1ਜਿੰਨਾ ਚਿਰ ਅਸੀਂ ਇਸ ਤੰਬੂ ਵਿੱਚ ਰਹਾਂਗੇ, ਸਾਨੂੰ ਮੁਸ਼ਿਕਲਾਂ ਹਨ ਅਤੇ ਅਸੀਂ ਸ਼ਿਕਾਇਤਾਂ ਕਰਦੇ ਹਾਂ ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਸ ਤੰਬੂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਪਣੇ ਸਵਰਗੀ ਤੰਬੂ ਨਾਲ ਸੱਜੇ ਹੋਈਏ। ਫ਼ੇਰ ਇਹ ਮਰ ਜਾਣ ਵਾਲਾ ਸਰੀਰ ਪੂਰੀ ਤਰ੍ਹਾਂ ਜੀਵਨ ਨਾਲ ਕੱਜਿਆ ਜਾਵੇਗਾ।"
2ਪਰਮੇਸ਼ੁਰ ਨੇ ਸਾਡੀ ਸਾਜਨਾ ਇਸ ਲਈ ਕੀਤੀ ਸੀ। ਅਤੇ ਉਸ ਨੇ ਪ੍ਰਮਾਣ ਦੇਣ ਲਈ ਜ਼ਮਾਨਤ ਵਜੋਂ ਸਾਨੂੰ ਇੱਕ ਆਤਮਾ ਪ੍ਰਦਾਨ ਕੀਤਾ ਹੈ ਕਿ ਉਹ ਸਾਨੂੰ ਇਹ ਨਵਾਂ ਜੀਵਨ ਦੇਵੇਗਾ।"
3ਇਸ ਲਈ ਅਸੀਂ ਸਦਾ ਹੌਂਸਲਾ ਰੱਖਦੇ ਹਾਂ ਅਸੀਂ ਜਾਣਦੇ ਹਾਂ ਕਿ ਜਿੰਨਾ ਚਿਰ ਅਸੀਂ ਇਸ ਸਰੀਰ ਵਿੱਚ ਰਹਿ ਰਹੇ ਹਾਂ ਅਸੀਂ ਪ੍ਰਭੂ ਤੋਂ ਦੂਰ ਹਾਂ।"
4ਅਸੀਂ ਉਸੇ ਸੰਗ ਰਹਿੰਦੇ ਹਾਂ ਜਿਸ ਵਿੱਚ ਅਸੀਂ ਵਿਸ਼ਵਾਸ ਰੱਖਦੇ ਹਾਂ ਨਾ ਕਿ ਜੋ ਸਾਨੂੰ ਨਜ਼ਰ ਆਉਂਦਾ ਹੈ।"
5ਇਸ ਲਈ ਮੈਂ ਕਹਿੰਦਾ ਹਾਂ ਕਿ ਸਾਨੂੰ ਯਕੀਨ ਹੈ। ਅਤੇ ਅਸੀਂ ਸੱਚ ਮੁੱਚ ਇਸ ਸਰੀਰ ਨੂੰ ਛੱਡਣਾ ਲੋਚਦੇ ਹਾਂ ਅਤੇ ਪ੍ਰਭੂ ਦੀ ਹਾਜ਼ਰੀ ਵਿੱਚ ਰਹਿਣਾ ਚਾਹੁੰਦੇ ਹਾਂ।"

