1ਜੇ ਮੈਂ ਅਫ਼ਸੁਸ ਵਿੱਚ ਕੇਵਲ ਮਨੁੱਖੀ ਕਾਰਣਾ ਕਰਕੇ ਜਾਨਵਰਾਂ ਨਾਲ ਲੜਿਆ ਸਾਂ, ਕੇਵਲ ਆਪਣੇ ਅਭਿਮਾਨ ਨੂੰ ਸੰਤੁਸ਼ਟ ਕਰਨ ਖਾਤਰ ਤਾਂ ਮੈਨੂੰ ਕੋਈ ਲਾਭ ਨਹੀਂ ਹੋਇਆ। ਜੇਕਰ ਲੋਕ ਮੌਤ ਤੋਂ ਨਹੀਂ ਜੀ ਉੱਠਦੇ ਫ਼ੇਰ, “ਆਓ, ਅਸੀਂ ਖਾਈਏ ਅਤੇ ਪੀਈਏ, ਕਿਉਂ ਜੋ ਕਲ੍ਹ ਅਸੀਂ ਮਰ ਜਾਵਾਂਗੇ।”"
2ਮੂਰਖ ਨਾ ਬਣੋ, “ਬੁਰੀ ਸੰਗਤ ਚੰਗੀਆਂ ਆਦਤਾਂ ਨੂੰ ਤਬਾਹ ਕਰ ਦਿੰਦੀ ਹੈ।”"
3ਸਹੀ ਰਾਹ ਬਾਰੇ ਸੋਚਣਾ ਸ਼ੁਰੂ ਕਰੋ ਅਤੇ ਪਾਪ ਕਰਨੇ ਬੰਦ ਕਰ ਦਿਉ। ਤੁਹਾਡੇ ਵਿੱਚ ਕੁਝ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ। ਇਹ ਮੈਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ।"
4ਸਾਡਾ ਸਰੀਰ ਕਿਹੋ ਜਿਹਾ ਹੋਵੇਗਾ? ਪਰ ਕੋਈ ਵਿਅਕਤੀ ਪੁੱਛ ਸੱਕਦਾ ਹੈ, “ਮੁਰਦੇ ਜੀਵਨ ਵੱਲ ਕਿਵੇਂ ਜੀ ਉੱਠਦੇ ਹਨ? ਉਨ੍ਹਾਂ ਦਾ ਸਰੀਰ ਕਿਸ ਤਰ੍ਹਾਂ ਦਾ ਹੋਵੇਗਾ?”"
5ਇਹ ਪ੍ਰਸ਼ਨ ਮੂਰੱਖਤਾ ਭਰੇ ਹਨ। ਜਦੋਂ ਤੁਸੀਂ ਕੁਝ ਚੀਜ਼ ਬੀਜ਼ਦੇ ਹੋ ਇਸ ਨੂੰ ਜਿਉਣ ਅਤੇ ਉੱਗਣ ਤੋਂ ਪਹਿਲਾਂ ਧਰਤੀ ਵਿੱਚ ਮਰਨਾ ਪਵੇਗਾ।"

6ਅਤੇ ਜਦੋਂ ਤੁਸੀਂ ਬੀਜ ਬੀਜਦੇ ਹੋ, ਇਸਦਾ ਉਹ ਸਰੀਰ ਨਹੀਂ ਹੁੰਦਾ ਜਿਹੜਾ ਇਹ ਮਗਰੋਂ ਪ੍ਰਾਪਤ ਕਰਦਾ ਹੈ। ਜੋ ਕੁਝ ਵੀ ਤੁਸੀਂ ਬੀਜਦੇ ਹੋ, ਇਹ ਕਣਕ ਦਾ ਦਾਣਾ ਹੋਵੇ ਜਾਂ ਕਿਸੇ ਹੋਰ ਫ਼ਸਲ ਦਾ ਦਾਣਾ, ਇਹ ਸਿਰਫ਼ ਪ੍ਰਾਪਤ ਕੀਤਾ ਹੋਇਆ ਬੀਜ ਹੈ।"
7ਪਰ ਪਰਮੇਸ਼ੁਰ ਉਸ ਬੀਜ ਨੂੰ ਉਹ ਸਰੀਰ ਦਿੰਦਾ ਹੈ, ਜਿਸਦੀ ਉਹ (ਪਰਮੇਸ਼ੁਰ) ਕਾਮਨਾ ਕਰਦਾ ਹੈ ਅਤੇ ਪਰਮੇਸ਼ੁਰ ਉਸ ਬੀਜ਼ ਨੂੰ ਉਸਦਾ ਆਪਣਾ ਸਰੀਰ ਦਿੰਦਾ ਹੈ।"
8ਜਿਉਣ ਵਾਲੀਆਂ ਸਾਰੀਆਂ ਚੀਜ਼ਾਂ ਦਾ ਮਾਸ ਇੱਕੋ ਤਰ੍ਹਾਂ ਦਾ ਨਹੀਂ ਹੁੰਦਾ। ਇਨਸਾਨਾ ਦਾ ਮਾਸ ਇੱਕ ਤਰ੍ਹਾਂ ਦਾ ਹੁੰਦਾ ਹੈ। ਜਾਨਵਰਾਂ ਦਾ ਮਾਸ ਹੋਰ ਤਰ੍ਹਾਂ ਦਾ। ਅਤੇ ਪੰਛੀਆਂ ਦਾ ਮਾਸ ਕਿਸੇ ਹੋਰ ਤਰ੍ਹਾਂ ਦਾ। ਅਤੇ ਮੱਛੀਆਂ ਦਾ ਮਾਸ ਇੱਕ ਹੋਰ ਵੱਖਰੀ ਤਰ੍ਹਾਂ ਦਾ ਹੁੰਦਾ ਹੈ।"
