1ਇਉਂ ਨੇਮ ਦਾ ਸੰਦੂਕ ਤਿੰਨ ਮਹੀਨੇ ਓਬੇਦ-ਅਦੋਮ ਦੇ ਘਰ ਵਿੱਚ ਰਿਹਾ। ਅਤੇ ਯਹੋਵਾਹ ਨੇ ਓਬੇਦ-ਅਦੋਮ, ਉਸ ਦੇ ਘਰ ਦੇ ਸਦਸਿਆਂ ਅਤੇ ਜਿਸ ਕਾਸੇ ਦਾ ਵੀ ਉਹ ਮਾਲਿਕ ਸੀ ਉਸ ਨੂੰ ਅਸੀਸ ਦਿੱਤੀ।"
2ਦਾਊਦ ਦਾ ਵੱਧਦਾ ਰਾਜ ਹੀਰਾਮ ਸ਼ੂਰ ਦਾ ਰਾਜਾ ਸੀ ਅਤੇ ਉਸ ਨੇ ਦਾਊਦ ਕੋਲ ਹਲਕਾਰੇ ਭੇਜੇ। ਉਸ ਨੇ ਦਿਆਰ ਦੀਆਂ ਸ਼ਤੀਰਾਂ, ਸੰਗਤਰਾਸ਼ ਅਤੇ ਤਰਖਾਨ ਵੀ ਭੇਜੇ ਤਾਂ ਜੋ ਉਹ ਦਾਊਦ ਲਈ ਇੱਕ ਭਵਨ ਤਿਆਰ ਕਰ ਸੱਕਣ।"
3ਤਦ ਦਾਊਦ ਨੂੰ ਮਹਿਸੂਸ ਹੋਇਆ ਕਿ ਵਾਕਇ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਬਣਾਇਆ ਸੀ। ਯਹੋਵਾਹ ਨੇ ਦਾਊਦ ਦੇ ਰਾਜ ਨੂੰ ਬੜਾ ਵਿਸ਼ਾਲ ਅਤੇ ਸ਼ਕਤੀਸ਼ਾਲੀ ਬਣਾਇਆ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਦਾਊਦ ਅਤੇ ਇਸਰਾਏਲੀਆਂ ਨੂੰ ਬਹੁਤ ਪਿਆਰ ਕਰਦਾ ਸੀ।"
4ਦਾਊਦ ਨੇ ਯਰੂਸ਼ਲਮ ਵਿੱਚ ਹੋਰ ਇਸਤ੍ਰੀਆਂ ਨਾਲ ਵਿਆਹ ਕਰਵਾਇਆ ਅਤੇ ਉਨ੍ਹਾਂ ਤੋਂ ਉਸ ਦੇ ਘਰ ਵੱਧੇਰੇ ਧੀਆਂ-ਪੁੱਤਰ ਪੈਦਾ ਹੋਏ।"
5ਯਰੂਸ਼ਲਮ ਵਿੱਚ ਦਾਊਦ ਦੇ ਜੰਮੇ ਬੱਚਿਆਂ ਦੇ ਨਾਂ ਇਸ ਪ੍ਰਕਾਰ ਹਨ: ਸ਼ੰਮੂਆ, ਸ਼ੋਬਾਬ, ਨਾਥਾਨ, ਸੁਲੇਮਾਨ,"

6ਯਿਬਹਾਰ, ਅਲੀਸ਼ੂਆ ਤੇ ਅਲਪਾਲਟ,"
7ਨੋਗਹ, ਨਫ਼ਗ ਤੇ ਯਾਫ਼ੀਆ,"
8ਅਲੀਸ਼ਾਮਾ, ਬਅਲਯਾਦਾ ਅਤੇ ਅਲੀਫ਼ਾਲਟ।"
9ਫ਼ਲਿਸਤੀਆਂ ਦੀ ਦਾਊਦ ਦੇ ਹੱਥੋਂ ਹਾਰ ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਨ ਲਈ ਮਸਹ ਕੀਤਾ ਗਿਆ ਹੈ, ਤਾਂ ਸਾਰੇ ਫ਼ਲਿਸਤੀ ਦਾਊਦ ਨੂੰ ਭਾਲਣ ਤੁਰ ਆਏ। ਦਾਊਦ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਫ਼ਲਿਸਤੀਆਂ ਨਾਲ ਲੜਨ ਤੇ ਉਨ੍ਹਾਂ ਦਾ ਸਾਹਮਣਾ ਕਰਨ ਬਾਹਰ ਨਿਕਲ ਆਇਆ।"
10ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਰਹਿੰਦੇ ਲੋਕਾਂ ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀਆਂ ਵਸਤਾਂ ਲੁੱਟ ਲਈਆਂ।"

11ਦਾਊਦ ਨੇ ਪਰਮੇਸ਼ੁਰ ਤੋਂ ਪੁੱਛਿਆ, “ਕੀ ਮੈਨੂੰ ਫ਼ਲਿਸਤੀਆਂ ਦੇ ਵਿਰੁੱਧ ਲੜਨਾ ਚਾਹੀਦਾ ਹੈ? ਕੀ ਤੂੰ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕਰੇਂਗਾ?” ਯਹੋਵਾਹ ਨੇ ਦਾਊਦ ਨੂੰ ਜਵਾਬ ਦਿੱਤਾ, “ਜਾਹ, ਮੈਂ ਉਨ੍ਹਾਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।”"
12ਤਦ ਦਾਊਦ ਅਤੇ ਉਸ ਦੇ ਆਦਮੀ ਬਅਲ ਪਰਾਸੀਮ ਤਾਈਂ ਗਏ। ਉੱਥੇ, ਉਸ ਨੇ ਅਤੇ ਉਸ ਦੇ ਆਦਮੀਆਂ ਨੇ ਫ਼ਲਿਸਤੀਆਂ ਨੂੰ ਹਾਰ ਦਿੱਤੀ। ਤਾਂ ਦਾਊਦ ਨੇ ਆਖਿਆ, “ਜਿਵੇਂ ਕਿ ਟੁੱਟੇ ਹੋਏ ਬੰਨ੍ਹ ਵਿੱਚੋਂ ਪਾਣੀ ਫ਼ਟ ਪੈਂਦਾ ਹੈ, ਪਰਮੇਸ਼ੁਰ ਮੇਰੇ ਰਾਹੀਂ ਮੇਰੇ ਦੁਸਮਣਾਂ ਤੇ ਫ਼ਟ ਪਿਆ ਹੈ।” ਇਸੇ ਕਾਰਣ ਉਸ ਥਾਂ ਦਾ ਨਾਂ ਬਅਲ ਪਰਾਸੀਮ ਰੱਖਿਆ ਗਿਆ।"
13ਫ਼ਲਿਸਤੀ ਲੋਕ ਆਪਣੇ ਦੇਵਤਿਆਂ ਦੇ ਬੁੱਤ ਬਅਲ ਪਰਾਸੀਮ ’ਚ ਹੀ ਛੱਡ ਗਏ, ਤਾਂ ਦਾਊਦ ਨੇ ਉਨ੍ਹਾਂ ਬੁੱਤਾਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ।"
14ਫ਼ਲਿਸਤੀਆਂ ਉੱਪਰ ਇੱਕ ਹੋਰ ਜਿੱਤ ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਇੱਕ ਵਾਰ ਫ਼ੇਰ ਹਮਲਾ ਕੀਤਾ।"
15ਦਾਊਦ ਨੇ ਮੁੜ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਦਾ ਜਵਾਬ ਦਿੱਤਾ ਅਤੇ ਆਖਿਆ, “ਦਾਊਦ, ਇਸ ਵਾਰ, ਪਹਾੜੀਆਂ ਤਾਈਂ ਉਨ੍ਹਾਂ ਦਾ ਪਿੱਛਾ ਨਾ ਕਰੀਂ, ਪਰ ਉਨ੍ਹਾਂ ਦੇ ਦੁਆਲੇ ਮੈਂਹਦੀ ਦੇ ਦ੍ਰੱਖਤਾਂ ਦੇ ਪਿੱਛੇ ਲੁਕ ਜਾਵੀਂ।"

