Lumina
1Kings

God Appears to Solomon Again

1Kings 9·Punjabi Bible

1ਜਾਕੇ ਨਬੀ ਨੂੰ ਦਸ ਰੋਟੀਆਂ, ਕੁਝ ਕੇਕ ਤੇ ਸ਼ਹਿਦ ਦਾ ਇੱਕ ਮਰਤਬਾਨ ਭੇਟ ਕਰੀਂ ਤੇ ਉਸ ਨੂੰ ਜਾਕੇ ਆਪਣੇ ਮੁੰਡੇ ਬਾਰੇ ਪੁੱਛੀ ਤਾਂ ਉਹ ਦੱਸੇਗਾ ਕਿ ਇਸਦਾ ਕੀ ਬਣੇਗਾ!”"

2ਇਉਂ ਪਾਤਸ਼ਾਹ ਦੀ ਰਾਣੀ ਨੇ ਉਹੀ ਕੀਤਾ ਜਿਵੇਂ ਉਸ ਨੇ ਕਿਹਾ। ਉਹ ਸ਼ੀਲੋਹ ਨੂੰ ਗਈ। ਉੱਥੇ ਅਹੀਯਾਹ ਨਬੀ ਦੇ ਘਰ ਗਈ। ਅਹੀਯਾਹ ਬਹੁਤ ਬੁੱਢਾ ਹੋ ਚੁੱਕਾ ਸੀ ਤੇ ਉਸ ਨੂੰ ਦਿਖਾਈ ਵੀ ਹੁਣ ਕੁਝ ਨਹੀਂ ਸੀ ਦਿੰਦਾ।"

3ਪਰ ਯਹੋਵਾਹ ਨੇ ਉਸ ਨੂੰ ਕਿਹਾ, “ਯਾਰਾਬੁਆਮ ਦੀ ਰਾਣੀ ਤੇਰੇ ਕੋਲ ਆਪਣੇ ਮੁੰਡੇ ਬਾਰੇ ਪੁੱਛਣ ਲਈ ਆ ਰਹੀ ਹੈ ਜੋ ਕਿ ਬੜਾ ਬੀਮਾਰ ਹੈ।” ਤੇ ਯਹੋਵਾਹ ਨੇ ਉਸ ਨੂੰ ਕੀ ਆਖਣਾ ਚਾਹੀਦਾ ਹੈ ਇਹ ਵੀ ਅਹੀਯਾਹ ਨੂੰ ਦੱਸ ਦਿੱਤਾ ਸੀ। ਯਾਰਾਬੁਆਮ ਦੀ ਰਾਣੀ ਅਹੀਯਾਹ ਦੇ ਘਰ ਪਹੁੰਚੀ। ਉਸ ਨੇ ਪੂਰੀ ਕੋਸ਼ਿਸ਼ ਕੀਤੀ ਕਿ ਲੋਕਾਂ ਨੂੰ ਇਹ ਪਤਾ ਨਾ ਲੱਗੇ ਕਿ ਉਹ ਕੌਣ ਹੈ।"

4ਅਹੀਯਾਹ ਨੇ ਦਰਵਾਜ਼ੇ ਤੇ ਉਸ ਦੇ ਪੈਰਾਂ ਦਾ ਖੜ੍ਹਾਕ ਸੁਣਿਆ ਅਤੇ ਆਖਿਆ, “ਯਾਰਾਬੁਆਮ ਦੀ ਪਤਨੀ, ਅੰਦਰ ਲੰਘ ਆ! ਤੂੰ ਆਪਣਾ ਭੇਸ ਕਿਉਂ ਵਟਾਇਆ ਹੋਇਆ ਹੈ? ਮੇਰੇ ਕੋਲ ਤੇਰੇ ਲਈ ਇੱਕ ਕਠੋਰ ਸੰਦੇਸ਼ ਹੈ।"

5ਜਾ ਵਾਪਸ ਜਾਕੇ ਯਾਰਾਬੁਆਮ ਨੂੰ ਕਹਿ ਦੇ ਕਿ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਇਹ ਆਖਿਆ ਹੈ, ‘ਹੇ ਯਾਰਾਬੁਆਮ, ਤੈਨੂੰ ਮੈਂ ਸਾਰੇ ਇਸਰਾਏਲ ਦੇ ਲੋਕਾਂ ਵਿੱਚੋਂ ਚੁਣਿਆ, ਅਤੇ ਤੈਨੂੰ ਆਪਣੇ, ਇਸਰਾਏਲ ਦੇ ਲੋਕਾਂ ਉੱਤੇ ਸ਼ਾਸਕ ਬਣਾਇਆ।"

