Lumina
1Kings

Naboth's Vineyard

1Kings 21·Punjabi Bible

1ਉਸ ਬਾਲਕ ਨੇ ਆਪਣੇ ਪਿਓ ਨੂੰ ਕਿਹਾ, “ਹਾਏ! ਮੇਰਾ ਸਿਰ! ਹਾਏ ਮੇਰਾ ਸਿਰ ਦੁੱਖਦਾ ਹੈ।” ਪਿਤਾ ਨੇ ਆਪਣੇ ਟਹਿਲੂਏ ਨੂੰ ਕਿਹਾ, “ਜਾ, ਇਸ ਨੂੰ ਇਸਦੀ ਮਾਂ ਕੋਲ ਛੱਡ ਆ।”"

2ਸੇਵਕ ਉਸ ਬਾਲ ਨੂੰ ਉਸਦੀ ਮਾਂ ਕੋਲ ਛੱਡ ਆਇਆ। ਦੁਪਿਹਰ ਤੱਕ ਬਾਲਕ ਆਪਣੀ ਮਾਂ ਦੀ ਗੋਦ ਵਿੱਚ ਲੇਟਿਆ ਰਿਹਾ ਤੇ ਫਿਰ ਉਹ ਮਰ ਗਿਆ।"

3ਔਰਤ ਦਾ ਅਲੀਸ਼ਾ ਕੋਲ ਜਾਣਾ ਉਸ ਔਰਤ ਨੇ ਮੋਏ ਹੋਏ ਬਾਲਕ ਨੂੰ ਅਲੀਸ਼ਾ ਦੇ ਮੰਜੇ ਉੱਪਰ ਪਾ ਦਿੱਤਾ। ਉਸ ਨੇ ਉਹ ਦਰਵਾਜ਼ਾ ਬੰਦ ਕਰ ਦਿੱਤਾ ਤੇ ਆਪ ਬਾਹਰ ਚਲੀ ਗਈ।"

4ਉਸ ਨੇ ਆਪਣੇ ਪਤੀ ਨੂੰ ਬੁਲਾਇਆ ਅਤੇ ਆਖਿਆ, “ਕਿਰਪਾ ਕਰਕੇ ਮੈਨੂੰ ਇੱਕ ਸੇਵਕ ਤੇ ਇੱਕ ਗਧਾ ਦੇ ਤਾਂ ਜੋ ਮੈਂ ਛੇਤੀ ਨਾਲ ਪਰਮੇਸ਼ੁਰ ਦੇ ਮਨੁੱਖ ਕੋਲ ਜਾਵਾਂ ਤੇ ਮੁੜ ਜਲਦੀ ਹੀ ਪਰਤ ਆਵਾਂ।”"

5ਉਸ ਔਰਤ ਦੇ ਪਤੀ ਨੇ ਕਿਹਾ, “ਤੂੰ ਅੱਜ ਹੀ ਪਰਮੇਸ਼ੁਰ ਦੇ ਮਨੁੱਖ ਕੋਲ ਕਿਉਂ ਜਾਣਾ ਚਾਹੁੰਦੀ ਹੈਂ? ਨਾ ਤਾਂ ਅੱਜ ਨਵਾਂ ਚੰਦ ਹੈ ਤੇ ਨਾ ਹੀ ਸਬਤ ਦਾ ਦਿਨ?” ਉਸ ਨੇ ਕਿਹਾ, “ਫ਼ਿਕਰ ਨਾ ਕਰ, ਸਭ ਕੁਝ ਠੀਕ ਹੋ ਜਾਵੇਗਾ।”"

1Kings 21 illustration - 1Kings Chapter 21

6ਤਦ ਉਸ ਨੇ ਗਧੇ ਉੱਪਰ ਕਾਠੀ ਪਾਈ ਅਤੇ ਆਪਣੇ ਸੇਵਕ ਨੂੰ ਆਖਿਆ, “ਜਲਦੀ ਕਰ, ਤੇ ਚੱਲੀਏ। ਜਦੋਂ ਤੀਕ ਮੈਂ ਤੈਨੂੰ ਨਾ ਆਖਾਂ ਪਸ਼ੂ ਨੂੰ ਹੌਲੀ ਨਾ ਕਰੀਂ।”"