16ਇੱਕ ਦਰਬਾਨ ਨੂੰ ਮੈਂਹਦੀ ਦੇ ਦ੍ਰੱਖਤਾਂ ਉੱਤੇ ਚੜ੍ਹਨ ਲਈ ਆਖੀਂ। ਜਦੋਂ ਹੀ ਉਹ ਉਨ੍ਹਾਂ ਨੂੰ ਕੂਚ ਕਰਦਿਆਂ ਸੁਣੇ, ਤੈਨੂੰ ਉਨ੍ਹਾਂ ਤੇ ਹਮਲਾ ਕਰ ਦੇਣਾ ਚਾਹੀਦਾ ਹੈ। ਮੈਂ ਤੇਰੇ ਅਗਾਂਹ ਹੋਵਾਂਗਾ ਅਤੇ ਫ਼ਲਿਸਤੀ ਫ਼ੌਜ ਨੂੰ ਹਰਾ ਦੇਵਾਂਗਾ।”"
17ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਨੇ ਆਖਿਆ। ਇਉਂ ਦਾਊਦ ਅਤੇ ਉਸਦੀ ਸੈਨਾ ਨੇ ਫ਼ਲਿਸਤੀ ਸੈਨਾ ਨੂੰ ਹਾਰ ਦਿੱਤੀ। ਉਨ੍ਹਾਂ ਨੇ ਫ਼ਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈ ਕੇ ਗਜ਼ਰ ਤੀਕ ਸਾਰਿਆਂ ਨੂੰ ਵੱਢ ਸੁੱਟਿਆ।"
18ਇਉਂ ਦਾਊਦ ਸਾਰੇ ਦੇਸ਼ਾਂ ਵਿੱਚ ਪ੍ਰਸਿੱਧ ਹੋ ਗਿਆ ਅਤੇ ਯਹੋਵਾਹ ਨੇ ਸਾਰੀਆਂ ਕੌਮਾਂ ਤੇ ਉਸਦਾ ਡਰ ਪਾ ਦਿੱਤਾ।"
19ਨੇਮ ਦਾ ਸੰਦੂਕ ਯਰੂਸ਼ਲਮ ਵਿੱਚ ਦਾਊਦ ਨੇ ਆਪਣੇ ਰਹਿਣ ਲਈ ਦਾਊਦ ਦੇ ਸ਼ਹਿਰ ਵਿੱਚ ਘਰ ਉਸਾਰੇ। ਫ਼ਿਰ ਉਸ ਨੇ ਨੇਮ ਦੇ ਸੰਦੂਕ ਨੂੰ ਰੱਖਣ ਲਈ ਜਗ੍ਹਾ ਬਣਵਾਈ ਜਿਸ ਲਈ ਉਸ ਨੇ ਤੰਬੂ ਖੜ੍ਹਾ ਕੀਤਾ।"
20ਫ਼ਿਰ ਦਾਊਦ ਨੇ ਕਿਹਾ, “ਸਿਰਫ਼ ਲੇਵੀਆਂ ਨੂੰ ਹੀ ਨੇਮ ਦਾ ਸੰਦੂਕ ਚੁੱਕਣ ਦੀ ਇਜਾਜ਼ਤ ਹੈ। ਯਹੋਵਾਹ ਨੇ ਨੇਮ ਦੇ ਸੰਦੂਕ ਨੂੰ ਚੁੱਕਣ ਅਤੇ ਹਮੇਸ਼ਾ ਲਈ ਉਸਦੀ ਸੇਵਾ ਕਰਨ ਲਈ ਲੇਵੀਆਂ ਨੂੰ ਚੁਣਿਆ ਹੈ।”"

21ਤਦ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਸੱਦਿਆ। ਜਦ ਕਿ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਉਸ ਥਾਂ ਤੀਕ ਚੁੱਕਿਆ ਜਿਹੜੀ ਦਾਊਦ ਨੇ ਉਸ ਲਈ ਬਣਵਾਈ ਸੀ।"
22ਦਾਊਦ ਨੇ ਹਾਰੂਨ ਦੇ ਉੱਤਰਾਧਿਕਾਰੀ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ।"
23ਕਹਾਥੀਆਂ ਦੇ ਪਰਿਵਾਰ-ਸਮੂਹ ਵਿੱਚੋਂ 120 ਮਨੁੱਖ ਸਨ ਅਤੇ ਊਰੀਏਲ ਉਨ੍ਹਾਂ ਦਾ ਆਗੂ ਸੀ।"
