1ਤਾਂ ਲੜਾਈ ਦੌਰਾਨ ਇਨ੍ਹਾਂ ਸਰਦਾਰਾਂ ਨੇ ਜਦੋਂ ਯਹੋਸ਼ਾਫ਼ਾਟ ਰਾਜੇ ਨੂੰ ਵੇਖਿਆ, ਤਾਂ ਉਨਹਾਂ ਸੋਚਿਆ ਕਿ ਇਹੀ ਇਸਰਾਏਲ ਦਾ ਪਾਤਸ਼ਾਹ ਹੈ, ਤਾਂ ਉਹ ਉਸ ਨੂੰ ਮਾਰਨ ਲਈ ਦੌੜੇ ਤਾਂ ਯਹੋਸ਼ਾਫ਼ਾਟ ਨੇ ਦੁਹਾਈ ਦਿੱਤੀ।"
2ਸਰਦਾਰਾਂ ਨੇ ਵੇਖਿਆ ਕਿ ਉਹ ਅਹਾਬ ਪਾਤਸ਼ਾਹ ਨਹੀਂ ਹੈ, ਤਾਂ ਉਨ੍ਹਾਂ ਉਸ ਨੂੰ ਨਾ ਮਾਰਿਆ।"
3ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਿਨਾ ਕਿਸੇ ਤੇ ਨਿਸ਼ਾਨਾ ਲਾਇਆਂ ਹਵਾ ਵਿੱਚ ਤੀਰ ਛੱਡਿਆ, ਪਰ ਉਸਦਾ ਤੀਰ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਉਸ ਜਗ੍ਹਾ ਤੇ ਜਾ ਲੱਗਿਆ ਜਿੱਥੇ ਕਵਚ ਨੇ ਉਸ ਨੂੰ ਨਹੀਂ ਕਜਿਆ ਹੋਇਆ ਸੀ। ਤਾਂ ਅਹਾਬ ਨੇ ਆਪਣੇ ਸਾਰਥੀ ਨੂੰ ਕਿਹਾ, “ਮੈਨੂੰ ਤੀਰ ਲੱਗ ਗਿਆ ਹੈ। ਮੈਨੂੰ ਇਥੋਂ ਬਾਹਰ ਲੈ ਚੱਲ, ਸਾਨੂੰ ਇੱਥੋਂ ਦੂਰ ਚੱਲੇ ਜਾਣਾ ਚਾਹੀਦਾ ਹੈ।”"
4ਉਸ ਦਿਨ ਲੜਾਈ ਵੱਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰੱਥ ਵਿੱਚ ਹੀ ਥੰਮਿਆ ਰਿਹਾ ਅਤੇ ਅਰਾਮ ਦੀ ਸੈਨਾ ਵੱਲ ਵੇਖਦਾ ਰਿਹਾ, ਉਸਦਾ ਲਹੂ ਵਗ-ਵਗ ਕੇ ਰੱਥ ਦਾ ਤੱਲਵਾਂ ਹਿੱਸਾ ਭਰ ਗਿਆ ਅਤੇ ਸ਼ਾਮ ਹੋਣ ਤੱਕ ਪਾਤਸ਼ਾਹ ਮਰ ਗਿਆ।"
5ਸ਼ਾਮ ਦੇ ਵੇਲੇ ਦਲ ਵਿੱਚ ਇਹ ਹੋਕਾ ਫ਼ਿਰ ਗਿਆ ਕਿ ਇਸਰਾਏਲ ਦਾ ਹਰ ਮਨੁੱਖ ਆਪੋ-ਆਪਣੇ ਸ਼ਹਿਰ ਅਤੇ ਦੇਸ ਨੂੰ ਤੁਰ ਜਾਵੇ।"

6ਇਉਂ ਅਹਾਬ ਪਾਤਸ਼ਾਹ ਦੀ ਮੌਤ ਹੋਈ ਤੇ ਕੁਝ ਲੋਕ ਉਸਦੀ ਲਾਸ਼ ਸਾਮਰਿਯਾ ਨੂੰ ਲੈ ਆਏ ਅਤੇ ਉਸ ਨੂੰ ਉੱਥੇ ਦਫ਼ਨਾਇਆ ਗਿਆ।"
7ਆਦਮੀਆਂ ਨੇ ਅਹਾਬ ਦੇ ਰੱਥ ਨੂੰ ਸਾਮਰਿਯਾ ’ਚ ਇੱਕ ਪਾਣੀ ਦੇ ਤਲਾਅ ’ਚ ਧੋਤਾ। ਜਿੱਥੇ ਵੇਸਵਾਵਾਂ ਆਕੇ ਨਹਾਉਂਦੀ ਹੁੰਦੀਆਂ ਸਨ ਅਤੇ ਉਸ ਰੱਥ ਵਿੱਚੋਂ ਕੁਤਿਆਂ ਨੇ ਆਕੇ ਉਸਦਾ ਲਹੂ ਚੱਟਿਆ। ਅਤੇ ਇਹ ਸਭ ਕੁਝ ਯਹੋਵਾਹ ਦੇ ਫ਼ੁਰਮਾਣ ਅਨੁਸਾਰ ਹੀ ਵਾਪਰਿਆ।"
