1ਇਸ ਦੇ ਨਾਲ ਦਿਆਰ, ਸਰੂ ਅਤੇ ਅਲਗਮ ਲਬਾਨੋਨ ਵਿੱਚੋਂ ਭੇਜੀਂ। ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਵਿੱਚ ਲੱਕੜਾਂ ਨੂੰ ਕੱਟਣ ’ਚ ਉਸਤਾਦ ਹਨ। ਮੇਰੇ ਆਦਮੀ ਤੇਰੇ ਆਦਮੀਆਂ ਦੀ ਮਦਦ ਕਰਨਗੇ।"
2ਜਿਹੜਾ ਮੰਦਰ ਮੈਂ ਬਨਾਉਣ ਜਾ ਰਿਹਾ ਹਾਂ ਉਹ ਬੜਾ ਵਿਸ਼ਾਲ ਅਤੇ ਖੂਬਸੂਰਤ ਹੋਵੇਗਾ, ਜਿਸ ਲਈ ਬਹੁਤ ਸਾਰੀ ਲੱਕੜ ਦੀ ਜ਼ਰੂਰਤ ਹੋਵੇਗੀ।"
3ਬਦਲੇ ’ਚ ਮੈਂ ਤੇਰੇ ਆਦਮੀਆਂ ਨੂੰ 1,50,000 ਮਣ ਕਣਕ, 1,50,000 ਮਣ ਜੌਁ, 1,15,000 ਗੈਲਨ ਮੈਅ ਅਤੇ ਉਨ੍ਹਾਂ ਦੇ ਭੋਜਨ ਲਈ 1,15,000 ਗੈਲਨ ਤੇਲ, ਤਨਖਾਹ ਵਜੋਂ ਦੇਵਾਂਗਾ।”"
4ਤਦ ਹੂਰਾਮ ਨੇ ਸੁਲੇਮਾਨ ਨੂੰ ਜਵਾਬ ਵਿੱਚ ਸੰਦੇਸ਼ ਭੇਜਿਆ: “ਸੁਲੇਮਾਨ, ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ, ਇਸੇ ਕਾਰਣ ਉਸ ਨੇ ਤੈਨੂੰ ਉਨ੍ਹਾਂ ਉੱਤੇ ਰਾਜਾ ਥਾਪਿਆ ਹੈ।”"
5ਹੂਰਾਮ ਨੇ ਇਹ ਵੀ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਦੀ ਰਚਨਾ ਕੀਤੀ, ਮਹਾਨ ਹੈ। ਉਸ ਨੇ ਦਾਊਦ ਪਾਤਸ਼ਾਹ ਨੂੰ ਇੱਕ ਬਹੁਤ ਹੀ ਬੁੱਧੀਮਾਨ ਅਤੇ ਸਿਆਣਾ ਪੁੱਤਰ ਦਿੱਤਾ ਹੈ, ਤਾਂ ਜੋ ਉਹ ਯਹੋਵਾਹ ਲਈ ਇੱਕ ਮੰਦਰ ਅਤੇ ਆਪਣੇ ਲਈ ਇੱਕ ਮਹਿਲ ਬਣਾ ਸੱਕੇ।"

6ਸੋ ਮੈਂ ਹੁਣ ਇੱਕ ਕੁਸ਼ਲ ਕਾਰੀਗਰ ਜਿਸਦਾ ਨਾਂ ਹੂਰਾਮ ਅਬੀ ਹੈ ਨੂੰ ਭੇਜਾਂਗਾ।"
