Lumina
1Kings

Solomon's Apostasy

1Kings 11·Punjabi Bible

1ਇਹ ਸਭ ਕੁਝ ਇਸ ਲਈ ਵਾਪਰਿਆ ਕਿਉਂ ਕਿ ਯਾਰਾਬੁਆਮ ਨੇ ਅਨੇਕਾਂ ਪਾਪ ਕੀਤੇ ਸਨ ਅਤੇ ਉਸ ਨੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਏ। ਯਾਰਾਬੁਆਮ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਬਹੁਤ ਕ੍ਰੋਧਿਤ ਕੀਤਾ ਸੀ!"

2ਹੋਰ ਜੋ ਕੰਮ ਨਾਦਾਬ ਨੇ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"

3ਸਾਰਾ ਸਮਾਂ ਇਸਰਾਏਲ ਉੱਪਰ ਜਦ ਤੱਕ ਬਆਸ਼ਾ ਨੇ ਰਾਜ ਕੀਤਾ ਵਿੱਚ ਸਾਰਾ ਸਮਾਂ, ਉਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਵਿਰੁੱਧ ਲੜਦਾ ਰਿਹਾ।"

4ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਸਰੇ ਸਾਲ ਅਹੀਯਾਹ ਦਾ ਪੁੱਤਰ ਬਆਸ਼ਾ ਤਿਰਸਾਹ ਵਿੱਚ ਸਾਰੇ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ 24 ਵਰ੍ਹੇ ਰਾਜ ਕੀਤਾ।"

5ਉਸ ਨੇ ਯਹੋਵਾਹ ਦੇ ਅੱਗੇ ਬੁਰੇ ਕੰਮ ਕੀਤੇ ਅਤੇ ਯਾਰਾਬੁਆਮ ਆਪਣੇ ਪਿਤਾ ਦੇ ਬੁਰੇ ਰਾਹਾਂ ਤੇ ਹੀ ਚੱਲਿਆ ਅਤੇ ਉਸ ਦੇ ਪਾਪ ਵਿੱਚ ਜਿਸ ਨਾਲ ਉਸ ਦੇ ਇਸਰਾਏਲ ਨੂੰ ਪਾਪੀ ਬਣਾਇਆ, ਬਸ ਇਨ੍ਹਾਂ ਕੰਮਾਂ ਵਿੱਚ ਹੀ ਲੱਗਾ ਰਿਹਾ।"

1Kings 11 illustration - 1Kings Chapter 11

6ਤਦ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਆਇਆ। ਇਹ ਬਚਨ ਬਆਸ਼ਾ ਦੇ ਵਿਰੁੱਧ ਸੀ ਕਿ,"

7“ਮੈਂ ਤੈਨੂੰ ਹੇਠੋਂ ਧੂੜ ਵਿੱਚੋਂ ਚੁੱਕਿਆ ਅਤੇ ਤੈਨੂੰ ਮੇਰੇ ਲੋਕਾਂ, ਇਸਰਾਏਲੀਆਂ ਉੱਪਰ ਸ਼ਾਸਕ ਬਣਾਇਆ, ਪਰ ਤੂੰ ਯਾਰਾਬੁਆਮ ਦੇ ਨਕਸ਼ੇ ਕਦਮ ਤੇ ਤੁਰਿਆ ਅਤੇ ਮੇਰੇ ਲੋਕਾਂ ਇਸਰਾਏਲੀਆਂ ਤੋਂ ਪਾਪ ਕਰਵਾਇਆ। ਇਉਂ ਉਨ੍ਹਾਂ ਨੇ ਮੈਨੂੰ ਕ੍ਰੋਧਿਤ ਕੀਤਾ।"

8ਇਸ ਲਈ ਮੈਂ ਹੁਣ ਬਆਸ਼ਾ ਅਤੇ ਉਸ ਦੇ ਘਰਾਣੇ ਨੂੰ ਨਾਸ਼ ਕਰ ਦਿਆਂਗਾ। ਮੈਂ ਹੁਣ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਾਂਗ ਨਾਸ ਕਰ ਦਿਆਂਗਾ।"

9ਤੇਰੇ ਪਰਿਵਾਰ ਵਿੱਚ, ਜੇਕਰ ਕੋਈ ਨਗਰ ਵਿੱਚ ਮਰ ਜਾਵੇ, ਉਸਦਾ ਸ਼ਰੀਰ ਕੁਤਿਆਂ ਦੁਆਰਾ ਖਾਧਾ ਜਾਵੇਗਾ ਅਤੇ ਜੇਕਰ ਕੋਈ ਖੇਤਾਂ ਵਿੱਚ ਮਰੇ, ਉਸਦਾ ਸਰੀਰ ਪੰਛੀਆਂ ਦੁਆਰਾ ਖਾਧਾ ਜਾਵੇਗਾ।”"

10ਬਆਸ਼ਾ ਦੇ ਕੀਤੇ ਹੋਰ ਮਹਾਨ ਕਾਰਜ ਅਤੇ ਉਸ ਦੀਆਂ ਸਫ਼ਲਤਾਵਾਂ ਬਾਰੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।"

1Kings 11 illustration - 1Kings Chapter 11

11ਬਆਸ਼ਾ ਮਰਿਆ ਤਾਂ ਤਿਰਸਾਹ ਵਿੱਚ ਦਬਿਆ ਗਿਆ ਅਤੇ ਉਸ ਬਾਦ ਉਸਦਾ ਪੁੱਤਰ ਏਲਾਹ ਰਾਜ ਕਰਨ ਲੱਗਾ।"

12ਤਾਂ ਯਹੋਵਾਹ ਨੇ ਯੇਹੂ ਨਬੀ ਨੂੰ ਕਰਕੇ ਸੰਦੇਸ਼ ਦਿੱਤਾ। ਇਹ ਸੰਦੇਸ਼ ਬਆਸ਼ਾ ਅਤੇ ਉਸ ਦੇ ਘਰਾਣੇ ਵਿਰੁੱਧ ਸੀ। ਬਆਸ਼ਾ ਨੇ ਯਹੋਵਾਹ ਦੇ ਖਿਲਾਫ਼ ਬਹੁਤ ਬਦੀ ਕੀਤੀ ਸੀ ਜਿਸ ਨਾਲ ਯਹੋਵਾਹ ਬਹੁਤ ਕ੍ਰੋਧਿਤ ਸੀ। ਬਆਸ਼ਾ ਨੇ ਵੀ ਉਹੀ ਕੁਝ ਕੀਤਾ ਜੋ ਕੁਝ ਉਸਤੋਂ ਪਹਿਲਾਂ ਯਾਰਾਬੁਆਮ ਦੇ ਘਰਾਣੇ ਨੇ ਕੀਤਾ ਸੀ। ਯਹੋਵਾਹ ਇਸ ਲਈ ਵੀ ਕ੍ਰੋਧਿਤ ਸੀ ਕਿਉਂ ਕਿ ਬਆਸ਼ਾ ਨੇ ਯਾਰਾਬੁਆਮ ਦੇ ਸਾਰੇ ਪਰਿਵਾਰ ਨੂੰ ਮਾਰ ਸੁੱਟਿਆ ਸੀ।"

13ਇਸਰਾਏਲ ਦਾ ਪਾਤਸ਼ਾਹ, ਏਲਾਹ ਆਸਾ ਦੇ ਯਹੂਦਾਹ ਵਿੱਚ 26 ਵੇਂ ਵਰ੍ਹੇ ਦੌਰਾਨ, ਏਲਾਹ ਇਸਰਾਏਲ ਦਾ ਪਾਤਸ਼ਾਹ ਬਣਿਆ। ਏਲਾਹ ਬਆਸ਼ਾ ਦਾ ਪੁੱਤਰ ਸੀ ਅਤੇ ਉਸ ਨੇ ਤਿਰਸਾਹ ਵਿੱਚ ਦੋ ਸਾਲ ਸ਼ਾਸਨ ਕੀਤਾ।"

14ਜ਼ਿਮਰੀ ਏਲਾਹ ਪਾਤਸ਼ਾਹ ਦੇ ਅਫ਼ਸਰਾਂ ਵਿੱਚੋਂ ਇੱਕ ਸੀ ਅਤੇ ਪਾਤਸ਼ਾਹ ਦੇ ਅੱਧੇ ਰੱਥਾਂ ਉੱਪਰ ਹੁਕਮ ਕਰਦਾ ਸੀ, ਪਰ ਜ਼ਿਮਰੀ ਨੇ ਏਲਾਹ ਦੇ ਵਿਰੁੱਧ ਵਿਉਂਤ ਬਨਾਉਣੀ ਸ਼ੁਰੂ ਕੀਤੀ। ਏਲਾਹ ਪਾਤਸ਼ਾਹ ਤਿਰਸਾਹ ਵਿਖੇ ਅਰਸਾ ਦੇ ਘਰ ਵਿੱਚ ਸੀ, ਪੀਕੇ ਸ਼ਰਾਬੀ ਹੋ ਰਿਹਾ ਸੀ ਤੇ ਅਰਸਾ ਤਿਰਸਾਹ ਵਿੱਚ ਉਸ ਦੇ ਮਹਿਲ ਦਾ ਇੰਚਾਰਜ ਸੀ।"

