1ਬਰਕਯਾਹ ਅਤੇ ਅਲਕਾਨਾਹ ਨੇਮ ਦੇ ਸੰਦੂਕ ਦੀ ਰੱਖਵਾਲੀ ਲਈ ਦਰਬਾਨ ਸਨ।"
2ਜਾਜਕ ਸ਼ਬਨਯਾਹ, ਯੋਸ਼ਾਫ਼ਾਟ, ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਤੇ ਅਲੀਅਜ਼ਰ ਦਾ ਕੰਮ ਨੇਮ ਦੇ ਸੰਦੂਕ ਦੇ ਅੱਗੇ-ਅੱਗੇ ਚਲਦੇ ਤੁਰ੍ਹੀਆਂ ਵਜਾਉਣ ਦਾ ਸੀ। ਓਬੇਦ-ਅਦੋਮ ਅਤੇ ਯਿਰਯਾਹ ਦੇ ਨੇਮ ਦੇ ਸੰਦੂਕ ਲਈ ਹੋਰ ਦਰਬਾਨ ਸਨ।"
3ਦਾਊਦ ਅਤੇ ਇਸਰਾਏਲ ਦੇ ਬਜ਼ੁਰਗ ਅਤੇ ਫ਼ੌਜ ਦੇ ਸਰਦਾਰ ਜਾਕੇ ਓਬੇਦ-ਅਦੋਮ ਦੇ ਘਰੋ ਪਵਿੱਤਰ ਸੰਦੂਕ ਨੂੰ ਲੈ ਆਏ। ਸਾਰੇ ਲੋਕ ਬੜੇ ਖੁਸ਼ ਸਨ।"
4ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਮਦਦ ਕੀਤੀ, ਜਿਨ੍ਹਾਂ ਨੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਸੀ। ਉਨ੍ਹਾਂ ਨੇ ਸੱਤ ਬਲਦ ਅਤੇ ਸੱਤ ਭੇਡੂ ਬਲੀ ਚੜ੍ਹਾਏ।"
5ਉਹ ਸਾਰੇ ਲੇਵੀ ਜਿਨ੍ਹਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ, ਉਨ੍ਹਾਂ ਨੇ ਮਹੀਨ ਲਿਨਨ ਦੇ ਚੋਲੇ ਪਾਏ ਹੋਏ ਸਨ। ਕਨਨਯਾਹ, ਸੰਗੀਤ ਦੇ ਇੰਚਾਰਜਾਂ ਨੇ, ਅਤੇ ਹੋਰ ਸਾਰੇ ਸੰਗੀਤਕਾਰਾਂ ਨੇ ਵੀ ਮਹੀਨ ਲਿਨਨ ਦੇ ਚੋਲੇ ਪਏ ਹੋਏ ਸਨ। ਦਾਊਦ ਨੇ ਇੱਕ ਚੋਲਾ ਅਤੇ ਇੱਕ ਮਹੀਨ ਲਿਨਨ ਦਾ ਏਫੋਦ ਪਾਇਆ ਹੋਇਆ ਸੀ।"

6ਇਉਂ ਸਾਰੇ ਇਸਰਾਏਲੀ ਮਿਲ ਕੇ ਨੇਮ ਦੇ ਸੰਦੂਕ ਨੂੰ ਲੈ ਕੇ ਆਏ। ਉਨ੍ਹਾਂ ਨੇ ਜਸ਼ਨ ਮਨਾਇਆ ਅਤੇ ਸਾਜ ਵਜਾਏ। ਉਨ੍ਹਾਂ ਨੇ ਰੌਲਾ ਪਾਇਆ ਅਤੇ ਭੇਡੂ ਦੇ ਸਿੰਗ, ਤੁਰ੍ਹੀਆਂ ਵਜਾਈਆਂ ਅਤੇ ਮਜੀਰੇ, ਸਿਤਾਰਾਂ ਅਤੇ ਸਾਰੰਗੀਆਂ ਵਰਗੇ ਸਾਜ ਵਜਾਏ।"
