Lumina
1Chronicles

Gatekeepers and Treasurers

1Chronicles 26·Punjabi Bible

1ਜਦੋਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਗਾਈ ਅਤੇ ਉਸਦਾ ਧੰਨਵਾਦ ਕੀਤਾ, ਉਨ੍ਹਾਂ ਸਭ ਨੇ ਇੱਕੋ ਸੁਰ ਵਿੱਚ ਆਵਾਜ਼ ਕੀਤੀ ਅਤੇ ਉਹ ਆਪਣੇ ਸੰਗੀਤਕ ਸਾਜ਼ ਵਜਾਉਂਦੇ ਹੋਏ ਇੱਕੋ ਸੁਰ ਵਿੱਚ ਉੱਚੀ ਆਵਾਜ਼ ਵਿੱਚ ਗਾ ਰਹੇ ਸਨ। ਉਹ ਯਹੋਵਾਹ ਦੀ ਉਸਤਤ ਵਿੱਚ ਗੀਤ ਗਾ ਰਹੇ ਸਨ, “ਉਸਦੇ ਕਿਰਪਾਲਤਾ ਅਤੇ ਉਸ ਦੇ ਅਨਂਤ ਪਿਆਰ ਬਾਰੇ ਗਾ ਰਹੇ ਸਨ।” ਤਦ ਹੀ ਯਹੋਵਾਹ ਦਾ ਮੰਦਰ ਬੱਦਲ ਨਾਲ ਭਰ ਗਿਆ।"

2ਇਸ ਬੱਦਲ ਕਾਰਣ ਜਾਜਕ ਸੇਵਾ ਜਾਰੀ ਨਾ ਰੱਖ ਸੱਕੇ ਕਿਉਂ ਕਿ ਪਰਮੇਸ਼ੁਰ ਦਾ ਮੰਦਰ ਉਸ ਦੇ ਪਰਤਾਪ ਨਾਲ ਭਰ ਗਿਆ ਸੀ।"

3ਤਦ ਸੁਲੇਮਾਨ ਨੇ ਆਖਿਆ, “ਯਹੋਵਾਹ ਨੇ ਆਖਿਆ ਹੈ ਕਿ ਉਹ ਘਨਾ ਬੱਦਲ ਹਨੇਰ ਵਿੱਚ ਵਸੇਗਾ।"

4ਮੈਂ ਤੇਰੇ ਲਈ ਹੇ ਯਹੋਵਾਹ ਇੱਕ ਘਰ ਬਣਾਇਆ ਹੈ ਜਿੱਥੇ ਤੂੰ ਵਸੇਂ। ਇਹ ਉੱਚਾ ਘਰ ਹੈ ਜਿੱਥੇ ਤੂੰ ਸਦੀਵ ਰਹੇਂ।”"

5ਸੁਲੇਮਾਨ ਦਾ ਕਥਨ ਪਾਤਸ਼ਾਹ ਸੁਲੇਮਾਨ ਨੇ ਘੁੰਮ ਕੇ ਆਪਣੇ ਅੱਗੇ ਇਕੱਠੇ ਹੋਏ ਇਸਰਾਏਲ ਦੇ ਸਾਰੇ ਲੋਕਾਂ ਨੂੰ ਅਸੀਸ ਦਿੱਤੀ।"

1Chronicles 26 illustration - 1Chronicles Chapter 26

6ਉਸ ਨੇ ਕਿਹਾ, “ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਧੰਨਵਾਦ, ਜੋ ਇਕਰਾਰ ਉਸ ਨੇ ਆਪਣੇ ਮੂੰਹੋਂ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ, ਉਸ ਨੇ ਉਸ ਨੂੰ ਆਪਣੀ ਸ਼ਕਤੀ ਨਾਲ ਨਿਭਾਇਆ। ਇਹੀ ਹੈ ਜੋ ਯਹੋਵਾਹ ਪਰਮੇਸ਼ੁਰ ਨੇ ਆਖਿਆ:"

