1ਕੀ ਨੇਮ ਦੀ ਪਾਲਣਾ ਕਰਨਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰ ਸੱਕਦਾ ਹੈ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ? ਨਹੀਂ! ਜੇ ਅਸੀਂ ਪਾਲਣਾ ਕਰਕੇ ਪ੍ਰਾਪਤ ਕਰ ਸੱਕਦੇ ਹੁੰਦੇ, ਤਾਂ ਉਹ ਪਰਮੇਸ਼ੁਰ ਦਾ ਵਾਇਦਾ ਨਹੀਂ ਜਿਹੜਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰਦਾ ਹੈ। ਪਰੰਤੂ ਪਰਮੇਸ਼ੁਰ ਨੇ ਆਪਣੀਆਂ ਭਰਪੂਰ ਅਸੀਸਾਂ ਅਬਰਾਹਾਮ ਨੂੰ ਆਪਣੇ ਵਾਇਦੇ ਰਾਹੀਂ ਦਿੱਤੀਆਂ।"
2ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਇਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿੱਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ।"
3ਪਰ ਜਦੋਂ ਕੇਵਲ ਇੱਕ ਧਿਰ ਹੁੰਦੀ ਹੈ ਤਾਂ ਵਿੱਚੋਲੇ ਦੀ ਕੋਈ ਲੋੜ ਨਹੀਂ ਹੁੰਦੀ, ਅਤੇ ਪਰਮੇਸ਼ੁਰ ਕੇਵਲ ਇੱਕ ਹੈ।"
4ਮੂਸਾ ਦੇ ਨੇਮ ਦਾ ਮੰਤਵ ਕੀ ਇਸਦਾ ਇਹ ਅਰਥ ਹੈ ਕਿ ਨੇਮ ਪਰਮੇਸ਼ੁਰ ਦੇ ਵਾਇਦਿਆਂ ਦੇ ਬਰੱਖਿਲਾਫ਼ ਹੈ? ਨਹੀਂ। ਜੇਕਰ ਅਜਿਹੀ ਸ਼ਰ੍ਹਾ ਹੁੰਦੀ ਜਿਹੜੀ ਲੋਕਾਂ ਨੂੰ ਜੀਵਨ ਦੇ ਸੱਕਦੀ, ਫ਼ੇਰ ਅਸੀਂ ਬੇਸ਼ੱਕ ਉਸ ਸ਼ਰ੍ਹਾ ਦਾ ਅਨੁਸਰਣ ਕਰਕੇ ਧਰਮੀ ਬਣਾਏ ਜਾਂਦੇ।"
5ਪਰ ਇਹ ਸੱਚ ਨਹੀਂ ਹੈ, ਕਿਉਂਕਿ ਪੋਥੀਆਂ ਨੇ ਪਰਗਟ ਕੀਤਾ ਕਿ ਸਾਰੇ ਲੋਕੀਂ ਪਾਪ ਨਾਲ ਬੱਝੇ ਹੋਏ ਕੈਦੀ ਹਨ। ਪੋਥੀਆਂ ਨੇ ਇਹ ਕਿਉਂ ਪਰਗਟ ਕੀਤਾ? ਤਾਂ ਜੋ ਵਿਸ਼ਵਾਸ ਰਾਹੀਂ ਲੋਕਾਂ ਨੂੰ ਵਾਇਦਾ ਦਿੱਤਾ ਜਾ ਸੱਕੇ। ਇਹ ਵਾਇਦਾ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਲਈ ਦਿੱਤਾ ਗਿਆ ਹੈ।"

6ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਸਾਰੇ ਨੇਮ ਦੇ ਕੈਦੀ ਬਣੇ ਹੋਏ ਸਾਂ ਅਤੇ ਨੇਮ ਦੀ ਨਿਗਰਾਨੀ ਹੇਠ ਸਾਂ। ਸਾਨੂੰ ਉਦੋਂ ਤੱਕ ਕੋਈ ਅਜ਼ਾਦੀ ਨਹੀਂ ਸੀ ਜਦੋਂ ਤੱਕ ਪਰਮੇਸ਼ੁਰ ਨੇ ਸਾਡੇ ਤੇ ਵਿਸ਼ਵਾਸ ਦਾ ਉਹ ਮਾਰਗ, ਪਰਗਟ ਨਹੀਂ ਕੀਤਾ, ਜਿਹੜਾ ਆ ਰਿਹਾ ਸੀ।"
