Lumina
1Kings

The Man of God from Judah

1Kings 13·Punjabi Bible

1ਤੇ ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਿਕ ਨੂੰ ਆਖ ਕਿ ਵੇਖੋ ਏਲੀਯਾਹ ਅਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।”"

2ਏਲੀਯਾਹ ਨੇ ਆਖਿਆ, “ਮੈਂ ਯਹੋਵਾਹ ਸਰਬ-ਸ਼ਕਤੀਮਾਨ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ , ਜਿਸਦੀ ਮੈਂ ਸੇਵਾ ਕਰਦਾ ਹਾਂ। ਅੱਜ ਮੈਂ ਰਾਜੇ ਦੇ ਸਾਹਮਣੇ ਪ੍ਰਗਟ ਹੋਵਾਂਗਾ।”"

3ਤਾਂ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਤੇ ਉਸ ਨੂੰ ਖਬਰ ਦਿੱਤੀ ਤਾਂ ਰਾਜਾ ਅਹਾਬ ਏਲੀਯਾਹ ਦੇ ਮਿਲਣ ਲਈ ਆਇਆ।"

4ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਕਿਹਾ, “ਕੀ ਇਹ ਤੂੰ ਹੀ ਹੈਂ? ਇਸਰਾਏਲ ਨੂੰ ਦੁੱਖ ਦੇਣ ਵਾਲਿਆ!”"

5ਏਲੀਯਾਹ ਨੇ ਜਵਾਬ ਦਿੱਤਾ, “ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ, ਪਰ ਇਹ ਤੂੰ ਅਤੇ ਤੇਰੇ ਪਿਤਾ ਦਾ ਪਰਿਵਾਰ ਹੈ ਜਿਸ ਨੇ ਅਜਿਹਾ ਕੀਤਾ। ਜਦੋਂ ਤੁਸੀਂ ਦੋਹਾਂ ਨੇ ਯਹੋਵਾਹ ਦੇ ਹੁਕਮਾਂ ਨੂੰ ਮੰਨਣਾ ਛੱਡ ਦਿੱਤਾ ਅਤੇ ਝੂਠੇ ਦੇਵਤਿਆਂ ਦੇ ਮਗਰ ਲੱਗਣਾ ਸੁਰੂ ਕਰ ਦਿੱਤਾ ਫੇਰ ਇਹ ਮੁਸੀਬਤ ਆਈ।"

1Kings 13 illustration - 1Kings Chapter 13

6ਹੁਣ ਸਗੋਂ ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਨੂੰ ਕਰਮਲ ਪਰਬਤ ਕੋਲ ਇਕੱਠੇ ਕਰ ਅਤੇ ਬਆਲ ਦੇ 450 ਨਬੀ ਅਤੇ ਅਸ਼ੇਰਾਹ ਦੇਵੀ ਦੇ 400 ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਸਨ, ਉਨ੍ਹਾਂ ਨੂੰ ਵੀ ਬੁਲਾ।”"

7ਤਾਂ ਅਹਾਬ ਨੇ ਸਾਰੇ ਇਸਰਾਏਲੀਆਂ ਤੇ ਉਨ੍ਹਾਂ ਨਬੀਆਂ ਨੂੰ ਕਰਮਲ ਪਰਬਤ ਤੇ ਬੁਲਾਇਆ।"

8ਏਲੀਯਾਹ ਨੇ ਸਾਰੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਆਖਿਆ, “ਤੁਸੀਂ ਕਦੋਂ ਤੀਕ ਦੁਚਿਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ!” ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ।"

9ਤਾਂ ਏਲੀਯਾਹ ਮੁੜ ਬੋਲਿਆ, “ਮੈਂ ਇੱਥੇ ਇੱਕਲਾ ਹੀ ਯਹੋਵਾਹ ਦਾ ਨਬੀ ਆਇਆ ਹਾਂ ਜਦ ਕਿ ਇੱਥੇ ਬਆਲ ਦੇ 450 ਨਬੀ ਹਨ।"

10ਦੋ ਬਲਦ ਲਿਆਓ ਅਤੇ ਬਾਲ ਦੇ ਨਬੀਆਂ ਨੂੰ ਇੱਕ ਬਲਦ ਰੱਖਣ ਦਿਓ। ਉਹ ਇਸ ਨੂੰ ਮਾਰ ਕੇ ਇਸਦੇ ਟੁਕੜੇ ਕਰ ਲੈਣ, ਅਤੇ ਲੱਕੜਾਂ ਉੱਤੇ ਪਾ ਦੇਣ, ਪਰ ਉਨ੍ਹਾਂ ਨੂੰ ਅੱਗ ਨਾ ਬਾਲਣ ਦਿਓ। ਇਵੇਂ ਹੀ ਮੈਂ ਦੂਜੇ ਬਲਦ ਨਾਲ ਕਰਾਂਗਾ ਤੇ ਮੈਂ ਵੀ ਅੱਗ ਨਹੀਂ ਬਾਲਾਂਗਾ।"

