Lumina
1Kings

Elijah at Horeb

1Kings 19·Punjabi Bible

1ਉੱਥੇ ਨਬੀਆਂ ਦੇ ਟੋਲੇ ਵਿੱਚੋਂ ਕੋਈ 50 ਦੇ ਕਰੀਬ ਮਨੁੱਖ ਸਨ, ਜਿਨ੍ਹਾਂ ਉਨ੍ਹਾਂ ਦਾ ਪਿੱਛਾ ਕੀਤਾ। ਏਲੀਯਾਹ ਅਤੇ ਅਲੀਸ਼ਾ ਯਰਦਨ ਦਰਿਆ ਕੋਲ ਠਹਿਰ ਗਏ ਅਤੇ ਉਹ 50 ਮਨੁੱਖ ਉਨ੍ਹਾਂ ਤੋਂ ਕਾਫ਼ੀ ਦੂਰ ਜਾਕੇ ਠਹਿਰ ਗਏ।"

2ਏਲੀਯਾਹ ਨੇ ਆਪਣਾ ਕੋਟ ਲਾਹ ਕੇ ਵਲੇਟਿਆ ਅਤੇ ਇਸ ਨਾਲ ਪਾਣੀ ਨੂੰ ਮਾਰਿਆ। ਇਸ ਨਾਲ ਪਾਣੀ ਖੱਬੇ ਅਤੇ ਸੱਜੇ ਦੋ ਹਿੱਸਿਆਂ ਵਿੱਚ ਵੰਡ ਗਿਆ। ਫ਼ੇਰ ਏਲੀਯਾਹ ਅਤੇ ਅਲੀਸ਼ਾ ਸੁੱਕੀ ਧਰਤੀ ਤੋਂ ਦੀ ਤੁਰ ਕੇ ਯਰਦਨ ਨਦੀ ਦੇ ਦੂਜੇ ਪਾਸੇ ਚੱਲੇ ਗਏ।"

3ਜਦੋਂ ਉਨ੍ਹਾਂ ਨੇ ਦਰਿਆ ਪਾਰ ਕਰ ਲਿਆ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਇਸ ਤੋਂ ਪਹਿਲਾਂ ਕਿ ਪਰਮੇਸ਼ੁਰ ਮੈਨੂੰ ਤੇਰੇ ਤੋਂ ਜੁਦਾਅ ਕਰ ਦੇਵੇ, ਦੱਸ ਤੂੰ ਕਿ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਨੇ ਕਿਹਾ, “ਤੇਰੇ ਆਤਮੇ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ।”"

4ਏਲੀਯਾਹ ਨੇ ਕਿਹਾ, “ਤੂੰ ਕੁਝ ਅਜਿਹਾ ਮੰਗਿਆ ਜੋ ਕਿ ਬਹੁਤ ਮੁਸ਼ਕਿਲ ਹੈ! ਜੇਕਰ ਤੂੰ ਮੈਨੂੰ ਉਸ ਵੇਲੇ ਵੇਖੇਂ ਜਦੋਂ ਮੈਂ ਤੈਥੋਂ ਦੂਰ ਲਿਜਾਇਆ ਜਾਵਾਂਗਾ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਤੂੰ ਨਹੀਂ ਵੇਖੇਂਗਾ, ਤਾਂ ਇਹ ਨਹੀਂ ਵਾਪਰੇਗਾ।”"

5ਪਰਮੇਸ਼ੁਰ ਦਾ ਏਲੀਯਾਹ ਨੂੰ ਸੁਰਗਾਂ ’ਚ ਲੈ ਜਾਣਾ ਏਲੀਯਾਹ ਅਤੇ ਅਲੀਸ਼ਾ ਦੋਨੋ ਇਕੱਠੇ ਚੱਲਦੇ ਗੱਲਾਂ ਕਰ ਰਹੇ ਸਨ। ਅਚਾਨਕ ਕੁਝ ਘੋੜੇ ਅਤੇ ਰੱਥ ਆਏ ਅਤੇ ਏਲੀਯਾਹ ਨੂੰ ਅਲੀਸ਼ਾ ਤੋਂ ਅਲੱਗ ਕਰ ਗਏ। ਉਹ ਘੋੜੇ ਅਤੇ ਰੱਥ ਅੱਗ ਵਾਂਗ ਸਨ। ਤਦ ਏਲੀਯਾਹ ਇਸ ਵਾਵਰੋਲੇ ਵਿੱਚ ਅਕਾਸ਼ ਨੂੰ ਉੱਠਾਇਆ ਗਿਆ।"

