Lumina
1Kings

Death of Ahab

1Kings 22·Punjabi Bible

1ਨਅਮਾਨ ਆਪਣੇ ਮਾਲਕ (ਅਰਾਮ ਦੇ ਰਾਜੇ) ਕੋਲ ਗਿਆ ਅਤੇ ਉਸ ਨੂੰ ਉਹ ਦੱਸਿਆ ਜੋ ਉਸ ਇਸਰਾਏਲੀ ਕੁੜੀ ਨੇ ਆਖਿਆ ਸੀ।"

2ਤਦ ਅਰਾਮ ਦੇ ਰਾਜੇ ਨੇ ਆਖਿਆ, “ਹੁਣੇ ਜਾ ਅਤੇ ਮੈਂ ਇਸਰਾਏਲ ਦੇ ਪਾਤਸ਼ਾਹ ਨੂੰ ਇੱਕ ਚਿੱਠੀ ਭੇਜਦਾ ਹਾਂ।” ਤਦ ਨਅਮਾਨ ਇਸਰਾਏਲ ਨੂੰ ਗਿਆ, ਅਤੇ ਆਪਣੇ ਨਾਲ ਕੁਝ ਸੁਗਾਤਾਂ ਵੀ ਲੈ ਗਿਆ। ਉਸ ਨੇ 340 ਕਿੱਲੋ ਚਾਂਦੀ, 6,000 ਸੋਨੇ ਦੇ ਸਿੱਕੇ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ।"

3ਉਹ ਇਸਰਾਏਲ ਦੇ ਪਾਤਸ਼ਾਹ ਕੋਲ ਉਹ ਚਿੱਠੀ ਲਿਆਇਆ ਜਿਸ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਤੀਕ ਪਹੁੰਚੇ ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਤਾਂ ਜੋ ਤੂੰ ਉਸ ਦੇ ਕੋੜ੍ਹ ਨੂੰ ਚੰਗਿਆਂ ਕਰ ਦੇਵੇਂ।"

4ਜਦੋਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਫ਼ਾੜ ਕੇ ਇਹ ਦਰਸਾਇਆ ਕਿ ਉਹ ਉਦਾਸ ਹੈ ਅਤੇ ਪਰੇਸ਼ਾਨ ਹੈ। ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ? ਨਹੀਂ! ਮੇਰਾ ਜੀਵਨ ਅਤੇ ਮੌਤ ਉੱਪਰ ਕੋਈ ਅਧਿਕਾਰ ਨਹੀਂ ਤਾਂ ਫ਼ਿਰ ਭਲਾ ਮੈਂ ਇਸ ਕੋਹੜੀ ਮਨੁੱਖ ਨੂੰ ਇਸਦੇ ਕੋੜ੍ਹ ਤੋਂ ਕਿਵੇਂ ਮੁਕਤ ਕਰ ਸੱਕਦਾ ਹਾਂ। ਤਾਂ ਫ਼ਿਰ ਉਸ ਨੇ ਭਲਾ ਇਸ ਨੂੰ ਮੇਰੇ ਕੋਲ ਕਿਉਂ ਭੇਜਿਆ ਹੈ? ਜ਼ਰਾ ਧਿਆਨ ਨਾਲ ਸੋਚੋ ਤਾਂ ਪਤਾ ਚੱਲੇਗਾ ਕਿ ਇਹ ਉਸਦੀ ਚਾਲ ਹੈ। ਇਸਦਾ ਮਤਲਬ ਅਰਾਮ ਦਾ ਰਾਜਾ ਮੇਰੇ ਨਾਲ ਲੜਾਈ ਲੜਨ ਦੀ ਵਿਉਂਤ ਕਰ ਰਿਹਾ ਹੈ।”"

5ਜਦੋਂ ਅਲੀਸ਼ਾ ਨੂੰ ਇਹ ਖਬਰ ਮਿਲੀ ਕਿ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਕੱਪੜੇ ਫ਼ਾੜੇ ਹਨ ਅਤੇ ਉਹ ਉਦਾਸ ਅਤੇ ਪਰੇਸ਼ਾਨ ਹੈ ਤਾਂ ਅਲੀਸ਼ਾ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਤੂੰ ਆਪਣੇ ਵਸਤਰ ਕਿਉਂ ਫ਼ਾੜਦਾ ਹੈਂ? ਤੂੰ ਉਸ ਨਅਮਾਨ ਨੂੰ ਮੇਰੇ ਕੋਲ ਭੇਜਦੇ ਤਾਂ ਜੋ ਉਸ ਨੂੰ ਪਤਾ ਚੱਲੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।”"

1Kings 22 illustration - 1Kings Chapter 22

6ਤਾਂ ਨਅਮਾਨ ਆਪਣੇ ਘੋੜਿਆਂ ਅਤੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਖੜੋ ਗਿਆ।"

7ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਕਹਿ ਕੇ ਉਸ ਕੋਲ ਭੇਜਿਆ ਕਿ ਜਾਹ ਅਤੇ ਜਾਕੇ ਯਰਦਨ ਨਦੀ ਵਿੱਚ ਸੱਤ ਚੁੱਬੀਆਂ ਮਾਰ ਤਾਂ ਤੇਰਾ ਕੋੜ੍ਹ ਠੀਕ ਹੋ ਜਾਵੇਗਾ ਅਤੇ ਤੂੰ ਬਿਲਕੁਲ ਪਾਕ ਪਵਿੱਤਰ ਹੋ ਜਾਵੇਂਗਾ।"

