1ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।"
2ਅਤੇ ਅਸੀਂ ਹਰ ਗੁਮਾਨ ਭਰੀ ਗੱਲ ਦਾ ਨਾਸ਼ ਕਰਦੇ ਹਾਂ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਖਿਲਾਫ਼ ਆਪਣੇ ਆਪ ਨੂੰ ਵੱਧਾਉਂਦੀ ਹੈ। ਅਤੇ ਅਸੀਂ ਹਰ ਵਿੱਚਾਰ ਨੂੰ ਫ਼ੜਦੇ ਹਾਂ ਅਤੇ ਇਸ ਨੂੰ ਨਿਰਹੰਕਾਰ ਬਣਾਕੇ ਮਸੀਹ ਦੇ ਆਗਿਆਕਾਰ ਬਣਾਉਂਦੇ ਹਾਂ।"
3ਉੱਥੇ ਅਸੀਂ ਹਰ ਉਸ ਵਿਅਕਤੀ ਨੂੰ ਸਜ਼ਾ ਦੇਣ ਲਈ ਤਿਆਰ ਰਹਿੰਦੇ ਹਾਂ ਜਿਹੜਾ ਆਗਿਆਕਾਰ ਨਹੀਂ ਹੈ। ਪਰ ਪਹਿਲੋਂ ਅਸੀਂ ਚਾਹੁੰਦੇ ਹਾਂ ਕਿ ਤਸੀਂ ਪੂਰੀ ਤਰ੍ਹਾਂ ਆਗਿਆਕਾਰ ਹੋਵੋਂ।"
4ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਆਪਣੇ ਸਾਹਮਣੇ ਪੇਸ਼ ਹੋਏ ਤੱਥਾਂ ਨੂੰ ਗਹੁ ਨਾਲ ਦੇਖੋਂ। ਜੋ ਕੋਈ ਵਿਅਕਤੀ ਸੋਚਦਾ ਹੈ ਕਿ ਉਹ ਮਸੀਹ ਨਾਲ ਸੰਬੰਧਿਤ ਹੈ। ਤਾਂ ਉਸ ਨੂੰ ਚੇਤੇ ਰੱਖਣਾ ਚਾਹੀਦਾ ਜਿਵੇਂ ਉਹ ਸੰਬੰਧਿਤ ਹੈ ਅਸੀਂ ਵੀ ਉਵੇਂ ਹੀ ਮਸੀਹ ਨਾਲ ਸੰਬੰਧ ਰੱਖਦੇ ਹਾਂ।"
5ਇਹ ਸੱਚ ਹੈ ਕਿ ਅਸੀਂ ਪ੍ਰਭੂ ਵੱਲੋਂ ਦਿੱਤੇ ਗਏ ਇਖਤਿਆਰ ਬਾਰੇ ਸ਼ੇਖੀ ਮਾਰਦੇ ਹਾਂ। ਪਰ ਉਸ ਨੇ ਤੁਹਾਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਇਹ ਇਖਤਿਆਰ ਦਿੱਤਾ ਹੈ ਨਾ ਕਿ ਤੁਹਾਨੂੰ ਦੁੱਖ ਪਹੁੰਚਾਉਣ ਲਈ। ਇਸ ਲਈ ਮੈਂ ਆਪਣੀ ਸ਼ੇਖੀ ਉੱਤੇ ਸ਼ਰਮਸਾਰ ਨਹੀਂ ਹਾਂ।"

6ਮੈਂ ਨਹੀਂ ਚਾਹੁੰਦਾ ਕਿ ਤੁਸੀਂ ਇਹ ਸੋਚੋ ਕਿ ਮੈਂ ਤੁਹਾਨੂੰ ਆਪਣੇ ਪੱਤਰਾਂ ਰਾਹੀਂ ਭੈਭੀਤ ਕਰ ਰਿਹਾ ਹਾਂ।"