9ਇਸਤੋਂ ਇਲਾਵਾ ਸਵਰਗੀ ਸਰੀਰ ਵੀ ਹੁੰਦੇ ਹਨ ਅਤੇ ਧਰਤੀ ਦੇ ਭੌਤਿਕ ਸਰੀਰ ਵੀ। ਪਰੰਤੂ ਸਵਰਗੀ ਸਰੀਰਾਂ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ ਹੁੰਦੀ ਹੈ। ਭੌਤਿਕ ਸਰੀਰਾਂ ਦੀ ਖੂਬਸੂਰਤੀ ਕਿਸੇ ਹੋਰ ਤਰ੍ਹਾਂ ਦੀ ਹੁੰਦੀ ਹੈ।"
10ਸੂਰਜ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ, ਚੰਦਰਮਾ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਅਤੇ ਤਾਰਿਆਂ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਹੁੰਦੀ ਹੈ। ਅਤੇ ਹਰ ਤਾਰਾ ਆਪਣੀ ਖੂਬਸੂਰਤੀ ਵਿੱਚ ਦੂਸਰੇ ਤੋਂ ਵੱਖਰਾ ਹੈ।"

11ਇਨ੍ਹਾਂ ਲੋਕਾਂ ਨਾਲ ਵੀ ਇਵੇਂ ਹੀ ਹੈ ਜੋ ਮੁਰਦਿਆਂ ਤੋਂ ਜਿਵਾਲੇ ਗਏ ਹਨ। ਜਿਹੜਾ ਸਰੀਰ ਬੀਜਿਆ ਗਿਆ ਹੈ ਉਹ ਸੜ ਜਾਵੇਗਾ। ਪਰ ਜਿਹੜਾ ਸਰੀਰ ਜੀਵਨ ਵੱਲ ਜਿਵਾਲਿਆ ਗਿਆ ਹੈ, ਉਹ ਨਸ਼ਟ ਨਹੀਂ ਕੀਤਾ ਆ ਸੱਕਦਾ।"
12ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਸਦਾ ਕੋਈ ਸਤਿਕਾਰ ਨਹੀਂ ਹੁੰਦਾ। ਪਰ ਇਹ ਮਹਿਮਾ ਵਿੱਚ ਜਿਵਾਲਿਆ ਜਾਂਦਾ ਹੈ। ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਹ ਕਮਜ਼ੋਰ ਹੁੰਦਾ ਪਰ ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਤਾਂ ਇਹ ਬਲਵਾਨ ਹੁੰਦਾ ਹੈ।"
13ਜਿਹੜਾ ਸਰੀਰ “ਬੀਜਿਆ” ਗਿਆ ਹੈ ਭੌਤਿਕ ਸਰੀਰ ਹੁੰਦਾ ਹੈ। ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਇਹ ਇੱਕ ਆਤਮਕ ਸਰੀਰ ਹੁੰਦਾ ਹੈ। ਉਵੇਂ ਹੀ ਜਿਵੇਂ ਭੌਤਿਕ ਸਰੀਰ ਹੁੰਦਾ, ਉਸੇ ਤਰ੍ਹਾਂ ਇੱਕ ਆਤਮਕ ਸਰੀਰ ਵੀ ਹੁੰਦਾ ਹੈ।"
14ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਪਹਿਲਾ ਮਨੁਖ ਜਿਉਂਦੀ ਹੋਂਦ ਬਣਿਆ” ਪਰ ਆਖਰੀ ਮਨੁਖ ਇੱਕ ਆਤਮਾ ਬਣ ਗਿਆ ਜੋ ਜੀਵਨ ਦਿੰਦਾ ਹੈ।"
