1ਇਹ ਵੱਡਾ ਹੌਦ12 ਬਲਦਾਂ ਜੋ ਕਿ ਅਕਾਰ ਵਿੱਚ ਬੜੇ ਵੱਡੇ ਸਨ, ਉਨ੍ਹਾਂ ਉੱਪਰ ਰੱਖਿਆ ਗਿਆ। ਉੱਨ੍ਹਾਂ ਵਿੱਚੋਂ 3 ਬਲਦਾਂ ਦੇ ਮੂੰਹ ਉੱਤਰ ਦਿਸ਼ਾ ਵੱਲ, ਅਤੇ ਤਿੰਨਾਂ ਦੇ ਮੂੰਹ ਪੱਛਮ ਵੱਲ ਸਨ। ਤਿੰਨ ਬਲਦਾਂ ਦੇ ਮੂੰਹ ਦੱਖਣ ਦਿਸ਼ਾ ਵੱਲ ਤੇ ਬਾਕੀ ਦੇ ਤਿੰਨ ਬਲਦਾਂ ਦੇ ਮੁੱਖ ਪੂਰਬ ਵੱਲ ਨੂੰ ਸਨ। ਤੇ ਇਹ ਵੱਡਾ ਸਾਰਾ ਪਿੱਤਲ ਦਾ ਹੌਦ ਇਨ੍ਹਾਂ ਬਲਦਾਂ ਦੇ ਉੱਪਰ ਟਿਕਿਆ ਹੋਇਆ ਸੀ। ਇਨ੍ਹਾਂ ਸਾਰੇ ਬਲਦਾਂ ਦੇ ਪਿੱਛਲੇ ਅੰਗ ਅਤੇ ਹਿੱਸੇ ਅੰਦਰਲੇ ਪਾਸੇ ਸਨ।"
2ਵੱਡੇ ਹੌਦ ਦੀ ਮੋਟਾਈ ਤਿੰਨ ਇੰਚ ਸੀ ਅਤੇ ਉਸਦਾ ਕੰਢਾ ਪਿਆਲੇ ਦੇ ਕੰਢੇ ਵਰਗਾ ਸੀ, ਜੋ ਕੁਮਦਿਨੀ ਵਰਗਾ ਲੱਗਦਾ ਸੀ। ਇਸ ਵਿੱਚ 17,500 ਗੈਲਨ ਪਾਣੀ ਪਾਇਆ ਜਾ ਸੱਕਦਾ ਸੀ।"
3ਸੁਲੇਮਾਨ ਨੇ 10 ਹੌਦੀਆਂ ਬਣਵਾਈਆਂ ਜਿਹੜੀਆਂ ਕਿ ਪੰਜ-ਪੰਜ ਵੱਡੇ ਪਿੱਤਲ ਦੇ ਹੌਦ ਦੇ ਖੱਬੇ ਅਤੇ ਸੱਜੇ ਪਾਸੇ ਰੱਖੀਆਂ ਗਈਆਂ। ਇਹ 10 ਹੌਦੀਆਂ ਹੋਮ ਦੀਆਂ ਭੇਟਾਂ ਦੀਆਂ ਵਸਤਾਂ ਨੂੰ ਧੋਣ ਲਈ ਵਰਤੀਆਂ ਜਾਂਦੀਆਂ ਸਨ। ਪਰ ਵੱਡਾ ਪਿੱਤਲ ਦਾ ਤਲਾਅਨੁਮਾ ਹੌਦ ਬਲੀ ਭੇਂਟ ਤੋਂ ਪਹਿਲਾਂ ਅਸ਼ਨਾਨ ਲਈ ਵਰਤਿਆ ਜਾਂਦਾ ਸੀ।"
4ਸੁਲੇਮਾਨ ਨੇ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਦਸ ਸ਼ਮਾਦਾਨ ਬਣਵਾਏ ਅਤੇ ਉਸ ਨੇ ਇਨ੍ਹਾਂ ਸ਼ਮਾਦਾਨਾਂ ਨੂੰ ਮੰਦਰ ਵਿੱਚ ਰੱਖਵਾ ਦਿੱਤਾ। ਪੰਜ ਸ਼ਮਾਦਾਨ ਖੱਬੇ ਪਾਸੇ ਅਤੇ ਬਾਕੀ ਦੇ ਪੰਜ ਮੰਦਰ ਦੇ ਸੱਜੇ ਪਾਸੇ ਰੱਖੇ ਗਏ ਸਨ।"
5ਉਸ ਨੇ 10 ਮੇਜ਼ਾਂ ਬਣਵਾ ਕੇ ਵੀ ਮੰਦਰ ਅੰਦਰ ਰੱਖੀਆਂ ਜਿਹੜੀਆਂ ਕਿ ਮੰਦਰ ਦੇ ਸੱਜੇ-ਖੱਬੇ ਪੰਜ-ਪੰਜ ਰੱਖੀਆਂ ਗਈਆਂ ਅਤੇ 100 ਹੌਦੀਆਂ ਬਨਵਾਉਣ ਲਈ ਉਸ ਨੇ ਸੋਨਾ ਵਰਤਿਆ।"

