Lumina
1Kings

Solomon Made King

1Kings 1·Punjabi Bible

1ਸੁਲੇਮਾਨ ਦੀ ਸਿਆਣਪ ਪਰਮੇਸ਼ੁਰ ਨੇ ਸੁਲੇਮਾਨ ਨੂੰ ਕੁਝ ਵੱਧੇਰੇ ਹੀ ਸਿਆਣਪ ਅਤੇ ਸੂਝ ਦਿੱਤੀ, ਅਤੇ ਗਿਆਨ ਦਿੱਤਾ ਜੋ ਸਮੁੰਦਰ ਕਿਨਾਰੇ ਦੀ ਰੇਤੇ ਦੀ ਤਰ੍ਹਾਂ ਮਿਣਿਆ ਨਹੀਂ ਜਾ ਸੱਕਦਾ ਸੀ।"

2ਸੁਲੇਮਾਨ ਕੋਲ ਪੂਰਬ ਵਿੱਚਲੇ ਸਾਰੇ ਲੋਕਾਂ ਨਾਲੋਂ ਵੱਧੇਰੇ ਸਿਆਣਪ ਸੀ। ਉਹ ਮਿਸਰ ਵਿੱਚਲੇ ਸਾਰੇ ਸਿਆਣੇ ਲੋਕਾਂ ਨਾਲੋ ਵੱਧੇਰੇ ਸਿਆਣਾ ਸੀ।"

3ਉਹ ਧਰਤੀ ਦੇ ਕਿਸੇ ਵੀ ਮਨੁੱਖ ਤੋਂ ਕਿਤੇ ਵੱਧ ਸਿਆਣਾ ਸੀ, ਉਹ ਏਥਾਨ ਅਜ਼ਰਾਹੀ ਅਤੇ ਹੇਮਾਨ ਅਤੇ ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਵੀ ਕਿਤੇ ਵੱਧ ਬੁੱਧੀਮਾਨ ਸੀ ਅਤੇ ਉਸਦਾ ਨਾਉਂ ਆਲੇ-ਦੁਆਲੇ ਇਸਰਾਏਲ ਦੇ ਅਤੇ ਯਹੂਦਾਹ ਵਿੱਚ ਸਾਰਿਆਂ ਵਿੱਚੋਂ ਮਹਾਨ ਸੀ ਅਤੇ ਪ੍ਰਸਿੱਧ ਸੀ।"

4ਆਪਣੇ ਜੀਵਨ ਕਾਲ ਵਿੱਚ ਸੁਲੇਮਾਨ ਨੇ 3,000 ਕਹਾਉਤਾਂ ਰਚੀਆਂ ਅਤੇ 1,005 ਗੀਤਾਂ ਦੀ ਰਚਨਾ ਕੀਤੀ।"

5ਸੁਲੇਮਾਨ ਨੂੰ ਪ੍ਰਕਿਰਤੀ ਬਾਰੇ ਵੀ ਬੜਾ ਗਿਆਨ ਸੀ। ਉਸ ਨੇ ਹਰ ਤਰ੍ਹਾਂ ਦੇ ਪੌਦਿਆਂ ਅਤੇ ਰੁੱਖਾਂ ਬਾਰੇ, ਲਬਾਲੋਨ ਦੇ ਦਿਆਰ ਦੇ ਰੁੱਖਾਂ ਤੋਂ ਲੈ ਕੇ ਕੰਧਾਂ ਉੱਤੇ ਉਗਦੀਆਂ ਛੋਟੀਆਂ ਵੇਲਾਂ ਤਾਈਂ ਸਮਝਾਇਆ। ਉਸ ਨੇ ਜਾਨਵਰਾਂ, ਪੰਛੀਆਂ, ਰੀਂਗਣ ਵਾਲੇ ਜੀਵਾਂ ਅਤੇ ਮੱਛੀਆਂ ਬਾਰੇ ਸਮਝਾਇਆ।"

1Kings 1 illustration - 1Kings Chapter 1

6ਦੂਰ-ਦੂਰ ਦੇ ਰਾਜਾਂ ਤੋਂ ਲੋਕ ਸੁਲੇਮਾਨ ਦੀ ਸਿਆਣਪ ਦੀਆਂ ਗੱਲਾਂ ਸੁਣਨ ਅਤੇ ਉਸਤੋਂ ਗਿਆਨ ਲੈਣ ਆਉਂਦੇ। ਸਭ ਰਾਜਾਂ ਦੇ ਰਾਜੇ ਆਪਣੇ ਸਿਆਣੇ ਲੋਕਾਂ ਨੂੰ ਸੁਲੇਮਾਨ ਪਾਤਸ਼ਾਹ ਦੀ ਸਿਆਣਪ ਤੇ ਗਿਆਨ ਭਰਪੂਰ ਪ੍ਰਵਚਨਾਂ ਨੂੰ ਸੁਣਨ ਲਈ ਭੇਜਦੇ।"