24ਮਰਾਰੀ ਪਰਿਵਾਰ-ਸਮੂਹ ਵਿੱਚੋਂ 220 ਮਨੁੱਖ ਸਨ ਅਸਾਯਾਹ ਉਨ੍ਹਾਂ ਦਾ ਆਗੂ ਸੀ।"
25ਗੇਰਸ਼ੋਮੀਆਂ ਦੇ ਘਰਾਣੇ ਵਿੱਚ 130 ਮਨੁੱਖ ਸਨ ਅਤੇ ਯੋਏਲ ਉਨ੍ਹਾਂ ਦਾ ਆਗੂ ਸੀ।"

26ਅਲੀਸਾਫ਼ਾਨ ਦੇ ਪਰਿਵਾਰ-ਸਮੂਹ ਚੋ 200 ਮਨੁੱਖ ਸਨ ਅਤੇ ਸ਼ਮਅਯਾਹ ਉਨ੍ਹਾਂ ਦਾ ਆਗੂ ਸੀ।"
27ਹਬਰੋਨ ਦੇ ਘਰਾਣੇ ਵਿੱਚੋਂ 80 ਮਨੁੱਖ ਸਨ, ਜਿਨ੍ਹਾਂ ਦਾ ਸਰਦਾਰ ਅਲੀਏਲ ਸੀ।"
28ਉਜ਼ੀਏਲ ਦੇ ਪਰਿਵਾਰ-ਸਮੂਹ ਵਿੱਚੋਂ 112 ਮਨੁੱਖ ਸਨ ਅਤੇ ਅਮੀਨਾਦਾਬ ਉਨ੍ਹਾਂ ਦਾ ਸਰਦਾਰ ਸੀ।"
29ਦਾਊਦ ਦੀ ਜਾਜਕਾਂ ਅਤੇ ਲੇਵੀਆਂ ਨਾਲ ਗੱਲ-ਬਾਤ ਤਦ ਦਾਊਦ ਨੇ ਸਾਦੋਕ ਅਤੇ ਅਬਯਾਥਾਰ ਜਾਜਕ ਨੂੰ ਆਪਣੇ ਕੋਲ ਬੁਲਾਇਆ। ਦਾਊਦ ਨੇ ਊਰੀਏਲ, ਅਸਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਵੀ ਆਪਣੇ ਕੋਲ ਸੱਦਿਆ।"
30ਦਾਊਦ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰ-ਸਮੂਹ ਦੇ ਆਗੂ ਹੋ, ਤੁਹਾਨੂੰ ਅਤੇ ਬਾਕੀ ਲੇਵੀਆਂ ਨੂੰ ਆਪਣੇ-ਆਪ ਨੂੰ ਪਵਿੱਤਰ ਕਰਨਾ ਚਾਹੀਦਾ ਹੈ, ਫ਼ੇਰ ਜਿਹੜੀ ਜਗ੍ਹਾ ਮੈਂ ਨੇਮ ਦੇ ਸੰਦੂਕ ਲਈ ਬਣਾਈ ਹੈ, ਸੰਦੂਕ ਨੂੰ ਉੱਥੇ ਲੈ ਕੇ ਆਓ।"

31ਪਿੱਛਲੀ ਵਾਰੀ, ਕਿਉਂ ਜੋ ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚੁੱਕਣ ਦੀ ਵਿਧੀ ਨਹੀਂ ਪੁੱਛੀ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।”"
32ਤਦ ਫ਼ਿਰ ਜਾਜਕਾਂ ਅਤੇ ਲੇਵੀਆਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਚੁੱਕਣ ਲਈ ਆਪਣੇ-ਆਪ ਨੂੰ ਪਵਿੱਤਰ ਕੀਤਾ।"
33ਤਾਂ ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢਿਆਂ ਤੇ ਚੁੱਕਿਆ ਜਿਵੇਂ ਕਿ ਮੂਸਾ ਨੇ ਯਹੋਵਾਹ ਦੇ ਬਚਨਾਂ ਮੁਤਾਬਕ ਆਗਿਆ ਦਿੱਤੀ ਸੀ। ਉਨ੍ਹਾਂ ਨੇ ਯਹੋਵਾਹ ਦੀ ਆਗਿਆ ਅਨੁਸਾਰ ਉਸ ਸੰਦੂਕ ਨੂੰ ਚੁੱਕਿਆ।"