7ਉਸ ਦੀ ਮਾਂ ਦਾਨ ਦੇ ਪਰਿਵਾਰ ਵਿੱਚੋਂ ਸੀ ਅਤੇ ਉਸ ਦਾ ਪਿਤਾ ਸੂਰ ਦੇ ਸ਼ਹਿਰ ਤੋਂ ਸੀ। ਹੂਰਾਮ ਅਬੀ ਸੋਨੇ, ਚਾਂਦੀ, ਪਿੱਤਲ, ਲੋਹੇ, ਪੱਥਰ ਅਤੇ ਲੱਕੜ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਨਾਲ ਕੱਪੜੇ ਉੱਪਰ ਕੰਮ ਕਰਨ ਵਿੱਚ ਵੀ ਮਾਹਿਰ ਹੈ। ਉਹ ਹਰ ਕੰਮ ਜੋ ਉਸ ਨੂੰ ਸੋਪਿਆ ਗਿਆ ਹੋਵੇ, ਕਰਨ ਵਿੱਚ ਮਾਹਰ ਹੈ। ਉਹ ਤੇਰੇ ਮਾਹਰ ਕਾਮਿਆਂ ਅਤੇ ਉਨ੍ਹਾਂ ਨਾਲ ਜੋ ਤੇਰੇ ਪਿਤਾ ਦਾਊਦ, ਮੇਰੇ ਸੁਆਮੀ ਦੇ ਨਾਲ ਸਨ, ਕੰਮ ਕਰੇਗਾ।"
8“ਸੋ ਹੁਣ ਕਣਕ ਤੇ ਜੌਂ, ਤੇਲ ਅਤੇ ਦਾਖ ਰਸ ਜਿਸਦਾ ਵੇਰਵਾ ਸ਼੍ਰੀ ਮਾਨ ਜੀ ਤੁਸੀਂ ਦਿੱਤਾ ਹੈ, ਉਹ ਮੇਰੇ ਟਹਿਲੂਆਂ ਨੂੰ ਭੇਜ ਦਿੱਤਾ ਜਾਵੇ।"
9ਅਤੇ ਤੈਨੂੰ ਜਿੰਨੀ ਲੱਕੜ ਲੋੜੀਂਦੀ ਹੈ, ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਸ ਨੂੰ ਯਾਫ਼ਾ ਵਿੱਚ ਸਾਗਰ ਰਾਹੀਂ ਭੇਜ ਦੇਵਾਂਗੇ ਤੇ ਤੂੰ ਉਸ ਨੂੰ ਯਰੂਸ਼ਲਮ ਤੀਕ ਲੈ ਜਾਵੀਂ।”"
10ਤਦ ਸੁਲੇਮਾਨ ਨੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ, ਤਾਂ ਉਹ 1,53,600 ਗਿਣਤੀ ਵਿੱਚ ਨਿਕਲੇ।"

11ਸੁਲੇਮਾਨ ਨੇ ਉਨ੍ਹਾਂ ਵਿੱਚੋਂ 70,000 ਨੂੰ ਭਾਰ ਢੋਣ ਲਈ, 80,000 ਨੂੰ ਪਹਾੜ ਦੇ ਪੱਥਰ ਕੱਟਣ ਲਈ ਅਤੇ 3,600 ਨੂੰ ਨਿਗਰਾਨੀ ਲਈ ਤੇ ਕਾਰੀਗਰਾਂ ਦੀ ਦੇਖਭਾਲ ਲਈ ਠਹਿਰਾਇਆ।"
12ਸੁਲੇਮਾਨ ਦਾ ਮੰਦਰ ਉਸਾਰਨਾ ਤਦ ਸੁਲੇਮਾਨ ਨੇ ਯਰੂਸ਼ਲਮ ਵਿੱਚ ਮੋਰੀਯਾਹ ਪਹਾੜ ਉੱਪਰ ਯਹੋਵਾਹ ਲਈ ਇੱਕ ਮੰਦਰ ਬਨਵਾਉਣਾ ਸ਼ੁਰੂ ਕੀਤਾ, ਜਿੱਥੇ ਆਰਨਾਨ ਯਬੂਸੀ ਦੇ ਪਿੜ ਵਿੱਚ ਉਸ ਦੇ ਪਿਤਾ ਦਾਊਦ ਦੇ ਸਾਹਮਣੇ ਯਹੋਵਾਹ ਪ੍ਰਗਟ ਹੋਇਆ ਸੀ। ਸੋ ਜਿਹੜੀ ਥਾਂ ਦਾਊਦ ਨੇ ਤਿਆਰ ਕਰਵਾਈ ਸੀ, ਸੁਲੇਮਾਨ ਨੇ ਉੱਥੇ ਮੰਦਰ ਬਣਵਾਇਆ।"