7ਸੁਲੇਮਾਨ, ਮੰਦਰ ਨੂੰ ਉਸਾਰਦਾ ਸੂਰ ਦਾ ਰਾਜਾ ਹੀਰਾਮ ਸੀ, ਅਤੇ ਹਮੇਸ਼ਾ ਦਾਊਦ ਦਾ ਮਿੱਤਰ ਰਿਹਾ। ਜਦੋਂ ਉਸ ਨੇ ਸੁਣਿਆ ਕਿ ਦਾਊਦ ਤੋਂ ਬਾਅਦ ਉਸਦਾ ਪੁੱਤਰ ਸੁਲੇਮਾਨ ਪਾਤਸ਼ਾਹ ਬਣ ਗਿਆ ਹੈ ਤਾਂ ਉਸ ਨੇ ਅਪਣੇ ਸੇਵਕਾਂ ਨੂੰ ਸੁਲੇਮਾਨ ਕੋਲ ਭੇਜਿਆ।"

8ਤਾਂ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਰਾਜੇ ਨੂੰ ਇਉਂ ਆਖਿਆ:"

9“ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸੱਕਿਆ, ਕਿਉਂ ਜੋ ਉਹ ਆਪਣੇ ਆਲੇ-ਦੁਆਲੇ ਲੜਾਈਆਂ ’ਚ ਘਿਰਿਆ ਰਿਹਾ। ਉਹ ਉਨੀਂ ਦੇਰ ਲੜਾਈਆਂ ਲੜਦਾ ਰਿਹਾ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਸ ਦੇ ਪੈਰਾਂ ਹੇਠ ਨਾ ਕੀਤਾ।"

10ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓ ਆਰਾਮ ਦਿੱਤਾ ਹੈ ਕਿਉਂ ਜੋ ਹੁਣ ਨਾ ਕੋਈ ਮੇਰਾ ਵਿਰੋਧੀ ਹੈ ਅਤੇ ਨਾ ਹੀ ਹੁਣ ਕੋਈ ਖਤਰਾ ਹੈ।"

1Kings 1 illustration - 1Kings Chapter 1

11“ਯਹੋਵਾਹ ਨੇ ਮੇਰੇ ਪਿਤਾ ਦਾਊਦ ਨਾਲ ਇਕਰਾਰ ਕਰਕੇ ਆਖਿਆ ਸੀ, ‘ਮੈਂ ਤੇਰੇ ਉਪਰੰਤ ਤੇਰੇ ਪੁੱਤਰ ਨੂੰ ਪਾਤਸ਼ਾਹ ਠਹਿਰਾਵਾਂਗਾ ਅਤੇ ਉਹ ਮੈਨੂੰ ਸਤਿਕਾਰਨ ਲਈ ਇੱਕ ਮੰਦਰ ਦਾ ਨਿਰਮਾਣ ਕਰੇਗਾ।’ ਹੁਣ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਸਤਿਕਾਰ ਕਰਨ ਲਈ ਉਸ ਮੰਦਰ ਦਾ ਨਿਰਮਾਣ ਕਰਨ ਦੀ ਵਿਉਂਤ ਬਣਾਈ ਹੈ।"

12ਇਸ ਲਈ ਮੈਂ ਤੇਰੀ ਮਦਦ ਚਾਹੁੰਦਾ ਹਾਂ। ਕਿਰਪਾ ਕਰਕੇ ਤੂੰ ਆਪਣੇ ਸੇਵਕਾਂ ਨੂੰ ਲਬਾਨੋਨ ਭੇਜ ਓੱਥੇ ਉਹ ਮੇਰੇ ਲਈ ਦਿਆਰ ਦੇ ਰੁੱਖ ਵੱਢਣ। ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਕੰਮ ਕਰਨਗੇ। ਜੋ ਮਜਦੂਰੀ ਤੂੰ ਆਪਣੇ ਸੇਵਕਾਂ ਲਈ ਠਹਿਰਾਵੇਂਗਾ ਮੈਂ ਅਦਾ ਕਰਾਂਗਾ। ਮੇਰੇ ਤਰਖਾਣ ਸਿਦੋਨ ਦੇ ਤਰਖਾਣਾਂ ਜਿੰਨੇ ਕੁਸ਼ਲ ਨਹੀਂ ਹਨ।”"