1Kings 13 illustration - 1Kings Chapter 13

11ਤੁਸੀਂ ਬਆਲ ਦੇ ਨਬੀਓ, ਆਪਣੇ ਦੇਵਤੇ ਅੱਗੇ ਪ੍ਰਾਰਥਨਾ ਕਰੋ ਅਤੇ ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਜਿਹੜਾ ਦੇਵਤਾ ਉੱਤਰ ਦੇਵੇ ਅਤੇ ਅੱਗ ਬਾਲ ਦੇਵੇ ਉਹੀ ਸੱਚਾ ਪਰਮੇਸ਼ੁਰ ਹੋਵੇਗਾ।” ਸਭ ਲੋਕਾਂ ਨੇ ਉੱਤਰ ਦਿੱਤਾ, “ਬਹੁਤ ਵੱਧੀਆ।”"

12ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਕਿਹਾ, “ਤੁਸੀਂ ਇੱਥੇ ਅਨੇਕਾਂ ਹੀ ਹੋ ਸੋ ਤੁਸੀਂ ਪਹਿਲੇ ਜਾਵੋ ਤੇ ਆਪਣਾ ਬਲਦ ਚੁਣਕੇ ਤਿਆਰ ਕਰੋ, ਪਰ ਅੱਗ ਨਾ ਬਾਲਣਾ।”"

13ਇਉਂ ਨਬੀਆਂ ਨੇ ਜਿਹੜਾ ਬਲਦ ਮਿਲਿਆ ਉਸ ਨੂੰ ਲਿਆ, ਇਸ ਦੇ ਟੁਕੜੇ ਕੀਤੇ ਤੇ ਫ਼ਿਰ ਦੁਪਹਿਰ ਤੀਕ ਬਆਲ ਅੱਗੇ ਪ੍ਰਾਰਥਨਾ ਕਰਦੇ ਰਹੇ ਕਿ, “ਹੇ ਬਆਲ, ਕਿਰਪਾ ਕਰਕੇ ਸਾਨੂੰ ਜੁਆਬ ਦੇ!” ਪਰ ਕੋਈ ਹੁੰਗਾਰਾ ਨਾ ਆਇਆ ਨਾ ਕੋਈ ਆਵਾਜ਼। ਨਬੀਆਂ ਨੂੰ ਜਿਹੜੀ ਜਗਵੇਦੀ ਤਿਆਰ ਕੀਤੀ ਸੀ ਉਸ ਅੱਗੇ ਨੱਚਦੇ ਰਹੇ ਪਰ ਅੱਗ ਨਾ ਬਲੀ।"

14ਦੁਪਹਿਰ ਵੇਲੇ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ ਅਤੇ ਕਿਹਾ, “ਜੇਕਰ ਬਆਲ ਸੱਚਮੁੱਚ ਪਰਮੇਸ਼ੁਰ ਹੈ ਤਾਂ ਤੁਹਾਨੂੰ ਉਸ ਨੂੰ ਉੱਚੀ ਆਵਾਜ਼ ਵਿੱਚ ਬੁਲਾਉਣਾ ਚਾਹੀਦਾ ਹੈ! ਕੀ ਪਤਾ ਉਹ ਕੁਝ ਸੋਚ ਰਿਹਾ ਹੋਵੇ ਜਾਂ ਕਿਸੇ ਕੰਮ ਵਿੱਚ ਰੁਝਿਆ ਹੋਵੇ? ਜਾਂ ਉਹ ਕਿਤੇ ਸਫ਼ਰ ਕਰ ਰਿਹਾ ਹੋਵੇ! ਹੋ ਸੱਕਦਾ ਹੈ ਉਹ ਸੌਂ ਰਿਹਾ ਹੋਵੇ। ਇਸ ਲਈ ਤੁਹਾਨੂੰ ਉੱਚੀ ਆਵਾਜ਼ ਵਿੱਚ ਬੋਲ ਕੇ ਉਸ ਨੂੰ ਜਗਾਉਣਾ ਚਾਹੀਦਾ ਹੈ!”"

