Lumina
1Corinthians

1Corinthians 14

1Corinthians 14·Punjabi Bible

1ਜੇ ਮੈਂ ਸ਼ੇਖੀ ਮਾਰਨਾ ਹੀ ਚਾਹੁੰਦਾ ਹਾਂ, ਤਾਂ ਮੈਂ ਉਨ੍ਹਾਂ ਗੱਲਾਂ ਵਿੱਚ ਸ਼ੇਖੀ ਮਾਰਾਂਗਾ ਜਿਹੜੀਆਂ ਮੇਰੀ ਕਮਜ਼ੋਰੀ ਨੂੰ ਦਰਸ਼ਾਉਂਦੀਆਂ ਹਨ।"

2ਪਰਮੇਸ਼ੁਰ ਜਾਣਦਾ ਹੈ ਕਿ ਮੈਂ ਝੂਠ ਨਹੀਂ ਆਖ ਰਿਹਾ। ਉਹ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ੁਰ ਹੈ, ਅਤੇ ਉਸਦੀ ਸਦਾ ਉਸਤਤਿ ਹੋਣੀ ਚਾਹੀਦੀ ਹੈ।"

3ਜਦੋਂ ਮੈਂ ਦੰਮਿਸਕ ਵਿੱਚ ਸਾਂ ਤਾਂ ਰਾਜਾ ਅਰਿਤਾਸ ਦੇ ਗਵਰਨਰ ਨੇ ਮੈਨੂੰ ਗਿਰਫ਼ਤਾਰ ਕਰਨਾ ਚਾਹਿਆ। ਇਸ ਲਈ ਉਸ ਨੇ ਸਾਰੇ ਸ਼ਹਿਰ ਵਿੱਚ ਗਾਰਦ ਬਿਠਾ ਦਿੱਤੀ।"

4ਪਰ ਕੁਝ ਮਿੱਤਰਾਂ ਨੇ ਮੈਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਟੋਕਰੀ ਨੂੰ ਕੰਧ ਵਿੱਚਾਲੇ ਖਿੜਕੀ ਰਾਹੀਂ ਲੰਘਾ ਕੇ ਮੈਨੂੰ ਹੇਠਾਂ ਉਤਾਰ ਦਿੱਤਾ। ਇਸ ਲਈ ਮੈਂ ਰਾਜਪਾਲ ਦੇ ਹੱਥੋਂ ਬਚ ਗਿਆ ਸਾਂ।"

5ਪੌਲੁਸ ਦੇ ਜੀਵਨ ਵਿੱਚ ਵਿਸ਼ੇਸ਼ ਅਸੀਸ ਮੈਂ ਸ਼ੇਖੀ ਮਾਰਨਾ ਅਵੱਸ਼ ਜਾਰੀ ਰੱਖਾਂਗਾ ਭਾਵੇਂ ਇਸਦਾ ਕੋਈ ਫ਼ਾਇਦਾ ਨਹੀਂ। ਪਰ ਹੁਣ ਮੈਂ ਪ੍ਰਭੂ ਵੱਲੋਂ ਦਰਸ਼ਨਾਂ ਤੇ ਪ੍ਰਕਾਸ਼ਾਂ ਬਾਰੇ ਗੱਲ ਕਰਾਂਗਾ।"

1Corinthians 14 illustration - 1Corinthians Chapter 14

6ਮੈਂ ਮਸੀਹ ਵਿੱਚ ਇੱਕ ਆਦਮੀ ਨੂੰ ਜਾਣਦਾ ਹਾਂ ਜਿਸ ਨੂੰ ਉਤਾਹਾਂ ਤੀਸਰੇ ਸਵਰਗ ਨੂੰ ਲਿਜਾਇਆ ਗਿਆ ਸੀ। ਇਹ ਲਗਭੱਗ ਚੌਦਾਂ ਸਾਲਾਂ ਪਹਿਲਾਂ ਹੋਇਆ ਸੀ। ਮੈਨੂੰ ਪਤਾ ਨਹੀਂ ਕਿ ਉਹ ਆਦਮੀ ਸਰੀਰ ਵਿੱਚ ਗਿਆ ਸੀ ਜਾਂ ਸਰੀਰ ਤੋਂ ਬਿਨਾ। ਪਰ ਪਰਮੇਸ਼ੁਰ ਜਾਣਦਾ ਹੈ।"

