Lumina
1Corinthians

1Corinthians 7

1Corinthians 7·Punjabi Bible

1ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵੱਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖੱਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸੱਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ।"

2ਬੁਰਾ ਕਰਨ ਵਾਲੇ ਨੂੰ ਮਾਫ ਕਰ ਦਿਉ ਤੁਹਾਡੇ ਟੋਲੇ ਵਿੱਚੋਂ ਕਿਸੇ ਇੱਕ ਵਿਅਕਤੀ ਨੇ ਮੈਨੂੰ ਉਦਾਸੀ ਦਿੱਤੀ ਹੈ। ਉਸ ਨੇ ਮੈਨੂੰ ਹੀ ਉਦਾਸ ਨਹੀਂ ਕੀਤਾ, ਪਰ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ। ਜੋ ਮੈਂ ਆਖਦਾ ਹਾਂ, ਇੱਕ ਢੰਗ ਨਾਲ, ਉਹੀ ਤੁਹਾਡੇ ਸਾਰਿਆਂ ਲਈ ਉਦਾਸੀ ਲਿਆਇਆ ਸੀ। (ਮੈਂ ਇਹ ਇਸ ਲਈ ਆਖਦਾ ਹਾਂ ਕਿਉਂਕਿ ਮੈਂ ਉਸ ਉੱਤੇ ਬਹੁਤ ਜ਼ਿਆਦੇ ਕਠੋਰ ਨਹੀਂ ਹੋਣਾ ਚਾਹੁੰਦਾ।)"

3ਜਿਹੜੀ ਸਜ਼ਾ ਤੁਹਾਡੀ ਕਲੀਸਿਯਾ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਨੂੰ ਦਿੱਤੀ ਉਹ ਉਸ ਲਈ ਕਾਫ਼ੀ ਹੈ।"

4ਪਰ ਹੁਣ ਤੁਹਾਨੂੰ ਉਸ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ ਅਤੇ ਉਸ ਨੂੰ ਤਸੱਲੀ ਦੇਣੀ ਚਾਹੀਦੀ ਹੈ। ਇਹ ਗੱਲ ਉਸ ਨੂੰ ਹੱਦ ਤੋਂ ਵੱਧ ਉਦਾਸ ਹੋਣ ਲਈ ਪੂਰੀ ਤਰ੍ਹਾਂ ਦੁੱਖੀ ਹੋਣ ਤੋਂ ਰੋਕ ਲਵੇਗੀ।"

5ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਦਰਸ਼ਾਉ ਕਿ ਤੁਸੀਂ ਉਸ ਨੂੰ ਪਿਆਰ ਕਰਦੇ ਹੋ।"

1Corinthians 7 illustration - 1Corinthians Chapter 7

6ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਖੱਤ ਲਿਖਿਆ ਸੀ। ਮੈਂ ਜਾਨਣ ਲਈ ਤੁਹਾਡੀ ਪਰੀਖਿਆ ਲੈਣੀ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਸਾਰੇ ਕਾਸੇ ਬਾਰੇ, ਜੋ ਮੈਂ ਆਖ ਰਿਹਾ ਹਾਂ, ਆਗਿਆਕਾਰੀ ਹੋ ਜਾਂ ਨਹੀਂ।"

7ਜੇ ਤੁਸੀਂ ਕਿਸੇ ਨੂੰ ਕਿਸੇ ਗੱਲ ਲਈ ਬਖਸ਼ਦੇ ਹੋ ਤਾਂ ਮੈਂ ਵੀ ਉਸ ਵਿਅਕਤੀ ਨੂੰ ਬਖਸ਼ ਦਿੰਦਾ ਹਾਂ। ਜੋ ਮੈਂ ਮੁਆਫ਼ ਕੀਤਾ ਹੈ ਜੇ ਉੱਥੇ ਕੁਝ ਵੀ ਮੁਆਫ਼ ਕਰਨ ਦੇ ਕਾਬਲ ਸੀ, ਤਾਂ ਉਹ ਮੈਂ ਮਸੀਹ ਦੀ ਹਾਜ਼ਰੀ ਵਿੱਚ ਤੁਹਾਡੀ ਖਾਤਿਰ ਮੁਆਫ਼ ਕੀਤਾ ਹੈ।"

8ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉੱਠਾ ਸੱਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ।"

9ਤ੍ਰੋਆਸ ਵਿੱਚ ਪੌਲੁਸ ਦੀ ਚਿੰਤਾ ਮੈਂ ਤ੍ਰੋਆਸ ਵਿੱਚ ਮਸੀਹ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਗਿਆ ਸਾਂ। ਪ੍ਰਭੂ ਨੇ ਉੱਥੇ ਇੱਕ ਚੰਗਾ ਮੌਕਾ ਪ੍ਰਦਾਨ ਕੀਤਾ ਸੀ।"

