Lumina
1Kings

The Temple Built

1Kings 6·Punjabi Bible

1ਤਾਂ ਹੀਰਾਮ ਰਾਜੇ ਨੇ ਆਖਿਆ, “ਹੇ ਮੇਰੇ ਭਾਈ! ਇਹ ਕਿਹੋ ਜਿਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ ਹਨ?” ਸੋ ਉਸ ਇਲਾਕੇ ਨੂੰ ਹੀਰਾਮ ਨੇ ਕਾਬੂਲ ਆਖਿਆ ਅਤੇ ਅੱਜ ਵੀ ਉਸ ਇਲਾਕੇ ਨੂੰ ਕਾਬੂਲ ਹੀ ਆਖਿਆ ਜਾਂਦਾ ਹੈ।"

2ਹੀਰਾਮ ਨੇ ਮੰਦਰ ਲਈ ਸੁਲੇਮਾਨ ਨੂੰ 4,080 ਕਿਲੋ ਸੋਨਾ ਭੇਜਿਆ ਸੀ।"

3ਸੁਲੇਮਾਨ ਪਾਤਸ਼ਾਹ ਨੇ ਇਹ ਮੰਦਰ ਅਤੇ ਸ਼ਾਹੀ ਮਹਿਲ ਦਾਸਾਂ ਉੱਪਰ ਜ਼ੋਰ-ਜ਼ਬਰ ਕਰਕੇ ਬਣਵਾਇਆ ਅਤੇ ਫ਼ਿਰ ਇਨ੍ਹਾਂ ਦਾਸਾਂ ਤੋਂ ਹੋਰ ਵੀ ਬੜੇ ਕੰਮ ਕਰਵਾਏ, ਤੇ ਬਹੁਤ ਕੁਝ ਬਣਵਾਇਆ ਉਸ ਨੇ ਮਿੱਲੋ ਬਣਵਾਇਆ ਤੇ ਯਰੂਸ਼ਲਮ ਦੀ ਸਫੀਲ ਦੇ ਹਾਸ਼ੋਰ ਤੇ ਮਗਿੱਦੇ ਅਤੇ ਗਜਰ ਵੀ ਉਨ੍ਹਾਂ ਤੋਂ ਬਣਵਾਏ।"

4ਪਿੱਛਲੇ ਸਮੇਂ ਵਿੱਚ ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜਰ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ, ਵੱਢ ਸੁੱਟਿਆ ਅਤੇ ਫ਼ਿਰ ਆਪਣੀ ਧੀ ਨੂੰ ਜਿਹੜੀ ਕਿ ਸੁਲੇਮਾਨ ਦੀ ਰਾਣੀ ਸੀ ਉਸ ਨੂੰ ਇਹ ਦਾਜ ਵਿੱਚ ਦੇ ਦਿੱਤਾ।"

5ਸੁਲੇਮਾਨ ਨੇ ਉਸਰ ਸ਼ਹਿਰ ਨੂੰ ਦੁਬਾਰਾ ਬਣਾਇਆ ਅਤੇ ਇਸਦੇ ਇਲਾਵਾ ਹੇਠਲਾ ਬੈਤ ਹੋਰੋਨ ਵੀ ਬਣਾਇਆ।"

1Kings 6 illustration - 1Kings Chapter 6

6ਸੁਲੇਮਾਨ ਪਾਤਸ਼ਾਹ ਨੇ ਬਆਲਾਬ ਅਤੇ ਤਦਮੋਰ ਜੋ ਉਸ ਦੇਸ਼ ਦੀ ਉਜਾੜ ਵਿੱਚ ਸਨ ਵੀ ਬਣਾਏ।"

