Lumina
1Corinthians

1Corinthians 15

1Corinthians 15·Punjabi Bible

1ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ।"

2ਸਦੀਵੀ ਮਹਿਮਾ ਪਰਮੇਸ਼ੁਰ ਨਾਲ ਸੰਬੰਧਿਤ ਹੈ। ਆਮੀਨ।"

3ਸਿਰਫ਼ ਇੱਕ ਖੁਸ਼ਖਬਰੀ ਹੀ ਸੱਚੀ ਹੈ ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ਖਬਰੀ ਵੱਲ ਮੁੜ ਰਹੇ ਹੋ।"

4ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।"

5ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵੱਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸੱਕਾਰ ਕਰ ਦੇਣਾ ਚਾਹੀਦਾ ਹੈ।"

1Corinthians 15 illustration - 1Corinthians Chapter 15

6ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸ ਨੂੰ ਨਿੰਦਿਆ ਜਾਣਾ ਚਾਹੀਦਾ ਹੈ।"

7ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸ ਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।"

8ਪੌਲੁਸ ਦਾ ਅਧਿਕਾਰ ਪਰਮੇਸ਼ੁਰ ਵੱਲੋਂ ਹੈ ਭਰਾਵੋ ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਿਹੜੀ ਖੁਸ਼ਖਬਰੀ ਦਾ ਪ੍ਰਚਾਰ ਮੈਂ ਤੁਹਾਨੂੰ ਕੀਤਾ ਸੀ ਉਹ ਮਨੁੱਖਾਂ ਦੀ ਬਣਾਈ ਹੋਈ ਨਹੀਂ ਸੀ।"

9ਮੈਨੂੰ ਇਹ ਖੁਸ਼ਖਬਰੀ ਕਿਸੇ ਮਨੁੱਖ ਵਲੋਂ ਨਹੀਂ ਮਿਲੀ ਸੀ। ਕਿਸੇ ਮਨੁੱਖ ਨੇ ਮੈਨੂੰ ਇਹ ਖੁਸ਼ਖਬਰੀ ਨਹੀਂ ਪੜ੍ਹਾਈ। ਮੈਨੂੰ ਇਹ ਯਿਸੂ ਮਸੀਹ ਨੇ ਦਿੱਤੀ ਸੀ। ਉਸ ਨੇ ਇਹ ਖੁਸ਼ਖਬਰੀ ਮੈਨੂੰ ਪ੍ਰਗਟ ਕੀਤੀ ਸੀ।"

10ਤੁਸੀਂ ਮੇਰੇ ਪਿੱਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।"

1Corinthians 15 illustration - 1Corinthians Chapter 15

11ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵੱਧੇਰੇ ਵੱਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।"

12ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।"

13ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸ ਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੇ ਪੁੱਤਰ ਬਾਰੇ ਪ੍ਰਕਾਸ਼ ਕੀਤਾ। ਜਦੋਂ ਪਰਮੇਸ਼ੁਰ ਨੇ ਮੈਨੂੰ ਬੁਲਾਇਆ, ਮੈਂ ਕਿਸੇ ਮਨੁੱਖ ਪਾਸੋਂ ਸਲਾਹ ਜਾਂ ਸਹਾਇਤਾ ਨਹੀਂ ਮੰਗੀ।"

14ਮੈਂ ਯਰੂਸ਼ਲਮ ਵਿੱਚ ਰਸੂਲਾਂ ਨੂੰ ਮਿਲਣ ਨਹੀਂ ਗਿਆ। ਇਹ ਲੋਕ ਮੇਰੇ ਤੋਂ ਵੀ ਪਹਿਲਾਂ ਹੀ ਰਸੂਲ ਸਨ। ਪਰ ਮੈਂ ਤੁਰੰਤ ਅਰਬ ਦੇਸ਼ ਨੂੰ ਚੱਲਾ ਗਿਆ। ਬਾਦ ਵਿੱਚ ਮੈਂ ਦੰਮਿਸਕ ਸ਼ਹਿਰ ਵਿੱਚ ਵਾਪਸ ਚੱਲਾ ਗਿਆ।"