13ਜਦੋਂ ਹੀਰਾਮ ਨੇ ਸੁਲੇਮਾਨ ਦਾ ਆਖਿਆ ਸੁਣਿਆ, ਤਾਂ ਉਹ ਬੜਾ ਖੁਸ਼ ਸੀ। ਅਤੇ ਕਿਹਾ, “ਅੱਜ, ਮੈਂ ਯਹੋਵਾਹ ਦਾ, ਦਾਊਦ ਨੂੰ ਇਸ ਮਹਾਨ ਕੌਮ ਉੱਤੇ ਸ਼ਾਸਨ ਕਰਨ ਲਈ ਅਜਿਹਾ ਸਿਆਣਾ ਪੁੱਤਰ ਦੇਣ ਲਈ ਧੰਨਵਾਦ ਕਰਦਾ ਹਾਂ।”"

14ਤਦ ਹੀਰਾਮ ਨੇ ਸੁਲੇਮਾਨ ਨੂੰ ਇੱਕ ਸੁਨੇਹਾ ਭੇਜਿਆ ਅਤੇ ਆਖਿਆ, “ਜੋ ਤੂੰ ਮੈਥੋਂ ਮੰਗਿਆ ਮੈਂ ਸੁਣ ਲਿਆ ਹੈ। ਮੈਂ ਤੈਨੂੰ ਲੋੜੀਂਦੇ ਦਿਆਰ ਅਤੇ ਚੀਲ ਦੀਆਂ ਸ਼ਤੀਰਾਂ ਦੇਵਾਂਗਾ।"

15ਮੇਰੇ ਨੌਕਰ ਲਬਾਨੋਨ ਤੋਂ ਸਮੁੰਦਰ ਤੀਕ ਲੱਕੜ ਲਿਆਉਣਗੇ। ਫ਼ਿਰ ਮੈਂ ਉਨ੍ਹਾਂ ਨੂੰ ਇਕੱਠੀਆਂ ਬੰਨ੍ਹਵਾ ਕੇ ਜਿਸ ਥਾਂ ਤੇ ਤੂੰ ਚਾਹੇਂ ਉੱਥੇ ਪਹੁੰਚਦਾ ਕਰ ਦੇਵਾਂਗਾ। ਉਥੇ ਮੈਂ ਉਨ੍ਹਾਂ ਨੂੰ ਤੋੜ ਦਿਵਾਂਗਾ ਤਾਂ ਜੋ ਤੂੰ ਉਹ ਦਰੱਖਤ ਪ੍ਰਾਪਤ ਕਰ ਸੱਕੇਂ। ਬਦਲੇ ’ਚ, ਤੂੰ ਮੈਨੂੰ ਮੇਰੇ ਮਹਿਲ ਲਈ ਲੋੜੀਂਦੇ ਭੋਜਨ ਦੀ ਪੂਰਤੀ ਕਰੇਂਗਾ।”"

1Kings 1 illustration - 1Kings Chapter 1

16ਹੀਰਾਮ ਨੇ ਸੁਲੇਮਾਨ ਨੂੰ ਦਿਆਰ ਅਤੇ ਚੀਲ ਕੇ ਰੁੱਖ ਉਸਦੀ ਜਰੂਰਤ ਅਨੁਸਾਰ ਦਿੱਤੇ।"

17ਸੁਲੇਮਾਨ ਨੇ 12,000 ਬੁਸ਼ਲ ਕਣਕ ਅਤੇ 12,000 ਗੈਲਣ ਸ਼ੁੱਧ ਜ਼ੈਤੂਨ ਦਾ ਤੇਲ ਹੀਰਾਮ ਨੂੰ ਉਸ ਦੇ ਪਰਿਵਾਰ ਦੇ ਵਰਤੋਂ ਲਈ ਹਰ ਸਾਲ ਭੇਜਦਾ ਹੁੰਦਾ ਸੀ।"

18ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਦਿੱਤੀ ਜਿਵੇਂ ਉਸ ਨੇ ਉਸ ਨਾਲ ਇਕਰਾਰ ਕੀਤਾ ਸੀ, ਅਤੇ ਇਉਂ ਹੀਰਾਮ ਅਤੇ ਸੁਲੇਮਾਨ ਆਪਸ ਵਿੱਚ ਸ਼ਾਂਤੀ ਵਿੱਚ ਸਨ। ਇਨ੍ਹਾਂ ਦੋਨਾਂ ਪਾਤਸ਼ਾਹਾਂ ਨੇ ਆਪਸ ਵਿੱਚਕਾਰ ਸੰਧੀ ਕੀਤੀ ਹੋਈ ਸੀ।"

19ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਵਿੱਚੋਂ 30,000 ਮਨੁੱਖਾਂ ਨੂੰ ਆਪਣੇ ਕੰਮ ਵਿੱਚ ਮਦਦ ਲਈ ਮਜ਼ਬੂਰ ਕੀਤਾ।"

20ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਸਾਰੇ ਮਨੁੱਖਾਂ ਦੇ ਮੁਖੀਆ ਅਦੋਨੀਰਾਮ ਨੂੰ ਠਹਰਾਇਆ। ਸੁਲੇਮਾਨ ਨੇ ਇਨ੍ਹਾਂ 30,000 ਮਨੁੱਖਾਂ ਨੂੰ ਤਿੰਨਾਂ ਟੁਕੜੀਆਂ ਵਿੱਚ ਵੰਡਿਆ। ਹਰ ਧੜੇ ਵਿੱਚ 10,000 ਆਦਮੀ ਰੱਖੇ। ਹਰ ਧੜਾ ਇੱਕ ਮਹੀਨੇ ਲਈ ਲਬਾਨੋਨ ਵਿੱਚ ਕੰਮ ਕਰਦਾ ਅਤੇ ਫ਼ਿਰ ਦੋ ਮਹੀਨਿਆਂ ਲਈ ਘਰ ਨੂੰ ਜਾਂਦਾ।"

1Kings 1 illustration - 1Kings Chapter 1

21ਸੁਲੇਮਾਨ ਨੇ 80,000 ਆਦਮੀਆਂ ਨੂੰ ਪਹਾੜੀ ਇਲਾਕੇ ਵਿੱਚ ਕੰਮ ਲਾਇਆ ਜਿਹੜੇ ਕਿ ਪਹਾੜੀ ਚੱਟਾਨਾਂ ਨੂੰ ਕੱਟਣ ਦਾ ਕੰਮ ਕਰਦੇ ਸਨ ਅਤੇ 70,000 ਉਹ ਕਾਮੇ ਸਨ ਜਿਹੜੇ ਕਿ ਉਸ ਪੱਥਰ ਨੂੰ ਢੋਁਦੇ ਸਨ।"

223,300 ਕਰਮਚਾਰੀ ਕੰਮ ਕਰ ਰਹੇ ਲੋਕਾਂ ਦੀ ਨਿਗਰਾਨੀ ਕਰਨ ਲਈ ਰੱਖੇ ਗਏ ਸਨ।"

23ਸੁਲੇਮਾਨ ਪਾਤਸ਼ਾਹ ਨੇ ਮੰਦਰ ਦੀ ਨੀਹ ਲਈ ਉਨ੍ਹਾਂ ਨੂੰ ਵੱਡੇ ਅਤੇ ਵੱਧੀਆ ਕਿਸਮ ਦੇ ਪੱਥਰ ਕੱਟਣ ਲਈ ਕਿਹਾ ਸੀ। ਇਹ ਪੱਥਰ ਧਿਆਨ ਨਾਲ ਕੱਟੇ ਗਏ ਸਨ।"

24ਤਾਂ ਸੁਲੇਮਾਨ ਅਤੇ ਹੀਰਾਮ ਦੇ ਆਦਮੀਆਂ ਅਤੇ ਗਬਿਲੀਆਂ ਦੇ ਆਦਮੀਆਂ ਨੇ ਪੱਥਰ ਨੂੰ ਤਰਾਸ਼ਿਆ। ਅਤੇ ਉਨ੍ਹਾਂ ਨੇ ਮੰਦਰ ਦੀ ਉਸਾਰੀ ਲਈ ਪੱਥਰ ਲੱਕੜ ਦੀਆਂ ਸ਼ਤੀਰਾਂ ਅਤੇ ਤਿਆਰ ਕਰ ਲਏ।"

