1ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸ ਦੇ ਗਰੀਬ ਬਣ ਜਾਣ ਤੇ ਅਮੀਰ ਬਣ ਸੱਕਦੇ ਹੋ।"
2ਮੈਂ ਸੋਚਦਾ ਹਾਂ ਕਿ ਤੁਹਾਨੂੰ ਇਹ ਕਰਨਾ ਚਾਹੀਦਾ ਹੈ। ਅਤੇ ਕਿਉਂ ਜੋ ਮੈਨੂੰ ਵਿਸ਼ਵਾਸ ਹੈ ਕਿ ਇਹ ਤੁਹਾਡੇ ਲਈ ਚੰਗਾ ਹੈ, ਮੈਂ ਇਹ ਦੱਸਦਾ ਹਾਂ; ਪਿੱਛਲੇ ਸਾਲ, ਤੁਸੀਂ ਪਹਿਲੇ ਲੋਕੀ ਸੀ ਜੋ ਦੇਣ ਲਈ ਅਗਾਂਹ ਆਏ। ਅਤੇ ਤੁਸੀਂ ਦੇਣ ਵਾਲੇ ਪਹਿਲੇ ਲੋਕੀ ਸੀ।"
3ਇਸ ਲਈ ਹੁਣ ਇਹ ਕੰਮ ਜਿਹੜਾ ਤੁਸੀਂ ਸ਼ੁਰੂ ਕੀਤਾ ਹੈ, ਪੂਰਾ ਕਰ ਲਵੋ। ਫ਼ੇਰ ਤੁਹਾਡੀ “ਕਰਨੀ” ਤੁਹਾਡੀ “ਕਰਨੀ ਦੀ ਇੱਛਾ” ਦੇ ਬਰਾਬਰ ਹੋਵੇਗੀ। ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚੋਂ ਦੇਵੋ।"
4ਜੇ ਤੁਸੀਂ ਦੇਣਾ ਚਾਹੁੰਦੇ ਹੋ ਤੁਹਾਡਾ ਦਾਨ ਸਵੀਕਾਰ ਹੋ ਜਾਵੇਗਾ। ਤੁਹਾਡਾ ਦਾਨ ਇਸ ਪੱਖੋਂ ਸਵੀਕਾਰ ਹੋਵੇਗਾ ਕਿ ਤੁਹਾਡੇ ਕੋਲ ਕੀ ਹੈ ਨਾ ਕਿ ਉਸ ਪੱਖੋਂ ਕਿ ਤੁਹਾਡੇ ਕੋਲ ਕੀ ਨਹੀਂ ਹੈ।"
5ਅਸੀਂ ਤੁਹਾਨੂੰ ਮੁਸੀਬਤਾਂ ਵਿੱਚ ਨਹੀਂ ਵੇਖਣਾ ਚਾਹੁੰਦੇ ਜਦੋਂ ਦੂਸਰੇ ਆਪਣੀਆਂ ਮੁਸੀਬਤਾਂ ਤੋਂ ਮੁਕਤ ਹਨ। ਅਸੀਂ ਹਰ ਚੀਜ਼ ਦੀ ਬਰਾਬਰੀ ਚਾਹੁੰਦੇ ਹੰ।"

6ਇਸ ਵਕਤ ਤੁਹਾਡੇ ਕੋਲ ਬਹੁਤ ਕੁਝ ਹੈ। ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਹੋਰਨਾਂ ਲੋਕਾਂ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੀਆਂ ਹਨ। ਫ਼ੇਰ ਮਗਰੋਂ ਜਦੋਂ ਉਨ੍ਹਾਂ ਦੇ ਕੋਲ ਬਹੁਤ ਕੁਝ ਹੋਵੇਗਾ ਤਾਂ ਉਹ ਤੁਹਾਡੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੇ ਹਨ। ਫ਼ੇਰ ਸਾਰੇ ਬਰਾਬਰ ਹੋ ਜਾਣਗੇ।"
7ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੈ, “ਜਿਸ ਵਿਅਕਤੀ ਨੇ ਬਹੁਤਾ ਜੋੜਿਆ, ਉਸ ਕੋਲ ਕੁਝ ਵੀ ਵਾਧੂ ਨਹੀਂ ਸੀ ਅਤੇ ਜਿਸ ਵਿਅਕਤੀ ਨੇ ਥੋੜਾ ਜੋੜਿਆ ਉਸ ਕੋਲ ਬਹੁਤ ਥੋੜਾ ਨਹੀਂ ਸੀ।”"
8ਤੀਤੁਸ ਤੇ ਉਸ ਦੇ ਸੰਗੀ ਮੈਂ ਪਰਮੇਸ਼ੁਰ ਦੀ, ਤੀਤੁਸ ਨੂੰ ਤੁਹਾਡੇ ਲਈ ਉਸੇ ਤਰ੍ਹਾਂ ਦਾ ਪਿਆਰ ਦੇਣ ਲਈ, ਉਸਤਤਿ ਕਰਦਾ ਹਾਂ ਜੋ ਮੈਨੂੰ ਤੁਹਾਡੇ ਲਈ ਹੈ।"
9ਤੀਤੁਸ ਨੇ ਉਨ੍ਹਾਂ ਚੀਜ਼ਾਂ ਨੂੰ ਹੀ ਪ੍ਰਵਾਨ ਕੀਤਾ ਜਿਨ੍ਹਾਂ ਬਾਰੇ ਅਸੀਂ ਉਸ ਨੂੰ ਕਰਨ ਲਈ ਆਖਿਆ ਸੀ। ਉਹ ਤੁਹਾਡੇ ਕੋਲ ਜਾਣ ਲਈ ਬਹੁਤ ਚਾਹਵਾਨ ਸੀ। ਇਹ ਉਸਦੀ ਆਪਣੀ ਪਸੰਦ ਸੀ।"
10ਅਸੀਂ ਤੀਤੁਸ ਦੇ ਨਾਲ ਉਸ ਭਰਾ ਨੂੰ ਘੱਲ ਰਹੇ ਹਾਂ ਜਿਸਦੀ ਸਾਰੀ ਕਲੀਸਿਯਾ ਉਸਤਤਿ ਕਰਦੀ ਹੈ ਇਸ ਭਰਾ ਦੀ ਉਸਤਤਿ ਉਸ ਦੇ ਖੁਸ਼ਖਬਰੀ ਨੂੰ ਫ਼ੈਲਾਉਣ ਦੀ ਸੇਵਾ ਲਈ ਹੈ।"

11ਅਤੇ ਕਲੀਸਿਯਾ ਨੇ ਵੀ ਇਸ ਭਰਾ ਨੂੰ ਸਾਡਾ ਸਾਥ ਦੇਣ ਲਈ ਚੁਣਿਆ ਜਦੋਂ ਅਸੀਂ ਇਹ ਦਾਤ ਚੁੱਕਣੀ ਹੈ। ਅਸੀਂ ਇਹ ਸੇਵਾ ਪ੍ਰਭੂ ਦੀ ਮਹਿਮਾ ਲਈ ਕਰ ਰਹੇ ਹਾਂ ਅਤੇ ਇਹ ਦਰਸ਼ਾਉਣ ਲਈ ਵੀ ਕਿ ਅਸੀਂ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਾਂ।"
12ਅਸੀਂ ਸਾਵੱਧਾਨ ਹਾਂ ਤਾਂ ਜੋ, ਅਸੀਂ ਜਿਸ ਢੰਗ ਨਾਲ ਧਨ ਦੀ ਇੱਡੀ ਵੱਡੀ ਰਕਮ ਦੀ ਦੇਖ ਭਾਲ ਕਰਦੇ ਹਾਂ, ਕੋਈ ਵੀ ਕਸੂਰ ਨਾ ਕੱਢ ਸੱਕੇ।"
13ਅਸੀਂ ਓਹੋ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜੋ ਉਚਿਤ ਹੈ। ਅਸੀਂ ਓਹੋ ਕੁਝ ਕਰਨਾ ਚਾਹੁੰਦੇ ਹਾਂ ਜਿਸ ਨੂੰ ਪ੍ਰਭੂ ਸਹੀ ਪ੍ਰਵਾਨ ਕਰਦਾ ਹੈ। ਅਤੇ ਨਾਲੇ ਜਿਸ ਨੂੰ ਲੋਕ ਸਹੀ ਸਮਝਦੇ ਹਨ।"
14ਨਾਲੇ, ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਵੀ ਘੱਲ ਰਹੇ ਹਾਂ ਜੋ ਕਿ ਹਮੇਸ਼ਾ ਸਹਾਇਤਾ ਕਰਨ ਲਈ ਤਿਆਰ ਰਹਿੰਦਾ ਹੈ। ਉਸ ਨੇ ਇਹ ਕਈਆਂ ਅਵਸਰਾਂ ਤੇ ਸਾਬਤ ਕਰ ਦਿੱਤਾ ਸੀ। ਅਤੇ ਹੁਣ ਤਾਂ ਉਹ ਹੋਰ ਵੀ ਵੱਧੇਰੇ ਸਹਾਇਤਾ ਕਰਨਾ ਚਾਹੁੰਦਾ ਹੈ ਕਿਉਂਕਿ ਉਸਦਾ ਤੁਹਾਡੇ ਵਿੱਚ ਬਹੁਤ ਵਿਸ਼ਵਾਸ ਹੈ।"
