1ਤਾਂ ਕਿ ਉਹ ਬਾਕੀ ਦਾ ਜਿਹੜਾ ਆਪਣਾ ਵਕਤ ਇਸ ਜ਼ਮੀਨ ਤੇ ਬਿਤਾਉਣ ਜਿਹੜੀ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ, ਉਹ ਤੇਰੇ ਮਾਰਗ ਉੱਪਰ ਤੇਰੇ ਤੋਂ ਡਰ ਕੇ ਚੱਲਣ।"
2“ਇਸਰਾਏਲ ਦੀ ਪਰਜਾ ਤੋਂ ਇਲਾਵਾ ਜਿਹੜਾ ਹੋਰ ਵੀ ਕੋਈ ਪਰਦੇਸੀ ਜਦੋਂ ਤੇਰੀ ਵੱਡੀ ਉਪਮਾ, ਨਾਉਂ ਤੇ ਸ਼ਕਤੀ ਸੁਣ ਦੂਰੋ ਦੇਸੋਂ-ਪਰਦੇਸੋਂ ਆਵੇ ਅਤੇ ਇਸ ਮੰਦਰ ਵੱਲ ਆ ਕੇ ਪ੍ਰਾਰਥਨਾ ਕਰੇ।"
3ਤਾਂ ਤੂੰ ਆਪਣੇ ਅਕਾਸ਼ੀ ਭਵਨ ’ਚ ਬੈਠਾ ਸੁਣਕੇ ਉਸ ਪਰਦੇਸੀ ਦੀ ਫ਼ਰਿਆਦ ਸੁਣ ਉਸ ਮੁਤਾਬਕ ਕਿਰਪਾ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਉਂ ਨੂੰ ਜਾਨਣ ਅਤੇ ਤੇਰੀ ਪਰਜਾ ਇਸਰਾਏਲ ਵਾਂਗ ਤੇਰਾ ਡਰ ਮੰਨਣ ਅਤੇ ਸਾਰੇ ਲੋਕ ਇਹ ਜਾਣ ਲੈਣ ਕਿ ਇਹ ਮੰਦਰ ਜੋ ਮੈਂ ਬਣਵਾਇਆ ਹੈ ਉਹ ਤੇਰੇ ਨਾਉਂ ਦਾ ਹੀ ਅਖਵਾਉਂਦਾ ਹੈ।"
4“ਜੇਕਰ ਤੇਰੀ ਪਰਜਾ ਜਿਸ ਨੂੰ ਤੂੰ ਉਨ੍ਹਾਂ ਦੇ ਵੈਰੀਆਂ ਨਾਲ ਲੜਨ ਲਈ ਭੇਜੇਂ ਤੇ ਜੇ ਉਹ ਇਸ ਸ਼ਹਿਰ ਨੂੰ ਜਿਸ ਨੂੰ ਤੂੰ ਚੁਣਿਆ ਹੈ, ਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਤੇਰੇ ਨਾਉਂ ਲਈ ਬਣਵਾਇਆ ਹੈ ਲਈ ਤੇਰੇ ਅੱਗੇ ਬੇਨਤੀ ਕਰਨ।"
5ਤਾਂ ਤੂੰ ਅਕਾਸ਼ ਉੱਤੋਂ ਉਨ੍ਹਾਂ ਦੀ ਪ੍ਰਾਰਥਨਾ ਸੁਣਕੇ ਉਨ੍ਹਾਂ ਦੀ ਮਦਦ ਕਰੀਂ।"

6“ਅਜਿਹਾ ਕੋਈ ਵੀ ਨਹੀਂ ਜਿਸਨੇ ਕਦੇ ਕੋਈ ਪਾਪ ਨਾ ਕੀਤਾ ਹੋਵੇ-ਤੇ ਜੇ ਉਹ ਤੇਰਾ ਪਾਪ ਕਰਨ ਤੇ ਤੂੰ ਉਨ੍ਹਾਂ ਤੇ ਨਰਾਜ਼ ਹੋਕੇ ਉਨ੍ਹਾਂ ਨੂੰ ਦੁਸ਼ਮਣ ਦੇ ਹਵਾਲੇ ਕਰ ਦੇਵੇਂ ਤੇ ਉਹ ਉਨ੍ਹਾਂ ਨੂੰ ਬੰਦੀ ਬਣਾਕੇ ਦੂਰ ਜਾਂ ਨੇੜੇ ਕਿਸੇ ਦੇਸ ਵਿੱਚ ਲੈ ਜਾਣ।"