1Kings 9 illustration - 1Kings Chapter 9

6ਇਸਤੋਂ ਪਹਿਲਾਂ ਦਾਊਦ ਦਾ ਘਰਾਣਾ ਇਸਰਾਏਲ ਉੱਪਰ ਰਾਜ ਕਰਦਾ ਸੀ ਪਰ ਮੈਂ ਉਨ੍ਹਾਂ ਕੋਲੋਂ ਰਾਜ ਖੋਹ ਕੇ ਤੈਨੂੰ ਸੌਂਪਿਆ ਸੀ ਪਰ ਤੂੰ ਮੇਰੇ ਸੇਵਕ ਦਾਊਦ ਵਰਗਾ ਨਹੀਂ ਨਿਕਲਿਆ ਉਸ ਨੇ ਹਮੇਸ਼ਾ ਮੇਰੇ ਹੁਕਮ ਦੀ ਪਾਲਣਾ ਕੀਤੀ ਤੇ ਪੂਰੇ ਤਹਿ ਦਿਲੋਂ ਮੇਰੀ ਆਗਿਆ ਮੰਨੀ ਤੇ ਹਮੇਸ਼ਾ ਉਹੀ ਕੰਮ ਕੀਤੇ ਜਿਨ੍ਹਾਂ ਦੀ ਮੈਂ ਸਵੀਕ੍ਰੀਤੀ ਦਿੱਤੀ।"

7ਪਰ ਤੂੰ ਅਨੇਕਾਂ ਭਿਆਨਕ ਪਾਪ ਕੀਤੇ ਹਨ ਅਤੇ ਪਰ ਤੂੰ ਉਨ੍ਹਾਂ ਸਾਰਿਆਂ ਨਾਲੋਂ ਵੱਧੇਰੇ ਮਾੜਾ ਵਿਹਾਰ ਕੀਤਾ ਹੈ ਜਿਹੜੇ ਤੈਥੋਂ ਪਹਿਲਾਂ ਸਨ। ਤੂੰ ਮੇਰਾ ਕਹਿਣਾ ਮੰਨਣਾ ਛੱਡ ਦਿੱਤਾ। ਅਤੇ ਮੈਨੂੰ ਤੰਗ ਕਰਨ ਲਈ ਆਪਣੀ ਖਾਤਿਰ ਹੋਰ ਦੇਵਤੇ ਅਤੇ ਬੁੱਤ ਬਣਾਉਣੇ ਸ਼ੁਰੂ ਕਰ ਦਿੱਤੇ।"

8ਇਸ ਲਈ, ਯਾਰਾਬੁਆਮ, ਮੈਂ ਤੇਰੇ ਪਰਿਵਾਰ ਉੱਤੇ ਸੰਕਟ ਲਿਆਵਾਂਗਾ ਅਤੇ ਤੇਰੇ ਪਰਿਵਾਰ ਦੇ ਸਾਰੇ ਆਦਮੀਆਂ ਨੂੰ ਮਾਰ ਸੁੱਟਾਂਗਾ। ਮੈਂ ਪੂਰੀ ਤਰ੍ਹਾਂ ਤੇਰਾ ਪਰਿਵਾਰ ਨਸ਼ਟ ਕਰ ਦੇਵਾਂਗਾ ਜਿਵੇਂ ਅੱਗ ਵਿੱਚ ਗੋਹਾ ਸੜਦਾ ਹੈ।"

9ਜੇਕਰ ਤੇਰੇ ਘਰਾਣੇ ਦਾ ਕੋਈ ਵੀ ਸਦੱਸ ਸ਼ਹਿਰ ਵਿੱਚ ਮਰੇਗਾ ਕੁੱਤੇ ਉਸਦੀ ਲਾਸ਼ ਨੂੰ ਖਾਣਗੇ। ਅਤੇ ਜੇ ਕੋਈ ਉਨ੍ਹਾਂ ਵਿੱਚੋਂ ਖੇਤਾਂ ਵਿੱਚ ਮਰੇਗਾ ਆਕਾਸ਼ ਦੇ ਪੰਛੀ ਉਸ ਦੇ ਸਰੀਰ ਨੂੰ ਖਾਣਗੇ। ਇਹ ਯਹੋਵਾਹ ਦਾ ਕਹਿਣਾ ਹੈ।’”"