7ਜਦੋਂ ਨੇਮ ਦਾ ਸੰਦੂਕ ਦਾਊਦ ਦੇ ਸ਼ਹਿਰ ਪਹੁੰਚਿਆ, ਸ਼ਾਊਲ ਦੀ ਧੀ ਮੀਕਲ ਨੇ ਖਿੜਕੀ ਵਿੱਚੋਂ ਬਾਹਰ ਵੇਖਿਆ। ਜਦੋਂ ਉਸ ਨੇ ਉਸ ਦੇ ਇਰਦ-ਗਿਰਦ ਦਾਊਦ ਨੂੰ ਨੱਚਦਿਆਂ ਵੇਖਿਆ, ਉਸਨੇ ਸੋਚਿਆ ਉਹ ਮੂਰੱਖਾਂ ਵਾਂਗ ਵਿਖਾਵਾ ਕਰ ਰਿਹਾ ਸੀ।"
8ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਲਿਆ ਕੇ ਡੇਰੇ ਦੇ ਅੰਦਰ ਰੱਖਿਆ, ਜਿਹੜਾ ਕਿ ਦਾਊਦ ਨੇ ਸੰਦੂਕ ਰੱਖਣ ਲਈ ਬਣਾਇਆ ਸੀ। ਉਪਰੰਤ ਉਨ੍ਹਾਂ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਪਰਮੇਸ਼ੁਰ ਅੱਗੇ ਚੜ੍ਹਾਈਆਂ।"
9ਜਦੋਂ ਦਾਊਦ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਿਆ ਤਾਂ ਉਸ ਨੇ ਯਹੋਵਾਹ ਦਾ ਨਾਂ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ।"
10ਇਸਤੋਂ ਬਾਅਦ ਉਸ ਨੇ ਸਾਰੇ ਇਸਰਾਏਲੀਆਂ ਨੂੰ ਜਿਨ੍ਹਾਂ ਵਿੱਚ ਔਰਤ-ਮਰਦ ਸਭ ਮੌਜੂਦ ਸਨ ਰੋਟੀ, ਖਜ਼ੂਰਾਂ ਅਤੇ ਕਿਸ਼ਮਿਸ਼ ਵੰਡੀ।"

11ਫ਼ਿਰ ਦਾਊਦ ਨੇ ਲੇਵੀਆਂ ਵਿੱਚੋਂ ਕੁਝ ਲੋਕਾਂ ਨੂੰ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਸੇਵਾ ਕਰਨ ਲਈ ਚੁਣਿਆ। ਉਨ੍ਹਾਂ ਦਾ ਕੰਮ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਧੰਨਵਾਦ ਕਰਨਾ ਅਤੇ ਉਸ ਨੂੰ ਉਸਤਤਾਂ ਗਾਉਣਾ ਸੀ।"
12ਆਸਾਫ਼ ਲੇਵੀਆਂ ਦੇ ਪਹਿਲੇ ਦਲ ਦਾ ਆਗੂ ਸੀ ਅਤੇ ਉਸਦੀ ਟੋਲੀ ਦਾ ਕੰਮ ਖੜਤਾਲਾਂ ਵਜਾਉਣਾ ਸੀ। ਜ਼ਕਰਯਾਹ ਦੂਜੇ ਦਲ ਦਾ ਆਗੂ ਸੀ। ਦੂਜੇ ਲੇਵੀ ਜੋ ਉਨ੍ਹਾਂ ’ਚ ਸਨ ਉਨ੍ਹਾਂ ਦੇ ਨਾਉਂ: ਯਈਏਲ, ਸ਼ਮੀਰਾਮੋਥ, ਯਿਹੀਏਲ, ਮਤਿੱਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਿਈੇਏਲ ਸਨ। ਇਹ ਮਨੁੱਖ ਦਿਲਰੁਬਾ ਤੇ ਸਾਰੰਗੀਆਂ ਵਜਾਉਂਦੇ ਸਨ।"