6ਸਾਡਾ ਇੱਕੋ ਇੱਕ ਟੀਚਾ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਹੈ। ਜਿੱਥੇ ਕਿਤੇ ਵੀ ਅਸੀਂ ਹਾਂ, ਭਾਵੇਂ ਅਸੀਂ ਇੱਥੇ ਸਰੀਰ ਵਿੱਚ ਰਹੀਏ ਜਾਂ ਉੱਥੇ ਪ੍ਰਭੂ ਨਾਲ, ਸਾਡੀ ਇੱਛਾ ਉਸ ਨੂੰ ਪ੍ਰਸੰਨ ਕਰਨ ਦੀ ਹੈ।"
7ਸਾਨੂੰ ਸਾਰਿਆਂ ਨੂੰ ਅਵਸ਼ ਹੀ ਮਸੀਹ ਦੇ ਸਾਹਮਣੇ ਨਿਆਂ ਲਈ ਖਲੋਣਾ ਪਵੇਗਾ। ਹਰ ਵਿਅਕਤੀ ਉਹੀ ਪ੍ਰਾਪਤ ਕਰੇਗਾ ਜੋ ਉਸ ਨੂੰ ਦੇਣ ਯੋਗ ਹੈ। ਜੋ ਕੁਝ ਵੀ ਉਸ ਨੇ ਇਸ ਭੌਤਿਕ ਸਰੀਰ ਵਿੱਚ ਰਹਿੰਦਿਆਂ ਕੀਤਾ ਭਾਵੇਂ ਉਹ ਚੰਗਾ ਸੀ ਜਾਂ ਬੁਰਾ।"
8ਲੋਕਾਂ ਨੂੰ ਪਰਮੇਸ਼ੁਰ ਦੇ ਦੋਸਤ ਬਨਣ ਵਿੱਚ ਸਹਾਇਤਾ ਕਰਨਾ ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ।"
9ਅਸੀਂ ਤੁਹਾਨੂੰ ਆਪਣੇ ਆਪ ਦਾ ਮੁੜਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸੱਕਦੇ ਹੋ। ਫ਼ੇਰ ਤੁਹਾਡਾ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹੜੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ।"
10ਜੇ ਅਸੀਂ ਝੱਲੇ ਹਾਂ ਤਾਂ ਇਹ ਪਰਮੇਸ਼ੁਰ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ।"

11ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।"
12ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹੜੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ। ਤਾਂ ਜੋ ਉਹ ਲੋਕ ਉਸ ਦੇ ਲਈ ਜਿਉਣ।"
13ਹੁਣ ਤੋਂ ਅਸੀਂ ਕਿਸੇ ਵਿਅਕਤੀ ਬਾਰੇ ਉਸ ਤਰ੍ਹਾਂ ਨਹੀਂ ਸੋਚਦੇ ਜਿਵੇਂ ਦੁਨੀਆਂ ਦੇ ਲੋਕ ਸੋਚਦੇ ਹਨ। ਇਹ ਸੱਚ ਹੈ ਕਿ ਪਿੱਛਲੇ ਸਮੇਂ ਅਸੀਂ ਮਸੀਹ ਬਾਰੇ ਦੁਨੀਆਂ ਦੇ ਲੋਕਾਂ ਵਾਂਗ ਹੀ ਸੋਚਿਆ ਸੀ। ਪਰ ਹੁਣ ਅਸੀਂ ਉਸ ਤਰ੍ਹਾਂ ਨਹੀਂ ਸੋਚਦੇ।"
14ਜੇਕਰ ਕੋਈ ਵੀ ਮਸੀਹ ਵਿੱਚ ਹੈ, ਉਹ ਨਵਾਂ ਬਣ ਗਿਆ ਹੈ। ਪੁਰਾਣੀਆਂ ਚੀਜ਼ਾਂ ਦੂਰ ਚਲੀਆਂ ਗਈਆਂ ਅਤੇ ਹੁਣ ਸਭ ਕੁਝ ਨਵਾਂ ਹੈ।"
15ਇਹ ਸਾਰਾ ਕੁਝ ਪਰਮੇਸ਼ੁਰ ਵੱਲੋਂ ਹੈ। ਪਰਮੇਸ਼ੁਰ ਨੇ ਮਸੀਹ ਦੇ ਰਾਹੀਂ ਸਾਡੇ ਅਤੇ ਆਪਣੇ ਵਿੱਚਕਾਰ ਸ਼ਾਂਤੀ ਦਾ ਸੰਬੰਧ ਜੋੜਿਆ ਹੈ। ਅਤੇ ਪਰਮੇਸ਼ੁਰ ਨੇ ਸਾਨੂੰ ਲੋਕਾਂ ਅਤੇ ਉਸ ਵਿੱਚਕਾਰ ਸ਼ਾਂਤੀ ਬਨਾਉਣ ਦਾ ਕੰਮ ਦਿੱਤਾ ਹੈ।"

16ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿੱਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸ ਨੇ ਸਾਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ।"
17ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪੱਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਣਾਓ।"
18ਮਸੀਹ ਵਿੱਚ ਕੋਈ ਪਾਪ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਪਾਪ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸੱਕਦੇ ਹਾਂ।"
19ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹੜੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।"
20ਪਰਮੇਸ਼ੁਰ ਦਾ ਕਥਨ ਹੈ; “ਮੈਂ ਸਹੀ ਸਮੇਂ ਤੁਹਾਨੂੰ ਸੁਣਿਆ ਅਤੇ ਮੁਕਤੀ ਦੇ ਦਿਹਾੜੇ ਤੁਹਾਡੀ ਸਹਾਇਤਾ ਕੀਤੀ।” ਮੈਂ ਤੁਹਾਨੂੰ ਆਖਦਾ ਹਾਂ ਕਿ “ਸਹੀ ਸਮਾਂ” ਹੁਣ ਹੈ “ਮੁਕਤੀ ਦਾ ਦਿਹਾੜਾ” ਹੁਣ ਹੈ।"