7ਅਤੇ ਮੈਂ ਜਾਣਦਾ ਹਾਂ ਕਿ ਇਸ ਆਦਮੀ ਨੂੰ ਸਵਰਗ ਵਿੱਚ ਲਿਜਾਇਆ ਗਿਆ ਸੀ। ਮੈਂ ਨਹੀਂ ਜਾਣਦਾ ਕਿ ਉਹ ਆਪਣੇ ਸਰੀਰ ਵਿੱਚ ਸੀ ਜਾਂ ਇਸ ਤੋਂ ਦੂਰ ਸੀ। ਪਰ ਉਸ ਨੇ ਕੁਝ ਅਜਿਹੀਆਂ ਗੱਲਾਂ ਸੁਣੀਆਂ ਜਿਨ੍ਹਾਂ ਦੀ ਉਹ ਵਿਆਖਿਆ ਨਹੀਂ ਕਰ ਸੱਕਦਾ ਸੀ। ਉਸ ਨੇ ਉਹ ਗੱਲਾਂ ਸੁਣੀਆਂ ਜਿਸ ਬਾਰੇ ਦੱਸਣ ਦੀ ਕਿਸੇ ਆਦਮੀ ਨੂੰ ਇਜਾਜ਼ਤ ਨਹੀਂ।"

8ਮੈਂ ਅਜਿਹੇ ਵਿਅਕਤੀ ਬਾਰੇ ਸ਼ੇਖੀ ਮਾਰਾਂਗਾ। ਪਰ ਮੈਂ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਾਂਗਾ। ਮੈਂ ਕੇਵਲ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਾਂਗਾ।"

9ਭਾਵੇਂ ਮੈਂ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਨਾ ਚਾਹੁੰਦਾ ਹਾਂ ਪਰ ਤਾਂ ਵੀ ਮੈਂ ਮੂਰਖ ਨਹੀਂ ਹੋਵਾਂਗਾ ਕਿਉਂਕਿ ਮੈਂ ਸੱਚ ਦੱਸ ਰਿਹਾ ਹੋਵਾਂਗਾ। ਪਰ ਮੈਨੂੰ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਨੀ ਚਾਹੀਦੀ। ਕਿਉਂ? ਕਿਉਂ ਜੋ ਮੈਂ ਇਹ ਨਹੀਂ ਚਾਹੁੰਦਾ ਕਿ ਉਹ ਮੇਰੇ ਬਾਰੇ ਵੱਧ ਸੋਚਣ, ਜੋ ਉਹ ਮੈਨੂੰ ਕਰਦਿਆਂ ਦੇਖਦੇ ਹਨ ਜਾਂ ਕਹਿੰਦਿਆਂ ਸੁਣਦੇ ਹਨ।"

10ਪਰ ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਅਨੋਖੀਆਂ ਗੱਲਾਂ ਬਾਰੇ, ਜੋ ਮੈਨੂੰ ਦਰਸ਼ਾਈਆਂ ਗਈਆਂ ਸਨ, ਬਹੁਤ ਗੁਮਾਨ ਨਾ ਕਰਾਂ, ਇਸ ਲਈ ਮੈਨੂੰ ਇੱਕ ਦਰਦ ਭਰੀ ਸਮੱਸਿਆ ਦਿੱਤੀ ਗਈ ਸੀ। ਸਮੱਸਿਆ ਇਹ ਸੀ; ਸ਼ੈਤਾਨ ਵੱਲੋਂ ਇੱਕ ਦੂਤ ਨੂੰ ਮੈਨੂੰ ਕੁੱਟਣ ਲਈ ਮੇਰੇ ਕੋਲ ਭੇਜਿਆ ਗਿਆ ਸੀ ਤਾਂ ਜੋ ਮੈਂ ਗੁਮਾਨ ਨਾ ਕਰ ਸੱਕਾਂ।"

