Lumina
1Kings

David's Charge; Solomon Established

1Kings 2·Punjabi Bible

1ਉਨ੍ਹਾਂ ਨੇ ਇਹ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਦੇ ਬਣਾਕੇ ਉਸ ਉੱਪਰ ਕਰੂਬੀ ਫਰਿਸ਼ਤਿਆਂ ਦੀਆਂ, ਖਜ਼ੂਰ ਦੇ ਬਿਰਛ ਅਤੇ ਫ਼ੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਇਨ੍ਹਾਂ ਉੱਪਰ ਸੋਨਾ ਚੜ੍ਹਾਇਆ।"

2ਅਤੇ ਉਨ੍ਹਾਂ ਨੇ ਮੁਖ ਕਮਰੇ ਦੇ ਪ੍ਰਵੇਸ਼ ਦੁਆਰ ਲਈ ਵੀ ਦਰਵਾਜ਼ੇ ਬਣਾਏ ਅਤੇ ਉਸ ਲਈ ਵੀ ਉਨ੍ਹਾਂ ਨੇ ਜੈਤੂਨ ਦੀ ਲੱਕੜ ਦੀ ਚੁਗਾਠ ਬਣਾਈ।"

3ਉਸ ਦੇ ਦੋਨੋ ਬੂਹੇ ਚੀਲ ਦੀ ਲੱਕੜ ਦੇ ਸਨ।"

4ਉੱਥੇ ਦੋ ਦਰਵਾਜ਼ੇ ਬਣਾਏ ਗਏ ਅਤੇ ਹਰ ਦਰਵਾਜ਼ੇ ਦੇ ਦੋ ਹਿੱਸੇ ਸਨ ਜਿਹੜੇ ਕਿ ਆਪਸ ਵਿੱਚ ਭੀੜੇ (ਢੋਏ) ਜਾਂਦੇ ਸਨ ਅਤੇ ਉਨ੍ਹਾਂ ਉੱਪਰ ਵੀ ਉਨ੍ਹਾਂ ਕਰੂਬੀ ਫਰਿਸ਼ਤਿਆਂ, ਖਜੂਰਾਂ ਤੇ ਫ਼ੁੱਲਾਂ ਦੀਆਂ ਮੂਰਤਾਂ ਉੱਕਰੀਆਂ ਸਨ ਫ਼ਿਰ ਉਨ੍ਹਾਂ ਨੂੰ ਉਸ ਨੇ ਸੋਨੇ ਨਾਲ ਢੱਕਿਆ।"

5ਫ਼ਿਰ ਉਨ੍ਹਾਂ ਨੇ ਅੰਦਰਲਾ ਵਿਹੜਾ ਬਣਾਇਆ। ਉਨ੍ਹਾਂ ਨੇ ਇਸ ਵਿਹੜੇ ਦੇ ਆਸ-ਪਾਸ ਦੀਵਾਰ ਬਣਾਈ। ਹਰ ਦੀਵਾਰ ਤਿੰਨ ਰਦੇ ਘੜੇ ਹੋਏ ਪੱਥਰ ਦੇ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ ਬਣਾਇਆ।"

1Kings 2 illustration - 1Kings Chapter 2

6ਚੌਥੇ ਸਾਲ ਵਿੱਚ, ਜ਼ਿਵ ਦੇ ਮਹੀਨੇ ਵਿੱਚ, ਮੰਦਰ ਦੀਆਂ ਨੀਂਹਾਂ ਰੱਖੀਆਂ ਗਈਆਂ ਸਨ।"

7ਮੰਦਰ ਸਾਲ ਦੇ ਅੱਠਵੇਂ ਮਹੀਨੇ, ਬੂਲ ਦੇ ਮਹੀਨੇ ਵਿੱਚ ਖਤਮ ਹੋਇਆ। ਇਹ ਸੁਲੇਮਾਨ ਦੇ ਸ਼ਾਸਨ ਦੇ ਗਿਆਰ੍ਹਵੇਂ ਵਰ੍ਹੇ ਵਿੱਚ ਸੀ। ਮੰਦਰ ਨਕਸ਼ੇ ਅਨੁਸਾਰ ਹੀ ਬਣਇਆ ਗਿਆ ਸੀ।"