8ਨਅਮਾਨ ਬੜੇ ਕਰੋਧ ਵਿੱਚ ਉੱਥੋਂ ਮੁੜ ਆਇਆ ਅਤੇ ਉਸ ਨੇ ਕਿਹਾ, “ਵੇਖੋ! ਮੈਂ ਤਾਂ ਸੋਚਦਾ ਸੀ ਕਿ ਉਹ ਬਾਹਰ ਆਕੇ ਖੜ੍ਹਾ ਹੋਵੇਗਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਉਂ ਲੈ ਕੇ ਮੇਰੇ ਕੋਹੜ ਵਾਲੀ ਥਾਂ ਤੇ ਆਪਣਾ ਹੱਥ ਫ਼ੇਰੇਗਾ ਤੇ ਮੈਨੂੰ ਕੋਹੜ ਤੋਂ ਮੁਕਤ ਕਰੇਗਾ।"

9ਅਬਨਾਹ ਅਤੇ ਫ਼ਰਪਰ ਜੋ ਕਿ ਦੰਮਿਸਕ ਦੀਆਂ ਨਦੀਆਂ ਹਨ ਇਸਰਾਏਲ ਦੇ ਸਾਰੇ ਪਾਣੀਆਂ ਨਾਲੋਂ ਚੰਗੀਆਂ ਹਨ। ਕੀ ਮੈਂ ਉਨ੍ਹਾਂ ਵਿੱਚ ਨਹਾਕੇ ਸਾਫ਼ ਨਹੀਂ ਹੋ ਸੱਕਦਾ?” ਅਤੇ ਉਹ ਜਾਣ ਲਈ ਮੁੜਿਆ।"

10ਪਰ ਤਦ ਨਅਮਾਨ ਦੇ ਸੇਵਕ ਉਸ ਕੋਲ ਆਏ ਤੇ ਉਸ ਨੂੰ ਆਖਣ ਲੱਗੇ, “ਹੇ ਮੇਰੇ ਪਿਤਾ! ਕੀ ਜੇ ਨਬੀ ਤੈਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਤੂੰ ਨਾ ਕਰਦਾ? ਤੇ ਫ਼ਿਰ ਜੇਕਰ ਉਸ ਨੇ ਤੈਨੂੰ ਇਹ ਆਖਿਆ ਹੈ ਕਿ ਯਰਦਨ ਨਦੀ ਵਿੱਚ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਤੈਨੂੰ ਉਸਦੀ ਆਗਿਆ ਮੰਨ ਲੈਣੀ ਚਾਹੀਦੀ ਹੈ।”"

1Kings 22 illustration - 1Kings Chapter 22

11ਤਦ ਨਅਮਾਨ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਦੇ ਕਹੇ ਅਨੁਸਾਰ ਉਵੇਂ ਹੀ ਕੀਤਾ। ਉਸ ਨੇ ਯਰਦਨ ਨਦੀ ਵਿੱਚ ਸੱਤ ਵਾਰੀ ਚੁੱਬੀ ਮਾਰੀ ਤਾਂ ਉਸ ਦਾ ਕੋੜ੍ਹ ਠੀਕ ਹੋ ਗਿਆ ਤੇ ਉਹ ਸ਼ੁੱਧ ਹੋ ਗਿਆ। ਉਸਦੀ ਚਮੜੀ ਬੱਚਿਆਂ ਦੀ ਚਮੜੀ ਵਰਗੀ ਨਰਮ ਤੇ ਨਰੋਈ ਹੋ ਗਈ।"

12ਫ਼ਿਰ ਨਅਮਾਨ ਤੇ ਉਸਦੀ ਸਾਰੀ ਟੋਲੀ ਪਰਮੇਸ਼ੁਰ ਦੇ ਮਨੁੱਖ ਕੋਲ ਫ਼ਿਰ ਮੁੜ ਆਏ ਤੇ ਉਸ ਨੇ ਅਲੀਸ਼ਾ ਦੇ ਅੱਗੇ ਖਲੋ ਕੇ ਕਿਹਾ, “ਵੇਖ! ਮੈਂ ਜਾਣਦਾ ਹਾਂ ਕਿ ਇਸਰਾਏਲ ਦੀ ਧਰਤੀ ਤੋਂ ਸਿਵਾਏ ਹੋਰ ਸਾਰੀ ਧਰਤੀ ਤੇ ਕਿਤੇ ਵੀ ਪਰਮੇਸ਼ੁਰ ਨਹੀਂ ਹੈ। ਇਸ ਲਈ ਕਿਰਪਾ ਕਰਕੇ ਮੇਰੀ ਇਹ ਭੇਂਟ ਸਵੀਕਾਰ ਕਰ।”"

13ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦਾ ਸੇਵਕ ਹਾਂ ਤੇ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਦੇ ਮੈਂ ਅੱਗੇ ਖਲੋਤਾ ਹਾਂ ਕਿ ਮੈਂ ਕੁਝ ਵੀ ਕਬੂਲ ਨਹੀਂ ਕਰਾਂਗਾ।” ਨਅਮਾਨ ਨੇ ਅਲੀਸ਼ਾ ਨੂੰ ਉਹ ਸੁਗਾਤ ਕਬੂਲ ਕਰਨ ਲਈ ਬਹੁਤ ਜ਼ਿਦ ਕੀਤੀ ਪਰ ਅਲੀਸ਼ਾ ਨੇ ਇਨਕਾਰ ਕੀਤਾ।"