7ਇਸੇ ਲਈ ਮਸੀਹ ਦੇ ਆਉਣ ਤੱਕ ਨੇਮ ਸਾਡਾ ਨਿਗਹਬਾਨ ਸੀ। ਮਸੀਹ ਦੇ ਆਉਣ ਤੋਂ ਮਗਰੋਂ ਅਸੀਂ ਵਿਸ਼ਵਾਸ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਏ ਜਾ ਸੱਕਾਂਗੇ।"
8ਹੁਣ ਵਿਸ਼ਵਾਸ ਦਾ ਮਾਰਗ ਆ ਚੁੱਕਿਆ ਹੈ। ਇਸੇ ਲਈ, ਅਸੀਂ ਹੁਣ ਨੇਮ ਦੇ ਨਿਯੰਤ੍ਰਣ ਹੇਠਾਂ ਨਹੀਂ ਜਿਉਂਦੇ।"
9ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇਸ ਨਿਹਚਾ ਦੁਆਰਾ ਪਰਮੇਸ਼ੁਰ ਦੇ ਬੱਚੇ ਹੋ।"
10ਕਿਉਂ ਕਿ ਤੁਹਾਨੂੰ ਸਾਰਿਆਂ ਨੂੰ ਮਸੀਹ ਅੰਦਰ ਬਪਤਿਸਮਾ ਦਿੱਤਾ ਗਿਆ ਹੈ ਅਤੇ ਤੁਸੀਂ ਆਪਣੇ ਆਪ ਨੂੰ ਮਸੀਹ ਨਾਲ ਢੱਕ ਲਿਆ ਹੈ।"

11ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।"
12ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਮ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਇਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।"
13ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ, “ਜਦੋਂ ਤੱਕ ਇੱਕ ਵਾਰਸ ਨਾਬਾਲਗ ਹੁੰਦਾ ਹੈ ਉਹ ਗੁਲਾਮ ਨਾਲੋਂ ਬਹੁਤਾ ਵੱਖਰਾ ਨਹੀਂ ਹੁੰਦਾ। ਜੇਕਰ ਵਾਰਸ ਹਰ ਚੀਜ਼ ਦਾ ਮਾਲਕ ਬਣ ਜਾਂਦਾ ਹੈ ਤਾਂ ਵੀ ਇਸ ਵਿੱਚ ਕੋਈ ਫ਼ਰਕ ਨਹੀਂ ਪੈਂਦਾ।"
14ਕਿਉਂ? ਕਿਉਂ ਕਿ ਉਸ ਦੇ ਬਚਪਨੇ ਵੇਲੇ, ਉਸ ਨੂੰ ਆਪਣੀ ਦੇਖ ਭਾਲ ਕਰਨ ਵਾਲਿਆਂ ਦੇ ਆਦੇਸ਼ ਨੂੰ ਮੰਨਣਾ ਪੈਂਦਾ ਹੈ। ਪਰ ਜਦੋਂ ਉਹ ਆਪਣੇ ਪਿਤਾ ਦੁਆਰਾ ਨਿਰਧਾਰਿਤ ਉਮਰ ਵਿੱਚ ਪਹੁੰਚਦਾ ਹੈ, ਉਹ ਆਜ਼ਾਦ ਹੋ ਜਾਂਦਾ ਹੈ।"
