Lumina
1Kings

Wicked Kings; Ahab Reigns

1Kings 16·Punjabi Bible

1ਨਾਬੋਥ ਨੇ ਕਿਹਾ, “ਮੈਂ ਉਹ ਤੈਨੂੰ ਨਹੀਂ ਦੇ ਸੱਕਦਾ ਜੋ ਮੈਂ ਆਪਣੇ ਪੁਰਖਿਆਂ ਤੋਂ ਵਿਰਸੇ ਵਿੱਚ ਪ੍ਰਾਪਤ ਕੀਤਾ ਹੈ।”"

2ਤਾਂ ਅਹਾਬ ਘਰ ਨੂੰ ਪਰਤ ਆਇਆ ਪਰ ਉਹ ਨਾਬੋਥ ਉੱਤੇ ਕ੍ਰੋਧਿਤ ਵੀ ਸੀ ਅਤੇ ਪਰੇਸ਼ਾਨ ਵੀ। ਕਿਉਂ ਕਿ ਯਿਜ਼ਰੇਲੀ ਨਾਬੋਥ ਨੇ ਉਸ ਨੂੰ ਇਹ ਜੋ ਕਿਹਾ ਸੀ ਕਿ, “ਮੈਂ ਤੈਨੂੰ ਆਪਣੇ ਪੁਰਖਿਆਂ ਦੀ ਮੀਰਾਸ ਨਹੀਂ ਦੇਵਾਂਗਾ।” ਅਹਾਬ ਆਪਣੇ ਬਿਸਤਰ ਤੇ ਮੂਧੜੇ ਮੂੰਹ ਲੰਮਾ ਪੈ ਗਿਆ ਅਤੇ ਰੋਟੀ ਖਾਣ ਤੋਂ ਇਨਕਾਰ ਕੀਤਾ।"

3ਤਾਂ ਅਹਾਬ ਦੀ ਰਾਣੀ ਈਜ਼ਬਲ ਉਸ ਦੇ ਕੋਲ ਆਈ ਅਤੇ ਕਹਿਣ ਲਗੀ, “ਤੂੰ ਕਿਉਂ ਪਰੇਸ਼ਾਨ ਹੈਂ? ਤੂੰ ਰੋਟੀ ਖਾਣ ਤੋਂ ਇਨਕਾਰ ਕਿਉਂ ਕੀਤਾ ਹੈ?”"

4ਅਹਾਬ ਨੇ ਆਖਿਆ, “ਮੈਂ ਯਿਜ਼ਰੇਲੀ ਦੇ ਨਾਬੋਥ ਨੂੰ ਚਾਂਦੀ ਲੈ ਕੇ ਆਪਣਾ ਅੰਗੂਰੀ ਬਾਗ਼ ਮੈਨੂੰ ਦੇਣ ਲਈ ਕਿਹਾ ਅਤੇ ਜੇਕਰ ਇਹ ਵੀ ਉਸ ਦੇ ਕਬੂਲਣ ਯੋਗ ਨਹੀਂ, ਮੈਂ ਉਸ ਨੂੰ ਇੱਕ ਹੋਰ ਅੰਗੂਰਾਂ ਦਾ ਬਾਗ਼ ਕਿਸੇ ਹੋਰ ਥਾਵੇਂ ਦੇ ਦੇਵਾਂਗਾ। ਪਰ ਉਸ ਨੇ ਆਖਿਆ, ਉਹ ਮੈਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦੇਵੇਗਾ।”"

5ਤਾਂ ਰਾਣੀ ਈਜ਼ਬਲ ਨੇ ਉਸ ਨੂੰ ਆਖਿਆ, “ਕੀ ਤੂੰ ਇਸਰਾਏਲ ਦਾ ਰਾਜਾ ਨਹੀਂ ਹੈਂ? ਆਪਣੇ ਪਲੰਗ ਤੋਂ ਉੱਠ, ਕੁਝ ਖਾ ਤਾਂ ਤੈਨੂੰ ਥੋੜੀ ਰਾਹਤ ਮਹਿਸੂਸ ਹੋਵੇਗੀ। ਨਾਬੋਥ ਦਾ ਬਾਗ਼ ਮੈਂ ਤੈਨੂੰ ਲੈ ਦਿੰਦੀ ਹਾਂ।”"