15ਤਿੰਨਾਂ ਸਾਲਾਂ ਬਾਦ ਮੈਂ ਯਰੂਸ਼ਲਮ ਚੱਲਾ ਗਿਆ। ਮੈਂ ਪਤਰਸ ਨੂੰ ਮਿਲਣਾ ਚਾਹੁੰਦਾ ਸਾਂ। ਮੈਂ ਪਤਰਸ ਕੋਲ ਪੰਦਰ੍ਹਾਂ ਦਿਨਾਂ ਤੱਕ ਠਹਿਰਿਆ।"

1Corinthians 15 illustration - 1Corinthians Chapter 15

16ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ।"

17ਪਰਮੇਸ਼ੁਰ ਜਾਣਦਾ ਹੈ ਕਿ ਇਹ ਜਿਹੜੀਆਂ ਗੱਲਾਂ ਮੈਂ ਲਿਖ ਰਿਹਾ ਹਾਂ ਝੂਠੀਆਂ ਨਹੀਂ ਹਨ।"

18ਬਾਦ ਵਿੱਚ ਮੈਂ ਸੁਰਿਯਾ ਤੋਂ ਕਿਲਿਕਿਯਾ ਦੇ ਇਲਾਕੇ ਵੱਲ ਚੱਲਾ ਗਿਆ।"

19ਯਹੂਦਿਯਾ ਵਿੱਚ ਮਸੀਹ ਦੀਆਂ ਕਲੀਸਿਯਾਵਾਂ ਮੈਨੂੰ ਨਿਜੀ ਤੌਰ ਤੇ ਨਹੀਂ ਮਿਲੀਆਂ।"

20ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸ ਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।”"

1Corinthians 15 illustration - 1Corinthians Chapter 15

21ਇਨ੍ਹਾਂ ਵਿਸ਼ਵਾਸੀਆਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।"

22ਹੋਰਾਂ ਰਸੂਲਾਂ ਨੇ ਪੌਲੁਸ ਨੂੰ ਪ੍ਰਵਾਨ ਕੀਤਾ ਚੌਦਾਂ ਸਾਲਾਂ ਬਾਦ ਮੈਂ ਇੱਕ ਵਾਰ ਫ਼ੇਰ ਯਰੂਸ਼ਲਮ ਗਿਆ। ਮੈਂ ਉੱਥੇ ਬਰਨਬਾਸ ਦੇ ਨਾਲ ਗਿਆ ਅਤੇ ਆਪਣੇ ਸੰਗ ਤੀਤੁਸ ਨੂੰ ਵੀ ਲੈ ਗਿਆ।"

23ਮੈਂ ਇਸ ਲਈ ਗਿਆ ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਨਿਰਦੇਸ਼ ਦਿੱਤਾ ਸੀ ਕਿ ਮੈਨੂੰ ਜਾਣਾ ਚਾਹੀਦਾ ਹੈ। ਮੈਂ ਉਨ੍ਹਾਂ ਲੋਕਾਂ ਕੋਲ ਗਿਆ ਜਿਹੜੇ ਵਿਸ਼ਵਾਸੀਆਂ ਦੇ ਆਗੂ ਸਨ। ਜਦੋਂ ਅਸੀਂ ਆਗੂਆਂ ਨਾਲ ਇੱਕਲੇ ਸਾਂ, ਮੈਂ ਉਨ੍ਹਾਂ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਮੈਂ ਚਾਹੁੰਦਾ ਸੀ ਕਿ ਇਹ ਲੋਕ ਮੇਰੇ ਕਾਰਜ ਨੂੰ ਸਮਝ ਲੈਣ ਤਾਂ ਜੋ ਮੇਰਾ ਪਹਿਲਾਂ ਕੀਤਾ ਹੋਇਆ ਕਾਰਜ ਅਤੇ ਹੁਣ ਦਾ ਕਾਰਜ ਵਿਅਰਥ ਨਾ ਜਾਵੇ।"