7ਸੁਲੇਮਾਨ ਪਾਤਸ਼ਾਹ ਨੇ ਅਜਿਹੇ ਨਗਰ ਵੀ ਬਣਾਏ ਜਿੱਥੇ ਉਹ ਦਾਣੇ ਜਮ੍ਹਾਂ ਕਰ ਸੱਕੇ ਅਤੇ ਉਸ ਨੇ ਰੱਥਾਂ ਅਤੇ ਘੋੜਿਆਂ ਲਈ ਵੀ ਥਾਵਾਂ ਬਣਾਈਆਂ। ਸੁਲੇਮਾਨ ਪਾਤਸ਼ਾਹ ਨੇ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਜਿਹੜੀਆਂ ਕਿ ਉਹ ਯਰੂਸ਼ਲਮ ਅਤੇ ਲਬਾਨੋਨ ਵਿੱਚ ਅਤੇ ਹੋਰ ਜਿੱਥੇ-ਜਿੱਥੇ ਵੀ ਉਸ ਨੇ ਰਾਜ ਕੀਤਾ, ਬਣਵਾਉਣਾ ਚਾਹੁੰਦਾ ਸੀ।"

8ਉਸ ਜ਼ਮੀਨ ਤੇ ਅਜਿਹੇ ਲੋਕ ਵੀ ਸਨ ਜਿਹੜੇ ਇਸਰਾਏਲੀ ਨਹੀਂ ਸਨ। ਇਹ ਲੋਕ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਸਨ।"

9ਇਸਰਾਏਲੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਸਫ਼ਲ ਨਾ ਹੋ ਸੱਕੇ ਪਰ ਸੁਲੇਮਾਨ ਨੇ ਉਨ੍ਹਾਂ ਨੂੰ ਆਪਣਾ ਦਾਸ ਬਣਾ ਕੇ ਉਨ੍ਹਾਂ ਤੋਂ ਜ਼ੋਰ ਜ਼ਬਰ ਨਾਲ ਕੰਮ ਲਿਆ, ਜੋ ਕਿ ਅੱਜ ਦਿਨ ਤੱਕ ਵੀ ਗੁਲਾਮ ਬਣਕੇ ਰਹਿੰਦੇ ਹਨ।"

10ਸੁਲੇਮਾਨ ਨੇ ਕਿਸੇ ਇਸਰਾਏਲੀ ਨੂੰ ਜ਼ਬਰ ਨਾਲ ਆਪਣਾ ਗੁਲਾਮ ਨਹੀਂ ਬਣਾਇਆ ਸਗੋਂ ਇਸਰਾਏਲ ਦੇ ਲੋਕ, ਸਿਪਾਹੀਆਂ, ਸਰਕਾਰੀ ਮੁਲਾਜ਼ਮਾਂ, ਕਪਤਾਨਾਂ, ਚਾਲਕਾਂ ਅਤੇ ਰੱਥ ਵਾਹਨਾਂ ਦੇ ਅਹੁਦੇ ਉੱਪਰ ਸਨ।"

1Kings 6 illustration - 1Kings Chapter 6

11ਸੁਲੇਮਾਨ ਦੀ ਯੋਜਨਾ ਉੱਪਰ 550 ਮੁਖੀਏ ਸਨ ਜੋ ਕਿ ਕੰਮ ਕਰਨ ਵਾਲਿਆਂ ਦੇ ਉੱਪਰ ਨਿਗਰਾਨੀ ਰੱਖਦੇ ਸਨ।"

12ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰ ਤੋਂ, ਉਸ ਮਹਿਲ ਨੂੰ ਆਈ ਜਿਹੜਾ ਸੁਲੇਮਾਨ ਨੇ ਉਸ ਲਈ ਬਣਵਾਇਆ ਸੀ, ਫ਼ੇਰ ਸੁਲੇਮਾਨ ਨੇ ਮਿੱਲੋ ਬਣਵਾਇਆ।"

13ਸਾਲ ਵਿੱਚ ਤਿੰਨ ਵਾਰੀ ਸੁਲੇਮਾਨ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ, ਚੜ੍ਹਾਉਂਦਾ ਹੁੰਦਾ ਸੀ ਅਤੇ ਉਸ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ, ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਮੰਦਰ ਨੂੰ ਮੁਕੰਮਲ ਕੀਤਾ।"