1Kings 16 illustration - 1Kings Chapter 16

6ਤਦ ਈਜ਼ਬਲ ਨੇ ਕੁਝ ਖਤ ਲਿਖੇ ਤੇ ਉਨ੍ਹਾਂ ਤੇ ਦਸਤਖਤ ਕੀਤੇ ਅਤੇ ਖਤਾਂ ਤੇ ਮੋਹਰ ਲਾਉਣ ਲਈ ਅਹਾਬ ਦੀ ਮੋਹਰ ਦੀ ਵਰਤੋਂ ਕੀਤੀ। ਫ਼ੇਰ ਉਸ ਨੇ ਉਨ੍ਹਾਂ ਨੂੰ ਖਤਾਂ ਨੂੰ ਬਜ਼ੁਰਗਾਂ ਅਤੇ ਸੱਜਣਾ ਕੋਲ ਭੇਜਿਆ ਜਿਹੜੇ ਨਬੋਥ ਦੇ ਨਾਲ ਉਸੇ ਸ਼ਹਿਰ ਵਿੱਚ ਰਹਿੰਦੇ ਸਨ।"

7ਉਨ੍ਹਾਂ ਖਤਾਂ ਵਿੱਚ ਇਉਂ ਲਿਖਿਆ ਹੋਇਆ ਸੀ: “ਵਰਤ ਦੇ ਇੱਕ ਦਿਨ ਦਾ ਐਲਾਨ ਕਰਵਾਓ। ਨਬੋਥ ਨੂੰ ਸਭਾ ਦੇ ਸਾਹਮਣੇ ਬਿਠਾਓ। ਉਸ ਸਭਾ ਵਿੱਚ ਅਸੀਂ ਨਾਬੋਥ ਬਾਰੇ ਗੱਲ ਕਰਾਂਗੇ।।"

8ਕੁਝ ਅਜਿਹੇ ਲੋਕ ਚੁਣੇ ਜੋ ਨਾਬੋਥ ਦੇ ਖਿਲਾਫ਼ ਅਫ਼ਵਾਹਾਂ ਫ਼ੈਲਾਉਣ ਤੇ ਗੱਲਾਂ ਕਰਨ। ਉਹ ਇਹ ਕਹਿਣ ਕਿ ਉਨ੍ਹਾਂ ਨੇ ਨਾਬੋਥ ਨੂੰ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ। ਤੇ ਫ਼ਿਰ ਨਾਬੋਥ ਨੂੰ ਸ਼ਹਿਰੋ ਬਾਹਰ ਲੈ ਜਾਕੇ ਉਸਤੇ ਪਥਰਾਵ ਕਰਕੇ ਉਸ ਨੂੰ ਮਾਰ ਸੁੱਟਣ।”"

9ਫ਼ੇਰ ਈਜ਼ਬਲ ਦੇ ਬਜ਼ੁਰਗਾਂ ਅਤੇ ਸੱਜਣਾਂ ਨੇ ਉਹੀ ਕੀਤਾ ਜੋ ਕਰਨ ਲਈ ਈਜ਼ਬਲ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ।"

10ਉਨ੍ਹਾਂ ਨੇ ਵਰਤ ਦੇ ਇੱਕ ਦਿਨ ਦਾ ਐਲਾਨ ਕਰਵਾਇਆ ਅਤੇ ਨਾਬੋਥ ਨੂੰ ਲੋਕਾਂ ਦੀ ਸਭਾ ਦੇ ਸਾਹਮਣੇ ਬਿਠਾਇਆ।"

