1ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ।"
2ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪੱਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ।"
3ਤੁਹਾਡੇ ਲਈ ਸਾਡਾ ਪ੍ਰੇਮ ਖਤਮ ਨਹੀਂ ਹੋਇਆ। ਪਰ ਤੁਸੀਂ ਸਾਡੇ ਵੱਲ ਆਪਣਾ ਪਿਆਰ ਰੋਕ ਦਿੱਤਾ ਹੈ।"
4ਮੈਂ ਤੁਹਾਡੇ ਨਾਲ ਗੱਲਾਂ ਕਰ ਰਿਹਾ ਹਾਂ ਜਿਵੇਂ ਤੁਸੀਂ ਮੇਰੇ ਬੱਚੇ ਹੋਵੋਂ। ਉਵੇਂ ਹੀ ਕਰੋ ਜਿਵੇਂ ਅਸੀਂ ਕੀਤਾ ਹੈ-ਆਪਣੇ ਹਿਰਦੇ ਵੀ ਖੋਲ੍ਹ ਦਿਓ।"
5ਗੈਰ ਮਸੀਹੀਆਂ ਬਾਰੇ ਚੇਤਾਵਨੀ ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ।"

6ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸੱਕਦਾ? ਇੱਕ ਵਿਸ਼ਵਾਸੀ ਅਤੇ ਅਵਿਸ਼ਵਾਸੀ ਵਿੱਚ ਕੀ ਸਾਂਝ ਹੈ।"
7ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”"
8“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ। ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”"
9“ਮੈਂ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।”"
10ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁੱਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸਰੀਰ ਜਾਂ ਆਤਮਾ ਨੂੰ ਅਸ਼ੁੱਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਦਾ ਆਦਰ ਕਰਦੇ ਹਾਂ।"

11ਪੌਲੁਸ ਦੀ ਖੁਸ਼ੀ ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ।"
12ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਣ ਦੇ ਇੱਛੁਕ ਹਾਂ ਅਤੇ ਇੱਥੋਂ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ।"
13ਮੈਨੂੰ ਤੁਹਾਡੇ ਉੱਪਰ ਪੂਰਾ ਭਰੋਸਾ ਹੈ। ਮੈਨੂੰ ਤੁਹਾਡੇ ਉੱਪਰ ਬਹੁਤ ਮਾਣ ਹੈ। ਮੈਂ ਤੁਹਾਡੇ ਕੋਲੋਂ ਬਹੁਤ ਹੌਂਸਲਾ ਪ੍ਰਾਪਤ ਕੀਤਾ ਹੈ। ਅਤੇ ਮੈਂ ਆਪਣੇ ਸਾਰੇ ਦੁੱਖਾਂ ਵਿੱਚ ਬਹੁਤ ਖੁਸ਼ ਹਾਂ।"
14ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕੜਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲੜਾਈਆਂ ਸਨ ਅਤੇ ਸਾਡੇ ਅੰਦਰ ਡਰ।"
15ਪਰ ਪਰਮੇਸ਼ੁਰ ਦੁੱਖੀਆਂ ਨੂੰ ਸੁੱਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ।"