25ਸੁਲੇਮਾਨ ਦਾ ਮੰਦਰ ਉਸਾਰਣਾ ਇਉਂ ਸੁਲੇਮਾਨ ਨੇ ਮੰਦਰ ਉਸਾਰਨਾ ਸ਼ੁਰੂ ਕਰ ਦਿੱਤਾ। ਇਹ ਇਸਰਾਏਲੀਆਂ ਦੇ ਮਿਸਰ ਨੂੰ ਛੱਡਣ ਤੋਂ 480 ਵਰ੍ਹੇ ਬਾਦ ਹੋਇਆ। ਇਹ ਰਾਜੇ ਸੁਲੇਮਾਨ ਦੇ ਇਸਰਾਏਲ ਉੱਤੇ ਚੌਥੇ ਵਰ੍ਹੇ ਵਿੱਚ ਜ਼ਿਵ ਦੇ ਮਹੀਨੇ ਦੋਰਾਨ, ਵਰ੍ਹੇ ਦੇ ਦੂਸਰੇ ਮਹੀਨੇ ਦੌਰਾਨ ਵਿੱਚ ਸੀ।"

1Kings 1 illustration - 1Kings Chapter 1

26ਇਹ ਮੰਦਰ ਸਾਢੇ 60 ਹੱਥ ਲੰਬਾ, ਸਾਢੇ 20 ਹੱਥ ਚੌੜਾ ਅਤੇ 30 ਹੱਥ ਉੱਚਾ ਸੀ।"

27ਇਸ ਮੰਦਰ ਦਾ ਦਾਲਾਨ ਸਾਢੇ 20 ਹੱਥ ਲੰਬਾ ਅਤੇ ਸਵਾ 10 ਹੱਥ ਚੌੜਾ ਸੀ। ਅਤੇ ਇਹ ਦਾਲਾਨ ਮੰਦਰ ਦੇ ਮੁੱਖ ਭਾਗ ਦੇ ਬਿਲਕੁਲ ਸਾਹਮਣੇ ਪਾਸੇ ਨਿਕਲਦਾ ਸੀ ਅਤੇ ਇਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਬਰਾਬਰ ਸੀ"

28ਇਸਦੀਆਂ ਖਿੜਕੀਆਂ ਬਾਹਰਲੇ ਪਾਸੇ ਨੂੰ ਤੰਗ ਅਤੇ ਅੰਦਰਲੇ ਪਾਸੇ ਵੱਲ ਨੂੰ ਵਡੀਆਂ ਸਨ, ਜਿਹੜੀਆਂ ਕਿ ਜਾਲੀਦਾਰ ਸਨ।"

29ਫ਼ਿਰ ਸੁਲੇਮਾਨ ਨੇ ਮੰਦਰ ਦੀ ਦੀਵਾਰ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ ਮੰਦਰ ਦੇ ਮੁੱਖ ਹਿੱਸੇ ਦੇ ਨਾਲ ਇਹ ਕੋਠੜੀਆਂ ਇੱਕ ਦੂਜੇ ਦੇ ਉੱਪਰ ਤਿੰਨ ਮੰਜ਼ਿਲਾਂ ਬਣਵਾਈਆਂ।"

30ਕਮਰੇ ਮੰਦਰ ਦੀ ਕੰਧ ਨੂੰ ਛੂੰਹਦੇ ਸਨ, ਪਰ ਕੰਧ ਵਿੱਚ ਸ਼ਤੀਰੀਆਂ ਨਹੀਂ ਪਾਈਆਂ ਗਈਆਂ ਸਨ। ਮੰਦਰ ਦੀ ਕੰਧ ਟੀਸੀ ਤੋਂ ਪਤਲੀ ਹੋ ਗਈ, ਤਾਂ ਕਮਰੇ ਦੇ ਇੱਕ ਪਾਸੇ ਦੀ ਕੰਧ ਇਸਦੀ ਹੇਠਲੀ ਕੰਧ ਤੋਂ ਪਤਲੀ ਹੋ ਗਈ। ਹੇਠਲੀ ਮੰਜ਼ਿਲ ਦੇ ਕਮਰੇ 5 ਹੱਥ ਚੌੜੇ, ਪਹਿਲੀ ਮੰਜ਼ਿਲ ਦੇ ਕਮਰੇ 6 ਹੱਥ ਚੌੜੇ ਅਤੇ ਉਤ੍ਤਲੀ ਮੰਜ਼ਿਲ ਦੇ ਕਮਰੇ ਸਾਢੇ 7 ਹੱਥ ਚੌੜੇ ਸਨ।"

