1ਉਸ ਦੇ ਦਿਲ ਦੀਆਂ ਗੁਪਤ ਗੱਲਾਂ ਚਾਨਣ ਵਿੱਚ ਆ ਜਾਣਗੀਆਂ। ਇਸ ਲਈ ਉਹ ਵਿਅਕਤੀ ਝੁਕ ਕੇ ਪਰਮੇਸ਼ੁਰ ਨੂੰ ਮੱਥਾ ਟੇਕੇਗਾ। ਉਹ ਆਖੇਗਾ, “ਕਿ ਸੱਚਮੁੱਚ ਹੀ ਪਰਮੇਸ਼ੁਰ ਤੁਹਾਡੇ ਨਾਲ ਹੈ।”"
2ਤੁਹਾਡੀਆਂ ਗੋਸ਼ਠੀਆਂ ਤੋਂ ਕਲੀਸਿਯਾ ਦੀ ਮਦਦ ਹੋਣੀ ਚਾਹੀਦੀ ਹੈ ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕੱਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ।"
3ਜਦੋਂ ਤੁਸੀਂ ਇਕੱਠੋ ਹੋਵੋ, ਜੇ ਕੋਈ ਇੱਕ ਵਿਅਕਤੀ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ, ਤਾਂ ਸਿਰਫ਼ ਦੋ ਵਿਅਕਤੀਆਂ ਜਾਂ ਵੱਧ ਤੋਂ ਵੱਧ, ਤਿੰਨਾਂ ਤੋਂ ਵੱਧ ਨੂੰ ਨਹੀਂ ਬੋਲਣਾ ਚਾਹੀਦਾ। ਅਤੇ ਉਨ੍ਹਾਂ ਨੂੰ ਵਾਰੀ ਸਿਰ ਬੋਲਣਾ ਚਾਹੀਦਾ ਹੈ। ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਲੋਕਾਂ ਦੀ ਗੱਲ ਦੀ ਵਿਆਖਿਆ ਕਰਨੀ ਚਾਹੀਦੀ ਹੈ।"
4ਪਰ ਜੇ ਉੱਥੇ ਅਨੁਵਾਦ ਕਰਨ ਵਾਲਾ ਕੋਈ ਨਹੀਂ ਹੈ, ਫ਼ੇਰ ਵੱਖਰੀ ਭਾਸ਼ਾ ਵਿੱਚ ਬੋਲਣ ਵਾਲੇ ਉਸ ਵਿਅਕਤੀ ਨੂੰ ਕਲੀਸਿਯਾ ਵਿੱਚ ਨਹੀਂ ਬੋਲਣਾ ਚਾਹੀਦਾ। ਉਸ ਵਿਅਕਤੀ ਨੂੰ ਕੇਵਲ ਆਪਣੇ-ਆਪ ਨਾਲ ਜਾਂ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੀਦੀ ਹੈ।"
5ਸਿਰਫ਼ ਦੋ ਜਾਂ ਤਿੰਨ ਦੂਤਾਂ ਨੂੰ ਬੋਲਣਾ ਚਾਹੀਦਾ ਹੈ। ਹੋਰਨਾਂ ਨੂੰ ਨਿਰਨਾ ਕਰਨਾ ਚਾਹੀਦਾ ਹੈ ਕਿ ਉਹ ਕੀ ਆਖਦੇ ਹਨ।"

6ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹੜਾ ਕਿ ਉੱਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ।"
7ਤੁਸੀਂ ਸਾਰੇ ਹੀ ਇੱਕ ਦੂਜੇ ਤੋਂ ਮਗਰੋਂ ਅਗੰਮੀ ਵਾਕ ਕਰ ਸੱਕਦੇ ਹੋ। ਇਸ ਤਰ੍ਹਾਂ, ਸਮੂਹ ਲੋਕਾਂ ਨੂੰ ਸਿੱਖਾਇਆ ਅਤੇ ਹੌਂਸਲਾ ਦਿੱਤਾ ਜਾ ਸੱਕਦਾ ਹੈ।"
