1ਇਸ ਦੇ ਇਲਾਵਾ ਹੀਰਾਮ ਨੇ ਹੌਦੀਆਂ, ਬਾਟੀਆਂ ਅਤੇ ਕੜਛੇ ਬਣਾਏ ਅਤੇ ਹੀਰਾਮ ਨੇ ਉਹ ਸਾਰਾ ਕੰਮ ਕੀਤਾ ਜਿਹੜਾ ਉਸ ਨੇ ਯਹੋਵਾਹ ਦੇ ਭਵਨ ਉੱਤੇ ਸੁਲੇਮਾਨ ਪਾਤਸ਼ਾਹ ਲਈ ਬਣਾਇਆ ਸੀ ਸੰਪੂਰਨ ਕੀਤਾ। ਥੰਮਾਂ ਦੇ ਉੱਪਰ ਰੱਖਣ ਲਈ ਕੌਲਿਆਂ ਦੇ ਅਕਾਰ ਦੇ ਦੋ ਗੁੰਬਦ ਅਤੇ ਦੋ ਥੰਮ, ਗੁੰਬਦਾਂ ਦੇ ਦੁਆਲੇ ਪਾਉਣ ਲਈ ਦੋ ਜਾਲੀਆਂ। ਦੋ ਜਾਲੀਆਂ ਲਈ 400 ਅਨਾਰ। ਥੰਮਾਂ ਦੇ ਉੱਪਰ ਗੁੰਬਦਾਂ ਲਈ ਦੋ ਕੌਲਿਆਂ ਨੂੰ ਢੱਕਣ ਲਈ ਉੱਥੇ ਅਨਾਰਾਂ ਦੀਆਂ ਦੋ ਕਤਾਰਾਂ ਸਨ। ਦਸ ਗੱਡੇ ਅਤੇ ਹਰ ਗੱਡੇ ਦੇ ਉੱਪਰ ਪਾਸੇ ਇੱਕ ਹੌਦ। ਇੱਕ ਵੱਡਾ ਤਲਾਅ ਅਤੇ ਉਸ ਦੇ ਥੱਲੇ 12 ਬਲਦ। ਭਾਂਡੇ, ਛੋਟੇ ਕੜਛੇ, ਛੋਟੇ ਕੌਲੇ ਅਤੇ ਯਹੋਵਾਹ ਦੇ ਮੰਦਰ ਲਈ ਬਾਕੀ ਸਾਰੇ ਭਾਂਡੇ। ਇਹ ਸਾਰੇ ਮਾਂਜੇ ਹੋਏ ਕਾਂਸੇ ਤੋਂ ਬਣੇ ਸਨ।"
2ਸੁਲੇਮਾਨ ਨੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਬਨਾਉਣ ਲਈ ਵਰਤੇ ਗਏ ਕਾਂਸੇ ਦਾ ਵਜਨ ਨਾ ਕੀਤਾ ਕਿਉਂ ਕਿ ਇਹ ਇੰਨੀ ਵੱਡੀ ਮਾਤਰਾ ਵਿੱਚ ਸੀ ਕਿ ਇਸਦਾ ਵਜਨ ਕਰਨਾ ਅਸੰਭਵ ਸੀ। ਇਸ ਲਈ ਇਹ ਕਦੇ ਨਾ ਪਤਾ ਲੱਗ ਸੱਕਿਆ ਕਿ ਕਿੰਨਾਂ ਕਾਂਸਾ ਇਸਤੇਮਾਲ ਕੀਤਾ ਗਿਆ ਸੀ। ਰਾਜੇ ਨੇ ਇਨ੍ਹਾਂ ਚੀਜ਼ਾਂ ਨੂੰ ਕਿਤੇ ਸੁੱਕੋਥ ਅਤੇ ਸਾਰਥਾਨ ਦੇ ਮੱਧ ਵਿੱਚ ਯਰਦਨ ਦਰਿਆ ਦੇ ਨੇੜੇ ਬਨਾਉਣ ਦਾ ਆਦੇਸ਼ ਦਿੱਤਾ ਸੀ। ਇਹ ਸਾਰੀਆਂ ਚੀਜ਼ਾਂ ਕਾਂਸੇ ਨੂੰ ਢਾਲ ਕੇ ਮਿੱਟੀ ਦੇ ਸਾਂਚਿਆਂ ਵਿੱਚ ਪਾਕੇ ਬਣਾਈਆਂ ਗਈਆਂ ਸਨ।"
3ਸੁਲੇਮਾਨ ਨੇ ਮੰਦਰ ਲਈ ਵੀ ਬਹੁਤ ਸਾਰੀਆਂ ਚੀਜ਼ਾ ਸੋਨੇ ਤੋਂ ਬਣਾਏ ਜਾਣ ਦਾ ਆਦੇਸ਼ ਦਿੱਤਾ। ਉਹ ਸਨ: ਸੁਨਿਹਰੀ ਜਗਵੇਦੀ, ਸੁਨਿਹਰੀ ਮੇਜ਼, (ਇਸ ਮੇਜ਼ ਉੱਪਰ ਪਰਮੇਸ਼ੁਰ ਨੂੰ ਭੇਟ ਕੀਤੀ ਰੋਟੀ ਰੱਖੀ ਜਾਂਦੀ ਸੀ।) ਸ਼ੁੱਧ ਸੋਨੇ ਦੇ ਸ਼ਮਾਦਾਨ (ਇਹ ਸ਼ਮਾਦਾਨ ਅੱਤ ਪਵਿੱਤਰ ਸਥਾਨ ਵਿੱਚ ਰੱਖੇ ਗਏ, ਪੰਜ ਦੱਖਣੀ ਪਾਸੇ ਵੱਲ ਅਤੇ ਪੰਜ ਉੱਤਰੀ ਪਾਸੇ ਵੱਲ।) ਸੁਨਿਹਰੀ ਫ਼ੁੱਲ, ਦੀਵੇ ਅਤੇ ਚਿਮਟੇ, ਭਾਂਡੇ, ਸ਼ੁੱਧ ਸੋਨੇ ਦੇ ਕਟੋਰੇ, ਗੁਲ ਤਰਾਸ਼, ਛੋਟੀਆਂ ਕੌਲੀਆਂ, ਕੜ੍ਹਾਹੀਆਂ, ਅਤੇ ਕੋਲੇ ਚੁੱਕਣ ਲਈ ਭਾਂਡੇ, ਅੰਦਰਲੇ ਕਮਰੇ (ਅੱਤ ਪਵਿੱਤਰ ਸਥਾਨ) ਦੇ ਦਰਵਾਜ਼ਿਆਂ ਅਤੇ ਮੰਦਰ ਦੇ ਵੱਡੇ ਕਮਰੇ ਦੇ ਦਰਵਾਜ਼ਿਆਂ ਲਈ ਕਬਜ਼ੇ।"
4ਇਉਂ ਯਹੋਵਾਹ ਦੇ ਮੰਦਰ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਬਣਵਾਇਆ ਮੁਕੰਮਲ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਵਸਤਾਂ ਅੰਦਰ ਲਿਆਇਆ ਜਿਹੜੀਆਂ ਕਿ ਉਸ ਨੇ ਇੱਕ ਖਾਸ ਮੌਕੇ ਲਈ ਇਕੱਠੀਆਂ ਕੀਤੀਆਂ ਹੋਈਆਂ ਸੀ। ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਦੇ ਖਜ਼ਾਨਿਆਂ ਵਿੱਚ ਰੱਖ ਦਿੱਤਾ।"
5ਮੰਦਰ ਵਿੱਚ ਨੇਮ ਦਾ ਸੰਦੂਕ ਤਦ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ, ਪਰਿਵਾਰ-ਸਮੂਹਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪਰਧਾਨ ਸਨ, ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰ ਤੋਂ ਜਿਹੜਾ ਸੀਯੋਨ ਹੈ ਉੱਥੋਂ ਇੱਥੇ ਲੈ ਆਉਣ।"

6ਤਾਂ ਇਸਰਾਏਲ ਦੇ ਸਾਰੇ ਲੋਕ ਡੇਰਿਆਂ ਦੇ ਪਰਬ ਦੌਰਾਨ ਸੁਲੇਮਾਨ ਪਾਤਸ਼ਾਹ ਦੇ ਕੋਲ ਆਏ ਜਿਹੜਾ ਕਿ ਏਥਾਨੀਮ ਦੇ ਮਹੀਨੇ, (ਸਾਲ ਦੇ ਸੱਤਵੇਂ ਮਹੀਨੇ) ਵਿੱਚ ਸਨ।"
7ਇਸਰਾਏਲ ਦੇ ਸਾਰੇ ਬਜ਼ੁਰਗ ਆਏ ਤਦ ਜਾਜਕਾਂ ਨੇ ਪਵਿੱਤਰ ਸੰਦੂਕ ਨੂੰ ਚੁੱਕਿਆ।"
8ਉਸ ਪਵਿੱਤਰ ਸੰਦੂਕ ਦੇ ਨਾਲ ਮੰਡਲੀ ਦੇ ਤੰਬੂ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਕਿ ਤੰਬੂ ਵਿੱਚ ਸਨ ਉਨ੍ਹਾਂ ਨੂੰ ਵੀ ਚੁੱਕ ਕੇ ਨਾਲ ਲਿਆਏ। ਇਉਂ ਲੇਵੀਆਂ ਨੇ ਇਨ੍ਹਾਂ ਵਸਤਾਂ ਨੂੰ ਚੁਕਾਉਣ ਵਿੱਚ ਜਾਜਕਾਂ ਦੀ ਮਦਦ ਕੀਤੀ।"
9ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕ, ਜੋ ਉਸ ਦੇ ਨਾਲ ਆਏ ਸਨ, ਪਵਿੱਤਰ ਸੰਦੂਕ ਦੇ ਅੱਗੇ ਖਲੋ ਗਏ। ਉਨ੍ਹਾਂ ਨੇ ਇੰਨੀਆਂ ਭੇਡਾਂ ਤੇ ਪਸ਼ੂ ਬਲੀ ਚੜ੍ਹਾਏ ਕਿ ਉਨ੍ਹਾਂ ਨੂੰ ਗਿਣਨਾ ਸੰਭਵ ਨਹੀਂ ਸੀ।"
10ਫ਼ੇਰ ਜਾਜਕਾਂ ਨੇ ਯਹੋਵਾਹ ਦੇ ਇੱਕਰਾਨਾਮੇ ਵਾਲੇ ਸੰਦੂਕ ਨੂੰ ਇਸਦੀ ਥਾਵੇਂ, ਮੰਦਰ ਦੇ ਅੱਤ ਪਵਿੱਤਰ ਸਥਾਨ ਵਿੱਚ ਧਰ ਦਿੱਤਾ। ਇਹ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ।"

11ਕਰੂਬੀ ਫ਼ਰਿਸ਼ਤਿਆਂ ਦੇ ਖੰਭ ਪਵਿੱਤਰ ਸੰਦੂਕ ਦੇ ਉੱਪਰ ਫ਼ੈਲੇ ਹੋਏ ਸਨ। ਤਾਂ ਜੋ ਉਹ ਪਵਿੱਤਰ ਸੰਦੂਕ ਅਤੇ ਇਸ ਨੂੰ ਚੁੱਕਣ ਲਈ ਵਰਤੀਆਂ ਜਾਣ ਵਾਲੀਆਂ ਚੋਬਾਂ ਨੂੰ ਢੱਕ ਲੈਣ।"
12ਉਨ੍ਹਾਂ ਨੇ ਚੋਬਾਂ ਨੂੰ ਐਨਾ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਅੱਗੇ ਪਵਿੱਤਰ ਅਸਥਾਨ ਤੋਂ ਨਜ਼ਰ ਆਉਂਦੇ ਸਨ ਪਰ ਬਾਹਰੋ ਨਹੀਂ ਸਨ ਦਿੱਸਦੇ ਅਤੇ ਉਹ ਅੱਜ ਦਿਨ ਤੀਕ ਉੱਥੇ ਹੀ ਹਨ।"
13ਪਵਿੱਤਰ ਸੰਦੂਕ ਵਿੱਚ ਉਨ੍ਹਾਂ ਦੋਨਾਂ ਪੱਥਰ ਦੀਆਂ ਪੱਟੀਆਂ ਤੋਂ ਇਲਾਵਾ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਹੋਰੇਬ ਵਿੱਚ ਪਵਿੱਤਰ ਸੰਦੂਕ ਵਿੱਚ ਪਾਈਆਂ ਸਨ। ਹੋਰੇਬ ਉਹੀ ਜਗ੍ਹਾ ਸੀ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਆਪਣਾ ਇਕਰਾਰਨਾਮਾ ਕੀਤਾ ਸੀ ਜਦੋਂ ਉਹ ਮਿਸਰ ਵਿੱਚੋਂ ਨਿਕਲੇ ਸਨ।"
14ਜਦੋਂ ਜਾਜਕਾਂ ਨੇ ਪਵਿੱਤਰ ਸੰਦੂਕ ਨੂੰ ਅੱਤ ਪਵਿੱਤਰ ਸਥਾਨ ਤੇ ਰੱਖਿਆ ਅਤੇ ਇਸ ਵਿੱਚੋਂ ਬਾਹਰ ਆਏ ਬੱਦਲ ਨੇ ਯਹੋਵਾਹ ਦੇ ਮੰਦਰ ਨੂੰ ਭਰ ਦਿੱਤਾ।"
