1ਅਸਿਯਾ ਦੀਆਂ ਕਲੀਸਿਯਾਵਾਂ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀਆਂ ਹਨ। ਅਕੂਲਾ ਅਤੇ ਪਰਿਸੱਕਾ ਪ੍ਰਭੂ ਦੇ ਨਾਮ ਵਿੱਚ ਸ਼ੁਭਕਾਮਨਾਵਾਂ ਭੇਜਦੇ ਹਨ। ਅਤੇ ਜਿਹੜੀ ਕਲੀਸਿਯਾ ਉਨ੍ਹਾਂ ਦੇ ਘਰ ਜੁੜ ਬੈਠਦੀ ਹੈ ਉਹ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ।"
2ਇੱਥੋਂ ਦੇ ਸਾਰੇ ਭਰਾ ਅਤੇ ਭੈਣਾ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਜਦੋਂ ਤੁਸੀਂ ਇੱਕਸਾਥ ਇਕੱਠੇ ਹੋਵੋ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ।"
3ਮੈਂ, ਪੌਲੁਸ ਹਾਂ, ਮੈਂ ਇਹ ਪੱਤਰ ਆਪਣੇ ਖੁਦ ਦੇ ਹੱਥੀਂ ਲਿਖ ਰਿਹਾ ਹਾਂ।"
4ਜੇ ਕੋਈ ਵਿਅਕਤੀ ਪ੍ਰਭੂ ਨੂੰ ਪਿਆਰ ਨਹੀਂ ਕਰਦਾ ਤਾਂ ਉਸ ਵਿਅਕਤੀ ਨੂੰ ਪਰਮੇਸ਼ੁਰ ਤੋ ਜੁਦਾ ਰਹਿਣ ਦਿਉ ਹਮੇਸ਼ਾ ਗੁਆਚਿਆ ਹੋਇਆ! ਹੇ ਪ੍ਰਭੂ, ਆ ਜਾਓ।"
5ਪ੍ਰਭੂ ਯਿਸੂ ਦੀ ਤੁਹਾਡੇ ਉੱਪਰ ਕਿਰਪਾ ਹੋਵੇ।"

6ਮੇਰਾ ਮਸੀਹ ਯਿਸੂ ਵਿੱਚ ਪਿਆਰ, ਤੁਹਾਡੇ ਸਾਰਿਆਂ ਦੇ ਨਾਲ ਹੋਵੋ। ਆਮੀਨ।"
7ਇਹ ਚਿੱਠੀ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਹੈ। ਮੈਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਰਸੂਲ ਬਣਇਆ ਹਾਂ। ਮੈਂ ਇਹ ਚਿੱਠੀ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਅਖਾਯਾ ਦੇ ਸਾਰੇ ਦੇਸ਼ ਵਿੱਚ ਵੱਸਦੇ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਲਿਖ ਰਿਹਾ ਹਾਂ।"
8ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ।"
9ਪੌਲੁਸ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹੜਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ।"
10ਜਦੋਂ ਵੀ ਸਾਨੂੰ ਕੋਈ ਮੁਸ਼ਕਿਲ ਹੁੰਦੀ ਹੈ ਉਹ ਸਾਨੂੰ ਦਿਲਾਸਾ ਦਿੰਦਾ ਹੈ। ਤਾਂ ਜੋ ਅਸੀਂ ਵੀ ਹੋਰਨਾਂ ਲੋਕਾਂ ਨੂੰ ਉਦੋਂ ਦਿਲਾਸਾ ਦੇਣ ਯੋਗ ਹੋ ਸੱਕੀਏ ਜਦੋਂ ਉਹ ਤਕਲੀਫ਼ ਵਿੱਚ ਹੋਣ। ਜਿਹੜਾ ਦਿਲਾਸਾ ਸਾਨੂੰ ਪਰਮੇਸ਼ੁਰ ਦਿੰਦਾ ਹੈ ਉਸੇ ਤਰ੍ਹਾਂ ਦਾ ਦਿਲਾਸਾ ਅਸੀਂ ਉਨ੍ਹਾਂ ਨੂੰ ਦਿੰਦੇ ਹਾਂ।"

11ਅਸੀਂ ਮਸੀਹ ਦੇ ਬਹੁਤ ਕਸ਼ਟਾਂ ਵਿੱਚ ਭਾਗੀਦਾਰ ਬਣੇ। ਇਸੇ ਤਰ੍ਹਾਂ, ਅਸੀਂ ਵੀ ਮਸੀਹ ਰਾਹੀਂ ਵੱਧੇਰੇ ਸੁੱਖ ਪ੍ਰਾਪਤ ਕਰਦੇ ਹਾਂ।"
12ਜੇ ਸਾਨੂੰ ਦੁੱਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁੱਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ।"
13ਤੁਹਾਡੇ ਲਈ ਸਾਡੇ ਕੋਲ ਬਹੁਤ ਮਜ਼ਬੂਤ ਆਸ਼ਾਵਾਂ ਹਨ। ਅਸੀਂ ਜਾਣਦੇ ਹਾਂ ਕਿ ਤੁਸੀਂ ਸਾਡੇ ਕਸ਼ਟਾਂ ਵਿੱਚ ਸ਼ਰੀਕ ਹੋ। ਅਸੀਂ ਇਹ ਵੀ ਜਾਣਦੇ ਹਾਂ, ਕਿ ਤੁਸੀਂ ਸਾਡੇ ਦਿਲਾਸਿਆਂ ਵਿੱਚ ਵੀ ਸ਼ਰੀਕ ਹੋ।"
You have read 1Corinthians 5
13 verses