14ਤਦ ਨਅਮਾਨ ਨੇ ਆਖਿਆ, “ਜੇਕਰ ਤੂੰ। ਇਹ ਭੇਂਟ ਕਬੂਲ ਨਹੀਂ ਕਰਦਾ ਤਾਂ ਫ਼ਿਰ ਮੈਨੂੰ ਦੋ ਖੱਚਰਾਂ ਲੱਦ ਕੇ ਆਪਣੇ ਇਸਰਾਏਲ ਦੀ ਮਿੱਟੀ ਇੱਥੋਂ ਲੈ ਜਾਣ ਦੀ ਆਗਿਆ ਦੇਹ। ਉਹ ਇਸ ਲਈ ਕਿਉਂ ਕਿ ਅੱਜ ਤੋਂ ਬਾਅਦ ਮੈਂ ਹੁਣ ਕਦੇ ਵੀ ਯਹੋਵਾਹ ਤੋਂ ਬਿਨਾ ਹੋਰ ਕਿਸੇ ਦੇਵਤੇ ਦੇ ਅੱਗੇ ਜਾਂ ਹੋਮ ਦੀ ਭੇਟ ਨਹੀਂ ਚੜ੍ਹਾਵਾਂਗਾ।"

15ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਮੈਨੂੰ ਇਸ ਲਈ ਖਿਮਾ ਕਰੇ ਕਿ ਭਵਿੱਖ ਵਿੱਚ, ਮੇਰਾ ਮਾਲਕ ਅਰਾਮ ਦਾ ਰਾਜਾ ਜਦੋਂ ਉਪਾਸਨਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ, ਉਹ ਸਹਾਰੇ ਲਈ ਮੇਰੇ ਉੱਤੇ ਢਾਸਣਾ ਲਾਉਣਾ ਚਾਹਵੇਗਾ ਅਤੇ ਮੈਨੂੰ ਰਿੰਮੋਨ ਦੇ ਮੰਦਰ ਵਿੱਚ ਆਪਣਾ ਸਿਰ ਝੁਕਾਉਣਾ ਪਵੇਗਾ। ਤਾਂ ਜਦੋਂ ਇੰਝ ਵਾਪਰੇ ਤਾਂ ਇਸ ਗੱਲ ਲਈ ਯਹੋਵਾਹ ਮੈਨੂੰ ਖਿਮਾ ਕਰੇ।”"

1Kings 22 illustration - 1Kings Chapter 22

16ਤਦ ਅਲੀਸ਼ਾ ਨੇ ਨਅਮਾਨ ਨੂੰ ਆਖਿਆ, “ਜਾਹ ਅਤੇ ਸੁਖੀ ਰਹੁ।” ਤਦ ਨਅਮਾਨ ਉਸ ਤੋਂ ਬੋੜੀ ਦੂਰ ਚੱਲਾ ਗਿਆ।"

17ਪਰ ਪਰਮੇਸ਼ੁਰ ਦੇ ਮਨੁੱਖ, ਅਲੀਸ਼ਾ ਦੇ ਸੇਵਕ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਉਸ ਨੂੰ ਇਨਕਾਰ ਕਰਕੇ ਉਸ ਨੂੰ ਵਰਜ ਦਿੱਤਾ ਤੇ ਉਸ ਦੇ ਹੱਥੋਂ ਤੋਹਫ਼ੇ ਸਵੀਕਾਰ ਨਹੀਂ ਕੀਤੇ। ਜਿਉਂਦੇ ਯਹੋਵਾਹ ਦੀ ਸੌਂਹ ਮੈਂ ਸੱਚਮੁੱਚ ਉਸ ਦੇ ਪਿੱਛੇ ਨੱਸਾਂਗਾ ਅਤੇ ਉਸ ਕੋਲੋਂ ਕੁਝ ਲੈ ਆਵਾਂਗਾ।”"

18ਤਾਂ ਗੇਹਾਜੀ ਨਅਮਾਨ ਦੇ ਪਿੱਛੇ ਨੱਸਿਆ। ਨਅਮਾਨ ਨੇ ਵੇਖਿਆ ਕਿ ਉਸ ਦੇ ਪਿੱਛੇ ਕੋਈ ਭੱਜਿਆ ਆ ਰਿਹਾ ਹੈ ਤਾਂ ਉਸ ਨੇ ਆਪਣਾ ਰੱਥ ਰੋਕ ਕੇ ਉਸਤੋਂ ਥੱਲੇ ਉਤਰ ਕੇ ਗੇਹਾਜੀ ਨੂੰ ਮਿਲਿਆ ਅਤੇ ਨਅਮਾਨ ਨੇ ਪੁੱਛਿਆ, “ਕੀ ਸਭ ਠੀਕ-ਠਾਕ ਤਾਂ ਹੈ?”"

