Lumina
1Chronicles

David's Charge to Solomon

1Chronicles 28·Punjabi Bible

1ਸੁਲੇਮਾਨ ਨੇ ਜਿਹੜੇ ਸ਼ਹਿਰ ਉਸਾਰੇ ਸੁਲੇਮਾਨ ਨੂੰ ਯਹੋਵਾਹ ਦਾ ਮੰਦਰ ਅਤੇ ਆਪਣਾ ਮਹਿਲ ਉਸਾਰਣ ਵਿੱਚ ਵੀਹ ਵਰ੍ਹੇ ਲੱਗੇ।"

2ਜਿਹੜੇ ਸ਼ਹਿਰ ਹੂਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ, ਸੁਲੇਮਾਨ ਉਨ੍ਹਾਂ ਸ਼ਹਿਰਾਂ ਨੂੰ ਦੁਬਾਰਾ ਬਨਾਉਣ ਲੱਗਾ ਅਤੇ ਸੁਲੇਮਾਨ ਨੇ ਇਸਰਾਏਲ ਦੇ ਕੁਝ ਲੋਕਾਂ ਨੂੰ ਉੱਥੇ ਵੱਸਣ ਦੀ ਆਗਿਆ ਦਿੱਤੀ।"

3ਇਸ ਤੋਂ ਬਾਅਦ ਸੁਲੇਮਾਨ ਹਮਾਥ-ਸੋਬਾਹ ਨੂੰ ਗਿਆ ਅਤੇ ਉਸ ਨੂੰ ਵੀ ਜਿੱਤ ਲਿਆ।"

4ਸੁਲੇਮਾਨ ਨੇ ਉਜਾੜ ਵਿੱਚ ਵੀ ਤਦਮੋਰ ਸ਼ਹਿਰ ਉਸਾਰਿਆ ਅਤੇ ਹਮਾਥ ਵਿੱਚ ਸਾਰੀਆਂ ਵਸਤਾਂ ਸੰਭਾਲਣ ਲਈ ਭੰਡਾਰ ਦੇ ਸ਼ਹਿਰ ਬਣਵਾਏ।"

5ਉਸ ਨੇ ਉਤਲੇ ਬੈਤ-ਹੋਰੋਨ ਅਤੇ ਨੀਵੇਂ ਬੈਤ-ਹੋਰੋਨ ਨੂੰ ਬਣਵਾਇਆ। ਇਹ ਸ਼ਹਿਰ ਮਜ਼ਬੂਤ ਦੀਵਾਰਾਂ, ਫ਼ਾਟਕ ਅਤੇ ਫ਼ਾਟਕਾਂ ਤੇ ਅਰਲ ਲਗਾ ਕੇ ਪੱਕੇ ਕੀਤੇ ਗਏ।"

1Chronicles 28 illustration - 1Chronicles Chapter 28

6ਸੁਲੇਮਾਨ ਨੇ ਬਆਲਾਥ ਅਤੇ ਭੰਡਾਰ ਦੇ ਗੋਦਾਮ ਦੇ ਸਾਰੇ ਸ਼ਹਿਰ ਦੁਬਾਰਾ ਬਣਵਾਏ। ਉਸ ਨੇ ਉਹ ਸਾਰੇ ਸ਼ਹਿਰ ਜਿੱਥੇ ਰੱਥ ਰੱਖੇ ਜਾਂਦੇ ਸਨ ਅਤੇ ਘੁੜਸਵਾਰ ਰਹਿੰਦੇ ਸਨ ਉਹ ਵੀ ਬਣਵਾਏ। ਜੋ ਕੁਝ ਸੁਲੇਮਾਨ ਯਰੂਸ਼ਲਮ, ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਚਾਹੁੰਦਾ ਸੀ ਉਹ ਕੁਝ ਉਸ ਨੇ ਬਣਵਾਇਆ।"