7ਜਦ ਕਿ ਹਾਲੇ ਉਹ ਉਸ ਪਰਦੇਸ਼ ਵਿੱਚ ਕੈਦੀ ਹੋਣ, ਜੇਕਰ ਉਹ ਆਪਣੇ ਮਨ ਬਦਲ ਲੈਣ ਅਤੇ ਤੇਰੇ ਅੱਗੇ ਇਹ ਆਖਕੇ ਬੇਨਤੀ ਕਰਨ, ‘ਅਸੀਂ ਪਾਪ ਕੀਤਾ ਹੈ। ਅਸੀਂ ਬਦ ਕੰਮ ਕੀਤੇ ਹਨ ਅਤੇ ਦੁਸ਼ਟਤਾ ਦਾ ਵਿਖਾਵਾ ਕੀਤਾ ਹੈ।’"
8ਤੇ ਜਦੋਂ ਉਹ ਪੂਰੇ ਤਨ-ਮਨ ਨਾਲ ਤੇਰੇ ਵੱਲ ਮੁੜਨ ਜਿੱਥੇ ਕਿ ਉਹ ਕੈਦੀ ਹਨ, ਤੇ ਜਿਹੜੀ ਜ਼ਮੀਨ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਉਸ ਦਾ ਧਿਆਨ ਚਿੱਤ ਵਿੱਚ ਰੱਖ ਕੇ ਤੇ ਜਿਹੜਾ ਸ਼ਹਿਰ ਤੂੰ ਚੁਣਿਆ ਸੀ, ਤੇ ਉਹ ਇਸ ਮੰਦਰ ਜਿਹੜਾ ਮੈਂ ਤੇਰੇ ਨਾਂ ਲਈ ਬਣਵਾਇਆ ਨੂੰ ਧਿਆਨ ਵਿੱਚ ਰੱਖ ਕੇ, ਤੇਰੇ ਅੱਗੇ ਬੇਨਤੀ ਕਰਨ"
9ਜਦੋਂ ਇਹ ਸਭ ਵਾਪਰੇ ਤਾਂ ਅਕਾਸ਼ ਵਿੱਚ ਬੈਠਾ ਤੂੰ ਉਨ੍ਹਾਂ ਦੀ ਫ਼ਰਿਆਦ ਸੁਣੀਂ ਕਿਉਂ ਜੋ ਉਹ ਤੇਰਾ ਭਵਨ ਹੈ ਸੋ ਜਦੋਂ ਉਹ ਮਦਦ ਲਈ ਪ੍ਰਾਰਥਨਾ ਕਰਨ ਉਨ੍ਹਾਂ ਦੀ ਬੇਨਤੀ ਸੁਣੀਂ ਤੇ ਕਿਰਪਾ ਕਰੀਂ। ਤੂੰ ਆਪਣੇ ਲੋਕਾਂ ਨੂੰ ਜਿਨ੍ਹਾਂ ਤੇਰੇ ਨਾਲ ਪਾਪ ਕੀਤਾ ਉਨ੍ਹਾਂ ਨੂੰ ਬਖਸ਼ ਦੇਵੀਂ।"
10ਹੁਣ, ਹੇ ਮੇਰੇ ਪਰਮੇਸ਼ੁਰ, ਹੁਣ ਇਸ ਥਾਂ ਤੇ ਜੋ ਅਸੀਂ ਬੇਨਤੀ ਕਰ ਰਹੇ ਹਾਂ ਉਸ ਪ੍ਰਾਰਥਨਾ ਨੂੰ ਅੱਖਾਂ, ਕੰਨ ਖੋਲ੍ਹਕੇ ਸੁਣ ਅਤੇ ਸਾਡੀ ਬੇਨਤੀ ਨੂੰ ਪ੍ਰਵਾਨ ਕਰ।"

11“ਹੁਣ, ਯਹੋਵਾਹ ਪਰਮੇਸ਼ੁਰ ਉੱਠ ਆਪਣੇ ਖਾਸ ਥਾਂ ਤੇ ਆ ਇਕਰਾਰਨਾਮਾ ਦਾ ਸੰਦੂਕ ਤੇਰੀ ਸ਼ਕਤੀ ਦਰਸਾਉਂਦਾ ਹੈ। ਤੇਰੇ ਜਾਜਕ ਮੁਕਤੀ ਨਾਲ ਸੁਸ਼ੋਭਿਤ ਹੋਣ। ਤੇਰੇ ਸੱਚੇ ਭਗਤ ਤੇਰੀ ਚੰਗਿਆਈ ਵਿੱਚ ਆਨੰਦਿਤ ਹੋਣ।"
12ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੇ ਮਸਹ ਕੀਤੇ ਪਾਤਸ਼ਾਹ ਨੂੰ ਸਵੀਕਾਰ ਕਰ ਆਪਣੇ ਦਾਸ ਦਾਊਦ ਉੱਪਰ ਆਪਣੀ ਦਯਾ ਯਾਦ ਰੱਖੀਂ।”"