15ਹੁਣ ਤੀਤਸ ਬਾਰੇ-ਉਹ ਮੇਰਾ ਭਾਈਵਾਲ ਹੈ। ਤੁਹਾਡੀ ਸਹਾਇਤਾ ਕਰਨ ਵਿੱਚ ਉਹ ਮੇਰੇ ਨਾਲ ਕੰਮ ਕਰ ਰਿਹਾ ਹੈ। ਅਤੇ ਹੋਰਾਂ ਭਰਾਵਾਂ ਬਾਰੇ ਉਨ੍ਹਾਂ ਨੂੰ ਕਲੀਸਿਯਾ ਵੱਲੋਂ ਘਲਿਆ ਗਿਆ ਹੈ, ਅਤੇ ਉਹ ਮਸੀਹ ਨੂੰ ਮਹਿਮਾ ਦਿੰਦੇ ਹਨ।"

16ਇਸ ਲਈ, ਇਨ੍ਹਾਂ ਲੋਕਾਂ ਨੂੰ ਦਿਖਾਓ ਕਿ ਤੁਹਾਨੂੰ ਪ੍ਰੇਮ ਹੈ। ਉਨ੍ਹਾਂ ਨੂੰ ਇਹ ਦਰਸ਼ਾ ਦਿਓ ਅਸੀਂ ਤੁਹਾਡੇ ਉੱਪਰ ਕਿਉਂ ਮਾਣ ਕਰਦੇ ਹਾਂ ਫ਼ੇਰ ਸਾਰੀ ਕਲੀਸਿਯਾ ਇਸ ਨੂੰ ਦੇਖ ਸੱਕੇਗੀ।"
17ਸਾਥੀ ਮਸੀਹੀਆਂ ਦੀ ਸਹਾਇਤਾ ਕਰੋ ਅਸਲ ਵਿੱਚ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਦੀ ਇਸ ਮਦਦ ਬਾਰੇ ਲਿਖਣ ਦੀ, ਮੇਰੇ ਲਈ, ਕੋਈ ਜ਼ਰੂਰਤ ਨਹੀਂ।"
18ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਸਹਾਇਤਾ ਕਰਨੀ ਚਾਹੁੰਦੇ ਹੋ। ਇਸ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਨੂੰ ਮਾਣ ਨਾਲ ਕਹਿੰਦਾ ਰਿਹਾ ਹਾਂ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਸੀਂ ਅਖਾਯਾ ਦੇ ਲੋਕ ਪਿੱਛਲੇ ਵਰ੍ਹੇ ਤੋਂ ਹੀ ਦਾਨ ਦੇਣ ਲਈ ਤਿਆਰ ਸੀ। ਅਤੇ ਤੁਹਾਡੀ ਦੇਣ ਦੀ ਇਸ ਕਾਮਨਾ ਨੇ ਹੋਰ ਬਹੁਤ ਸਾਰੇ ਲੋਕਾਂ ਵਿੱਚ ਵੀ ਦੇਣ ਦੀ ਕਾਮਨਾ ਨੂੰ ਪੈਦਾ ਕੀਤਾ ਹੈ।"
19ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ।"
20ਜੇ ਮਕਦੂਨਿਯਾ ਤੋਂ ਕੋਈ ਲੋਕ ਮੇਰੇ ਨਾਲ ਆਉਂਦੇ ਹਨ ਤੇ ਉਨ੍ਹਾਂ ਨੂੰ ਪਤਾ ਚਲਦਾ ਹੈ ਕਿ ਤੁਸੀਂ ਇਸ ਬਾਰੇ ਤਿਆਰ ਨਹੀਂ ਹੋ ਤਾਂ ਇਹ ਸਾਡਾ ਅਪਮਾਨ ਹੋਵੇਗਾ। ਅਸੀਂ ਇਸ ਗੱਲੋਂ ਸ਼ਰਮਿੰਦੇ ਹੋਵਾਂਗੇ ਕਿ ਅਸੀਂ ਤੁਹਾਡੇ ਬਾਰੇ ਇੰਨੇ ਭਰੋਸੇਮੰਦ ਸਾਂ। ਆਖਣ ਦੀ ਲੋੜ ਨਹੀਂ ਕਿ ਤੁਸੀਂ ਵੀ ਸ਼ਰਮਿੰਦਾ ਹੋਵੋਂਗੇ।"