1Kings 16 illustration - 1Kings Chapter 16

11ਤਦ ਦੋ ਸ਼ੈਤਾਨ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ। ਤਾਂ ਇਨ੍ਹਾਂ ਸ਼ੈਤਾਨ ਮਨੁੱਖਾਂ ਨੇ ਨਾਬੋਥ ਉੱਤੇ ਲੋਕਾਂ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਵਚਨ ਕਹੇ ਹਨ। ਤਦ ਉਹ ਉਸ ਨੂੰ ਸ਼ਹਿਰੋ ਬਾਹਰ ਲੈ ਗਏ, ਅਤੇ ਉਸਤੇ ਪਥਰਾਓ ਕਰਕੇ ਉਸ ਨੂੰ ਮਾਰ ਸੁੱਟਿਆ।"

12ਤਦ ਆਗੂਆਂ ਨੇ ਈਜ਼ਬਲ ਨੂੰ ਸੁਨੇਹਾ ਭੇਜਿਆ ਕਿ, “ਨਾਬੋਥ ਮਾਰਿਆ ਗਿਆ ਹੈ।”"

13ਜਦੋਂ ਈਜ਼ਬਲ ਨੇ ਇਹ ਖਬਰ ਸੁਣੀ ਤਾਂ ਉਸ ਨੇ ਅਹਾਬ ਨੂੰ ਕਿਹਾ, “ਨਾਬੋਥ ਮਰ ਗਿਆ ਹੈ। ਹੁਣ ਤੂੰ ਜਿਹੜਾ ਬਾਗ਼ ਚਾਹੁੰਦਾ ਸੀ ਉਹ ਲੈ ਸੱਕਦਾ ਹੈਂ।”"

14ਫ਼ੇਰ ਆਹਾਬ ਅੰਗੂਰਾਂ ਦੇ ਬਾਗ਼ ਵਿੱਚ ਗਿਆ ਅਤੇ ਇਸ ਤੇ ਕਬਜ਼ਾ ਕਰ ਲਿਆ।"

15ਤਦ ਯਹੋਵਾਹ ਦਾ ਵਚਨ ਏਲੀਯਾਹ ਤਿਸ਼ਬੀ ਨੂੰ ਅਇਆ। ਏਲੀਯਾਹ ਤਿਸ਼ਬੀ ਦਾ ਨਬੀ ਸੀ। ਯਹੋਵਾਹ ਨੇ ਫ਼ਰਮਾਇਆ,"

1Kings 16 illustration - 1Kings Chapter 16

16“ਸਾਮਰਿਯਾ ਦੇ ਅਹਾਬ ਪਾਤਸ਼ਾਹ ਕੋਲ ਜਾ, ਉਹ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਇਸ ਵੇਲੇ ਹੋਵੇਗਾ। ਇਸ ਵਕਤ ਉਹ ਇਸ ਬਾਗ਼ ਨੂੰ ਹਥਿਆਉਣ ਦੇ ਚਕਰ ਵਿੱਚ ਉੱਥੇ ਹੋਵੇਗਾ।"

17ਉਸ ਨੂੰ ਆਖੀਂ ਕਿ ਮੈਂ, ਯਹੋਵਾਹ ਨੇ ਉਸ ਨੂੰ ਆਖਿਆ ਹੈ, ‘ਅਹਾਬ! ਤੂੰ ਨਾਬੋਥ ਨੂੰ ਮਾਰਿਆ ਹੈ ਤੇ ਹੁਣ ਤੂੰ ਉਸਦੀ ਜ਼ਮੀਨ ਹਥਿਆ ਰਿਹਾ ਹੈਂ। ਇਸ ਲਈ ਮੈਂ ਤੈਨੂੰ ਇਹ ਦੱਸ ਦੇਵਾਂ ਕਿ ਜਿਸ ਜਗ੍ਹਾ ਨਾਬੋਥ ਦੀ ਮੌਤ ਹੋਈ ਹੈ, ਠੀਕ ਉਸੇ ਥਾਵੇਂ ਤੇਰੀ ਵੀ ਮੌਤ ਹੋਵੇਗੀ।’”"