8ਸੁਲੇਮਾਨ ਦਾ ਮਹਿਲ ਸੁਲੇਮਾਨ ਪਾਤਸ਼ਾਹ ਨੇ ਆਪਣੇ ਲਈ ਵੀ ਇੱਕ ਮਹਿਲ ਬਣਵਾਇਆ। ਉਸ ਦੇ ਮਹਿਲ ਨੂੰ ਪੂਰੇ ਹੋਣ ਵਿੱਚ ਤੇਰ੍ਹਾਂ ਵਰ੍ਹੇ ਲੱਗੇ।"

9ਉਸ ਨੇ ਇੱਕ ਹੋਰ ਵੀ ਇਮਾਰਤ ਬਣਵਾਈ ਜਿਸ ਨੂੰ “ਲਬਾਨੋਨ ਜੰਗਲ ਦਾ ਮਹਿਲ” ਆਖਿਆ ਜਾਂਦਾ ਸੀ। ਇਹ ਇਮਾਰਤ 100 ਹੱਥ ਮੀਟਰ ਲੰਬੀ ਅਤੇ 50 ਹੱਥ ਮੀਟਰ ਚੌੜੀ ਅਤੇ 30 ਹੱਥ ਮੀਟਰ ਉਚਾਈ ਦੀ ਸੀ। ਇਸ ਤੇ ਦਿਆਰ ਦੇ ਰੁੱਖਾਂ ਤੋਂ ਬਣੇ ਥੰਮਾਂ ਦੀਆਂ ਚਾਰ ਪਾਲਾਂ ਸਨ। ਹਰ ਥੰਮ ਦੇ ਉਪਰਲੇ ਪਾਸੇ ਇੱਕ ਦਿਆਰ ਦਾ ਤਾਜ ਸੀ।"

10ਉਨ੍ਹਾਂ ਬਾਲਿਆਂ ਨੂੰ ਉੱਪਰਲੀ ਵੱਲੋਂ ਦਿਆਰ ਨਾਲ ਕੱਜਿਆ ਗਿਆ ਜਿਹੜੇ ਪਤਲੀਆਂ ਥੰਮਾਂ ਉੱਪਰ ਸਨ ਅਤੇ ਇੱਕ-ਇੱਕ ਲਾਈਨ ਵਿੱਚ ਪੰਦਰ੍ਹਾਂ-ਪੰਦਰ੍ਹਾਂ ਸਨ। ਇਉਂ ਕੁੱਲ ਮਿਲਾ ਕੇ ਇਹ 45 ਸਨ।"

1Kings 2 illustration - 1Kings Chapter 2

11ਤਿੰਨ ਪਾਲਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਲਾਈਨਾਂ ਵਿੱਚ ਸਨ।"

12ਹਰ ਇੱਕ ਦੇ ਅਖੀਰ ਵਿੱਚ ਇਉਂ ਕੁੱਲ ਤਿੰਨ ਦਰਵਾਜ਼ੇ ਸਨ ਅਤੇ ਸਾਰੇ ਦਰਵਾਜ਼ੇ ਅਤੇ ਚੁਗਾਠਾਂ ਚੌਰਸ ਸਨ।"

13ਸੁਲੇਮਾਨ ਨੇ “ਥੰਮਾਂ ਦਾ ਵਿਹੜਾ” ਵੀ ਬਣਵਾਇਆ। ਇਹ 50 ਹੱਥ ਮੀਟਰ ਲੰਬਾ ਅਤੇ 30 ਹੱਥ ਮੀਟਰ ਚੌੜਾ ਸੀ ਅਤੇ ਇਨ੍ਹਾਂ ਥੰਮਾਂ ਉੱਪਰ ਇੱਕ ਛੱਤ ਸੀ।"

14ਉਸ ਨੇ ਸਿੰਘਾਸਣ ਲਈ ਇੱਕ ਕਮਰਾ ਬਣਵਾਇਆ ਜਿੱਥੇ ਉਸ ਨੇ ਲੋਕਾਂ ਨੂੰ ਨਿਆਂ ਦਿੱਤਾ ਅਤੇ ਇਸ ਨੂੰ “ਨਿਆਂ ਦਾ ਕਮਰਾ” ਸੱਦਿਆ। ਇਹ ਕਮਰਾ ਥੱਲਿਓਂ ਲੈ ਕੇ ਛੱਤ ਤੀਕ ਦਿਆਰ ਨਾਲ ਬਣਿਆ ਹੋਇਆ ਸੀ।"