34ਗਵੈਯੇ ਦਾਊਦ ਨੇ ਲੇਵੀ ਆਗੂਆਂ ਨੂੰ ਉਨ੍ਹਾਂ ਦੇ ਗਵੈਯੇ ਭਾਈਆਂ ਨੂੰ ਸੱਦਣ ਲਈ ਆਖਿਆ ਤਾਂ ਜੋ ਉਹ ਆਪਣੀਆਂ ਸਿਤਾਰਾਂ, ਤੰਬੂਰੇ ਅਤੇ ਮਜੀਰੇ ਵਜਾਉਂਦੇ ਹੋਏ ਖੁਸ਼ੀ ਦੇ ਆਨੰਦਮਈ ਗਾਨ ਗਾਉਣ।"
35ਤਦ ਲੇਵੀ ਹੇਮਾਨ ਅਤੇ ਉਸ ਦੇ ਭਰਾ ਨੂੰ ਲੈ ਕੇ ਆਏ ਜੋ ਕਿ ਆਸਾਫ਼ ਅਤੇ ਯੇਥਾਨ ਸਨ। ਹੇਮਾਨ ਯੋਏਲ ਦਾ ਪੁੱਤਰ ਸੀ ਅਤੇ ਆਸਾਫ਼ ਬਰਕਯਾਹ ਦਾ ਪੁੱਤਰ ਸੀ। ਅਤੇ ਯੇਥਾਨ ਕੂਸ਼ਾਯਾਹ ਦਾ ਪੁੱਤਰ ਸੀ। ਇਹ ਸਾਰੇ ਮਨੁੱਖ ਮਰਾਰੀ ਪਰਿਵਾਰ-ਸਮੂਹ ਵਿੱਚੋਂ ਸਨ।"

36ਉੱਥੇ ਲੇਵੀਆਂ ਦਾ ਇੱਕ ਹੋਰ ਦਲ ਵੀ ਸੀ। ਜਿਨ੍ਹਾਂ ਦੇ ਨਾਉਂ ਇਸ ਤਰ੍ਹਾਂ ਸਨ: ਜ਼ਕਰਯਾਹ, ਬੇਨ, ਯਅਜ਼ੀਏਲ, ਸ਼ਮੀਰਾਂ ਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮਤਿੱਥਯਾਹ, ਅਲੀਫ਼ਲੇਹੂ, ਮਿਕਨੇਯਾਹ, ਓਬੇਦ-ਅਦੋਮ ਅਤੇ ਯਈੇਏਲ। ਇਹ ਦੂਜੇ ਦਰਜੇ ਦੇ ਮਨੁੱਖ ਲੇਵੀ ਦਰਬਾਨ ਸਨ।"
37ਹੇਮਾਨ, ਆਸਾਫ਼ ਅਤੇ ਏਥਾਨ ਗਵੈਯੇ ਪਿੱਤਲ ਦੇ ਛੈਣੇ ਵਜਾਉਂਦੇ ਸਨ।"
38ਜ਼ਕਰਯਾਹ, ਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਮਅਸੇਯਾਹ ਤੇ ਬਨਾਯਾਹ ਅਲਾਮੋਥ ਸੁਰ ਉੱਤੇ ਸਿਤਾਰਾਂ ਵਜਾਉਂਦੇ ਸਨ।"
39ਮਤਿੱਥਯਾਹ, ਅਲੀਫ਼ਲੇਹੂ, ਮਿਕਨੇਯਾਹ, ਓਬੇਦ-ਅਦੋਮ, ਯਈੇਏਲ, ਅਤੇ ਅਜ਼ਜ਼ਯਾਹ ਸ਼ਮੀਨੀਥ, ਸਾਰੰਗੀ ਵਜਾਉਂਦੇ ਸਨ ਅਤੇ ਗਵੈਯਾਂ ਦੀ ਆਗਵਾਈ ਕਰਦੇ ਸਨ।"
40ਲੇਵੀਆਂ ਦਾ ਸਰਦਾਰ ਕਨਨਯਾਹ ਇਨ੍ਹਾਂ ਗਵੈਯਾਂ ਦਾ ਸਰਦਾਰ ਸੀ ਕਨਨਯਾਹ ਨੂੰ ਇਹ ਕੰਮ ਇਸ ਲਈ ਸੌਂਪਿਆ ਗਿਆ ਕਿਉਂ ਕਿ ਉਹ ਗਾਉਣ ਵਿੱਚ ਬਹੁਤ ਪ੍ਰਵੀਣ ਸੀ।"
You have read 1Chronicles 8
40 verses