1Kings 19 illustration - 1Kings Chapter 19

6ਅਲੀਸ਼ਾ ਨੇ ਇਹ ਸਭ ਵੇਖਿਆ ਤਾਂ ਉੱਚੀ ਅਵਾਜ਼ ਵਿੱਚ ਚਿਲਾਇਆ, “ਹੇ ਮੇਰੇ ਪਿਤਾ! ਮੇਰੇ ਪਿਤਾ! ਇਸਰਾਏਲ ਦੇ ਘੋੜੇ ਤੇ ਰੱਥ!” ਜਦੋਂ ਅਲੀਸ਼ਾ ਨੂੰ ਏਲੀਯਾਹ ਹੋਰ ਨਾ ਦਿਖਿਆ, ਅਲੀਸ਼ਾ ਨੇ ਕਸੱਕੇ ਆਪਣੇ ਕੱਪੜਿਆਂ ਨੂੰ ਫ਼ੜਿਆ ਅਤੇ ਆਪਣੀ ਉਦਾਸੀ ਦਰਸਾਉਣ ਲਈ ਇਨ੍ਹਾਂ ਨੂੰ ਦੋ ਟੁਕੜਿਆਂ ਵਿੱਚ ਪਾੜ ਦਿੱਤਾ।"

7ਏਲੀਯਾਹ ਦਾ ਕੋਟ ਜ਼ਮੀਨ ਤੇ ਡਿੱਗ ਪਿਆ, ਤਾਂ ਅਲੀਸ਼ਾ ਨੇ ਉਸ ਨੂੰ ਚੁੱਕਿਆ ਅਤੇ ਯਰਦਨ ਨਦੀ ਦੇ ਕਿਨਾਰੇ ਆ ਗਿਆ ਅਲੀਸ਼ਾ ਨੇ ਪਾਣੀ ਨੂੰ ਮਾਰਿਆ ਅਤੇ ਆਖਿਆ, “ਯਹੋਵਾਹ, ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?”"

8ਜਦ ਅਲੀਸ਼ਾ ਨੇ ਪਾਣੀ ਨੂੰ ਮਾਰਿਆ ਤਾਂ ਪਾਣੀ ਖੱਬੇ-ਸੱਜੇ ਦੋ ਹਿੱਸਿਆ ਵਿੱਚ ਵੰਡਿਆਂ ਗਿਆ ਅਤੇ ਅਲੀਸ਼ਾ ਦਰਿਆ ਪਾਰ ਕਰ ਗਿਆ।"

9ਨਬੀਆਂ ਨੇ ਏਲੀਯਾਹ ਬਾਰੇ ਪੁੱਛਿਆ ਜਦੋਂ ਯਰੀਹੋ ਵਿੱਚ ਨਬੀਆਂ ਦੀ ਟੋਲੀ ਨੇ ਅਲੀਸ਼ਾ ਨੂੰ ਵੇਖਿਆ ਤਾਂ ਉਨ੍ਹਾਂ ਕਿਹਾ, “ਏਲੀਯਾਹ ਦੀ ਆਤਮਾ ਹੁਣ ਅਲੀਸ਼ਾ ਵਿੱਚ ਹੈ।” ਤਾਂ ਉਹ ਅਲੀਸ਼ਾ ਨੂੰ ਮਿਲਣ ਲਈ ਆਏ। ਉਨ੍ਹਾਂ ਅਲੀਸ਼ਾ ਦੇ ਸਾਹਮਣੇ ਸਿਰ ਝੁਕਾਇਆ ਅਤੇ ਉਸ ਨੂੰ ਕਿਹਾ,"

10“ਵੇਖ ਸਾਡੇ ਕੋਲ 50 ਤਕੜੇ ਆਦਮੀ ਹਨ। ਉਨ੍ਹਾਂ ਨੂੰ ਤੇਰੇ ਸੁਆਮੀ ਦੀ ਭਾਲ ਵਿੱਚ ਜਾਣ ਦੇ। ਹੋ ਸੱਕਦਾ ਹੈ ਕਿ ਯਹੋਵਾਹ ਦੇ ਆਤਮਾ ਨੇ ਏਲੀਯਾਹ ਨੂੰ ਉੱਪਰ ਚੁੱਕ ਲਿਆ ਹੋਵੇ ਅਤੇ ਕਿਸੇ ਪਹਾੜੀ ਦੀ ਚੋਟੀ ਉੱਤੇ ਛੱਡ ਦਿੱਤਾ ਹੋਵੇ ਜਾਂ ਕਿਸੇ ਵਾਦੀ ਵਿੱਚ ਲਾਹ ਦਿੱਤਾ ਹੋਵੇ।” ਪਰ ਅਲੀਸ਼ਾ ਨੇ ਕਿਹਾ, “ਨਹੀਂ! ਤੁਸੀਂ ਏਲੀਯਾਹ ਨੂੰ ਭਾਲਣ ਲਈ ਆਪਣੇ ਬੰਦਿਆਂ ਨੂੰ ਨਾ ਭੇਜੋ।”"