8ਜਿੰਨੀ ਦੇਰ ਅਹਾਬ ਪਾਤਸ਼ਾਹ ਨੇ ਰਾਜ ਕੀਤਾ, ਉਸ ਦੇ ਇਹ ਕਾਰਨਾਮੇ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ। ਅਤੇ ਉਹ ਕਿਤਾਬ ਪਾਤਸ਼ਾਹ ਦੇ ਹਾਥੀ ਦੰਦ ਦੇ ਘਰ ਜੋ ਉਸ ਨੇ ਬਣਵਾਇਆ ਸੀ, ਅਤੇ ਉਹ ਸ਼ਹਿਰ ਜੋ ਉਸ ਨੇ ਉਸਾਰੇ ਸਨ ਸਭ ਕੁਝ ਬਾਰੇ ਦੱਸਦੀ ਹੈ।"
9ਅਹਾਬ ਆਪਣੀ ਮੌਤ ਤੋਂ ਬਾਅਦ ਆਪਣੇ ਪੁਰਖਿਆਂ ਨਾਲ ਹੀ ਦਫ਼ਨਾਇਆ ਗਿਆ।"
10ਯਹੂਦਾਹ ਦਾ ਪਾਤਸ਼ਾਹ, ਯਹੋਸ਼ਾਫ਼ਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਥੇ ਸਾਲ ਵਿੱਚ, ਆਸਾ ਦਾ ਪੁੱਤਰ ਯਹੋਸ਼ਾਫ਼ਾਟ ਯਹੂਦਾਹ ਉੱਤੇ ਰਾਜ ਕਰਨ ਲੱਗਾ।"

11ਉਹ ਉਦੋਂ 35 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਯਹੋਸ਼ਾਫ਼ਾਟ ਨੇ ਯਰੂਸ਼ਲਮ ਵਿੱਚ 25 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀ ਅਜ਼ੂਬਾਹ, ਜੋ ਕਿ ਸ਼ਿਲਹੀ ਦੀ ਧੀ ਸੀ।"
12ਯਹੋਸ਼ਾਫ਼ਾਟ ਨੇਕ ਇਨਸਾਨ ਸੀ। ਉਹ ਯਹੋਵਾਹ ਦੀ ਇੱਛਾ ਅਨੁਸਾਰ ਕੰਮ ਕਰਦਾ ਰਿਹਾ ਅਤੇ ਆਪਣੇ ਤੋਂ ਪਹਿਲਾਂ ਆਪਣੇ ਪਿਤਾ ਵਾਂਗ ਹੀ ਉਸ ਦੇ ਰਾਹ ਚੱਲਦਾ ਰਿਹਾ। ਪਰ ਯਹੋਸ਼ਾਫ਼ਾਟ ਨੇ ਉੱਚਿਆਂ ਥਾਵਾਂ ਨੂੰ ਨਸ਼ਟ ਨਾ ਕੀਤਾ। ਸਗੋਂ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।"
13ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ।"
14ਉਹ ਬੜਾ ਬਹਾਦਰ ਸੀ ਅਤੇ ਉਸ ਨੇ ਕਈ ਲੜਾਈਆਂ ਲੜੀਆਂ। ਉਸ ਦੇ ਕਾਰਨਾਮੇ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਮਿਲਦੇ ਹਨ।"
15ਯਹੋਸ਼ਾਫ਼ਾਟ ਨੇ ਉਨ੍ਹਾਂ ਸਾਰੇ ਆਦਮੀ ਔਰਤਾਂ ਨੂੰ ਜਿਹੜੇ ਆਪਣੇ ਸ਼ਰੀਰ ਦਾ ਸੰਭੋਗੀ ਸੌਦਾ ਕਰਦੇ ਹਨ ਨੂੰ ਦੇਸੋਂ ਬਾਹਰ ਕੱਢ ਦਿੱਤਾ। ਇਹ ਲੋਕ ਉਸ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਸੋ ਉਨ੍ਹਾਂ ਨੂੰ ਪਾਤਸ਼ਾਹ ਨੇ ਦੇਸੋਂ ਬਾਹਰ ਕੱਢ ਦਿੱਤਾ।"

