Lumina
1Kings

The Ark Brought to the Temple

1Kings 8·Punjabi Bible

1ਇਸਰਾਏਲ ਦੇ ਸਾਰੇ ਲੋਕ ਸ਼ਕਮ ਨੂੰ ਗਏ, ਉੱਥੇ ਉਹ ਰਹਬੁਆਮ ਨੂੰ ਰਾਜਾ ਬਨਾਉਣ ਲਈ ਗਏ ਅਤੇ ਰਹਬੁਆਮ ਖੁਦ ਵੀ ਉੱਥੇ ਪਾਤਸ਼ਾਹ ਬਣਨ ਲਈ ਗਿਆ ਤਾਂ ਲੋਕਾਂ ਨੇ ਰਹਬੁਆਮ ਨੂੰ ਕਿਹਾ,"

2“ਤੇਰੇ ਪਿਉ ਨੇ ਸਾਡੇ ਤੋਂ ਬੜਾ ਸਖਤ ਕੰਮ ਲਿਆ ਹੁਣ ਤੂੰ ਸਾਡੇ ਲਈ ਸੌਖਾ ਕਰ। ਜਿਹੜਾ ਤੇਰਾ ਪਿਤਾ ਸਾਡੇ ਤੋਂ ਸਖਤ ਕੰਮ ਲੈਂਦਾ ਸੀ ਤੇ ਭਾਰੇ ਕੰਮਾਂ ਲਈ ਮਜ਼ਬੂਰ ਕਰਦਾ ਸੀ ਹੁਣ ਤੂੰ ਉਹ ਬੰਦ ਕਰ। ਤਦ ਅਸੀਂ ਤੇਰੀ ਸੇਵਾ ਕਰਾਂਗੇ।”"

3ਰਹਬੁਆਮ ਨੇ ਆਖਿਆ, “ਤੁਸੀਂ ਮੇਰੇ ਕੋਲ ਤਿੰਨ ਦਿਨਾਂ ਤੱਕ ਆਉਣਾ ਤਾਂ ਮੈਂ ਇਸ ਗੱਲ ਦਾ ਜਵਾਬ ਦੇਵਾਂਗਾ।” ਇਸ ਲਈ ਲੋਕ ਉੱਥੋਂ ਵਾਪਸ ਪਰਤ ਗਏ।"

4ਉੱਥੇ ਕੁਝ ਬਜ਼ੁਰਗ ਸਨ ਜਿਨ੍ਹਾਂ ਨਾਲ ਸੁਲੇਮਾਨ ਜਦੋਂ ਜਿਉਂਦਾ ਸੀ ਤਾਂ ਉਸ ਦੇ ਮਦਦਗਾਰ ਸਨ ਤਾਂ ਰਹਬੁਆਮ ਨੇ ਉਨ੍ਹਾਂ ਨਾਲ ਸਲਾਹ ਕੀਤੀ ਕਿ ਉਸ ਨੂੰ ਹੁਣ ਕਿਵੇਂ ਕਰਨਾ ਚਾਹੀਦਾ ਹੈ। ਉਸ ਨੇ ਕਿਹਾ, “ਤੁਸੀਂ ਕਿਵੇਂ ਸੋਚਦੇ ਹੋਂ ਕਿ ਮੈਨੂੰ ਲੋਕਾਂ ਨੂੰ ਕੀ ਜਵਾਬ ਦੇਣਾ ਚਾਹੀਦਾ ਹੈ?”"

5ਬਜ਼ੁਰਗਾਂ ਨੇ ਆਖਿਆ, “ਜੇਕਰ ਅੱਜ ਦੇ ਦਿਨ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਗਾ, ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਹਮੇਸ਼ਾ ਤੇਰੀ ਸੇਵਾ ਕਰਨਗੇ।”"

1Kings 8 illustration - 1Kings Chapter 8

6ਪਰ ਰਹਬੁਆਮ ਨੇ ਉਨ੍ਹਾਂ ਦੀ ਸਲਾਹ ਨਾ ਮੰਨੀ ਅਤੇ ਜਿਹੜੇ ਉਸ ਦੇ ਜੁਆਨ ਮਿੱਤਰ ਸਨ ਉਨ੍ਹਾਂ ਕੋਲੋਂ ਸਲਾਹ ਲਿਤੀ।"

7ਰਹਬੁਆਮ ਨੇ ਕਿਹਾ, “ਲੋਕ ਮੈਨੂੰ ਆਖਦੇ ਹਨ, ‘ਤੇਰੇ ਪਿਤਾ ਦਾ ਪਾਇਆ ਹੋਇਆ ਬੋਝ ਸਾਡੇ ਤੋਂ ਹੌਲਾ ਕਰ।’ ਤੁਸੀਂ ਕੀ ਸੋਚਦੇ ਹੋ ਕਿ ਮੈਨੂੰ ਉਨ੍ਹਾਂ ਨੂੰ ਕੀ ਜਵਾਬ ਦੇਣਾ ਚਾਹੀਦਾ ਹੈ?”"

8ਪਾਤਸ਼ਾਹ ਦੇ ਜਵਾਨ ਮਿੱਤਰਾਂ ਨੇ ਆਖਿਆ, “ਉਹ ਲੋਕ ਜਿਹੜੇ ਤੈਨੂੰ ਇਉਂ ਕਹਿੰਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਸ਼ਰੀਰ ਤੋਂ ਭਾਰੀ ਕਾਰਜ ਲਿਆ ਤੇ ਤੂੰ ਸਾਡੇ ਉੱਪਰ ਉਸ ਕੰਮ ਨੂੰ ਹੌਲਾ ਕਰ ਤਾਂ ਤੂੰ ਉਨ੍ਹਾਂ ਨੂੰ ਇਉਂ ਆਖ ਕਿ ਮੇਰੀ ਛੋਟੀ ਉਂਗਲ ਮੇਰੇ ਪਿਤਾ ਦੇ ਸਾਰੇ ਸ਼ਰੀਰ ਨਾਲੋਂ ਬਲਵਾਨ ਹੈ। ਮੇਰੇ ਪਿਤਾ ਨੇ ਤੁਹਾਨੂੰ ਭਾਰਾ ਕੰਮ ਕਰਨ ਲਈ ਮਜ਼ਬੂਰ ਕੀਤਾ ਪਰ ਮੈਂ ਤੁਹਾਡੇ ਕੋਲੋਂ ਉਸ ਤੋਂ ਵੀ ਸਖਤ ਕੰਮ ਲਵਾਂਗਾ।"

9ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ੰਡਿਆ ਸੀ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ।”"

10ਸੋ ਯਾਰਾਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਕਿ ਤੁਸੀਂ ਤੀਜੇ ਦਿਨ ਮੇਰੇ ਕੋਲ ਆਉਣਾ।"

1Kings 8 illustration - 1Kings Chapter 8

11ਤਾਂ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਉਸ ਨੂੰ ਦਿੱਤੀ ਨਾ ਮੰਨਿਆ।"

12ਅਤੇ ਜਵਾਨ ਮਿੱਤਰਾਂ ਦੀ ਸਲਾਹ ਨਾਲ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਸ਼ਰੀਰ ਤੋਂ ਭਾਰਾ ਕੰਮ ਲਿਆ ਪਰ ਮੈਂ ਤੁਹਾਡੇ ਸ਼ਰੀਰ ਤੋਂ ਹੋਰ ਭਾਰੀ ਕੰਮ ਲਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ੰਡਿਆ ਪਰ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ।"

13ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾਂ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਜਾਜਕ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।"

14ਸਾਰੇ ਇਸਰਾਏਲ ਦੇ ਲੋਕਾਂ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਸੁਣਾਈ ਤੋਂ ਇਨਕਾਰ ਕੀਤਾ ਹੈ ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਅਸੀਂ ਦਾਊਦ ਦੇ ਘਰਾਣੇ ਦਾ ਹਿੱਸਾ ਨਹੀਂ ਹਾਂ! ਸਾਡੀ ਯੱਸੀ ਦੇ ਪੁੱਤਰ ਨਾਲ ਕੋਈ ਵੰਡ ਨਹੀਂ! ਹੇ ਇਸਰਾਏਲੀਓ, ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਓ। ਹੇ ਦਾਊਦ ਦੇ ਪਰਿਵਾਰ, ਆਪਣੇ ਖੁਦ ਦੇ ਘਰ ਦਾ ਖਿਆਲ ਰੱਖ!”"

15ਪਰ ਰਹਬੁਆਮ ਨੇ ਇਸਰਾਏਲੀਆਂ ਤੇ ਸ਼ਾਸਨ ਕਰਨਾ ਜਾਰੀ ਰੱਖਿਆ ਜੋ ਯਹੂਦਾਹ ਦੇ ਨਗਰਾਂ ਵਿੱਚ ਰਹਿੰਦੇ ਸਨ।"

1Kings 8 illustration - 1Kings Chapter 8

16ਫ਼ਿਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਭੇਜਿਆ ਜਿਹੜਾ ਬੇਗਾਰੀਆਂ ਉੱਪਰ ਸੀ ਤਾਂ ਸਾਰੇ ਇਸਰਾਏਲੀਆਂ ਨੇ ਉਸ ਉੱਪਰ ਪਥਰਾਓ ਕੀਤਾ ਅਤੇ ਉਹ ਉੱਥੇ ਹੀ ਮਰ ਗਿਆ ਤਾਂ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰੱਥ ਉੱਪਰ ਚੜ੍ਹ ਕੇ ਯਰੂਸ਼ਲਮ ਨੂੰ ਨੱਸ ਗਿਆ।"

17ਇਉਂ, ਇਸਰਾਏਲ ਨੇ ਦਾਊਦ ਦੇ ਪਰਿਵਾਰ ਦੇ ਖਿਲਾਫ਼ ਵਿਦ੍ਰੋਹ ਕਰ ਦਿੱਤਾ, ਅਤੇ ਉਹ ਅੱਜ ਤੀਕ ਵਿਰੁੱਧ ਹਨ।"

18ਜਦੋਂ ਇਸਰਾਏਲ ਦੇ ਲੋਕਾਂ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਸੀ, ਉਨ੍ਹਾਂ ਨੇ ਉਸ ਕੋਲ ਸੰਦੇਸ਼ ਭਜਕੇ ਉਸ ਨੂੰ ਸਭਾ ਵਿੱਚ ਬੁਲਾਇਆ ਅਤੇ ਉਸ ਨੂੰ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ। ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ, ਹੋਰ ਕੋਈ ਵੀ ਦਾਊਦ ਦੇ ਘਰਾਣੇ ਮਗਰ ਨਾ ਲੱਗਾ।"

19ਜਦ ਰਹਬੁਆਮ ਯਰੂਸ਼ਲਮ ਵਿੱਚ ਮੁੜਿਆ ਤਾਂ ਉਸ ਨੇ ਯਹੂਦਾਹ ਦੇ ਸਾਰੇ ਪਰਿਵਾਰ-ਸਮੂਹ ਅਤੇ ਬਿਨਯਾਮੀਨ ਦੇ ਘਰਾਣੇ ਸਮੇਤ ਸਭ ਨੂੰ ਇਕੱਠਾ ਕੀਤਾ। ਇਹ 1,80,000 ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਸਨ। ਰਹਬੁਆਮ ਇਸਰਾਏਲੀਆਂ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਸੀ ਅਤੇ ਯੁੱਧ ਕਰਕੇ ਆਪਣਾ ਰਾਜ ਵਾਪਸ ਲੈਣਾ ਚਾਹੁੰਦਾ ਸੀ।"

20ਪਰ ਯਹੋਵਾਹ ਨੇ ਪਰਮੇਸ਼ੁਰ ਦੇ ਇੱਕ ਆਦਮੀ ਜਿਸ ਦਾ ਨਾਂ ਸ਼ਮਾਯਾਹ ਸੀ ਨੂੰ ਆਖਿਆ,"