10ਪਰ ਮੈਨੂੰ ਸ਼ਾਂਤੀ ਨਹੀਂ ਮਿਲੀ ਕਿਉਂ ਜੋ ਉੱਥੇ ਮੈਨੂੰ ਆਪਣਾ ਭਰਾ ਤੀਤੁਸ ਨਹੀਂ ਮਿਲ ਸੱਕਿਆ। ਇਸ ਲਈ ਮੈਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਮਕਦੂਨਿਯਾ ਨੂੰ ਚੱਲਾ ਗਿਆ।"

1Corinthians 7 illustration - 1Corinthians Chapter 7

11ਮਸੀਹ ਰਾਹੀਂ ਜਿੱਤ ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਕਰਦਾ ਹੈ।"

12ਸਾਡੀ ਪਰਮੇਸ਼ੁਰ ਨੂੰ ਭੇਟ ਇਹ ਹੈ। ਅਸੀਂ ਲੋਕਾਂ ਵਿੱਚ ਮਸੀਹ ਦੀ ਮਿੱਠੀ ਸੁਗੰਧ ਹਾਂ ਜਿਹੜੇ ਬਚਾਏ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਵਿੱਚ ਵੀ ਜਿਹੜੇ ਗੁਆਚੇ ਹੋਏ ਹਨ।"

13ਗੁਆਚੇ ਹੋਏ ਲੋਕਾਂ ਲਈ ਅਸੀਂ ਮੌਤ ਦੀ ਗੰਧ ਹਾਂ ਜਿਹੜੀ ਮੌਤ ਦਿੰਦੀ ਹੈ। ਪਰ ਬਚਾਏ ਜਾਣ ਵਾਲੇ ਲੋਕਾਂ ਲਈ ਅਸੀਂ ਜੀਵਨ ਦੀ ਸੁਗੰਧ ਹਾਂ ਜਿਹੜੀ ਜੀਵਨ ਲਿਆਉਂਦੀ ਹੈ। ਅਤੇ ਇਹ ਕੰਮ ਕਰਨ ਦੇ ਕੌਣ ਯੋਗ ਹੈ?"

14ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁਰ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ।"

15ਪਰਮੇਸ਼ੁਰ ਦੇ ਨਵੇਂ ਇਕਰਾਰਨਾਮੇ ਦੇ ਸੇਵਾਦਾਰ ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ।"

1Corinthians 7 illustration - 1Corinthians Chapter 7

16ਤੁਸੀਂ ਖੁਦ ਸਾਡੇ ਪੱਤਰ ਹੋ। ਇਹ ਪੱਤਰ ਸਾਡੇ ਦਿਲਾਂ ਉੱਤੇ ਲਿਖਿਆ ਹੋਇਆ ਹੈ। ਸਾਰੇ ਲੋਕੀਂ ਇਸ ਨੂੰ ਜਾਣਦੇ ਹਨ ਅਤੇ ਇਸ ਨੂੰ ਪੜ੍ਹ ਸੱਕਦੇ ਹਨ।"

17ਤੁਸੀਂ ਵਿਖਾਉ ਕਿ ਤੁਸੀਂ ਮਸੀਹ ਵੱਲੋਂ ਸਾਡੇ ਰਾਹੀਂ ਘੱਲਿਆ ਹੋਇਆ ਇੱਕ ਪੱਤਰ ਹੋ, ਇਹ ਪੱਤਰ ਸਿਆਹੀ ਨਾਲ ਨਹੀਂ ਲਿਖਿਆ ਹੋਇਆ ਪਰੰਤੂ ਜੀਵਿਤ ਪਰਮੇਸ਼ੁਰ ਦੇ ਆਤਮਾ ਨਾਲ ਲਿਖਿਆ ਹੋਇਆ ਹੈ। ਇਹ ਪੱਥਰੀ ਤਖਤੀ ਉੱਤੇ ਨਹੀਂ ਲਿਖਿਆ ਹੋਇਆ। ਇਹ ਮਨੁੱਖੀ ਹਿਰਦਿਆਂ ਉੱਤੇ ਲਿਖਿਆ ਹੋਇਆ ਹੈ।"

18ਅਸੀਂ ਇਹ ਗੱਲਾਂ ਇਸ ਲਈ ਆਖ ਸੱਕਦੇ ਹਾਂ ਕਿਉਂ ਜੋ ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਅੱਗੇ ਪੂਰਾ ਯਕੀਨ ਰੱਖਦੇ ਹਾਂ।"

19ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸੱਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸੱਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ।"

20ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ।"

1Corinthians 7 illustration - 1Corinthians Chapter 7

21ਨਵਾਂ ਕਰਾਰ ਮਹਾਨ ਮਹਿਮਾ ਲਿਆਉਂਦਾ ਹੈ ਉਹ ਪੁਰਾਣਾ ਕਰਾਰ ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟੱਕ ਨਹੀਂ ਵੇਖ ਸੱਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ।"

22ਇਸ ਲਈ, ਉਹ ਕਰਾਰ ਜਿਹੜਾ ਆਤਮਾ ਲਿਆਇਆ ਸੱਚ ਮੁੱਚ ਹੀ ਮਹਾਨ ਮਹਿਮਾ ਰੱਖਦਾ ਹੈ।"