15ਜਿਸ ਮਹਿਲ ਵਿੱਚ ਸੁਲੇਮਾਨ ਰਹਿੰਦਾ ਸੀ, ਨਿਆਂ ਦੇ ਕਮਰੇ ਦੇ ਪਿੱਛੇ ਦੂਸਰੇ ਵਿਹੜੇ ਵਿੱਚ ਸੀ। ਇਸ ਨੂੰ ਅਦਾਲਤ ਵਾਂਗ ਬਣਾਇਆ ਗਿਆ ਸੀ। ਉਸ ਨੇ ਅਜਿਹਾ ਹੀ ਮਹਿਲ ਆਪਣੀ ਪਤਨੀ, ਮਿਸਰ ਦੇ ਰਾਜੇ ਦੀ ਧੀ ਲਈ ਵੀ ਬਣਵਾਇਆ।"

1Kings 2 illustration - 1Kings Chapter 2

16ਇਹ ਸਾਰੀਆਂ ਇਮਾਰਤਾਂ, ਅੰਦਰੋਂ ਅਤੇ ਬਾਹਰੋ ਸਮਤਲ ਕਰਕੇ, ਸਭ ਤੋਂ ਵੱਧੀਆਂ ਕਿਸਮ ਦੇ ਪੱਥਰ ਤੋਂ ਬਣਾਈਆਂ ਗਈਆਂ ਸਨ। ਇਹ ਪੱਥਰ ਅੰਦਰੋਂ ਅਤੇ ਬਾਹਰੋ ਆਰਾ ਵਰਤ ਕੇ ਸਹੀ ਮਾਪ ਅਨੁਸਾਰ ਚੀਰੇ ਗਏ ਸਨ ਇਹ ਨੀਂਹਾਂ ਤੋਂ ਲੈ ਕੇ ਕੰਧਾਂ ਦੀ ਟੀਸੀ ਤੀਕ ਇਸਤੇਮਾਲ ਕੀਤੇ ਗਏ ਸਨ। ਵਿਹੜੇ ਦੇ ਦੁਆਲੇ ਦੀ ਕੰਧ ਵੀ ਸਭ ਤੋਂ ਵੱਧੀਆ ਕਿਸਮ ਦੇ ਪੱਥਰ ਤੋਂ ਬਣੀ ਹੋਈ ਸੀ।"

17ਭਵਨ ਦੀ ਬੁਨਿਆਦ ਤੇ ਨੀਹਾਂ ਨੂੰ ਵੱਡੇ ਵੱਡੇ ਅਤੇ ਕੀਮਤੀ ਪੱਥਰਾਂ ਨਾਲ ਬਣਾਇਆ ਗਿਆ ਜਿਹੜੇ ਕਿ ਸਵਾ 10 ਹੱਥ ਲੰਬੇ ਤੇ ਕੁਝ 8 ਹੱਥ ਲੰਬੇ ਸਨ।"

18ਉਨ੍ਹਾਂ ਪੱਥਰ ਦੇ ਉੱਪਰ ਸਹੀ ਮਾਪ ਦੇ ਚੀਰੇ ਹੋਏ ਕੁਝ ਹੋਰ ਸਭ ਤੋਂ ਵੱਧੀਆ ਕਿਸਮ ਦੇ ਪੱਥਰ ਅਤੇ ਦਿਆਰ ਦੀਆਂ ਸ਼ਤੀਰੀਆਂ ਵੀ ਸਨ।"

19ਓੱਥੇ ਮਹਿਲ ਦੇ ਵਿਹੜੇ ਦੇ ਦੁਆਲੇ, ਮੰਦਰ ਦੇ ਵਿਹੜੇ ਅਤੇ ਮੰਦਰ ਦੇ ਪ੍ਰਵੇਸ਼ ਵਾਲੇ ਕਮਰੇ ਦੇ ਦੁਆਲੇ ਕੰਧਾਂ ਸਨ। ਇਹ ਕੰਧਾਂ ਪੱਥਰਾਂ ਦੀਆਂ ਤਿੰਨਾਂ ਕਤਾਰਾਂ ਅਤੇ ਦਿਆਰ ਦੀ ਲੱਕੜ ਤੋਂ ਬਣੀ ਇੱਕ ਕਤਾਰ ਦੀਆਂ ਬਣੀਆਂ ਹੋਈਆਂ ਸਨ।"