24ਮੇਰੇ ਨਾਲ ਤੀਤੁਸ ਵੀ ਸੀ। ਤੀਤੁਸ ਇੱਕ ਯੂਨਾਨੀ ਹੈ। ਪਰ ਇਨ੍ਹਾਂ ਆਗੂਆਂ ਨੇ ਤੀਤੁਸ ਨੂੰ ਵੀ ਸੁੰਨਤ ਕਰਨ ਤੇ ਮਜਬੂਰ ਨਹੀਂ ਕੀਤਾ। ਇਨ੍ਹਾਂ ਗੱਲਾਂ ਬਾਰੇ ਗੱਲ ਕਰਨੀ ਸਾਡੇ ਲਈ ਜ਼ਰੂਰੀ ਹੈ ਕਿਉਂ ਕਿ ਕੁਝ ਨਕਲੀ ਭਰਾ ਚੋਰੀ ਛੁੱਪੇ ਸਾਡੇ ਸਮੂਹ ਅੰਦਰ ਆ ਵੜੇ ਸਨ। ਉਹ ਜਸੂਸਾਂ ਦੀ ਤਰ੍ਹਾਂ ਮਸੀਹ ਯਿਸੂ ਵਿੱਚ ਸਾਡੀ ਸੁਤੰਤਰਤਾ ਬਾਰੇ ਜਾਣ ਗਏ ਸਨ।"

25ਪਰ ਅਸੀਂ ਆਪਣੇ ਆਪ ਨੂੰ ਇੱਕ ਘੜੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ।"

1Corinthians 15 illustration - 1Corinthians Chapter 15

26ਜਿਹੜੇ ਲੋਕ ਮਹੱਤਵਪੂਰਣ ਲੱਗਦੇ ਹਨ ਉਨ੍ਹਾਂ ਨੇ ਖੁਸ਼ਖਬਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਿਸਦਾ ਮੈਂ ਪ੍ਰਚਾਰ ਕਰ ਰਿਹਾ ਸਾਂ। ਮੇਰੇ ਲਈ ਇਸ ਗੱਲ ਦਾ ਕੋਈ ਅਰਥ ਨਹੀਂ ਸੀ ਕਿ ਉਹ “ਮਹੱਤਵਪੂਰਣ” ਹਨ, ਜਾਂ ਨਹੀਂ। ਪਰਮੇਸ਼ੁਰ ਲਈ ਸਾਰੇ ਮਨੁੱਖ ਬਰਾਬਰ ਹਨ।"

27ਪਰ ਇਨ੍ਹਾਂ ਆਗੂਆਂ ਨੇ ਦੇਖਿਆ ਕਿ ਪਰਮੇਸ਼ੁਰ ਨੇ ਮੈਨੂੰ ਪਤਰਸ ਵਾਂਗ ਹੀ ਕੋਈ ਖਾਸ ਕਾਰਜ ਦਿੱਤਾ ਹੈ। ਪਰਮੇਸ਼ੁਰ ਨੇ ਪਤਰਸ ਨੂੰ ਯਹੂਦੀਆਂ ਨੂੰ ਖੁਸ਼ਖਬਰੀ ਦੇਣ ਦਾ ਕਾਰਜ ਦਿੱਤਾ ਸੀ। ਪਰ ਮੈਨੂੰ ਪਰਮੇਸ਼ੁਰ ਨੇ ਗੈਰ ਯਹੂਦੀ ਲੋਕਾਂ ਨੂੰ ਖੁਸ਼ਖਬਰੀ ਦੇਣ ਦਾ ਕੰਮ ਸੌਂਪਿਆ ਸੀ।"

28ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹੜੇ ਯਹੂਦੀ ਨਹੀਂ ਹਨ।"

29ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਾਬਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹੜੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।”"

30ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।"

1Corinthians 15 illustration - 1Corinthians Chapter 15

31ਪੌਲੁਸ ਦਰਸ਼ਾਉਂਦਾ ਹੈ ਕਿ ਪਤਰਸ ਗ਼ਲਤ ਸੀ ਪਤਰਸ ਅੰਤਾਕਿਯਾ ਵਿੱਚ ਆਇਆ। ਉਸ ਨੇ ਕੁਝ ਅਜਿਹਾ ਕੀਤਾ ਜੋ ਠੀਕ ਨਹੀਂ ਸੀ। ਮੈਂ ਆਮ੍ਹੋ-ਸਾਹਮਣੇ ਪਤਰਸ ਦੇ ਵਿਰੁੱਧ ਬੋਲਿਆ ਕਿਉਂ ਕਿ ਉਹ ਗਲਤ ਸੀ।"

32ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸ ਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵੱਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹੜੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।"

33ਇਸ ਲਈ ਪਤਰਸ ਪੱਖੰਡੀ ਸੀ। ਹੋਰ ਯਹੂਦੀ ਵਿਸ਼ਵਾਸੀ ਵੀ ਪਤਰਸ ਨਾਲ ਰਲ ਗਏ। ਇਸ ਲਈ ਉਹ ਵੀ ਪਾਖੰਡੀ ਸਨ। ਬਰਨਬਾਸ ਵੀ ਉਨ੍ਹਾਂ ਯਹੂਦੀਆਂ ਤੋਂ ਪ੍ਰਭਾਵਿਤ ਸੀ ਅਤੇ ਉਹ ਵੀ ਇੱਕ ਕਪਟੀ ਸੀ।"

34ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈਂ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”"

35ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ।"

1Corinthians 15 illustration - 1Corinthians Chapter 15

36ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸੱਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲ ਕੇ ਧਰਮੀ ਨਹੀਂ ਹੋ ਸੱਕਦਾ।"

37ਅਸੀਂ ਯਹੂਦੀਆਂ ਦੇ ਮਸੀਹ ਨੂੰ ਅਪਨਾਇਆ ਤਾਂ ਜੋ ਅਸੀਂ ਧਰਮੀ ਬਣਾਏ ਜਾਈਏ। ਇਸ ਲਈ ਇਹ ਸਪੱਸ਼ਟ ਹੈ ਕਿ ਅਸੀਂ ਵੀ ਪਾਪੀ ਸਾਂ। ਕੀ ਇਸਦਾ ਭਾਵ ਇਹ ਹੈ ਕਿ ਮਸੀਹ ਸਾਨੂੰ ਪਾਪੀ ਬਣਾਉਂਦਾ ਹੈ? ਬਿਲਕੁਲ ਨਹੀਂ।"

38ਸੱਚਮੁੱਚ, ਮੈਂ ਗਲਤ ਹੋ ਸੱਕਦਾ ਹਾਂ ਜੇ ਮੈਂ ਫ਼ਿਰ ਤੋਂ ਉਨ੍ਹਾਂ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿਆਂ ਜੋ ਮੈਂ ਛੱਡ ਦਿੱਤੇ ਸਨ।"

39ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸੱਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ।"

40ਇਸ ਲਈ ਜਿਹੜਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸ ਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।"

1Corinthians 15 illustration - 1Corinthians Chapter 15

41ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸੱਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।"

42ਪਰਮੇਸ਼ੁਰ ਦੀਆਂ ਅਸੀਸਾਂ ਵਿਸ਼ਵਾਸ ਰਾਹੀਂ ਮਿਲ ਸੱਕਦੀਆਂ ਹੇ ਗਲਾਤੀਓ। ਅਸੀਂ ਤੁਹਾਡੀਆਂ ਅੱਖਾਂ ਸਾਹਮਣੇ ਵਿਆਖਿਆ ਕੀਤੀ ਕਿ ਕਿਵੇਂ ਯਿਸੂ ਮਸੀਹ ਨੂੰ ਸਲੀਬ ਦਿੱਤੀ ਗਈ ਸੀ। ਪਰ ਤੁਸੀਂ ਬਹੁਤ ਮੂਰਖ ਸੀ। ਤੁਸੀਂ ਕੁਝ ਲੋਕਾਂ ਦੀ ਚਲਾਕੀ ਦੇ ਸ਼ਿਕਾਰ ਬਣ ਗਏ।"

43ਮੈਨੂੰ ਇੱਕ ਗੱਲ ਦੱਸੋਂ ਕਿ ਤੁਸੀਂ ਪਵਿੱਤਰ ਆਤਮਾ ਨੂੰ ਕਿਵੇਂ ਪ੍ਰਾਪਤ ਕੀਤਾ? ਕੀ ਤੁਸੀਂ ਨੇਮ ਦਾ ਅਨੁਸਰਣ ਕਰਕੇ ਪਵਿੱਤਰ ਆਤਮਾ ਨੂੰ ਪ੍ਰਾਪਤ ਕੀਤਾ? ਨਹੀਂ! ਤੁਸੀਂ ਆਤਮਾ ਇਸ ਲਈ ਪ੍ਰਾਪਤ ਕੀਤਾ ਸੀ ਕਿਉਂਕਿ ਤੁਸਾਂ ਖੁਸ਼ਖਬਰੀ ਸੁਣੀ ਉਸ ਵਿੱਚ ਵਿਸ਼ਵਾਸ ਵੀ ਕੀਤਾ।"

