀ ਨੇ ਕੀਤੀ।"
8ਲੋਕ ਬੇਹੱਦ ਖੁਸ਼ ਸਨ ਕਿਉਂ ਕਿ ਉਨ੍ਹਾਂ ਦੇ ਆਗੂ ਵੀ ਖੁਸ਼ੀ-ਖੁਸ਼ੀ ਦੇ ਰਹੇ ਸਨ ਅਤੇ ਆਗੂ ਵੀ ਸੱਚੇ ਦਿਲੋਂ ਦੇ ਕੇ ਖੁਸ਼ ਹੋ ਰਹੇ ਸਨ। ਦਾਊਦ ਪਾਤਸ਼ਾਹ ਵੀ ਬੇਅੰਤ ਖੁਸ਼ ਸੀ।"
9ਦਾਊਦ ਦੀ ਖੂਬਸੂਰਤ ਪ੍ਰਾਰਥਨਾ ਤਦ ਦਾਊਦ ਨੇ ਹਾਜ਼ਿਰ ਲੋਕਾਂ ਦੇ ਸਾਹਮਣੇ ਯਹੋਵਾਹ ਦੀ ਉਸਤਤਿ ਵਿੱਚ ਆਖਿਆ: “ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਤੇਰੀ ਸਦਾ ਲਈ ਉਸਤਤ ਹੋਵੇ!"
10ਹੇ ਯਹੋਵਾਹ, ਪਰਮੇਸ਼ੁਰ, ਮਹਾਨਤਾ, ਸ਼ਕਤੀ, ਪਰਤਾਪ, ਜਿੱਤ ਅਤੇ ਆਦਰ ਤੇਰੇ ਹੀ ਹਨ! ਕਿਉਂ ਕਿ ਧਰਤੀ ਅਤੇ ਆਕਾਸ਼ ਵਿੱਚਲਾ ਸਭ ਕੁਝ ਤੇਰਾ, ਇੱਕਲੇ ਦਾ ਹੀ ਹੈ: ਹੇ ਯਹੋਵਾਹ! ਇਹ ਰਾਜ ਤੇਰਾ ਹੈ ਤੂੰ ਹੀ ਹਰ ਸ਼ੈਅ ਦਾ ਸਰਤਾਜ ਹੈਂ।"

11ਅਮੀਰੀ ਅਤੇ ਆਦਰ ਤੈਥੋਂ ਆਉਂਦਾ ਹੈ। ਤੂੰ ਹਰ ਜਗ੍ਹਾ ਰਾਜ ਕਰਦਾ। ਸ਼ਕਤੀ ਅਤੇ ਜ਼ੋਰ ਸਭ ਤੇਰੇ ਹੱਥੀਂ ਹੈ। ਕਿਸੇ ਨੂੰ ਓੁੱਚਾ ਕਰਨਾ ਜਾਂ ਵਡਿਆਉਣਾ ਤੇਰੇ ਹੀ ਹੱਥ ਹੈ!"
12ਇਸ ਲਈ ਹੁਣ ਹੇ ਸਾਡੇ ਪਰਮੇਸੁਰ ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪੀ ਨਾਮ ਦੀ ਮਹਿਮਾ ਕਰਦੇ ਹਾਂ।"
13ਸੱਚਮੁੱਚ, ਇਹ ਸਭ ਸੁਗਾਤਾਂ ਮੇਰੇ ਜਾਂ ਮੇਰੇ ਲੋਕਾਂ ਦੁਆਰਾ ਨਹੀਂ ਦਿੱਤੀਆਂ ਗਈਆਂ ਸਨ। ਇਹ ਤਾਂ ਤੇਰੀਆਂ ਦਾਤਾਂ ਤੈਨੂੰ ਹੀ ਸੌਂਪੀਆਂ ਹਨ ਜਿਨ੍ਹਾਂ ਨੂੰ ਦੇਣ ਵਾਲਾ ਵੀ ਤੂੰ ਹੀ ਹੈਂ।"
14ਅਸੀਂ ਤਾਂ ਆਪਣੇ ਪੁਰਖਿਆਂ ਵਾਂਗ ਪਰਦੇਸੀ ਅਤੇ ਅਜਨਬੀ ਇਸ ਧਰਤੀ ਤੇ ਆਏ ਹਾਂ ਜਿਨ੍ਹਾਂ ਦੀ ਹੋਂਦ ਧਰਤੀ ਤੇ ਛਾਯਾ ਦੇ ਤੁੱਲ ਹੈ। ਜਿਸ ਨੂੰ ਅਸੀਂ ਫੜ ਕੇ ਨਹੀਂ ਰੱਖ ਸੱਕਦੇ।"