1Kings 8 illustration - 1Kings Chapter 8

21“ਯਹੂਦਾਹ ਦੇ ਪਾਤਸ਼ਾਹ, ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਅਤੇ ਉੱਥੋਂ ਦੇ ਸਾਰੇ ਲੋਕਾਂ ਨਾਲ ਗੱਲ ਕਰ"

22ਉਨ੍ਹਾਂ ਨੂੰ ਦੱਸ, ਯਹੋਵਾਹ ਇਉਂ ਆਖਦਾ ਹੈ ਕਿ ਤੁਹਾਨੂੰ ਆਪਣੇ ਇਸਰਾਏਲੀ ਭਾਈਆਂ ਦੇ ਖਿਲਾਫ ਨਹੀਂ ਲੜਨਾ ਚਾਹੀਦਾ। ਤੁਹਾਨੂੰ ਸਭਨਾਂ ਨੂੰ ਘਰ ਪਰਤ ਜਾਣਾ ਚਾਹੀਦਾ ਹੈ ਕਿਉਂ ਕਿ ਮੈਂ ਸਭ ਕੁਝ ਵਾਪਰਨ ਦਿੱਤਾ!” ਜਦੋਂ ਉਨ੍ਹਾਂ ਨੇ ਯਹੋਵਾਹ ਦਾ ਹੁਕਮ ਸੁਣਿਆ, ਉਨ੍ਹਾਂ ਨੇ ਇਸ ਨੂੰ ਮੰਨਿਆ ਅਤੇ ਘਰਾਂ ਨੂੰ ਵਾਪਸ ਚੱਲੇ ਗਏ।"

23ਯਾਰਾਬੁਆਮ ਨੇ ਅਫ਼ਰਾਈਮ ਪਹਾੜ ਵਿੱਚ ਸ਼ਕਮ ਨੂੰ ਬੜਾ ਮਜ਼ਬੂਤ ਸ਼ਹਿਰ ਬਣਾਇਆ ਅਤੇ ਆਪ ਉਸ ਵਿੱਚ ਵਸਿਆ। ਬਾਅਦ ਵਿੱਚ ਉਹ ਪਨੂਏਲ ਵਿੱਚ ਜਾਕੇ ਵਸਿਆ ਅਤੇ ਉਸ ਨੂੰ ਵੀ ਬੜਾ ਮਜ਼ਬੂਤ ਬਣਾਇਆ।"

24ਤਾਂ ਯਾਰਾਬੁਆਮ ਨੇ ਆਪਣੇ ਆਪ ’ਚ ਸੋਚਿਆ, “ਹੁਣ ਹੋ ਸੱਕਦਾ ਹੈ ਇਹ ਰਾਜ ਵਾਪਸ ਦਾਊਦ ਦੇ ਪਰਿਵਾਰ ਵੱਲ ਮੁੜ ਜਾਵੇ। ਜੇਕਰ ਇਹ ਲੋਕ ਲਗਾਤਾਰ ਯਰੂਸ਼ਲਮ ਨੂੰ ਜਾ ਕੇ ਯਹੋਵਾਹ ਦੇ ਮੰਦਰ ਵਿੱਚ ਭੇਟਾਂ ਚੜ੍ਹਾਉਣ ਲਈ ਜਾਂਦੇ ਰਹੇ ਤਾਂ ਉਹ ਰਹਬੁਆਮ, ਯਹੂਦਾਹ ਦੇ ਪਾਤਸ਼ਾਹ ਵੱਲ ਮੁੜ ਜਾਣਗੇ ਅਤੇ ਮੈਨੂੰ ਮਾਰ ਸੁੱਟਣਗੇ।”"

25ਤਾਂ ਪਾਤਸ਼ਾਹ ਨੇ ਆਪਣੇ ਸਲਾਹਕਾਰਾਂ ਕੋਲੋਂ ਸਲਾਹ ਲਿੱਤੀ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਸ ਨੂੰ ਆਪਣੇ ਵਿੱਚਾਰ ਪ੍ਰਗਟ ਕੀਤੇ। ਤਾਂ ਪਾਤਸ਼ਾਹ ਨੇ ਸੋਨੇ ਦੇ ਦੋ ਵੱਛੇ ਬਣਾਏ। ਪਾਤਸ਼ਾਹ ਯਾਰਾਬੁਆਮ ਨੇ ਲੋਕਾਂ ਨੂੰ ਕਿਹਾ, “ਤੁਹਾਨੂੰ ਯਰੂਸ਼ਲਮ ਵਿੱਚ ਉਪਾਸਨਾ ਕਰਨ ਜਾਣ ਦੀ ਲੋੜ ਨਹੀਂ। ਵੇਖੋ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ!”"

1Kings 8 illustration - 1Kings Chapter 8

26ਯਾਰਾਬੁਆਮ ਪਾਤਸ਼ਾਹ ਨੇ ਇੱਕ ਸੋਨੇ ਦਾ ਵੱਛਾ ਬੈਤਏਲ ਵਿੱਚ ਟਿਕਾਇਆ ਅਤੇ ਦੂਜਾ ਦਾਨ ਸ਼ਹਿਰ ਵਿੱਚ ਟਿਕਾਅ ਦਿੱਤਾ।"

27ਪਰ ਇਹ ਬਹੁਤ ਵੱਡਾ ਪਾਪ ਸੀ ਕਿਉਂ ਕਿ ਇਸਰਾਏਲ ਦੇ ਲੋਕ ਵੱਛਿਆਂ ਦੀ ਉਪਾਸਨਾ ਕਰਨ ਲਈ ਦਾਨ ਅਤੇ ਬੈਤਏਲ ਦੇ ਨਗਰਾਂ ਨੂੰ ਗਏ।"

28ਯਾਰਾਬੁਆਮ ਨੇ ਹੋਰ ਉੱਚੀਆਂ ਥਾਵਾਂ ਤੇ ਵੀ ਮੰਦਰ ਬਣਵਾਏ ਅਤੇ ਇਸਰਾਏਲ ਦੇ ਪਰਿਵਾਰ-ਸਮੂਹ ਵਿੱਚੋਂ ਅਲਗ-ਅਲਗ ਪਰਿਵਾਰਾਂ ਵਿੱਚੋਂ ਜਾਜਕ ਚੁਣੇ। (ਲੋਕਾਂ ਵਿੱਚੋਂ ਜੋ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਨਹੀਂ ਸਨ ਜਾਜਕ ਬਣਾਏ ਗਏ।"