7‘ਮੈਂ ਬਹੁਤ ਪਹਿਲਾਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ, ਤੇ ਉਸ ਸਾਰੇ ਸਮੇਂ ਦੌਰਾਨ ਮੈਂ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚੋਂ ਨਾ ਤਾਂ ਕਿਸੇ ਸ਼ਹਿਰ ਨੂੰ ਚੁਣਿਆ ਤਾਂ ਜੋ ਉਸ ਵਿੱਚ ਮੰਦਰ ਬਣਾਇਆ ਜਾਵੇ ਅਤੇ ਉੱਥੇ ਮੇਰਾ ਨਾਂ ਰਹੇ ਤੇ ਨਾ ਹੀ ਕਿਸੇ ਮਨੁੱਖ ਨੂੰ ਚੁਣਿਆ ਜੋ ਕਿ ਮੇਰੇ ਲੋਕਾਂ ਦਾ ਪ੍ਰਧਾਨ ਬਣੇ।"

8ਪਰ ਹੁਣ ਮੈਂ ਆਪਣੇ ਨਾਂ ਲਈ ਯਰੂਸ਼ਲਮ ਸਥਾਨ ਨੂੰ ਚੁਣਿਆ ਹੈ ਅਤੇ ਦਾਊਦ ਨੂੰ ਚੁਣਿਆ ਹੈ ਕਿ ਉਹ ਮੇਰੀ ਪਰਜਾ ਇਸਰਾਏਲ ਦਾ ਆਗੂ ਹੋਵੇ।’"

9“ਮੇਰਾ ਪਿਤਾ ਦਾਊਦ ਇਸਰਾਏਲ ਦੇ ਪਰਮੇਸ਼ੁਰ ਲਈ ਉਸ ਦੇ ਨਾਉਂ ਲਈ ਮੰਦਰ ਬਨਵਾਉਣਾ ਚਾਹੁੰਦਾ ਸੀ।"

10ਪਰ ਯਹੋਵਾਹ ਨੇ ਮੇਰੇ ਪਿਤਾ ਨੂੰ ਕਿਹਾ, ‘ਦਾਊਦ, ਜੇ ਤੂੰ ਮੇਰੇ ਨਾਉਂ ਉੱਪਰ ਇੱਕ ਮੰਦਰ ਬਨਵਾਉਣਾ ਚਾਹੁੰਦਾ ਸੀ, ਚੰਗੀ ਗੱਲ ਹੈ।"

1Chronicles 26 illustration - 1Chronicles Chapter 26

11ਲੇਕਿਨ ਤੂੰ ਮੰਦਰ ਨਹੀਂ ਬਣਵਾ ਸੱਕਦਾ ਸਗੋਂ ਤੇਰਾ ਆਪਣਾ ਪੁੱਤਰ ਮੇਰੇ ਨਾਂ ਉੱਪਰ ਇੱਕ ਮੰਦਰ ਬਨਵਾਏਗਾ।’"

12ਹੁਣ ਯਹੋਵਾਹ ਨੇ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਆਖਿਆ ਸੀ। ਮੈਂ ਹੁਣ ਆਪਣੇ ਪਿਤਾ ਦੀ ਥਾਵੇਂ ਨਵਾਂ ਪਾਤਸ਼ਾਹ ਚੁਣਿਆ ਗਿਆ ਹਾਂ ਕਿਉਂ ਕਿ ਦਾਊਦ ਮੇਰੇ ਪਿਤਾ ਸਨ ਤੇ ਹੁਣ ਮੈਂ ਇਸਰਾਏਲ ਦਾ ਪਾਤਸ਼ਾਹ। ਯਹੋਵਾਹ ਨੇ ਇਹੀ ਬਚਨ ਕੀਤਾ ਸੀ ਅਤੇ ਮੈਂ ਹੁਣ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਂ ਲਈ ਇੱਕ ਮੰਦਰ ਦਾ ਨਿਰਮਾਣ ਕਰਵਾਇਆ ਹੈ।"

13ਮੈਂ ਇਕਰਾਰਨਾਮੇ ਦੇ ਸੰਦੂਕ ਨੂੰ ਇਸ ਮੰਦਰ ਅੰਦਰ ਸਥਾਪਿਤ ਕੀਤਾ ਹੈ ਜਿਸ ਵਿੱਚ ਇਸਰਾਏਲ ਦੇ ਲੋਕਾਂ ਨਾਲ ਕੀਤੇ ਯਹੋਵਾਹ ਦਾ ਇਕਰਾਰਨਾਮਾ ਰੱਖਿਆ ਹੋਇਆ ਹੈ।”"