19ਗੇਹਾਜੀ ਨੇ ਆਖਿਆ, “ਹਾਂ, ਸਭ ਠੀਕ-ਠਾਕ ਹੈ। ਮੇਰੇ ਸੁਆਮੀ ਅਲੀਸ਼ਾ ਨੇ ਮੈਨੂੰ ਇਹ ਆਖਣ ਲਈ ਭੇਜਿਆ ਕਿ ਨਬੀਆਂ ਦੇ ਸਮੂਹ ਵਿੱਚੋਂ ਦੋ ਨੌਜੁਆਨ ਇਫ਼ਰਾਈਮ ਦੇ ਪਹਾੜੀ ਦੇਸ਼ ਤੋਂ ਮੇਰੇ ਕੋਲ ਆ ਰਹੇ ਹਨ। ਉਨ੍ਹਾਂ ਨੂੰ 34 ਕਿੱਲੋ ਚਾਂਦੀ ਅਤੇ ਦੋ ਜੋੜੇ ਬਸਤਰ ਦੇਹ।”"

20ਨਅਮਾਨ ਨੇ ਆਖਿਆ, “ਖੁਸ਼ੀ ਨਾਲ 68 ਕਿੱਲੋ ਲੈ।” ਅਤੇ ਉਹ ਉਸ ਦੇ ਪਿੱਛੇ ਪੈ ਗਿਆ ਜ਼ਿਦ ਨਾਲ ਦੋ ਥੈਲੀਆਂ ਵਿੱਚ 68 ਕਿੱਲੋ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਦੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਸੇਵਕਾਂ ਉੱਪਰ ਲੱਦ ਦਿੱਤਾ ਅਤੇ ਉਹ ਸੇਵਕ ਉਹ ਤੋਹਫ਼ੇ ਚੁੱਕ ਕੇ ਉਸ ਦੇ ਅੱਗੇ-ਅੱਗੇ ਹੋਕੇ ਤੁਰ ਪਏ।"

1Kings 22 illustration - 1Kings Chapter 22

21ਜਦ ਗੇਹਾਜੀ ਪਹਾੜੀ ਕੋਲ ਪਹੁੰਚਿਆ ਤਾਂ ਉਸ ਨੇ ਇਹ ਵਸਤਾਂ ਨੌਕਰਾਂ ਕੋਲੋਂ ਆਪਣੇ ਹੱਥਾਂ ਵਿੱਚ ਫ਼ੜਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਤੇ ਉਹ ਵਾਪਸ ਮੁੜ ਗਏ। ਉਸ ਉਪਰੰਤ ਗੇਹਾਜੀ ਨੇ ਉਹ ਵਸਤਾਂ ਆਪਣੇ ਘਰ ਵਿੱਚ ਛੁਪਾ ਲਈਆਂ।"

22ਜਦੋਂ ਗੇਹਾਜੀ ਅੰਦਰ ਆਕੇ ਆਪਣੇ ਸੁਆਮੀ ਅਲੀਸ਼ਾ ਅੱਗੇ ਖਲੋਤਾ ਤਾਂ ਅਲੀਸ਼ਾ ਨੇ ਉਸ ਨੂੰ ਕਿਹਾ, “ਗੇਹਾਜੀ! ਤੂੰ ਇੰਨੀ ਦੇਰ ਤੋਂ ਕਿੱਥੇ ਸੀ?” ਗੇਹਾਜੀ ਨੇ ਆਖਿਆ, “ਮੈਂ ਤਾਂ ਕਿਤੇ ਵੀ ਨਹੀਂ ਸੀ ਗਿਆ ਇੱਥੇ ਹੀ ਸੀ!”"

23ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤੂੰ ਝੂਠ ਬੋਲ ਰਿਹਾ ਹੈਂ। ਜਦੋਂ ਨਅਮਾਨ ਤੈਨੂੰ ਮਿਲਣ ਲਈ ਰੱਥ ਤੋਂ ਉਤਰਿਆ ਉਸ ਵਕਤ ਕੀ ਮੇਰਾ ਦਿਲ ਭਲਾ ਤੇਰੇ ਨਾਲ ਨਹੀਂ ਸੀ? ਚਾਂਦੀ ਲੈਣ ਅਤੇ ਵਸਤਰ, ਜੈਤੂਨ ਦੇ ਬਾਗਾਂ ਅਤੇ ਅੰਗੂਰੀ ਬਾਗਾਂ, ਇੱਜੜਾਂ ਦੇ ਵੱਗਾਂ, ਸੇਵਕ ਅਤੇ ਦਾਸੀਆਂ ਨੂੰ ਲੈਣ ਲਈ ਇਹ ਵਕਤ ਠੀਕ ਨਹੀਂ।"

24ਹੁਣ ਇਸੇ ਕਾਰਣ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਹਮੇਸ਼ਾ ਤੀਕ ਲੱਗਾ ਰਹੇਗਾ।” ਜਦੋਂ ਗੇਹਾਜੀ ਅਲੀਸ਼ਾ ਕੋਲੋਂ ਬਾਹਰ ਗਿਆ, ਉਸ ਨੂੰ ਕੋੜ੍ਹ ਹੋ ਗਿਆ ਅਤੇ ਉਸਦੀ ਚਮੜੀ ਬਰਫ਼ ਜਿੰਨੀ ਸਫ਼ੇਦ ਸੀ।"

25ਅਲੀਸ਼ਾ ਦੀਆਂ ਕਰਾਮਾਤਾਂ ਨਬੀਆਂ ਦੇ ਟੋਲੇ ਨੇ ਅਲੀਸ਼ਾ ਨੂੰ ਕਿਹਾ, “ਵੇਖ! ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿ ਰਹੇ ਹਾਂ, ਸਾਡੇ ਲਈ ਇਹ ਬੜੀ ਤੰਗ ਹੈ।"

