Lumina
1Chronicles

Solomon Made King

1Chronicles 29·Punjabi Bible

1ਤਦ ਉਸ ਨੇ ਸੁਲੇਮਾਨ ਪਾਤਸ਼ਾਹ ਨੂੰ ਆਖਿਆ, “ਜੋ ਗੱਲਾਂ ਮੈਂ ਆਪਣੇ ਦੇਸ ਵਿੱਚ ਤੇਰੀ ਬੁੱਧੀ ਅਤੇ ਤੇਰੇ ਮਹਾਨ ਕੰਮਾਂ ਬਾਰੇ ਸੁਣੀਆਂ ਸਨ ਉਹ ਸੱਚ ਨਿਕਲੀਆਂ।"

2ਜਦ ਤੀਕ ਮੈਂ ਉਨ੍ਹਾਂ ਕਹਾਣੀਆਂ ਨੂੰ ਆਪਣੀ ਅੱਖੀਂ ਨਹੀਂ ਡਿੱਠਾ ਮੈਨੂੰ ਯਕੀਨ ਨਹੀਂ ਆਇਆ। ਅਤੇ ਵੇਖ! ਜਿੰਨੀ ਤੇਰੀ ਸਿਆਣਪ ਹੈ ਉਸ ਮੁਤਾਬਕ ਤਾਂ ਮੈਨੂੰ ਤੇਰੇ ਬਾਬਤ ਅੱਧਾ ਵੀ ਨਹੀਂ ਦੱਸਿਆ ਗਿਆ ਸੀ। ਉਨ੍ਹਾਂ ਦੱਸੀਆਂ ਗਈਆਂ ਕਹਾਣੀਆਂ ਤੋਂ ਤੂੰ ਕਿਤੇ ਉੱਚਾ ਹੈਂ।"

3ਤੇਰੇ ਸਾਰੇ ਆਦਮੀ ਅਤੇ ਸੇਵਕ ਸੱਚਮੁੱਚ ਕਿਸਮਤ ਵਾਲੇ ਹਨ। ਉਹ ਤੇਰੀ ਸੇਵਾ ਕਰਨ ’ਚ ਅਤੇ ਤੇਰੀਆਂ ਸਿਆਣਪ ਦੀਆਂ ਗੱਲਾਂ ਸੁਣਨ ’ਚ ਬੜੇ ਕਿਸਮਤ ਵਾਲੇ ਹਨ।"

4ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰ, ਜੋ ਤੇਰੇ ਉੱਤੇ ਪ੍ਰਸੰਨ ਹੈ ਤੇ ਜਿਸਨੇ ਤੈਨੂੰ ਆਪਣੇ ਸਿੰਘਾਸਣ ਉੱਪਰ ਬਿਠਾਇਆ ਹੈ, ਤਾਂ ਜੋ ਤੂੰ ਉਸ ਵੱਲੋਂ ਨਿਯੁਕਤ ਕੀਤਾ ਪਾਤਸ਼ਾਹ ਹੋਵੇਂ। ਤੇਰਾ ਪਰਮੇਸ਼ੁਰ ਇਸਰਾਏਲ ਨੂੰ ਪਿਆਰ ਕਰਦਾ ਅਤੇ ਹਮੇਸ਼ਾ ਇਸ ਦਾ ਪੱਖ ਲੈਂਦਾ ਹੈ। ਇਸੇ ਲਈ ਉਸ ਨੇ ਤੈਨੂੰ ਇਸਰਾਏਲ ਉੱਤੇ ਪਾਤਸ਼ਾਹ ਠਹਿਰਾਇਆ।”"

5ਤਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ 4,080 ਕਿੱਲੋ ਸੋਨਾ, ਢੇਰ ਸਾਰੇ ਮਸਾਲੇ ਅਤੇ ਕੀਮਤੀ ਪੱਥਰ ਦਿੱਤੇ। ਅਜਿਹੇ ਮਸਾਲੇ ਇਸਰਾਏਲ ਵਿੱਚ ਨਹੀਂ ਸਨ ਜੋ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ ਦਿੱਤੇ ਸਨ।"