1Corinthians 14 illustration - 1Corinthians Chapter 14

11ਮੈਂ ਪ੍ਰਭੂ ਨੂੰ ਇਹ ਸਮੱਸਿਆ ਲੈਣ ਲਈ ਤਿੰਨ ਵਾਰ ਬੇਨਤੀ ਕੀਤੀ।"

12ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸੱਕਦੀ ਹੈ।"

13ਇਸ ਲਈ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਲੋਕ ਮੈਨੂੰ ਬੁਰਾ ਬੋਲਦੇ ਹਨ ਤਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਮੈਂ ਤੰਗੀਆਂ ਰਾਹੀਂ ਲੰਘਦਾ ਹਾਂ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਜਦੋਂ ਲੋਕ ਮੈਨੂੰ ਦੰਡ ਦਿੰਦੇ ਹਨ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਅਤੇ ਜਦੋਂ ਮੈਂ ਸਮੱਸਿਆਵਾਂ ਦਾ ਸਾਹਮਣਾ ਕਰਦਾ ਹਾਂ ਤਾਂ ਮੈਂ ਖੁਸ਼ ਹੁੰਦਾ ਹਾਂ। ਇਹ ਸਾਰੀਆਂ ਗੱਲਾਂ ਮਸੀਹ ਲਈ ਹਨ। ਅਤੇ ਮੈਂ ਇਨ੍ਹਾਂ ਗੱਲਾਂ ਨਾਲ ਖੁਸ਼ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਓਦੋਂ ਹੀ ਮੈਂ ਸੱਚ ਮੁੱਚ ਤਾਕਤਵਰ ਹੁੰਦਾ ਹਾਂ।"

14ਕੁਰਿੰਥ ਵਿੱਚ ਮਸੀਹੀਆਂ ਬਾਰੇ ਪੌਲੁਸ ਦਾ ਪਿਆਰ ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂ ਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲ “ਮਹਾਨ ਰਸੂਲਾਂ” ਨਾਲੋਂ ਘੱਟ ਨਹੀਂ ਹਾਂ।"

15ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਮੈਂ ਉਹ ਗੱਲਾਂ ਕੀਤੀਆਂ ਜਿਨ੍ਹਾਂ ਤੋਂ ਪ੍ਰਮਾਣ ਮਿਲਦਾ ਹੈ ਕਿ ਮੈਂ ਇੱਕ ਰਸੂਲ ਹਾਂ। ਮੈਂ ਚਿਨ੍ਹ ਦਿੱਤੇ, ਅਚੰਭੇ ਕੀਤੇ, ਅਤੇ ਕਰਿਸ਼ਮੇ ਕੀਤੇ। ਇਹ ਸਭ ਗੱਲਾਂ ਮੈਂ ਬਹੁਤ ਤਹਮਾਲ ਨਾਲ ਕੀਤੀਆਂ।"

1Corinthians 14 illustration - 1Corinthians Chapter 14

16ਇਸ ਲਈ ਤੁਸੀਂ ਉਹ ਸਭ ਕੁਝ ਪ੍ਰਾਪਤ ਕੀਤਾ ਜੋ ਹੋਰਨਾਂ ਕਲੀਸਿਯਾਵਾਂ ਨੂੰ ਮਿਲਿਆ ਹੈ। ਸਿਰਫ਼ ਇੱਕੋ ਗੱਲ ਵੱਖਰੀ ਹੈ; ਮੈਂ ਤੁਹਾਡੇ ਉੱਪਰ ਬੋਝ ਨਹੀਂ ਬਣਿਆ। ਇਸ ਖਾਤਰ ਮੈਨੂੰ ਮੁਆਫ਼ ਕਰ ਦਿਉ।"

17ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬੱਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋੜ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਬੱਚਤ ਕਰਨੀ ਚਾਹੀਦੀ ਹੈ।"

18ਇਸ ਲਈ ਮੈਂ ਤੁਹਾਨੂੰ ਉਹ ਸਭ ਕੁਝ ਦੇਣ ਲਈ ਆਨੰਦਿਤ ਹਾਂ ਜੋ ਮੇਰੇ ਕੋਲ ਹੈ। ਮੈਂ ਆਪਣਾ ਆਪ ਵੀ ਤੁਹਾਨੂੰ ਦੇ ਦੇਵਾਂਗਾ। ਜੇ ਮੈਂ ਤੁਹਾਨੂੰ ਵੱਧ ਪਿਆਰ ਕਰਾਂਗਾ ਤਾਂ ਵੀ ਤੁਸੀਂ ਮੈਨੂੰ ਘੱਟ ਪਿਆਰ ਕਰੋਂਗੇ।"

19ਇਹ ਗੱਲ ਤਾਂ ਸਾਫ਼ ਹੈ ਕਿ ਮੈਂ ਤੁਹਾਡੇ ਉੱਪਰ ਬੋਝ ਨਹੀਂ ਹਾਂ। ਪਰ ਤੁਸੀਂ ਸੋਚਦੇ ਹੋ ਕਿ ਮੈਂ ਮੱਕਾਰ ਹਾਂ ਅਤੇ ਤੁਹਾਨੂੰ ਫ਼ੜਨ ਲਈ ਤੁਹਾਨੂੰ ਝੂਠ ਬੋਲਿਆ।"

20ਕੀ ਮੈਂ ਆਪਣੇ ਭੇਜੇ ਹੋਏ ਕਿਸੇ ਵੀ ਆਦਮੀਆਂ ਰਾਹੀਂ ਤੁਹਾਨੂੰ ਧੋਖਾ ਦਿੱਤਾ ਹੈ? ਨਹੀਂ। ਤੁਸੀਂ ਜਾਣਦੇ ਹੋ ਕਿ ਮੈਂ ਇਹ ਨਹੀਂ ਕੀਤਾ।"

1Corinthians 14 illustration - 1Corinthians Chapter 14

21ਮੈਂ ਤੀਤੁਸ ਨੂੰ ਆਖਿਆ ਕਿ ਤੁਹਾਡੇ ਕੋਲ ਜਾਵੇ। ਅਤੇ ਮੈਂ ਸਾਡੇ ਭਰਾ ਨੂੰ ਉਸ ਦੇ ਨਾਲ ਘੱਲਿਆ। ਕੀ ਤੀਤੁਸ ਨੇ ਤੁਹਾਨੂੰ ਧੋਖਾ ਦਿੱਤਾ? ਨਹੀਂ। ਤੁਹਾਨੂੰ ਪਤਾ ਹੈ ਕਿ ਮੈਂ ਅਤੇ ਤੀਤੁਸ ਨੇ ਓਸੇ ਤਰ੍ਹਾਂ ਦੇ ਕੰਮ ਕੀਤੇ ਅਤੇ ਓਸੇ ਤਰ੍ਹਾਂ ਦਾ ਵਿਹਾਰ ਕੀਤਾ।"