1Kings 22 illustration - 1Kings Chapter 22

26ਚੱਲ ਯਰਦਨ ਨਦੀ ਵੱਲ ਚੱਲੀਏ ਤੇ ਉੱਥੋਂ ਕੁਝ ਲੱਕੜ ਵੱਢ ਲਿਆਈੇਏ। ਅਸੀਂ ਸਭ ਇੱਕ-ਇੱਕ ਸ਼ਤੀਰ ਚੁੱਕ ਲਿਆਵਾਂਗੇ ਅਤੇ ਇੱਥੇ ਰਹਿਣ ਜੋਗੀ ਥਾਂ ਬਣਾ ਲਵਾਂਗੇ।” ਅਲੀਸ਼ਾ ਨੇ ਆਖਿਆ, “ਠੀਕ ਹੈ, ਚਲੋ ਚੱਲਦੇ ਹਾਂ।”"

27ਤਾਂ ਇੱਕ ਮਨੁੱਖ ਨੇ ਆਖਿਆ, “ਕਿਰਪਾ ਕਰਕੇ ਤੂੰ ਸਾਡੇ ਨਾਲ ਚੱਲ।” ਅਲੀਸ਼ਾ ਨੇ ਕਿਹਾ, “ਠੀਕ ਹੈ, ਮੈਂ ਤੁਹਾਡੇ ਨਾਲ ਚਲਦਾ ਹਾਂ।”"

28ਤਦ ਅਲੀਸ਼ਾ ਉਨ੍ਹਾਂ ਨਬੀਆਂ ਦੇ ਟੋਲੇ ਦੇ ਨਾਲ ਗਿਆ। ਜਦੋਂ ਉਹ ਯਰਦਨ ਦਰਿਆ ਤੇ ਪਹੁੰਚੇ ਤਾਂ ਉਨ੍ਹਾਂ ਲੱਕੜ ਵੱਢਣੀ ਸ਼ੁਰੂ ਕੀਤੀ। ਉਨ੍ਹਾਂ ਕੁਝ ਰੁੱਖ ਵੱਢੇ।"

29ਪਰ ਜਿਸ ਵੇਲੇ ਇੱਕ ਮਨੁੱਖ ਰੁੱਖ ਵੱਢ ਰਿਹਾ ਸੀ ਤਾਂ ਉਸ ਦੀ ਕੁਹਾੜੀ ਦਾ ਫ਼ਲ ਪਾਣੀ ਵਿੱਚ ਡਿੱਗ ਪਿਆ। ਤਾਂ ਉਹ ਮਨੁੱਖ ਚੀਖਿਆ, “ਓ ਸੁਆਮੀ! ਮੈਂ ਤਾਂ ਇਹ ਕੁਹਾੜਾ ਮੰਗਵਾਂ ਲਿਆਂਦਾ ਸੀ।”"

30ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਕਿਹਾ, “ਉਹ ਕਿੱਥੇ ਡਿੱਗਿਆ ਹੈ?” ਉਸ ਨੇ ਅਲੀਸ਼ਾ ਨੂੰ ਉਹ ਥਾਂ ਵਿਖਾਈ ਜਿੱਥੇ ਉਸਦਾ ਕੁਹਾੜਾ ਡਿੱਗਿਆ ਸੀ। ਤਦ ਅਲੀਸ਼ਾ ਨੇ ਇੱਕ ਟਾਹਣੀ ਤੋੜੀ ਤੇ ਉਸ ਨੂੰ ਪਾਣੀ ਵਿੱਚ ਸੁੱਟ ਦਿੱਤਾ, ਟਾਹਣੀ ਨੇ ਉਸ ਮਨੁੱਖ ਦੇ ਕੁਹਾੜੇ ਨੂੰ ਪਾਣੀ ਉੱਤੇ ਤੈਰਨ ਲਾ ਦਿੱਤਾ।"

1Kings 22 illustration - 1Kings Chapter 22

31ਅਲੀਸ਼ਾ ਨੇ ਕਿਹਾ, “ਉਸ ਨੂੰ ਚੁੱਕ ਲੈ।” ਤਾਂ ਉਹ ਆਦਮੀ ਪਾਣੀ ਕੋਲ ਗਿਆ ਤੇ ਉਸ ਨੇ ਉਸ ਕੁਹਾੜੇ ਦੇ ਫ਼ਲ ਨੂੰ ਪਾਣੀ ਤੋਂ ਚੁੱਕ ਲਿਆ।"

32ਅਰਾਮ ਦੀ ਇਸਰਾਏਲ ਨੂੰ ਫ਼ਸਾਉਣ ਦੀ ਕੋਸ਼ਿਸ਼ ਅਰਾਮ ਦਾ ਪਾਤਸ਼ਾਹ ਇਸਰਾਏਲ ਦੇ ਵਿਰੁੱਧ ਲੜ ਰਿਹਾ ਸੀ। ਉਸਦੀ ਆਪਣੀ ਸੈਨਾ ਦੇ ਅਫ਼ਸਰਾਂ ਨਾਲ ਸਭਾ ਸੀ, ਅਤੇ ਆਖਿਆ, “ਇਸ ਥਾਵੇਂ ਲੁਕ ਜਾਵੋ! ਜਦੋਂ ਹੀ ਇਸਰਾਏਲੀ ਇੱਥੋਂ ਦੀ ਲੰਘਣ, ਉਨ੍ਹਾਂ ਤੇ ਹਮਲਾ ਕਰ ਦਿਓ।”"

33ਪਰ ਪਰਮੇਸ਼ੁਰ ਦੇ ਪੁੱਤਰ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਖਬਰ ਭੇਜੀ ਅਤੇ ਕਿਹਾ, “ਸਤਰਕ ਰਹੋ। ਉਸ ਥਾਵੇਂ ਨਾ ਜਾਣਾ ਕਿਉਂ ਕਿ ਉੱਥੇ ਅਰਾਮੀ ਸੈਨਾ ਲੁਕੀ ਹੋਈ ਹੈ।”"