10ਫ਼ਿਰ ਅਹੀਯਾਹ ਨਬੀ ਲਗਾਤਾਰ ਯਾਰਾਬੁਆਮ ਦੀ ਰਾਣੀ ਨੂੰ ਇੰਝ ਬੋਲਦਾ ਗਿਆ ਅਤੇ ਆਖਿਆ, “ਹੁਣ ਘਰ ਚਲੀ ਜਾ। ਜਦ ਹੀ ਤੂੰ ਆਪਣੇ ਸ਼ਹਿਰ ’ਚ ਪ੍ਰਵੇਸ਼ ਕਰੇਗੀ, ਤੇਰਾ ਪੁੱਤਰ ਮਰ ਜਾਵੇਗਾ।"

1Kings 9 illustration - 1Kings Chapter 9

11ਸਾਰਾ ਇਸਰਾਏਲ ਉਸ ਦੀ ਮੌਤ ਤੇ ਵਿਰਲਾਪ ਕਰੇਗਾ ਅਤੇ ਉਸ ਨੂੰ ਦਫ਼ਨਾ ਦੇਵੇਗਾ। ਸਿਰਫ਼ ਇੱਕ ਤੇਰਾ ਪੁੱਤਰ ਹੀ ਹੈ ਦਫ਼ਨਾਇਆ ਜਾਵੇਗਾ ਕਿਉਂ ਕਿ ਯਾਰਾਬੁਆਮ ਦੇ ਪਰਿਵਾਰ ਵਿੱਚ, ਸਿਰਫ਼ ਉਹੀ ਇੱਕ ਸੀ, ਜਿਸ ਵਿੱਚ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ, ਕੁਝ ਚੰਗਾ ਲੱਭ ਸੱਕਦਾ ਸੀ।"

12ਯਹੋਵਾਹ ਇਸਰਾਏਲ ਉੱਪਰ ਨਵਾਂ ਪਾਤਸ਼ਾਹ ਥਾਪੇਗਾ ਅਤੇ ਉਹ ਨਵਾਂ ਪਾਤਸ਼ਾਹ ਯਾਰਾਬੁਆਮ ਦੇ ਘਰਾਣੇ ਨੂੰ ਤਬਾਹ ਕਰ ਦੇਵੇਗਾ। ਇਹ ਸਭ ਕੁਝ ਬਹੁਤ ਜਲਦੀ ਵਾਪਰਨ ਵਾਲਾ ਹੈ।"

13ਯਹੋਵਾਹ ਇਸਰਾਏਲ ਨੂੰ ਮਾਰੇਗਾ ਅਤੇ ਇਹ ਪਾਣੀ ਵਿੱਚ ਝੂਲਦੀ ਲੰਬੀ ਘਾਹ ਵਾਂਗ ਹੋਵੇਗਾ। ਉਹ ਇਸਰਾਏਲ ਨੂੰ ਚੰਗੀ ਜ਼ਮੀਨ ਵਿੱਚੋਂ ਉਖਾੜ ਦੇਵੇਗਾ ਜਿਹੜੀ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਅਤੇ ਉਨ੍ਹਾਂ ਨੂੰ ਫ਼ਰਾਤ ਦਰਿਆ ਦੇ ਪਾਰ ਬਿਖੇਰ ਦੇਵੇਗਾ ਕਿਉਂ ਕਿ ਉਨ੍ਹਾਂ ਨੇ ਅਸ਼ੇਰਾਹ ਲਈ ਥੰਮ੍ਹ ਬਣਾਕੇ ਯਹੋਵਾਹ ਨੂੰ ਨਾਰਾਜ਼ ਕਰ ਦਿੱਤਾ।"

14ਯਾਰਾਬੁਆਮ ਨੇ ਪਾਪ ਕੀਤੇ ਤੇ ਫ਼ਿਰ ਉਸ ਨੇ ਆਪਣੇ ਪਾਪਾਂ ਦੇ ਕਾਰਣ ਇਸਰਾਏਲ ਨੂੰ ਪਾਪੀ ਬਣਾਇਆ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਹਾਰ ਦੇ ਦੇਵੇਗਾ।”"

15ਤਦ ਯਾਰਾਬੁਆਮ ਦੀ ਪਤਨੀ ਉੱਠੀ ਅਤੇ ਤਿਰਜ਼ਾਹ ਨੂੰ ਵਾਪਸ ਚਲੀ ਗਈ। ਜਦੋਂ ਹੀ ਘਰ ਅੰਦਰ ਦਾਖਲ ਹੋਈ ਉਸਦਾ ਪੁੱਤਰ ਮਰ ਗਿਆ।"