8ਨਬੀਆਂ ਦੇ ਆਤਮਾ ਖੁਦ ਨਬੀਆਂ ਦੇ ਅਧਿਕਾਰ ਵਿੱਚ ਹਨ।"
9ਪਰਮੇਸ਼ੁਰ ਅਰਾਜਕਤਾ ਦਾ ਪਰਮੇਸ਼ੁਰ ਨਹੀਂ ਹੈ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।"
10ਔਰਤਾਂ ਨੂੰ ਕਲੀਸਿਯਾ ਦੀਆਂ ਇੱਕਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਾਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।"

11ਜੇ ਕੋਈ ਅਜਿਹੀ ਗੱਲ ਹੈ ਜਿਹੜੀ ਔਰਤਾਂ ਜਾਨਣਾ ਚਾਹੁੰਦੀਆਂ ਹਨ, ਤਾਂ ਉਨ੍ਹਾਂ ਨੂੰ ਘਰ ਆਕੇ ਆਪਣੇ ਪਤੀਆਂ ਕੋਲੋਂ ਪੁੱਛਣੀ ਚਾਹੀਦੀ ਹੈ। ਇੱਕ ਔਰਤ ਲਈ ਕਲੀਸਿਯਾ ਦੀ ਸਭਾ ਵਿੱਚ ਬੋਲਣਾ ਸ਼ਰਮਿੰਦਗੀ ਵਾਲੀ ਗੱਲ ਹੈ।"
12ਕੀ ਪਰਮੇਸ਼ੁਰ ਦੀ ਸਿੱਖਿਆ ਤੁਹਾਡੇ ਵੱਲੋਂ ਆਈ ਹੈ? ਨਹੀਂ। ਜਾਂ ਕੀ ਇਹ ਸਿਰਫ਼ ਤੁਸੀਂ ਹੀ ਹੋ ਜਿਨ੍ਹਾਂ ਨੇ ਉਹ ਉਪਦੇਸ਼ ਪ੍ਰਾਪਤ ਕੀਤੇ ਹਨ? ਨਹੀਂ!"
13ਜੇਕਰ ਇੱਕ ਵਿਅਕਤੀ ਆਪਣੇ-ਆਪ ਨੂੰ ਨਬੀ ਸੋਚਦਾ ਹੈ ਜਾਂ ਇਹ ਕਿ ਉਸ ਕੋਲ ਆਤਮਕ ਦਾਤ ਹੈ, ਤਾਂ ਉਸ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੋ ਮੈਂ ਤੁਹਾਨੂੰ ਲਿਖ ਰਿਹਾ ਹਾਂ ਉਹ ਪ੍ਰਭੂ ਦਾ ਹੁਕਮ ਹੈ।"
14ਜੇ ਵਿਅਕਤੀ ਇਹ ਨਹੀਂ ਜਾਣਦਾ ਤਾਂ ਉਸ ਨੂੰ ਪਰਮੇਸ਼ੁਰ ਵੀ ਨਹੀਂ ਜਾਣਦਾ।"
15ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਅਸਲੀ ਅਗੰਮ ਵਾਕ ਦੀ ਦਾਤ ਦੀ ਇੱਛਾ ਕਰੋ। ਪਰ ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਦੀ ਦਾਤ ਦੀ ਵਰਤੋਂ ਕਰਨ ਤੋਂ ਨਾ ਰੋਕੋ।"

16ਸਗੋਂ ਹਰ ਗੱਲ ਉਸੇ ਢੰਗ ਨਾਲ ਹੋਣੀ ਚਾਹੀਦੀ ਹੈ ਜੋ ਸਹੀ ਅਤੇ ਢੁਕਵੀਂ ਹੈ।"