7ਜਿੱਥੇ ਇਸਰਾਏਲੀ ਰਹਿ ਰਹੇ ਸਨ, ਉੱਥੇ ਬਹੁਤ ਸਾਰੇ ਵਿਦੇਸ਼ੀ ਬਾਕੀ ਰਹਿ ਗਏ ਸਨ। ਉਹ ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ ਸਨ। ਸੁਲੇਮਾਨ ਨੇ ਉਨ੍ਹਾਂ ਸਾਰੇ ਵਿਦੇਸੀਆਂ ਨੂੰ ਜਬਰਦਸਤੀ ਗੁਲਾਮ ਬਣਾਲਿਆ। ਇਹ ਲੋਕ ਇਸਰਾਏਲੀ ਨਹੀਂ ਸਨ। ਉਹ ਉਨ੍ਹਾਂ ਲੋਕਾਂ ਦੇ ਉੱਤਰਾਧਿਕਾਰੀ ਸਨ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਇਕਰਾਰ ਵਾਲੀ ਧਰਤੀ ਵਿੱਚ ਦਾਖਲ ਹੋਣ ਵੇਲੇ ਨਹੀਂ ਮਾਰਿਆ ਸੀ। ਇਹ ਅੱਜ ਤੀਕ ਇੰਝ ਹੀ ਜਾਰੀ ਹੈ।"

8ਸੁਲੇਮਾਨ ਨੇ ਆਪਣੇ ਕੰਮ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਵੀ ਬੇਗਾਰੀ ਨਾ ਬਣਾਇਆ। ਸਗੋਂ ਇਸਰਾਏਲੀ ਲੋਕ ਉਸ ਦੇ ਯੋਧੇ ਸਨ ਅਤੇ ਉਸਦੀ ਫ਼ੌਜ ਦੇ ਅਫ਼ਸਰ ਸਨ। ਇਸਰਾਏਲੀ ਲੋਕ ਸੁਲੇਮਾਨ ਦੇ ਰੱਥਾਂ ਦੇ ਸਰਦਾਰ ਅਤੇ ਰੱਥੀ ਸਨ।"

9ਅਤੇ ਕੁਝ ਇਸਰਾਏਲੀ ਸੁਲੇਮਾਨ ਦੇ ਖਾਸ ਦਫ਼ਤਰੀ ਕੰਮ ਦੇ ਆਗੂ ਸਨ। ਅਜਿਹੇ ਨੇਤਾ 250 ਸਨ।"

10ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਲੈ ਆਇਆ ਜੋ ਉਸ ਨੇ ਉਸ ਲਈ ਬਣਵਾਇਆ ਸੀ ਕਿਉਂ ਕਿ ਸੁਲੇਮਾਨ ਨੇ ਆਖਿਆ ਸੀ, “ਮੇਰੀ ਪਤਨੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਕਿ ਉਹ ਅਸਥਾਨ ਪਵਿੱਤਰ ਹੈ ਜਿੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਆ ਗਿਆ ਹੈ।”"

1Chronicles 28 illustration - 1Chronicles Chapter 28

11ਤਦ ਸੁਲੇਮਾਨ ਨੇ ਯਹੋਵਾਹ ਦੀ ਜਗਵੇਦੀ ਦੇ ਅੱਗੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਈਆਂ। ਸੁਲੇਮਾਨ ਨੇ ਇਹ ਜਗਵੇਦੀ ਮੰਦਰ ਦੇ ਵਿਹੜੇ ਦੇ ਸਾਹਮਣੇ ਬਣਵਾਈ ਸੀ।"