13ਬਨਾਯਾਹ ਅਤੇ ਯਹਜ਼ੀਏਲ ਜਾਜਕ ਸਨ ਜੋ ਕਿ ਹਮੇਸ਼ਾ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਤੁਰ੍ਹੀਆਂ ਵਜਾਉਂਦੇ ਸਨ।"
14ਇਹ ਉਸ ਵਕਤ ਦੀ ਗੱਲ ਹੈ ਜਦੋਂ ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਦੇ ਹੱਥ ਵਿੱਚ ਯਹੋਵਾਹ ਦੀ ਉਸਤਤਿ ਦਾ ਗਾਨ ਕਰਨ ਦਾ ਕਾਰਜ ਸੌਂਪਿਆ।"
15ਦਾਊਦ ਦਾ ਧੰਨਵਾਦ ਦਾ ਗੀਤ ਯਹੋਵਾਹ ਦੀ ਉਸਤਤ ਕਰੋ ਉਸ ਦੇ ਨਾਮ ਦੀ ਜੈਕਾਰ ਕਰੋ ਲੋਕਾਈ ਵਿੱਚ ਉਸ ਦੇ ਕਾਰਜਾਂ ਦਾ ਯਸ਼ਗਾਨ ਕਰੋ।"

16ਯਹੋਵਾਹ ਦਾ ਗੁਨਗਾਨ ਕਰੋ ਉਸਦੀ ਮਹਿਮਾ ਦਾ ਗਾਨ ਕਰੋ ਲੋਕਾਈ ਵਿੱਚ ਉਸ ਦੀਆਂ ਕਰਾਮਾਤਾਂ ਦਾ ਯਸ਼ਗਾਨ ਕਰੋ।"
17ਯਹੋਵਾਹ ਦੇ ਪਵਿੱਤਰ ਨਾਂ ਤੇ ਫ਼ਖਰ ਕਰੋ, ਤੁਸੀਂ ਸਾਰੇ ਲੋਕ ਜੋ ਉਸ ਕੋਲ ਆਉਂਦੇ ਹੋ-ਖੁਸ਼ ਹੋਵੋ।"
18ਬਲਸ਼ਾਲੀ ਯਹੋਵਾਹ ਵੱਲ ਵੇਖੋ, ਸਦਾ ਮਦਦ ਲਈ ਉਸਦਾ ਦਾਮਨ ਪਕੜੋ।"
19ਹਮੇਸ਼ਾ ਉਸ ਦੇ ਕਰਿਸ਼ਮਿਆਂ ਨੂੰ, ਉਸ ਦੇ ਫ਼ੈਸਲਿਆਂ ਅਤੇ ਉਸਦੀਆਂ ਕੀਤੀਆਂ ਸ਼ਕਤੀਸ਼ਾਲੀ ਗੱਲਾਂ ਨੂੰ ਯਾਦ ਰੱਖੋ।"
20ਇਸਰਾਏਲ ਦੇ ਲੋਕ ਯਹੋਵਾਹ ਦੇ ਸੇਵਕ ਹਨ। ਯਾਕੂਬ ਦੇ ਉੱਤਰਾਧਿਕਾਰੀ ਯਹੋਵਾਹ ਦੇ ਚੁਣੇ ਹੋਏ ਲੋਕ ਹਨ।"

21ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਉਸਦੀ ਸ਼ਕਤੀ ਹਰ ਪਾਸੇ ਹੈ।"
22ਉਸ ਦੇ ਇਕਰਾਰਨਾਮੇ ਨੂੰ ਸਦਾ ਚੇਤੇ ਰੱਖੋ, ਉਸ ਨੇ ਉਹ ਹੁਕਮਨਾਮੇ ਹਜ਼ਾਰਾਂ ਪੀੜੀਆਂ ਲਈ ਦਿੱਤੇ।"
23ਉਸ ਨੇਮ ਨੂੰ ਚੇਤੇ ਰੱਖੋ ਜਿਹੜਾ ਯਹੋਵਾਹ ਨੇ ਅਬਰਾਹਾਮ ਨਾਲ ਬੰਨ੍ਹਿਆ। ਚੇਤੇ ਰੱਖੋ ਇਸਹਾਕ ਨਾਲ ਉਸ ਜੋ ਸੌਂਹ ਖਾਧੀ।"