14ਰਾਜੇ ਸੁਲੇਮਾਨ ਨੇ ਅਸਿਓਨ ਗਬਰ ਵਿੱਚ ਵੀ ਜਹਾਜ਼ ਬਣਵਾਏ। ਇਹ ਨਗਰ ਅਦੋਮ ਜਿਲ੍ਹੇ ਵਿੱਚ ਏਲੋਥ ਦੇ ਨੇੜੇ ਲਾਲ ਸਾਗਰ ਦੇ ਕੰਢੇ ਤੇ ਸੀ।"

15ਅਤੇ ਹੀਰਾਮ ਨੇ ਬੇੜੇ ਵਿੱਚ ਆਪਣੇ ਸਿਆਣੇ ਬੰਦੇ ਜੋ ਸਮੁੰਦਰ ਦੇ ਸਿਆਣੇ ਮੱਲਾਹ ਸਨ, ਸੁਲੇਮਾਨ ਦੇ ਬੰਦਿਆਂ ਨਾਲ ਭੇਜੇ।"

1Kings 6 illustration - 1Kings Chapter 6

16ਸੁਲੇਮਾਨ ਦੇ ਜਹਾਜ਼ ਓਫ਼ੀਰ ਵੱਲ ਗਏ ਅਤੇ ਉੱਥੋਂ 14,280 ਕਿਲੋ ਸੋਨਾ ਸੁਲੇਮਾਨ ਲਈ ਲਿਆਏ।"

17ਸ਼ਬਾ ਦੀ ਰਾਣੀ ਦਾ ਸੁਲੇਮਾਨ ਕੋਲ ਫੇਰਾ ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ, ਉਹ ਉਸ ਨੂੰ ਔਖੇ ਸਵਾਲਾਂ ਨਾਲ ਪਰਖਣ ਲਈ ਆਈ।"

18ਉਹ ਬਹੁਤ ਸਾਰੇ ਸੇਵਕਾਂ, ਬਹੁਤ ਸਾਰੇ ਮਸਾਲਿਆਂ, ਸੋਨੇ ਅਤੇ ਕੀਮਤੀ ਪੱਥਰਾਂ ਨਾਲ ਲੱਦੇ ਹੋਏ ਊਠਾਂ ਨਾਲ ਯਰੂਸ਼ਲਮ ਨੂੰ ਆਈ। ਜਦ ਉਹ ਸੁਲੇਮਾਨ ਨੂੰ ਮਿਲੀ ਉਸ ਨੇ ਆਪਣੇ ਮਨ ਵਿੱਚਲੇ ਸਾਰੇ ਸਵਾਲ ਉਸ ਨੂੰ ਪੁੱਛੇ।"

19ਸੁਲੇਮਾਨ ਨੇ ਉਸਦੀਆਂ ਸਾਰੀਆਂ ਗੱਲਾਂ ਦਾ ਉਸ ਨੂੰ ਉੱਤਰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਵੀ ਗੱਲ ਗੁੱਝੀ ਨਹੀਂ ਸੀ ਜਿਸ ਦਾ ਉਸ ਨੇ ਜਵਾਬ ਨਾ ਦਿੱਤਾ ਹੋਵੇ।"

20ਸ਼ਬਾ ਦੀ ਰਾਣੀ ਨੇ ਵੇਖਿਆ ਕਿ ਸੁਲੇਮਾਨ ਪਾਤਸ਼ਾਹ ਬਹੁਤ ਸਿਆਣਾ ਸੀ ਅਤੇ ਉਸ ਨੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ।"

1Kings 6 illustration - 1Kings Chapter 6

21ਉਸ ਨੇ ਉਸ ਦੇ ਮੇਜ਼ ਤੇ ਪਰੋਸਿਆ ਭੋਜਨ, ਉਸ ਦੇ ਅਫ਼ਸਰਾਂ ਦੀ ਸਭਾ, ਮਹਿਲ ਦੇ ਨੌਕਰਾਂ ਅਤੇ ਉਨ੍ਹਾਂ ਦੇ ਕੱਪੜਿਆਂ, ਮੰਦਰ ਵਿੱਚ ਉਸਦੀਆਂ ਭੇਟ ਕੀਤੀਆਂ ਬਲੀਆਂ ਅਤੇ ਉਸ ਦੀਆਂ ਦਿੱਤੀਆਂ ਦਾਅਵਤਾਂ ਨੂੰ ਵੇਖਿਆ। “ਇਨ੍ਹਾਂ ਸਭਨਾਂ ਚੀਜ਼ਾਂ ਨੇ ਉਸ ਦੇ ਹੋਸ਼ ਉਡਾ ਦਿੱਤੇ।”"