18ਤਾਂ ਏਲੀਯਾਹ ਅਹਾਬ ਕੋਲ ਗਿਆ ਤਾਂ ਅਹਾਬ ਨੇ ਉਸ ਨੂੰ ਵੇਖਕੇ ਆਖਿਆ, “ਹੇ ਮੇਰੇ ਵੈਰੀਆਂ! ਤੂੰ ਮੈਨੂੰ ਫ਼ਿਰ ਤੋਂ ਲੱਭ ਲਿਆ!” ਏਲੀਯਾਹ ਨੇ ਜਵਾਬ ’ਚ ਕਿਹਾ, “ਹਾਂ, ਮੈਂ ਤੈਨੂੰ ਮੁੜ ਤੋਂ ਲੱਭ ਲਿਆ। ਤੂੰ ਹਮੇਸ਼ਾ ਆਪਣਾ ਜੀਵਨ ਯਹੋਵਾਹ ਦੇ ਵਿਰੁੱਧ ਪਾਪ ਕਰਨ ਵਿੱਚ ਹੀ ਗੁਜ਼ਾਰਿਆ।"

19ਇਸ ਲਈ ਯਹੋਵਾਹ ਤੈਨੂੰ ਆਖਦਾ ਹੈ, ‘ਮੈਂ ਤੈਨੂੰ ਤਬਾਹ ਕਰਾਂਗਾ! ਮੈਂ ਤੈਨੂੰ ਅਤੇ ਤੇਰੇ ਪਰਿਵਾਰ ਦੇ ਹਰ ਮਰਦ ਨੂੰ ਵੱਢ ਸੁੱਟਾਂਗਾ।"

20ਮੈਂ ਤੇਰੇ ਘਰਾਣੇ ਨੂੰ ਨਾਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਾਂਗ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗ ਕਰ ਦੇਵਾਂਗਾ। ਇਹ ਸਭ ਮੈਂ ਉਸ ਚਿੜ ਦੇ ਕਾਰਣ ਕਰਾਂਗਾ ਕਿਉਂ ਕਿ ਤੂੰ ਮੈਨੂੰ ਕ੍ਰੋਧਿਤ ਕੀਤਾ ਅਤੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਇਆ।’"

1Kings 16 illustration - 1Kings Chapter 16

21ਤੇ ਯਹੋਵਾਹ ਨੇ ਇਹ ਵੀ ਆਖਿਆ ਹੈ, ‘ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ।"

22ਤੇਰੇ ਘਰਾਣੇ ਦਾ ਕੋਈ ਵੀ ਜੀਅ ਜੋ ਸ਼ਹਿਰ ਵਿੱਚ ਮਰੇਗਾ ਉਸ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਖੇਤਾਂ ’ਚ ਮਰੇਗਾ ਉਸ ਨੂੰ ਪਰਿੰਦੇ ਖਾਣਗੇ।’”"

23ਅਹਾਬ ਵਰਗਾ ਕੋਈ ਮਨੁੱਖ ਨਹੀਂ ਹੋਇਆ ਜਿਸਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਹੋਵੇ ਅਤੇ ਜਿਸ ਨੂੰ ਉਸਦੀ ਰਾਣੀ ਈਜ਼ਬਲ ਨੇ ਪਰੇਰਿਆ।"

24ਅੰਤ ਵਿੱਚ, ਆਹਾਬ ਨੇ ਪਾਪ ਕੀਤਾ ਅਤੇ ਫ਼ੇਰ ਤੋਂ ਅਮੋਰੀਆਂ ਵਾਂਗ ਬੁੱਤ ਪੂਜਣ ਲੱਗ ਪਿਆ। ਯਹੋਵਾਹ ਨੇ ਅਮੋਰੀਆਂ ਦੀ ਜ਼ਮੀਨ ਲੈ ਕੇ ਇਸਰਾਏਲੀਆਂ ਨੂੰ ਦਿੱਤੀ ਸੀ।"