15ਇਸ ਲਈ ਨਬੀਆਂ ਨੇ ਉੱਚੀ-ਉੱਚੀ ਪ੍ਰਾਰਥਨਾ ਕਰਨੀ ਸ਼ੁਰੂ ਕਰ ਦਿੱਤੀ, ਅਤੇ ਉਨ੍ਹਾਂ ਦੀ ਰੀਤ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਨੇਜਿਆਂ ਨਾਲ ਆਪਣੇ-ਆਪ ਨੂੰ ਕੱਟਣ ਲੱਗ ਪਏ, ਜਿੰਨਾ ਚਿਰ ਖੂਨ ਉਨ੍ਹਾਂ ਦੇ ਉੱਪਰੋਂ ਦੀ ਵਗਣ ਨਹੀਂ ਲੱਗ ਪਿਆ।"

1Kings 13 illustration - 1Kings Chapter 13

16ਜਦੋਂ ਦੁਪਿਹਰ ਲੰਘ ਗਈ, ਉਹ ਸੰਧਿਆ ਦੀ ਭੇਟ ਚੜ੍ਹਾਉਣ ਦੀ ਘੜੀ ਤਾਈਂ ਰੋਲਾ ਪਾਉਂਦੇ ਰਹੇ, ਓੱਥੇ ਕੋਈ ਆਵਾਜ਼ ਨਹੀਂ ਸੀ, ਕਿਸੇ ਨੇ ਵੀ ਕੋਈ ਜਵਾਬ ਨਹੀਂ ਦਿੱਤਾ ਜਾਂ ਧਿਆਨ ਨਹੀਂ ਦਿੱਤਾ।"

17ਤਦ ਏਲੀਯਾਹ ਨੇ ਹਰੇਕ ਨੂੰ ਕਿਹਾ, “ਹੁਣ, ਮੇਰੇ ਕੋਲ ਆਓ।” ਤਦ ਸਾਰੇ ਲੋਕਾ ਏਲੀਯਾਹ ਦੇ ਦੁਆਲੇ ਇਕੱਠੇ ਹੋ ਗਏ। ਫ਼ੇਰ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਨੂੰ ਤਿਆਰ ਕੀਤਾ।"

18ਏਲੀਯਾਹ ਨੇ 12 ਪੱਥਰ ਲੇ ਹਰ ਪਰਿਵਾਰ-ਸਮੂਹ ਲਈ ਇੱਕ ਪੱਥਰ ਲਿਆ ਗਿਆ ਤੇ ਇਨ੍ਹਾਂ ਪਰਿਵਾਰ-ਸਮੂਹਾਂ ਦੇ ਨਾਂ ਯਾਕੂਬ ਦੇ 12 ਪੁੱਤਰਾਂ ਤੇ ਰੱਖੇ ਗਏ। ਯਾਕੂਬ ਹੀ ਉਹ ਮਨੁੱਖ ਸੀ ਜਿਸ ਨੂੰ ਯਹੋਵਾਹ ਨੇ ਇਸਰਾਏਲ ਆਖਿਆ ਸੀ।"

19ਏਲੀਯਾਹ ਨੇ ਇਨ੍ਹਾਂ ਪੱਥਰ ਨਾਲ ਯਹੋਵਾਹ ਦੇ ਨਾਉਂ ਉੱਪਰ ਇੱਕ ਜਗਵੇਦੀ ਬਣਾਈ ਅਤੇ ਇਸਦੇ ਚੁਫ਼ੇਰੇ ਇੱਕ ਖਾਈ ਬਣਾਈ। ਇਹ ਇੰਨੀ ਡੂੰਘੀ ਤੇ ਚੌੜੀ ਸੀ ਕਿ ਇਸ ਵਿੱਚ ਸੱਤ ਗੈਲਨ ਪਾਣੀ ਸਮਾਅ ਸੱਕੇ।"

20ਤਦ ਏਲੀਯਾਹ ਨੇ ਜਗਵੇਦੀ ਤੇ ਲੱਕੜਾਂ ਰੱਖੀਆਂ ਉਸ ਨੇ ਬਲਦ ਦੇ ਟੁਕੜੇ ਕੀਤੇ ਅਤੇ ਉਨ੍ਹਾਂ ਟੁਕੜਿਆਂ ਨੂੰ ਲੱਕੜ ਤੇ ਰੱਖਿਆ।"

1Kings 13 illustration - 1Kings Chapter 13

21ਤਦ ਏਲੀਯਾਹ ਨੇ ਕਿਹਾ, “4 ਮਰਤਬਾਨ ਪਾਣੀ ਦੇ ਭਰੋ। ਉਸ ਪਾਣੀ ਨੂੰ ਹੋਮ ਦੀ ਬਲੀ ਅਤੇ ਬਾਲਣ ਉੱਪਰ ਡੋਹਲ ਦਿਓ।” ਤਦ ਏਲੀਯਾਹ ਨੇ ਕਿਹਾ, “ਇਸ ਨੂੰ ਦੁਬਾਰਾ ਕਰੋ।” ਫਿਰ ਉਸ ਕਿਹਾ, “ਇਸ ਨੂੰ ਤੀਜੀ ਵਾਰ ਫ਼ਿਰ ਕਰੋ।”"