1Kings 1 illustration - 1Kings Chapter 1

31ਕਾਮਿਆਂ ਨੇ ਕੰਧਾਂ ਬਨਾਉਣ ਲਈ ਵੱਡੇ ਪੱਥਰ ਦਾ ਇਸਤੇਮਾਲ ਕੀਤਾ, ਪੱਥਰ ਓੱਥੇ ਹੀ ਕੱਟੇ ਗਏ ਸਨ, ਜਿੱਥੇ ਉਹ ਮਿਲੇ ਸਨ। ਇਸ ਲਈ ਮੰਦਰ ਵਿੱਚ ਹਥੌੜੇ, ਕੁਹਾੜੀ ਜਾਂ ਕਿਸੇ ਹੋਰ ਲੋਹੇ ਦੇ ਔਜਾਰ ਦੀ ਆਵਾਜ਼ ਨਹੀਂ ਸੀ।"

32ਹੇਠਲੀ ਮੰਜ਼ਿਲ ਦੇ ਕਮਰਿਆਂ ਦਾ ਪ੍ਰਵੇਸ਼ ਮੰਦਰ ਦੇ ਦੱਖਣੀ ਹਿੱਸੇ ਵੱਲੋਂ ਸੀ ਅਤੇ ਉਸ ਦੇ ਅੰਦਰਲੇ ਪਾਸਿਓ ਪੌੜੀਆਂ ਦੂਜੀ ਮੰਜ਼ਿਲ ਨੂੰ ਅਤੇ ਫ਼ੇਰ ਤੀਜੀ ਮੰਜ਼ਿਲ ਨੂੰ ਜਾਂਦੀਆਂ ਸਨ।"

33ਸੋ ਸੁਲੇਮਾਨ ਨੇ ਮੰਦਰ ਨੂੰ ਇਉਂ ਮੁਕੰਮਲ ਕੀਤਾ ਅਤੇ ਮੰਦਰ ਦੇ ਹਰ ਹਿੱਸੇ ਨੂੰ ਦਿਆਰ ਦੇ ਫ਼ਟਾਂ ਅਤੇ ਸ਼ਤੀਰਾਂ ਨਾਲ ਕੱਜਿਆ।"

34ਸੁਲੇਮਾਨ ਨੇ ਮੰਦਰ ਦੇ ਆਲੇ-ਦੁਆਲੇ ਵੀ ਕਮਰੇ ਬਣਾਏ। ਹਰ ਮੰਜ਼ਿਲ 5 ਹੱਥ ਉੱਚੀ ਸੀ ਅਤੇ ਇਨ੍ਹਾਂ ਕਮਰਿਆਂ ਵਿੱਚਲੀਆਂ ਸ਼ਤੀਰੀਆਂ ਮੰਦਰ ਨੂੰ ਛੁੰਹਦੀਆਂ ਸਨ।"

35ਯਹੋਵਾਹ ਨੇ ਸੁਲੇਮਾਨ ਨੂੰ ਆਖਿਆ,"

1Kings 1 illustration - 1Kings Chapter 1

36“ਜੇਕਰ ਤੂੰ ਮੇਰੇ ਸਾਰੇ ਨਿਆਵਾਂ ਅਤੇ ਬਿਧੀਆਂ ਨੂੰ ਮੰਨੇ, ਮੈਂ ਤੇਰੇ ਲਈ ਇਕਰਾਰ ਨੂੰ ਪੂਰਿਆਂ ਕਰਾਂਗਾ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਸੀ।"

37ਇਸ ਮੰਦਰ ਕਾਰਣ ਜੋ ਤੂੰ ਉਸਾਰ ਰਿਹਾ ਹੈਂ, ਇੱਥੇ ਮੈਂ ਇਸਰਾਏਲ ਦੇ ਲੋਕਾਂ ਦਰਮਿਆਨ ਰਹਾਂਗਾ ਅਤੇ ਮੈਂ ਉਨ੍ਹਾਂ ਨੂੰ ਕਦੇ ਨਹੀਂ ਛੱਡਾਂਗਾ।”"

38ਮੰਦਰ ਬਾਰੇ ਵੇਰਵਾ ਸੋ ਸੁਲੇਮਾਨ ਨੇ ਮੰਦਰ ਬਣਵਾਇਆ ਅਤੇ ਉਸ ਨੂੰ ਸੰਪੂਰਨ ਕੀਤਾ।"

39ਉਸ ਨੇ ਮੰਦਰ ਦੀਆਂ ਅੰਦਰਲੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜ ਨਾਲ ਢੱਕ ਦਿੱਤੀਆਂ ਅਤੇ ਉਸ ਨੇ ਫ਼ਰਸ਼ ਨੂੰ ਸਰੂ ਦੀ ਲੱਕੜ ਨਾਲ ਢੱਕ ਦਿੱਤਾ।"