29ਯਾਰਾਬੁਆਮ ਪਾਤਸ਼ਾਹ ਨੇ ਇੱਕ ਨਵੀਂ ਛੁੱਟੀ ਸ਼ੁਰੂ ਕੀਤੀ)। ਇਹ ਛੁੱਟੀ ਯਹੂਦਾਹ ਵਿੱਚਲੇ ਪਸਾਹ ਵਾਂਗ ਸੀ। ਪਰ ਇਹ ਛੁੱਟੀ ਅੱਠਵੇਂ ਮਹੀਨੇ ਦੀ ਪੰਦਰ੍ਹਵੀ ਤਾਰੀਖ ਨੂੰ ਸੀ। ਉਸ ਸਮੇਂ ਦੌਰਾਨ ਪਾਤਸ਼ਾਹ ਨੇ ਬੈਤਏਲ ਸ਼ਹਿਰ ਵਿੱਚ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ ਅਤੇ ਉਸ ਨੇ ਆਪਣੇ ਬਣਾਏ ਹੋਏ ਵੱਛਿਆਂ ਨੂੰ ਬਲੀਆਂ ਚੜ੍ਹਾਈਆਂ। ਯਾਰਾਬੁਆਮ ਪਾਤਸ਼ਾਹ ਨੇ ਆਪਣੀਆਂ ਬਣਾਈਆਂ ਉੱਚੀਆਂ ਥਾਵਾਂ ਤੇ ਸੇਵਾ ਕਰਨ ਲਈ ਜਾਜਕ ਵੀ ਚੁਣੇ।"

30ਇਸ ਲਈ ਰਾਜੇ ਯਾਰਾਬੁਆਮ ਨੇ ਇਸਰਾਏਲੀਆਂ ਲਈ ਇੱਕ ਪਰਬ ਦੀ ਤਰੀਕ ਨਿਸ਼ਚਿਤ ਕੀਤੀ। ਇਹ ਅੱਠਵੇਂ ਮਹੀਨੇ ਦੇ ਪੰਦਰਵਾਂ ਦਿਨ ਸੀ। ਉਹ ਉਸ ਦਿਨ ਉਸ ਜਗਵੇਦੀ ਕੋਲ ਗਿਆ ਜਿਹੜੀ ਉਸ ਨੇ ਬੈਤਏਲ ਵਿੱਚ ਉਸਾਰੀ ਸੀ ਅਤੇ ਇਸ ਉੱਤੇ ਧੂਪ ਧੁਖਾਈ।"

1Kings 8 illustration - 1Kings Chapter 8

31ਪਰਮੇਸ਼ੁਰ ਦਾ ਬੈਤਏਲ ਵਿਰੁੱਧ ਬੋਲਣਾ ਫ਼ੇਰ ਪਰਮੇਸ਼ੁਰ ਦਾ ਇੱਕ ਬੰਦਾ, ਯਹੋਵਾਹ ਦੇ ਹੁਕਮ ਦਾ ਅਨੁਸਰਣ ਕਰਦਾ ਹੋਇਆ, ਯਹੂਦਾਹ ਤੋਂ ਬੈਤਏਲ ਨੂੰ ਆਇਆ। ਜਦੋਂ ਉਹ ਓੱਥੇ ਪਹੁੰਚਿਆ, ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਅੱਗੇ ਖਲੋਤਾ ਹੋਇਆ ਸੀ।"

32ਯਹੋਵਾਹ ਦੇ ਹੁਕਮ ਨਾਲ, ਉਹ ਆਦਮੀ ਜਗਵੇਦੀ ਦੇ ਖਿਲਾਫ਼ ਉੱਚੀ ਆਵਾਜ਼ ਵਿੱਚ ਬੋਲਿਆ, “ਹੇ ਜਗਵੇਦੀ! ਯਹੋਵਾਹ ਇਉਂ ਫ਼ਰਮਾਉਂਦਾ ਹੈ, ‘ਦਾਊਦ ਦੇ ਘਰਾਣੇ ਵਿੱਚੋਂ ਯੋਸੀਯਾਹ ਨਾਂ ਦਾ ਇੱਕ ਮੁੰਡਾ ਜਨਮੇਗਾ ਹੁਣ ਜਾਜਕ ਉੱਚੀਆਂ ਥਾਵਾਂ ਤੇ ਉਪਾਸਨਾ ਕਰ ਰਹੇ ਹਨ। ਪਰ ਹੇ ਜਗਵੇਦੀ, ਯੋਸੀਯਾਹ ਉਨ੍ਹਾਂ ਨੂੰ ਤੇਰੇ ਉੱਪਰ ਪਾਕੇ ਮਾਰ ਦੇਵੇਗਾ ਅਤੇ ਉਹ ਤੇਰੇ ਉੱਪਰ ਮਨੁੱਖਾਂ ਦੀਆਂ ਹੱਡੀਆਂ ਵੀ ਸਾੜੇਗਾ। ਫ਼ਿਰ ਤੇਰੀ ਦੁਬਾਰਾ ਵਰਤੋਂ ਨਹੀਂ ਹੋ ਸੱਕੇਗੀ।’”"

33ਪਰਮੇਸ਼ੁਰ ਦੇ ਮਨੁੱਖ ਨੇ ਲੋਕਾਂ ਨੂੰ ਨਿਸ਼ਾਨੀ ਦੇ ਦਿੱਤੀ ਕਿ ਇਹ ਸਭ ਕੁਝ ਵਾਪਰੇਗਾ ਅਤੇ ਕਿਹਾ, “ਇਹੀ ਸਬੂਤ ਹੈ ਜਿਸ ਬਾਰੇ ਯਹੋਵਾਹ ਨੇ ਮੈਨੂੰ ਕਿਹਾ ਸੀ। ਉਸ ਨੇ ਆਖਿਆ, ‘ਇਹ ਜਗਵੇਦੀ ਟੁੱਟ ਜਾਵੇਗੀ ਅਤੇ ਇਸ ਉੱਪਰਲੀ ਸੁਆਹ ਜ਼ਮੀਨ ਉੱਪਰ ਖਿੰਡ ਜਾਵੇਗੀ।’”"