13ਸੁਲੇਮਾਨ ਨੇ ਇਹ ਕੰਮ ਆਪਣੀ ਇਸਰਾਏਲ ਦੀ ਪਾਤਸ਼ਾਹੀ ਦੇ 14 ਵੇਂ ਸਾਲ ਦੇ ਦੂਜੇ ਮਹੀਨੇ ਵਿੱਚ ਸ਼ੁਰੂ ਕੀਤਾ।"
14ਸੁਲੇਮਾਨ ਦੁਆਰਾ ਰੱਖੀ ਗਈ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਦੀ ਗਿਣਤੀ ਹੱਥਾਂ ਦੀਆਂ ਪੁਰਾਣੀਆਂ ਮਿਣਤੀਆਂ ਮੁਤਾਬਕ ਲੰਬਾਈ ਵਿੱਚ 60 ਹੱਥ ਅਤੇ ਚੁੜਾਈ ਵਿੱਚ 20 ਹੱਥ ਸੀ।"
15ਅਤੇ ਡਿਉੜੀ ਜੋ ਭਵਨ ਦੇ ਅੱਗੇ ਬਣਾਈ, ਉਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਮੁਤਾਬਕ 20 ਹੱਥ ਅਤੇ ਉਚਾਈ ਵਿੱਚ 20 ਹੱਥ ਸੀ ਅਤੇ ਸੁਲੇਮਾਨ ਨੇ ਡਿਓੜੀ ਦੇ ਅੰਦਰਵਾਰ ਸਾਰੀ ਕੁੰਦਨ ਸੋਨੇ ਦੀ ਜੜਤ ਕੀਤੀ।"

16ਸੁਲੇਮਾਨ ਨੇ ਵੱਡੇ ਹਾਲ ਕਮਰੇ ਦੀਆਂ ਦੀਵਾਰਾਂ ਉੱਪਰ ਚੀਲ ਦੀ ਲੱਕੜੀ ਜੜੀ ਅਤੇ ਉੱਪਰ ਸੋਨੇ ਦੀ ਜੜ੍ਹਤ ਕੀਤੀ ਅਤੇ ਉਸ ਮੜ੍ਹਤ ਵਿੱਚ ਕੁੰਦਨ ਸੋਨੇ ਦੀਆਂ ਜੰਜੀਰੀਆਂ ਅਤੇ ਖਜ਼ੂਰ ਦੇ ਦ੍ਰੱਖਤਾਂ ਦੀ ਨਕਾਸ਼ੀ ਕੀਤੀ।"
17ਅਤੇ ਮੰਦਰ ਦੀ ਸੁੰਦਰਤਾ ਵੱਧਾਉਣ ਵਾਸਤੇ ਉਸ ਨੂੰ ਕੀਮਤੀ ਪੱਥਰ ਨਾਲ ਸਜਾਇਆ ਅਤੇ ਉੱਥੇ ਉਸ ਨੇ ਪਰਵਾਇਮ ਦੇ ਸੋਨੇ ਦੀ ਵਰਤੋਂ ਕੀਤੀ।"
18ਸੁਲੇਮਾਨ ਨੇ ਮੰਦਰ ਦੀਆਂ ਸ਼ਤੀਰਾਂ, ਉਸਦੀ ਡਿਉੜੀ ਅਤੇ ਦੀਵਾਰਾਂ ਉੱਪਰ ਅਤੇ ਦਰਵਾਜ਼ਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਦੀਵਾਰਾਂ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਨਕਾਸ਼ੀ ਕੀਤੀ।"