22ਤਾਂ ਰਾਣੀ ਨੇ ਪਾਤਸ਼ਾਹ ਨੂੰ ਆਖਿਆ, “ਜੋ ਮੈਂ ਤੇਰੀਆਂ ਕਰਨੀਆਂ ਬਾਰੇ ਅਤੇ ਤੇਰੀ ਸਿਆਣਪ ਬਾਰੇ ਸੁਣਿਆ ਸੀ ਸੱਚ ਹੈ।"

23ਜਿੰਨਾ ਚਿਰ ਮੈਂ ਇੱਥੇ ਆਕੇ ਇਹ ਸਭ ਕੁਝ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਲਿਆ, ਮੈਂ ਇਸ ਸਭ ਕਾਸੇ ਨੂੰ ਨਹੀਂ ਮੰਨਿਆ। ਜੋ ਮੈਂ ਆਪਣੀ ਅੱਖੀਂ ਵੇਖਿਆ ਉਹ ਉਸ ਤੋਂ ਵੱਧੇਰੇ ਹੈ ਜੋ ਸੁਣਿਆ ਸੀ ਤੇਰੀ ਸ਼ਹੁਰਤ ਅਤੇ ਸਿਆਣਪ ਲੋਕਾਂ ਦੇ ਕਹਿਣ ਤੋਂ ਕਿਤੇ ਮਹਾਨ ਹੈ।"

24ਤੇਰੀਆਂ ਪਤਨੀਆਂ ਅਤੇ ਅਧਿਕਾਰੀ ਕਿੰਨੇ ਸੁਭਾਗੇ ਹਨ ਜੋ ਹਮੇਸ਼ਾ ਤੇਰੇ ਸਾਹਮਣੇ ਹੁੰਦੇ ਹਨ ਅਤੇ ਤੇਰੀ ਸਿਆਣਪ ਨੂੰ ਸੁਣ ਸੱਕਦੇ ਹਨ!"

25ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਉਸਤਤ ਹੋਵੇ ਜਿਹੜਾ ਤੇਰੇ ਨਾਲ ਪ੍ਰਸੰਨ ਹੈ ਅਤੇ ਜਿਸਨੇ ਤੈਨੂੰ ਇਸਰਾਏਲ ਦੇ ਸਿੰਘਾਸਣ ਤੇ ਬਿਠਾਇਆ ਹੈ! ਯਹੋਵਾਹ ਪਰਮੇਸ਼ੁਰ ਹਮੇਸ਼ਾ ਇਸਰਾਏਲ ਨੂੰ ਪਿਆਰ ਕਰਦਾ, ਇਸ ਲਈ ਉਸ ਨੇ ਸਹੀ ਨਿਆਂ ਅਤੇ ਇਨਸਾਫ਼ ਨੂੰ ਕਾਇਮ ਰੱਖਣ ਲਈ ਤੈਨੂੰ ਇਸਰਾਏਲ ਦਾ ਰਾਜਾ ਬਣਾਇਆ।”"

1Kings 6 illustration - 1Kings Chapter 6

26ਤਾਂ ਸ਼ਬਾ ਦੀ ਰਾਣੀ ਨੇ 4,080 ਕਿਲੋ ਸੋਨਾ ਅਤੇ ਢੇਰ ਸਾਰੇ ਮਸਾਲੇ ਅਤੇ ਬਹੁਮੁੱਲੇ ਪੱਥਰ ਦਿੱਤੇ। ਜਿੰਨੀ ਤਦਾਦ ਵਿੱਚ ਮਸਾਲੇ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤੇ, ਕਿ ਉਹ ਕਿਸੇ ਵੀ ਹੋਰ ਵਿਅਕਤੀ ਦੁਆਰਾ ਇਸਰਾਏਲ ਵਿੱਚ ਲਿਆਂਦੇ ਜਾਣ ਨਾਲੋਂ ਵੱਧੇਰੇ ਸਨ।"