12ਸੁਲੇਮਾਨ ਹਰ ਰੋਜ਼ ਦੇ ਕਰਤੱਵ ਮੁਤਾਬਕ ਜਿਵੇਂ ਕਿ ਮੂਸਾ ਨੇ ਹੁਕਮ ਦਿੱਤਾ ਸੀ ਕਿ ਸਬਤ ਦੇ ਦਿਨ, ਅਮਸਿਆ ਨੂੰ, ਅਤੇ ਸਾਲ ਵਿੱਚ ਤਿੰਨ ਮੁਕੱਰਰ ਪਰਬਾਂ ਉੱਤੇ ਭਾਵ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਪਰ ਬਲੀ ਚੜ੍ਹਾਉਂਦਾ ਸੀ।"

13ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਹਿਦਾਇਤਾਂ ਨੂੰ ਮੰਨਿਆ। ਉਸ ਨੇ ਜਾਜਕਾਂ ਦੇ ਸਮੂਹ ਉਨ੍ਹਾਂ ਦੀ ਸੇਵਾ ਅਨੁਸਾਰ ਅਤੇ ਲੇਵੀਆਂ ਦੇ ਸਮੂਹ ਉਨ੍ਹਾਂ ਦੀਆਂ ਜੁੰਮੇਵਾਰੀਆਂ ਅਨੁਸਾਰ ਚੁਣੇ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਹਰ ਰੋਜ਼ ਉਸਤਤ ਅਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਮੁਤਾਬਕ ਹਰ ਫ਼ਾਟਕ ਉੱਪਰ ਰੱਖਵਾਲੀ ਲਈ ਲਾਇਆ ਕਿਉਂ ਕਿ ਇਸੇ ਢੰਗ ਨਾਲ ਪਰਮੇਸ਼ੁਰ ਦੇ ਮਨੁੱਖ ਦਾਊਦ ਨੇ ਹਿਦਾਇਤ ਕੀਤੀ ਸੀ।"

14ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਦੀਆਂ ਹਿਦਾਇਤਾਂ ਨੂੰ ਮੰਨਿਆ। ਜਾਜਕਾਂ ਅਤੇ ਲੇਵੀਆਂ ਨੂੰ ਜੋ ਹਿਦਾਇਤਾਂ ਉਸ ਨੇ ਦਿੱਤੀਆਂ ਉਨ੍ਹਾਂ ਉਹ ਸਿਰੇ ਚੜ੍ਹਾਈਆਂ। ਉਨ੍ਹਾਂ ਨੇ ਕੋਈ ਹੁਕਮ ਦੇ ਖਿਲਾਫ਼ ਕਾਰਜ ਨਾ ਕੀਤਾ। ਜੋ ਹੁਕਮ ਉਸ ਨੇ ਲੇਵੀਆਂ ਨੂੰ ਖਜ਼ਾਨਿਆਂ ਬਾਰੇ ਦਿੱਤਾ ਉਹ ਉਸ ਤੋਂ ਵੀ ਬਾਹਰੇ ਨਾ ਹੋਏ।"

15ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਤੋਂ ਲੈ ਕੇ ਉਸ ਦੇ ਤਿਆਰ ਹੋਣ ਤੱਕ ਸੁਚੱਜੀ ਵਿਉਂਤ ਨਾਲ ਤੇ ਸਹੀ ਢੰਗ ਨਾਲ ਮੁਕੰਮਲ ਹੋਇਆ ਤੇ ਹੁਣ ਯਹੋਵਾਹ ਦਾ ਮੰਦਰ ਤਿਆਰ ਸੀ।"

1Chronicles 28 illustration - 1Chronicles Chapter 28

16ਫ਼ਿਰ ਸੁਲੇਮਾਨ ਅਸਯੋਨ-ਗ਼ਬਰ ਅਤੇ ਏਲੋਥ ਸ਼ਹਿਰਾਂ ਨੂੰ ਗਿਆ। ਇਹ ਸ਼ਹਿਰ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਸਨ।"