15ਜ਼ਿਮਰੀ ਉਸ ਘਰ ਵਿੱਚ ਗਿਆ ਅਤੇ ਜਾਕੇ ਏਲਾਹ ਪਾਤਸ਼ਾਹ ਦੀ ਹਤਿਆ ਕਰ ਦਿੱਤੀ। ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ 27 ਵੇਂ ਵਰ੍ਹੇ ਵਿੱਚ ਹੋਇਆ ਅਤੇ ਇਉਂ ਏਲਾਹ ਤੋਂ ਬਾਅਦ ਜ਼ਿਮਰੀ ਰਾਜ ਕਰਨ ਲੱਗ ਪਿਆ।"

1Kings 11 illustration - 1Kings Chapter 11

16ਇਸਰਾਏਲ ਦਾ ਪਾਤਸ਼ਾਹ, ਜ਼ਿਮਰੀ ਜਦੋਂ ਜ਼ਿਮਰੀ ਰਾਜ ਕਰਨ ਲੱਗ ਪਿਆ ਤਾਂ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਦੀ ਹਤਿਆ ਕਰ ਦਿੱਤੀ। ਉਸ ਨੇ ਬਆਸ਼ਾ ਦੇ ਪਰਿਵਾਰ ਦਾ ਇੱਕ ਵੀ ਬੰਦਾ ਜਿਉਂਦਾ ਨਾ ਛੱਡਿਆ। ਜ਼ਿਮਰੀ ਨੇ ਬਆਸ਼ਾ ਦੇ ਦੋਸਤਾਂ-ਮਿੱਤਰਾਂ ਨੂੰ ਵੀ ਵੱਢ ਸੁੱਟਿਆ।"

17ਇਉਂ ਜ਼ਿਮਰੀ ਨੇ ਬਆਸ਼ਾ ਦੇ ਪਰਿਵਾਰ ਨੂੰ ਖਤਮ ਕਰ ਦਿੱਤਾ। ਇਹ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਯੇਹੂ ਨਬੀ ਨੂੰ ਆਖਿਆ ਸੀ, ਜੋ ਬਆਸ਼ਾ ਦੇ ਖਿਲਾਫ਼ ਬੋਲਿਆ ਸੀ।"

18ਇਹ ਸਭ ਕੁਝ ਬਆਸ਼ਾ ਅਤੇ ਏਲਾਹ ਦੇ ਪਾਪਾਂ ਕਾਰਣ ਹੋਇਆ। ਉਨ੍ਹਾਂ ਨੇ ਖੁਦ ਹੀ ਪਾਪ ਨਹੀਂ ਕੀਤੇ ਸਗੋਂ ਇਸਰਾਏਲ ਤੋਂ ਵੀ ਪਾਪ ਕਰਵਾਏ। ਯਹੋਵਾਹ ਉਨ੍ਹਾਂ ਦੇ ਬੁੱਤਾਂ ਕਾਰਣ ਕ੍ਰੋਧਿਤ ਹੋ ਗਿਆ।"

19ਹੋਰ ਜੋ ਕੰਮ ਏਲਾਹ ਨੇ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"

20ਯਹੂਦਾਹ ਦੇ ਪਾਤਸ਼ਾਹ ਆਸਾ ਦੇ 27ਵੇਂ ਵਰ੍ਹੇ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਤੇ ਉਸ ਦੌਰਾਨ ਇਹ ਕੁਝ ਵਾਪਰਿਆ: ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿਰੁੱਧ ਡੇਰੇ ਲਾਏ ਹੋਏ ਸਨ। ਉਹ ਜੰਗ ਲਈ ਤਿਆਰ ਸਨ।"