16ਇਸ ਵਕਤ ਦੌਰਾਨ ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਉੱਥੇ ਇੱਕ ਗਵਰਨਰ ਰਾਜ ਕਰ ਰਿਹਾ ਸੀ ਜੋ ਕਿ ਯਹੂਦਾਹ ਦੇ ਪਾਤਸ਼ਾਹ ਵੱਲੋਂ ਚੁਣਿਆ ਗਿਆ ਸੀ।"
17ਯਹੋਸ਼ਾਫ਼ਾਟ ਦੀ ਨੌ ਸੈਨਾ ਯਹੋਸ਼ਾਫ਼ਾਟ ਨੇ ਕੁਝ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਿਆਉਣ ਲਈ ਓਫੀਰ ਨੂੰ ਜਾਣ, ਪਰ ਉਹ ਕਦੇ ਵੀ ਨਾ ਜਾ ਪਏ ਕਿਉਂ ਕਿ ਉਹ ਜਹਾਜ਼ ਅਸਯੋਨ ਗ਼ਬਰ ਕੋਲ ਹੀ ਟੁੱਟ ਕੇ ਨਸ਼ਟ ਹੋ ਗਏ।"
18ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਟ ਦੀ ਮਦਦ ਕਰਨ ਦੀ ਸਲਾਹ ਦਿੱਤੀ। ਉਸ ਨੇ ਕਿਹਾ ਕਿ ਮੈਂ ਆਪਣੇ ਕੁਝ ਜਹਾਜ਼ ਸੇਵਕਾਂ ਨੂੰ ਤੇਰੇ ਜਹਾਜ਼ ਚਾਲਕਾਂ ਨਾਲ ਭੇਜ ਦਿੰਦਾ ਹਾਂ ਪਰ ਯੋਹਸ਼ਾਫਾਟ ਨੇ ਅਹਜ਼ਯਾਹ ਦੇ ਆਦਮੀਆਂ ਦੀ ਮਦਦ ਨੂੰ ਰੱਦ ਕੀਤਾ।"
19ਯਹੋਸ਼ਾਫਾਟ ਦੀ ਮੌਤ ਤੋਂ ਬਾਅਦ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸ ਨੂੰ ਉਸ ਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ, ਫ਼ਿਰ ਉਸਦਾ ਪੁੱਤਰ ਯਹੋਰਾਮ ਉਸਦੀ ਥਾਵੇਂ ਰਾਜ ਕਰਨ ਲੱਗਾ।"
20ਇਸਰਾਏਲ ਦਾ ਪਾਤਸ਼ਾਹ, ਅਹਜ਼ਯਾਹ ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ 17 ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਉੱਪਰ ਵੀ 2 ਸਾਲ ਰਾਜ ਕੀਤਾ।"

21ਅਹਜ਼ਯਾਹ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤੇ। ਉਸ ਨੇ ਵੀ ਆਪਣੇ ਪਿਤਾ ਅਹਾਬ ਅਤੇ ਆਪਣੀ ਮਾਂ ਦੇ ਰਾਹ ਵਿੱਚ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ, ਜਿਸ ਨੇ ਇਸਰਾਏਲ ਤੋਂ ਪਾਪ ਕਰਵਾਇਆ ਸੀ, ਵਾਂਗ ਹੀ ਕੀਤਾ।"
22ਉਸ ਨੇ ਵੀ ਆਪਣੇ ਪਿਤਾ ਵਾਂਗ ਬਆਲ ਦੀ ਉਪਾਸਨਾ ਕੀਤੀ ਅਤੇ ਉਸ ਅੱਗੇ ਮੱਥਾ ਟੇਕਿਆ ਅਤੇ ਇਉਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ। ਯਹੋਵਾਹ ਵੀ ਉਸਤੇ ਉਵੇਂ ਕ੍ਰੋਧਿਤ ਹੋਇਆ ਜਿਵੇਂ ਉਸ ਦੇ ਪਿਤਾ ਤੇ ਇਸ ਤੋਂ ਪਹਿਲਾਂ ਹੋਇਆ ਸੀ।"