19ਤਦ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਵਾਇਆ। ਅੱਤ ਪਵਿੱਤਰ ਸਥਾਨ ਦੀ ਚੌੜਾਈ ਮੰਦਰ ਮੁਤਾਬਕ 20 ਹੱਥ ਅਤੇ 20 ਹੱਥ ਲੰਬੀ ਸੀ, ਜੋ ਕਿ ਮੰਦਰ ਜਿੰਨਾ ਹੀ ਚੌੜਾ ਸੀ ਅਤੇ ਉਸ ਨੇ ਅੱਤ ਪਵਿੱਤਰ ਸਥਾਨ ਦੀਆਂ ਦੀਵਾਰਾਂ ਉੱਪਰ ਕੁੰਦਨ ਸੋਨੇ ਦੀ ਜੜ੍ਹਤ ਕੀਤੀ ਅਤੇ ਇਹ ਸੋਨਾ ਤੋਲ ਵਿੱਚ 20,400 ਕਿੱਲੋ ਦੇ ਕਰੀਬ ਸੀ।"
20ਉਸ ਦੀਆਂ ਇਸਤੇਮਾਲ ਕੀਤੀਆਂ ਹੋਈਆਂ ਸੋਨੇ ਦੀਆਂ ਮੇਖਾਂ ਦਾ ਭਾਰ ਲੱਗਭਗ 1 1/4 ਪੌਂਡ ਸੀ। ਸੁਲੇਮਾਨ ਨੇ ਉੱਪਰਲਿਆਂ ਕਮਰਿਆਂ ਨੂੰ ਸੋਨੇ ਨਾਲ ਮੜ੍ਹਿਆ।"

21ਸੁਲੇਮਾਨ ਨੇ ਦੋ ਕਰੂਬੀ ਫ਼ਰਿਸ਼ਤੇ ਬਣਵਾ ਕੇ ਅੱਤ ਪਵਿੱਤਰ ਅਸਥਾਨ ਉੱਪਰ ਰੱਖੇ ਅਤੇ ਕਾਰੀਗਰਾਂ ਨੇ ਉਨ੍ਹਾਂ ਕਰੂਬੀ ਫ਼ਰਿਸ਼ਤਿਆਂ ਨੂੰ ਸੋਨੇ ਨਾਲ ਜੜ੍ਹਿਆ।"
22ਕਰੂਬੀ ਫਰਿਸਤਿਆਂ ਦੇ ਇੱਕ-ਇੱਕ ਖੰਭ ਦੀ ਲੰਬਾਈ ਪੰਜ ਹੱਥ ਸੀ ਅਤੇ ਕੁੱਲ ਮਿਲਾ ਕੇ ਖੰਭਾਂ ਦੀ ਲੰਬਾਈ 20 ਹੱਥ ਸੀ। ਪਹਿਲੇ ਕਰੂਬੀ ਫ਼ਰਿਸ਼ਤੇ ਦਾ ਇੱਕ ਖੰਭ ਕਮਰੇ ਦੀ ਇੱਕ ਪਾਸੇ ਦੀ ਕੰਧ ਨੂੰ ਛੂੰਹਦਾ ਸੀ ਅਤੇ ਇੱਕ ਖੰਭ ਦੂਜੇ ਕਰੂਬੀ ਫ਼ਰਿਸ਼ਤੇ ਦੇ ਖੰਭ ਨੂੰ ਛੂੰਹਦਾ ਸੀ।"
23ਅਤੇ ਦੂਜਾ ਖੰਭ ਦੂਜੇ ਕਰੂਬੀ ਦਾ ਕਮਰੇ ਦੀ ਕੰਧ ਦੀ ਦੂਜੀ ਦਿਸ਼ਾ ਨੂੰ ਛੂੰਹਦਾ ਸੀ।"
24ਇਉਂ ਉਨ੍ਹਾਂ ਦੋ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਨੇ ਕੁੱਲ ਵੀਹ ਹੱਥ ਕੰਧ ਨੂੰ ਘੇਰਿਆ ਹੋਇਆ ਸੀ ਅਤੇ ਇਹ ਕਰੂਬੀ ਫਰਿਸ਼ਤੇ ਮੁੱਖ ਕਮਰੇ ਵੱਲ ਨੂੰ ਮੂੰਹ ਕਰਕੇ ਆਪਣੇ ਪੈਰਾਂ ਤੇ ਖਲੋਤੇ ਹੋਏ ਸਨ।"
25ਸੁਲੇਮਾਨ ਨੇ ਨੀਲੇ, ਬੈਂਗਣੀ ਅਤੇ ਕਿਰਮਚੀ ਰੰਗਾਂ ਦਾ ਮਹੀਨ ਕੱਪੜਾ ਲੈ ਕੇ ਪਰਦਾ ਬਣਵਾਇਆ ਅਤੇ ਉਸ ਪਰਦੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਕੱਢਾਈ ਕੀਤੀ।"