7ਤਦ ਉਹ ਔਰਤ ਕਰਮਲ ਦੇ ਪਰਬਤ ਤੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਕੋਲ ਗਈ। ਜਦੋਂ ਪਰਮੇਸ਼ੁਰ ਦੇ ਮਨੁੱਖ ਨੇ ਉਸ ਔਰਤ ਨੂੰ ਦੂਰੋ ਆਉਂਦਿਆਂ ਵੇਖਿਆ ਤਾਂ ਉਸ ਨੇ ਆਪਣੇ ਸੇਵਕ ਗੇਹਾਜੀ ਨੂੰ ਕਿਹਾ, “ਵੇਖ! ਉਹ ਸ਼ੂਨੰਮੀ ਔਰਤ ਹੈ।"

8ਤੂੰ ਹੁਣ ਭੱਜ ਕੇ ਉਸ ਨੂੰ ਮਿਲ ਤੇ ਉਸ ਨੂੰ ਪੁੱਛ ਕਿ ਕੀ ਉਹ ਠੀਕ ਰਾਜੀ-ਖੁਸ਼ੀ ਤਾਂ ਹੈ? ਕੀ ਉਸਦਾ ਪਤੀ ਠੀਕ ਹੈ? ਕੀ ਉਸਦਾ ਬੱਚਾ ਰਾਜੀ ਹੈ?” ਗੇਹਾਜੀ ਨੇ ਇਹ ਸਭ ਗੱਲਾਂ ਜਾਕੇ ਉਸ ਔਰਤ ਨੂੰ ਕਹੀਆਂ ਉਸ ਔਰਤ ਨੇ ਕਿਹਾ, “ਸਭ ਸੁੱਖ-ਸਾਂਦ ਹੈ।”"

9ਪਰ ਜਦੋਂ ਉਹ ਪਰਮੇਸ਼ੁਰ ਦੇ ਮਨੁੱਖ ਕੋਲ ਪਰਬਤ ਉੱਤੇ ਆਈ ਤਾਂ ਉਸ ਨੇ ਉਸ ਦੇ ਪੈਰ ਫ਼ੜ ਲਏ ਅਤੇ ਗੇਹਾਜੀ ਉਸ ਨੂੰ ਪਰੇ ਹਟਾਉਣ ਲਈ ਨੇੜੇ ਆਇਆ, ਪਰ ਪਰਮੇਸ਼ੁਰ ਦੇ ਮਨੁੱਖ ਨੇ ਆਖਿਆ, “ਉਸ ਨੂੰ ਰਹਿਣ ਦੇ, ਮਨ੍ਹਾ ਨਾ ਕਰ ਕਿਉਂ ਜੋ ਉਸਦਾ ਮਨ ਭਰਿਆ ਹੋਇਆ ਹੈ ਅਤੇ ਯਹੋਵਾਹ ਨੇ ਮੇਰੇ ਤੋਂ ਇਹ ਖਬਰ ਛੁਪਾਈ ਹੈ ਤੇ ਮੈਨੂੰ ਦੱਸਿਆ ਨਹੀਂ।”"

10ਤਦ ਸ਼ੂਨੰਮੀ ਔਰਤ ਨੇ ਕਿਹਾ, “ਹੇ ਸੁਆਮੀ! ਮੈਂ ਤਾਂ ਕਦੇ ਪੁੱਤਰ ਦਾ ਵਰ ਤੁਹਾਡੇ ਤੋਂ ਨਹੀਂ ਸੀ ਮੰਗਿਆ। ਮੈਂ ਪਹਿਲਾਂ ਵੀ ਆਖਿਆ ਸੀ, ‘ਮੈਨੂੰ ਗੁਮਰਾਹ ਨਾ ਕਰੋ।’”"

1Kings 21 illustration - 1Kings Chapter 21

11ਤਦ ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤਿਆਰ ਹੋ, ਮੇਰੀ ਲਾਠੀ ਆਪਣੇ ਹੱਥ ਵਿੱਚ ਫ਼ੜ ਕੇ ਜਾਹ। ਰਾਹ ’ਚ ਕਿਸੇ ਵਿਅਕਤੀ ਨਾਲ ਗੱਲ ਕਰਨ ਲਈ ਨਾ ਰੁਕੀ ਜੇਕਰ ਰਾਹ ’ਚ ਕੋਈ ਸ਼ੁਭਕਾਮਨਵਾਂ ਦੇਵੇ, ਤਾਂ ਉਸ ਨੂੰ ਸ਼ੁਭਕਾਮਨਵਾਂ ਨਾ ਦੇਵੀਂ। ਫੇਰ ਮੇਰੀ ਸੋਟੀ ਬੱਚੇ ਦੇ ਮੂੰਹ ਉੱਤੇ ਪਾ ਦੇਵੀ ਜੇਕਰ ਰਾਹ ਵਿੱਚ ਤੈਨੂੰ ਕੋਈ ਕੁਝ ਪੁੱਛੇ ਉਸ ਨੂੰ ਉੱਤਰ ਨਾ ਦੇਵੀਂ।”"