23ਅਹਜ਼ਯਾਹ ਲਈ ਸੁਨੇਹਾ ਅਹਾਬ ਦੇ ਮਰਨ ਤੋਂ ਪਿੱਛੋਂ ਮੋਆਬ ਇਸਰਾਏਲ ਤੋਂ ਬੇਮੁੱਖ ਹੋ ਗਿਆ।"
24ਇੱਕ ਦਿਨ ਅਹਜ਼ਯਾਹ ਸਾਮਰਿਯਾ ਵਿੱਚ ਆਪਣੇ ਘਰ ਦੀ ਛੱਤ (ਚੁਬਾਰੇ) ਤੇ ਖੜ੍ਹਾ ਸੀ ਅਤੇ ਉਹ ਚੁਬਾਰੇ ਦੀ ਲੱਕੜੀ ਦੀ ਜਾਲੀਦਾਰ ਤਾਕੀ ਵਿੱਚੋਂ ਡਿੱਗ ਪਿਆ ਅਤੇ ਉਸ ਨੂੰ ਬੜੀ ਡੂੰਘੀ ਸੱਟ ਲਗੀ। ਤਦ ਅਹਜ਼ਯਾਹ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਸੱਦਿਆ ਅਤੇ ਕਿਹਾ, “ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾਕੇ ਇਹ ਪੁੱਛੋ ਕਿ ਕੀ ਮੈਂ ਇਸ ਸੱਟ ਤੋਂ ਠੀਕ ਹੋ ਜਾਵਾਂਗਾ?”"
25ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ, “ਅਹਜ਼ਯਾਹ ਪਾਤਸ਼ਾਹ ਨੇ ਸਾਮਰਿਯਾ ਤੋਂ ਕੁਝ ਸੰਦੇਸ਼ਵਾਹਕ ਭੇਜੇ ਹਨ, ਸੋ ਤੂੰ ਜਾ, ਅਤੇ ਜਾਕੇ ਉਨ੍ਹਾਂ ਨੂੰ ਮਿਲ, ਅਤੇ ਉਨ੍ਹਾਂ ਨੂੰ ਜਾਕੇ ਆਖ, ‘ਇਸਰਾਏਲ ਵਿੱਚ ਵੀ ਪਰਮੇਸ਼ੁਰ ਹੈ, ਤਾਂ ਫ਼ਿਰ ਤੁਸੀਂ ਭਲਾ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਤੋਂ ਸਵਾਲ ਪੁੱਛਣ ਕਿਉਂ ਚੱਲੇ ਹੋ?"

26ਜਾ ਅਤੇ ਅਹਜ਼ਯਾਹ ਪਾਤਸ਼ਾਹ ਨੂੰ ਇਹ ਗੱਲਾਂ ਦੱਸ, ਕਿਉਂ ਜੋ ਤੂੰ ਬਆਲ-ਜ਼ਬੂਲ ਤੋਂ ਪ੍ਰਸ਼ਨ ਪੁੱਛਣ ਲਈ ਸੰਦੇਸ਼ਵਾਹਕ ਭੇਜੇ ਇਸ ਲਈ ਯਹੋਵਾਹ ਆਖਦਾ ਹੈ: ਜਿਸ ਪਲੰਘ ਉੱਪਰ ਤੂੰ ਚੜ੍ਹਿਆ ਹੈ, ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਉੱਥੇ ਹੀ ਮਰੇਂਗਾ!’” ਤਾਂ ਏਲੀਯਾਹ ਚੱਲਾ ਗਿਆ ਅਤੇ ਇਹ ਸਾਰੇ ਸ਼ਬਦ ਅਹਜ਼ਯਾਹ ਦੇ ਸੰਦੇਸ਼ਵਾਹਕਾਂ ਨੂੰ ਦੱਸੇ।"
27ਤਦ ਸੰਦੇਸ਼ਵਾਹਕ ਅਹਜ਼ਯਾਹ ਕੋਲ ਵਾਪਸ ਮੁੜੇ ਅਤੇ ਅਹਜ਼ਯਾਹ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨੀ ਜਲਦੀ ਵਾਪਸ ਕਿਉਂ ਆ ਗਏ ਹੋ?”"