22ਇਉਂ ਪਾਣੀ ਜਗਵੇਦੀ ਵਿੱਚੋਂ ਵਗਦਾ ਹੋਇਆ ਖਾਈ ਨੂੰ ਭਰਨ ਲੱਗਾ।"

23ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।"

24ਹੇ ਯਹੋਵਾਹ, ਮੇਰੀ ਗੱਲ ਸੁਣ! ਮੇਰੀ ਪ੍ਰਾਰਥਨਾ ਦਾ ਉਤਰ ਦੇਹ ਤਾਂ ਜੋ ਇਹ ਲੋਕ ਜਾਨਣ ਕਿ ਤੂੰ ਯਹੋਵਾਹ ਹੀ ਪਰਮੇਸ਼ੁਰ ਹੈਂ ਅਤੇ ਤੂੰ ਹੀ ਹੈਂ ਜੋ ਉਨ੍ਹਾਂ ਦੇ ਦਿਲ ਬਦਲ ਰਿਹਾ ਹੈਂ।”"

25ਤਾਂ ਯਹੋਵਾਹ ਨੇ ਹੇਠਾਂ ਅੱਗ ਭੇਜੀ, ਜਿਸ ਨੇ ਬਲੀ, ਲੱਕੜਾਂ, ਪੱਥਰ ਅਤੇ ਜਗਵੇਦੀ ਦੇ ਦੁਆਲੇ ਦੀ ਧਰਤੀ ਨੂੰ ਸਾੜ ਦਿੱਤਾ, ਅਤੇ ਇਸ ਨੇ ਟੋਏ ਵਿੱਚਲਾ ਸਾਰਾ ਪਾਣੀ ਸੁਕਾਅ ਦਿੱਤਾ।"

1Kings 13 illustration - 1Kings Chapter 13

26ਇਹ ਸਭ ਕੁਝ ਲੋਕਾਂ ਸਾਹਮਣੇ ਹੋਇਆ ਤਾਂ ਲੋਕਾਂ ਨੇ ਮੱਥਾ ਟੇਕਦੇ ਹੋਏ ਕਹਿਣਾ ਸ਼ੁਰੂ ਕੀਤਾ, “ਯਹੋਵਾਹ ਹੀ ਪਰਮੇਸ਼ੁਰ ਹੈ! ਯਹੋਵਾਹ ਹੀ ਪਰਮੇਸ਼ੁਰ ਹੈ!”"

27ਤਦ ਏਲੀਯਾਹ ਨੇ ਕਿਹਾ, “ਬਆਲ ਦੇ ਨਬੀਆਂ ਨੂੰ ਫ਼ੜ ਲਵੋ, ਕੋਈ ਵੀ ਬਚ ਕੇ ਨੱਸੇ ਨਾ!” ਤਾਂ ਲੋਕਾਂ ਨੇ ਸਾਰੇ ਨਬੀਆਂ ਨੂੰ ਫ਼ੜ ਲਿਆ। ਏਲੀਯਾਹ ਨੇ ਉਨ੍ਹਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾਕੇ ਉੱਥੇ ਉਨ੍ਹਾਂ ਨੂੰ ਵੱਢ ਸੁੱਟਿਆ।"

28ਮੀਂਹ ਦੁਬਾਰਾ ਪੈਣਾ ਤਦ ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਹੁਣ ਜਾ ਅਤੇ ਜਾਕੇ ਖਾ-ਪੀ ਕਿਉਂ ਜੋ ਭਾਰੀ ਬਾਰਿਸ਼ ਆ ਰਹੀ ਹੈ।”"

29ਤਾਂ ਅਹਾਬ ਪਾਤਸ਼ਾਹ ਖਾਣ-ਪੀਣ ਲਈ ਚੱਲਾ ਗਿਆ। ਉਸੇ ਵੇਲੇ ਏਲੀਯਾਹ ਕਰਮਲ ਪਹਾੜ ਦੀ ਟੀਸੀ ਉੱਪਰ ਚੜ੍ਹਿਆ ਅਤੇ ਉੱਥੇ ਜਾਕੇ ਥਲੇ ਝੁਕਿਆ। ਉਸ ਨੇ ਆਪਣਾ ਸਿਰ ਆਪਣੇ ਗੋਡਿਆਂ ’ਚ ਨਿਵਾਇਆ।"