1Kings 19 illustration - 1Kings Chapter 19

11ਪਰ ਜਦ ਨਬੀਆਂ ਨੇ ਇੰਨਾ ਹਠ ਕੀਤਾ ਤਾਂ ਉਹ ਸ਼ਰਮਿੰਦਾ ਹੋ ਗਿਆ ਤਾਂ ਉਸ ਨੇ ਆਖਿਆ , “ਭੇਜ ਦੇਵੋ।” ਤਾਂ ਉਨ੍ਹਾਂ ਨੇ 50 ਮਨੁੱਖ ਭੇਜੇ। ਉਨ੍ਹਾਂ ਤਿੰਨ ਦਿਨ ਉਸ ਦੀ ਖੋਜ ਕੀਤੀ ਪਰ ਉਹ ਕਿਤੇ ਨਾ ਲੱਭਾ।"

12ਤਦ ਆਦਮੀ ਯਰੀਹੋ ਵੱਲ ਗਏ, ਜਿੱਥੇ ਕਿ ਅਲੀਸ਼ਾ ਠਹਿਰਿਆ ਹੋਇਆ ਸੀ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਉੱਨ੍ਹਾਂ ਨੂੰ ਏਲੀਯਾਹ ਕਿਤੇ ਨਹੀਂ ਲੱਭਿਆ। ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, “ਕੀ ਮੈਂ ਤੁਹਾਨੂੰ ਨਾ ਜਾਣ ਲਈ ਨਹੀਂ ਆਖਿਆ ਸੀ?”"

13ਅਲੀਸ਼ਾ ਦਾ ਪਾਣੀ ਨੂੰ ਵੱਧੀਆ ਬਨਾਉਣਾ ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਕਿਹਾ, “ਸੁਆਮੀ! ਤੁਸੀਂ ਵੇਖ ਰਹੇ ਹੋ ਕਿ ਇਹ ਇੱਕ ਬੜਾ ਵੱਧੀਆ ਸ਼ਹਿਰ ਹੈ, ਪਰ ਇੱਥੋਂ ਦਾ ਪਾਣੀ ਬੜਾ ਖਰਾਬ ਹੈ। ਇਸੇ ਲਈ ਇਸ ਧਰਤੀ ਤੇ ਫ਼ਸਲ ਨਹੀਂ ਪੈਦਾ ਹੁੰਦੀ।”"

14ਅਲੀਸ਼ਾ ਨੇ ਕਿਹਾ, “ਮੈਨੂੰ ਇੱਕ ਨਵਾਂ ਕਟੋਰਾ ਦਿਓ ਅਤੇ ਉਸ ਵਿੱਚ ਲੂਣ ਪਾਵੋ।” ਲੋਕੀ ਉਸ ਲਈ ਭਾਂਡਾ ਲੈ ਆਏ।"

15ਤਾਂ ਅਲੀਸ਼ਾ ਉਸ ਥਾਵੇਂ ਗਿਆ ਜਿੱਥੇ ਕਿ ਪਾਣੀ ਧਰਤੀ ਵਿੱਚੋਂ ਨਿਕਲਦਾ ਸੀ। ਉਸ ਥਾਵੇਂ, ਅਲੀਸ਼ਾ ਨੇ ਭਾਂਡੇ ਵਿੱਚੋਂ ਲੂਣ ਡੋਲ੍ਹਿਆ ਅਤੇ ਆਖਿਆ, “ਯਹੋਵਾਹ ਨੇ ਆਖਿਆ ਹੈ, ‘ਮੈਂ ਇਸ ਪਾਣੀ ਨੂੰ ਸਾਫ਼ ਕਰ ਰਿਹਾ ਹਾਂ ਹੁਣ ਤੋਂ ਇਸ ਪਾਣੀ ਨੂੰ ਪੀਕੇ ਕੋਈ ਨਹੀਂ ਮਰੇਗਾ ਅਤੇ ਨਾ ਹੀ ਧਰਤੀ ਤੇ ਫ਼ਸਲ ਹੋਣ ਵਿੱਚ ਕੋਈ ਰੁਕਾਵਟ ਪਾਵੇਗਾ।’”"