28ਸੰਦੇਸ਼ਵਾਹਕਾਂ ਨੇ ਅਹਜ਼ਯਾਹ ਨੂੰ ਆਖਿਆ, “ਇੱਕ ਆਦਮੀ ਸਾਨੂੰ ਮਿਲਣ ਲਈ ਆਇਆ ਅਤੇ ਉਸ ਨੇ ਸਾਨੂੰ ਉਸ ਰਾਜੇ ਕੋਲ ਵਾਪਸ ਜਾਣ ਲਈ ਕਿਹਾ ਜਿਸ ਨੇ ਤੁਹਾਨੂੰ ਇੱਥੇ ਭੇਜਿਆ ਅਤੇ ਉਸ ਨੂੰ ਆਖੋ, ਯਹੋਵਾਹ ਆਖਦਾ ਹੈ, ‘ਜਦ ਇਸਰਾਏਲ ਵਿੱਚ ਪਰਮੇਸ਼ੁਰ ਹੈ ਤਾਂ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਦਾ ਹੈਂ? ਇਸ ਲਈ ਜਿਸ ਪਲੰਘ ਉੱਪਰ ਤੂੰ ਚੜ੍ਹਿਆ ਹੈਂ, ਉਸਤੋਂ ਨਹੀਂ ਉਤਰੇਂਗਾ, ਸਗੋਂ ਉੱਥੇ ਹੀ ਮਰੇਂਗਾ?’”"
29ਅਹਜ਼ਯਾਹ ਨੇ ਸੰਦੇਸ਼ਵਾਹਕਾਂ ਨੂੰ ਆਖਿਆ, “ਜਿਸ ਮਨੁੱਖ ਨੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ ਅਤੇ ਤੁਹਾਨੂੰ ਮਿਲਣ ਲਈ ਆਇਆ, ਉਹ ਭਲਾ ਕਿਵੇਂ ਦਾ ਲੱਗਦਾ ਸੀ?”"
30ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਇਸ ਮਨੁੱਖ ਨੇ ਜੱਤ ਵਾਲਾ ਕੋਟ ਪਾਇਆ ਹੋਇਆ ਸੀ ਅਤੇ ਕਮਰ ਤੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।” ਤਦ ਪਾਤਸ਼ਾਹ ਨੇ ਕਿਹਾ “ਉਹ ਤਾਂ ਏਲੀਯਾਹ ਤਿਸ਼ਬੀ ਸੀ”।"

31ਅਹਜ਼ਯਾਹ ਵੱਲੋਂ ਭੇਜੇ ਆਦਮੀਆਂ ਦਾ ਅੱਗ ’ਚ ਸੜਨਾ ਅਹਜ਼ਯਾਹ ਨੇ ਇੱਕ ਕਪਤਾਨ ਦੇ ਨਾਲ 50 ਸਿਪਾਹੀ ਏਲੀਯਾਹ ਨੂੰ ਵੇਖਣ ਲਈ ਭੇਜੇ। ਕਪਤਾਨ, ਏਲੀਯਾਹ ਕੋਲ ਗਿਆ, ਉਸ ਵਕਤ ਏਲੀਯਾਹ ਪਹਾੜ ਦੀ ਚੋਟੀ ਉੱਪਰ ਬੈਠਾ ਹੋਇਆ ਸੀ ਤਾਂ ਕਪਤਾਨ ਨੇ ਏਲੀਯਾਹ ਨੂੰ ਕਿਹਾ, “ਹੇ ਪਰਮੇਸ਼ੁਰ ਦੇ ਮਨੁੱਖ, ਪਾਤਸ਼ਾਹ ਤੈਨੂੰ ਹੇਠਾਂ ਉਤਰਨ ਦਾ ਹੁਕਮ ਦਿੰਦਾ ਹੈ।”"