12ਪਰ ਬੱਚੇ ਦੀ ਮਾਂ ਨੇ ਆਖਿਆ, “ਜਿਉਂਦੇ ਯਹੋਵਾਹ ਦੀ ਅਤੇ ਤੇਰੀ ਸੌਂਹ ਕਿ ਮੈਂ ਤੈਨੂੰ ਨਹੀਂ ਛੱਡਾਂਗੀ।” ਤਾਂ ਅਲੀਸ਼ਾ ਉੱਥੋਂ ਉੱਠ ਕੇ ਉਸ ਦੇ ਮਗਰ ਤੁਰ ਪਿਆ।"

13ਗੇਹਾਜੀ ਅਲੀਸ਼ਾ ਤੋਂ ਪਹਿਲਾਂ ਪਹੁੰਚ ਗਿਆ, ਉਸ ਨੇ ਬੱਚੇ ਦੇ ਮੂੰਹ ਤੇ ਸੋਟੀ ਰਖੀ ਪਰ ਨਾ ਕੋਈ ਆਵਾਜ਼ ਸੀ ਨਾ ਬੱਚੇ ਨੂੰ ਕੋਈ ਸੁਰਤ ਸੀ। ਇਸ ਲਈ ਉਹ ਅਲੀਸ਼ਾ ਨੂੰ ਮਿਲਣ ਲਈ ਵਾਪਸ ਗਿਆ ਅਤੇ ਉਸ ਨੂੰ ਦੱਸਿਆ, “ਬੱਚਾ ਨਹੀਂ ਜਾਗਿਆ।”"

14ਸ਼ੂਨੰਮੀ ਔਰਤ ਦੇ ਬੱਚੇ ਦੇ ਪ੍ਰਾਣ ਵਾਪਸ ਆਉਣੇ ਜਦ ਅਲੀਸ਼ਾ ਘਰ ਵਿੱਚ ਆਇਆ ਤਾਂ ਉਸ ਨੇ ਵੇਖਿਆ ਕਿ ਮੋਇਆ ਹੋਇਆ ਬਾਲਕ ਉਸ ਦੇ ਮੰਜੇ ਤੇ ਪਿਆ ਹੋਇਆ ਸੀ।"

15ਅਲੀਸ਼ਾ ਕਮਰੇ ਅੰਦਰ ਗਿਆ ਅਤੇ ਅੰਦਰੋਂ ਉਸ ਨੇ ਦਰਵਾਜ਼ਾ ਬੰਦ ਕਰ ਲਿਆ। ਹੁਣ ਉਹ ਬਾਲਕ ਤੇ ਅਲੀਸ਼ਾ ਕਮਰੇ ਵਿੱਚ ਇੱਕਲੇ ਸਨ ਤਦ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।"

1Kings 21 illustration - 1Kings Chapter 21

16ਤਦ ਉਹ ਮੰਜੇ ਉੱਪਰ ਚੜ੍ਹ ਕੇ ਬਾਲਕ ਉੱਪਰ ਲੇਟ ਗਿਆ ਅਤੇ ਉਸ ਨੇ ਆਪਣਾ ਮੂੰਹ ਬਾਲਕ ਦੇ ਮੂੰਹ ਉੱਪਰ, ਆਪਣੀਆਂ ਅੱਖੀਆਂ ਉਸ ਦੀਆਂ ਅੱਖੀਆਂ ਉੱਪਰ ਅਤੇ ਆਪਣੇ ਹੱਥ ਉਸ ਦੇ ਹੱਥਾਂ ਉੱਪਰ ਰੱਖੇ ਤੇ ਉਸ ਬੱਚੇ ਦੇ ਸ਼ਰੀਰ ਉੱਪਰ ਪੱਸਰ ਕੇ ਉਸ ਦੇ ਸ਼ਰੀਰ ਨੂੰ ਨਿੱਘ ਦਿੱਤਾ ਤਾਂ ਬੱਚੇ ਦਾ ਸ਼ਰੀਰ ਨਿੱਘਾ ਹੋ ਗਿਆ।"