25ਜਦੋਂ ਏਲੀਯਾਹ ਬੋਲ ਹਟਿਆ ਤਾਂ ਅਹਾਬ ਬੜਾ ਉਦਾਸ ਹੋਇਆ। ਉਸ ਨੇ ਇਹ ਪ੍ਰਗਟਾਉਣ ਲਈ ਕਿ ਉਹ ਬੜਾ ਦੁੱਖੀ ਹੈ, ਆਪਣੇ ਕੱਪੜੇ ਫ਼ਾੜ ਲੇ। ਤੇ ਫ਼ਿਰ ਉਸ ਨੇ ਖਾਸ ਉਦਾਸੀ ਵਾਲੇ ਕੱਪੜੇ ਪਾ ਲਏ ਤੇ ਖਾਣ ਤੋਂ ਇਨਕਾਰ ਕੀਤਾ ਤੇ ਉਨ੍ਹਾਂ ਕੱਪੜਿਆਂ ਦੇ ਨਾਲ ਹੀ ਸੁੱਤਾ ਕਿਉਂ ਕਿ ਉਹ ਬੜਾ ਉਦਾਸ ਅਤੇ ਪਰੇਸ਼ਾਨ ਸੀ।"

1Kings 16 illustration - 1Kings Chapter 16

26ਯਹੋਵਾਹ ਨੇ ਏਲੀਯਾਹ ਨਬੀ ਨੂੰ ਆਖਿਆ,"

27“ਮੈਂ ਵੇਖਦਾ ਹਾਂ ਕਿ ਅਹਾਬ ਨੇ ਮੇਰੇ ਸਾਹਮਣੇ ਆਪਣੇ-ਆਪਨੂੰ ਬੜਾ ਨਿਮਾਣਾ ਦਰਸਾਇਆ ਹੈ, ਇਸ ਲਈ ਮੈਂ ਉਸ ਦੇ ਜੀਵਨ ਵਿੱਚ ਉਸ ਉੱਪਰ ਇਹ ਮੁਸੀਬਤ ਨਾ ਲਿਆਵਾਂਗਾ। ਮੈਂ ਉਸ ਦੇ ਪੁੱਤਰ ਦੇ ਪਾਤਸ਼ਾਹ ਬਨਣ ਦਾ ਇੰਤਜ਼ਾਰ ਕਰਾਂਗਾ। ਤਦ ਫ਼ਿਰ ਉਸ ਦੇ ਪੁੱਤਰ ਦੇ ਸਮੇਂ ਉਸ ਦੇ ਘਰਾਣੇ ਉੱਪਰ ਇਹ ਬੁਰਿਆਈ ਲਿਆਵਾਂਗਾ।”"

28ਮੀਕਾਯਾਹ ਦਾ ਅਹਾਬ ਨੂੰ ਚੇਤਾਵਨੀ ਦੇਣਾ ਅਗਲੇ ਦੋ ਸਾਲ ਇਸਰਾਏਲ ਅਤੇ ਅਰਾਮ ਵਿੱਚ ਅਮਨ ਰਿਹਾ।"

29ਉਸਤੋਂ ਬਾਅਦ ਤੀਜੇ ਵਰ੍ਹੇ ਵਿੱਚ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਮਿਲਣ ਲਈ ਆਇਆ।"