26ਉਸ ਨੇ ਮੰਦਰ ਦੇ ਅਗਲੇ ਹਿੱਸੇ ਲਈ 35 ਹੱਥ ਦੇ 2 ਥੰਮ ਬਣਵਾਏ ਅਤੇ ਹਰ ਇੱਕ ਦੀ ਚੋਟੀ ਉੱਪਰ ਪੰਜ-ਪੰਜ ਹੱਥ ਜਿੱਡਾ ਮੁਕਟ ਸੀ।"
27ਉਸ ਨੇ ਹਾਰ ਵਰਗੀਆਂ ਜ਼ੰਜੀਰਾਂ ਬਣਵਾਈਆਂ ਜਿਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਪਰ ਲਗਾਇਆ। ਅਤੇ 100 ਅਨਾਰ ਬਣਵਾ ਕੇ ਉਨ੍ਹਾਂ ਜੰਜੀਰਾਂ ਵਿੱਚ ਲਟਕਾ ਦਿੱਤਾ।"
28ਫ਼ਿਰ ਸੁਲੇਮਾਨ ਨੇ ਥੰਮਾਂ ਨੂੰ ਮੰਦਰ ਦੇ ਅਗਲੇ ਹਿੱਸੇ ਵਿੱਚ ਇੱਕ ਖੱਬੇ ਦੇ ਦੂਜਾ ਸੱਜੇ ਪਾਸੇ ਰੱਖ ਦਿੱਤਾ। ਉਸ ਨੇ ਸੱਜੇ ਪਾਸੇ ਵਾਲੇ ਥੰਮ ਦਾ ਨਾਂ “ਯਾਕੀਨ” ਅਤੇ ਖੱਬੇ ਪਾਸੇ ਵਾਲੇ ਥੰਮ ਦਾ ਨਾਂ “ਬੋਅਜ਼” ਰੱਖਿਆ।"
29ਮੰਦਰ ਲਈ ਸਮਾਨ ਸੁਲੇਮਾਨ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਸ ਜਗਵੇਦੀ ਦੀ ਲੰਬਾਈ 20 ਹੱਥ ਅਤੇ ਚੌੜਾਈ ਵੀ 20 ਹੱਥ ਸੀ ਤੇ ਉਸ ਦੀ ਉੱਚਾਈ 10 ਹੱਥ ਸੀ।"
30ਫ਼ਿਰ ਸੁਲੇਮਾਨ ਨੇ ਇੱਕ ਵਿਸ਼ਾਲ ਹੌਦ ਬਨਾਉਣ ਲਈ ਢਾਲਿਆ ਹੋਇਆ ਪਿੱਤਲ ਵਰਤਿਆ ਅਤੇ ਉਸ ਤਲਾਅ ਦਾ ਜੋ ਕਿ ਗੋਲ ਸੀ ਉਸਦਾ ਘੇਰਾ 10 ਹੱਥ ਸੀ। ਉਸਦੀ ਉਚਾਈ 5 ਹੱਥ ਅਤੇ ਘੇਰੇ ਦੀ ਮਿਣਤੀ 30 ਹੱਥ ਸੀ।"

31ਕਾਂਸੇ ਦੇ ਵੱਡੇ ਹੌਦ ਦੇ ਰਿੰਮ ਹੇਠਾਂ ਬਲਦਾਂ ਦੀਆਂ ਮੂਰਤਾਂ ਘੜੀਆਂ ਗਈਆਂ ਸਨ। ਜਿਨ੍ਹਾਂ ਨੂੰ ਦੋ ਕਤਾਰਾਂ ਵਿੱਚ ਰੱਖਿਆ ਗਿਆ ਸੀ ਅਤੇ ਜਿਨ੍ਹਾਂ ਨੇ ਹੌਦ ਨੂੰ ਘੇਰਿਆ ਹੋਇਆ ਸੀ। ਇਨ੍ਹਾਂ ਬਲਦਾਂ ਨੂੰ ਵੀ ਉਸੇ ਥਾਵੇਂ ਘੜਿਆ ਗਿਆ ਸੀ ਜਦੋਂ ਹੌਦ ਨੂੰ ਅਕਾਰ ਦਿੱਤਾ ਗਿਆ ਸੀ।"
You have read 1Chronicles 24
31 verses