23ਭਾਵ ਇਹ ਹੈ; ਕਿ ਉਹ ਪੁਰਾਣਾ ਕਰਾਰ ਜੋ ਲੋਕਾਂ ਦੇ ਪਾਪਾਂ ਦੇ ਦੋਸ਼ੀ ਹੋਣ ਦਾ ਨਿਆਂ ਕਰਦਾ ਹੈ, ਹਾਲੇ ਵੀ ਉਸਦੀ ਮਹਿਮਾ ਸੀ। ਤਾਂ ਅਜਿਹਾ ਨਵਾਂ ਕਰਾਰ, ਜਿਹੜਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ, ਨਿਸ਼ਚਿਤ ਹੀ ਮਹਾਨ ਮਹਿਮਾ ਰੱਖਦਾ ਹੈ।"

24ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ।"

25ਜੇ ਉਹ ਨਵਾਂ ਕਰਾਰ ਜਿਹੜਾ ਮਹਿਮਾ ਨਾਲ ਆਇਆ, ਫ਼ਿੱਕਾ ਹੋ ਸੱਕਦਾ ਹੈ, ਤਾਂ ਨਵਾਂ ਕਰਾਰ, ਜਿਹੜਾ ਸਦੀਵੀ ਜਾਰੀ ਰਹੇਗਾ, ਮਹਾਨ ਮਹਿਮਾ ਰੱਖਦਾ ਹੈ।"

1Corinthians 7 illustration - 1Corinthians Chapter 7

26ਸਾਨੂੰ ਇਸ ਗੱਲ ਦੀ ਉਮੀਦ ਹੈ, ਇਸ ਲਈ ਅਸੀਂ ਬਹੁਤ ਬਹਾਦੁਰ ਹਾਂ।"

27ਅਸੀਂ ਮੂਸਾ ਵਾਂਗ ਨਹੀਂ ਹਾਂ। ਮੂਸਾ ਨੇ ਆਪਣਾ ਚਿਹਰਾ ਢੱਕਣ ਲਈ ਇੱਕ ਪੱਲਾ ਪਾਇਆ ਹੋਇਆ ਸੀ, ਤਾਂ ਜੋ ਇਸਰਾਏਲ ਦੇ ਲੋਕ ਉਸ ਮਹਿਮਾ ਵੱਲ ਇੱਕ ਟੱਕ ਨਾ ਵੇਖਣ ਜੋ ਜਲਦੀ ਹੀ ਫ਼ਿੱਕੀ ਹੋ ਰਹੀ ਸੀ।"

28ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸੱਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪੜ੍ਹਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰੱਥਾਂ ਨੂੰ ਢੱਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ।"

29ਹੁਣ ਵੀ, ਜਦੋਂ ਮੂਸਾ ਦਾ ਨੇਮ ਪੜ੍ਹਿਆ ਜਾਂਦਾ ਹੈ ਤਾਂ ਇੱਕ ਪਰਦਾ ਉਨ੍ਹਾਂ ਦੇ ਮਨਾਂ ਉੱਤੇ ਪਿਆ ਹੁੰਦਾ ਹੈ।"

30ਪਰ ਜਦੋਂ ਕੋਈ ਵਿਅਕਤੀ ਬਦਲਦਾ ਹੈ ਅਤੇ ਪ੍ਰਭੂ ਵੱਲ ਪਰਤਦਾ ਹੈ, ਤਾਂ ਪਰਦਾ ਹਟ ਜਾਂਦਾ ਹੈ।"

1Corinthians 7 illustration - 1Corinthians Chapter 7

31ਇੱਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ।"

32ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।"

33ਮਿੱਟੀ ਦੇ ਗਮਲਿਆਂ ਵਿੱਚ ਆਤਮਕ ਖਜ਼ਾਨਾ ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ।"

34ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।"

35ਉਹ ਖੁਸ਼ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂ ਲਈ ਛੁਪੀ ਹੋਈ ਹੈ ਜਿਹੜੇ ਗੁਆਚੇ ਹੋਏ ਹਨ।"

1Corinthians 7 illustration - 1Corinthians Chapter 7

36ਇਸ ਦੁਨੀਆਂ ਦੇ ਮਾਲਕ ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।"

37ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।"

38ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ।"

39ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤੱਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ।"

40ਅਸੀਂ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਾਂ ਪਰ ਅਸੀਂ ਹਾਰੇ ਹੋਏ ਨਹੀਂ ਹਾਂ। ਬਹੁਤੀ ਵਾਰ ਸਾਨੂੰ ਇਹ ਪਤਾ ਨਹੀਂ ਹੁੰਦਾ ਕਿ ਅਸੀਂ ਕੀ ਕਰੀਏ ਪਰ ਅਸੀਂ ਹਿੰਮਤ ਨਈਂ ਹਾਰਦੇ।"

Chapter Complete

You have read 1Corinthians 7

40 verses