22ਤੁਹਾਡਾ ਕੀ ਖਿਆਲ ਹੈ ਕਿ ਅਸੀਂ ਇਹ ਸਾਰਾ ਸਮਾਂ ਆਪਣੇ ਆਪ ਨੂੰ ਸਫ਼ਾਈ ਦਿੰਦੇ ਰਹੇ ਹਾਂ? ਨਹੀਂ। ਅਸੀਂ ਇਹ ਗੱਲ ਮਸੀਹ ਵਿੱਚ ਆਖਦੇ ਹਾਂ ਅਤੇ ਇਹ ਗੱਲਾਂ ਅਸੀਂ ਪਰਮੇਸ਼ੁਰ ਦੇ ਅੱਗੇ ਆਖਦੇ ਹਾਂ ਤੁਸੀਂ ਸਾਡੇ ਪਿਆਰੇ ਮਿੱਤਰ ਹੋ। ਅਤੇ ਜੋ ਕੁਝ ਵੀ ਅਸੀਂ ਕਰਦੇ ਹਾਂ, ਅਸੀਂ ਇਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਕਰਦੇ ਹਾਂ।"

23ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗੜ੍ਹੇ, ਮੰਦੇ ਬੋਲ, ਗੱਪ ਹੰਕਾਰ ਅਤੇ ਉਲਝਨਾ ਨਾ ਹੋਣ।"

24ਮੈਂ ਡਰਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਫ਼ੇਰ ਆਵਾਂ ਮੇਰਾ ਪਰਮੇਸ਼ੁਰ ਕਿਧਰੇ ਮੈਨੂੰ ਤੁਹਾਡੇ ਅੱਗੇ ਨਿਮਾਣਾ ਨਾ ਬਣਾ ਦੇਵੇ। ਮੈਂ ਉਦਾਸ ਹੋ ਸੱਕਦਾ ਹਾਂ ਕਿਉਂਕਿ ਤੁਹਾਡੇ ਵਿੱਚੋਂ ਕਈਆਂ ਨੇ ਪਾਪ ਕੀਤੇ ਹਨ। ਮੈਂ ਇਸ ਗੱਲੋਂ ਉਦਾਸ ਹੋ ਸੱਕਦਾ ਹਾਂ ਕਿ ਉਨ੍ਹਾਂ ਲੋਕਾਂ ਨੇ ਆਪਣੇ ਦਿਲਾਂ ਨੂੰ ਨਹੀਂ ਬਦਲਿਆ ਤਾਂ ਜੋ ਆਪਣੇ ਬਦਕਾਰੀ ਦੇ ਜੀਵਨ, ਆਪਣੇ ਜਿਨਸੀ ਪਾਪਾਂ ਅਤੇ ਆਪਣੇ ਕੀਤੇ ਹੋਏ ਸ਼ਰਮਨਾਕ ਕਾਰਜਾਂ ਬਾਰੇ ਸ਼ਰਮਿੰਦਾ ਹੋ ਸੱਕਣ।"

25ਆਖਰੀ ਚਿਤਾਵਨੀਆਂ ਤੇ ਸ਼ੁਭਕਾਮਨਾਵਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ। ਇਹ ਤੀਸਰੀ ਵਾਰ ਹੋਵੇਗਾ। ਅਤੇ ਯਾਦ ਰੱਖੋ, “ਹਰ ਇੱਕ ਸ਼ਿਕਾਇਤ ਲਈ ਦੋ ਜਾਂ ਤਿੰਨ ਵਿਅਕਤੀ ਹੋਣੇ ਚਾਹੀਦੇ ਹਨ ਜੋ ਆਖ ਸੱਕਦੇ ਹੋਣ ਕਿ ਇਹ ਸੱਚ ਹੈ।”"

1Corinthians 14 illustration - 1Corinthians Chapter 14

26ਜਦੋਂ ਮੈਂ ਦੂਜੀ ਵਾਰੀ ਤੁਹਾਡੇ ਕੋਲ ਸਾਂ, ਮੈਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਜਿਨ੍ਹਾਂ ਨੇ ਪਹਿਲਾਂ ਪਾਪ ਕੀਤੇ ਸਨ। ਹੁਣ ਮੈਂ ਤੁਹਾਥੋਂ ਦੂਰ ਹਾਂ, ਮੈਂ ਬਾਕੀ ਸਾਰੇ ਲੋਕਾਂ ਨੂੰ ਚੇਤਾਵਨੀ ਦਿੰਦਾ ਹਾਂ ਜਿਨ੍ਹਾਂ ਨੇ ਪਾਪ ਕੀਤੇ ਹਨ। ਜਦੋਂ ਮੈਂ ਤੁਹਾਡੇ ਕੋਲ ਫ਼ੇਰ ਵਾਪਸ ਆਵਾਂਗਾ ਮੈਂ ਤੁਹਾਨੂੰ ਸਜ਼ਾ ਦੇਵਾਂਗਾ।"