13ਮੰਦਰ ਯਹੋਵਾਹ ਨੂੰ ਸਮਰਪਿਤ ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ ਤਾਂ ਅਕਾਸ਼ ਉੱਪਰੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਅਤੇ ਬਲੀਆਂ ਸਭ ਨੂੰ ਭਸਮ ਕਰ ਗਈ ਤੇ ਸਾਰਾ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ।"
14ਜਾਜਕ ਯਹੋਵਾਹ ਦੇ ਮੰਦਰ ਅੰਦਰ ਨਾ ਜਾ ਸੱਕੇ ਕਿਉਂ ਕਿ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਪੂਰ ਸੀ।"
15ਇਸਰਾਏਲ ਦੇ ਸਾਰੇ ਲੋਕਾਂ ਨੇ ਅਕਾਸ਼ ਤੋਂ ਅੱਗ ਹੇਠਾਂ ਉਤਰਦੀ ਵੇਖੀ ਅਤੇ ਉਨ੍ਹਾਂ ਨੇ ਮੰਦਰ ਤੇ ਯਹੋਵਾਹ ਦਾ ਪਰਤਾਪ ਵੀ ਵੇਖਿਆ। ਉਨ੍ਹਾਂ ਨੇ ਧਰਤੀ ਉੱਪਰ ਮੱਥਾ ਟੇਕਿਆ ਤੇ ਯਹੋਵਾਹ ਦੀ ਉਪਾਸਨਾ ਕੀਤੀ ਤੇ ਉਸਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਹ ਭਜਨ ਗਾਇਆ ਕਿ “ਯਹੋਵਾਹ ਮਹਾਨ ਹੈ ਤੇ ਉਸਦੀ ਰਹਿਮਤ ਹਮੇਸ਼ਾ ਇਉਂ ਹੀ ਵਰਤਦੀ ਰਹੇੇ।”"

16ਤਦ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਯਹੋਵਾਹ ਦੇ ਸਾਹਮਣੇ ਬਲੀਆਂ ਚੜ੍ਹਾਈਆਂ।"
17ਤਦ ਪਾਤਸ਼ਾਹ ਨੇ 22,000 ਬਲਦ ਅਤੇ 1,20,000 ਭੇਡਾਂ ਚੜ੍ਹਾਈਆਂ। ਇਉਂ, ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਮੰਦਰ ਨੂੰ ਸਮਰਪਿਤ ਕੀਤਾ ਤੇ ਇਸਦੀ ਵਰਤੋਂ ਸਿਰਫ਼ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਹੀ ਕੀਤੀ ਜਾਂਦੀ ਸੀ।"
18ਜਾਜਕ ਆਪਣੇ ਕਾਰਜ ਲਈ ਤੱਤਪਰ ਹੋ ਗਏ ਤੇ ਲੇਵੀ ਵੀ ਯਹੋਵਾਹ ਦੀ ਉਸਤਤ ਲਈ ਸਾਜ਼ ਚੁੱਕ ਕੇ ਤਿਆਰ ਹੋ ਗਏ। ਇਹ ਸਾਜ਼ ਪਰਮੇਸ਼ੁਰ ਦੇ ਧੰਨਵਾਦ ਵਜੋਂ ਦਾਊਦ ਪਾਤਸ਼ਾਹ ਨੇ ਬਣਵਾਏ ਸਨ। ਜਾਜਕ ਅਤੇ ਲੇਵੀ ਗਾ ਰਹੇ ਸਨ, ਯਹੋਵਾਹ ਦੀ ਉਸਤਤ ਕਰੋ ਤਾਂ ਜੋ ਉਸਦੀ ਕਿਰਪਾ ਹਮੇਸ਼ਾ ਵਰ੍ਹਦੀ ਰਵੇ। ਜਾਜਕ ਲੇਵੀਆਂ ਦੇ ਪਾਰ ਖੜੋਕੇ ਆਪਣੀਆਂ ਤੁਰ੍ਹੀਆਂ ਵਜਾਉਂਦੇ ਰਹੇ ਤੇ ਸਾਰੇ ਇਸਰਾਏਲੀ ਖੜ੍ਹੇ ਰਹੇ।"