14ਸੁਲੇਮਾਨ ਦੀ ਪ੍ਰਾਰਥਨਾ ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਸਨਮੁੱਖ ਖਲੋਤਾ ਅਤੇ ਉਹ ਇਸਰਾਏਲ ਦੇ ਸਾਰੇ ਲੋਕਾਂ ਦੇ ਸਾਹਮਣੇ ਜਿਹੜੇ ਕਿ ਇੱਕਤਰ ਹੋਏ ਸਨ, ਖੜੋਤਾ ਹੋਇਆ ਸੀ। ਤਦ ਉਸ ਨੇ ਆਪਣੇ ਹੱਥ ਅਤੇ ਬਾਹਵਾਂ ਅਕਾਸ਼ ਵੱਲ ਫ਼ੈਲਾਅ ਕੇ ਆਪਣੇ ਹੱਥ ਅੱਡੇ।"

15ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾਕੇ ਵਿਹੜੇ ਵਿੱਚ ਰੱਖਵਾ ਦਿੱਤਾ ਅਤੇ ਉਸ ਉੱਪਰ ਉਹ ਖੜੋਤਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਫ਼ੈਲਾਏ।"

1Chronicles 26 illustration - 1Chronicles Chapter 26

16ਸੁਲੇਮਾਨ ਨੇ ਆਖਿਆ: “ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਤੇਰੇ ਵਰਗਾ ਨਾ ਅਕਾਸ਼ਾਂ ਵਿੱਚ ਨਾ ਧਰਤੀ ਉੱਪਰ ਕੋਈ ਪਰਮੇਸ਼ੁਰ ਨਹੀਂ ਹੈ ਜੋ ਆਪਣੀ ਕਿਰਪਾ ਅਤੇ ਮਿਹਰ ਦਾ ਹੱਥ ਉਨ੍ਹਾਂ ਉੱਪਰ ਕਰੇ। ਜਿਹੜੇ ਤੇਰੇ ਸੇਵਕ ਦਿਲੋਂ ਤੇਰਾ ਹੁਕਮ ਮੰਨਦੇ ਹਨ ਤੇ ਠੀਕ ਰਾਹੇ ਚਲਦੇ ਹਨ ਤੂੰ ਉਨ੍ਹਾਂ ਨਾਲ ਆਪਣਾ ਇਕਰਾਰ ਪੂਰਾ ਕਰਦਾ ਹੈਂ।"

17ਤੂੰ ਆਪਣੇ ਦਾਸ ਦਾਊਦ ਨਾਲ ਵੀ ਆਪਣਾ ਕੌਲ ਨਿਭਾਇਆ ਅਤੇ ਦਾਊਦ ਮੇਰਾ ਪਿਤਾ ਸੀ ਤੇ ਤੂੰ ਆਪਣੇ ਮੂੰਹੋਂ ਉਸ ਨਾਲ ਬਚਨ ਕੀਤਾ ਜਿਸ ਨੂੰ ਅੱਜ ਤੂੰ ਆਪਣੇ ਹੀ ਹੱਥੀਂ ਪੂਰਾ ਕੀਤਾ ਹੈ।"

18ਹੁਣ, ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਆਪਣੇ ਦਾਸ, ਮੇਰੇ ਪਿਤਾ ਦਾਊਦ ਦੇ ਨਾਲ ਕੀਤੇ ਉਸ ਇਕਰਾਰ ਨੂੰ ਵੀ ਪੂਰਾ ਕਰ: ‘ਤੇਰੇ ਵਾਰਿਸਾਂ ਵਿੱਚੋਂ ਇੱਕ ਇਸਰਾਏਲ ਦੇ ਇਸ ਸਿੰਘਾਸਣ ਉੱਤੇ ਹਮੇਸ਼ਾ ਬੈਠੇਗਾ ਪਰ ਤਾਂ ਹੀ ਜੇਕਰ ਤੇਰੇ ਪੁੱਤਰ ਆਪਣੀਆਂ ਸਾਰੀਆਂ ਕਰਨੀਆਂ ਵਿੱਚ ਮੇਰੀ ਬਿਧੀ ਅਨੁਸਾਰ ਮੇਰਾ ਪਾਲਣ ਕਰਨਗੇ। ਜਿਵੇਂ ਕਿ ਤੂੰ ਪਾਲਣ ਕੀਤਾ ਹੈ’"