20ਸੁਲੇਮਾਨ ਨੇ ਸੂਰ ਦੇ ਹੀਰਾਮ ਨਾਮੀ ਆਦਮੀ ਨੂੰ ਇੱਕ ਸੁਨੇਹਾ ਭੇਜਿਆ ਅਤੇ ਉਸ ਨੂੰ ਯਰੂਸ਼ਲਮ ਵਿੱਚ ਲੈ ਆਂਦਾ।"

1Kings 2 illustration - 1Kings Chapter 2

21ਉਹ ਨਫ਼ਤਾਲੀ ਪਰਿਵਾਰ-ਸਮੂਹ ਵਿੱਚੋਂ ਇੱਕ ਵਿਧਵਾ ਦਾ ਪੁੱਤਰ ਸੀ, ਅਤੇ ਉਸਦਾ ਪਿਤਾ ਸੂਰ ਤੋਂ, ਇੱਕ ਠਠਿਆਰ ਸੀ। ਉਹ ਇੱਕ ਬਹੁਤ ਚੰਗਾ ਕਾਰੀਗਰ ਸੀ ਜੋ ਕਾਂਸੇ ਦੀਆਂ ਚੀਜ਼ਾ ਬਣਾਉਂਦਾ ਸੀ। ਇਸੇ ਲਈ ਪਾਤਸ਼ਾਹ ਸੁਲੇਮਾਨ ਨੇ ਉਸ ਨੂੰ ਸੱਦਾ ਦਿੱਤਾ ਅਤੇ ਹੀਰਾਮ ਨੇ ਸੱਦਾ ਕਬੂਲ ਲਿਆ। ਸੁਲੇਮਾਨ ਨੇ ਉਸ ਨੂੰ ਕਾਂਸੇ ਦਾ ਕੰਮ ਕਰਨ ਵਾਲੇ ਸਾਰੇ ਆਦਮੀਆਂ ਦਾ ਇੰਚਾਰਜ ਬਣਾ ਦਿੱਤਾ।"

22ਹੀਰਾਮ ਨੇ ਕਾਂਸੇ ਦੇ ਦੋ ਥੰਮ ਬਣਾਏ। ਦੋਨੋ ਥੰਮ 18 ਹੱਥ ਉੱਚੇ ਅਤੇ ਘੇਰ ਵਿੱਚ 12 ਹੱਥ ਸਨ। ਥੰਮ ਖੋਖਲੇ ਸਨ ਅਤੇ ਧਾਤ ਦੀ ਮੋਟਾਈ 3 ਇੰਚ ਸੀ।"

23ਹੀਰਾਮ ਨੇ ਥੰਮਾਂ ਦੇ ਉੱਪਰ ਪਾਉਣ ਲਈ ਦੋ ਕਾਂਸੇ ਦੇ ਗੁੰਬਦ ਬਣਾਏ। ਹਰ ਇੱਕ ਦੀ ਉੱਚਾਈ 5 ਹੱਥ ਸੀ।"

24ਫ਼ੇਰ ਉਸ ਨੇ ਥੰਮਾਂ ਉੱਪਰ ਗੁੰਬਦਾਂ ਨੂੰ ਢੱਕਣ ਲਈ ਜੰਜੀਰੀਆਂ ਦੇ ਦੋ ਜਾਲ ਬਣਾਏ। ਓੱਥੇ ਹਰ ਇੱਕ ਗੁੰਬਦ ਲਈ ਸੱਤ ਜੰਜੀਰੀਆਂ ਸਨ।"

25ਫ਼ੇਰ ਉਸ ਨੇ ਸਜਾਵਟ ਦੀਆਂ ਦੋ ਕਤਾਰਾਂ ਬਣਾਈਆਂ ਜਿਹੜੀਆਂ ਅਨਾਰਾਂ ਵਰਗੀਆਂ ਦਿਖਦੀਆਂ ਸਨ। ਉਸ ਨੇ ਕਾਂਸੇ ਦੇ ਇਨ੍ਹਾਂ ਅਨਾਰਾਂ ਨੂੰ ਥੰਮਾਂ ਉੱਪਰ ਗੁਂਬਦਾਂ ਨੂੰ ਢੱਕਦੀਆਂ, ਜਾਲੀਆਂ ਉੱਤੇ ਪਾ ਦਿੱਤਾ।"