19ਸੁਲੇਮਾਨ ਨੇ ਵਿਹੜੇ ਦੇ ਵਿੱਚਲੇ ਭਾਗ ਨੂੰ ਜੋ ਕਿ ਯਹੋਵਾਹ ਦੇ ਮੰਦਰ ਦੇ ਸਾਹਮਣੇ ਸੀ ਪਵਿੱਤਰ ਕੀਤਾ। ਇਹ ਉਹ ਥਾਂ ਸੀ ਜਿੱਥੇ ਸੁਲੇਮਾਨ ਨੇ ਹੋਮ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ। ਸੁਲੇਮਾਨ ਨੇ ਵਿਹੜੇ ਦੇ ਵਿੱਚਲੀ ਜਗ੍ਹਾ ਇਸ ਲਈ ਵਰਤੋਂ ’ਚ ਲਿਆਂਦੀ ਕਿਉਂ ਕਿ ਜਿਹੜੀ ਪਿੱਤਲ ਦੀ ਜਗਵੇਦੀ ਉਸ ਨੇ ਬਣਾਈ ਸੀ ਉਸ ਵਿੱਚ ਅਨਾਜ ਦੀ ਭੇਟ, ਹੋਮ ਦੀ ਭੇਟ, ਤੇ ਚਰਬੀ ਦੀ ਭੇਟ ਲਈ ਥਾਂ ਘੱਟ ਸੀ ਤੇ ਅਜਿਹੀਆਂ ਭੇਟਾਂ ਦੀ ਤਾਦਾਤ ਵੱਧੇਰੇ ਸੀ।"
20ਸੁਲੇਮਾਨ ਅਤੇ ਹੋਰ ਸਾਰੇ ਇਸਰਾਏਲੀਆਂ ਨੇ ਇਹ ਪਰਬ ਸੱਤ ਦਿਨ ਮਨਾਇਆ। ਇਕੱਠੇ ਹੋਏ ਲੋਕਾਂ ਦਾ ਸਮੂਹ ਇੰਨਾ ਵਿਸ਼ਾਲ ਸੀ ਕਿ ਉਹ ਹਾਮਾਥ ਤੋਂ ਲੈ ਕੇ ਮਿਸਰ ਦੇ ਨਾਲੇ ਤੀਕ ਫ਼ੈਲ ਗਏ।"

21ਅੱਠਵੇਂ ਦਿਨ ਉਨ੍ਹਾਂ ਦੀ ਇੱਕ ਧਾਰਮਿਕ ਸਭਾ ਹੋਈ ਕਿਉਂ ਕਿ ਉਨ੍ਹਾਂ ਨੇ ਸੱਤ ਦਿਨ ਲਈ ਪਰਬ ਮਨਾਇਆ ਸੀ। ਉਨ੍ਹਾਂ ਨੇ ਜਗਵੇਦੀ ਨੂੰ ਸਮਰਪਿਤ ਕੀਤਾ ਜੋ ਕਿ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਵਰਤੋਂ ’ਚ ਲਿਆਂਦੀ ਗਈ। ਅਤੇ ਉਨ੍ਹਾਂ ਨੇ ਸੱਤ ਦਿਨ ਉਤਸਵ ਮਨਾਇਆ।"
22ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਸੁਲੇਮਾਨ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਤੋਰ ਦਿੱਤਾ। ਲੋਕ ਬੜੇ ਖੁਸ਼ ਸਨ ਅਤੇ ਉਨ੍ਹਾਂ ਦੇ ਦਿਲ ਖੁਸ਼ੀ ਨਾਲ ਝੂੰਮ ਰਹੇ ਸਨ ਕਿਉਂ ਕਿ ਯਹੋਵਾਹ ਦਾਊਦ ਉੱਪਰ, ਸੁਲੇਮਾਨ ਤੇ ਇਸਰਾਏਲ ਦੀ ਪਰਜਾ ਤੇ ਮਿਹਰਬਾਨ ਸੀ।"
23ਯਹੋਵਾਹ ਦਾ ਸੁਲੇਮਾਨ ਕੋਲ ਆਉਣਾ ਸੁਲੇਮਾਨ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸੰਪੂਰਨ ਕੀਤਾ ਅਤੇ ਉਸ ਨੇ ਮਹਿਲ ਅਤੇ ਮੰਦਰ ਜਿਵੇਂ ਬਨਵਾਉਣ ਦਾ ਸੋਚਿਆ ਸੀ ਉਸ ਵਿੱਚ ਉਹ ਸਫ਼ਲ ਹੋਇਆ"