7ਕੁਝ ਲੋਕੀਂ ਆਖਦੇ ਨੇ, “ਪੌਲੁਸ ਦੇ ਪੱਤਰ ਸ਼ਕਤੀਸ਼ਾਲੀ ਹਨ ਤੇ ਮਹੱਤਵਪੂਰਣ ਹਨ। ਪਰ ਜਦੋਂ ਉਹ ਸਾਡੇ ਨਾਲ ਹੁੰਦਾ ਹੈ ਉਹ ਕਮਜ਼ੋਰ ਹੁੰਦਾ ਹੈ। ਅਤੇ ਉਸਦੀ ਬੋਲਚਾਲ ਕੁਝ ਵੀ ਨਹੀਂ ਹੁੰਦੀ।”"
8ਉਨ੍ਹਾਂ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ; ਹੁਣ ਅਸੀਂ ਉੱਥੇ ਤੁਹਾਡੇ ਨਾਲ ਨਹੀਂ ਹਾਂ ਇਸ ਲਈ ਇਹ ਗੱਲਾਂ ਅਸੀਂ ਪੱਤਰਾਂ ਰਾਹੀਂ ਆਖ ਰਹੇ ਹਾਂ। ਪਰ ਜਦੋਂ ਅਸੀ ਤੁਹਾਡੇ ਨਾਲ ਹੋਵਾਂਗੇ, ਤਾਂ ਜਿਹੜਾ ਇਖਤਿਆਰ ਅਸੀਂ ਆਪਣੀਆਂ ਚਿੱਠੀਆਂ ਵਿੱਚ ਵਿਖਾਉਂਦੇ ਹਾਂ, ਉਹੀ ਇਖਤਿਆਰ ਅਸੀਂ ਤੁਹਾਨੂੰ ਵਿਖਾਵਾਂਗੇ।"
9ਅਸੀਂ ਇਸ ਗੱਲ ਬਾਰੇ ਸੋਚਾਂਗੇ ਵੀ ਨਹੀਂ ਕਿ ਅਸੀਂ ਉਨ੍ਹਾਂ ਲੋਕਾਂ ਨਾਲ ਜੁੜ ਜਾਈਏ ਜਿਹੜੇ ਆਪਣੇ ਆਪ ਨੂੰ ਮਹੱਤਵਪੂਰਣ ਕਰਾਰ ਦਿੰਦੇ ਹਨ। ਅਸੀਂ ਆਪਣੇ ਆਪ ਦੀ ਤੁਲਨਾ ਉਨ੍ਹਾਂ ਨਾਲ ਨਹੀਂ ਕਰਦੇ। ਉਹ ਖੁਦ ਨਾਲ ਆਪਣੇ ਆਪ ਦਾ ਮੁਲਾਂਕਣ ਕਰਦੇ ਹਨ, ਅਤੇ ਆਪਣੇ ਆਪ ਦੀ ਤੁਲਨਾ ਆਪਣੇ ਆਪ ਨਾਲ ਕਰਦੇ ਹਨ। ਇਹ ਵਿਖਾਉਂਦਾ ਕਿ ਉਹ ਮੂਰਖ ਹਨ।"
10ਪਰ ਅਸੀਂ ਉਨ੍ਹਾਂ ਚੀਜ਼ਾਂ ਬਾਰੇ ਗੁਮਾਨ ਨਹੀਂ ਕਰਾਂਗੇ ਜਿਹੜੀਆਂ ਸਾਨੂੰ ਦਿੱਤੇ ਹੋਏ ਕਾਰਜ ਤੋਂ ਬਾਹਰ ਹਨ। ਅਸੀਂ ਆਪਣੀ ਸ਼ੇਖੀ ਨੂੰ ਉਸੇ ਕਾਰਜ ਤੱਕ ਸੀਮਤ ਰੱਖਾਂਗੇ ਜਿਹੜਾ ਪਰਮੇਸ਼ੁਰ ਨੇ ਸਾਨੂੰ ਪ੍ਰਦਾਨ ਕੀਤਾ ਹੈ। ਪਰ ਇਹ ਕਾਰਜ ਸਾਡੇ ਕਾਰਜ ਨੂੰ ਤੁਹਾਡੇ ਨਾਲ ਸ਼ਾਮਿਲ ਕਰਦਾ ਹੈ।"

11ਅਸੀਂ ਬਹੁਤੀ ਸ਼ੇਖੀ ਨਹੀਂ ਮਾਰਦੇ। ਜੇਕਰ ਅਸੀਂ ਪਹਿਲਾਂ ਹੀ ਤੁਹਾਡੇ ਕੋਲ ਨਾ ਆਏ ਹੁੰਦੇ, ਤਾਂ ਸਾਡੀ ਸ਼ੇਖੀ ਬਹੁਤ ਜ਼ਿਆਦਾ ਹੁੰਦੀ। ਪਰ ਅਸੀਂ ਤੁਹਾਡੇ ਕੋਲ ਆ ਗਏ ਹਾਂ ਅਸੀਂ ਤੁਹਾਡੇ ਕੋਲ ਮਸੀਹ ਦੀ ਖੁਸ਼ਖਬਰੀ ਲੈ ਕੇ ਆਏ ਹਾਂ।"