21ਅਸੀਂ ਨਹੀਂ ਚਾਹੁੰਦੇ ਕਿ ਲੋਕ ਸਾਡੇ ਕੰਮ ਵਿੱਚ ਕੋਈ ਨੁਕਸ ਲੱਭ ਸੱਕਣ। ਇਸ ਲਈ ਅਸੀਂ ਅਜਿਹਾ ਕੁਝ ਨਹੀਂ ਕਰਦੇ ਜੋ ਲੋਕਾਂ ਲਈ ਰੁਕਾਵਟਾਂ ਪਾਉਂਦਾ ਹੋਵੇ।"
22ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁੱਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮੱਸਿਆਵਾਂ ਵਿੱਚ।"
23ਸਾਨੂੰ ਮਾਰਿਆ ਕੁੱਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲੜਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ।"
24ਅਸੀਂ ਆਪਣੀ ਸਮਝ ਰਾਹੀਂ, ਆਪਣੇ ਧੀਰਜ, ਆਪਣੀ ਮਿਹਰਬਾਨੀ ਅਤੇ ਆਪਣੇ ਸ਼ੁੱਧ ਜੀਵਨ ਰਾਹੀਂ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ। ਅਜਿਹਾ ਅਸੀਂ ਪਵਿੱਤਰ ਆਤਮਾ ਰਾਹੀਂ, ਸੱਚੇ ਪ੍ਰੇਮ ਰਾਹੀਂ ਦਰਸ਼ਾਉਂਦੇ ਹਾਂ।"
25ਸੱਚ ਬੋਲਕੇ ਅਤੇ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਅਸੀਂ ਆਪਣੇ ਸਹੀ ਜੀਵਨ ਢੰਗ ਨੂੰ ਹਰ ਚੀਜ਼ ਦੇ ਖਿਲਾਫ਼ ਰੱਖਿਆ ਕਰਨ ਲਈ ਵਰਤਦੇ ਹਾਂ।"

26ਕੁਝ ਲੋਕ ਸਾਡਾ ਸਤਿਕਾਰ ਕਰਦੇ ਹਨ, ਪਰ ਦੂਸਰੇ ਲੋਕ ਸਾਡਾ ਨਿਰਾਦਰ ਕਰਦੇ ਹਨ। ਕੁਝ ਲੋਕ ਸਾਡੇ ਬਾਰੇ ਭਲੀਆਂ ਗੱਲਾਂ ਕਹਿੰਦੇ ਹਨ, ਦੂਸਰੇ ਲੋਕ ਮੰਦਿਆਂ ਗੱਲਾਂ ਬੋਲਦੇ ਹਨ। ਕੁਝ ਲੋਕ ਆਖਦੇ ਹਨ ਕਿ ਅਸੀਂ ਝੂਠੇ ਹਾਂ ਪਰ ਅਸੀਂ ਸੱਚ ਬੋਲਦੇ ਹਾਂ।"
27ਕੁਝ ਲੋਕਾਂ ਵੱਲੋਂ ਸਾਨੂੰ ਅਗਿਆਤ ਸਮਝਿਆ ਜਾਂਦਾ ਹੈ, ਜਦਕਿ ਅਸੀਂ ਚੰਗੀ ਤਰ੍ਹਾਂ ਪ੍ਰਸਿੱਧ ਹਾਂ। ਸਾਨੂੰ ਮਰੇ ਹੋਏ ਕਰਾਰ ਦਿੱਤਾ ਗਿਆ, ਪਰ ਦੇਖੋ ਅਸੀਂ ਜਿਉਂ ਰਹੇ ਹਾਂ। ਸਾਨੂੰ ਦੁੱਖ ਦਿੱਤੇ ਜਾਂਦੇ ਹਨ ਪਰ ਅਸੀਂ ਮਾਰੇ ਨਹੀਂ ਗਏ।"
You have read 1Corinthians 9
27 verses