15ਸਾਡੇ ਨਾਲ ਵੀ ਇਵੇਂ ਹੀ ਹੈ। ਅਸੀਂ ਵੀ ਕਦੇ ਬੱਚਿਆਂ ਵਰਗੇ ਸਾਂ। ਅਸੀਂ ਇਸ ਦੁਨੀਆਂ ਦੇ ਵਿਅਰਥ ਰਿਵਾਜ਼ਾਂ ਦੇ ਗੁਲਾਮ ਸਾਂ। ਪਰ ਜਦੋਂ ਠੀਕ ਸਮਾਂ ਆਇਆ ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲ ਦਿੱਤਾ।"

16ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਤੋਂ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯੰਤ੍ਰਣ ਹੇਠ ਜੰਮਿਆਂ।"
17ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਨੇਮ ਦੇ ਅਧੀਨ ਰਹਿ ਰਹੇ ਲੋਕਾਂ ਲਈ ਆਜ਼ਾਦੀ ਲਿਆ ਸੱਕੇ ਪਰਮੇਸ਼ੁਰ ਦਾ ਮੰਤਵ ਸਾਨੂੰ ਆਪਣੇ ਬੱਚੇ ਬਨਾਉਣਾ ਸੀ।"
18ਤੁਸੀਂ ਪਰਮੇਸ਼ੁਰ ਦੇ ਬੱਚੇ ਹੋ ਉਸੇ ਲਈ ਪਰਮੇਸ਼ੁਰ ਨੇ ਸਾਡੇ ਹਿਰਦਿਆਂ ਵਿੱਚ ਆਪਣੇ ਪੁੱਤਰ ਦੇ ਆਤਮਾ ਨੂੰ ਘੱਲਿਆ। ਆਤਮਾ ਕੁਰਲਾਉਂਦਾ ਹੈ, “ਅੱਬਾ, ਪਿਆਰੇ ਪਿਤਾ।”"
19ਇਸ ਲਈ ਤੁਸੀਂ ਹੁਣ ਅਤੀਤ ਦੀ ਤਰ੍ਹਾਂ ਗੁਲਾਮ ਨਹੀਂ ਹੋ। ਤੁਸੀਂ ਪਰਮੇਸ਼ੁਰ ਦੇ ਬੱਚੇ ਹੋ। ਪਰਮੇਸ਼ੁਰ ਤੁਹਾਨੂੰ ਉਹ ਚੀਜ਼ਾਂ ਦੇਵੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ। ਕਿਉਂ ਕਿ ਤੁਸੀਂ ਉਸ ਦੇ ਬੱਚੇ ਹੋ।"
20ਗਲਾਤੀ ਮਸੀਹੀਆਂ ਲਈ ਪੌਲੁਸ ਦਾ ਪ੍ਰੇਮ ਅਤੀਤ ਵਿੱਚ ਤੁਸੀਂ ਪਰਮੇਸ਼ੁਰ ਨੂੰ ਨਹੀਂ ਸੀ ਜਾਣਦੇ। ਤੁਸੀਂ ਉਨ੍ਹਾਂ ਦੇਵਤਿਆਂ ਦੇ ਗੁਲਾਮ ਸੀ ਜਿਹੜੇ ਵਾਸਤਵਿਕ ਨਹੀਂ ਸਨ।"

21ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ?"
22ਤੁਸੀਂ ਹਾਲੇ ਵੀ ਖਾਸ ਦਿਨਾਂ, ਮਹੀਨਿਆਂ, ਰੁੱਤਾਂ ਅਤੇ ਸਾਲਾਂ ਨੂੰ ਮਹੱਤਤਾ ਦਿੰਦੇ ਹੋ।"
23ਮੈਂ ਤੁਹਾਥੋਂ ਇਸ ਲਈ ਡਰਦਾ ਹਾਂ। ਮੈਨੂੰ ਡਰ ਹੈ ਤੁਹਾਡੇ ਲਈ ਮੇਰਾ ਕਾਰਜ ਜ਼ਾਇਆ ਹੋ ਗਿਆ ਹੈ।"
24ਭਰਾਵੋ ਅਤੇ ਭੈਣੋ ਮੈਂ ਵੀ ਤੁਹਾਡੇ ਵਰਗਾ ਹੀ ਸਾਂ; ਇਸ ਲਈ ਕਿਰਪਾ ਕਰਕੇ ਮੇਰੇ ਵਰਗੇ ਬਣ ਜਾਵੋ। ਤੁਸੀਂ ਪਹਿਲਾਂ ਮੇਰੇ ਉੱਪਰ ਬਹੁਤ ਮਿਹਰਬਾਨ ਸੀ।"
You have read 1Corinthians 16
24 verses