Lumina
1John

1John 3

1John 3·Punjabi Bible

1ਤਿੰਨ ਦੂਤ ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂ – ਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ।"

2ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸ ਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਆਂ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸ ਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।”"

3ਫ਼ਿਰ ਪਹਿਲੇ ਦੂਤ ਦੇ ਪਿੱਛੇ ਦੂਸਰਾ ਦੂਤ ਆਇਆ ਅਤੇ ਉਸ ਨੇ ਆਖਿਆ, “ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨ ਨਗਰੀ ਤਬਾਹ ਹੋ ਚੁੱਕੀ ਹੈ। ਉਸ ਨੇ ਹੀ ਸਾਰੀਆਂ ਕੌਮਾਂ ਨੂੰ ਆਪਣੀ ਬਦਕਾਰੀ ਦੀ ਮੈਅ ਪੀਣ ਅਤੇ ਪਰਮੇਸ਼ੁਰ ਦੇ ਗੁੱਸੇ ਨੂੰ ਪਿਲਾਇਆ।”"

4ਦੋਨਾਂ ਦੂਤਾਂ ਦੇ ਪਿੱਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ।"

5ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਹਮਣੇ ਕਸ਼ਟ ਦਿੱਤੇ ਜਾਣਗੇ।"

1John 3 illustration - 1John Chapter 3

6ਅਤੇ ਉਨ੍ਹਾਂ ਦੀ ਬਲਦੀ ਹੋਈ ਪੀੜਾ ਦਾ ਧੂੰਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਲੋਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹੜੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸ ਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।”"

7ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਵਿਸ਼ਵਾਸੀਆਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ।"

8ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਇਸ ਨੂੰ ਲਿਖੋ; ਧੰਨ ਹਨ ਉਹ ਲੋਕ ਜਿਹੜੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।” ਆਤਮਾ ਆਖਦਾ, “ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰੜੇ ਕੰਮ ਤੋਂ ਅਰਾਮ ਪਾਉਣਗੇ। ਜਿਹੜੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।”"

9ਧਰਤੀ ਦੀ ਵਾਢੀ ਹੁੰਦੀ ਹੈ ਮੈਂ ਤੱਕਿਆ ਅਤੇ ਮੇਰੇ ਅੱਗੇ ਇੱਕ ਚਿੱਟਾ ਬੱਦਲ ਸੀ। ਉਸ ਚਿੱਟੇ ਬੱਦਲ ਉੱਪਰ ਉਹ ਬੈਠਾ ਸੀ ਜਿਹੜਾ ਮਨੁੱਖ ਦੇ ਪੁੱਤਰ ਵਰਗਾ ਜਾਪਦਾ ਸੀ। ਉਸ ਦੇ ਸਿਰ ਤੇ ਸੁਨਿਹਰੀ ਤਾਜ ਸੀ ਅਤੇ ਉਸ ਦੇ ਹੱਥ ਵਿੱਚ ਤਿੱਖੀ ਦਾਤਰੀ ਸੀ।"

10ਫ਼ੇਰ ਇੱਕ ਹੋਰ ਦੂਤ ਮੰਦਰ ਵਿੱਚੋਂ ਬਾਹਰ ਆਇਆ। ਇਸ ਦੂਤ ਨੇ ਉਸ ਨੂੰ ਜਿਹੜਾ ਬੱਦਲ ਉੱਤੇ ਬੈਠਾ ਸੀ ਇੱਕ ਨੂੰ ਉੱਚੀ ਅਵਾਜ਼ ਵਿੱਚ ਆਖਿਆ, “ਆਪਣੀ ਦਾਤਰੀ ਲੈ ਅਤੇ ਧਰਤੀ ਦੀ ਫ਼ਸਲ ਇਕੱਠੀ ਕਰ। ਵਾਢੀ ਦਾ ਵੇਲਾ ਆ ਗਿਆ ਹੈ। ਧਰਤੀ ਦਾ ਫ਼ਲ ਪੱਕ ਚੁੱਕਿਆ ਹੈ।”"

1John 3 illustration - 1John Chapter 3

11ਫ਼ਿਰ ਉਸ ਨੇ ਜਿਹੜਾ ਬੱਦਲ ਉੱਪਰ ਬੈਠਾ ਸੀ, ਆਪਣੀ ਦਾਤਰੀ ਧਰਤੀ ਉੱਤੇ ਸੁੱਟ ਦਿੱਤੀ। ਤੁਰੰਤ ਹੀ ਧਰਤੀ ਦੀ ਫ਼ਸਲ ਦੀ ਵਢਾਈ ਹੋ ਗਈ।"

12ਫ਼ੇਰ ਸਵਰਗ ਦੇ ਮੰਦਰ ਵਿੱਚੋਂ ਇੱਕ ਹੋਰ ਦੂਤ ਬਾਹਰ ਆਇਆ। ਇਸ ਦੂਤ ਕੋਲ ਵੀ ਤਿੱਖੀ ਦਾਤਰੀ ਸੀ।"

13ਫ਼ੇਰ ਇੱਕ ਹੋਰ ਦੂਤ ਜੱਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸ ਨੂੰ ਸੱਦਿਆ। ਜਿੱਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, “ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋੜ। ਅੰਗੂਰ ਪੱਕੇ ਹੋਏ ਹਨ।”"

14ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾੜੀ ਵਿੱਚ ਪਾ ਦਿੱਤਾ।"

15ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾੜੀ ਵਿੱਚ ਪੀੜਿਆ ਗਿਆ। ਘੁਲਾੜੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋੜਿਆਂ ਦੇ ਸਿਰਾਂ ਜਿੰਨਾ ਉੱਚਾ ਉੱਠ ਗਿਆ।"

1John 3 illustration - 1John Chapter 3

16ਆਖਰੀ ਪਲੇਗ ਦੇ ਨਾਲ ਦੂਤ ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉੱਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂ ਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁੱਕ ਜਾਵੇਗਾ।"

17ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸ ਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹੜੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ।"

18ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।"

19ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪੱਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹੜੀਆਂ ਸਹੀ ਹਨ।”"

20ਇਸ ਤੋਂ ਮਗਰੋਂ ਮੈਂ ਸਵਰਗ ਵਿੱਚ ਮੰਦਰ ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ ਦੇਖਿਆ। ਮੰਦਰ ਖੁੱਲ੍ਹਾ ਸੀ।"

1John 3 illustration - 1John Chapter 3

21ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ।"

22ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹੜਾ ਸਦਾ ਜੀਵਤ ਹੈ।"

23ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂੰਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸੱਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ।"

24ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਕਟੋਰੇ ਫ਼ੇਰ ਮੈਂ ਮੰਦਰ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਸੱਤਾਂ ਦੂਤਾਂ ਨੂੰ ਆਖਿਆ, “ਜਾਓ ਅਤੇ ਪਰਮੇਸ਼ੁਰ ਦੇ ਕਰੋਧ ਨਾਲ ਭਰੇ ਸੱਤਾਂ ਕਟੋਰਿਆਂ ਨੂੰ ਧਰਤੀ ਉੱਤੇ ਡੋਲ੍ਹ ਦਿਓ।”"

Chapter Complete

You have read 1John 3

24 verses