1Kings 2 illustration - 1Kings Chapter 2

26ਪੰਜ ਹੱਥ ਉੱਚੇ ਥੰਮਾਂ ਉੱਪਰ ਪਾਏ ਗੁਂਬਦ, ਫੁੱਲਾਂ ਦੇ ਅਕਾਰ ਦੇ ਸਨ।"

27ਥੰਮਾਂ ਦੇ ਗੁੰਬਦ ਉੱਪਰ ਵੱਲ ਉਭਾਰ ਤਾਈਂ ਵੱਧਾਏ ਗਏ ਸਨ ਜੋ ਕਿ ਜੰਜੀਰੀਆਂ ਦੀ ਜਾਲੀ ਦੇ ਪਾਸੇ ਤੇ ਸੀ। ਦੋ ਗੁੰਬਦਾਂ ਦੇ ਆਲੇ-ਦੁਆਲੇ ਦੀਆਂ ਕਤਾਰਾਂ ਵਿੱਚ 200 ਅਨਾਰ ਸਨ।"

28ਹੀਰਾਮ ਨੇ ਇਨ੍ਹਾਂ ਥੰਮਾਂ ਨੂੰ ਮੰਦਰ ਦੇ ਵਰਾਂਡੇ ਕੋਲ ਟਿਕਾ ਦਿੱਤਾ। ਇੱਕ ਥੰਮ ਸੱਜੇ ਪਾਸੇ ਟਿਕਾਇਆ ਅਤੇ ਉਸਦਾ ਨਾਉਂ ਯਾਕੀਨ ਰੱਖਿਆ ਅਤੇ ਦੂਜਾ ਥੰਮ ਖੱਬੇ ਪਾਸੇ ਟਿਕਾਇਆ ਅਤੇ ਉਸਦਾ ਨਾਉਂ ਬੋਅਜ਼ ਰੱਖਿਆ।"

29ਉੱਸਨੇ ਫੁੱਲਾਂ ਦੇ ਅਕਾਰ ਦੇ ਗੁੰਬਦ ਥੰਮਾਂ ਦੇ ਉੱਪਰ ਪਾ ਦਿੱਤੇ। ਇਉ, ਦੋ ਥੰਮਾਂ ਦਾ ਕੰਮ ਸੰਪੂਰਨ ਹੋਇਆ।"

30ਫ਼ੇਰ ਹੀਰਾਮ ਨੇ ਕਾਂਸੇ ਦਾ ਇੱਕ ਗੋਲ ਹੌਦ ਬਣਾਇਆ ਜੋ “ਸਾਗਰ” ਕਹਾਉਂਦਾ ਸੀ। ਇਹ ਹੌਦ ਘੇਰੇ ਵਿੱਚ 30 ਹੱਥ, ਵਿਆਸ ਵਿੱਚ 10 ਹੱਥ ਅਤੇ 5 ਹੱਥ ਡੂੰਘਾ ਸੀ।"

1Kings 2 illustration - 1Kings Chapter 2

31ਹੌਁਦ ਦੇ ਦੁਆਲੇ, ਇਸਦੇ ਰਿਂਮ ਦੇ ਹੇਠਾਂ ਕਾਂਸੇ ਦੇ ਗੋਲੇ ਸਨ। ਗੋਲੇ ਇੱਕੋ ਜਿਹੇ ਬਣਾਕੇ ਹੌਦ ਦੇ ਆਲੇ- ਦੁਆਲੇ ਵਿਛਾਏ ਹੋਏ ਸਨ ਅਤੇ ਦੋ ਕਤਾਰਾਂ ਵਿੱਚ ਸਨ।"

32ਹੌਦ ਕਾਂਸੇ ਦੇ 12 ਬਲਦਾਂ ਉੱਤੇ ਟਿਕਿਆ ਹੋਇਆ ਸੀ। ਤਿੰਨਾਂ ਬਲਦਾਂ ਦੇ ਚਿਹਰੇ ਉੱਤਰ ਵੱਲ, ਤਿੰਨਾਂ ਦੇ ਚਿਹਰੇ ਪੂਰਬ ਵੱਲ, ਤਿਨਾਂ ਦੇ ਚਿਹਰੇ ਦੱਖਣ ਵੱਲ ਅਤੇ ਤਿੰਨਾਂ ਦੇ ਚਿਹਰੇ ਪੱਛਮ ਵੱਲ ਸਨ, ਇਨ੍ਹਾਂ ਦੇ ਲੱਕ ਅੰਦਰਲੇ ਪਾਸੇ ਨੂੰ ਮੁੜੇ ਹੋਏ ਸਨ।"