44ਤੁਸੀਂ ਮਸੀਹ ਵਿੱਚ ਆਪਣਾ ਜੀਵਨ ਆਤਮਾ ਨਾਲ ਸ਼ੁਰੂ ਕੀਤਾ। ਕੀ ਹੁਣ ਤੁਸੀਂ ਇਸ ਨੂੰ ਆਪਣੀ ਤਾਕਤ ਨਾਲ ਜਾਰੀ ਰੱਖਣ ਦੀ ਕੋਸ਼ਿਸ਼ ਕਰ ਰਹੇ ਹੋ? ਇਹ ਮੂਰੱਖਤਾ ਹੈ।"

45ਤੁਸੀਂ ਬਹੁਤ ਗੱਲਾਂ ਅਨੁਭਵ ਕੀਤੀਆਂ ਹਨ। ਕੀ ਇਹ ਸਾਰੇ ਅਨੁਭਵ ਜਾਇਆ ਹੋ ਗਏ? ਮੈਨੂੰ ਉਮੀਦ ਹੈ ਕਿ ਉਹ ਅਨੁਭਵ ਬੇਕਾਰ ਨਹੀਂ ਹੋਏ।"

1Corinthians 15 illustration - 1Corinthians Chapter 15

46ਕੀ ਪਰਮੇਸ਼ੁਰ ਤੁਹਾਨੂੰ ਇਸ ਲਈ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ! ਕੀ ਪਰਮੇਸ਼ੁਰ ਤੁਹਾਨੂੰ ਕਰਿਸ਼ਮੇ ਇਸ ਲਈ ਦਿਖਾਉਂਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ! ਪਰਮੇਸ਼ੁਰ ਤੁਹਾਨੂੰ ਆਪਣਾ ਆਤਮਾ ਇਸ ਲਈ ਪ੍ਰਦਾਨ ਕਰਦਾ ਹੈ ਅਤੇ ਕਰਿਸ਼ਮੇ ਕਰਦਾ ਹੈ ਕਿਉਂਕਿ ਤੁਸੀਂ ਖੁਸ਼ਖਬਰੀ ਨੂੰ ਸੁਣਿਆ ਹੈ ਅਤੇ ਉਸ ਉੱਤੇ ਯਕੀਨ ਕੀਤਾ ਹੈ।"

47ਪੋਥੀਆਂ ਅਬਰਾਹਾਮ ਬਾਰੇ ਵੀ ਇਹੀ ਆਖਦੀਆਂ ਹਨ। “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਪਰਮੇਸ਼ੁਰ ਨੇ ਅਬਰਾਹਾਮ ਦੇ ਵਿਸ਼ਵਾਸ ਨੂੰ ਪ੍ਰਵਾਨ ਕੀਤਾ। ਉਸ ਨੇ ਅਬਰਾਹਾਮ ਨੂੰ ਧਰਮੀ ਬਣਾਇਆ।”"

48ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਨ੍ਹਾਂ ਨੂੰ ਨਿਹਚਾ ਹੈ ਉਹ ਅਬਰਾਹਾਮ ਦੀ ਸੱਚੀ ਔਲਾਦ ਹਨ।"

49ਪੋਥੀਆਂ ਨੇ ਆਖਿਆ ਕਿ ਭਵਿੱਖ ਵਿੱਚ ਕੀ ਵਾਪਰੇਗਾ। ਇਨ੍ਹਾਂ ਲਿਖਤਾਂ ਨੇ ਆਖਿਆ ਕਿ ਪਰਮੇਸ਼ੁਰ ਗੈਰ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਦੁਆਰਾ ਧਰਮੀ ਬਣਾਵੇਗਾ। ਅਬਰਾਹਾਮ ਨੂੰ ਇਹ ਖੁਸ਼ਖਬਰੀ ਇਸਦੇ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤੀ ਗਈ ਸੀ: ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਤੇਰੇ ਰਾਹੀਂ ਅਸੀਸਾਂ ਦੇਵਾਂਗਾ।”"