27ਤੁਸੀਂ ਇਸ ਗੱਲ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਬੋਲ ਰਿਹਾ ਹੈ। ਮੇਰਾ ਸਬੂਤ ਇਹ ਹੈ ਕਿ ਮਸੀਹ ਤੁਹਾਨੂੰ ਸਜ਼ਾ ਦੇਣ ਲਈ ਕਮਜ਼ੋਰ ਨਹੀਂ ਹੈ। ਪਰ ਮਸੀਹ ਤੁਹਾਡੇ ਵਿੱਚਕਾਰ ਸ਼ਕਤੀਸ਼ਾਲੀ ਹੈ।"

28ਇਹ ਠੀਕ ਹੈ ਜਦੋਂ ਮਸੀਹ ਨੂੰ ਸੂਲੀ ਟੰਗਿਆ ਗਿਆ ਸੀ ਉਹ ਕਮਜ਼ੋਰ ਸੀ। ਪਰ ਹੁਣ ਉਹ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਜਿਉਂਦਾ ਹੈ। ਅਤੇ ਇਹ ਵੀ ਸੱਚ ਹੈ ਕਿ ਅਸੀਂ ਮਸੀਹ ਵਿੱਚ ਕਮਜ਼ੋਰ ਹਾਂ। ਪਰ ਅਸੀਂ ਤੁਹਾਡੀ ਖਾਤਿਰ ਪਰਮੇਸ਼ੁਰ ਦੀ ਸ਼ਕਤੀ ਦੁਆਰਾ ਮਸੀਹ ਨਾਲ ਜਿਉਂਵਾਂਗੇ।"

29ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਵਿਸ਼ਵਾਸ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।"

30ਪਰ ਮੈਨੂੰ ਉਮੀਦ ਹੈ ਕਿ ਤੁਸੀਂ ਦੇਖ ਲਵੋਂਗੇ ਕਿ ਅਸੀਂ ਪਰੱਖ ਵਿੱਚੋਂ ਫ਼ੇਲ ਨਹੀਂ ਹਾਂ।"

1Corinthians 14 illustration - 1Corinthians Chapter 14

31ਅਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਮਾੜਾ ਕੰਮ ਨਾ ਕਰੋ। ਕੀ ਇਹ ਗੱਲ ਮਹੱਤਵਪੂਰਣ ਨਹੀਂ ਹੈ ਕਿ ਇਹ ਲੋਕ ਵੇਖਣ ਕਿ ਅਸੀਂ ਪਰੀਖਿਆ ਵਿੱਚ ਸਫ਼ਲ ਹੋ ਗਏ ਹਾਂ। ਪਰ ਮਹੱਤਵਪੂਰਣ ਗੱਲ ਇਹ ਹੈ ਕਿ ਤੁਸੀਂ ਉਹੀ ਕਰੋ ਜੋ ਠੀਕ ਹੈ। ਭਾਵੇਂ ਇਹ ਲੱਗਦਾ ਹੈ ਕਿ ਅਸੀਂ ਪਰੱਖ ਵਿੱਚ ਅਸਫ਼ਲ ਹੋ ਗਏ ਹਾਂ।"