34ਇਸਰਾਏਲ ਦੇ ਪਾਤਸ਼ਾਹ ਨੇ ਉਸ ਥਾਵੇਂ ਆਪਣੇ ਲੋਕਾਂ ਨੂੰ ਸੁਨੇਹਾ ਭੇਜਿਆ ਜਿੱਥੇ ਦੇ ਲਈ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਉਸ ਨੂੰ ਹੁਸ਼ਿਆਰ-ਖਬਰਦਾਰ ਕੀਤਾ ਸੀ। ਇਉਂ ਇਸਰਾਏਲ ਦੇ ਪਾਤਸ਼ਾਹ ਨੇ ਕਈ ਆਦਮੀਆਂ ਨੂੰ ਮਰਨ ਤੋਂ ਬਚਾਅ ਲਿਆ।"

35ਇਸ ਗੱਲੋ ਅਰਾਮ ਦਾ ਪਾਤਸ਼ਾਹ ਬੜਾ ਬੇਚੈਨ ਹੋਇਆ। ਤਾਂ ਉਸ ਨੇ ਆਪਣੀ ਸੈਨਾ ਦੇ ਅਫ਼ਸਰਾਂ ਨੂੰ ਬੁਲਾਇਆ ਅਤੇ ਆਖਿਆ, “ਮੈਨੂੰ ਦੱਸੋ ਕਿ ਇਸਰਾਏਲ ਦੇ ਪਾਤਸ਼ਾਹ ਲਈ ਭਲਾ ਤੁਹਾਡੇ ਵਿੱਚੋਂ ਜਸੂਸੀ ਕੌਣ ਕਰ ਰਿਹਾ ਹੈ?”"

1Kings 22 illustration - 1Kings Chapter 22

36ਅਰਾਮ ਦੇ ਪਾਤਸ਼ਾਹ ਨੂੰ ਅਫ਼ਸਰਾਂ ਵਿੱਚੋਂ ਇੱਕ ਨੇ ਕਿਹਾ, “ਮੇਰੇ ਸੁਆਮੀ ਅਤੇ ਪਾਤਸ਼ਾਹ, ਸਾਡੇ ਵਿੱਚੋਂ ਕੋਈ ਉਸ ਨੂੰ ਭੇਤ ਨਹੀਂ ਦਿੰਦਾ ਸਗੋਂ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ, ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਉਹ ਇਸਰਾਏਲ ਦੇ ਪਾਤਸ਼ਾਹ ਨੂੰ ਦੱਸਦਾ ਹੈ।”"

37ਅਰਾਮ ਦੇ ਰਾਜੇ ਨੇ ਕਿਹਾ, “ਜਾਕੇ ਵੇਖੋ ਕਿ ਅਲੀਸ਼ਾ ਕਿੱਥੇ ਹੈ ਤਾਂ ਜੋ ਉਸ ਨੂੰ ਫ਼ੜਿਆ ਜਾਵੇ।” ਪਾਤਸ਼ਾਹ ਨੂੰ ਉਸ ਦੇ ਸੇਵਕਾਂ ਨੇ ਆਖਿਆ, “ਇਸ ਵੇਲੇ ਉਹ ਦੋਬਾਨ ਵਿੱਚ ਹੈ।”"

38ਤਦ ਪਾਤਸ਼ਾਹ ਨੇ ਦੋਥਾਨ ਵਿੱਚ ਘੋੜੇ, ਰੱਥ ਤੇ ਆਪਣੀ ਵੱਡੀ ਫ਼ੌਜ ਭੇਜੀ। ਉਨ੍ਹਾਂ ਨੇ ਰਾਤ ਵੇਲੇ ਜਾਕੇ ਸ਼ਹਿਰ ਨੂੰ ਘੇਰ ਲਿਆ।"

39ਉਸ ਸਵੇਰ ਅਲੀਸ਼ਾ ਦੇ ਸੇਵਕ ਤੜਕਸਾਰ ਉੱਠੇ। ਇੱਕ ਸੇਵਕ ਜਦੋਂ ਬਾਹਰ ਗਿਆ ਤਾਂ ਉਸ ਨੇ ਘੋੜੇ ਰੱਥਾਂ ਤੇ ਫ਼ੌਜ ਨਾਲ ਸ਼ਹਿਰ ਨੂੰ ਘਿਰਿਆ ਵੇਖਿਆ। ਅਲੀਸ਼ਾ ਦੇ ਸੇਵਕ ਨੇ ਉਸ ਨੂੰ ਕਿਹਾ, “ਓ ਮੇਰੇ ਸੁਆਮੀ! ਹੁਣ ਅਸੀਂ ਕੀ ਕਰੀਏ?”"