17ਹੂਰਾਮ ਨੇ ਆਪਣੇ ਬੰਦਿਆਂ ਦੇ ਹੱਥ ਜਹਾਜ਼ ਅਤੇ ਉਹ ਮੱਲਾਹ ਜੋ ਸਮੁੰਦਰ ਤੋਂ ਵਾਕਫ਼ ਸਨ ਉਸ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫ਼ੀਰ ਵਿੱਚ ਆਏ ਅਤੇ ਉੱਥੇ 15,300 ਕਿੱਲੋ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਆਏ।"

18ਸ਼ਬਾ ਦੀ ਰਾਣੀ ਦਾ ਸੁਲੇਮਾਨ ਨੂੰ ਮਿਲਣਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ ਤਾਂ ਉਹ ਯਰੂਸ਼ਲਮ ਵਿੱਚ ਉਸ ਨੂੰ ਬੁਝਾਰਤਾਂ ਨਾਲ ਪਰੱਖਣ ਲਈ ਆਈ। ਸ਼ਬਾ ਦੀ ਰਾਣੀ ਦੇ ਨਾਲ ਲੋਕਾਂ ਦਾ ਇੱਕ ਵੱਡਾ ਸਮੂਹ ਵੀ ਸੀ। ਉਹ ਊਠਾਂ ਉੱਪਰ ਢੇਰ ਸਾਰੇ ਮਸਾਲੇ, ਬੜੀ ਤਾਦਾਤ ਵਿੱਚ ਸੋਨਾ ਅਤੇ ਹੋਰ ਕੀਮਤੀ ਪੱਥਰ ਆਪਣੇ ਨਾਲ ਲੈ ਕੇ ਆਈ ਸੀ ਉਸ ਨੇ ਆਕੇ ਸੁਲੇਮਾਨ ਨਾਲ ਉਸ ਸਭ ਕਾਸੇ ਬਾਰੇ ਗੱਲ ਕੀਤੀ ਜੋ ਉਸ ਦੇ ਮਨ ਤੇ ਸਨ।"

19ਸੁਲੇਮਾਨ ਨੇ ਉਸ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਸੁਲੇਮਾਨ ਲਈ ਕਿਸੇ ਵੀ ਗੱਲ ਦਾ ਜਵਾਬ ਦੇਣ ’ਚ ਔਖ ਨਾ ਆਈ।"

20ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਿਆਣਪ ਅਤੇ ਉਸ ਮਹਿਲ ਨੂੰ ਵੇਖਿਆ ਜੋ ਉਸ ਨੇ ਬਣਾਇਆ ਸੀ,"

1Chronicles 28 illustration - 1Chronicles Chapter 28

21ਉਸ ਨੇ ਮੇਜ਼ ਤੇ ਸਜੇ ਭੋਜਨ ਨੂੰ ਵੇਖਿਆ ਉਸ ਦੇ ਕਾਰਜ ਅਧਿਕਾਰੀਆਂ ਦੀ ਆਓ-ਭਗਤ ਹੁੰਦੀ ਵੇਖੀ। ਉਸ ਨੇ ਇਹ ਵੀ ਵੇਖਿਆ ਕਿ ਉਸ ਦੇ ਨੌਕਰ ਕਿਵੇਂ ਦੀ ਪੋਸ਼ਾਕ ਪਾਂਦੇ ਅਤੇ ਕਿਹੋ ਜਿਹਾ ਕੰਮ ਕਰਦੇ ਹਨ। ਉਸ ਨੇ ਸੁਲੇਮਾਨ ਦੇ ਸਾਕੀ ਅਤੇ ਉਨ੍ਹਾਂ ਦੀ ਪੋਸ਼ਾਕ ਨੂੰ ਵੀ ਵੇਖਿਆ। ਜਦ ਉਸ ਨੇ ਪਰਮੇਸੁਰ ਦੇ ਮੰਦਰ ਵੱਲ ਉਸ ਦੇ ਰਾਹ ਤੇ ਜਲੂਸ ਵੇਖਿਆ ਉਹ ਹੈਰਾਨ ਰਹਿ ਗਈ।"

Chapter Complete

You have read 1Chronicles 28

21 verses