34ਜਦੋਂ ਪਾਤਸ਼ਾਹ ਨੇ ਯਹੋਵਾਹ ਦੇ ਮਨੁੱਖ ਦਾ ਸੰਦੇਸ਼ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਆਵਾਜ਼ ਵਿੱਚ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, “ਇਸ ਆਦਮੀ ਨੂੰ ਫ਼ੜ ਲਵੋ!” ਪਰ ਜਦੋਂ ਪਾਤਸ਼ਾਹ ਨੇ ਇਹ ਆਖਿਆ ਤਾਂ ਉਸਦੀ ਬਾਂਹ ਸੁੱਕ ਗਈ, ਉਹ ਉਸ ਨੂੰ ਹਿਲਾ ਨਾ ਸੱਕਿਆ।"

35ਤੇ ਜਗਵੇਦੀ ਦੇ ਵੀ ਟੁਕੜੇ-ਟੁਕੜੇ ਹੋ ਗਏ ਤੇ ਉਸਦੀ ਸਾਰੀ ਸੁਆਹ ਧਰਤੀ ਉੱਪਰ ਬਿਖਰ ਗਈ। ਇਹ ਨਿਸ਼ਾਨੀ ਸੀ ਕਿ ਜੋ ਕੁਝ ਵੀ ਪਰਮੇਸ਼ੁਰ ਦੇ ਮਨੁੱਖ ਨੇ ਕਿਹਾ ਸੀ ਉਹ ਪਰਮੇਸ਼ੁਰ ਵੱਲੋਂ ਹੀ ਸੀ।"

1Kings 8 illustration - 1Kings Chapter 8

36ਤਦ ਰਾਜੇ ਯਾਰਾਬੁਆਮ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਆਖਿਆ, “ਕਿਰਪਾ ਕਰਕੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਤਾਂ ਜੋ ਮੈਂ ਆਪਣੀ ਬਾਂਹ ਹਿਲਾਉਣ ਯੋਗ ਹੋ ਸੱਕਾਂ।” ਤਾਂ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਰਾਜਾ ਆਪਣੀ ਬਾਂਹ ਹਿਲਾਉਣ ਦੇ ਯੋਗ ਸੀ। ਇਹ ਫ਼ਿਰ ਤੋਂ ਓਵੇਂ ਦੀ ਹੋ ਗਈ ਜਿਵੇਂ ਦੀ ਇਹ ਪਹਿਲਾਂ ਸੀ।"

37ਤਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਨੂੰ ਆਖਿਆ, “ਕਿਰਪਾ ਕਰਕੇ ਮੇਰੇ ਘਰ ਚੱਲ ਕੇ ਮੇਰੇ ਨਾਲ ਭੋਜਨ ਕਰ, ਮੈਂ ਤੈਨੂੰ ਇੱਕ ਤੋਹਫ਼ਾ ਦਿਆਂਗਾ।”"

38ਪਰ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਕਿਹਾ, “ਮੈਂ ਤੇਰੇ ਨਾਲ ਘਰ ਨਹੀਂ ਜਾਵਾਂਗਾ ਭਾਵੇਂ ਤੂੰ ਮੈਨੂੰ ਆਪਣਾ ਅੱਧਾ ਰਾਜ ਵੀ ਦੇ ਦੇਵੇਂ ਤਦ ਵੀ ਨਹੀਂ ਜਾਵਾਂਗਾ। ਮੈਂ ਇਸ ਥਾਂ ਦਾ ਅਨਜਲ ਨਹੀਂ ਛਕਾਂਗਾ।"

39ਯਹੋਵਾਹ ਦਾ ਇਹ ਹੁਕਮ ਸੀ ਕਿ ਇੱਥੋਂ ਕੁਝ ਨਹੀਂ ਖਾਣਾ-ਪੀਣਾ ਤੇ ਮੈਨੂੰ ਯਹੋਵਾਹ ਨੇ ਇਹ ਵੀ ਹੁਕਮ ਦਿੱਤਾ ਸੀ ਕਿ ਜਿਸ ਰਾਹ ਤੋਂ ਇੱਥੇ ਪਹੁੰਚੇ ਉਸ ਰਾਹ ਤੋਂ ਵਾਪਿਸ ਵੀ ਨਹੀਂ ਜਾਣਾ।”"

40ਤਾਂ ਉਹ ਫ਼ਿਰ ਵੱਖਰੇ ਰਸਤੇ ਤੋਂ ਸਫ਼ਰ ਨੂੰ ਵਾਪਸ ਮੁੜਿਆ। ਉਹ ਉਸ ਰਸਤੇ ਤੋਂ ਵਾਪਸ ਨਾ ਮੁੜਿਆ ਜਿਸ ਰਾਹ ਤੋਂ ਉਹ ਬੈਤਏਲ ਲਈ ਆਇਆ।"

1Kings 8 illustration - 1Kings Chapter 8

41ਓੱਥੇ ਬੈਤਏਲ ਵਿੱਚ ਇੱਕ ਬੁੱਢਾ ਨਬੀ ਰਹਿੰਦਾ ਸੀ। ਉਸ ਦੇ ਪੁੱਤਰਾਂ ਨੇ ਉਸ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਪਰਮੇਸ਼ੁਰ ਦੇ ਬੰਦੇ ਨੇ ਉਸ ਦਿਨ ਬੈਤਏਲ ਵਿੱਚ ਕੀਤੀਆਂ ਸਨ, ਅਤੇ ਉਹ ਵੀ ਜੋ ਪਰਮੇਸ਼ੁਰ ਦੇ ਮਨੁੱਖ ਨੇ ਪਾਤਸ਼ਾਹ ਨੂੰ ਆਖਿਆ ਸੀ।"