27ਹੀਰਾਮ ਦੇ ਜਹਾਜ਼ ਓਫੀਰ ਤੋਂ ਸੋਨਾ ਅਤੇ ਖਾਸ ਲੱਕੜ ਅਤੇ ਬਹੁਮੁੱਲੇ ਪੱਥਰ ਵੀ ਲਿਆਏ।"

28ਰਾਜੇ ਸੁਲੇਮਾਨ ਨੇ ਮੰਦਰ ਵਿੱਚ ਥੰਮਾਂ ਲਈ ਅਤੇ ਮਹਿਲ ਲਈ ਇਹ ਖਾਸ ਲੱਕੜ ਇਸਤੇਮਾਲ ਕੀਤੀ। ਉਸ ਨੇ ਇਹ ਲੱਕੜ ਰਾਗੀਆਂ ਲਈ ਬਰਬਤਾਂ ਅਤੇ ਸਿਤਾਰਾਂ ਬਨਾਉਣ ਲਈ ਵੀ ਇਸਤੇਮਾਲ ਕੀਤੀ। ਕਿਸੇ ਨੇ ਕਦੇ ਵੀ ਇਹ ਖਾਸ ਲੱਕੜੀ ਇੰਨੀ ਜਿਆਦੇ ਨਹੀਂ ਲਿਆਂਦੀ ਸੀ ਅਤੇ ਇਹ ਦੋਬਾਰਾ ਨਹੀਂ ਵੇਖੀ ਗਈ।"

29ਉਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸਦੀ ਇੱਛਾ ਮੁਤਾਬਕ ਜੋ ਉਸ ਨੇ ਮੰਗਿਆ ਸੋ ਦਿੱਤਾ ਉਸ ਤੋਂ ਇਲਾਵਾ ਜੋ ਇੱਕ ਰਾਜਾ ਦੂਸਰੇ ਦੇਸ਼ ਦੇ ਸ਼ਾਸਕ ਨੂੰ ਦਿੰਦਾ। ਫ਼ੇਰ ਰਾਣੀ ਅਤੇ ਉਸ ਦੇ ਸੇਵਕ ਉਸ ਦੇ ਦੇਸ ਨੂੰ ਪਰਤ ਗਏ।"

30Solomon’s Great Wealth ਹਰ ਸਾਲ 22,644 ਕਿਲੋ ਸੋਨਾ ਸੁਲੇਮਾਨ ਨੂੰ ਮਿਲਿਆ।"

1Kings 6 illustration - 1Kings Chapter 6

31ਇਸ ਸਭ ਕਾਸੇ ਤੋਂ ਇਲਾਵਾ, ਉਸ ਨੂੰ ਵਿਉਪਾਰੀਆਂ, ਸੌਦਾਗਰਾਂ, ਅਰਬ ਦੇ ਰਾਜਿਆਂ ਅਤੇ ਦੇਸ਼ ਦੇ ਰਾਜਪਾਲਾਂ ਕੋਲੋਂ ਵੀ ਸੋਨਾ ਮਿਲਿਆ।"

32ਸੁਲੇਮਾਨ ਪਾਤਸ਼ਾਹ ਨੇ ਕੁੱਟੇ ਹੋਏ ਸੋਨੇ ਤੋਂ 200 ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ ਨੂੰ 6.9 ਕਿਲੋ ਸੋਨਾ ਲੱਗਾ ਹੋਇਆ ਸੀ।"

33ਉਸ ਨੇ ਕੁੱਟੇ ਹੋਏ ਸੋਨੇ ਦੀਆਂ 300 ਛੋਟੀਆਂ ਢਾਲਾਂ ਬਣਾਈਆਂ, ਅਤੇ ਹਰ ਇੱਕ ਢਾਲ ਨੂੰ 1.8 ਕਿਲੋ ਸੋਨਾ ਲੱਗਾ ਹੋਇਆ ਸੀ। ਉਸ ਨੇ ਉਨ੍ਹਾਂ ਨੂੰ “ਲਬਾਨੋਨ ਦਾ ਜੰਗਲ” ਕਹਿਲਾਉਂਦੇ ਮਹਿਲ ਵਿੱਚ ਰੱਖਿਆ।"