1Chronicles 29 illustration - 1Chronicles Chapter 29

6ਹੂਰਾਮ ਅਤੇ ਸੁਲੇਮਾਨ ਦੇ ਸੇਵਕ ਓਫ਼ੀਰ ਤੋਂ ਸੋਨਾ ਲੈ ਆਏ। ਇਹੀ ਨਹੀਂ, ਉਹ ਚੰਦਨ ਦੀ ਲੱਕੜ ਅਤੇ ਕੀਮਤੀ ਨਗਾਂ ਦੇ ਪੱਥਰ ਵੀ ਲੈ ਕੇ ਆਏ।"

7ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਤੇ ਪਾਤਸ਼ਾਹ ਦੇ ਮਹਿਲ ਦੀਆਂ ਪੌੜੀਆਂ ਬਨਾਉਣ ਲਈ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਉਸ ਨੇ ਸੰਗੀਤਕਾਰਾਂ ਦੇ ਸਾਜ਼ ਬਰਬਤਾਂ ਅਤੇ ਰਬਾਬਾਂ ਲਈ ਵੀ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਇਸਤੋਂ ਪਹਿਲਾਂ ਯਹੂਦਾਹ ਦੇ ਦੇਸ਼ ਵਿੱਚ ਚੰਦਨ ਦੀ ਲੱਕੜ ਤੋਂ ਬਣਿਆ ਅਜਿਹਾ ਖੂਬਸੂਰਤ ਸਮਾਨ ਕਿਸੇ ਨੇ ਨਹੀਂ ਸੀ ਵੇਖਿਆ।"

8ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੇ ਜਿਸ ਵਸਤ ਤੇ ਹੱਥ ਧਰਿਆ, ਉਸ ਨੂੰ ਮੂੰਹ ਮੰਗੀ ਸ਼ੈਅ ਦਿੱਤੀ। ਉਸ ਨੇ ਸ਼ਬਾ ਦੀ ਰਾਣੀ ਜੋ ਸੌਗਾਤਾਂ ਆਪਣੇ ਨਾਲ ਲਿਆਈ ਸੀ ਉਸ ਤੋਂ ਕਿਤੇ ਵੱਧ ਪਾਤਸ਼ਾਹ ਨੇ ਉਸ ਨੂੰ ਭੇਟ ਕੀਤੀਆਂ ਤਦ ਰਾਣੀ ਅਤੇ ਉਸਦਾ ਕਾਫ਼ਲਾ ਆਪਣੇ ਦੇਸ ਨੂੰ ਵਾਪਸ ਚੱਲੇ ਗਏ।"

9ਸੁਲੇਮਾਨ ਦਾ ਖਜ਼ਾਨਾ ਜਿੰਨਾ ਸੋਨਾ ਸੁਲੇਮਾਨ ਕੋਲ ਇੱਕ ਸਾਲ ਵਿੱਚ ਆਉਂਦਾ ਸੀ, ਉਸਦਾ ਭਾਰ 22,644 ਕਿੱਲੋ ਦੇ ਕਰੀਬ ਹੁੰਦਾ ਸੀ।"

10ਇਸ ਤੋਂ ਇਲਾਵਾ ਵਪਾਰੀ ਅਤੇ ਸੌਦਾਗਰ ਵੀ ਸੁਲੇਮਾਨ ਲਈ ਸੋਨਾ ਲੈ ਕੇ ਆਉਂਦੇ ਸਨ। ਅਰਬ ਦੇ ਸਾਰੇ ਰਾਜੇ ਅਤੇ ਉਸ ਰਾਜ ਦੇ ਸ਼ਾਸਕ ਸੁਲੇਮਾਨ ਕੋਲ ਸੋਨਾ-ਚਾਂਦੀ ਲੈ ਕੇ ਆਉਂਦੇ ਸਨ।"