42ਬੁੱਢੇ ਨਬੀ ਨੇ ਪੁੱਛਿਆ, “ਜਦੋਂ ਉਹ ਇੱਥੋਂ ਗਿਆ ਤਾਂ ਉਸ ਨੇ ਕਿਹੜਾ ਰਾਹ ਫ਼ੜਿਆ?” ਤਾਂ ਉਸ ਦੇ ਪੁੱਤਰਾਂ ਨੇ ਉਸ ਨੂੰ ਉਹ ਰਾਹ ਵਿਖਾਇਆ ਜਿਹੜਾ ਪਰਮੇਸ਼ੁਰ ਦੇ ਬੰਦੇ ਨੇ ਯਹੂਦਾਹ ਤੋਂ ਫ਼ੜਿਆ ਸੀ।"

43ਬੁੱਢੇ ਨਬੀ ਨੇ ਆਪਣੇ ਪੁੱਤਰਾਂ ਨੂੰ ਖੋਤੇ ਤੇ ਕਾਠੀ ਪਾਉਣ ਲਈ ਆਖਿਆ। ਉਨ੍ਹਾਂ ਨੇ ਖੋਤੇ ਤੇ ਕਾਠੀ ਪਾ ਦਿੱਤੀ, ਅਤੇ ਨਬੀ ਸਵਾਰ ਹੋਕੇ ਚੱਲਾ ਗਿਆ।"

44ਬੁੱਢਾ ਨਬੀ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਤੇ ਉਸ ਨੂੰ ਇੱਕ ਬਲੂਤ ਦੇ ਰੁੱਖ ਹੇਠਾਂ ਬੈਠਿਆਂ ਵੇਖਿਆ। ਫੇਰ ਬੁੱਢੇ ਨਬੀ ਨੇ ਪੁੱਛਿਆ, “ਕੀ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ?” ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, “ਹਾਂ, ਮੈਂ ਹੀ ਹਾਂ।”"

45ਤਾਂ ਬੁੱਢੇ ਨਬੀ ਨੇ ਆਖਿਆ, “ਮਿਹਰਬਾਨੀ ਕਰਕੇ ਮੇਰੇ ਘਰ ਚਲਕੇ ਮੇਰੇ ਨਾਲ ਭੋਜਨ ਕਰੋ।”"

1Kings 8 illustration - 1Kings Chapter 8

46ਪਰ ਉਸ ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, “ਮੈਂ ਤੇਰੇ ਨਾਲ ਘਰ ਨਹੀਂ ਚੱਲ ਸੱਕਦਾ ਤੇ ਨਾ ਹੀ ਇਸ ਥਾਵੇਂ ਮੈਂ ਤੇਰੇ ਨਾਲ ਜਲਪਾਨ ਕਰ ਸੱਕਦਾ ਹਾਂ।"

47ਯਹੋਵਾਹ ਨੇ ਮੈਨੂੰ ਆਖਿਆ ਸੀ, ‘ਕਿ ਤੂੰ ਉਸ ਥਾਵੇਂ ਕੁਝ ਵੀ ਖਾਣਾ-ਪੀਣਾ ਨਹੀਂ ਤੇ ਨਾ ਹੀ ਉਸ ਰਾਹ ਤੋਂ ਵਾਪਸ ਮੁੜਨਾ ਹੈ ਜਿਸ ਰਾਹ ਤੋਂ ਤੂੰ ਗਿਆ ਸੀ।’”"

48ਤਦ ਬੁੱਢੇ ਨਬੀ ਨੇ ਆਖਿਆ, “ਮੈਂ ਵੀ ਤੇਰੇ ਵਾਂਗ ਨਬੀ ਹੀ ਹਾਂ।” ਤਦ ਬੁੱਢੇ ਨਬੀ ਨੇ ਝੂਠ ਬੋਲਿਆ ਤੇ ਆਖਿਆ, “ਯਹੋਵਾਹ ਵੱਲੋਂ ਇੱਕ ਦੂਤ ਮੇਰੇ ਕੋਲ ਆਇਆ ਸੀ ਤੇ ਉਸ ਦੂਤ ਨੇ ਮੈਨੂੰ ਕਿਹਾ ਕਿ ਉਸ ਨੂੰ ਆਪਣੇ ਘਰ ਲੈ ਜਾਕੇ ਅੰਨ-ਪਾਣੀ ਛਕਾਅ।”"

49ਤਦ ਪਰਮੇਸ਼ੁਰ ਦਾ ਮਨੁੱਖ ਉਸ ਬੁੱਢੇ ਨਬੀ ਦੇ ਘਰ ਉਸ ਨਾਲ ਚੱਲਾ ਗਿਆ ਅਤੇ ਜਾਕੇ ਖਾਧਾ-ਪੀਤਾ ਵੀ।"

50ਜਦੋਂ ਉਹ ਮੇਜ਼ ਉੱਤੇ ਬੈਠੇ ਹੋਏ ਸਨ, ਯਹੋਵਾਹ ਨੇ ਬੁੱਢੇ ਨਬੀ ਨਾਲ ਗੱਲ ਕੀਤੀ, ਜੋ ਉਸ ਨੂੰ ਵਾਪਿਸ ਲਿਆਇਆ ਸੀ।"

1Kings 8 illustration - 1Kings Chapter 8

51ਤਾਂ ਬੁੱਢੇ ਨਬੀ ਨੇ ਪਰਮੇਸੁਰ ਦੇ ਬੰਦੇ ਨੂੰ ਕਿਹਾ ਜੋ ਕਿ ਯਹੂਦਾਹ ਤੋਂ ਆਇਆ ਸੀ, “ਯਹੋਵਾਹ ਨੇ ਆਖਿਆ ਕਿ ਤੂੰ ਉਸ ਦੇ ਬਚਨ ਨੂੰ ਕਲੰਕਤ ਕੀਤਾ ਹੈ ਅਤੇ ਤੂੰ ਉਸ ਦੇ ਹੁਕਮ ਦਾ ਪਾਲਣ ਨਹੀਂ ਕੀਤਾ।"

