Lumina
1Corinthians

1Corinthians 4

1Corinthians 4·Punjabi Bible

1“ਮੌਤੇ ਤੇਰੀ ਜਿੱਤ ਕਿੱਥੇ ਹੈ? ਕਬਰੇ, ਤੇਰੀ ਸੱਟ ਮਾਰਨ ਦੀ ਸ਼ਕਤੀ ਕਿੱਥੇ ਹੈ?”"

2ਮੌਤ ਦੀ ਸੱਟ ਮਾਰਨ ਦੀ ਸ਼ਕਤੀ ਪਾਪ ਹੈ। ਅਤੇ ਪਾਪ ਦੀ ਸ਼ਕਤੀ ਨੇਮ ਹੈ।"

3ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ।"

4ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।"

5ਹੋਰਨਾਂ ਵਿਸ਼ਵਾਸੀਆਂ ਲਈ ਉਗਰਾਈ ਹੁਣ, ਮੈਂ ਪਰਮੇਸ਼ੁਰ ਦੇ ਲੋਕਾਂ ਨੂੰ ਪੈਸੇ ਦੀ ਉਗਰਾਈ ਬਾਰੇ ਲਿਖਦਾ ਹਾਂ। ਜਿਵੇਂ ਮੈਂ ਗਲਾਤਿਯਾ ਦੀ ਕਲੀਸਿਯਾ ਨੂੰ ਕਰਨ ਲਈ ਕਿਹਾ ਸੀ, ਉਵੇਂ ਹੀ ਕਰੋ।"

1Corinthians 4 illustration - 1Corinthians Chapter 4

6ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ।"

7ਜਦੋਂ ਮੈਂ ਆਵਾਂਗਾ, ਮੈਂ ਕੁਝ ਲੋਕਾਂ ਨੂੰ ਤੁਹਾਡੇ ਚੜ੍ਹਾਵੇ ਪ੍ਰਾਪਤ ਕਰਨ ਯਰੂਸ਼ਲਮ ਭੇਜਾਂਗਾ। ਇਹ ਉਹੀ ਲੋਕ ਹੋਣਗੇ ਜਿਨ੍ਹਾਂ ਨੂੰ ਤੁਸੀਂ ਇਸ ਉਦੇਸ਼ ਲਈ ਵਿਸ਼ੇਸ਼ ਤੌਰ ਤੇ ਚੁਣੋਂਗੇ, ਮੈਂ ਉਨ੍ਹਾਂ ਨੂੰ ਜਾਣ ਪਛਾਣ ਦੀਆਂ ਚਿੱਠੀਆਂ ਦੇਵਾਂਗਾ।"

8ਜੇਕਰ ਇਹ ਮੇਰੇ ਲਈ ਵੀ ਜਾਣਾ ਚੰਗਾ ਲੱਗੇਗਾ, ਫ਼ੇਰ ਇਹ ਆਦਮੀ ਮੇਰੇ ਨਾਲ ਜਾਣਗੇ।"

9ਪੌਲੁਸ ਦੀਆਂ ਯੋਜ਼ਨਾਵਾਂ ਮੇਰੀ ਯੋਜਨਾ ਮਕਦੂਨਿਯਾ ਰਾਹੀਂ ਜਾਣ ਦੀ ਹੈ। ਇਸ ਲਈ ਮਕਦੂਨਿਯਾ ਵਿੱਚੋਂ ਸਫ਼ਰ ਕਰਨ ਤੋਂ ਬਾਦ, ਮੈਂ ਤੁਹਾਡੇ ਕੋਲ ਆਵਾਂਗਾ।"