1Chronicles 29 illustration - 1Chronicles Chapter 29

11ਸੁਲੇਮਾਨ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ! ਹਰ ਢਾਲ ਸਾਢੇ ਸੱਤ ਪੌਂਡ ਸੋਨੇ ਤੋਂ ਬਣੀ ਹੋਈ ਸੀ।"

12ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਛੋਟੀਆਂ ਢਾਲਾਂ ਵੀ ਬਣਵਾਈਆਂ। ਇਨ੍ਹਾਂ ਚੋ ਹਰ ਇੱਕ ਢਾਲ ਨੂੰ ਪੌਣੇ ਚਾਰ ਪੌਂਡ ਸੋਨਾ ਲੱਗਿਆ ਹੋਇਆ ਸੀ। ਸੁਲੇਮਾਨ ਨੇ ਇਨ੍ਹਾਂ ਢਾਲਾਂ ਨੂੰ “ਲਬਾਨੋਨ ਦੇ ਜੰਗਲ ਦੇ ਮਹਿਲ” ਵਿੱਚ ਰੱਖਿਆ।"

13ਪਾਤਸ਼ਾਹ ਨੇ ਹਾਥੀ ਦੇ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਪਰ ਕੁੰਦਨੀ ਸੋਨਾ ਮੜ੍ਹਵਾਇਆ।"

14ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇੱਕ ਸੋਨੇ ਦਾ ਪਾਇਦਾਨ। ਇਹ ਸਾਰੇ ਸਿੰਘਾਸਣ ਦੇ ਨਾਲ ਜੁੜੇ ਹੋਏ ਸਨ। ਸਿੰਘਾਸਣ ਤੇ ਬੈਠਣ ਦੇ ਦੋਨੋ ਪਾਸਿਆਂ ਵੱਲ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰਾਂ ਦੇ ਬੁੱਤ ਬਣੇ ਸਨ।"

15ਉਨ੍ਹਾਂ ਛੇ ਪੌੜੀਆਂ ਦੇ ਸੱਜੇ ਖੱਬੇ ਪਾਸੇ ਕੁੱਲ ਬਾਰ੍ਹਾਂ ਬੱਬਰ ਸ਼ੇਰ ਖੜ੍ਹੇ ਸਨ ਕਿਸੇ ਵੀ ਰਾਜ ਵਿੱਚ ਕਿਸੇ ਵੀ ਪਾਤਸ਼ਾਹ ਦਾ ਅਜਿਹਾ ਸਿੰਘਾਸਣ ਕਦੇ ਨਹੀਂ ਸੀ ਬਣਿਆ।"

1Chronicles 29 illustration - 1Chronicles Chapter 29

16ਪਾਤਸ਼ਾਹ ਦੇ ਸਾਰੇ ਪੀਣ ਵਾਲੇ ਪਿਆਲੇ ਸੋਨੇ ਦੇ ਬਣੇ ਹੋਏ ਸਨ। ਲਬਾਨੋਨ ਦੇ ਜੰਗਲ ਮਹਿਲ ਵਿੱਚ ਘਰ ਦੀਆਂ ਜਿੰਨੀਆਂ ਵੀ ਵਸਤਾਂ ਸਨ ਸਭ ਸੋਨੇ ਦੀਆਂ ਬਣੀਆਂ ਹੋਈਆਂ ਸਨ। ਸੁਲੇਮਾਨ ਦੇ ਰਾਜ ਵਿੱਚ ਉਸਦਾ ਖਜ਼ਾਨਾ ਇੰਨਾ ਭਰਪੂਰ ਸੀ ਕਿ ਚਾਂਦੀ ਨੂੰ ਉਸ ਦੇ ਸਮੇਂ ਵਿੱਚ ਕੋਈ ਵੱਡਮੁੱਲੀ ਧਾਤ ਨਹੀਂ ਸੀ ਜਾਣਿਆਂ ਜਾਂਦਾ।"

