1ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ।"
2ਯਿਸੂ ਦੀ ਮੌਤ ਸਾਡੇ ਸਰੀਰਾਂ ਵਿੱਚ ਹੈ ਅਤੇ ਜਿੱਥੇ ਵੀ ਅਸੀਂ ਜਾਂਦੇ ਹਾਂ, ਅਸੀਂ ਇਸ ਮੌਤ ਨੂੰ ਹਮੇਸ਼ਾ ਆਪਣੇ ਨਾਲ ਚੁੱਕਦੇ ਹਾਂ, ਤਾਂ ਜੋ ਯਿਸੂ ਦਾ ਜੀਵਨ ਸਾਡੇ ਸਰੀਰਾਂ ਵਿੱਚ ਵਿਖਾਇਆ ਜਾ ਸੱਕੇ।"
3ਅਸੀਂ ਜਿਉਂਦੇ ਹਾਂ ਪਰ ਯਿਸੂ ਲਈ ਅਸੀਂ ਸਾਰੇ ਮੌਤ ਦੇ ਖਤਰੇ ਹੇਠਾਂ ਰਹਿੰਦੇ ਹਾਂ ਇਹ ਸਾਡੇ ਨਾਲ ਵਾਪਰਦਾ ਹੈ ਤਾਂ ਜੋ ਸਾਡੇ ਮਰ ਜਾਣ ਵਾਲੇ ਸਰੀਰਾਂ ਵਿੱਚ ਯਿਸੂ ਦਾ ਜੀਵਨ ਦੇਖਿਆ ਜਾ ਸੱਕਦਾ ਹੈ।"
4ਇਸੇ ਲਈ ਮੌਤ ਸਾਡੇ ਵਿੱਚ ਕੰਮ ਕਰ ਰਹੀ ਹੈ, ਪਰ ਜੀਵਨ ਤੁਹਾਡੇ ਵਿੱਚ ਕੰਮ ਕਰ ਰਿਹਾ ਹੈ।"
5ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਮੈਂ ਵਿਸ਼ਵਾਸ ਕੀਤਾ ਇਸ ਲਈ, ਮੈਂ ਬੋਲਿਆ ਹਾਂ।” ਸਾਡੀ ਨਿਹਚਾ ਵੀ ਉਸੇ ਤਰ੍ਹਾਂ ਦੀ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਇਸੇ ਲਈ ਬੋਲਦੇ ਹਾਂ।"

6ਪਰਮੇਸ਼ੁਰ ਨੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ। ਅਤੇ ਸਾਨੂੰ ਪਤਾ ਹੈ ਕਿ ਪਰਮੇਸ਼ੁਰ ਸਾਨੂੰ ਵੀ ਯਿਸੂ ਦੇ ਸਮੇਤ ਜਿਵਾਲੇਗਾ। ਪਰਮੇਸ਼ੁਰ ਸਾਨੂੰ ਤੁਹਾਡੇ ਨਾਲ ਲਿਆਵੇਗਾ ਅਸੀਂ ਉਸ ਦੇ ਸਨਮੁੱਖ ਖੜ੍ਹੇ ਹੋਵਾਂਗੇ।"
7ਇਹ ਸਾਰੀਆਂ ਚੀਜ਼ਾਂ ਤੁਹਾਡੇ ਵਾਸਤੇ ਹਨ। ਇਸ ਲਈ ਪਰਮੇਸ਼ੁਰ ਦੀ ਕਿਰਪਾ ਵੱਧ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਹੈ। ਇਸ ਲਈ ਪਰਮੇਸ਼ੁਰ ਨੂੰ ਉਸਦੀ ਮਹਿਮਾ ਲਈ ਵੱਧ ਤੋਂ ਵੱਧ ਧੰਨਵਾਦ ਹੋਣਗੇ।"
8ਵਿਸ਼ਵਾਸ ਅਨੁਸਾਰ ਜਿਉਣਾ ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸਰੀਰ ਬੁੱਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ।"
9ਹੁਣ ਥੋੜੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ।"
10ਇਸ ਲਈ ਅਸੀਂ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਦੇ ਜੋ ਅਸੀਂ ਦੇਖਦੇ ਹਾਂ, ਸਗੋਂ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਾਂ ਜੋ ਅਸੀਂ ਦੇਖ ਨਹੀਂ ਸੱਕਦੇ। ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਥੋੜੇ ਚਿਰ ਲਈ ਹਨ ਅਤੇ ਜੋ ਚੀਜ਼ਾਂ ਅਸੀਂ ਦੇਖ ਨਹੀਂ ਸੱਕਦੇ, ਸਦੀਵੀ ਹਨ।"

11ਸਾਨੂੰ ਪਤਾ ਹੈ ਕਿ ਇਹ ਤੰਬੂ ਭਾਵ ਧਰਤੀ ਉੱਪਰਲਾ ਸਾਡਾ ਇਹ ਸਰੀਰ ਜਿਸ ਵਿੱਚ ਅਸੀਂ ਰਹਿੰਦੇ ਹਾਂ, ਤਬਾਹ ਕਰ ਦਿੱਤਾ ਜਾਵੇਗਾ। ਪਰ ਜਦੋਂ ਅਜਿਹਾ ਹੋਵੇਗਾ ਤਾਂ ਪਰਮੇਸ਼ੁਰ ਸਾਨੂੰ ਰਹਿਣ ਲਈ ਘਰ ਦੇਵੇਗਾ। ਇਹ ਘਰ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੋਵੇਗਾ। ਇਹ ਘਰ ਸਵਰਗ ਵਿੱਚ ਹੋਵੇਗਾ ਜਿਹੜਾ ਸਦੀਵੀ ਹੈ।"
12ਪਰ ਹੁਣ ਅਸੀਂ ਇਸ ਭੌਤਿਕ ਸਰੀਰ ਤੋਂ ਥੱਕ ਗਏ ਹਾਂ। ਅਸੀਂ ਆਪਣੇ ਆਪ ਨੂੰ ਸਾਡੇ ਸੁਰਗੀ ਘਰ ਨਾਲ ਢੱਕੇ ਜਾਣ ਲਈ ਬੜੀ ਤੀਬ੍ਰ ਇੱਛਾ ਕਰਦੇ ਹਾਂ।"
13ਇਹ ਸਾਨੂੰ ਕੱਜ ਲਵੇਗਾ ਅਤੇ ਅਸੀਂ ਨਗਨ ਨਹੀਂ ਹੋਵਾਂਗੇ।"
You have read 1Corinthians 8
13 verses