50ਅਬਰਾਹਾਮ ਨੇ ਇਸ ਉੱਪਰ ਵਿਸ਼ਵਾਸ ਕੀਤਾ। ਕਿਉਂਕਿ ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਉਸ ਉੱਤੇ ਪਰਮੇਸ਼ੁਰ ਦੀ ਮਿਹਰ ਹੋਈ ਹੈ। ਅੱਜ ਵੀ ਇਹੋ ਗੱਲ ਹੈ। ਸਾਰੇ ਲੋਕ, ਜਿਨ੍ਹਾਂ ਨੂੰ ਵਿਸ਼ਵਾਸ ਹੈ, ਉਵੇਂ ਹੀ ਅਸੀਸ ਦਿੱਤੀ ਗਈ ਹੈ ਜਿਵੇਂ ਅਬਰਾਹਾਮ ਨੂੰ ਦਿੱਤੀ ਗਈ ਸੀ।"

1Corinthians 15 illustration - 1Corinthians Chapter 15

51ਪਰ ਜਿਹੜੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੋ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ।”"

52ਇਸੇ ਲਈ ਇਹ ਬਹੁਤ ਸਪੱਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸੱਕਦਾ। ਪੋਥੀਆਂ ਆਖਦੀਆਂ ਹਨ, “ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ।”"

53ਨੇਮ ਵਿਸ਼ਵਾਸ ਦੀ ਵਰਤੋਂ ਨਹੀਂ ਕਰਦਾ ਇਹ ਵੱਖਰਾ ਢੰਗ ਅਪਨਾਉਂਦਾ ਹੈ। ਨੇਮ ਆਖਦਾ ਹੈ: ਜਿਹੜਾ, “ਵਿਅਕਤੀ ਨੇਮਾਂ ਦਾ ਅਨੁਸਰਣ ਕਰਕੇ ਜੀਵਨ ਪਾਉਣਾ ਚਾਹੁੰਦਾ ਹੈ ਉਸ ਨੂੰ ਉਹ ਸਭ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਨੇਮ ਆਖਦਾ ਹੈ।”"

54ਨੇਮ ਨੇ ਸਾਡੇ ਉੱਪਰ ਇੱਕ ਸਰਾਪ ਰੱਖ ਦਿੱਤਾ। ਪਰ ਮਸੀਹ ਨੇ ਉਸ ਸਰਾਪ ਨੂੰ ਦੂਰ ਕਰ ਦਿੱਤਾ ਹੈ। ਉਸ ਨੇ ਸਾਡੇ ਨਾਲ ਆਪਣੀ ਥਾਂ ਬਦਲ ਲਈ। ਮਸੀਹ ਨੇ ਉਹ ਸਰਾਪ ਆਪਣੇ ਆਪ ਉੱਪਰ ਲੈ ਲਿਆ। ਪੋਥੀਆਂ ਵਿੱਚ ਇਹ ਲਿਖਿਆ ਹੈ, “ਜੇ ਕਿਸੇ ਵਿਅਕਤੀ ਦੇ ਸਰੀਰ ਨੂੰ ਰੁੱਖ ਉੱਤੇ ਲਟਕਾਇਆ ਜਾਂਦਾ ਹੈ ਤਾਂ ਉਹ ਵਿਅਕਤੀ ਸਰਾਪ ਹੇਠਾਂ ਹੁੰਦਾ ਹੈ।”"