32ਏਲੀਯਾਹ ਨੇ ਪੰਜਾਹਾਂ ਬੰਦਿਆਂ ਦੇ ਸਰਦਾਰ ਨੂੰ ਆਖਿਆ, “ਜੇਕਰ ਮੈਂ ਪਰਮੇਸ਼ੁਰ ਦਾ ਮਨੁੱਖ ਹਾਂ ਤਾਂ ਅਕਾਸ਼ੋ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ 50 ਸਿਪਾਹੀਆਂ ਨੂੰ ਭਸਮ ਕਰ ਦੇਵੇ।” ਤਦ ਅਕਾਸ਼ ਤੋਂ ਅੱਗ ਉਤਰੀ ਅਤੇ ਉਸ ਨੇ ਕਪਤਾਨ ਅਤੇ 50 ਸਿਪਾਹੀਆਂ ਨੂੰ ਭਸਮ ਕਰ ਦਿੱਤਾ।"
33ਅਹਜ਼ਯਾਹ ਨੇ ਕਪਤਾਨ ਅਤੇ ਹੋਰ 50 ਸਿਪਾਹੀ ਏਲੀਯਾਹ ਵੱਲ ਭੇਜੇ। ਕਪਤਾਨ ਨੇ ਆਖਿਆ, “ਹੇ ਪਰਮੇਸ਼ੁਰ ਦੇ ਮਨੁੱਖ, ਪਾਤਸ਼ਾਹ ਤੈਨੂੰ ਛੇਤੀ ਹੀ ਹੇਠਾਂ ਉਤਰਨ ਦਾ ਹੁਕਮ ਦਿੰਦਾ ਹੈ।”"
34ਏਲੀਯਾਹ ਨੇ ਉਸ ਕਪਤਾਨ ਅਤੇ ਉਸ ਦੇ 50 ਸਿਪਾਹੀਆਂ ਨੂੰ ਕਿਹਾ, “ਜੇਕਰ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਯਹੋਵਾਹ ਕਰੇ ਅੱਗ ਅਕਾਸੋਂ ਉਤਰੇ ਅਤੇ ਤੁਹਾਨੂੰ ਭਸਮ ਕਰ ਦੇਵੇ।” ਤਦ ਪਰਮੇਸ਼ੁਰ ਵੱਲੋਂ ਹੇਠਾਂ ਅੱਗ ਉਤਰੀ, ਕਪਤਾਨ ਅਤੇ ਉਸ ਦੇ 50 ਸਿਪਾਹੀਆਂ ਨੂੰ ਭਸਮ ਕਰ ਗਈ।"
35ਅਹਜ਼ਯਾਹ ਨੇ ਤੀਜੇ, ਵਾਰ ਇੱਕ ਹੋਰ ਕਪਤਾਨ ਤੇ ਉਸ ਨਾਲ 50 ਸਿਪਾਹੀ ਭੇਜੇ। ਤੀਜਾ ਕਪਤਾਨ, ਏਲੀਯਾਹ ਕੋਲ ਆਕੇ ਉਸ ਅੱਗੇ ਝੁਕ ਗਿਆ ਅਤੇ ਏਲੀਯਾਹ ਅੱਗੇ ਮਿੰਨਤ ਕੀਤੀ, “ਹੇ ਪਰਮੇਸ਼ੁਰ ਦੇ ਮਨੁੱਖ, ਕਿਰਪਾ ਕਰਕੇ ਮੇਰੀ ਅਤੇ ਮੇਰੇ ਪੰਜਾਹ ਆਦਮੀਆਂ ਦੀਆਂ ਜਾਨਾਂ ਬਖਸ਼ ਦੇ।"

36ਅਕਾਸ਼ ਤੋਂ ਅੱਗ ਹੇਠਾਂ ਉਤਰੀ ਅਤੇ ਉਹ ਪਹਿਲੇ ਦੋ ਕਪਤਾਨਾਂ ਤੇ ਉਨ੍ਹਾਂ ਦੇ 50-50 ਆਦਮੀਆਂ ਨੂੰ ਭਸਮ ਕਰ ਗਈ, ਪਰ ਹੁਣ ਸਾਡੇ ਉੱਤੇ ਕਿਰਪਾ ਕਰ ਅਤੇ ਸਾਨੂੰ ਜੀਵਨ ਬਖਸ਼।”"
37ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਕਿਹਾ, “ਤੂੰ ਕਪਤਾਨ ਦੇ ਨਾਲ ਚੱਲਾ ਜਾ, ਉਸ ਤੋਂ ਡਰ ਨਾ।” ਤਾਂ ਏਲੀਯਾਹ ਉਸ ਕਪਤਾਨ ਦੇ ਨਾਲ ਅਹਜ਼ਯਾਹ ਪਾਤਸ਼ਾਹ ਨੂੰ ਮਿਲਣ ਲਈ ਗਿਆ।"