40ਅਲੀਸ਼ਾ ਨੇ ਕਿਹਾ, “ਘਬਰਾਓ ਨਹੀਂ! ਜੋ ਫ਼ੌਜ ਸਾਡੇ ਲਈ ਲੜੇਗੀ ਉਹ ਅਰਾਮ ਦੀ ਫ਼ੌਜ ਤੋਂ ਕਿਤੇ ਵੱਧੇਰੇ ਹੈ।”"

1Kings 22 illustration - 1Kings Chapter 22

41ਤਦ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਯਹੋਵਾਹ! ਮੈਂ ਬੇਨਤੀ ਕਰਦਾ ਹਾਂ ਕਿ ਤੂੰ ਮੇਰੇ ਸੇਵਕ ਦੀਆਂ ਅੱਖਾਂ ਖੋਲ੍ਹ ਤਾਂ ਜੋ ਉਹ ਵੇਖ ਸੱਕੇ।” ਯਹੋਵਾਹ ਨੇ ਉਸ ਨੌਜੁਆਨ ਦੀਆਂ ਅੱਖਾਂ ਖੋਲ੍ਹੀਆਂ ਤਾਂ ਸੇਵਕ ਨੇ ਵੇਖਿਆ ਕਿ ਅਲੀਸ਼ਾ ਦੇ ਇਰਦ ਗਿਰਦ ਤਾਂ ਪਹਾੜ ਅੱਗ ਦੇ ਘੋੜਿਆ ਤੇ ਰਥਾਂ ਨਾਲ ਭਰਿਆ ਹੋਇਆ ਹੈ।"

42ਜਦੋਂ ਅਰਾਮੀ ਹੇਠਾਂ ਅਲੀਸ਼ਾ ਵੱਲ ਆਏ, ਅਲੀਸ਼ਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਇਸ ਅਰਾਮੀ ਫ਼ੋਜਾ ਨੂੰ ਇੱਕ ਦਮ ਅੰਨ੍ਹੀ ਕਰ ਦੇਹ।” ਤਾਂ ਯਹੋਵਾਹ ਨੇ ਉਨ੍ਹਾਂ ਨੂੰ ਅੰਨ੍ਹਿਆਂ ਕਰ ਦਿੱਤਾ ਜਿਵੇਂ ਕਿ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਸੀ।"

43ਅਲੀਸ਼ਾ ਨੇ ਅਰਾਮੀ ਫ਼ੌਜ ਨੂੰ ਆਖਿਆ, “ਇਹ ਸਹੀ ਸੜਕ ਨਹੀਂ ਹੈ ਤੇ ਨਾ ਹੀ ਉਹ ਸ਼ਹਿਰ ਹੈ ਜਿਸ ਲਈ ਤੁਸੀਂ ਆਏ ਹੋ। ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਉਸ ਮਨੁੱਖ ਕੋਲ ਲੈ ਚੱਲਦਾ ਹਾਂ ਜਿਸ ਨੂੰ ਤੁਸੀਂ ਭਾਲ ਰਹੇ ਹੋ!” ਤਾਂ ਅਲੀਸ਼ਾ ਉਨ੍ਹਾਂ ਨੂੰ ਸਾਮਰਿਯਾ ਵੱਲ ਲੈ ਗਿਆ।"

44ਜਦੋਂ ਉਹ ਸਾਮਰਿਯਾ ਪਹੁੰਚ ਗਏ ਤਾਂ ਅਲੀਸ਼ਾ ਨੇ ਕਿਹਾ, “ਹੇ ਯਹੋਵਾਹ, ਇਨ੍ਹਾਂ ਦੀਆਂ ਅੱਖਾਂ ਖੋਲ੍ਹ ਦੇਹ ਤਾਂ ਜੋ ਇਹ ਵੇਖ ਸੱਕਣ।” ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਤਾਂ ਅਰਾਮੀ ਫ਼ੌਜ ਨੇ ਵੇਖਿਆ ਕਿ ਉਹ ਤਾਂ ਸਾਮਰਿਯਾ ਦੇ ਸ਼ਹਿਰ ਵਿੱਚ ਹਨ।"

45ਜਦ ਇਸਰਾਏਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਵੇਖਿਆ ਤਾਂ ਉਸ ਨੇ ਅਲੀਸ਼ਾ ਨੂੰ ਆਖਿਆ, “ਮੇਰੇ ਪਿਤਾ! ਮੈਨੂੰ ਦੱਸੋ ਕਿ ਕੀ ਮੈਂ ਉਨ੍ਹਾਂ ਨੂੰ ਮਾਰਾਂ? ਕੀ ਮੈਂ ਉਨ੍ਹਾਂ ਨੂੰ ਮਾਰ ਮੁਕਾਵਾਂ?”"

1Kings 22 illustration - 1Kings Chapter 22

46ਅਲੀਸ਼ਾ ਨੇ ਕਿਹਾ, ਨਹੀਂ! ਉਨ੍ਹਾਂ ਨੂੰ ਮਾਰ “ਨਹੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਅਤੇ ਧਣੁਖ ਨਾਲ ਆਪਣੇ ਬੰਧੀ ਬਣਾਇਆ ਸੀ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਅਰਾਮੀ ਫ਼ੌਜ ਨੂੰ ਸਗੋਂ ਥੋੜਾ ਅੰਨ-ਪਾਣੀ ਦੇਹ। ਉਨ੍ਹਾਂ ਨੂੰ ਕੁਝ ਖਾਣ-ਪੀਣ ਦੇ ਤੇ ਫ਼ਿਰ ਉਨ੍ਹਾਂ ਨੂੰ ਆਪਣੇ ਮਾਲਿਕ ਦੇ ਘਰ ਵਾਪਸ ਪਰਤਣ ਦੇਹ।”"