17ਫ਼ੇਰ ਅਲੀਸ਼ਾ ਉੱਥੋਂ ਹਟ ਕੇ ਕਮਰੇ ਵਿੱਚ ਇੱਧਰ ਉੱਧਰ ਟਹਿਲਣ ਲੱਗਾ ਫ਼ਿਰ ਉਹ ਵਾਪਸ ਜਾਕੇ ਬਾਲਕ ਦੇ ਸ਼ਰੀਰ ਉੱਪਰ ਲੇਟ ਗਿਆ ਅਤੇ ਫ਼ੇਰ ਬੱਚੇ ਨੇ ਸੱਤ ਵਾਰੀ ਛਿਕਿਆ ਅਤੇ ਉਸ ਆਪਣੀਆਂ ਅੱਖਾਂ ਖੋਲ੍ਹ ਦਿੱਤੀਆਂ।"

18ਤਦ ਅਲੀਸ਼ਾ ਨੇ ਗੇਹਾਜੀ ਨੂੰ ਬੁਲਾਇਆ ਅਤੇ ਕਿਹਾ, “ਜਾ, ਉਸ ਸ਼ੂਨੰਮੀ ਨੂੰ ਸੱਦ ਕੇ ਲਿਆ।” ਗੇਹਾਜੀ ਉਸ ਨੂੰ ਸੱਦ ਲਿਆਇਆ, ਤਾਂ ਉਹ ਅਲੀਸ਼ਾ ਕੋਲ ਆਈ। ਫੇਰ ਅਲੀਸ਼ਾ ਨੇ ਉਸ ਨੂੰ ਕਿਹਾ, “ਹੁਣ ਤੂੰ ਆਪਣੇ ਪੁੱਤਰ ਨੂੰ ਗੋਦ ਵਿੱਚ ਲੈ ਸੱਕਦੀ ਹੈ।”"

19ਤਦ ਸ਼ੂਨੰਮੀ ਔਰਤ ਅੰਦਰ ਕਮਰੇ ’ਚ ਆਈ ਅਤੇ ਆਕੇ ਉਸ ਪਹਿਲਾਂ ਅਲੀਸ਼ਾ ਦੇ ਚਰਣ ਛੂਹੇ ਫ਼ਿਰ ਉਸ ਨੇ ਆਪਣੇ ਪੁੱਤਰ ਨੂੰ ਕੁੱਛੜ ਚੁੱਕਿਆ ਅਤੇ ਬਾਹਰ ਆ ਗਈ।"

20ਅਲੀਸ਼ਾ ਅਤੇ ਜ਼ਹਰੀਲਾ ਸ਼ੋਰਬਾ ਫ਼ਿਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਉਸ ਵਕਤ ਦੇਸ਼ ਵਿੱਚ ਕਾਲ ਪਿਆ ਹੋਇਆ ਸੀ। ਉੱਥੇ ਨਬੀ ਅਤੇ ਨਬੀਆਂ ਦੇ ਪੁੱਤਰਾਂ ਦਾ ਟੋਲਾ ਉਸ ਦੇ ਸਾਹਮਣੇ ਬੈਠਿਆ ਹੋਇਆ ਸੀ। ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, “ਭੱਠੀ ਉੱਪਰ ਵੱਡੀ ਦੇਗ ਚੜ੍ਹਾ ਅਤੇ ਇਨ੍ਹਾਂ ਸਾਰੇ ਨਬੀਆਂ ਲਈ ਸ਼ੋਰਬਾ ਤਿਆਰ ਕਰ।”"

1Kings 21 illustration - 1Kings Chapter 21

21ਉਨ੍ਹਾਂ ਵਿੱਚੋਂ ਇੱਕ ਆਦਮੀ ਸ਼ੋਰਬੇ ਲਈ ਖੇਤ ਵਿੱਚ ਸਬਜ਼ੀਆਂ ਲੈਣ ਗਿਆ। ਉੱਥੇ ਉਸ ਨੂੰ ਜੰਗਲੀ ਵੇਲ ਲੱਭੀ ਉਸ ਤੋਂ ਉਹ ਫ਼ਲ ਤੋੜ ਲਿਆਇਆ। ਉਸ ਨੇ ਉਹ ਫ਼ਲ ਤੋੜਕੇ ਆਪਣੇ ਝੋਲੇ ਵਿੱਚ ਭਰ ਲਏ ਤੇ ਵਾਪਸ ਆਕੇ ਉਨ੍ਹਾਂ ਦੀਆਂ ਫ਼ਾੜੀਆਂ ਕਰਕੇ ਉਨ੍ਹਾਂ ਨੂੰ ਉੱਬਲਦੀ ਦੇਗ ਵਿੱਚ ਸ਼ੋਰਬੇ ਲਈ ਪਾ ਦਿੱਤਾ। ਪਰ ਨਬੀਆਂ ਦੇ ਉਸ ਟੋਲੇ ਨੂੰ ਇਹ ਨਹੀਂ ਸੀ ਪਤਾ ਕਿ ਇਹ ਕਿਸ ਕਿਸਮ ਦੇ ਫ਼ਲ ਹਨ।"