24ਤਾਂ ਰਾਤ ਨੂੰ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤੇ ਅਤੇ ਉਸ ਨੂੰ ਆਖਿਆ, “ਸੁਲੇਮਾਨ! ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਤੇ ਮੈਂ ਇਸ ਜਗ੍ਹਾ ਨੂੰ ਆਪਣੇ ਲਈ, ਬਲੀ ਵਾਸਤੇ ਘਰ ਵਾਂਗ ਚੁਣ ਲਿਆ ਹੈ।"
25ਜੇ ਮੈਂ ਕਦੇ ਅਕਾਸ਼ ਨੂੰ ਬੰਦ ਕਰ ਦੇਵਾਂ ਕਿ ਬਾਰਸ਼ ਨਾ ਹੋਵੇ ਜਾਂ ਮੈਂ ਟਿੱਡੀ ਦਲ ਨੂੰ ਆਖਾਂ ਕਿ ਧਰਤੀ ਦੀ ਫ਼ਸਲ ਨਸ਼ਟ ਕਰ ਦੇਵੋ ਜਾਂ ਲੋਕਾਂ ਵਿੱਚ ਮਹਾਂਮਾਰੀ ਫ਼ੈਲਾਵਾਂ।"

26ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਚੰਗਾ ਕਰ ਦਿਆਂਗਾ।"
27ਤੇ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਤੇ ਕੀਤੀ ਜਾਵੇਗੀ ਉਸ ਲਈ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਕੰਨ ਉਸ ਵੱਲ ਲੱਗੇ ਰਹਿਣਗੇ।"
28ਕਿਉਂ ਕਿ ਹੁਣ ਮੈਂ ਇਸ ਮੰਦਰ ਨੂੰ ਚੁਣਿਆਂ ਹੈ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਹੇਮਸ਼ਾ ਲਈ ਇੱਥੇ ਰਹੇਗਾ। ਹਾਂ, ਮੇਰਾ ਦਿਲ ਅਤੇ ਅੱਖਾਂ ਹਮੇਸ਼ਾ ਇਸ ਮੰਦਰ ਵੱਲ ਲੱਗੇ ਰਹਿਣਗੇ।"
29ਇਸ ਲਈ ਹੁਣ, ਸੁਲੇਮਾਨ ਜੇਕਰ ਤੂੰ ਵੀ ਮੇਰੇ ਅੱਗੇ ਉਸ ਤਰਾੰ ਚਲੇਂਗਾ ਜਿਵੇਂ ਤੇਰੇ ਪਿਤਾ ਦਾਊਦ ਚਲਦਾ ਰਿਹਾ, ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰੇਂ ਅਤੇ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਮੇਰੇ ਨਿਆਵਾਂ ਨੂੰ ਮੰਨੇ"