38ਏਲੀਯਾਹ ਨੇ ਅਹਜ਼ਯਾਹ ਨੂੰ ਆਖਿਆ, “ਯਹੋਵਾਹ ਇਉਂ ਫ਼ਰਮਾਉਂਦਾ ਹੈ ‘ਇਸਰਾਏਲ ਵਿੱਚ ਪਰਮੇਸ਼ੁਰ ਦੇ ਹੁੰਦਿਆਂ ਹੋਇਆਂ ਤੂੰ ਸੰਦੇਸ਼ਵਾਹਕਾਂ ਨੂੰ ਅਕਰੋਨ ਦੇ ਦੇਵਤੇ, ਬਆਲ-ਜਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਿਆ? ਇਸ ਲਈ ਜਿਸ ਪਲੰਘ ਉੱਪਰ ਤੂੰ ਪਿਆ ਹੈਂ, ਉਸ ਤੋਂ ਨਾ ਉਤਰੇਂਗਾ, ਅਸਲ ਵਿੱਚ ਤੂੰ ਇਸ ਉੱਤੇ ਹੀ ਮਰੇਂਗਾ।’”"
39ਅਹਜ਼ਯਾਹ ਦੀ ਜਗ੍ਹਾ ਯਹੋਰਾਮ ਅਹਜ਼ਯਾਹ ਦੀ ਮੌਤ ਉਵੇਂ ਹੀ ਹੋਈ ਜਿਵੇਂ ਯਹੋਵਾਹ ਨੇ ਏਲੀਯਾਹ ਦੇ ਰਾਹੀਂ ਆਖਿਆ ਸੀ। ਅਹਜ਼ਯਾਹ ਦੇ ਕੋਈ ਪੁੱਤਰ ਨਹੀਂ ਸੀ ਇਸ ਲਈ ਉਸ ਉਪਰੰਤ ਯਹੋਰਾਮ ਪਾਤਸ਼ਾਹ ਬਣਿਆ। ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ, ਯਹੂਦਾਹ ਦੇ ਪਾਤਸ਼ਾਹ ਦੇ ਦੂਸਰੇ ਵਰ੍ਹੇ ਉਸਦੀ ਥਾਂ ਰਾਜ ਕਰਨ ਲੱਗਾ।"
40ਅਹਜ਼ਯਾਹ ਦੇ ਬਾਕੀ ਕੰਮ ਇਸਰਾਏਲ ਦੇ ਰਾਜਿਆਂ ਦੇ ਇਤਹਾਸ’ ਨਾਂ ਦੀ ਪੋਥੀ ਵਿੱਚ ਲਿਖੇ ਹੋਏ ਮਿਲਦੇ ਹਨ।"

41ਏਲੀਯਾਹ ਨੂੰ ਉੱਠਾਉਣ ਦੀ ਯਹੋਵਾਹ ਦੀ ਵਿਉਂਤ ਜਦੋਂ ਯਹੋਵਾਹ, ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਵੱਲ ਚੁੱਕਣ ਹੀ ਵਾਲਾ ਸੀ, ਏਲੀਯਾਹ, ਅਤੇ ਅਲੀਸ਼ਾ ਗਿਲਗਾਲ ਤੋਂ ਜਾ ਰਹੇ ਸਨ।"
42ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਕਿਰਪਾ ਕਰਕੇ ਇੱਥੇ ਰੁਕ ਜਾ ਕਿਉਂ ਕਿ ਯਹੋਵਾਹ ਨੇ ਮੈਨੂੰ ਬੈਤਏਲ ਤੀਕ ਜਾਣ ਲਈਂ ਕਿਹਾ ਹੈ।” ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦੀ ਜ਼ਿੰਦਗੀ ਦੀ ਅਤੇ ਤੇਰੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਮੈਂ ਤੈਨੂੰ ਛੱਡ ਕੇ ਨਾ ਜਾਵਾਂਗਾ।” ਤਦ ਇਹ ਦੋਨੋ ਮਨੁੱਖ ਬੈਤਏਲ ਨੂੰ ਤੁਰ ਪਏ।"