6ਸੁਲੇਮਾਨ ਨੇ ਜਾਜਕਾਂ ਲਈ ਵਲਗਣ ਅਤੇ ਵਿਹੜੇ ਬਣਵਾਏ ਅਤੇ ਉਨ੍ਹਾਂ ਦੇ ਦਰਵਾਜ਼ਿਆਂ ਨੂੰ ਕਾਂਸੇ ਨਾਲ ਢੱਕ ਦਿੱਤਾ।"
7ਫ਼ਿਰ ਉਸ ਨੇ ਵੱਡੇ ਪਿੱਤਲ ਦੇ ਹੌਦ ਨੂੰ ਪੂਰਬ ਵੱਲ ਮੰਦਰ ਦੇ ਸੱਜੇ ਪਾਸੇ ਦੱਖਣ ਵਾਲੇ ਘੁਮਾ ਕੇ ਰੱਖਿਆ।"
8ਹੂਰਾਮ ਨੇ ਭਾਂਡੇ, ਬੇਲਚੇ ਅਤੇ ਹੌਦੀਆਂ ਬਣਾਈਆਂ। ਫ਼ਿਰ ਹੂਰਾਮ ਨੇ ਉਹ ਕੰਮ ਖਤਮ ਕੀਤਾ ਜੋ ਉਹ ਸੁਲੇਮਾਨ ਲਈ ਪਰਮੇਸ਼ੁਰ ਦੇ ਮੰਦਰ ਲਈ ਕਰਦਾ ਸੀ।"
9ਹੂਰਾਮ ਨੇ ਦੋ ਥੰਮ ਅਤੇ ਉਨ੍ਹਾਂ ਥੰਮਾਂ ਦੇ ਉੱਪਰ ਦੋ ਵੱਡੇ ਮੁਕਟਨੁਮਾ ਕਟੋਰੇ ਬਣਾਏ ਸਨ। ਇਹੀ ਨਹੀਂ ਸਗੋਂ ਉਸ ਨੇ ਦੋ ਸਜਾਵਟੀ ਜਾਲੀਆਂ, ਜਿਹੜੀਆਂ ਕਿ ਉਨ੍ਹਾਂ ਥੰਮਾਂ ਦੇ ਮੁਕਟਾਂ ਨੂੰ ਕੱਜਦੀਆਂ ਸਨ, ਵੀ ਬਣਾਈਆਂ।"
10ਹੂਰਾਮ ਨੇ ਉਨ੍ਹਾਂ ਦੋ ਸਜਾਵਟੀ ਜਾਲੀਆਂ ਲਈ ਵੀ 400 ਅਨਾਰ ਬਣਵਾਏ। ਹਰ ਜਾਲੀ ਲਈ ਦੋ ਕਤਾਰਾਂ ਸਨ ਜਿਨ੍ਹਾਂ ਵਿੱਚ ਅਨਾਰ ਜੜੇ ਗਏ ਸਨ ਅਤੇ ਇਹ ਜਾਲੀਆਂ ਖੰਭਿਆਂ ਦੇ ਉਪਰਲੇ ਮੁਕਟਾਂ ਨੂੰ ਕੱਜਦੀਆਂ ਸਨ।"

11ਹੂਰਾਮ ਨੇ ਬੜੇ ਅਤੇ ਉਨ੍ਹਾਂ ਉੱਪਰ ਟਿਕਾਉਣ ਵਾਲੇ ਕਟੋਰੇ ਵੀ ਬਣਾਏ।"
12ਹੂਰਾਮ ਨੇ ਇੱਕ ਵੱਡਾ ਪਿੱਤਲ ਦਾ ਹੌਦ ਵੀ ਬਣਾਇਆ ਅਤੇ ਉਸ ਦੇ ਥੱਲੇ ਟਿਕਾਅ ਲਈ 12 ਬਲਦ ਵੀ ਬਣਾਏ।"
13ਉਸ ਨੇ ਭਾਂਡੇ, ਬੇਲਚੇ, ਚਮਚੇ ਅਤੇ ਹੋਰ ਕਈ ਅਜਿਹੀਆਂ ਵਸਤਾਂ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਲਈ ਬਣਾਈਆਂ। ਇਹ ਸਭ ਵਸਤਾਂ ਚਮਕਦੇ ਪਿੱਤਲ ਦੀਆਂ ਬਣਾਈਆਂ ਗਈਆਂ।"
14ਪਹਿਲਾਂ ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਵਸਤਾਂ ਨੂੰ ਚੀਕਣੀ ਮਿੱਟੀ ਦੇ ਸਾਂਚਿਆਂ ’ਚ ਪਾਇਆ। ਇਹ ਸਾਂਚੇ ਯਰਦਨ ਦੀ ਵਾਦੀ ਵਿੱਚ ਤਿਆਰ ਕੀਤੇ ਗਏ ਜੋ ਕਿ ਸੁਕੋਥ ਅਤੇ ਸਰੇਦਾਥਾਹ ਦੇ ਵਿੱਚਕਾਰ ਕਰਕੇ ਹੈ।"