1Kings 11 illustration - 1Kings Chapter 11

21ਡੇਰੇ ਵਿੱਚ ਲੋਕਾਂ ਨੂੰ ਖਬਰ ਮਿਲੀ ਕਿ ਜ਼ਿਮਰੀ ਨੇ ਰਾਜੇ ਦੇ ਖਿਲਾਫ਼ ਸਾਜ਼ਿਸ਼ ਕਰਕੇ ਉਸ ਨੂੰ ਮਾਰ ਦਿੱਤਾ। ਤਾਂ ਸਾਰੇ ਇਸਰਾਏਲ ਨੇ ਫੌਜ ਦੇ ਸਿਪਹਸਾਲਾਰ ਆਮਾਰੀ ਨੂੰ ਇਸਰਾਏਲ ਦੇ ਰਾਜੇ ਵਜੋਂ ਚੁਣ ਲਿਆ।"

22ਤਦ ਆਮਰੀ ਨੇ ਸਾਰੇ ਇਸਰਾਏਲ ਸਮੇਤ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ।"

23ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਤੇ ਉਨ੍ਹਾਂ ਕਬਜ਼ਾ ਕਰ ਲਿਆ ਹੈ ਤਾਂ ਉਸ ਨੇ ਪਾਤਸ਼ਾਹ ਦੇ ਮਹਿਲ ਦੇ ਕਿਲੇ ਵਿੱਚ ਜਾਕੇ, ਮਹਿਲ ਨੂੰ ਅੱਗ ਲਾਕੇ ਆਪਣੇ ਆਪ ਨੂੰ ਸਾੜ ਲਿਆ।"

24ਇਹ ਸਭ ਜ਼ਿਮਰੀ ਦੇ ਪਾਪਾਂ ਕਾਰਣ ਹੋਇਆ ਜੋ ਉਸ ਨੇ ਕੀਤੇ। ਜੋ ਯਹੋਵਾਹ ਦੇ ਹੁਕਮ ਦੇ ਵਿੁਰੱਧ ਉਸ ਨੇ ਪਾਪ ਕੀਤੇ। ਉਸ ਨੇ ਵੀ ਉਵੇਂ ਹੀ ਬਦੀ ਕੀਤੀ ਜਿਵੇਂ ਯਾਰਾਬੁਆਮ ਨੇ ਅਤੇ ਯਾਰਾਬੁਆਮ ਨੇ ਇਸਰਾਏਲ ਦੇ ਲੋਕਾਂ ਤੋਂ ਵੀ ਪਾਪ ਕਰਵਾਏ।"

25ਜ਼ਿਮਰੀ ਦੀਆਂ ਬਾਕੀ ਗੱਲਾਂ ਜੋ ਉਸ ਨੇ ਕੀਤੀਆਂ ਅਤੇ ਉਸਦੀਆਂ ਗੁਪਤ ਵਿਉਂਤਾ, ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਪੋਥੀ ਵਿੱਚ, ਜ਼ਿਮਰੀ ਦੇ ਪਾਤਸ਼ਾਹ ਏਲਾਹ ਦੇ ਵਿਰੁੱਧ ਵਿਉਂਤ ਅਤੇ ਜੋ ਉਸ ਸਮੇਂ ਦੌਰਾਨ ਵਾਪਰਿਆ, ਇਸਦਾ ਵੀ ਵਿਵਰਣ ਹੈ।"

1Kings 11 illustration - 1Kings Chapter 11

26ਇਸਰਾਏਲ ਦਾ ਪਾਤਸ਼ਾਹ, ਆਮਰੀ ਇਸਰਾਏਲ ਦੇ ਲੋਕੀ ਦੋ ਹਿਸਿਆਂ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਅਤੇ ਉਸ ਨੂੰ ਪਾਤਸ਼ਾਹ ਬਨਾਉਣਾ ਚਾਹੁੰਦੇ ਸਨ। ਅਤੇ ਬਾਕੀ ਦੇ ਅੱਧੇ ਲੋਕ ਆਮਰੀ ਦੇ ਮਗਰ ਸਨ।"

27ਪਰ ਆਮਰੀ ਦਾ ਧੜਾ ਤਿਬਨੀ, ਗੀਨਥ ਦੇ ਪੁੱਤਰ ਕੋਲੋਂ ਵੱਧ ਤਾਕਤਵਰ ਸੀ ਇਸ ਲਈ ਤਿਬਨੀ ਮਾਰਿਆ ਗਿਆ ਅਤੇ ਆਮਰੀ ਪਾਤਸ਼ਾਹ ਬਣਿਆ।"