24ਯਹੋਵਾਹ ਨੇ ਇਸ ਨੂੰ ਯਾਕੂਬ ਲਈ ਇੱਕ ਸ਼ਰ੍ਹਾ ਬਣਾ ਦਿੱਤੀ ਅਤੇ ਇਹ ਇਸਰਾਏਲ ਨਾਲ ਇੱਕ ਇਕਰਾਰਨਾਮਾ ਹੈ। ਜੋ ਹਮੇਸ਼ਾ ਲਈ ਜਾਰੀ ਰਹੇਗਾ"
25ਯਹੋਵਾਹ ਨੇ ਇਸਰਾਏਲ ਨੂੰ ਕਿਹਾ, “ਮੈਂ ਕਨਾਨ ਦੀ ਧਰਤੀ ਤੁਹਾਨੂੰ ਦੇਵਾਂਗਾ, ਉਹ ਤੁਹਾਡੇ ਵਿਰਸੇ ਦੀ ਜ਼ਮੀਨ ਹੋਵੇਗੀ।”"

26ਉੱਥੇ ਗਿਣਤੀ ਵਿੱਚ ਥੋੜੇ ਕੁ ਮਨੁੱਖ ਸਨ ਪਰਦੇਸ ਵਿੱਚ ਸਿਰਫ਼ ਕੁਝ ਅਜਨਬੀ।"
27ਉਹ ਇੱਕ ਕੌਮ ਤੋਂ ਦੂਜੀ, ਇੱਕ ਰਾਜ ਤੋਂ ਦੂਜੇ ਰਾਜ ਤੀਕ ਗਏ।"
28ਯਹੋਵਾਹ ਨੇ ਕਿਸੇ ਨੂੰ ਵੀ ਉਨ੍ਹਾਂ ਨੂੰ ਨੁਕਸਾਨ ਨਾ ਪਹੁੰਚਾਣ ਦਿੱਤਾ। ਉਸ ਨੇ ਰਾਜਿਆਂ ਨੂੰ ਉਨ੍ਹਾਂ ਨੂੰ ਨੁਕਸਾਨ ਨਾ ਪਹੁਚਾਉਣ ਦੀ ਚਿਤਾਵਨੀ ਦਿੱਤੀ।"
29ਸਗੋਂ ਯਹੋਵਾਹ ਨੇ ਉਨ੍ਹਾਂ ਰਾਜਿਆਂ ਨੂੰ ਕਿਹਾ, “ਮੇਰੇ ਮਸਹ ਕੀਤਿਆਂ ਨੂੰ ਦੁੱਖ ਨਾ ਦੇਵੋ ਨਾ ਹੀ ਮੇਰੇ ਨਬੀਆਂ ਦਾ ਜੀਅ ਦੁੱਖਾਓ।”"
30ਸਾਰੇ ਲੋਕੋ: ਯਹੋਵਾਹ ਦੀ ਉਸਤਤ ਕਰੋ, ਯਹੋਵਾਹ ਦੀ ਸਾਨੂੰ ਬਚਾਉਣ ਦੀ ਖੁਸ਼ਖਬਰੀ ਨੂੰ ਹਰ ਰੋਜ਼ ਦੱਸੋ।"

31ਹੋਰਨਾਂ ਕੌਮਾਂ ਦੇ ਲੋਕਾਂ ਨੂੰ ਯਹੋਵਾਹ ਦੀ ਮਹਿਮਾ ਬਾਰੇ ਦੱਸੋ। ਸਾਰੀਆਂ ਕੌਮਾਂ ਨੂੰ ਉਸ ਦੇ ਕਰਿਸ਼ਮਿਆਂ ਬਾਰੇ ਦੱਸੋ।"
32ਯਹੋਵਾਹ ਮਹਾਨ ਹੈ, ਉਸਦੀ ਉਸਤਤਿ ਲਾਜ਼ਮੀ ਹੈ! ਯਹੋਵਾਹ ਬਾਕੀ ਸਾਰੇ ਦੇਵਤਿਆਂ ਤੋਂ ਵੱਧੀਕ ਭੈ ਦਾਇੱਕ ਹੈ।"
33ਕਿਉਂਕਿ ਬਾਕੀ ਸਾਰੀਆਂ ਕੌਮਾਂ ਦੇ ਬਾਕੀ ਸਾਰੇ ਦੇਵਤੇ ਕੇਵਲ ਪੱਥਰ ਦੇ ਬੁੱਤ ਹਨ, ਪਰ ਯਹੋਵਾਹ ਆਕਾਸ਼ਾਂ ਦਾ ਕਰਤਾ ਹੈ।"
34ਪਰਤਾਪ ਅਤੇ ਸ਼ਾਨ ਉਸ ਦੇ ਅੱਗੇ ਹਨ। ਤਾਕਤ ਤੇ ਪ੍ਰਸੰਨਤਾ ਉਸਦੀ ਰਿਹਾਇਸ ਦੀ ਥਾਂ ਵਿੱਚ ਕਾਇਮ ਹਨ।"
35ਪਰਿਵਾਰੋ ਅਤੇ ਲੋਕੋ, ਯਹੋਵਾਹ ਦੇ ਪਰਤਾਪ ਅਤੇ ਉਸ ਦੀ ਤਾਕਤ ਦੀ ਉਸਤਤ ਕਰੋ।"