15ਹੇ ਯਹੋਵਾਹ ਸਾਡੇ ਪਰਮੇਸ਼ੁਰ ਅਸੀਂ ਇਹ ਸਭ ਵਸਤਾਂ ਤੇਰੇ ਮੰਦਰ ਲਈ ਇਕੱਠੀਆਂ ਕੀਤੀਆਂ। ਅਸੀਂ ਇਹ ਸਭ ਤੇਰੇ ਪਵਿੱਤਰ ਨਾਮ ਦਾ ਆਦਰ ਕਰਨ ਲਈ ਮੰਦਰ ਨੂੰ ਉਸਾਰਣ ਲਈ ਇੱਕਤ੍ਰ ਕੀਤਾ ਹੈ। ਪਰ ਅਸਲ ’ਚ ਇਹ ਸਭ ਤੇਰਾ ਖਜ਼ਾਨਾ ਹੈ ਤੇ ਤੂੰ ਹੀ ਦੇਵਣਹਾਰ ਹੈਂ।"

16ਮੇਰੇ ਪਰਮੇਸ਼ੁਰ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਲੋਕਾਂ ਦੀ ਪਰੀਖਿਆ ਲੈਂਦਾ ਹੈਂ ਜਦੋਂ ਲੋਕ ਚੰਗੇ ਕੰਮ ਕਰਨ ਤਾਂ ਤੂੰ ਖੁਸ਼ ਹੁੰਦਾ ਹੈਂ ਮੈਂ ਸੱਚੇ ਦਿਲੋਂ, ਸੱਚੇ ਮਨੋ ਇਹ ਖਜ਼ਾਨਾ ਤੈਨੂੰ ਅਰਪਣ ਕਰਦਾ ਹਾਂ ਅਤੇ ਮੈਂ ਵੇਖ ਰਿਹਾਂ ਕਿ ਕਿਵੇਂ ਤੇਰੇ ਲੋਕ ਪ੍ਰਸੰਨਤਾ ਨਾਲ ਇਹ ਸਾਰੀਆਂ ਚੀਜ਼ਾਂ ਤੈਨੂੰ ਅਰਪਣ ਕਰਦੇ ਹੋਏ ਇੱਥੇ ਇੱਕਤ੍ਰ ਹੋ ਰਹੇ ਹਨ।"
17ਹੇ ਯਹੋਵਾਹ, ਤੂੰ ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਤੇ ਇਸਰਾਏਲ ਦਾ ਪਰਮੇਸ਼ੁਰ ਹੈਂ ਆਪਣੇ ਲੋਕਾਂ ਨੂੰ ਸਹੀ ਗੱਲਾਂ ਵਿਉਂਤਣ ’ਚ ਮਦਦ ਕਰ, ਅਤੇ ਉਨ੍ਹਾਂ ਨੂੰ ਤੇਰੇ ਨਾਲ ਸੱਚਾ ਸੁੱਚਾ ਹੋਣ ਦਾ ਬਲ ਬਖਸ਼।"
18ਮੇਰੇ ਪੁੱਤਰ ਸੁਲੇਮਾਨ ਨੂੰ ਆਪਣੇ ਨਾਲ ਵਫ਼ਾਦਾਰ ਬਣਾਵੀ, ਤਾਂ ਜੋ ਉਹ ਤੇਰੇ ਹੁਕਮਾਂ ਬਿਧੀਆਂ ਅਤੇ ਬਿਵਸਥਾ ਦਾ ਪਾਲਣ ਕਰੇ। ਉਸ ਨੂੰ ਇਹ ਸਾਰੇ ਕਾਰਜ ਸੰਪੂਰਨ ਕਰਨ ‘ਚ ਅਤੇ ਇਸ ਸ਼ਹਿਰ ਨੂੰ ਰਾਜਧਾਨੀ ਵਜੋਂ ਮੇਰੇ ਨਕਸ਼ੇ ਮੁਤਾਬਕ ਉਸਾਰਨ ’ਚ ਮਦਦ ਕਰੀਂ।”"
19ਉਪਰੰਤ ਦਾਊਦ ਨੇ ਸਾਰੇ ਇਕੱਠੇ ਹੋਏ ਲੋਕਾਂ ਨੂੰ ਉਸ ਭੀੜ ਨੂੰ ਆਖਿਆ, “ਹੁਣ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ।” ਤਾਂ ਸਭ ਲੋਕਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। ਅਤੇ ਆਪਣੇ ਸਿਰ ਝੁਕਾਅ ਕੇ ਯਹੋਵਾਹ ਅਤੇ ਪਾਤਸ਼ਾਹ ਨੂੰ ਆਪਣਾ ਆਦਰ ਦਰਸਾਇਆ।"
You have read 1Chronicles 22
19 verses