33ਹੌਦ ਦੀ ਚਾਦਰ ਦੀ ਮੋਟਾਈ 3 ਇੰਚ ਸੀ ਅਤੇ ਉਸ ਦੇ ਕੰਢੇ ਕਟੋਰੇ ਦੇ ਕੰਢਿਆਂ ਵਰਗੇ ਜਾਂ ਫੁੱਲਾਂ ਦੀ ਪੱਤੀਆਂ ਦੇ ਆਕਾਰ ਦੇ ਘੜੇ ਹੋਏ ਸਨ ਅਤੇ ਇਸ ਹੌਦ ਵਿੱਚ 11,000 ਗੇਲਣ ਪਾਣੀ ਸਮਾ ਜਾਂਦਾ ਸੀ।"

34ਫ਼ੇਰ ਹੀਰਾਮ ਨੇ 10 ਕਾਂਸੇ ਦੇ ਗੱਡੇ ਬਣਾਏ। ਹਰ ਗੱਡਾ 4 ਹੱਥ ਲੰਬਾ, 4 ਹੱਥ ਚੌੜਾ ਅਤੇ 3 ਹੱਥ ਉੱਚਾ ਸੀ।"

35ਇਹ ਗੱਡੇ ਫ਼ਰੇਮਾਂ ’ਚ ਜੜੇ ਫੱਟਿਆਂ ਤੋਂ ਬਣੇ ਹੋਏ ਸਨ।"

1Kings 2 illustration - 1Kings Chapter 2

36ਇਨ੍ਹਾਂ ਫ਼ਰੇਮਾਂ ਉੱਪਰ ਸ਼ੇਰ, ਬਲਦ ਅਤੇ ਕਰੂਬੀ ਫ਼ਰਿਸ਼ਤੇ ਬਣੇ ਹੋਏ ਸਨ। ਇਨ੍ਹਾਂ ਸ਼ੇਰਾਂ ਤੇ ਬਲਦਾਂ ਦੇ ਉੱਪਰ ਤੇ ਥੱਲੇ, ਕਾਂਸੇ ਦੇ ਫ਼ੁੱਲ ਠੋਕ ਕੇ ਲਗਾਏ ਗਏ ਸਨ।"

37ਹਰ ਗੱਡੇ ਦੇ ਕਾਂਸੇ ਦੇ ਧੁਰਾਂ ਉੱਤੇ ਕਾਂਸੇ ਦੇ 4 ਪਹੀਏ ਸਨ ਕਿਨਾਰਿਆਂ ਤੇ ਕਟੋਰੇ ਲਈ ਸਹਾਰੇ ਸਨ। ਇਨ੍ਹਾਂ ਸਾਰਿਆਂ ਉੱਪਰ ਫੁੱਲ ਕਾਂਸੇ ਵਿੱਚ ਠੋਕੇ ਹੋਏ ਸਨ।"

38ਕਟੋਰੇ ਲਈ, ਇੱਕ ਫ਼ਰੇਮ ਬਣਾਇਆ ਗਿਆ ਸੀ। ਇਹ ਕਟੋਰੇ ਉੱਤੇ 1 ਹੱਥ ਤਾਈਂ ਸੀ। ਕਟੋਰੇ ਦਾ ਪ੍ਰਵੇਸ਼ ਗੋਲ ਸੀ, ਅਤੇ ਇਸਦਾ ਵਿਆਸ ਡੇਢ ਹੱਥ ਸੀ ਅਤੇ ਫ਼ਰੇਮ ਉੱਪਰ ਕਾਂਸੇ ਦੇ ਫੁੱਲ ਉਕਰੇ ਹੋਏ ਸਨ। ਇਹ ਫ਼ਰੇਮ ਗੋਲ ਨਾ ਹੋਕੇ ਚੌਰਸ ਸੀ।"