30ਤਦ ਏਲੀਯਾਹ ਨੇ ਆਪਣੇ ਸੇਵਕ ਨੂੰ ਆਖਿਆ, “ਉੱਪਰ ਜਾ ਅਤੇ ਸਮੁੰਦਰ ਵੱਲ ਤੱਕ।” ਸੇਵਕ ਉਸ ਜਗ੍ਹਾ ਗਿਆ ਜਿੱਥੇ ਉਹ ਸਮੁੰਦਰ ਨੂੰ ਵੇਖ ਸੱਕੇ। ਤਦ ਉਸ ਨੇ ਵਾਪਸ ਆਕੇ ਕਿਹਾ, “ਮੈਨੂੰ ਕੁਝ ਨਹੀਂ ਦਿਸਿਆ।” ਏਲੀਯਾਹ ਨੇ ਉਸ ਨੂੰ ਮੁੜ ਜਾਕੇ ਵੇਖਣ ਨੂੰ ਕਿਹਾ, ਇਉਂ ਉਸ ਨੇ ਸੱਤ ਵਾਰੀ ਕੀਤਾ।"

1Kings 13 illustration - 1Kings Chapter 13

31ਸੱਤਵੀ ਵਾਰੀ, ਸੇਵਕ ਵਾਪਸ ਆਇਆ ਅਤੇ ਕਹਿਣ ਲੱਗਾ, “ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਦੀ ਕਲਾਈ ਵਰਗਾ ਮੈਂ ਸਮੁੰਦਰੋ ਉੱਠਦਾ ਵੇਖਿਆ ਹੈ।” ਏਲੀਯਾਹ ਨੇ ਸੇਵਕ ਨੂੰ ਕਿਹਾ, “ਜਾ! ਅਤੇ ਅਹਾਬ ਪਾਤਸ਼ਾਹ ਨੂੰ ਜਾਕੇ ਆਖ ਕਿ ਰਥ ਜੋੜਕੇ ਘਰ ਨੂੰ ਜਾਵੇ ਤਾਂ ਜੋ ਰਾਹ ਵਿੱਚ ਮੀਂਹ ਰੁਕਾਵਟ ਨਾ ਪਾਵੇ।”"

32ਥੋੜੇ ਹੀ ਸਮੇਂ ਬਾਅਦ ਅਕਾਸ਼ ਘਣੇ ਬੱਦਲਾਂ ਨਾਲ ਘਿਰ ਗਿਆ। ਤੇਜ਼ ਹਵਾ ਵਗਣ ਲਗੀ ਤੇ ਫ਼ੇਰ ਮੂਸਲਾਧਾਰ ਮੀਂਹ ਪੈਁਣ ਲੱਗਾ। ਤਾਂ ਅਹਾਬ ਆਪਣੇ ਰੱਥ ਤੇ ਚੜ੍ਹ ਕੇ ਯਿਜ਼ਰਾਏਲ ਨੂੰ ਮੁੜਿਆ।"

33ਯਹੋਵਾਹ ਦੀ ਮਿਹਰ ਏਲੀਯਾਹ ਉੱਪਰ ਸੀ ਸੋ ਏਲੀਯਾਹ ਨੇ ਆਪਣੇ ਕੱਪੜੇ ਆਪਣੇ ਦੁਆਲੇ ਕਸ ਲਏ ਤਾਂ ਜੋ ਉਹ ਨੱਸ ਸੱਕੇ ਤੇ ਅਹਾਬ ਦੇ ਅੱਗੇ ਯਿਜ਼ਰਾਏਲ ਦੇ ਰਾਹ ਤੀਕ ਭਜਿਆ ਗਿਆ।"

34ਸੀਨਈ ਪਰਬਤ ਵਿਖੇ ਏਲੀਯਾਹ ਅਹਾਬ ਪਾਤਸ਼ਾਹ ਨੇ ਉਹ ਸਭ ਕੁਝ ਜੋ ਏਲੀਯਾਹ ਨੇ ਕੀਤਾ ਜਾ ਕੇ ਈਜ਼ਬਲ ਨੂੰ ਦੱਸਿਆ। ਅਹਾਬ ਨੇ ਇਹ ਵੀ ਦੱਸਿਆ ਕਿ ਏਲੀਯਾਹ ਨੇ ਕਿਵੇਂ ਤਲਵਾਰ ਨਾਲ ਸਾਰੇ ਨਬੀਆਂ ਨੂੰ ਵੱਢਿਆ।"

Chapter Complete

You have read 1Kings 13

34 verses