40ਉਸ ਨੇ ਮੰਦਰ ਦੇ ਪਿੱਛਲੇ ਹਿੱਸੇ ਵਿੱਚ 20 ਹੱਥ ਦਾ ਇੱਕ ਕਮਰਾ ਬਣਵਾਇਆ ਅਤੇ ਇਸ ਕਮਰੇ ਦੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜੇ ਨਾਲ ਢੱਕ ਦਿੱਤੀਆਂ। ਇਸ ਕਮਰੇ ਨੂੰ ਅੱਤ ਪਵਿੱਤਰ ਸਥਾਨ ਹੋਣ ਲਈ ਪਹਿਲਾਂ ਹੀ ਮਿਥਿਆ ਗਿਆ ਸੀ।"

1Kings 1 illustration - 1Kings Chapter 1

41ਇਸ ਅੱਤ ਪਵਿੱਤਰ ਅਸਥਾਨ ਦੇ ਸਾਹਮਣੇ ਮੰਦਰ ਦਾ ਮੁੱਖ ਭਾਗ ਸੀ। ਇਹ ਕਮਰਾ 40 ਹੱਥ ਲੰਬਾ ਸੀ।"

42ਇਸ ਕਮਰੇ ਦੀਆਂ ਦੀਵਾਰਾਂ ਨੂੰ ਦਿਆਰ ਦੇ ਫ਼ਟਾਂ ਨਾਲ ਕੱਜਿਆ ਗਿਆ-ਇਸ ਨਾਲ ਦੀਵਾਰ ਤੇ ਲੱਗੇ ਪੱਥਰ ਨਜ਼ਰ ਨਹੀਂ ਸੀ ਆਉਂਦੇ ਅਤੇ ਇਨ੍ਹਾਂ ਦਿਆਰ ਦੇ ਫਟਾਂ ਉੱਪਰ ਉਨ੍ਹਾਂ ਨੇ ਫੁੱਲ ਵੇਲ-ਬੂਟਿਆਂ ਦੀ ਨਕਾਸ਼ੀ ਕੀਤੀ। ਇਹ ਫ਼ੁੱਲਾਂ ਦੀ ਨਕਾਸ਼ੀ ਤੇ ਵੇਲ ਤੇ ਲੱਗੇ ਫ਼ੁੱਲ ਜਾਰ ਦੀ ਸ਼ਕਲ ਦੇ ਬਣਕੇ ਸੁੱਕੇ ਹੋਏ ਸਖਤ ਫ਼ੁੱਲਾਂ ਦਾ ਪ੍ਰਭਾਵ ਪਾਉਂਦੇ ਸਨ।"

43ਮੰਦਰ ਵਿੱਚ ਅੰਦਰਲੇ ਪਾਸੇ ਵਿੱਚ ਇੱਕ ਕੋਠੜੀ ਸੀ ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸੱਕੇ।"

44ਇਹ ਕਮਰਾ ਸਾਢੇ 20 ਹੱਥ ਲੰਬਾ ਤੇ ਸਾਢੇ 20 ਹੱਥ ਹੀ ਚੌੜਾ ਅਤੇ 20 ਹੱਥ ਉੱਚਾ ਸੀ।"

45ਸੁਲੇਮਾਨ ਨੇ ਇਸ ਕਮਰੇ ਨੂੰ ਸ਼ੁੱਧ ਸੋਨੇ ਨਾਲ ਢੱਕਿਆ। ਉਸ ਨੇ ਕਮਰੇ ਦੇ ਸਾਹਮਣੇ ਇੱਕ ਜਗਵੇਦੀ ਬਣਵਾਈ ਅਤੇ ਇਸ ਨੂੰ ਸੋਨੇ ਨਾਲ ਢੱਕ ਦਿੱਤਾ ਅਤੇ ਇਸਦੇ ਦੁਆਲੇ ਸੋਨੇ ਦੇ ਸੰਗਲ ਪੁਆਏ। ਇਸ ਕਮਰੇ ਵਿੱਚ, ਕਰੂਬੀ ਫਰਿਸਤਿਆਂ ਦੀਆਂ ਦੋ ਮੂਰਤਾਂ ਰੱਖੀਆਂ ਗਈਆਂ ਸਨ ਅਤੇ ਇਨ੍ਹਾਂ ਨੂੰ ਵੀ ਸੋਨੇ ਨਾਲ ਢੱਕਿਆ ਗਿਆ ਸੀ।"