15ਆਤਮਕ ਮਨੁਖ ਪਹਿਲਾਂ ਨਹੀਂ ਆਇਆ। ਇਹ ਭੌਤਿਕ ਮਨੁਖ ਸੀ ਜੋ ਪਹਿਲਾਂ ਆਇਆ। ਫ਼ੇਰ ਬਾਦ ਵਿੱਚ ਹੀ ਆਤਮਕ ਮਨੁਖ ਆਇਆ।"

16ਪਹਿਲਾਂ ਮਨੁਖ ਧਰਤੀ ਦੀ ਧੂੜ ਤੋਂ ਬਣਿਆ, ਦੂਸਰਾ ਮਨੁਖ ਸਵਰਗ ਤੋਂ ਆਇਆ।"
17ਲੋਕ ਧਰਤੀ ਦੇ ਹਨ। ਉਹ ਧਰਤੀ ਦੇ ਪਹਿਲੇ ਮਨੁਖ ਵਰਗੇ ਹਨ। ਪਰ ਜਿਹੜੇ ਲੋਕ ਸਵਰਗ ਦੇ ਹਨ ਸਵਰਗ ਦੇ ਮਨੁਖ ਵਰਗੇ ਹਨ।"
18ਅਸੀਂ ਧਰਤੀ ਦੇ ਮਨੁਖ ਵਰਗੇ ਬਣਾਏ ਗਏ ਸੀ। ਇਸ ਲਈ ਅਸੀਂ ਵੀ ਸਵਰਗ ਦੇ ਮਨੁਖ ਵਰਗੇ ਬਣਾਏ ਜਾਵਾਂਗੇ।"
19ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ; ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅੰਗ ਨਹੀਂ ਹੋ ਸੱਕਦੇ। ਇੱਕ ਨਾਸ਼ਮਾਨ ਚੀਜ਼ ਕਦੇ ਵੀ ਅਮਰ ਚੀਜ਼ ਨਾਲ ਸੰਮਲਿਤ ਨਹੀਂ ਹੋ ਸੱਕਦੀ।"
20ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ।"

21ਇਸ ਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੁਰ੍ਹੀ ਵੱਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੁਰ੍ਹੀ ਵਜਾਈ ਜਾਵੇਗੀ ਅਤੇ ਉਹ ਵਿਸ਼ਵਾਸੀ ਜਿਹੜੇ ਮਰ ਗਏ ਹਨ ਜੀਵਨ ਲਈ ਉੱਠਾਏ ਜਾਣਗੇ। ਅਤੇ ਉਹ ਸਰੀਰ ਪ੍ਰਾਪਤ ਕਰਣਗੇ ਜਿਹੜੇ ਨਸ਼ਟ ਨਹੀਂ ਕੀਤੇ ਜਾ ਸੱਕਦੇ।"
22ਕਿਉਂਕਿ ਇਸ ਨਾਸ਼ਵਾਨ ਸਰੀਰ ਨੂੰ ਅਵਿਨਾਸ਼ੀ ਸਰੀਰ ਨਾਲ ਪਹਿਨਾਇਆ ਜਾਵੇਗਾ। ਅਤੇ ਉਸ ਸਰੀਰ ਨੂੰ ਜੋ ਮਰ ਜਾਂਦਾ ਹੈ ਉਹ ਸਰੀਰ ਪੁਆਇਆ ਜਾਂਦਾ ਹੈ ਜੋ ਨਹੀਂ ਮਰਦਾ।"
23ਇਸ ਲਈ ਜਦੋਂ ਨਾਸ਼ਵਾਨ ਸਰੀਰ ਅਵਿਨਾਸ਼ ਨੂੰ ਧਾਰਣ ਕਰ ਲਵੇਗਾ ਅਤੇ ਇਹ ਮਰਨਸ਼ੀਲ ਸਰੀਰ ਅਮਰਤਾ ਨੂੰ ਧਾਰਣ ਕਰ ਲਵੇਗਾ ਤਾਂ ਪੋਥੀਆਂ ਦਾ ਇਹ ਆਖਿਆ ਸੱਚ ਹੋ ਜਾਵੇਗਾ: “ਮੌਤ ਜਿੱਤ ਵਿੱਚ ਪਰਾਜਿਤ ਹੁੰਦੀ ਹੈ।”"
You have read 1Corinthians 3
23 verses