17ਕਿਉਂ ਕਿ ਪਾਤਸ਼ਾਹ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨ ਸਾਲਾਂ ਬਾਅਦ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਉੱਥੋਂ ਲੱਦ ਕੇ ਲਿਆਉਂਦੇ ਹੁੰਦੇ ਸਨ।"

18ਸੁਲੇਮਾਨ ਪਾਤਸ਼ਾਹ ਧਰਤੀ ਉੱਪਰ ਸਾਰੇ ਪਾਤਸ਼ਾਹਾਂ ਨਾਲੋਂ ਧਨ ਅਤੇ ਬੁੱਧੀ ਵਿੱਚ ਅਮੀਰ ਸੀ।"

19ਦੁਨੀਆਂ ਦੇ ਤਮਾਮ ਪਾਤਸ਼ਾਹ ਸੁਲੇਮਾਨ ਨੂੰ ਅਤੇ ਉਸ ਦੇ ਗਿਆਨ ਨੂੰ ਸੁਨਣ ਦੇ ਚਾਹਵਾਨ ਹੋਕੇ ਮਿਲਣ ਆਉਂਦੇ। ਜਿਹੜੀ ਬੁੱਧੀ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸਦੀ ਮਤ ਲੈਣ ਲਈ ਸਾਰੇ ਪਾਤਸ਼ਾਹ ਸੁਲੇਮਾਨ ਕੋਲ ਆਉਂਦੇ ਸਨ।"

20ਹਰ ਸਾਲ ਇਹ ਪਾਤਸ਼ਾਹ ਸੁਲੇਮਾਨ ਲਈ ਸੌਗਾਤਾਂ ਲਿਆਉਂਦੇ। ਉਹ ਉਸ ਲਈ ਸੋਨੇ-ਚਾਂਦੀ ਦੀਆਂ ਬਣੀਆਂ ਵਸਤਾਂ, ਵਸਤਰ-ਸ਼ਸਤਰ, ਗਰਮ ਮਸਾਲੇ ਘੋੜੇ ਤੇ ਖੱਚਰਾਂ ਆਦਿ ਲਿਆਉਂਦੇ।"

1Chronicles 29 illustration - 1Chronicles Chapter 29

21ਸੁਲੇਮਾਨ ਕੋਲ ਆਪਣੇ ਘੋੜਿਆਂ ਅਤੇ ਰੱਥਾਂ ਨੂੰ ਰੱਖਣ ਲਈ 4,000 ਤਬੇਲੇ ਸਨ ਅਤੇ ਉਸ ਕੋਲ 12,000 ਰੱਥਵਾਨ ਸਨ। ਉਸ ਨੇ ਇਨ੍ਹਾਂ ਨੂੰ ਆਪਣੇ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਕੁਝ ਇੱਕਨਾਂ ਨੂੰ ਯਰੂਸ਼ਲਮ ਵਿੱਚ ਆਪਣੇ ਕੋਲ ਰੱਖਿਆ।"

22ਸੁਲੇਮਾਨ ਫ਼ਰਾਤ ਦਰਿਆ ਤੋਂ ਲੈ ਕੇ ਸਾਰਾ ਰਾਹ ਜਿਹੜਾ ਫ਼ਲਿਸਤੀਆਂ ਦੇ ਦੇਸ ਤੀਕ ਅਤੇ ਮਿਸਰ ਦੀ ਹੱਦ ਤੀਕ ਜਾਂਦਾ ਸੀ ਉੱਥੋਂ ਤੀਕ ਸਭ ਪਾਤਸ਼ਾਹਾਂ ਦਾ ਪਾਤਸ਼ਾਹ ਸੀ।"

23ਉਸ ਕੋਲ ਇੰਨੀ ਚਾਂਦੀ ਸੀ ਕਿ ਉਹ ਯਰੂਸ਼ਲਮ ਵਿੱਚ ਚੱਟਾਨਾਂ ਜਿੰਨੀ ਹੀ ਆਮ ਸੀ। ਉਸ ਕੋਲ ਇੰਨੀ ਦਿਆਰ ਦੀ ਲੱਕੜ ਸੀ ਕਿ ਇਹ ਪਹਾੜੀ ਦੇਸ਼ ਵਿੱਚਲੇ ਗੁੱਲਰ ਦੇ ਰੁੱਖਾਂ ਜਿੰਨੀ ਵੱਧੇਰੇ ਹੋਵੇ।"