15ਜਾਜਕਾਂ ਨੂੰ ਆਪਣਾ ਕੰਮ ਰੋਕਣਾ ਪਿਆ ਕਿਉਂ ਕਿ ਮੰਦਰ ਇੱਕਦਮ ਪਰਮੇਸ਼ੁਰ ਦੇ ਪਰਤਾਪ ਨਾਲ ਭਰ ਗਿਆ।"

16ਤਦ ਸੁਲੇਮਾਨ ਨੇ ਆਖਿਆ: “ਯਹੋਵਾਹ ਨੇ ਫ਼ੁਰਮਾਇਆ ਸੀ ਕਿ ਉਹ ਘੁੱਪ ਹਨੇਰੇ ਵਿੱਚ ਵੱਸੇਗਾ ਅਤੇ ਯਹੋਵਾਹ ਅਸਮਾਨ ਤੇ ਸੂਰਜ ਨੂੰ ਚਮਕਾਵੇਗਾ।"
17ਮੈਂ ਤੇਰੇ ਲਈ ਇੱਕ ਅਦਭੁਤ ਮੰਦਰ ਬਣਾਇਆ, ਜਿੱਥੇ ਤੂੰ ਸਦਾ ਲਈ ਰਹਿ ਸੱਕੇ।”"
18ਇਸਰਾਏਲ ਦੇ ਸਾਰੇ ਲੋਕ ਉੱਥੇ ਖੜ੍ਹੇ ਸਨ, ਤਾਂ ਸੁਲੇਮਾਨ ਪਾਤਸ਼ਾਹ ਉਨ੍ਹਾਂ ਵੱਲ ਮੁੜਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।"
19ਫ਼ਿਰ ਸੁਲੇਮਾਨ ਪਾਤਸ਼ਾਹ ਨੇ ਇਹ ਲੰਬੀ ਪ੍ਰਾਰਥਨਾ ਕੀਤੀ: “ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਉਸਤਤ। ਜੋ ਵੀ ਇਕਰਾਰ ਉਸ ਨੇ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ, ਉਸ ਨੇ ਪੂਰਾ ਕੀਤਾ। ਯਹੋਵਾਹ ਨੇ ਮੇਰੇ ਪਿਤਾ ਨੂੰ ਕਿਹਾ,"
20‘ਮੈਂ ਆਪਣੇ ਲੋਕਾਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਪਰ ਹੁਣ ਤੀਕ ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਸੀ ਕਿ ਕੌਣ ਮੇਰੇ ਨਾਮ ਲਈ ਮੰਦਰ ਉਸਾਰੇਗਾ। ਪਰ ਹੁਣ ਮੈਂ ਯਰੂਸ਼ਲਮ ਨੂੰ ਚੁਣਿਆ ਹੈ ਜਿੱਥੇ ਹਮੇਸ਼ਾ ਮੇਰਾ ਆਦਰ ਹੋਵੇਗਾ। ਅਤੇ ਮੈਂ ਦਾਊਦ ਨੂੰ ਮੇਰੇ ਲੋਕਾਂ, ਇਸਰਾਏਲ ਤੇ ਸ਼ਾਸਨ ਕਰਨ ਲਈ ਚੁਣਿਆ ਹੈ।’"

21“ਮੇਰੇ ਪਿਤਾ ਦਾਊਦ ਦੀ ਇੱਛਾ ਸੀ ਕਿ ਮੈਂ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਮੰਦਰ ਬਣਾਵਾਂ।"
22ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਤੂੰ ਮੇਰੇ ਸੰਮਾਨ ਵਿੱਚ ਇੱਕ ਮੰਦਰ ਬਣਾਉਣਾ ਚਾਹੁੰਦਾ ਹੈਂ ਅਤੇ ਇਹੀ ਚੰਗੀ ਗੱਲ ਵੀ ਹੈ ਕਿ ਤੂੰ ਅਜਿਹੀ ਭਾਵਨਾ ਰੱਖਦਾ ਹੈਂ।"