39ਫ਼ਰੇਮ ਦੇ ਥੱਲੇ ਚਾਰ ਪਹੀਏ ਸਨ। ਇਹ ਪਹੀਏ ਵਿਆਸ ਵਿੱਚ ਡੇਢ ਹੱਥ ਸਨ। ਪਹੀਆਂ ਦੇ ਧੁਰੇ ਗੱਡੇ ਵਿੱਚ ਲੱਗੇ ਹੋਏ ਸਨ।"

40ਪਹੀਏ ਰੱਥ ਦੇ ਪਹੀਆਂ ਵਰਗੇ ਸਨ। ਪਹੀਆਂ ਦਾ ਹਰ ਹਿੱਸਾ, ਉਨ੍ਹਾਂ ਦੇ ਧੁਰੇ, ਤਾਰਾਂ, ਚੱਕੇ ਅਤੇ ਹੱਥਾਂ ਕਾਂਸੇ ਦੀਆਂ ਬਣੀਆਂ ਹੋਈਆਂ ਸਨ।"

1Kings 2 illustration - 1Kings Chapter 2

41ਹਰ ਗੱਡੇ ਦੇ ਚਾਰੇ ਕੋਨਿਆਂ ਤੇ ਚਾਰ ਆਸਰੇ ਸਨ ਜੋ ਕਿ ਗੱਡੇ ਨਾਲ ਇੱਕੋ ਹੀ ਟੁਕੜੇ ਵਿੱਚ ਬਣੇ ਹੋਏ ਸਨ।"

42ਹਰ ਗੱਡੇ ਦੇ ਉੱਪਰਲੇ ਪਾਸੇ ਇੱਕ ਕਾਂਸੇ ਦੀ ਅੱਧ ਹੱਥ ਉੱਚੀ ਪੱਟੀ ਸੀ।"

43ਗੱਡੇ ਦੀ ਬਾਡੀ ਅਤੇ ਫ਼ਰੇਮ ਤੇ ਕਰੂਬੀ ਫ਼ਰਿਸ਼ਤੇ, ਸ਼ੇਰ ਅਤੇ ਖਜੂਰ ਦੇ ਰੁੱਖ ਕਾਂਸੇ ਵਿੱਚ ਉਕਰੇ ਹੋਏ ਸਨ। ਇਹ ਮੀਨਾਕਾਰੀ ਜਿੱਥੇ ਵੀ ਗੱਡੇ ਤੇ ਜਗ੍ਹਾ ਸੀ ਕੀਤੀ ਗਈ ਸੀ ਅਤੇ ਗੱਡੇ ਦੇ ਦੁਆਲੇ ਫ਼ੁੱਲ ਉਕਰੇ ਹੋਏ ਸਨ।"

44ਹੀਰਾਮ ਨੇ ਦਸ ਗੱਡੇ ਬਣਾਏ, ਉਹ ਸਾਰੇ ਕਾਂਸੇ ਵਿੱਚ ਢਾਲੇ ਗਏ ਸਨ। ਇਹ ਦਸੇ ਗੱਡੇ ਇੱਕੋ ਅਕਾਰ ਅਤੇ ਨਾਪ ਦੇ ਸਨ।"

45ਹੀਰਾਮ ਨੇ ਕਾਂਸੇ ਦੇ ਦਸ ਕਟੋਰੇ ਬਣਾਏ। ਹਰ ਕਟੋਰਾ ਵਿਆਸ ਵਿੱਚ 4 ਹੱਥ ਸੀ ਅਤੇ 230 ਗੇਲਿਨਾਂ ਦੀ ਸਮਰੱਥਾ ਸੀ।"

1Kings 2 illustration - 1Kings Chapter 2

46ਹੀਰਾਮ ਨੇ ਪੰਜ ਗੱਡੇ ਮੰਦਰ ਦੇ ਦੱਖਣੀ ਪਾਸੇ ਵੱਲ ਰੱਖੇ ਅਤੇ ਦੂਜੇ ਪੰਜ ਗੱਡੇ ਮੰਦਰ ਦੀ ਉੱਤਰ ਦਿਸ਼ਾ ਵੱਲ। ਉਸ ਨੇ ਵੱਡਾ ਤਲਾਅ ਮੰਦਰ ਦੇ ਦੱਖਣੀ ਪੂਰਬੀ ਕੰਢੇ ਵੱਲ ਰੱਖਿਆ।"

Chapter Complete

You have read 1Kings 2

46 verses