1Kings 1 illustration - 1Kings Chapter 1

46ਇਉਂ ਸਾਰੇ ਦਾ ਸਾਰਾ ਮੰਦਰ ਹੀ ਸੋਨੇ ਨਾਲ ਕੱਜਿਆ ਗਿਆ ਇੱਥੋਂ ਤੱਕ ਕਿ ਅੱਤ ਪਵਿੱਤਰ ਅਸਥਾਨ ਦੇ ਸਾਹਮਣੇ ਜਗਵੇਦੀ ਨੂੰ ਵੀ ਸੋਨੇ ਨਾਲ ਕੱਜਿਆ ਗਿਆ।"

47ਕਾਮਿਆਂ ਨੇ ਵਿੱਚਲੇ ਕਮਰੇ ਵਿੱਚ ਖੰਭਾ ਵਾਲੇ ਦੋ ਕਰੂਬੀ ਫ਼ਰਿਸ਼ਤੇ ਜ਼ੈਤੂਨ ਦੀ ਲੱਕੜ ਤੋਂ ਬਣਾਏ ਜਿਨ੍ਹਾਂ ਨੂੰ ਖੰਭ ਵੀ ਲਾਏ, ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਅਸਥਾਨ ਉੱਪਰ ਰੱਖਿਆ ਗਿਆ। ਹਰ ਦੂਤ ਸਵਾ 5 ਹੱਥ ਲੰਬਾ ਸੀ।"

48ਦੋਵੇਂ ਕਰੂਬੀ ਫਰਿਸ਼ਤੇ ਇੱਕੋ ਨਾਪ ਅਤੇ ਇੱਕੋ ਢੰਗ ਦੇ ਬਣੇ ਹੋਏ ਸਨ। ਹਰੇਕ ਦੇ 5 ਹੱਥ ਲੰਬੇ ਦੋ ਖੰਭ ਸਨ। ਇੱਕ ਖੰਭ ਦੇ ਕੋਨੇ ਤੋਂ ਦੂਜੇ ਤਾਈਂ ਦਾ ਫ਼ਾਸਲਾ 10 ਹੱਥ ਸੀ। ਦੋਵੇਂ ਕਰੂਬੀ ਫ਼ਰਿਸਤੇ 10 ਹੱਥ ਉੱਚੇ ਸਨ।"

49ਉਸ ਨੇ ਦੋਨਾਂ ਕਰੂਬੀ ਫਰਿਸ਼ਤਿਆਂ ਨੂੰ ਮੰਦਰ ਦੇ ਅੰਦਰਲੇ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ। ਇੱਕ ਕਰੂਬੀ ਫਰਿਸ਼ਤੇ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਫਰਿਸ਼ਤੇ ਦਾ ਖੰਭ ਦੂਜੀ ਕੰਧ ਨਾਲ ਲੱਗਿਆ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਮੰਦਰ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।"

50ਅਤੇ ਉਸ ਨੇ ਇਨ੍ਹਾਂ ਦੋਨੋ ਕਰੂਬੀ ਫਰਿਸ਼ਤਿਆਂ ਉੱਤੇ ਵੀ ਸੋਨਾ ਚੜ੍ਹਾਇਆ ਹੋਇਆ ਸੀ।"

1Kings 1 illustration - 1Kings Chapter 1

51ਮੰਦਰ ਦੀਆਂ ਸਾਰੀਆਂ ਦੀਵਾਰਾਂ ਉੱਪਰ ਕਰੂਬੀਆਂ, ਖਜ਼ੂਰਾਂ, ਖਿੜੇ ਹੋਏ ਫ਼ੁੱਲਾਂ ਦੀਆਂ ਮੂਰਤਾਂ ਸਨ ਜੋ ਉਸ ਨੇ ਉਕਰ ਕੇ ਅੰਦਰਲੇ ਵਾਰ ਅਤੇ ਬਾਹਰ ਵਾਰ ਬਣਵਾਈਆਂ ਹੋਈਆਂ ਸਨ।"

52ਅਤੇ ਦੋਨੋ ਕਮਰਿਆਂ ਦੇ ਫ਼ਰਸ਼ਾਂ ਉੱਪਰ ਵੀ ਸੋਨਾ ਚੜ੍ਹਾਇਆ ਹੋਇਆ ਸੀ।"

53ਮਜ਼ਦੂਰਾਂ ਨੇ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਤੋਂ ਬਣਾਏ ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਤੇ ਲਗਾਇਆ। ਦਰਵਾਜ਼ੇ ਦੇ ਦੁਆਲੇ ਫ਼ਰੇਮ ਦੇ ਪੰਜ ਪਾਸੇ ਸਨ।"

Chapter Complete

You have read 1Kings 1

53 verses