47ਤਾਂ ਇਸਰਾਏਲ ਦੇ ਪਾਤਸ਼ਾਹ ਨੇ ਅਰਾਮੀ ਸੈਨਾ ਲਈ ਖੁਲ੍ਹਾ ਭੋਜਨ ਤਿਆਰ ਕਰਵਾਇਆ। ਉਨ੍ਹਾਂ ਨੇ ਰੱਜ ਕੇ ਖਾਧਾ ਅਤੇ ਪੀਤਾ। ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਵਾਪਸ ਆਪਣੇ ਰਾਹ ਜਾਣ ਦਿੱਤਾ। ਤੇ ਉਹ ਸੈਨਾ ਅਰਾਮ ’ਚ ਆਪਣੇ ਮਾਲਕਾਂ ਕੋਲ ਪਰਤ ਗਈ। ਉਸ ਤੋਂ ਬਾਅਦ, ਕਦੇ ਵੀ ਅਰਾਮੀ ਸਿਪਾਹੀ ਇਸਰਾਏਲ ਦੀ ਧਰਤੀ ਤੇ ਛਾਪੇ ਮਾਰਨ ਲਈ ਨਹੀਂ ਆਏ।"

48ਸਾਮਰਿਯਾ ਵਿੱਚ ਭਿਆਨਕ ਕਾਲ ਇਸਤੋਂ ਬਾਅਦ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਸਾਰੀ ਫ਼ੌਜ ਇਕੱਠੀ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ।"

49ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ ਅਤੇ ਫ਼ੌਜ ਨੇ ਅੰਨ ਸ਼ਹਿਰ ਦੇ ਅੰਦਰ ਨਾ ਆਣ ਦਿੱਤਾ ਇਸ ਲਈ ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ। ਇੱਥੋਂ ਤੱਕ ਹਾਲਤ ਬੁਰੀ ਹੋ ਗਈ ਕਿ ਇੱਕ ਖੋਤੇ ਦਾ ਸਿਰ ਵੀ ਚਾਂਦੀ ਦੇ ਅਸੀਂ ਸਿੱਕਿਆਂ ਦੇ ਤੁੱਲ ਵਿਕਦਾ ਅਤੇ ਕਬੂਤਰ (ਘੁੱਗੀ) ਦੀ ਵਿੱਠ ਦਾ ਅੱਧਾ ਸੇਰ ਚਾਂਦੀ ਦੇ ਪੰਜ ਸਿੱਕਿਆਂ ਦੀ ਵਿਕਦੀ।"

50ਇੱਕ ਦਿਨ ਜਦ ਇਸਰਾਏਲ ਦਾ ਪਾਤਸ਼ਾਹ ਸ਼ਹਿਰ ਦੀ ਕੰਧ ਉੱਪਰ ਤੁਰਿਆ ਜਾਂਦਾ ਸੀ ਤਾਂ ਇੱਕ ਔਰਤ ਨੇ ਇਹ ਕਹਿ ਕੇ ਉਸ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਪਾਤਸ਼ਾਹ! ਕਿਰਪਾ ਕਰਕੇ ਮੇਰੀ ਮਦਦ ਕਰ।"

1Kings 22 illustration - 1Kings Chapter 22

51ਇਸਰਾਏਲ ਦੇ ਪਾਤਸ਼ਾਹ ਨੇ ਕਿਹਾ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਣਾ ਚਾਹੇ ਤਾਂ ਮੈਂ ਤੈਨੂੰ ਕਿਵੇਂ ਬਚਾ ਸੱਕਦਾ ਹਾਂ? ਮੇਰੇ ਕੋਲ ਤੈਨੂੰ ਦੇਣ ਲਈ ਕੁਝ ਨਹੀਂ ਹੈ, ਨਾ ਹੀ ਖਲਵਾੜੇ ਵਿੱਚ ਅਨਾਜ ਹੈ ਤੇ ਨਾ ਹੀ ਚੁਬੱਚੇ ਵਿੱਚ ਦਾਖ ਹੈ।”"

52ਫ਼ਿਰ ਇਸਰਾਏਲ ਦੇ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, “ਤੈਨੂੰ ਕੀ ਦੁੱਖ ਹੈ?” ਉਹ ਔਰਤ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ‘ਤੂੰ ਮੈਨੂੰ ਆਪਣਾ ਪੁੱਤਰ ਦੇਹ ਤਾਂ ਜੋ ਅੱਜ ਅਸੀਂ ਉਸ ਨੂੰ ਵੱਢੀਏ ਤੇ ਫ਼ਿਰ ਖਾ ਲਈਏ ਤੇ ਕੱਲ ਮੈਂ ਆਪਣਾ ਪੁੱਤਰ ਵੱਢ ਕੇ ਕੱਲ ਉਸ ਨੂੰ ਖਾ ਲਵਾਂਗੇ।’"

53ਇਉਂ ਮੈਂ ਆਪਣਾ ਪੁੱਤਰ ਵੱਢਿਆ-ਉਬਾਲਿਆ ਤੇ ਅਸੀਂ ਖਾਧਾ। ਅਗਲੇ ਦਿਨ ਮੈਂ ਆਖਿਆ ‘ਹੁਣ ਤੂੰ ਆਪਣਾ ਪੁੱਤਰ ਦੇਹ ਤਾਂ ਜੋ ਅਸੀਂ ਉਸ ਨੂੰ ਵੀ ਵੱਢਕੇ ਖਾਈਏ’ ਪਰ ਇਸਨੇ ਇਉਂ ਕਰਨ ਤੋਂ ਪਹਿਲਾਂ ਆਪਣਾ ਪੁੱਤਰ ਕਿਤੇ ਛੁਪਾਅ ਲਿਆ ਹੈ।”"

Chapter Complete

You have read 1Kings 22

53 verses