22ਫ਼ਿਰ ਉਨ੍ਹਾਂ ਨੇ ਸਭਨਾਂ ਦੇ ਖਾਣ ਲਈ ਸ਼ੋਰਬਾ ਸਭ ਦੇ ਅੱਗੇ ਪਰੋਸਿਆ ਪਰ ਜਦੋਂ ਹੀ ਉਹ ਸ਼ੋਰਬੇ ਨੂੰ ਚਖਣ ਲੱਗੇ ਤੇ ਚਖਿਆ ਤਾਂ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਮਨੁੱਖ ਇਹ ਦੇਗ ਵਿੱਚ ਸ਼ੋਰਬਾ ਨਹੀਂ ਮੌਤ ਹੈ। ਕਿਉਂ ਕਿ ਇਸਦਾ ਸੁਆਦ ਬਿਲਕੁਲ ਜ਼ਹਿਰ ਵਰਗਾ ਹੈ ਤਾਂ ਉਹ ਸ਼ੋਰਬਾ ਖਾ ਨਾ ਸੱਕੇ।"

23ਪਰ ਅਲੀਸ਼ਾ ਨੇ ਕਿਹਾ, “ਕੁਝ ਆਟਾ ਲਿਆਓ।” ਤਾਂ ਉਨ੍ਹਾਂ ਨੇ ਕੁਝ ਆਟਾ ਲਿਆਕੇ ਉਸ ਨੂੰ ਦਿੱਤਾ। ਤਾਂ ਉਸ ਨੇ ਉਹ ਆਟਾ ਉਸ ਸ਼ੋਰਬੇ ਦੀ ਦੇਗ ਵਿੱਚ ਸੁੱਟ ਦਿੱਤਾ। ਤਦ ਅਲੀਸ਼ਾ ਨੇ ਆਖਿਆ, “ਹੁਣ ਤੁਸੀਂ ਲੋਕਾਂ ਨੂੰ ਇਹ ਦੇਗ ਮੁੜ ਤੋਂ ਪਰੋਸੋ। ਤਾਂ ਜੋ ਉਹ ਆਪਣਾ ਪੇਟ ਭਰ ਸੱਕਣ।” ਅਤੇ ਹੁਣ ਉਸ ਸ਼ੋਰਬੇ ਵਿੱਚ ਕੋਈ ਕਸਰ ਨਾ ਰਹੀ।"

24ਅਲੀਸ਼ਾ ਦਾ ਨਬੀਆਂ ਦੇ ਟੋਲੇ ਨੂੰ ਭੋਜ ਕਰਾਉਣਾ ਬਆਲ ਸ਼ਲੀਸ਼ਾਹ ਤੋਂ ਇੱਕ ਮਨੁੱਖ ਆਪਣੇ ਖੇਤ ਦੀ ਪਹਿਲੀ ਫ਼ਸਲ ਵਿੱਚੋਂ ਜੌਆਂ ਦੀਆਂ ਰੋਟੀਆਂ ਦੇ 20 ਟੁਕੜੇ ਅਤੇ ਆਪਣੇ ਝੋਲੇ ਵਿੱਚ ਅਲੀਸ਼ਾ ਲਈ ਤਾਜ਼ਾ ਅਨਾਜ ਲਿਆਇਆ। ਤਦ ਅਲੀਸ਼ਾ ਨੇ ਕਿਹਾ, “ਇਹ ਭੋਜਨ ਲੋਕਾਂ ਵਿੱਚ ਵੰਡ ਦੇ, ਤਾਂ ਜੋ ਉਹ ਖਾ ਸੱਕਣ।”"