28ਯਹੂਦਾਹ ਦੇ ਪਾਤਸ਼ਾਹ ਆਸਾ ਦੇ 41ਵੇਂ ਵਰ੍ਹੇ ਵਿੱਚ ਆਮਰੀ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ 12 ਸਾਲ ਰਾਜ ਕਰਦਾ ਰਿਹਾ, ਜਿਸ ਵਿੱਚੋਂ 6 ਵਰ੍ਹੇ ਉਸ ਨੇ ਤਿਰਸਾਹ ਵਿੱਚ ਹੀ ਰਾਜ ਕੀਤਾ।"

29ਉਸ ਨੇ ਸਾਮਰਿਯਾ ਦੇ ਪਹਾੜ ਨੂੰ ਸ਼ਮਰ ਕੋਲੋਂ 68 ਕਿਲੋ ਚਾਂਦੀ ਦੇਕੇ ਖਰੀਦ ਲਿਆ ਅਤੇ ਉਸ ਪਹਾੜ ਉੱਪਰ ਇੱਕ ਸ਼ਹਿਰ ਬਣਾਇਆ। ਉਸ ਨੇ ਉਸ ਸ਼ਹਿਰ ਦਾ ਨਾਂ ਸਾਮਰਿਯਾ, ਉਸ ਦੇ ਮਾਲਕ “ਸ਼ਮਰ” ਦੇ ਨਾਂ ਦੇ ਪਿੱਛੇ ਰੱਖਿਆ।"

30ਪਰ ਜੋ ਕੰਮ ਯਹੋਵਾਹ ਨੇ ਮਾੜੇ ਕਹੇ ਆਮਰੀ ਨੇ ਉਹੀ ਕੀਤੇ ਅਤੇ ਆਮਰੀ ਆਪਣੇ ਤੋਂ ਪਹਿਲਾਂ ਦੇ ਆਏ ਸਾਰੇ ਪਾਤਸ਼ਾਹਾਂ ਤੋਂ ਵੱਧ ਗ਼ਲਤ ਨਿਕਲਿਆ।"

1Kings 11 illustration - 1Kings Chapter 11

31ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਸਾਰੇ ਪਾਪ ਕੀਤੇ, ਅਤੇ ਇਸਰਾਏਲ ਦੇ ਲੋਕਾਂ ਤੋਂ ਵੀ ਪਾਪ ਕਰਵਾਏ। ਉਨ੍ਹਾਂ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਬੇਕਾਰ ਬੁੱਤਾਂ ਕਾਰਣ ਗੁੱਸੇ ਕਰ ਦਿੱਤਾ।"

32ਆਮਰੀ ਬਾਰੇ ਹੋਰ ਗੱਲਾਂ ਅਤੇ ਜੋ ਮਹਾਨ ਕਾਰਜ ਉਸ ਨੇ ਕੀਤੇ ਸਨ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"

33ਆਮਰੀ ਦੇ ਮਰਨ ਉਪਰੰਤ ਉਸ ਨੂੰ ਸਾਮਰਿਯਾ ਵਿੱਚ ਹੀ ਦਫ਼ਨਾਇਆ ਗਿਆ ਅਤੇ ਉਸ ਤੋਂ ਬਾਅਦ ਉਸਦਾ ਪੁੱਤਰ ਅਹਾਬ ਉੱਥੇ ਰਾਜ ਕਰਨ ਲੱਗਾ।"

34ਇਸਰਾਏਲ ਦਾ ਪਾਤਸ਼ਾਹ, ਅਹਾਬ ਆਸਾ ਦੇ ਯਹੂਦਾਹ ਵਿੱਚ 38 ਵੇਂ ਵਰ੍ਹੇ, ਦੌਰਾਨ ਆਮਰੀ ਦਾ ਪੁੱਤਰ ਆਹਾਬ ਇਸਰਾਏਲ ਦਾ ਪਾਤਸ਼ਾਹ ਬਣਿਆ। ਅਹਾਬ ਨੇ ਇਸਰਾਏਲ ਉੱਤੇ ਸਾਮਰਿਯਾ ਤੋਂ 22 ਸਾਲ ਰਾਜ ਕੀਤਾ।"

35ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਖਿਲਾਫ਼, ਆਪਣੇ ਪਹਿਲਿਆਂ ਨਾਲੋਂ ਵੱਧ ਬਦੀ ਕੀਤੀ।"