52ਯਹੋਵਾਹ ਨੇ ਤੈਨੂੰ ਹੁਕਮ ਦਿੱਤਾ ਸੀ ਕਿ ਇਸ ਥਾਂ ਤੋਂ ਕੁਝ ਨਹੀਂ ਖਾਣਾ-ਪੀਣਾ ਪਰ ਤੂੰ ਇੱਥੇ ਵਾਪਸ ਆਕੇ ਖਾਧਾ-ਪੀਤਾ ਹੈ ਇਸ ਲ਼ਈ ਹੁਣ ਤੇਰੀ ਦੇਹ ਨੂੰ ਤੇਰੇ ਘਰਾਣੇ ਦੀ ਕਬਰ ਵਿੱਚ ਨਹੀਂ ਦਫ਼ਨਾਇਆ ਜਾਵੇਗਾ।”"

53ਜਦ ਪਰਮੇਸ਼ੁਰ ਦਾ ਮਨੁੱਖ ਖਾ-ਪੀ ਹਟਿਆ, ਤਾਂ ਬੁੱਢੇ ਨਬੀ ਨੇ ਉਸ ਲਈ ਖੋਤੇ ਤੇ ਕਾਠੀ ਪਾਈ ਤੇ ਉਸ ਨੂੰ ਭੇਜ ਦਿੱਤਾ।"

54ਘਰ ਵੱਲ ਪਰਤਦੇ ਹੋਏ ਸਫ਼ਰ ਵਿੱਚ ਇੱਕ ਸ਼ੇਰ ਨੇ ਪਰਮੇਸ਼ੁਰ ਦੇ ਮਨੁੱਖ ਉੱਪਰ ਵਾਰ ਕੀਤਾ ਅਤੇ ਉਸ ਨੂੰ ਜਾਨੋ ਮਾਰ ਸੁੱਟਿਆ। ਨਬੀ ਦੀ ਲੋਥ ਰਾਹ ਵਿੱਚ ਪਈ ਹੋਈ ਸੀ ਅਤੇ ਖੋਤਾ ਅਤੇ ਸ਼ੇਰ ਲੋਥ ਦੇ ਕੋਲ ਖੜ੍ਹੇ ਸਨ।"

55ਸੜਕ ਤੇ ਸਫ਼ਰ ਕਰ ਰਹੇ ਕੁਝ ਲੋਕਾਂ ਨੇ ਓੱਥੇ ਪਈ ਲੋਥ ਅਤੇ ਇਸਦੇ ਕੋਲ ਖੜ੍ਹੇ ਸ਼ੇਰ ਨੂੰ ਵੇਖਿਆ। ਉਹ ਉਸ ਨਗਰ ਨੂੰ ਆਏ, ਜਿੱਥੇ ਉਹ ਬੁੱਢਾ ਨਬੀ ਰਹਿੰਦਾ ਸੀ, ਅਤੇ ਸਭ ਕਾਸੇ ਦਾ ਵਰਣਨ ਕਰ ਦਿੱਤਾ।"

1Kings 8 illustration - 1Kings Chapter 8

56ਉਸ ਬੁੱਢੇ ਨਬੀ ਨੇ ਜਿਹੜਾ ਪਰਮੇਸ਼ੁਰ ਦੇ ਆਦਮੀ ਨੂੰ ਵਾਪਿਸ ਲਿਆਇਆ ਸੀ, ਇਸ ਨੂੰ ਸੁਣਿਆ ਅਤੇ ਆਖਿਆ, “ਉਹ ਪਰਮੇਸ਼ੁਰ ਦਾ ਮਨੁੱਖ ਸੀ ਜਿਸਨੇ ਯਹੋਵਾਹ ਦੇ ਹੁਕਮ ਦੀ ਉਲੰਘਣਾ ਕੀਤੀ ਸੀ। ਇਸੇ ਲਈ ਯਹੋਵਾਹ ਨੇ ਉਸ ਨੂੰ ਮਾਰਨ ਲਈ ਸ਼ੇਰ ਘਲਿਆ। ਯਹੋਵਾਹ ਨੇ ਆਖਿਆ ਸੀ ਕਿ ਉਹ ਅਜਿਹਾ ਕਰ ਸੱਕਦਾ।”"

57ਤਦ ਉਸ ਨਬੀ ਨੇ ਆਪਣੇ ਪੁੱਤਰਾਂ ਨੂੰ ਕਿਹਾ, “ਮੇਰੇ ਖੋਤੇ ਤੇ ਕਾਠੀ ਚੜ੍ਹਾਓ।” ਤਾਂ ਉਸ ਦੇ ਪੁੱਤਰਾਂ ਨੇ ਉਸ ਦੇ ਖੋਤੇ ਤੇ ਕਾਠੀ ਚੜ੍ਹਾਈ।"

58ਫ਼ੇਰ ਉਹ ਉਸ ਜਗ੍ਹਾ ਗਿਆ ਤੇ ਰਸਤੇ ਤੇ ਪਈ ਉਸ ਦੀ ਲਾਸ਼ ਨੂੰ ਵੇਖਿਆ ਅਤੇ ਉਸ ਨੇ ਵੇਖਿਆ ਕਿ ਖੋਤਾ ਤੇ ਸ਼ੇਰ ਉਸ ਲਾਸ਼ ਦੇ ਪਾਸੇ ਖੜੋਤੇ ਹੋਏ ਸਨ। ਸ਼ੇਰ ਨੇ ਸਰੀਰ ਨੂੰ ਨਹੀਂ ਖਾਧਾ ਸੀ ਤੇ ਨਾ ਹੀ ਖੋਤੇ ਨੂੰ ਨੁਕਸਾਨ ਪਹੁੰਚਾਇਆ ਸੀ।"

59ਬੁੱਢੇ ਨਬੀ ਨੇ ਉਸਦੀ ਲਾਸ਼ ਨੂੰ ਆਪਣੇ ਖੋਤੇ ਉੱਪਰ ਰੱਖਿਆ ਤੇ ਉਹ ਉਸਦੀ ਲੋਥ ਵਾਪਸ ਸ਼ਹਿਰ ਵਿੱਚ ਲਿਆਇਆ ਤਾਂ ਕਿ ਉਸ ਲਈ ਰੋਇਆ-ਪਿਟਿਆ ਜਾਵੇ ਅਤੇ ਉਸ ਨੂੰ ਦਫ਼ਨਾਇਆ ਜਾਵੇ।"