1Kings 9 illustration - 1Kings Chapter 9

16ਸਾਰੇ ਇਸਰਾਏਲੀ ਉਸ ਲਈ ਕੁਰਲਾਏ ਅਤੇ ਉਸ ਨੂੰ ਦਫ਼ਨਾਅ ਆਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਨੇ ਫ਼ੁਰਮਾਇਆ ਸੀ। ਯਹੋਵਾਹ ਨੇ ਆਪਣੇ ਸੇਵਕ ਨਬੀ ਅਹੀਯਾਹ ਦੇ ਮੂੰਹੋਂ ਇਹ ਬਚਨ ਬੁਲਵਾਏ ਸਨ।"

17ਰਾਜਾ ਯਾਰਾਬੁਆਮ ਨੇ ਹੋਰ ਵੀ ਅਜਿਹਾ ਬਹੁਤ ਕੁਝ ਕੀਤਾ ਸੀ। ਉਸ ਨੇ ਜੰਗਾਂ ਲੜੀਆਂ ਅਤੇ ਲਗਾਤਾਰ ਲੋਕਾਂ ਤੇ ਰਾਜ ਕਰਦਾ ਰਿਹਾ। ਉਸ ਦੇ ਕਾਰਨਾਮੇ ਇਸਰਾਏਲੀ ਪਾਤਸ਼ਾਹਾਂ ਦੇ ਇਤਹਾਸ ਦੀ ਪੁਸਤਕ ਵਿੱਚ ਲਿਖੇ ਹੋਏ ਹਨ।"

18ਯਾਰਾਬੁਆਮ ਨੇ ਪਾਤਸ਼ਾਹ ਦੇ ਤੌਰ ਤੇ 22 ਵਰ੍ਹੇ ਰਾਜ ਕੀਤਾ ਉਸ ਤੋਂ ਉਪਰੰਤ ਉਸਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸਤੋਂ ਬਾਅਦ ਉਸਦਾ ਪੁੱਤਰ ਨਾਦਾਬ ਰਾਜਾ ਬਣਿਆ।"

19ਯਹੂਦਾਹ ਦਾ ਪਾਤਸ਼ਾਹ, ਰਹਬੁਆਮ ਸੁਲੇਮਾਨ ਦਾ ਪੁੱਤਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ। ਜਦੋਂ ਉਹ 41 ਸਾਲਾਂ ਦਾ ਸੀ ਉਸ ਨੇ ਰਾਜ ਕਰਨਾ ਸ਼ੁਰੂ ਕੀਤਾ ਅਤੇ 17 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਜਿਸ ਸਹਿਰ ਨੂੰ ਯਹੋਵਾਹ ਨੇ ਆਪਣਾ ਨਾਮ ਰੱਖਣ ਲਈ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਚੁਣਿਆ ਸੀ। ਉਸਦੀ ਮਾਂ ਦਾ ਨਾਂ ਨਆਮਾਹ ਸੀ ਜੋ ਅੰਮੋਨਣ ਸੀ।"

20ਯਹੂਦਾਹ ਦੇ ਲੋਕਾਂ ਨੇ ਉਹ ਕੁਝ ਕੀਤਾ ਜੋ ਯਹੋਵਾਹ ਦੀ ਨਜ਼ਰ ਵਿੱਚ ਬੁਰਾ ਸੀ ਇਹੀ ਨਹੀਂ ਸਗੋਂ ਉਨ੍ਹਾਂ ਨੇ ਯਹੋਵਾਹ ਨੂੰ ਭੜਕਾਉਣ ਲਈ ਹੋਰ ਵੀ ਇਸ ਤੋਂ ਵੱਧ ਬੁਰੇ ਕੰਮ ਕੀਤੇ। ਇਹ ਲੋਕ ਆਪਣੇ ਪੁਰਖਿਆਂ ਤੋਂ ਵੀ ਵੱਧ ਭੈੜੇ ਸਨ।"

1Kings 9 illustration - 1Kings Chapter 9

21ਲੋਕਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਹਾੜ ਉੱਤੇ ਹਰ ਬਿਰਛ ਦੇ ਹੇਠਾਂ ਉੱਚੇ ਥਾਵਾਂ ਨੂੰ ਅਤੇ ਯਾਦਗਾਰੀ ਬੁੱਤ ਅਤੇ ਝੂਠੇ ਪੂਜਨੀਕ ਥੰਮ ਖੜ੍ਹੇ ਕੀਤੇ।"