1Kings 19 illustration - 1Kings Chapter 19

16ਪਾਣੀ ਬਿਲਕੁਲ ਸਾਫ਼ ਹੋ ਗਿਆ। ਇਹ ਪਾਣੀ ਅੱਜ ਤੀਕ ਸਾਫ਼ ਹੈ। ਇਹ ਸਭ ਕੁਝ ਉਵੇਂ ਹੋਇਆ ਜਿਵੇਂ ਅਲੀਸ਼ਾ ਨੇ ਕਿਹਾ।"

17ਕੁਝ ਮੁੰਡਿਆਂ ਵੱਲੋਂ ਅਲੀਸ਼ਾ ਨੂੰ ਮਖੌਲ ਕਰਨਾ ਅਲੀਸ਼ਾ ਉਸ ਸ਼ਹਿਰ ਤੋਂ ਬੈਤਏਲ ਨੂੰ ਆਇਆ। ਅਲੀਸ਼ਾ ਬੈਤਏਲ ਵੱਲ ਪਹਾੜੀਆਂ ਉੱਪਰ ਤੁਰਿਆ ਜਾਂਦਾ ਸੀ ਤਾਂ, ਕੁਝ ਮੁੰਡੇ ਸ਼ਹਿਰ ਤੋਂ ਬਾਹਰ ਆ ਰਹੇ ਸਨ ਅਤੇ ਉਨ੍ਹਾਂ ਨੇ ਅਲੀਸ਼ਾ ਦਾ ਮਖੌਲ ਉਡਾਉਣਾ ਸ਼ੁਰੂ ਕਰ ਦਿੱਤਾ ਅਤੇ ਆਖਿਆ, “ਚੜ੍ਹਦਾ ਜਾ ਗੰਜਿਆ, ਚੜ੍ਹਦਾ ਜਾ ਗੰਜਿਆ।”"

18ਅਲੀਸ਼ਾ ਨੇ ਪਰਤ ਕੇ ਉਨ੍ਹਾਂ ਵੱਲ ਵੇਖਿਆ ਅਤੇ ਯਹੋਵਾਹ ਦਾ ਨਾਂ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਫੇਰ ਜੰਗਲ ਵਿੱਚੋਂ ਦੋ ਰਿੱਛ ਨਿਕਲੇ, ਅਤੇ 42 ਮੁੰਡਿਆਂ ਨੂੰ ਪਾੜ ਕੇ ਮਾਰ ਦਿੱਤਾ।"

19ਅਲੀਸ਼ਾ ਬੈਤਏਲ ਨੂੰ ਛੱਡ ਕੇ ਕਰਮਲ ਦੇ ਪਹਾੜ ਨੂੰ ਗਿਆ। ਫ਼ਿਰ ਉਸ ਜਗ੍ਹਾ ਤੋਂ ਅਲੀਸ਼ਾ ਸਾਮਰਿਯਾ ਵੱਲ ਨੂੰ ਗਿਆ।"

20ਯਹੋਰਾਮ ਦਾ ਇਸਰਾਏਲ ਦਾ ਰਾਜਾ ਹੋਣਾ ਸਾਮਰਿਯਾ ਵਿੱਚ, ਇਸਰਾਏਲ ਉੱਪਰ ਅਹਾਬ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ। ਉਸ ਨੇ ਯਹੂਦਾਹ ਦੇ ਪਾਤਸ਼ਾਹ, ਯਹੋਸ਼ਾਫ਼ਾਟ ਦੇ 18ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ ਅਤੇ ਉਸ ਨੇ 12 ਵਰ੍ਹੇ ਰਾਜ ਕੀਤਾ।"

1Kings 19 illustration - 1Kings Chapter 19

21ਯਹੋਰਾਮ ਨੇ ਉਹ ਗੱਲਾ ਕੀਤੀਆਂ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੀਆਂ ਸਨ ਪਰ ਉਹ ਆਪਣੇ ਮਾਂ-ਬਾਪ ਵਰਗਾ ਨਹੀਂ ਸੀ, ਉਸ ਨੇ ਉਸ ਥੰਮ ਤੋਂ ਖਹਿੜਾ ਛੁਡਵਾ ਲਿਆ ਜਿਹੜਾ ਉਸ ਦੇ ਪਿਤਾ ਨੇ ਬਆਲ ਦੀ ਉਪਾਸਨਾ ਕਰਨ ਲਈ ਬਣਾਇਆ ਸੀ।"

Chapter Complete

You have read 1Kings 19

21 verses