25ਪਰ ਉਸ ਦੇ ਸੇਵਕ ਨੇ ਆਖਿਆ, “ਭਲਾ ਮੈਂ 100 ਆਦਮੀਆਂ ਦੇ ਅੱਗੇ ਇਹ ਕਿਵੇਂ ਪਰੋਸ ਸੱਕਦਾ ਹਾਂ!” ਪਰ ਅਲੀਸ਼ਾ ਨੇ ਕਿਹਾ, “ਤੂੰ ਲੋਕਾਂ ਨੂੰ ਇਹ ਦੇ ਤਾਂ ਜੋ ਉਹ ਖਾਣ। ਯਹੋਵਾਹ ਫ਼ਰਮਾਉਂਦਾ ਹੈ ਕਿ ਜਦੋਂ ਉਹ ਖਾਣਗੇ ਤਾਂ ਬਾਕੀ ਹੀ ਛੱਡਣਗੇ ਰੋਟੀਆਂ ਥੁੜਣਗੀਆਂ ਨਹੀਂ।”"

1Kings 21 illustration - 1Kings Chapter 21

26ਤਦ ਅਲੀਸ਼ਾ ਦੇ ਸੇਵਕ ਨੇ ਉਹ ਭੋਜਨ ਨਬੀਆਂ ਦੇ ਟੋਲੇ ਅੱਗੇ ਪਰੋਸ ਦਿੱਤਾ। ਉਨ੍ਹਾਂ ਨੇ ਜੀਅ ਭਰਕੇ ਖਾਧਾ। ਤਦ ਵੀ ਕਿੰਨਾ ਭੋਜਨ ਬਚ ਗਿਆ। ਇਹ ਸਭ ਕੁਝ ਯਹੋਵਾਹ ਦੇ ਕਹੇ ਮੁਤਾਬਕ ਉਵੇਂ ਹੀ ਹੋਇਆ।"

27ਨਅਮਾਨ ਦਾ ਕਸ਼ਟ ਨਅਮਾਨ ਅਰਾਮ ਦੇ ਰਾਜ ਦੀ ਸੈਨਾ ਦਾ ਸੈਨਾਪਤੀ ਸੀ ਅਤੇ ਉਹ ਆਪਣੇ ਰਾਜਾ ਦਾ ਬੜਾ ਮਹੱਤਵਪੂਰਣ ਆਦਮੀ ਸੀ ਉਸਦਾ ਆਦਰ-ਮਾਨ ਉੱਥੇ ਬਹੁਤ ਸੀ ਕਿਉਂ ਕਿ ਉਸ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਜਿੱਤ ਦਿੱਤੀ ਸੀ। ਉਹ ਬੜਾ ਵੀਰ-ਯੋਧਾ ਮਨੁੱਖ ਸੀ ਪਰ ਉਹ ਕੋੜ੍ਹ ਦੇ ਰੋਗ ਤੋਂ ਬੜਾ ਦੁੱਖੀ ਸੀ।"

28ਅਰਾਮੀ ਸੈਨਾ ਨੇ ਇਸਰਾਏਲ ਵਿੱਚ ਲੜਨ ਲਈ ਬਹੁਤ ਸਾਰੇ ਟੋਲੇ ਭੇਜੇ। ਤੇ ਉਹ ਸਿਪਾਹੀ ਲੋਕਾਂ ਨੂੰ ਚੁੱਕ ਕੇ ਆਪਣੇ ਗੁਲਾਮ ਬਣਾ ਲੈਂਦੇ। ਇੱਕ ਵਾਰੀ ਉਹ ਇਸਰਾਏਲ ਤੋਂ ਇੱਕ ਨਿੱਕੀ ਜਿਹੀ ਕੁੜੀ ਚੁੱਕ ਲਿਆਏ ਜੋ ਕਿ ਨਅਮਾਨ ਦੀ ਵਹੁਟੀ ਦੀ ਗੋਲੀ ਬਣ ਗਈ।"

29ਇਸ ਕੁੜੀ ਨੇ ਨਅਮਾਨ ਦੀ ਪਤਨੀ ਨੂੰ ਆਕੇ ਕਿਹਾ, “ਕਾਸ਼ ਮੇਰਾ ਸੁਆਮੀ (ਨਅਮਾਨ) ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ (ਆਲੀਸ਼ਾ) ਹੈ। ਉਹ ਨਬੀ ਉਸ ਦੇ ਕੋੜ੍ਹ ਤੋਂ ਉਸ ਨੂੰ ਮੁਕਤ ਕਰ ਸੱਕਦਾ ਹੈ।”"

Chapter Complete

You have read 1Kings 21

29 verses