Lumina
1John

1John 1

1John 1·Punjabi Bible

1ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉੱਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ।"

2ਅਜਗਰ ਦੀ ਪੂਛ ਨੇ ਅਕਾਸ਼ ਵਿੱਚੋਂ ਇੱਕ ਤਿਹਾਈ ਤਾਰੇ ਕੱਢ ਲਏ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਗਿਆ ਅਤੇ ਉਸ ਔਰਤ ਅੱਗੇ ਖਲੋ ਗਿਆ ਜੋ ਜਨਮ ਦੇਣ ਵਾਲੀ ਸੀ। ਜਿਵੇਂ ਹੀ ਉਹ ਬੱਚਾ ਪੈਦਾ ਹੋਵੇ ਅਜਗਰ ਉਸ ਔਰਤ ਦੇ ਬੱਚੇ ਨੂੰ ਨਿਗਲ ਜਾਣਾ ਚਾਹੁੰਦਾ ਸੀ।"

3ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੇ ਡੰਡੇ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰੇਗਾ। ਅਤੇ ਉਸ ਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸ ਦੇ ਤਖਤ ਕੋਲ ਲਿਜਾਇਆ ਗਿਆ।"

4ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸ ਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ।"

5ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।"

1John 1 illustration - 1John Chapter 1

6ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸ ਦੇ ਦੂਤਾਂ ਨੇ ਸਵਰਗ ਵਿੱਚਲੀ ਆਪਣੀ ਥਾਂ ਗਵਾ ਲਈ।"

7ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।"

8ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ।"

9ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।"

10ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਆ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸ ਦੇ ਪਾਸ ਬਹੁਤਾ ਸਮਾਂ ਨਹੀਂ ਹੈ।”"

Chapter Complete

You have read 1John 1

10 verses