21ਇਸ ਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸੱਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਆਰ ਹੋਵਗਾ ਜਿਹੜਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇੱਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇੱਛਿਤ।"
22ਇਹ ਯਾਦ ਰੱਖੋ: ਜਿਹੜਾ ਵਿਅਕਤੀ ਥੋੜਾ ਬੀਜਦਾ ਹੈ ਉਹ ਥੋੜਾ ਹੀ ਪ੍ਰਾਪਤ ਕਰਦਾ ਹੈ। ਪਰ ਜਿਹੜਾ ਬਹੁਤਾ ਬੀਜਦਾ ਹੈ ਉਹ ਬਹੁਤਾ ਕੱਟੇਗਾ।"
23ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।"
24ਤੇ ਪਰਮੇਸ਼ੁਰ ਤੁਹਾਨੂੰ ਤੁਹਾਡੀ ਲੋੜਾਂ ਨਾਲੋਂ ਵੱਧ ਅਸੀਸਾਂ ਦੇ ਸੱਕਦਾ ਹੈ। ਜਦੋਂ ਤੁਹਾਡੇ ਕੋਲ ਹਮੇਸ਼ਾ ਹਰ ਚੀਜ਼ ਦੀ ਬਹੁਤਾਤ ਹੋਵੇਗੀ। ਤੁਹਾਡੇ ਕੋਲ ਹਰ ਚੰਗੇ ਕਾਰਜ ਲਈ ਦੇਣ ਲਈ ਕਾਫ਼ੀ ਕੁਝ ਹੋਵੇਗਾ।"
25ਇਹ ਪੋਥੀਆਂ ਵਿੱਚ ਲਿਖਿਆ ਹੈ, “ਉਹ ਗਰੀਬਾਂ ਨੂੰ ਵੱਡੇ ਦਿਲ ਨਾਲ ਦਿੰਦਾ ਹੈ, ਉਸਦੀ ਮਿਹਰ ਸਦਾ ਸਥਿਰ ਰਹਿੰਦੀ ਹੈ।”"

26ਪਰਮੇਸ਼ੁਰ ਹੀ ਹੈ ਜਿਹੜਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹੜਾ ਇਸ ਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵੱਢੇਗਾ।"
27ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸੱਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।"