15ਸੁਲੇਮਾਨ ਪਾਤਸ਼ਾਹ ਨੇ ਇੰਨੀ ਤਾਦਾਤ ਵਿੱਚ ਇਹ ਸਭ ਕੁਝ ਬਣਵਾਇਆ ਕਿ ਕੋਈ ਵੀ ਮਨੁੱਖ ਇਸ ਪਿੱਤਲ ਨੂੰ ਤੋਲ ਨਹੀਂ ਸੀ ਸੱਕਦਾ।"

16ਸੁਲੇਮਾਨ ਨੇ ਪਰਮੇਸ਼ੁਰ ਦੇ ਮੰਦਰ ਲਈ ਵੀ ਬੜਾ ਕੁਝ ਬਣਵਾਇਆ। ਉਸ ਨੇ ਸੋਨੇ ਦੀ ਜਗਵੇਦੀ ਬਣਵਾਈ। ਜਿਨ੍ਹਾਂ ਮੇਜ਼ਾਂ ਉੱਪਰ ਹਜ਼ੂਰੀ ਰੋਟੀ ਹੁੰਦੀ ਸੀ, ਉਹ ਵੀ ਬਣਵਾਈਆਂ।"
17ਉਸ ਨੇ ਸ਼ੁੱਧ ਸੋਨੇ ਦੇ ਸ਼ਮਾਦਾਨ ਅਤੇ ਦੀਵੇ ਵੀ ਬਣਵਾਏ ਤਾਂ ਜੋ ਉਹ ਰੀਤ ਮੁਤਾਬਕ ਪਵਿੱਤਰ ਅਸਥਾਨ ਦੇ ਅੱਗੇ ਬਲਦੇ ਰਹਿਣ।"
18ਸੁਲੇਮਾਨ ਨੇ ਫ਼ੁੱਲ, ਦੀਵੇ ਅਤੇ ਚਿਮਟੇ ਆਦਿ ਬਨਵਾਉਣ ਲਈ ਸ਼ੁੱਧ ਸੋਨਾ ਵਰਤਿਆ।"
19ਉਸ ਨੇ ਗੁਲਤਰਾਸ਼ ਅਤੇ ਪਰਾਤਾਂ, ਕਟੋਰੀਆਂ ਅਤੇ ਧੂਫ਼ਦਾਨ ਸਭ ਸ਼ੁੱਧ ਸੋਨੇ ਦੇ ਬਣਵਾਏ। ਉਸ ਨੇ ਮੰਦਰ ਦੇ ਦਰਵਾਜ਼ਿਆਂ ਉੱਪਰ, ਅੱਤ ਪਵਿੱਤਰ ਸਥਾਨ ਦੇ ਅੰਦਰਲੇ ਦਰਵਾਜਿਆਂ ਉੱਪਰ ਅਤੇ ਮੁੱਖ ਵੰਡੇ ਕਮਰੇ ਦੇ ਦਰਵਾਜਿਆਂ ਉੱਪਰ ਵੀ ਸੌਨਾ ਚੜ੍ਹਾਇਆ।"
20ਇਉਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਲਈ ਸ਼ੁਰੂ ਕੀਤਾ ਸੀ ਖਤਮ ਹੋਇਆ ਤਾਂ ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤਾਂ ਯਾਨੀ ਕਿ ਸੋਨਾਂ, ਚਾਂਦੀ ਅਤੇ ਸਾਰੇ ਭਾਂਡੇ, ਇਹ ਸਭ ਕੁਝ ਅੰਦਰ ਲੈ ਆਇਆ ਅਤੇ ਪਰਮੇਸ਼ੁਰ ਦੇ ਮੰਦਰ ਦੇ ਖਜਾਨੇ ਵਿੱਚ ਧਰ ਦਿੱਤਾ।"