12ਅਸੀਂ ਆਪਣੀ ਸ਼ੇਖੀ ਨੂੰ ਆਪਣੇ ਕਾਰਜ ਤੱਕ ਹੀ ਸੀਮਿਤ ਰੱਖਦੇ ਹਾਂ ਅਸੀਂ ਹੋਰਾਂ ਦੇ ਕੀਤੇ ਹੋਏ ਕਾਰਜ ਬਾਰੇ ਗੁਮਾਨ ਨਹੀਂ ਕਰਦੇ। ਉਵੇਂ ਹੀ ਜਿਵੇਂ ਤੁਹਾਡੀ ਨਿਹਚਾ ਵੱਧਣਾ ਜਾਰੀ ਰੱਖਦੀ ਹੈ, ਸਾਨੂੰ ਉਮੀਦ ਹੈ ਕਿ ਤੁਹਾਡੇ ਵਿੱਚ ਸਾਡਾ ਕਾਰਜ ਵੀ ਵੱਧੇਰੇ ਹੱਦ ਤੱਕ ਵੱਧੇਗਾ।"
13ਅਸੀਂ ਖੁਸ਼ਖਬਰੀ ਦਾ ਪ੍ਰਚਾਰ ਤੁਹਾਡੇ ਸ਼ਹਿਰ ਤੋਂ ਅਗੇਰੇ ਹੋਰਨਾਂ ਸ਼ਹਿਰਾਂ ਵਿੱਚ ਵੀ ਕਰਨਾ ਚਾਹੁੰਦੇ ਹਾਂ। ਅਸੀਂ ਉਸ ਕਾਰਜ ਬਾਰੇ ਆਤਮ ਪ੍ਰਸ਼ੰਸਾ ਲੈਣਾ ਨਹੀਂ ਚਾਹੁੰਦੇ ਜਿਹੜਾ ਪਹਿਲਾਂ ਹੀ ਕਿਸੇ ਹੋਰ ਵਿਅਕਤੀ ਦੇ ਇਲਾਕੇ ਵਿੱਚ ਕੀਤਾ ਜਾ ਚੁੱਕਿਆ ਹੈ।"
14ਪਰ, “ਜਿਹੜਾ ਵਿਅਕਤੀ ਗੁਮਾਨ ਕਰਦਾ ਹੈ ਉਸ ਨੂੰ ਪ੍ਰਭੂ ਵਿੱਚ ਹੀ ਗੁਮਾਨ ਕਰਨਾ ਚਾਹੀਦਾ ਹੈ।”"
15ਜਿਹੜਾ ਵਿਅਕਤੀ ਆਪਣੇ ਆਪ ਨੂੰ ਚੰਗਾ ਆਖਦਾ ਹੈ ਉਹ ਪ੍ਰਵਾਨ ਨਹੀਂ ਹੁੰਦਾ। ਪਰ ਜਿਸ ਵਿਅਕਤੀ ਨੂੰ ਪ੍ਰਭੂ ਚੰਗਾ ਸਮਝਦਾ ਹੈ ਉਹੀ ਪ੍ਰਵਾਨ ਹੁੰਦਾ ਹੈ।"

16ਪੌਲੁਸ ਅਤੇ ਝੂਠੇ ਰਸੂਲ ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹਮਾਲ ਤੋਂ ਕੰਮ ਲਵੋ ਜਦੋਂ ਮੈਂ ਥੋੜਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ।"
17ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸੱਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ।"
18ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।"
19ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹੜਾ ਤੁਹਾਡੇ ਕੋਲ ਆਉਂਦਾ ਹੈ। ਜਿਹੜਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਖੁਸ਼ਖਬਰੀ ਨੂੰ ਜੋ ਆਤਮਾ ਅਤੇ ਖੁਸ਼ਖਬਰੀ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ।"
20ਮੈਂ ਨਹੀਂ ਸੋਚਦਾ ਕਿ ਉਹ “ਮਹਾਨ ਰਸੂਲ” ਕਿਸੇ ਵੀ ਢੰਗ ਵਿੱਚ ਮੇਰੇ ਨਾਲੋਂ ਬੇਹਤਰ ਹਨ।"

21ਇਹ ਠੀਕ ਹੈ ਕਿ ਮੈਂ ਕੋਈ ਕੁਸ਼ਲ ਬੁਲਾਰਾ ਨਹੀਂ ਹਾਂ ਪਰ ਮੇਰੇ ਕੋਲ ਗਿਆਨ ਜ਼ਰੂਰ ਹੈ। ਇਹ ਗੱਲ ਅਸੀ ਹਰ ਤਰ੍ਹਾਂ ਨਾਲ ਤੁਹਾਡੇ ਅੱਗੇ ਸਪੱਸ਼ਟ ਕਰ ਦਿੱਤੀ ਹੈ।"
22ਮੈਂ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਬਿਨ ਤਨਖਾਹੋਂ ਦਿੱਤਾ ਹੈ। ਮੈਂ ਆਪਣੇ ਆਪ ਨੂੰ ਨਿਮਾਣਾ ਬਣਾਇਆ ਤਾਂ ਜੋ ਮੈਂ ਤੁਹਾਨੂੰ ਮਹੱਤਵਪੂਰਣ ਬਣਾ ਸੱਕਾਂ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਗਲਤ ਸਾਂ।"
23ਮੈਂ ਹੋਰਨਾਂ ਕਲੀਸਿਯਾਵਾਂ ਵੱਲੋਂ ਤਨਖਾਹ ਪ੍ਰਵਾਨ ਕੀਤੀ। ਮੈਂ ਉਨ੍ਹਾਂ ਤੋਂ ਤੁਹਾਡੀ ਸੇਵਾ ਕਰਨ ਲਈ ਧਨ ਲਿਆ।"
24ਜਦੋਂ ਮੈਂ ਤੁਹਾਡੇ ਕੋਲ ਸਾਂ ਤਾਂ ਮੈਨੂੰ ਕੁਝ ਨਾ ਕੁਝ ਚਾਹੀਦਾ ਸੀ। ਪਰ ਮੈਂ ਤੁਹਾਡੇ ਵਿੱਚੋਂ ਕਿਸੇ ਨੂੰ ਤਕਲੀਫ਼ ਨਹੀਂ ਦਿੱਤੀ। ਜਿਹੜੇ ਭਰਾ ਮਕਦੂਨਿਯਾ ਤੋਂ ਆਏ ਉਨ੍ਹਾਂ ਨੇ ਮੈਨੂੰ ਸਭ ਕੁਝ ਦਿੱਤਾ ਜਿਸਦੀ ਮੈਨੂੰ ਲੋੜ ਸੀ। ਮੈਂ ਤੁਹਾਡੇ ਉੱਪਰ ਕਿਸੇ ਤਰ੍ਹਾਂ ਦਾ ਬੋਝ ਨਹੀਂ ਸਾਂ। ਅਤੇ ਮੈਂ ਭੱਵਿਖ ਵਿੱਚ ਕਦੇ ਵੀ ਤੁਹਾਡੇ ਉੱਪਰ ਬੋਝ ਨਹੀਂ ਬਣਾਂਗਾ।"
25ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸੱਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾਈ ਨਾਲ ਆਖ ਰਿਹਾ ਹਾਂ।"