19ਸੋ ਹੁਣ, ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਆਪਣੇ ਇਕਰਾਰ ਨੂੰ ਸੱਚ ਕਰ ਜਿਹੜਾ ਕਿ ਤੂੰ ਆਪਣੇ ਦਾਸ ਦਾਊਦ ਨੂੰ ਕੀਤਾ ਸੀ।"

20“ਪਰ ਹੇ ਪਰਮੇਸ਼ੁਰ, ਅਸੀਂ ਜਾਣਦੇ ਹਾਂ ਕਿ ਤੂੰ ਧਰਤੀ ਉੱਪਰ ਆਪਣੇ ਲੋਕਾਂ ਨਾਲ ਭੌਤਿਕ ਰੂਪ ਵਿੱਚ ਨਹੀਂ ਰਹੇਂਗਾ, ਕਿਉਂ ਕਿ ਅਕਾਸ਼ਾਂ ਦੇ ਅਕਾਸ਼ ਵੀ ਤੈਨੂੰ ਨਹੀਂ ਸਮਾ ਸੱਕਦੇ। ਮੈਂ ਇਹ ਵੀ ਜਾਣਦਾ ਹਾਂ ਕਿ ਜੋ ਮੰਦਰ ਮੈਂ ਬਣਵਾਇਆ ਉਹ ਵੀ ਤੈਨੂੰ ਨਹੀਂ ਸਮਾ ਸੱਕਦਾ!"

1Chronicles 26 illustration - 1Chronicles Chapter 26

21ਪਰ ਹੇ ਯਹੋਵਾਹ ਮੇਰੇ ਪਰਮੇਸ਼ੁਰ ਮੇਰੀ ਪ੍ਰਾਰਥਨਾ ਨੂੰ ਸੁਣ ਮੈਂ ਤੇਰੇ ਅੱਗੇ ਦਯਾ ਲਈ ਬੇਨਤੀ ਕਰਦਾ ਹਾਂ। ਸੋ ਹੇ ਕਿਰਪਾਲੂ ਮੇਰੀ ਪੁਕਾਰ ਸੁਣ ਮੇਰੀ ਪ੍ਰਾਰਥਨਾ ਸੁਣੋ। ਆਪਣੇ ਦਾਸ ਦੀ ਅਰਜੋਈ ਨੂੰ ਸੁਣ।"

22ਮੇਰੀ ਪ੍ਰਾਰਥਨਾ ਸੁਣ ਤਾਂ ਜੋ ਤੇਰੀਆਂ ਅੱਖੀਆਂ ਇਸ ਮੰਦਰ ਵੱਲ ਜਿਸਦੇ ਬਾਰੇ ਤੂੰ ਫ਼ੁਰਮਾਇਆ ਸੀ ਕਿ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਜਿੱਥੇ ਮੇਰੀਆਂ ਅੱਖਾਂ ਦਿਨ-ਰਾਤ ਖੁਲ੍ਹੀਆਂ ਰਹਿਣ ਤਾਂ ਕਿ ਤੂੰ ਉਸ ਬੇਨਤੀ ਨੂੰ ਸੁਣੇ ਜੋ ਤੇਰਾ ਸੇਵਕ ਇਸ ਅਸਥਾਨ ਉੱਪਰ ਕਰੇ।"

23ਤੂੰ ਆਪਣੇ ਸੇਵਕ ਦੀ ਪ੍ਰਾਰਥਨਾ ਅਤੇ ਆਪਣੀ ਪਰਜਾ ਇਸਰਾਏਲ ਦੀ ਬੇਨਤੀ ਨੂੰ ਜਦੋਂ ਉਹ ਇਸ ਥਾਂ ਉੱਪਰ ਪ੍ਰਾਰਥਨਾ ਕਰਨ ਤਾਂ ਸੁਣ ਲਵੀਂ। ਅਸੀਂ ਜਦੋਂ ਵੀ ਇਸ ਮੰਦਰ ਵੱਲ ਵੇਖਕੇ ਪ੍ਰਾਰਥਨਾ ਕਰੀਏ ਤਾਂ ਤੂੰ ਜਿੱਥੇ ਵੀ ਭਾਵੇਂ ਸੁਰਗਾਂ ’ਚ ਹੋਵੇਂ ਸਾਡੀ ਪ੍ਰਾਰਥਨਾ ਕਬੂਲ ਕਰੀਂ ਤੇ ਸਾਨੂੰ ਮੁਆਫ਼ ਕਰ ਦੇਵੀਂ।"