21ਪਵਿੱਤਰ ਸੰਦੂਕ ਮੰਦਰ ’ਚ ਲਿਆਇਆ ਗਿਆ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਸਾਰੀਆਂ ਗੋਤਾਂ ਦੇ ਮੁਖੀਆਂ, ਆਗੂਆਂ ਨੂੰ ਯਰੂਸ਼ਲਮ ਵਿੱਚ ਸੱਦਾ ਦਿੱਤਾ। (ਇਹ ਸਾਰੇ ਮਨੁੱਖ ਇਸਰਾਏਲ ਦੇ ਘਰਾਣਿਆਂ ਦੇ ਮੁਖੀਆ ਸਨ।) ਤਾਂ ਜੋ ਉਹ ਦਾਊਦ ਦੇ ਸ਼ਹਿਰ ਵਿੱਚੋਂ ਜੋ ਸੀਯੋਨ ਹੈ ਉੱਥੋਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ।"
22ਤਾਂ ਇਸਰਾਏਲ ਦੇ ਸਾਰੇ ਮਨੁੱਖ ਪਰਬ ਲਈ ਜੋ ਕਿ ਸੱਤਵੇਂ ਮਹੀਨੇ ਵਿੱਚ ਹੁੰਦਾ ਸੀ, ਇਕੱਠੇ ਹੋਏ।"
23ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਪਹੁੰਚ ਗਏ ਤਾਂ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ।"
24ਤਦ ਜਾਜਕਾਂ ਅਤੇ ਲੇਵੀਆਂ ਦੇ ਨੇਮ ਦੇ ਸੰਦੂਕ ਨੂੰ ਯਰੂਸ਼ਲਮ ਵਿੱਚ ਲਿਆਂਦਾ। ਉਹ ਆਪਣੇ ਨਾਲ ਮੰਡਲੀ ਦਾ ਤੰਬੂ ਅਤੇ ਜੋ ਵੀ ਪਵਿੱਤਰ ਵਸਤਾਂ ਉੱਥੇ ਸਨ, ਉਹ ਯਰੂਸ਼ਲਮ ਵਿੱਚ ਲੈ ਆਏ।"
25ਸੁਲੇਮਾਨ ਪਾਤਸ਼ਾਹ ਅਤੇ ਸਾਰੇ ਇਸਰਾਏਲੀ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਮਿਲੇ ਅਤੇ ਉਨ੍ਹਾਂ ਸਭਨਾਂ ਨੇ ਭੇਡਾਂ ਅਤੇ ਬਲਦਾਂ ਦੀ ਬਲੀ ਦਿੱਤੀ। ਇਹ ਭੇਡਾਂ ਅਤੇ ਬਲਦਾਂ ਇੰਨੀ ਤਾਦਾਤ ਵਿੱਚ ਸਨ ਕਿ ਇਨ੍ਹਾਂ ਦੀ ਗਿਣਤੀ ਕਰਨੀ ਅਸੰਭਵ ਸੀ।"

26ਤਦ ਜਾਜਕਾਂ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਉਸ ਥਾਵੇਂ ਲਿਆਂਦਾ ਜਿਹੜੀ ਜਗ੍ਹਾ ਉਸ ਲਈ ਤਿਆਰ ਕੀਤੀ ਗਈ ਸੀ। ਇਹ ਜਗ੍ਹਾ ਮੰਦਰ ਵਿੱਚ ਅੱਤ ਪਵਿੱਤਰ ਸਥਾਨ ਸੀ। ਅਤੇ ਇਕਰਾਰਨਾਮੇ ਦੇ ਸੰਦੂਕ ਨੂੰ ਕਰੂਬੀ ਫ਼ਰਿਸਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ।"