36ਯਹੋਵਾਹ ਦੇ ਪਰਤਾਪ ਦੀ ਉਸਤਤ ਕਰੋ, ਉਸ ਦੇ ਨਾਂ ਨੂੰ ਆਦਰ ਦਰਸਾਵੋ। ਆਪਣੇ ਚੜ੍ਹਾਵੇ ਯਹੋਵਾਹ ਕੋਲ ਲਿਆਵੋ ਅਤੇ ਉਸਦੀ ਪਵਿੱਤਰ ਸੁੰਦਰਤਾ ਦੀ ਉਪਾਸਨਾ ਕਰੋ।"
37ਸਾਰੀ ਦੁਨੀਆ ਨੂੰ ਯਹੋਵਾਹ ਦੇ ਅੱਗੇ ਭੈਅ ਨਾਲ ਕੰਬਣਾ ਚਾਹੀਦਾ ਹੈ! ਉਸ ਨੇ ਧਰਤੀ ਨੂੰ ਦ੍ਰਿੜ ਬਣਾਇਆ, ਤਾਂ ਜੋ ਦੁਨੀਆਂ ਹਿੱਲੇ ਨਾ।"
38ਸਾਰੀ ਧਰਤੀ ਅਤੇ ਆਕਾਸ਼ ਖੁਸ਼ ਹੋਣ, ਅਤੇ ਹਰ ਜਗ੍ਹਾ ਲੋਕ ਇਹ ਆਖਣ, “ਯਹੋਵਾਹ ਹੀ ਇੱਕਲਾ ਪਾਤਸ਼ਾਹ ਹੈ।”"
39ਸਮੁੰਦਰ ਅਤੇ ਉਸ ਅੰਦਰ ਵੱਸਦੀ ਸ਼੍ਰਿਸ਼ਟੀ ਗਰਜੇ ਖੇਤ ਅਤੇ ਸਾਰੀ ਵਨਸਪਤੀ ਮੌਲਦੀ ਆਪਣੀ ਖੁਸ਼ੀ ਪ੍ਰਗਟਾਵੇ।"
40ਜੰਗਲਾਂ ਵਿੱਚਲੇ ਸਾਰੇ ਦ੍ਰੱਖਤ ਯਹੋਵਾਹ ਦੇ ਅੱਗੇ ਗਉਣਗੇ, ਕਿਉਂ ਕਿ ਯਹੋਵਾਹ ਦੁਨੀਆਂ ਦਾ ਨਿਆਂ ਕਰਨ ਲਈ ਆ ਰਿਹਾ ਹੈ।"

41ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ। ਉਸਦਾ ਪਿਆਰ ਸਦਾ ਲਈ ਸਥਿਰ ਹੈ।"
42ਯਹੋਵਾਹ ਨੂੰ ਕਹੋ, “ਹੇ ਸਾਡੀ ਮੁਕਤੀ ਦੇ ਪਰਮੇਸ਼ੁਰ ਸਾਨੂੰ ਬਚਾਅ ਸਾਨੂੰ ਇਕੱਠਿਆਂ ਕਰ ਅਤੇ ਸਾਨੂੰ ਦੂਜੀਆਂ ਕੌਮਾਂ ਤੋਂ ਬਚਾਅ ਤਾਂ ਜੋ ਅਸੀਂ ਤੇਰੇ ਪਾਕ ਨਾਂ ਦਾ ਗੁਨਗਾਨ ਕਰ ਸੱਕੀਏ ਫਿਰ ਅਸੀਂ ਤੇਰੀ ਮਹਿਮਾ ਦਾ ਗੁਨਗਾਨ ਕਰ ਸੱਕੀਏ।”"
43ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਹਮੇਸ਼ਾ ਲਈ ਹੋਵੇ, ਜਿਵੇਂ ਕਿ ਹਮੇਸ਼ਾ ਹੀ ਉਸਦੀ ਉਸਤਤ ਹੋਈ ਹੈ! ਸਭ ਲੋਕਾਂ ਨੇ ਯਹੋਵਾਹ ਨੂੰ ਉਸਤਤਾਂ ਗਾਈਆਂ ਅਤੇ ਆਖਿਆ, “ਆਮੀਨ।”"
44ਫ਼ਿਰ ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਨੇਮ ਦੇ ਸੰਦੂਕ ਕੋਲ ਛੱਡ ਦਿੱਤਾ ਤਾਂ ਜੋ ਉਹ ਹਰ ਰੋਜ਼ ਉਸ ਦੇ ਸਾਹਮਣੇ ਸੇਵਾ ਕਰ ਸੱਕਣ।"
You have read 1Chronicles 9
44 verses