16ਉਸਦੀ ਆਮਦ ਨੇ ਸਾਨੂੰ ਦਿਲਾਸਾ ਦਿੱਤਾ ਅਤੇ ਨਾਲੇ ਜਿਹੜਾ ਦਿਲਾਸਾ ਤੁਸੀਂ ਉਸ ਨੂੰ ਦਿੱਤਾ, ਤੀਤੁਸ ਨੇ ਸਾਨੂੰ ਦੱਸਿਆ ਕਿ ਤੁਸੀਂ ਮੈਨੂੰ ਮਿਲਣਾ ਚਾਹੁੰਦੇ ਹੋ। ਉਸ ਨੇ ਦੱਸਿਆ ਕਿ ਤੁਸੀਂ ਆਪਣੇ ਗਲਤ ਕੀਤੇ ਲਈ ਮਾਫ਼ੀ ਚਾਹੁੰਦੇ ਸੀ। ਅਤੇ ਤੀਤੁਸ ਨੇ ਮੈਨੂੰ ਤੁਹਾਡੀ ਮੇਰੇ ਲਈ ਚਿੰਤਾ ਬਾਰੇ ਵੀ ਦੱਸਿਆ। ਇਹ ਸੁਣਕੇ ਮੈਨੂੰ ਬਹੁਤ ਖੁਸ਼ੀ ਹੋਈ।"
17ਹਾਲਾਂ ਕਿ ਮੈਂ ਤੁਹਾਨੂੰ ਆਪਣੀ ਚਿੱਠੀ ਰਾਹੀਂ ਉਦਾਸ ਕੀਤਾ ਹੈ, ਪਰ ਮੈਨੂੰ ਇਸ ਵਾਸਤੇ ਕੋਈ ਖੇਦ ਨਹੀਂ। ਮੈਨੂੰ ਪਤਾ ਹੈ ਕਿ ਤੁਸੀਂ ਮੇਰੀ ਚਿੱਠੀ ਰਾਹੀਂ ਉਦਾਸ ਹੋ ਗਏ ਅਤੇ ਇਸ ਲਈ ਦੁੱਖ ਮਹਿਸੂਸ ਕੀਤਾ। ਪਰ ਇਸ ਨੇ ਤੁਹਾਨੂੰ ਬਹੁਤ ਥੇੜੇ ਚਿਰ ਲਈ ਉਦਾਸ ਕੀਤਾ।"
18ਹੁਣ ਮੈਂ ਖੁਸ਼ ਹਾਂ। ਇਸ ਲਈ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੋ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁੱਖ ਨਹੀਂ ਪਹੁੰਚਾਇਆ।"
19ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁੱਖ ਨਹੀਂ ਹੋ ਸੱਕਦਾ। ਜਿਹੜੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ।"
20ਤੁਹਾਨੂੰ ਗਮ ਮਿਲਿਆ ਜਿਹੜਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸੱਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮੱਸਿਆ ਬਾਰੇ ਕਿਸੇ ਵੀ ਪੱਖੋਂ ਪਾਪੀ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸ ਨੂੰ ਸਦਮਾ ਲੱਗਿਆ।"

21ਪਰ ਮੈਂ ਉਹ ਪੱਤਰ ਤੁਹਾਨੂੰ ਇਸ ਲਈ ਲਿਖਿਆ ਸੀ ਕਿ ਤੁਸੀਂ ਪਰਮੇਸ਼ੁਰ ਦੇ ਸਨਮੁੱਖ ਇਹ ਦੇਖ ਸੱਕੋਂ ਕਿ ਤੁਹਾਨੂੰ ਸਾਡੀ ਕਿੰਨੀ ਪਰਵਾਹ ਹੈ।"
22ਇਹੀ ਕਾਰਣ ਹੈ ਕਿ ਸਾਨੂੰ ਸੁੱਖ ਮਿਲਿਆ। ਸਾਨੂੰ ਇਹ ਗੱਲ ਦੀ ਹੋਰ ਵੀ ਖੁਸ਼ੀ ਹੋਈ ਕਿ ਤੀਤੁਸ ਇੰਨਾ ਖੁਸ਼ ਪਾਇਆ ਗਿਆ ਸੀ। ਤੁਸੀਂ ਸਾਰਿਆਂ ਨੇ ਉਸ ਨੂੰ ਬਹੁਤ ਸੁੱਖ ਦਿੱਤਾ।"
23ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਾਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ।"
24ਜਦੋਂ ਵੀ ਉਹ ਯਾਦ ਕਰਦਾ ਹੈ ਕਿ ਤੁਸੀਂ ਸਾਰੇ ਉਸ ਨੂੰ ਮੰਨਣ ਲਈ ਤਿਆਰ ਸੀ ਤੁਹਾਡੇ ਵੱਲ ਉਸਦਾ ਪਿਆਰ ਵੱਧ ਜਾਂਦਾ ਹੈ। ਤੁਸੀਂ ਉਸ ਨੂੰ ਆਦਰ ਅਤੇ ਭੈਅ ਨਾਲ ਜੀ ਆਇਆਂ ਆਖਿਆ ਸੀ"
25ਮੈਂ ਬਹੁਤ ਖੁਸ਼ ਹਾਂ ਕਿ ਮੈਂ ਤੁਹਾਡੇ ਤੇ ਪੂਰਾ ਭਰੋਸਾ ਕਰ ਸੱਕਦਾ ਹਾਂ।"