34ਪਾਤਸ਼ਾਹ ਨੇ ਹਾਥੀ ਦੰਦ ਦੀ ਇੱਕ ਵੱਡੀ ਰਾਜ ਗੱਦੀ ਬਣਵਾਈ ਅਤੇ ਉਸ ਉੱਪਰ ਕੁੰਦਨ ਸੋਨਾ ਚੜ੍ਹਾਇਆ।"

35ਉਸ ਰਾਜ ਗੱਦੀ ਤੇ ਬੈਠਣ ਲਈ ਛੇ ਕਦਮਾਂ ਦੀ ਪੌੜੀ ਸੀ ਅਤੇ ਪਿੱਛਲੇ ਪਾਸਿਓ ਉਸ ਸਿੰਘਾਸਣ ਦੀ ਚੋਟੀ ਗੋਲ ਅਕਾਰ ਦੀ ਸੀ ਅਤੇ ਉਸ ਰਾਜ ਕੁਰਸੀ ਦੇ ਦੋਨੋ ਪਾਸੇ ਬਾਹੀਆਂ ਅਰਾਮ ਨਾਲ ਬੈਠਣ ਵਾਸਤੇ ਬਣੀਆਂ ਹੋਈਆਂ ਸਨ ਅਤੇ ਉਸ ਰਾਜ ਕੁਰਸੀ ਦੀਆਂ ਬਾਹੀਆਂ ਦੇ ਥੱਲੇ ਦੋ ਸ਼ੇਰਾਂ ਦੀਆਂ ਤਸਵੀਰਾਂ ਸਨ।"

1Kings 6 illustration - 1Kings Chapter 6

36ਅਤੇ ਛੇ ਪੌੜੀਆਂ ਉੱਤੇ ਬਾਰ੍ਹਾਂ ਸ਼ੇਰ ਖੜ੍ਹੇ ਹੋਏ ਸਨ, ਹਰ ਪਾਸੇ ਛੇ। ਹੋਰ ਕਿਸੇ ਰਾਜੇ ਕੋਲ ਇਹੋ ਜਿਹਾ ਸਿੰਘਾਸਣ ਨਹੀਂ ਸੀ।"

37ਸੁਲੇਮਾਨ ਪਾਤਸ਼ਾਹ ਦੇ ਗਲਾਸ ਅਤੇ ਪਿਆਲੇ ਸੋਨੇ ਦੇ ਬਣੇ ਹੋਏ ਸਨ “ਲਬਾਨੋਨ ਦਾ ਜੰਗਲ” ਕਹਾਉਂਦੇ ਮਹਿਲ ਦੇ ਸਾਰੇ ਭਾਂਡੇ ਸ਼ੁੱਧ ਸੋਨੇ ਦੇ ਬਣੇ ਹੋਏ ਸਨ। ਸੁਲੇਮਾਨ ਦੇ ਦਿਨਾਂ ਵਿੱਚ, ਚਾਂਦੀ ਇੰਨੀ ਕੀਮਤੀ ਨਹੀਂ ਸੀ।"

38ਸੁਲੇਮਾਨ ਪਾਤਸ਼ਾਹ ਦੇ ਸਮੁੰਦਰ ਵਿੱਚ ਜਹਾਜ ਸਨ ਜਿਹੜੇ ਹੀਰਾਮ ਦੇ ਜਹਾਜਾਂ ਦੇ ਨਾਲ ਹੀ ਚਲਦੇ ਸਨ। ਹਰ ਤਿੰਨੀ ਸਾਲੀਂ ਇਹ ਜਹਾਜ਼ ਸੋਨਾ, ਚਾਂਦੀ, ਹਾਥੀ ਦੰਦ ਅਤੇ ਜਾਨਵਰ ਲਿਆਉਂਦੇ ਸਨ।"

Chapter Complete

You have read 1Kings 6

38 verses