28ਜਿਹੜਾ ਚੰਦਾ ਤੁਸੀਂ ਇਸ ਸੇਵਾ ਲਈ ਦਿੰਦੇ ਹੋ ਉਹ ਪਰਮੇਸ਼ੁਰ ਦੇ ਲੋਕਾਂ ਦੀਆਂ ਲੋੜਾਂ ਵਿੱਚ ਮਦਦ ਕਰਦਾ ਹੈ। ਪਰ ਤੁਹਾਡੀ ਸੇਵਾ ਕੇਵਲ ਇੰਨੀ ਹੀ ਨਹੀਂ ਹੈ। ਇਹ ਪਰਮੇਸ਼ੁਰ ਲਈ ਹੋਰ ਵੱਧੇਰੇ ਧੰਨਵਾਦ ਲਿਆਉਂਦੀ ਹੈ।"
29ਜਿਹੜਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਪਿੱਛੇ ਚਲਦੇ ਹੋ ਉਹ ਖੁਸ਼ਖਬਰੀ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।"
30ਅਤੇ ਜਦੋਂ ਉਹ ਲੋਕ ਪ੍ਰਾਰਥਨਾ ਕਰਨਗੇ, ਉਹ ਕਲਪਨਾ ਕਰਨਗੇ ਕਿ ਤੁਹਾਡੇ ਨਾਲ ਰਹਿਣ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਪਰਮੇਸ਼ੁਰ ਦੀ ਭਰਪੂਰ ਕਿਰਪਾ ਤੁਹਾਡੇ ਨਾਲ ਹੈ।"

31ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ।"
32ਪੌਲੁਸ ਆਪਣੇ ਆਤਮਕ ਮਿਸ਼ਨ ਨੂੰ ਉਚਿਤ ਠਹਿਰਾਉਂਦਾ ਹੈ ਮੈਂ ਪੌਲੁਸ ਹਾਂ ਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਂ ਕੋਮਲਤਾ ਨਾਲ ਅਤੇ ਮਸੀਹ ਦੀ ਕਿਰਪਾ ਨਾਲ ਦਲੀਲ ਪੇਸ਼ ਕਰਦਾ ਹਾਂ ਕੁਝ ਲੋਕ ਇਹ ਆਖਦੇ ਹਨ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਤਾਂ ਹਲੀਮੀ ਵਾਲਾ ਹੁੰਦਾ ਹਾਂ ਅਤੇ ਜਦੋਂ ਤੁਹਾਡੇ ਤੋਂ ਦੂਰ ਹੁੰਦਾ ਹਾਂ ਮੈਂ ਦਲੇਰ ਹੁੰਦਾ ਹਾਂ।"
33ਕੁਝ ਲੋਕੀ ਸੋਚਦੇ ਨੇ ਕਿ ਅਸੀਂ ਦੁਨਿਆਦਾਰਾਂ ਵਾਂਗ ਰਹਿੰਦੇ ਹਾਂ। ਜਦੋਂ ਮੈਂ ਆਵਾਂਗਾ ਤਾਂ ਇਹੋ ਜਿਹੇ ਲੋਕਾਂ ਦੇ ਖਿਲਾਫ਼ ਮੈਂ ਬਹੁਤ ਬੇਬਾਕੀ ਤੋਂ ਕੰਮ ਲਵਾਂਗਾ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ ਤਾਂ ਮੈਨੂੰ ਅਜਿਹੀ ਬੇਬਾਕੀ ਤੁਹਾਡੇ ਨਾਲ ਨਹੀਂ ਵਰਤਣੀ ਪਵੇਗੀ।"
34ਅਸੀਂ ਦੁਨੀਆਂ ਵਿੱਚ ਰਹਿੰਦੇ ਹਾਂ ਪਰ ਅਸੀਂ ਉਸ ਤਰ੍ਹਾਂ ਨਹੀਂ ਲੜਦੇ ਜਿਵੇਂ ਦੁਨੀਆਂ ਲੜਦੀ ਹੈ।"
You have read 1Corinthians 11
34 verses