1Kings 11 illustration - 1Kings Chapter 11

36ਅਹਾਬ ਲਈ ਉਹੀ ਪਾਪ ਕਰਨੇ ਕਾਫ਼ੀ ਨਹੀਂ ਸਨ ਜਿਹੜੇ ਨਾਬਾਟ ਦੇ ਪੁੱਤਰ ਯਾਰਾਬੁਆਮ ਨੇ ਕੀਤੇ ਸਨ ਇਸ ਲਈ ਉਸ ਨੇ ਸਿਦੋਨ ਦੇ ਰਾਜੇ ਏਥਬਾਲ ਦੀ ਧੀ,ਈਜ਼ਬਲ ਨਾਲ ਵਿਆਹ ਕੀਤਾ, ਅਤੇ ਉਸ ਨੇ ਬਾਅਲ ਦੀ ਸੇਵਾ ਕੀਤੀ ਅਤੇ ਉਸ ਦੀ ਉਪਾਸਨਾ ਕੀਤੀ।"

37ਅਤੇ ਅਹਾਬ ਨੇ ਬਆਲ ਦੀ ਉਪਾਸਨਾ ਕਰਨ ਲਈ ਸਾਮਰਿਯਾ ਵਿੱਚ ਇੱਕ ਉਪਾਸਨਾ ਅਸਥਾਨ ਬਣਵਾਇਆ ਅਤੇ ਉਸ ਮੰਦਰ ਵਿੱਚ ਇੱਕ ਜਗਵੇਦੀ ਰੱਖੀ।"

38ਅਤੇ ਅਹਾਬ ਨੇ ਇੱਕ ਥੰਮ ਬਣਵਾਇਆ। ਇਉਂ ਅਹਾਬ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਾਰਿਆਂ ਇਸਰਾਏਲੀ ਰਾਜਿਆਂ ਨਾਲੋਂ ਜੋ ਉਸ ਨਾਲੋਂ ਪਹਿਲੇ ਸਨ ਵੱਧੀਕ ਕ੍ਰੋਧ ਚੜ੍ਹਾਇਆ।"

39ਅਹਾਬ ਦੇ ਸਮੇਂ ਵਿੱਚ ਹੀਏਲ ਬੈਤਏਲੀ ਨੇ ਦੁਬਾਰਾ ਤੋਂ ਯਰੀਹੋ ਸ਼ਹਿਰ ਬਣਾਇਆ। ਜਦੋਂ ਹੀਏਲ ਨੇ ਉਸ ਸ਼ਹਿਰ ਤੇ ਕੰਮ ਕਰਨਾ ਸ਼ੁਰੂ ਕੀਤਾ, ਉਸਦਾ ਸਭ ਤੋਂ ਵੱਡਾ ਪੁੱਤਰ ਅਬੀਰਾਮ ਮਰ ਗਿਆ, ਅਤੇ ਉਸ ਸ਼ਹਿਰ ਦੇ ਫ਼ਾਟਕ ਬਨਾਉਣ ਸਮੇਂ ਉਸ ਦੇ ਨਿੱਕੇ ਪੁੱਤਰ ਸਗੂਬ ਦੀ ਮੌਤ ਹੋ ਗਈ। ਇਹ ਸਭ ਕੁਝ ਉਸ ਬਚਨ ਮੁਤਾਬਕ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।"

40ਏਲੀਯਾਹ ਅਤੇ ਸੋਕਾ ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”"

1Kings 11 illustration - 1Kings Chapter 11

41ਤਦ ਯਹੋਵਾਹ ਨੇ ਏਲੀਯਾਹ ਨੂੰ ਕਿਹਾ,"

42“ਇੱਥੋਂ ਚੱਲੇ ਜਾ ਅਤੇ ਆਪਣਾ ਮੁਹਾਣਾ ਪੂਰਬ ਵੱਲ ਕਰ ਲੈ। ਆਪਣੇ ਆਪਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਕਿ ਯਰਦਨ ਦਰਿਆ ਦੇ ਪੂਰਬ ਵੱਲ ਹੈ ਲੁਕਾਅ ਲੈ।"

43ਤੂੰ ਉਸ ਨਦੀ ਵਿੱਚੋਂ ਪਾਣੀ ਪੀ ਸੱਕਦਾ ਹੈਂ। ਮੈਂ ਪਹਾੜੀ ਕਾਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਉੱਥੇ ਤੈਨੂੰ ਭੋਜਨ ਪੁੱਜਦਾ ਕਰਨ।”"

Chapter Complete

You have read 1Kings 11

43 verses