Lumina
1Corinthians

1Corinthians 6

1Corinthians 6·Punjabi Bible

1ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ।"

2ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ।"

3ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ।"

4ਅਤੇ ਤੁਸੀਂ ਆਪਣੀਆਂ ਪ੍ਰਾਰਥਨਾ ਰਾਹੀਂ ਸਾਡੀ ਸਹਾਇਤਾ ਕਰ ਸੱਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਧੰਨਵਾਦ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾ ਰਾਹੀਂ ਸਾਨੂੰ ਅਸੀਸ ਦਿੱਤੀ।"

5ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।"

1Corinthians 6 illustration - 1Corinthians Chapter 6

6ਅਸੀਂ ਸਿਰਫ਼ ਉਹੀ ਗੱਲਾਂ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਨ ਅਤੇ ਸਮਝਣ ਯੋਗ ਹੋ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਵੋਂਗੇ।"

7ਤੁਸੀਂ ਸਾਡੇ ਬਾਰੇ ਪਹਿਲਾਂ ਹੀ ਕੁਝ ਗੱਲਾਂ ਸਮਝ ਚੁੱਕੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸਮਝਣ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ।"

8ਮੈਨੂੰ ਇਸ ਸਭ ਕੁਝ ਬਾਰੇ ਪੂਰਾ ਭਰੋਸਾ ਸੀ। ਇਸੇ ਲਈ ਮੈਂ ਤੁਹਾਡੇ ਕੋਲ ਪਹਿਲਾਂ ਆਉਣ ਦੀ ਯੋਜਨਾ ਬਣਾਈ ਸੀ। ਇਉਂ ਤੁਸੀਂ ਦੂਹਰੀ ਮੇਹਰ ਪ੍ਰਾਪਤ ਕਰ ਸੱਕਦੇ ਸੀ।"

9ਮੈਂ ਆਪਣੀ ਮਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸੱਕਾਂਗਾ।"

10ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਯੋਜਨਾਵਾਂ ਬਿਨਾ ਚੰਗੀ ਤਰ੍ਹਾਂ ਸੋਚਿਆਂ ਬਣਾਈਆਂ ਸਨ? ਜਾਂ ਸ਼ਾਇਦ ਤੁਸੀਂ ਇਹ ਸੋਚ ਰਹੇ ਹੋਵੋਂ ਕਿ ਉਵੇਂ ਵਿਉਂਤਿਆ ਜਿਵੇਂ ਹੋਰ ਦੁਨੀਆਂ ਕਰਦੀ ਹੈ ਅਤੇ ਆਖਦੀ ਹੈ, “ਹਾਂ, ਹਾਂ” ਅਤੇ ਉਸੇ ਸਮੇਂ, “ਨਾ, ਨਾ”।"

1Corinthians 6 illustration - 1Corinthians Chapter 6

11ਜੇ ਤੁਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰੋ ਤਾਂ ਤੁਸੀਂ ਵਿਸ਼ਵਾਸ ਕਰ ਸੱਕਦੇ ਹੋ ਕਿ ਅਸੀਂ ਕਦੇ ਵੀ ਇੱਕੋ ਵੇਲੇ ਹਾਂ ਅਤੇ ਨਾਂਹ ਨਹੀਂ ਕਹਿੰਦੇ।"

12ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ।"

13ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇ “ਹਾਂ” ਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰ “ਆਮੀਨ” ਆਖਦੇ ਹਾਂ।"

14ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ।"

15ਉਸ ਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸ ਦੇ ਲੋਕ ਹਾਂ। ਅਤੇ ਉਸ ਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸ ਨੇ ਵਾਦਾ ਕੀਤਾ ਸੀ।"

1Corinthians 6 illustration - 1Corinthians Chapter 6

16ਪਰਮੇਸ਼ੁਰ ਗਵਾਹ ਹੈ ਕਿ ਇਹ ਸੱਚ ਹੈ ਕਿ ਮੈਂ ਕੁਰਿੰਥੁਸ ਨੂੰ ਸਿਰਫ਼ ਇਸੇ ਕਾਰਣ ਨਹੀਂ ਆਇਆ ਕਿ ਮੈਂ ਤੁਹਾਨੂੰ ਕਸ਼ਟ ਜਾਂ ਸਜ਼ਾ ਦੇਣਾ ਨਹੀਂ ਚਾਹੁੰਦਾ ਸੀ।"

17ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯੰਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪੱਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ।"

18ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ।"

19ਜੇ ਮੈਂ ਤੁਹਾਨੂੰ ਉਦਾਸ ਕਰਦਾ ਹਾਂ ਤਾਂ ਮੈਨੂੰ ਖੁਸ਼ੀ ਕੌਣ ਦੇਵੇਗਾ? ਸਿਰਫ਼ ਤੁਸੀਂ, ਜਿਨ੍ਹਾਂ ਨੂੰ ਮੈਂ ਉਦਾਸ ਕੀਤਾ ਹੈ।"

20ਮੈਂ ਕਿਸੇ ਕਾਰਣ ਹੀ ਤੁਹਾਨੂੰ ਖੱਤ ਲਿਖਿਆ ਸੀ; ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਉਨ੍ਹਾਂ ਲੋਕਾਂ ਵੱਲੋਂ ਉਦਾਸੀ ਨਾ ਮਿਲੇ ਜਿਨ੍ਹਾਂ ਤੋਂ ਮੈਨੂੰ ਖੁਸ਼ੀ ਮਿਲਣੀ ਚਾਹੀਦੀ ਹੈ। ਮੈਨੂੰ ਤੁਹਾਡੇ ਵਿੱਚ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਮਰੀ ਖੁਸ਼ੀ ਸਾਂਝੀ ਕਰੋਂਗੇ।"

Chapter Complete

You have read 1Corinthians 6

20 verses