30ਤਦ ਮੈਂ ਤੈਨੂੰ ਸ਼ਕਤੀਸ਼ਾਲੀ ਪਾਤਸ਼ਾਹ ਬਣਾਵਾਂਗਾ ਅਤੇ ਤੇਰਾ ਰਾਜ ਮਹਾਨ ਹੋਵੇਗਾ। ਇਹੀ ਨੇਮ ਮੈਂ ਤੇਰੇ ਪਿਤਾ ਦਾਊਦ ਨਾਲ ਵੀ ਕੀਤਾ ਸੀ ਤੇ ਮੈਂ ਉਸ ਨੂੰ ਆਖਿਆ ਸੀ, ‘ਦਾਊਦ, ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇੱਕ ਮਨੁੱਖ ਅਜਿਹਾ ਰਹੇਗਾ ਜੋ ਇਸਰਾਏਲ ਦਾ ਪਾਤਸ਼ਾਹ ਹੋਵੇਗਾ।’"

31“ਪਰ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਤਿਆਗ ਦੇਵੇ ਜੋ ਮੈਂ ਤੈਨੂੰ ਦਿੱਤੇ ਹਨ ਤੇ ਜੇਕਰ ਝੂਠੇ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਕਰੇਂਗਾ ਅਤੇ ਉਨ੍ਹਾਂ ਦੇ ਅੱਗੇ ਝੁਕੇਂਗਾ,"
32ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੂਮੀ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੁੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ।"
33ਜਿਹੜਾ ਵੀ ਇਸ ਮੰਦਰ ਅੱਗੋਂ ਗੁਜ਼ਰੇਗਾ ਤਾਂ ਹੈਰਾਨ ਹੋਕੇ ਆਖੇਗਾ ਕਿ ‘ਯਹੋਵਾਹ ਨੇ ਇਸ ਦੇਸ ਅਤੇ ਇਸ ਮੰਦਰ ਨਾਲ ਅਜਿਹਾ ਕੁਝ ਕਿਉਂ ਕੀਤਾ?’"
34ਤਦ ਲੋਕ ਉਨ੍ਹਾਂ ਨੂੰ ਆਖਣਗੇ, ‘ਕਿਉਂ ਕਿ ਇਸਰਾਏਲ ਦੇ ਲੋਕਾਂ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਯਹੋਵਾਹ ਦਾ ਹੁਕਮ ਮੰਨਦੇ ਸਨ ਉਨ੍ਹਾਂ ਲੋਕਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਪਰਮੇਸ਼ੁਰ ਜਿਹੜਾ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਉਸ ਨੂੰ ਉਨ੍ਹਾਂ ਨੇ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਤੇ ਉਨ੍ਹਾਂ ਦੀ ਉਪਾਸਨਾ ਅਰਚਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਨੇ ਇਸਰਾਏਲੀਆਂ ਉੱਪਰ ਇਹ ਭਾਣਾ ਵਰਤਾਇਆ ਹੈ।’”"
You have read 1Chronicles 27
34 verses