17ਮਸੀਹ ਬਾਰੇ ਖੁਸ਼ਖਬਰੀ ਹੁਣ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਖੁਸ਼ਖਬਰੀ ਨੂੰ ਚੇਤੇ ਕਰੋ ਜਿਸ ਬਾਰੇ ਮੈਂ ਤੁਹਾਨੂੰ ਦੱਸਿਆ ਸੀ। ਤੁਸੀਂ ਇਸ ਸੰਦੇਸ਼ ਨੂੰ ਕਬੂਲ ਕੀਤਾ ਅਤੇ ਇਸ ਨੂੰ ਮਜ਼ਬੂਤੀ ਨਾਲ ਫ਼ੜੀ ਰੱਖਣਾ ਜਾਰੀ ਰੱਖੋ।"
18ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਅਵੱਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ।"
19ਮੈਂ ਤੁਹਾਨੂੰ ਉਹੀ ਸੰਦੇਸ਼ ਦਿੱਤਾ ਹੈ ਜਿਹੜਾ ਮੈਂ ਪ੍ਰਾਪਤ ਕੀਤਾ ਹੈ। ਤੁਹਾਨੂੰ ਬਹੁਤ ਹੀ ਜ਼ਰੂਰੀ ਗੱਲਾਂ ਦੱਸੀਆਂ ਹਨ। ਕਿ ਮਸੀਹ ਸਾਡੇ ਗੁਨਾਹਾਂ ਲਈ ਮਰਿਆ, ਜਿਵੇਂ ਪੋਥੀਆਂ ਆਖਦੀਆਂ ਹਨ।"
20ਕਿ ਮਸੀਹ ਨੂੰ ਦਫ਼ਨਾ ਦਿੱਤਾ ਗਿਆ ਅਤੇ ਤੀਸਰੇ ਦਿਨ ਜਿਵਾ ਦਿੱਤਾ ਗਿਆ, ਜਿਵੇਂ ਕਿ ਪੋਥੀਆਂ ਦੱਸਦੀਆਂ ਹਨ।"

21ਅਤੇ ਇਹ ਵੀ ਕਿ ਮਸੀਹ ਨੇ ਪਤਰਸ ਨੂੰ ਦੀਦਾਰ ਦਿੱਤਾ ਅਤੇ ਫ਼ੇਰ 12 ਨਬੀਆਂ ਨੂੰ ਦੀਦਾਰ ਦਿੱਤਾ।"
22ਉਸਤੋਂ ਮਗਰੋਂ, ਮਸੀਹ 500 ਤੋਂ ਵੱਧ ਭਰਾਵਾਂ ਅਤੇ ਭੈਣਾਂ ਨੂੰ ਇੱਕੋ ਵੇਲੇ ਪ੍ਰਗਟਿਆ। ਇਨ੍ਹਾਂ ਭਰਾਵਾਂ ਵਿੱਚ ਬਹੁਤੇ ਅੱਜ ਵੀ ਜਿਉਂਦੇ ਹਨ। ਪਰ ਕੁਝ ਮਰ ਚੁੱਕੇ ਹਨ।"
23ਫ਼ੇਰ ਮਸੀਹ ਨੇ ਯਾਕੂਬ ਨੂੰ ਦੀਦਾਰ ਦਿੱਤਾ ਅਤੇ ਉਸਤੋਂ ਬਾਦ ਸਾਰੇ ਰਸੂਲਾਂ ਨੂੰ ਦੀਦਾਰ ਦਿੱਤਾ।"
24ਸਭ ਤੋਂ ਅਖੀਰ ਵਿੱਚ ਮਸੀਹ ਨੇ ਮੈਨੂੰ ਦੀਦਾਰ ਦਿੱਤਾ। ਮੈਂ ਇੱਕ ਸਮੇਂ ਤੋਂ ਪਹਿਲਾਂ ਜਨਮੇ ਬੱਚੇ ਵਰਗਾ ਸੀ।"
25ਬਾਕੀ ਸਾਰੇ ਰਸੂਲ ਮੈਥੋਂ ਮਹਾਨ ਹਨ। ਕਿਉਂਕਿ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। ਇਹੀ ਕਾਰਣ ਹੈ ਕਿ ਮੈਂ ਰਸੂਲ ਅਖਵਾਉਣ ਦੇ ਵੀ ਯੋਗ ਨਹੀਂ ਹਾਂ।"

26ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹੜੀ ਕਿਰਪਾ ਉਸ ਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵੱਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹੜੀ ਮੇਰੇ ਨਾਲ ਸੀ।"
27ਇਸ ਲਈ ਫ਼ੇਰ, ਇਹ ਮਹੱਤਵਪੂਰਣ ਨਹੀਂ ਕਿ ਮੈਂ ਤੁਹਾਨੂੰ ਪ੍ਰਚਾਰ ਕੀਤਾ ਹੈ ਜਾਂ ਹੋਰ ਦੂਸਰੇ ਰਸੂਲਾਂ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਕਿਉਂਕਿ, ਅਸੀਂ ਸਾਰੇ ਇੱਕੋ ਜਿਹੇ ਸੰਦੇਸ਼ ਦਾ ਪ੍ਰਚਾਰ ਕਰਦੇ ਹਾਂ, ਅਤੇ ਇਹੀ ਹੈ ਜਿਸ ਉੱਤੇ ਤੁਸੀਂ ਵਿਸ਼ਵਾਸ ਕੀਤਾ ਹੈ।"
28ਅਸੀਂ ਮੌਤ ਤੋਂ ਉਭਾਰੇ ਜਾਵਾਂਗੇ ਪਰ ਜੇਕਰ ਅਸੀਂ ਪ੍ਰਚਾਰ ਕੀਤਾ ਹੈ ਕਿ ਮਸੀਹ ਨੂੰ ਮੁਰਦੇ ਤੋਂ ਉੱਠਾਇਆ ਗਿਆ ਸੀ, ਤਦ ਤੁਹਾਡੇ ਵਿੱਚੋਂ ਕੁਝ ਇਵੇਂ ਕਿਉਂ ਆਖਦੇ ਹਨ ਕਿ ਲੋਕ ਮੁਰਦਿਆਂ ਵਿੱਚੋਂ ਨਹੀਂ ਜੀ ਉੱਠਦੇ?"
29ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਮੁਰਦਿਆਂ ਤੋਂ ਨਹੀਂ ਜੀ ਉੱਠਿਆ।"
30ਅਤੇ ਜੇ ਮਸੀਹ ਨਹੀਂ ਜੀ ਉੱਠਿਆ, ਤਾਂ ਜਿਸ ਸੰਦੇਸ਼ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸਦਾ ਕੋਈ ਅਰਥ ਨਹੀਂ ਹੈ। ਤੁਹਾਡੀ ਨਿਹਚਾ ਵੀ ਅਰਥਹੀਣ ਹੋ ਜਾਂਦੀ ਹੈ।"

31ਅਤੇ ਨਾਲੇ ਅਸੀਂ ਵੀ ਪਰਮੇਸ਼ੁਰ ਬਾਰੇ ਝੂਠ ਬੋਲਣ ਦੇ ਦੋਸ਼ੀ ਹੋਵਾਂਗੇ। ਕਿਉਂਕਿ ਅਸੀਂ ਇਹ ਗਵਾਹੀ ਦਿੱਤੀ ਹੈ ਕਿ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਹੈ। ਅਤੇ ਜੇ ਲੋਕਾਂ ਨੂੰ ਮੌਤ ਤੋਂ ਨਹੀਂ ਜਿਵਾਲਿਆ ਜਾਂਦਾ ਤਾਂ ਪਰਮੇਸ਼ੁਰ ਨੇ ਕਦੇ ਵੀ ਮਸੀਹ ਨੂੰ ਮੌਤ ਤੋਂ ਨਹੀਂ ਜਿਵਾਲਿਆ।"
You have read 1Corinthians 1
31 verses