10ਸ਼ਾਇਦ ਮੈਂ ਕੁਝ ਸਮੇਂ ਲਈ ਤੁਹਾਡੇ ਕੋਲ ਠਹਿਰਾਂਗਾ। ਹੋ ਸੱਕਦਾ ਹੈ ਕਿ ਮੈਂ ਸਾਰੀਆਂ ਸਰਦੀਆਂ ਠਹਿਰਾਂ। ਫ਼ੇਰ ਤੁਸੀਂ ਮੇਰੇ ਸਫ਼ਰ ਵਿੱਚ, ਜਿੱਥੇ ਮੈਂ ਜਾਵਾਂ, ਜਾਣ ਵਿੱਚ ਸਹਾਇਤਾ ਕਰ ਸੱਕਦੇ ਹੋ।"

1Corinthians 4 illustration - 1Corinthians Chapter 4

11ਇਸ ਵਾਰ ਮੈਂ ਤੁਹਾਨੂੰ ਨਹੀਂ ਮਿਲਣਾ ਚਾਹੁੰਦਾ ਕਿਉਂਕਿ ਇਹ ਥੋੜੇ ਸਮੇਂ ਲਈ ਹੀ ਹੋਵੇਗਾ। ਜੇਕਰ ਪਰਮੇਸ਼ੁਰ ਆਗਿਆ ਦੇਵੇ, ਤਾਂ ਮੈਂ ਲਮੇਰੇ ਸਮੇਂ ਲਈ ਤੁਹਾਡੇ ਨਾਲ ਠਹਿਰਨ ਦੀ ਆਸ ਰੱਖਦਾ ਹਾਂ।"

12ਪਰੰਤੂ ਪੰਤੇਕੁਸਤ ਤੱਕ ਮੈਂ ਇਫ਼ੇਸੱਸ ਠਹਿਰਾਂਗਾ।"

13ਮੈਂ ਇੱਥੇ ਇੱਕ ਅਵਸਰ ਕਾਰਣ ਠਹਿਰਾਂਗਾ। ਮੈਨੂੰ ਉੱਥੇ ਇੱਕ ਵੱਡਾ ਅਤੇ ਫ਼ਲਦਾਇੱਕ ਕਾਰਜ਼ ਕਰਨਾ ਹੈ। ਬਹੁਤ ਸਾਰੇ ਲੋਕ ਇਸ ਦੇ ਖਿਲਾਫ਼ ਹਨ।"

14ਸ਼ਾਇਦ ਤਿਮੋਥਿਉਸ ਤੁਹਾਡੇ ਕੋਲ ਆਵੇ। ਉਸਦੀ ਰਿਹਾਇਸ਼ ਨੂੰ ਆਰਾਮ ਦਾਇੱਕ ਬਨਾਉਣ ਦੀ ਕੋਸ਼ਿਸ਼ ਕਰਨੀ। ਉਹ ਵੀ ਮੇਰੇ ਵਾਂਗ ਪ੍ਰਭੂ ਲਈ ਕਾਰਜ ਕਰ ਰਿਹਾ ਹੈ।"

15ਇਸ ਲਈ ਤੁਹਾਡੇ ਵਿੱਚੋਂ, ਕਿਸੇ ਨੂੰ ਵੀ ਉਸਦੀ ਅਵੱਗਿਆ ਨਹੀਂ ਕਰਨੀ ਚਾਹੀਦੀ। ਸ਼ਾਂਤਮਈ ਢੰਗ ਨਾਲ ਉਸਦੀ ਯਾਤਰਾ ਵਿੱਚ ਸਹਾਇਤਾ ਕਰਨੀ ਤਾਂ ਜੋ ਉਹ ਮੇਰੇ ਕੋਲ ਵਾਪਸ ਆ ਸੱਕੇ। ਮੈਂ ਹੋਰਨਾਂ ਭਰਾਵਾਂ ਸਹਿਤ ਉਸਦੀ ਵਾਪਸੀ ਦਾ ਇੰਤਜ਼ਾਰ ਕਰ ਰਿਹਾ ਹਾਂ।"