55ਯਿਸੂ ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਾਰੇ ਲੋਕਾਂ ਨੂੰ ਪਰਮੇਸ਼ੁਰ ਦੀ ਅਸੀਸ ਮਿਲ ਸੱਕੇ, ਪਰਮੇਸ਼ੁਰ ਨੇ ਇਸ ਅਸੀਸ ਦਾ ਵਚਨ ਅਬਰਾਹਾਮ ਨੂੰ ਦਿੱਤਾ ਸੀ। ਇਹੀ ਅਸੀਸ ਯਿਸੂ ਮਸੀਹ ਰਾਹੀਂ ਆਉਂਦੀ ਹੈ। ਯਿਸੂ ਇਸ ਲਈ ਕੁਰਬਾਨ ਹੋਇਆ ਕਿ ਅਸੀਂ ਉਸ ਪਵਿੱਤਰ ਆਤਮਾ ਨੂੰ ਪ੍ਰਾਪਤ ਕਰ ਸੱਕੀਏ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। ਇਹ ਵਾਇਦਾ ਸਾਡੇ ਵਿਸ਼ਵਾਸ ਕਾਰਣ ਸਾਨੂੰ ਪ੍ਰਾਪਤ ਹੋਇਆ ਹੈ।"

1Corinthians 15 illustration - 1Corinthians Chapter 15

56ਨੇਮ ਅਤੇ ਵਾਇਦਾ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ। ਇੱਕ ਕਰਾਰ ਬਾਰੇ ਸੋਚੋ ਜੋ ਇੱਕ ਵਿਅਕਤੀ ਲਿਖਦਾ ਹੈ। ਜਦੋਂ ਇਹ ਕਰਾਰ ਕਾਨੂੰਨੀ ਹੁੰਦਾ ਹੈ, ਤਾਂ ਕੋਈ ਵੀ ਇਸ ਨੂੰ ਰੱਦ ਨਹੀਂ ਕਰ ਸੱਕਦਾ ਤੇ ਨਾ ਹੀ ਉਸ ਵਿੱਚ ਕੁਝ ਜੋੜ ਸੱਕਦਾ ਹੈ। ਅਤੇ ਕੋਈ ਵਿਅਕਤੀ ਉਸ ਇਕਰਾਰਨਾਮੇ ਨੂੰ ਅਣਡਿੱਠ ਨਹੀਂ ਕਰ ਸੱਕਦਾ।"

57ਪਰਮੇਸ਼ੁਰ ਨੇ ਅਬਰਾਹਾਮ ਨੂੰ ਅਤੇ ਉਸਦੀ ਔਲਾਦ ਨਾਲ ਵਾਇਦੇ ਕੀਤੇ। ਪਰਮੇਸ਼ੁਰ ਨੇ ਇਹ ਨਹੀਂ ਆਖਿਆ, “ਅਤੇ ਤੁਹਾਡੀਆਂ ਔਲਾਦਾਂ ਨੂੰ।” ਉਸਦਾ ਅਰਥ ਬਹੁਤ ਸਾਰੇ ਲੋਕ ਹੋ ਸੱਕਦਾ ਹੈ। ਇਸਦੀ ਜਗ਼੍ਹਾ ਪਰਮੇਸ਼ੁਰ ਨੇ ਆਖਿਆ, “ਅਤੇ ਤੁਹਾਡੀ ਔਲਾਦ ਨੂੰ।” ਇਸਦਾ ਅਰਥ ਹੈ ਕੇਵਲ ਇੱਕ ਵਿਅਕਤੀ; ਅਤੇ ਉਹ ਮਸੀਹ ਹੈ।"

58ਮੇਰਾ ਕਹਿਣ ਦਾ ਭਾਵ ਇਹ ਹੈ ਕਿ; ਜਿਹੜਾ ਕਰਾਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਜੋ ਨੇਮ ਦੇਣ ਤੋਂ ਬਹੁਤ ਸਮਾਂ ਪਹਿਲਾਂ ਕਾਨੂੰਨੀ ਬਣ ਗਿਆ ਸੀ। ਨੇਮ 430 ਵਰ੍ਹੇ ਬਾਦ ਵਿੱਚ ਆਇਆ। ਇਸ ਲਈ ਨੇਮ ‘ਕਰਾਰ’ ਨੂੰ ਰੱਦ ਕਰਨ ਦੇ ਯੋਗ ਨਹੀਂ ਸੀ ਅਤੇ ਨਾ ਹੀ ਪਰਮੇਸ਼ੁਰ ਦੇ ਅਬਰਾਹਾਮ ਨੂੰ ਦਿੱਤੇ ਵਾਇਦੇ ਨੂੰ ਰੱਦ ਕਰਨ ਯੋਗ ਸੀ।"

Chapter Complete

You have read 1Corinthians 15

58 verses