43ਨਬੀਆਂ ਦਾ ਇੱਕ ਸਮੂਹ, ਜੋ ਕਿ ਬੈਤਏਲ ਵਿੱਚ ਸੀ, ਅਲੀਸ਼ਾ ਕੋਲ ਆਇਆ ਅਤੇ ਉਸ ਨੂੰ ਕਹਿਣ ਲੱਗਾ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸੁਆਮੀ ਨੂੰ, ਤੇਰੇ ਤੋਂ ਅਲੱਗ ਕਰ ਦੇਵੇਗਾ?” ਅਲੀਸ਼ਾ ਨੇ ਕਿਹਾ, “ਮੈਨੂੰ ਪਤਾ ਹੈ, ਇਸ ਬਾਰੇ ਗੱਲ ਨਾ ਕਰੋ।”"
44ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਅਲੀਸ਼ਾ ਤੂੰ ਇੱਥੇ ਠਹਿਰ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ।” ਪਰ ਅਲੀਸ਼ਾ ਨੇ ਕਿਹਾ, “ਮੈਂ ਇਕਰਾਰ ਕੀਤਾ ਸੀ ਕਿ ਜਦ ਤੱਕ ਯਹੋਵਾਹ ਜਿਉਂਦਾ ਰਹੇਗਾ ਤੇ ਜਦ ਤੀਕ ਤੂੰ ਜਿਉਂਦਾ ਰਹੇਂਗਾ, ਮੈਂ ਤੈਨੂੰ ਛੱਡ ਕੇ ਨਹੀਂ ਜਾਵਾਂਗਾ।” ਇਸ ਲਈ ਉਹ ਦੋਨੋ ਫ਼ੇਰ ਯਰੀਹੋ ਨੂੰ ਤੁਰ ਪਏ।"
45ਯਰੀਹੋ ਵਿੱਚ ਇੱਕ ਨਬੀਆਂ ਦੀ ਟੋਲੀ ਅਲੀਸ਼ਾ ਕੋਲ ਆਈ ਅਤੇ ਆਕੇ ਉਸ ਨੂੰ ਕਹਿਣ ਲਗੀ, “ਕੀ ਤੂੰ ਜਾਣਦਾ ਹੈਂ ਕਿ ਅੱਜ ਯਹੋਵਾਹ ਤੇਰੇ ਸੁਆਮੀ ਨੂੰ ਤੇਰੇ ਤੋਂ ਜੁਦਾਅ ਕਰ ਦੂਰ ਲੈ ਜਾਵੇਗਾ?” ਏਲੀਯਾਹ ਨੇ ਜਵਾਬ ਦਿੱਤਾ, “ਹਾਂ, ਮੈਂ ਜਾਣਦਾ ਹਾਂ, ਪਰ ਇਸ ਬਾਰੇ ਕੋਈ ਗੱਲ ਨਾ ਕਰੋ।”"

46ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਤੂੰ ਇੱਥੇ ਰੁਕ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰਦਨ ਦਰਿਆ ਦੇ ਕੰਢੇ ਤੇ ਜਾਣ ਨੂੰ ਕਿਹਾ ਹੈ।” ਅਲੀਸ਼ਾ ਨੇ ਆਖਿਆ, “ਮੈਂ ਯਹੋਵਹਾ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਜਦ ਤਕ ਯਹੋਵਾਹ ਅਤੇ ਤੂੰ ਜਿਉਂਦਾ ਹੈਂ, ਮੈਂ ਛੱਡ ਕੇ ਨਹੀਂ ਜਾਵਾਂਗਾ।” ਇਸ ਲਈ ਦੋਵੇਂ ਚੱਲੇ ਗਏ।"
You have read 1Kings 18
46 verses