32ਅਸੀਂ ਕੁਝ ਵੀ ਨਹੀਂ ਕਰ ਸੱਕਦੇ ਜੋ ਸੱਚ ਦੇ ਵਿਰੁੱਧ ਹੈ। ਅਸੀਂ ਓਹੀ ਗੱਲਾਂ ਕਰ ਸੱਕਦੇ ਹਾਂ ਜਿਹੜੀਆਂ ਸੱਚ ਲਈ ਹਨ।"

33ਅਸੀਂ ਕਮਜ਼ੋਰ ਹੋਣ ਲਈ ਖੁਸ਼ ਹਾਂ ਜੇ ਤੁਸੀਂ ਤਾਕਤਵਰ ਹੋ। ਅਤੇ ਸਾਡੀ ਪ੍ਰਾਰਥਨਾ ਹੈ ਕਿ ਤੁਸੀਂ ਹੋਰ ਵੱਧੇਰੇ ਤਕੜੇ ਹੋਵੋ।"

34ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕੜਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ।"

35ਹੁਣ ਭਰਾਵੋ ਅਤੇ ਭੈਣੋ, ਤੁਹਾਨੂੰ ਅਲਵਿਦਾ। ਸੰਪੂਰਣ ਬਨਣ ਦੀ ਕੋਸ਼ਿਸ਼ ਕਰੋ। ਉਹੀ ਕਰੋ ਜੋ ਕੁਝ ਮੈਂ ਤੁਹਾਨੂੰ ਕਰਨ ਲਈ ਕਿਹਾ ਹੈ। ਇੱਕ ਦੂਸਰੇ ਨਾਲ ਸਹਿਮਤ ਹੋਵੋ ਅਤੇ ਸ਼ਾਂਤੀ ਵਿੱਚ ਜਿਉਂਵੋ। ਫ਼ੇਰ ਪ੍ਰੇਮ ਅਤੇ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇਗਾ।"

1Corinthians 14 illustration - 1Corinthians Chapter 14

36ਜਦੋਂ ਤੁਸੀਂ ਇੱਕ ਦੂਸਰੇ ਨੂੰ ਸ਼ੁਭਕਾਮਨਾ ਦਿਉ, ਤਾਂ ਇੱਕ ਦੂਸਰੇ ਨੂੰ ਇੱਕ ਪਵਿੱਤਰ ਚੁੰਮੀ ਦਿਉ। ਪਰਮੇਸ਼ੁਰ ਦੇ ਸਭ ਪਵਿੱਤਰ ਲੋਕ ਤੁਹਾਡਾ ਸੁਆਗਤ ਕਰਦੇ ਹਨ।"

37ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤੀ ਤੁਹਾਡੇ ਸਾਰਿਆਂ ਦੇ ਨਾਲ ਹੋਵੇ। ਆਮੀਨ।"

38ਪੌਲੁਸ ਰਸੂਲ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਮਨੁੱਖਾਂ ਵੱਲੋਂ ਰਸੂਲ ਵਜੋਂ ਨਹੀਂ ਚੁਣਿਆ ਗਿਆ ਸੀ। ਮੈਂ ਲੋਕਾਂ ਦੁਆਰਾ ਨਹੀਂ ਭੇਜਿਆ ਗਿਆ। ਨਹੀਂ! ਯਿਸੂ ਮਸੀਹ ਅਤੇ ਪਰਮੇਸ਼ੁਰ ਪਿਤਾ ਨੇ ਮੈਨੂੰ ਇੱਕ ਰਸੂਲ ਬਣਾਇਆ। ਪਰਮੇਸ਼ੁਰ ਹੀ ਹੈ ਜਿਸਨੇ ਯਿਸੂ ਨੂੰ ਮੌਤ ਤੋਂ ਜਿਵਾਲਿਆ।"

39ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿੱਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮੇਰੇ ਨਾਲ ਹਨ।"

40ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡਾ ਪਿਤਾ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਨੂੰ ਸ਼ਾਂਤੀ ਦੇਵੇਗਾ।"

Chapter Complete

You have read 1Corinthians 14

40 verses