22ਓੱਥੇ ਕੁਝ ਅਜਿਹੇ ਆਦਮੀ ਵੀ ਸਨ ਜਿਨ੍ਹਾਂ ਨੇ ਆਪਣੇ ਸਰੀਰ ਕਾਮ ਵਾਸਨਾ ਲਈ ਵੇਚ ਕੇ ਦੂਸਰੇ ਦੇਵਤਿਆਂ ਦੀ ਸੇਵਾ ਕੀਤੀ। ਸੋ ਯਹੂਦਾਹ ਦੇ ਲੋਕਾਂ ਨੇ ਅਨੇਕਾਂ ਬੁਰੇ ਕੰਮ ਕੀਤੇ। ਜਿਹੜੇ ਲੋਕ ਪਹਿਲਾਂ ਇਸ ਧਰਤੀ ਤੇ ਰਹਿ ਚੁੱਕੇ ਸਨ, ਉਨ੍ਹਾਂ ਨੇ ਵੀ ਅਜਿਹੇ ਹੀ ਕੁਕਰਮ ਕੀਤੇ ਸਨ, ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਜ਼ਮੀਨ ਖੋਹਕੇ ਇਸਰਾਏਲੀਆਂ ਨੂੰ ਦੇ ਦਿੱਤੀ।"

23ਰਹਬੁਆਮ ਦੇ ਰਾਜ ਦੇ ਪੰਜ ਸਾਲ ਮਿਸਰ ਦੇ ਪਾਤਸ਼ਾਹ ਸ਼ੀਸਕ ਨੇ ਯਰੂਸ਼ਲਮ ਉੱਪਰ ਹਮਲਾ ਕਰ ਦਿੱਤਾ।"

24ਉਸ ਨੇ ਯਹੋਵਾਹ ਦੇ ਮੰਦਰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੁੱਟ ਲਿਆ। ਉਸ ਨੇ ਸੁਲੇਮਾਨ ਦੀਆਂ ਬਣਵਾਈਆਂ ਸੋਨੇ ਦੀਆਂ ਢਾਲਾਂ ਵੀ ਲੈ ਲਈਆਂ।"

25ਤਾਂ ਰਹਬੁਆਮ ਪਾਤਸ਼ਾਹ ਨੇ ਉਸ ਥਾਂ ਤੇ ਹੋਰ ਨਵੀਆਂ ਢਾਲਾਂ ਬਣਵਾ ਕੇ ਰੱਖੀਆਂ ਪਰ ਹੁਣ ਇਹ ਢਾਲਾਂ ਤਾਂਬੇ ਦੀਆਂ ਬਣਵਾਈਆਂ ਗਈਆਂ ਸਨ ਨਾ ਕਿ ਸੋਨੇ ਦੀਆਂ। ਉਸ ਨੇ ਇਹ ਢਾਲਾਂ ਉਨ੍ਹਾਂ ਦਰਬਾਨਾਂ ਨੂੰ ਦਿੱਤੀਆਂ ਜਿਹੜੇ ਕਿ ਮਹਿਲ ਦੇ ਦਰਵਾਜ਼ਿਆਂ ਦੀ ਰੱਖਿਆ ਕਰਦੇ ਸਨ।"

1Kings 9 illustration - 1Kings Chapter 9

26ਜਦ ਵੀ ਪਾਤਸ਼ਾਹ ਯਹੋਵਾਹ ਦੇ ਮੰਦਰ ਨੂੰ ਜਾਂਦਾ ਦਰਬਾਨ ਉਸ ਦੇ ਨਾਲ ਜਾਂਦੇ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਢਾਲਾਂ ਹੁੰਦੀਆਂ। ਤੇ ਜਦੋਂ ਵਾਪਸ ਪਰਤਦੇ ਤਾਂ ਉਨ੍ਹਾਂ ਢਾਲਾਂ ਨੂੰ ਫ਼ਿਰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ।"

27ਇਹ ਸਭ ਕਾਰਨਾਮੇ ਜੋ ਰਹਬੁਆਮ ਪਾਤਸ਼ਾਹ ਨੇ ਕੀਤੇ। ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"

28ਰਹਬੁਆਮ ਅਤੇ ਯਾਰਾਬੁਆਮ ਸਾਰੀ ਉਮਰ ਇੱਕ ਦੂਜੇ ਨਾਲ ਲੜਾਈ ਲੜਦੇ ਰਹੇ।"

Chapter Complete

You have read 1Kings 9

28 verses