26ਨਿਹਚਾਵਾਨਾਂ ਵੱਲੋਂ ਦਾਨ ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹੜੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ।"
27ਉਨ੍ਹਾਂ ਵਿਸ਼ਵਾਸੀਆਂ ਨੂੰ ਵੱਡੀਆਂ ਔਕੜਾਂ ਰਾਹੀਂ ਪਰੱਖਿਆ ਗਿਆ ਸੀ। ਅਤੇ ਉਹ ਬਹੁਤ ਗਰੀਬ ਸਨ। ਪਰ ਉਨ੍ਹਾਂ ਨੇ ਆਪਣੀ ਅਥਾਹ ਖੁਸ਼ੀ ਤੋਂ ਬਹੁਤ ਕੁਝ ਦਿੱਤਾ।"
28ਮੈਂ ਤੁਹਾਨੂੰ ਕਹਿ ਸੱਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਵਿਸ਼ਵਾਸੀਆਂ ਨੇ ਆਪਣੇ ਵਿਤ ਨਾਲੋਂ ਵੀ ਵੱਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।"
29ਉਹ ਸਾਨੂੰ ਬੇਨਤੀ ਕਰ ਰਹੇ ਸਨ ਅਤੇ ਬਾਰ ਬਾਰ ਪੁੱਛ ਰਹੇ ਸਨ ਕਿ ਉਹ ਵੀ ਪਰਮੇਸ਼ੁਰ ਦੇ ਲੋਕਾਂ ਦੀ ਇਸ ਉਦਾਰ ਸੇਵਾ ਵਿੱਚ ਸ਼ਰੀਕ ਹੋ ਸੱਕਣ।"
30ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿੱਤ ਸਮਰਪਿੱਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।"

31ਇਸ ਲਈ ਅਸੀਂ ਤੀਤੁਸ ਨੂੰ ਕਿਰਪਾ ਦੇ ਇਸ ਵਿਸ਼ੇਸ਼ ਕਾਰਜ ਵਿੱਚ ਤੁਹਾਡੀ ਸਹਾਇਤਾ ਕਰਨ ਲਈ ਕਿਹਾ। ਤੀਤੁਸ ਨੇ ਉਹ ਵਿਅਕਤੀ ਹੈ ਜਿਸਨੇ ਉਹ ਕਾਰਨ ਆਰੰਭ ਕੀਤਾ।"
32ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹੜਾ ਤੁਸੀਂ ਸਾਡੇ ਕੋਲੋਂ ਸਿੱਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ।"
33ਮੈਂ ਤੁਹਾਨੂੰ ਦਾਨ ਦੇਣ ਦਾ ਹੁਕਮ ਨਹੀਂ ਦੇ ਰਿਹਾ। ਪਰ ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਤੁਹਾਡਾ ਪ੍ਰੇਮ ਸੱਚਾ ਹੈ ਕਿ ਨਹੀਂ। ਅਜਿਹਾ ਮੈਂ ਤੁਹਾਨੂੰ ਇਹ ਦਰਸ਼ਾਉਣ ਲਈ ਕਰਦਾ ਹਾਂ ਕਿ ਹੋਰ ਲੋਕ ਵੀ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਨ।"
You have read 1Corinthians 10
33 verses