24“ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਕੋਈ ਗ਼ਲਤ ਕੰਮ ਕਰੇ ਤਾਂ ਜੇ ਉਸ ਤੋਂ ਸੌਂਹ ਖੁਆਈ ਜਾਵੇ ਤਾਂ ਉਹ ਆ ਕੇ ਇਸ ਮੰਦਰ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸੌਂਹ ਖਾਵੇ ਕਿ ਉਹ ਮਾਸੂਮ ਹੈ।"

25ਤਾਂ ਤੂੰ ਅਕਾਸ਼ ਵਿੱਚ ਉਸਦੀ ਪੁਕਾਰ ਸੁਣੀਂ ਤੇ ਆਪਣੇ ਦਾਸ ਤੇ ਮਿਹਰਬਾਨ ਹੋਵੀਂ ਅਤੇ ਉਸ ਨੂੰ ਨਿਆਂ ਦੇਵੀਂ। ਅਤੇ ਦੁਸ਼ਟ ਆਦਮੀ ਨੂੰ ਸਜ਼ਾ ਦੇਵੀਂ ਅਤੇ ਉਸ ਉੱਤੇ ਬਦੀ ਲਿਆਵੀਂ, ਕਿਉਂ ਜੋ ਉਸ ਨੇ ਹੋਰਨਾਂ ਨੂੰ ਕਸ਼ਟ ਦਿੱਤੇ ਅਤੇ ਸਾਬਤ ਕਰੀਂ ਕਿ ਜਿਸ ਆਦਮੀ ਨੇ ਚੰਗਾ ਕੀਤਾ ਬੇਗੁਨਾਹ ਹੈ ਅਤੇ ਉਸ ਨੂੰ ਉਸਦੀ ਨੇਕੀ ਅਨੁਸਾਰ ਪ੍ਰਰਸਾਕਿਰਤ ਕਰੀਂ।"

1Chronicles 26 illustration - 1Chronicles Chapter 26

26“ਜੇਕਰ ਤੇਰੇ ਲੋਕ, ਇਸਰਾਏਲ ਆਪਣੇ ਪਾਪ ਕਾਰਣ ਆਪਣੇ ਦੁਸ਼ਮਣਾਂ ਤੋਂ ਹਾਰ ਜਾਣ, ਤੇ ਜੇਕਰ ਉਹ ਤੇਰੇ ਵੱਲ ਪਰਤ ਆਵਣ ਤੇ ਤੇਰੇ ਨਾਉਂ ਨੂੰ ਮੰਨ ਕੇ ਇਸ ਮੰਦਰ ਵਿੱਚ ਤੇਰੇ ਸਾਹਮਣੇ ਪ੍ਰਾਰਥਨਾ ਕਰਨ,"

27ਤੂੰ ਸੁਰਗ ਉੱਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਨੂੰ ਉਨ੍ਹਾਂ ਦੇ ਪਾਪ ਤੋਂ ਖਿਮਾਂ ਕਰੀਂ ਤੇ ਉਨ੍ਹਾਂ ਨੂੰ ਇਸ ਜ਼ਮੀਨ ਜਿਹੜੀ ਤੂੰ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ, ਮੋੜ ਦੇਵੀਂ।"

28“ਜੇਕਰ ਧਰਤੀ ਤੇ ਸੋਕਾ ਪੈ ਜਾਵੇ ਅਤੇ ਬਾਰਿਸ਼ ਨਾ ਹੋਵੇ ਕਿਉਂ ਕਿ ਇਸਰਾਏਲ ਦੇ ਲੋਕਾਂ ਨੇ ਪਾਪ ਕੀਤਾ ਹੈ ਤਾਂ ਜੇਕਰ ਉਹ ਇਸ ਥਾਵੇਂ ਆਕੇ ਤੇਰੇ ਅੱਗੇ ਪ੍ਰਾਰਥਨਾ ਕਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਪਾਪ ਕਰਨੋ ਹਟ ਜਾਣ ਕਿਉਂ ਕਿ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ।"