1Corinthians 4 illustration - 1Corinthians Chapter 4

16ਹੁਣ ਆਪਣੇ ਭਰਾ ਅਪੁੱਲੋਸ ਬਾਰੇ, ਮੈਂ ਉਸ ਨੂੰ ਤੁਹਾਡੇ ਕੋਲ ਉਸ ਦੇ ਭਰਾਵਾਂ ਸਮੇਤ ਆਉਣ ਲਈ ਜ਼ੋਰਦਾਰ ਪ੍ਰੇਰਣਾ ਕੀਤੀ ਸੀ। ਪਰ ਨਿਸ਼ਚਿਤ ਹੀ ਉਹ ਹੁਣੇ ਨਹੀਂ ਆਉਣਾ ਚਾਹੁੰਦਾ ਸੀ। ਪਰ ਜਦੋਂ ਵੀ ਉਸ ਨੂੰ ਤੁਹਾਨੂੰ ਦੇਖਣ ਦਾ ਮੌਕਾ ਮਿਲਿਆ ਉਹ ਤੁਹਾਡੇ ਕੋਲ ਆਵੇਗਾ।"

17ਪੌਲੁਸ ਆਪਣਾ ਪੱਤਰ ਸਮਾਪਤ ਕਰਦਾ ਹੈ ਸਾਵੱਧਾਨ ਰਹੋ। ਨਿਹਚਾ ਵਿੱਚ ਦ੍ਰਿੜ ਰਹੋ। ਹੌਂਸਲਾ ਰੱਖਣਾ ਅਤੇ ਮਜ਼ਬੂਤ ਬਨਣਾ।"

18ਹਰ ਗੱਲ ਪਿਆਰ ਨਾਲ ਕਰਨਾ।"

19ਤੁਹਾਨੂੰ ਪਤਾ ਹੀ ਹੈ ਕਿ ਸਤਫ਼ਨਾਸ ਅਤੇ ਉਸਦਾ ਪਰਿਵਾਰ ਅੱਛਾਈਆਂ ਵਿੱਚ ਪਹਿਲੇ ਵਿਸ਼ਵਾਸੀ ਸਨ। ਉਨ੍ਹਾਂ ਨੇ ਆਪਣੇ ਆਪ ਨੂੰ ਪਰਮੇਸ਼ੁਰ ਦੇ ਲੋਕਾਂ ਦੀ ਸੇਵਾ ਲਈ ਅਰਪਿਤ ਕਰ ਦਿੱਤਾ ਹੈ। ਭਰਾਵੋ ਅਤੇ ਭੈਣੋ, ਉਨ੍ਹਾਂ ਲੋਕਾਂ ਦਾ ਅਨੁਸਰਣ ਕਰੋ ਜਿਹੜੇ ਉਨ੍ਹਾਂ ਵਰਗੇ ਹਨ ਅਤੇ ਜਿਹੜੇ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਨਾਲ ਸੇਵਾ ਕਰਦੇ ਹਨ।"

20ਮੈਂ ਖੁਸ਼ ਹਾਂ ਕਿ ਸਤਫ਼ਨਾਸ, ਫ਼ਰਤੂਨਾਤੁਸ, ਅਤੇ ਅਖਾਇੱਕੁਸ ਇੱਥੇ ਆਏ ਹਨ। ਤੁਸੀਂ ਭਾਵੇਂ ਇੱਥੇ ਨਹੀਂ ਹੋ ਪਰ ਉਨ੍ਹਾਂ ਨੇ ਤੁਹਾਡੀ ਘਾਟ ਪੂਰੀ ਕਰ ਦਿੱਤੀ ਹੈ।"

1Corinthians 4 illustration - 1Corinthians Chapter 4

21ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਰਾਹਤ ਦਿੱਤੀ ਹੈ। ਤੁਹਾਨੂੰ ਇਹੋ ਜਿਹੇ ਲੋਕਾਂ ਦੀ ਕਦਰ ਕਰਨੀ ਚਾਹੀਦੀ ਹੈ।"

Chapter Complete

You have read 1Corinthians 4

21 verses