27ਜਿੱਥੇ ਨੇਮ ਦੇ ਸੰਦੂਕ ਨੂੰ ਰੱਖਿਆ ਗਿਆ ਉੱਥੇ ਕਰੂਬੀ ਆਪਣੇ ਖੰਭ ਪਸਾਰੇ ਖੜ੍ਹੇ ਸਨ ਇਵੇਂ ਕਰੂਬੀ ਫ਼ਰਿਸ਼ਤਿਆਂ ਨੇ ਉਸ ਸੰਦੂਕ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ।"
28ਇਹ ਚੋਬਾਂ ਇੰਨੀਆਂ ਲੰਬੀਆਂ ਸਨ ਕਿ ਇਨ੍ਹਾਂ ਦੇ ਸਿਰੇ ਅੱਤ ਪਵਿੱਤਰ ਅਸਥਾਨ ਦੇ ਸਾਹਮਣਿਓ ਵੀ ਨਜ਼ਰ ਆਉਂਦੇ ਸਨ ਪਰ ਇਸ ਨੂੰ ਕੋਈ ਵੀ ਮਨੁੱਖ ਮੰਦਰ ਦੇ ਬਾਹਰ ਤੋਂ ਨਹੀਂ ਸੀ ਵੇਖ ਸੱਕਦਾ। ਇਹ ਚੋਬਾਂ ਅੱਜ ਵੀ ਉੱਥੇ ਬਰਕਰਾਰ ਹਨ।"
29ਉਸ ਇਕਰਾਰਨਾਮੇ ਦੇ ਸੰਦੂਕ ਵਿੱਚ ਸਿਰਫ਼ ਪੱਥਰ ਦੀਆਂ ਦੋ ਤਖਤੀਆਂ ਸਨ। ਇਹ ਤਖਤੀਆਂ ਮੂਸਾ ਨੇ ਹੋਰੇਬ ਵਿੱਚ ਉਸ ਥਾਵੇਂ ਸੰਦੂਕ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ। ਇਹ ਉਸ ਵਕਤ ਹੋਇਆ ਜਦੋਂ ਉਹ ਮਿਸਰ ਵਿੱਚੋਂ ਬਾਹਰ ਨਿਕਲੇ ਸਨ।"
30ਸਾਰੇ ਜਾਜਕ ਜੋ ਉੱਥੇ ਮੌਜੂਦ ਸਨ ਉਨ੍ਹਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਇਹ ਰਸਮ ਕੀਤੀ। ਤਾਂ ਜਦੋਂ ਹੀ ਜਾਜਕ ਪਵਿੱਤਰ ਅਸਥਾਨ ਤੋਂ ਬਾਹਰ ਨਿਕਲੇ, ਤਾਂ ਉਹ ਵੱਖੋ-ਵੱਖ ਦਲ ਬਨਾਉਣ ਦੀ ਥਾਵੇਂ ਸਾਰੇ ਇਕੱਠੇ ਮਿਲ ਕੇ ਖੜ੍ਹੇ ਹੋਏ।"

31ਲੇਵੀ ਗਵਈਏ ਜਗਵੇਦੀ ਦੇ ਪੂਰਬੀ ਪਾਸੇ ਵੱਲ ਖਲੋ ਗਏ। ਗਵਈਆਂ ਦੇ ਸਾਰੇ ਸਮੂਹ, ਆਸਾਫ਼, ਹੀਮਾਨ, ਅਤੇ ਯਦੂਥੂਨ ਅਨਦ ਉਨ੍ਹਾਂ ਦੇ ਪੁੱਤਰ ਅਤੇ ਭਰਾ ਇੱਕਤ੍ਰ ਹੋਏ। ਸਾਰੇ ਲੇਵੀ ਗਵਈਆਂ ਨੇ ਚਿੱਟੇ ਸੂਤੀ ਚੋਲੇ ਪਾਏ ਹੋਏ ਸਨ। ਉਨ੍ਹਾਂ ਦੇ ਹੱਥਾਂ ਵਿੱਚ ਸਰੰਗੀਆਂ, ਚਿਮਟੇ ਅਤੇ ਸਿਤਾਰਾਂ ਸਨ। ਓੱਥੇ ਲੇਵੀ ਗਵਈਆਂ ਸਮੇਤ ਕੁੱਲ 120 ਜਾਜਕ ਸਨ। ਇਹ ਸਾਰੇ 120 ਜਾਜਕ ਤੁਰ੍ਹੀਆਂ ਵਜਾ ਰਹੇ ਸਨ ਅਤੇ ਗਵਈਏ ਇੱਕੋ ਸੁਰ ਵਿੱਚ ਗਾ ਰਹੇ ਸਨ।"
You have read 1Chronicles 25
31 verses