60ਬੁੱਢੇ ਨਬੀ ਨੇ ਉਸ ਮਨੁੱਖ ਨੂੰ ਆਪਣੇ ਘਰਾਣੇ ਦੀ ਕਬਰ ਵਿੱਚ ਦਫ਼ਨਾਇਆ ਅਤੇ ਕਿਹਾ, “ਹਾਏ ਓ ਮੇਰੇ ਭਰਾਵਾ! ਮੈਨੂੰ ਤੇਰੇ ਮਰਨ ਦਾ ਬੜਾ ਅਫ਼ਸੋਸ ਹੋਇਆ।”"

1Kings 8 illustration - 1Kings Chapter 8

61ਇਉਂ ਬੁੱਢੇ ਨਬੀ ਨੇ ਲਾਸ਼ ਨੂੰ ਦਫ਼ਨਾ ਦਿੱਤਾ। ਫ਼ਿਰ ਉਸ ਨੇ ਆਪਣੇ ਪੁੱਤਰਾਂ ਨੂੰ ਕਿਹਾ, “ਜਦੋਂ ਮੈਂ ਮਰਾਂ, ਮੇਰੇ ਸ਼ਰੀਰ ਨੂੰ ਵੀ ਇਸ ਕਬਰ ਵਿੱਚ ਦਫ਼ਨਾ ਦਿਓ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਤੋਂ ਅੱਗੇ ਪਾ ਦਿਓ।"

62ਜਿਹੜੇ ਬਚਨ ਯਹੋਵਾਹ ਨੇ ਉਸ ਦੇ ਮੂੰਹੋਂ ਬੁਲਵਾਏ ਸਨ ਉਹ ਜ਼ਰੂਰ ਸੱਚੇ ਅਤੇ ਪੂਰੇ ਹੋਣਗੇ। ਯਹੋਵਾਹ ਨੇ ਉਸ ਨੂੰ ਜਗਵੇਦੀ ਜੋ ਬੈਤਏਲ ਵਿੱਚ ਹੈ ਉਸ ਦੇ ਵਿਰੁੱਧ ਬੁਲਵਾਇਆ ਅਤੇ ਉਸ ਦੇ ਹੀ ਮੂੰਹੋ ਸਾਮਰਿਯਾ ਦੀਆਂ ਉੱਚੀਆਂ ਥਾਵਾਂ ਜੋ ਦੂਜਿਆਂ ਸ਼ਹਿਰਾਂ ਵਿੱਚ ਹੈ ਉਨ੍ਹਾਂ ਦੇ ਵਿਰੁੱਧ ਬੁਲਵਾਇਆ।”"

63ਇਸ ਗੱਲ ਦੇ ਬਾਵਜੂਦ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਟਲਿਆ। ਉਹ ਅਲਗ-ਅਲਗ ਪਰਿਵਾਰ-ਸਮੂਹਾਂ ਵਿੱਚੋਂ ਸਗੋਂ ਇੰਝ ਹੀ ਜਾਜਕ ਚੁਣਦਾ ਰਿਹਾ। ਤੇ ਉਹ ਜਾਜਕ ਉੱਚੀਆਂ ਥਾਵਾਂ ਦੀ ਸੇਵਾ ਸੰਭਾਲ ਕਰਦੇ। ਜੋ ਕੋਈ ਮਨੁੱਖ ਵੀ ਜਾਜਕ ਬਨਣਾ ਚਾਹੁੰਦਾ ਉਸ ਨੂੰ ਬਨਣ ਦੀ ਇਜਾਜ਼ਤ ਦੇ ਦਿੱਤੀ ਜਾਂਦੀ।"

64ਇਹ ਅਮਲ ਯਾਰਾਬੁਆਮ ਦੇ ਪਰਿਵਾਰ ਦਾ ਪਾਪ ਸੀ ਅਤੇ ਇਹ ਉਸ ਦੀ ਤਬਾਹੀ ਅਤੇ ਧਰਤੀ ਤੋਂ ਉਸ ਦੇ ਅਲੋਪ ਹੋਣ ਦਾ ਕਾਰਣ ਬਣਿਆ।"

65ਯਾਰਾਬੁਆਮ ਦੇ ਪੁੱਤਰ ਦੀ ਮੌਤ ਉਸ ਵੇਲੇ ਯਾਰਾਬੁਆਮ ਦਾ ਪੁੱਤਰ ਅਬੀਯਾਹ ਬਹੁਤ ਬਿਮਾਰ ਪੈ ਗਿਆ।"

1Kings 8 illustration - 1Kings Chapter 8

66ਯਾਰਾਬੁਆਮ ਨੇ ਆਪਣੀ ਪਤਨੀ ਨੂੰ ਕਿਹਾ, “ਤੂੰ ਸ਼ੀਲੋਹ ਨੂੰ ਜਾ। ਅਤੇ ਵੇਖ ਉੱਥੇ ਅਹੀਯਾਹ ਨਾਂ ਦਾ ਇੱਕ ਨਬੀ ਹੈ ਜਿਸਨੇ ਮੈਨੂੰ ਆਖਿਆ ਸੀ ਕਿ ਤੂੰ ਇਸਰਾਏਲ ਦਾ ਪਾਤਸ਼ਾਹ ਹੋਵੇਂਗਾ। ਤੇ ਤੂੰ ਇੰਝ ਆਪਣਾ ਭੇਸ ਬਦਲ ਕੇ ਜਾਵੀਂ ਤਾਂ ਜੋ ਕੋਈ ਇਹ ਨਾ ਪਛਾਣੇ ਕਿ ਤੂੰ ਪਾਤਸ਼ਾਹ ਦੀ ਰਾਣੀ ਹੈਂ।"

Chapter Complete

You have read 1Kings 8

66 verses