24ਲੋਕ ਮਿਸਰ ਤੋਂ ਅਤੇ ਸਾਰੇ ਹੋਰ ਦੇਸ਼ਾਂ ਵਿੱਚੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।"

25ਸੁਲੇਮਾਨ ਦੀ ਮੌਤ ਸੁਲੇਮਾਨ ਦੇ ਬਾਕੀ ਕੰਮ ਜੋ ਉਸ ਨੇ ਕੀਤੇ ਸਨ ਉਹ ਨਾਥਾਨ ਨਬੀ ਦੀਆਂ ਲਿਖਤਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਇੱਦੋ ਨਬੀ ਦੇ ਦਰਸ਼ਨਾਂ ਵਿੱਚ ਦਰਜ ਹਨ। ਇੱਦੋ ਉਹ ਨਬੀ ਸੀ ਜਿਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਭਵਿੱਖ ਬਾਣੀ ਕੀਤੀ ਸੀ।"

1Chronicles 29 illustration - 1Chronicles Chapter 29

26ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ 40 ਵਰ੍ਹੇ ਰਾਜ ਕੀਤਾ।"

27ਉਪਰੰਤ ਸੁਲੇਮਾਨ ਆਪਣੇ ਪੁਰਖਿਆਂ ਕੋਲ ਚਲਾਣਾ ਕਰ ਗਿਆ। ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਸੁਲੇਮਾਨ ਦੀ ਥਾਵੇਂ ਹੁਣ ਉਸਦਾ ਪੁੱਤਰ ਰਹਬੁਆਮ ਰਾਜ ਕਰਨ ਲੱਗਾ।"

28ਰਹਬੁਆਮ ਦੀ ਨਾਸਮਝੀ ਦੇ ਕਾਰਨਾਮੇ ਰਹਬੁਆਮ ਸ਼ਕਮ ਦੇਸ ਨੂੰ ਗਿਆ ਕਿਉਂ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਨਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।"

29ਨਬਾਟ ਦਾ ਪੁੱਤਰ ਯਾਰਾਬੁਆਮ ਮਿਸਰ ਵਿੱਚ ਸੀ ਕਿਉਂ ਕਿ ਉਹ ਸੁਲੇਮਾਨ ਤੋਂ ਡਰਦਾ ਸੀ। ਪਰ ਜਦੋਂ ਉਸ ਨੇ ਸੁਣਿਆ ਕਿ ਸੁਲੇਮਾਨ ਮਰ ਚੁੱਕਿਆ ਸੀ ਅਤੇ ਰਹਬੁਆਮ ਨੂੰ ਜਲਦੀ ਹੀ ਰਾਜੇ ਦਾ ਤਾਜ ਪਹਿਨਾਇਆ ਜਾਣਾ ਸੀ, ਉਹ ਇਸਰਾਏਲ ਨੂੰ ਵਾਪਸ ਮੁੜ ਆਇਆ।"

30ਇਸਰਾਏਲ ਦੇ ਲੋਕਾਂ ਨੇ ਯਾਰਾਬੁਆਮ ਨੂੰ ਆਪਣੇ ਨਾਲ ਚੱਲਣ ਨੂੰ ਕਿਹਾ ਤਦ ਯਾਰਾਬੁਆਮ ਅਤੇ ਸਾਰੇ ਇਸਰਾਏਲੀ ਰਹਬੁਆਮ ਕੋਲ ਗਏ ਅਤੇ ਜਾ ਕੇ ਉਸ ਨੂੰ ਕਿਹਾ, “ਰਹਬੁਆਮ,"

Chapter Complete

You have read 1Chronicles 29

30 verses