23ਪਰ ਜਿਸ ਨੂੰ ਮੈਂ ਮੰਦਰ ਬਨਾਉਣ ਲਈ ਚੁਣਿਆ ਹੋਇਆ ਹੈ ਉਹ ਤੂੰ ਨਹੀਂ ਹੈਂ ਸਗੋਂ ਉਹ ਤੇਰਾ ਪੁੱਤਰ ਹੋਵੇਗਾ ਜੋ ਕਿ ਮੇਰੇ ਲਈ ਮੰਦਰ ਬਣਾਵੇਗਾ।’"
24“ਸੋ ਯਹੋਵਾਹ ਨੇ ਕੀਤੇ ਹੋਏ ਇਕਰਾਰ ਨੂੰ ਨਿਭਾਇਆ। ਹੁਣ ਮੈਂ ਆਪਣੇ ਪਿਤਾ ਦਾਊਦ ਦੀ ਥਾਵੇਂ ਪਾਤਸ਼ਾਹ ਬਣਿਆ ਹਾਂ। ਹੁਣ ਮੈਂ ਯਹੋਵਾਹ ਦੇ ਇਕਰਾਰ ਮੁਤਾਬਿਕ ਇਸਰਾਏਲ ਉੱਪਰ ਹਕੂਮਤ ਕਰ ਰਿਹਾ ਹਾਂ ਅਤੇ ਮੈਂ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਲਈ ਮੰਦਰ ਉਸਾਰਿਆ ਹੈ।"
25ਮੈਂ ਮੰਦਰ ਦੇ ਅੰਦਰ, ਪਵਿੱਤਰ ਸੰਦੂਕ ਵਾਸਤੇ, ਇੱਕ ਖਾਸ ਥਾਂ ਬਣਾਇਆ ਹੈ ਅਤੇ ਉਸ ਪਵਿੱਤਰ ਸੰਦੂਕ ਦੇ ਅੰਦਰ ਉਹ ਨੇਮ ਪਿਆ ਹੈ ਜੋ ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਕੀਤਾ ਸੀ। ਇਹ ਨੇਮ ਯਹੋਵਾਹ ਨੇ ਉਸ ਵਕਤ ਕੀਤਾ ਸੀ ਜਦੋਂ ਉਸ ਮਿਸਰ ਵਿੱਚੋਂ ਸਾਡੇ ਪੁਰਖਿਆਂ ਨੂੰ ਕੱਢ ਕੇ ਲਿਆਂਦਾ ਸੀ।”"

26ਫ਼ਿਰ ਸੁਲੇਮਾਨ ਯਹੋਵਾਹ ਦੀ ਜਗਵੇਦੀ ਅੱਗੇ ਖੜ੍ਹਾ ਹੋ ਗਿਆ, ਅਤੇ ਸਾਰੇ ਲੋਕ ਉਸ ਦੇ ਸਾਹਮਣੇ ਖੜ੍ਹੇ ਹੋ ਗਏ। ਉਸ ਨੇ ਆਪਣੇ ਹੱਥ ਅਕਾਸ਼ ਵੱਲ"
27ਫ਼ੈਲਾਕੇ ਆਖਿਆ, “ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਉੱਪਰ ਅਕਾਸ਼ਾਂ ਵਿੱਚ ਜਾਂ ਹੇਠਾਂ ਧਰਤੀ ਤੇ ਤੇਰੇ ਵਰਗਾ ਕੋਈ ਪਰਮੇਸ਼ੁਰ ਨਹੀਂ ਹੈ। ਤੂੰ ਆਪਣਾ ਇਕਰਾਰਨਾਮਾ ਰੱਖਦਾ ਅਤੇ ਤੂੰ ਆਪਣੇ ਲੋਕਾਂ ਨਾਲ ਵਫ਼ਾਦਾਰ ਰਹਿੰਦਾ ਹੈ, ਜੋ ਆਪਣੇ ਤਹਿ ਦਿਲੋਂ ਤੇਰਾ ਅਨੁਸਰਣ ਕਰਦੇ ਹਨ।"
28ਤੂੰ ਮੇਰੇ ਪਿਤਾ ਦਾਊਦ, ਆਪਣੇ ਸੇਵਕ, ਨਾਲ ਇੱਕ ਇਕਰਾਰ ਕੀਤਾ ਅਤੇ ਤੂੰ ਇਸ ਇਕਰਾਰ ਨੂੰ ਪੂਰਾ ਕੀਤਾ। ਤੂੰ ਆਪਣੇ ਮੂੰਹੋਂ ਇਕਰਾਰ ਕੀਤਾ ਸੀ ਅਤੇ ਅੱਜ ਆਪਣੀ ਮਹਾਨ ਸ਼ਕਤੀ ਨਾਲ ਉਸ ਇਕਰਾਰ ਨੂੰ ਪੂਰਾ ਕੀਤਾ।"
You have read 1Kings 3
28 verses