26ਅਤੇ ਮੈਂ ਤੁਹਾਡੇ ਉੱਪਰ ਕਿਉਂ ਬੋਝ ਨਹੀਂ ਬਣਿਆ? ਤੁਹਾਡਾ ਕੀ ਖਿਆਲ ਹੈ ਕਿ ਇਹ ਇਸ ਲਈ ਹੈ ਕਿ ਮੈਂ ਤੁਹਾਨੂੰ ਪਿਆਰ ਨਹੀਂ ਕਰਦਾ? ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।"
27ਅਤੇ ਸਦਾ ਉਹੀ ਕਰਦਾ ਰਹਾਂਗਾ ਜੋ ਮੈਂ ਹੁਣ ਕਰ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਉਨ੍ਹਾਂ ਲੋਕਾਂ ਕੋਲ ਸ਼ੇਖੀ ਮਾਰਨ ਦਾ ਕੋਈ ਕਾਰਣ ਨਹੀਂ ਹੋਵੇਗਾ। ਉਹ ਇਹ ਵਿਖਾਉਣਾ ਪਸੰਦ ਕਰਦੇ ਹਨ ਕਿ ਜਿਸ ਕਾਰਜ ਦੀ ਉਹ ਸ਼ੇਖੀ ਮਾਰ ਰਏ ਹਨ ਉਹ ਸਾਡੇ ਕਾਰਜ ਵਰਗਾ ਹੈ।"
28ਇਹ ਲੋਕੀ ਸੱਚੇ ਰਸੂਲ ਨਹੀਂ ਹਨ। ਉਹ ਅਜਿਹੇ ਕਰਿੰਦੇ ਹਨ ਜੋ ਝੂਠ ਬੋਲਦੇ ਹਨ। ਉਹ ਮਸੀਹ ਦੇ ਰਸੂਲਾਂ ਵਾਂਗ ਦਿਖਣ ਲਈ ਭੇਸ ਬਦਲ ਲੈਂਦੇ ਹਨ।"
29ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ।"
30ਇਸ ਲਈ ਅਸੀਂ ਹੈਰਾਨ ਨਹੀਂ ਹੁੰਦੇ ਜਦੋਂ ਸ਼ੈਤਾਨ ਦੇ ਸੇਵਕ ਆਪਣੇ ਭੇਸ ਸੱਚ ਦੇ ਸੇਵਕਾਂ ਵਰਗੇ ਬਣਾ ਲੈਂਦੇ ਹਨ। ਪਰ ਆਖਰਕਾਰ ਉਨ੍ਹਾਂ ਲੋਕਾਂ ਨੂੰ ਆਪਣੇ ਕੀਤੇ ਲਈ ਸਜ਼ਾ ਭੁਗਤਣੀ ਪਵੇਗੀ।"

31ਪੌਲੁਸ ਆਪਣੇ ਦੁੱਖਾਂ ਬਾਰੇ ਦੱਸਦਾ ਹੈ ਮੈਂ ਤੁਹਾਨੂੰ ਫ਼ੇਰ ਆਖਦਾ ਹਾਂ; ਕੋਈ ਵਿਅਕਤੀ ਵੀ ਇਹ ਨਾ ਸੋਚੇ ਕਿ ਮੈਂ ਮੂਰਖ ਹਾਂ। ਪਰ ਜੇ ਤੁਸੀਂ ਸੋਚਦੇ ਹੋ ਕਿ ਮੈਂ ਮੂਰਖ ਹਾਂ ਤਾਂ ਤੁਸੀਂ ਮੈਨੂੰ ਇੱਕ ਮੂਰਖ ਵਾਂਗ ਹੀ ਪ੍ਰਵਾਨ ਕਰੋ। ਫ਼ੇਰ ਮੈਂ ਵੀ ਥੋੜੀ ਜਿਹੀ ਸ਼ੇਖੀ ਮਾਰ ਸੱਕਾਂਗਾ।"
You have read 1Corinthians 12
31 verses