29ਤਾਂ ਤੂੰ ਅਕਾਸ਼ਾਂ ਤੋਂ ਆਪਣੇ ਦਾਸਾਂ ਤੇ ਪਰਜਾ, ਇਸਰਾਏਲ ਦੇ ਪਾਪਾਂ ਨੂੰ ਖਿਮਾਂ ਕਰੀਂ। ਫ਼ਿਰ ਉਨ੍ਹਾਂ ਨੂੰ ਸਹੀ ਜੀਵਨ ਜਿਉਣ ਦੀ ਜਾਂਚ ਸਿੱਖਾਵੀਂ ਤੇ ਆਪਣੀ ਜ਼ਮੀਨ ਤੇ ਬਾਰਿਸ਼ ਭੇਜੀਂ, ਉਸ ਜ਼ਮੀਨ ਤੇ ਜੋ ਤੂੰ ਆਪਣੀ ਪਰਜਾ ਨੂੰ ਦਿੱਤੀ ਸੀ।"

30“ਜੇਕਰ ਦੇਸ਼ ਵਿੱਚ ਕਾਲ ਜਾਂ ਭਿਆਨਕ ਬਿਮਾਰੀ ਪੈ ਜਾਵੇ, ਜੇਕਰ ਫ਼ਸਲਾਂ ਨੂੰ ਕੀੜਾ ਪੈ ਜਾਵੇ। ਜਾਂ ਕੋਈ ਦੁਸ਼ਮਣ ਫੌਜ ਉਨ੍ਹਾਂ ਨੂੰ ਘੇਰ ਲਵੇ ਜਾਂ ਇਸਰਾਏਲ ’ਚ ਕੋਈ ਭਿਆਨਕ ਬਿਮਾਰੀ ਆ ਜਾਵੇ,"

1Chronicles 26 illustration - 1Chronicles Chapter 26

31ਤਦ ਇਸਰਾਏਲ ਦੀ ਪਰਜਾ ਚੋ ਕੋਈ ਵੀ ਤੇਰੇ ਅੱਗੇ ਬੇਨਤੀ ਕਰੇ, ਪ੍ਰਾਰਥਨਾ ਕਰੇ ਜਾਂ ਕੋਈ ਵੀ ਇਸਰਾਏਲ ਦੇ ਮਨੁੱਖ ਜਾਂ ਸਾਰੇ ਜਿਸ ਵਿੱਚ ਹਰ ਕੋਈ ਆਪਣੀ ਦੁੱਖ-ਤਕਲੀਫ਼ ਨੂੰ ਜਾਣਦਾ ਹੋਇਆ ਤੇਰੇ ਅੱਗੇ ਹੱਥ ਫ਼ੈਲਾਏ, ਇਸ ਮੰਦਰ ਵੱਲ ਵੇਖਦਾ ਹੱਥ ਫ਼ੈਲਾਏ।"

32ਤਾਂ ਅਕਾਸ਼ ਉੱਤੋਂ ਉਨ੍ਹਾਂ ਦੀ ਫ਼ਰਿਆਦ ਸੁਣੀ ਤੂੰ ਆਪਣੇ ਸੁਰਗੀ ਭਵਨ ’ਚ ਬੈਠਾ ਉਨ੍ਹਾਂ ਨੂੰ ਖਿਮਾਂ ਕਰੀਂ। ਜੋ ਕੋਈ ਮਨੁੱਖ ਤੇਰੇ ਕੋਲੋਂ ਮੰਗ ਮੰਗੇ ਉਨ੍ਹਾਂ ਦੀ ਮੰਗ ਪੂਰੀ ਕਰੀਂ ਕਿਉਂ ਕਿ ਤੂੰ ਘਟ ਘਟ ਦੇ ਦਿਲਾਂ ਦੀ ਜਾਣਨ ਵਾਲਾ ਹੈਂ।"

Chapter Complete

You have read 1Chronicles 26

32 verses