30ਇਸੇ ਵਕਤ ਅਹਾਬ ਨੇ ਆਪਣੇ ਅਫ਼ਸਰਾਂ ਨੂੰ ਕਿਹਾ, “ਯਾਦ ਰਹੇ ਕਿ ਰਾਮੋਥ ਜਿਹੜਾ ਕਿ ਗਿਲਆਦ ਵਿੱਚ ਹੈ ਉਸ ਨੂੰ ਅਰਾਮ ਦੇ ਪਾਤਸ਼ਾਹ ਨੇ ਸਾਡੇ ਤੋਂ ਖੋਹਿਆ ਸੀ! ਭਲਾ ਅਸੀਂ ਚੁੱਪ ਕਰਕੇ ਕਿਉਂ ਬੈਠੀਏ? ਕਿਉਂ ਨਾ ਉਸ ਨੂੰ ਅਰਾਮ ਦੇ ਪਾਤਸ਼ਾਹ ਕੋਲੋਂ ਵਾਪਸ ਲਈਏ। ਇਹ ਸਾਡਾ ਹੀ ਨਗਰ ਹੋਣਾ ਚਾਹੀਦਾ ਹੈ।”"

1Kings 16 illustration - 1Kings Chapter 16

31ਤਾਂ ਅਹਾਬ ਨੇ ਯਹੋਸ਼ਾਫ਼ਾਟ ਨੂੰ ਆਖਿਆ, “ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਲੜਾਈ ਲਈ ਚੱਲੇਂਗਾ?” ਯਹੋਸ਼ਾਫ਼ਾਟ ਨੇ ਆਖਿਆ, “ਹਾਂ! ਮੈਂ ਤੇਰਾ ਸਾਥ ਕਰਾਂਗਾ। ਮੇਰੇ ਸਿਪਾਹੀ ਅਤੇ ਮੇਰੇ ਘੋੜੇ ਤੇਰੀ ਸੈਨਾ ਵਿੱਚ ਰਲਣ ਲਈ ਤਿਆਰ ਹਨ।"

32ਪਰ ਪਹਿਲਾਂ ਸਾਨੂੰ ਯਹੋਵਾਹ ਕੋਲੋਂ ਸਲਾਹ ਲੈ ਲੈਣੀ ਚਾਹੀਦੀ ਹੈ।”"

33ਤਾਂ ਅਹਾਬ ਨੇ ਨਬੀਆਂ ਦੀ ਇੱਕ ਬੈਠਕ ਬੁਲਾਈ। ਉਸ ਵਕਤ ਉੱਥੇ ਕੋਈ 400 ਦੇ ਕਰੀਬ ਨਬੀ ਸਨ। ਅਹਾਬ ਨੇ ਨਬੀਆਂ ਨੂੰ ਪੁੱਛਿਆ, “ਕੀ ਮੈਨੂੰ ਰਾਮੋਥ ਵਿੱਚ ਅਰਾਮ ਦੀ ਸੈਨਾ ਦੇ ਖਿਲਾਫ਼ ਜੰਗ ਕਰਨੀ ਚਾਹੀਦੀ ਹੈ? ਜਾਂ ਮੈਂ ਕਿਸੇ ਹੋਰ ਵੇਲੇ ਲਈ ਉਡੀਕ ਕਰਾਂ?” ਨਬੀਆਂ ਨੇ ਕਿਹਾ, “ਤੈਨੂੰ ਹੁਣੇ ਹੀ ਜਾਕੇ ਯੁੱਧ ਕਰਨਾ ਚਾਹੀਦਾ ਹੈ ਤੇ ਯਹੋਵਾਹ ਤੈਨੂੰ ਜਿੱਤ ਬਖਸ਼ੇਗਾ।”"

34ਪਰ ਯਹੋਸ਼ਾਫ਼ਾਟ ਨੇ ਆਖਿਆ, “ਕੀ ਇਨ੍ਹਾਂ ਨਬੀਆਂ ਤੋਂ ਇਲਾਵਾ ਇੱਥੇ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ? ਜੇਕਰ ਕੋਈ ਹੈ, ਤਾਂ ਸਾਨੂੰ ਉਸ ਨੂੰ ਪੁੱਛਣਾ ਚਾਹੀਦਾ ਹੈ ਕਿ ਪਰਮੇਸ਼ੁਰ ਦਾ ਕੀ ਨਿਰਣਾ ਹੈ।”"

Chapter Complete

You have read 1Kings 16

34 verses