1ਯਿਸੂ ਦਾ ਫ਼ਿਲਦਲਫ਼ੀਏ ਦੀ ਕਲੀਸਿਯਾ ਨੂੰ ਪੱਤਰ “ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸ ਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸ ਨੂੰ ਕੋਈ ਵੀ ਬੰਦ ਨਹੀਂ ਕਰ ਸੱਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸ ਨੂੰ ਖੋਲ੍ਹ ਨਹੀਂ ਸੱਕਦਾ।"
2ਮੈਂ ਜਾਣਦਾ ਹਾਂ ਤੁਸੀਂ ਕਿਹੜੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਹਮਣੇ ਇੱਕ ਖੁਲ੍ਹਾ ਦਰਵਾਜ਼ਾ ਰੱਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸੱਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿੱਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ।"
3ਸੁਣੋ। ਇੱਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਹਮਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।"
4ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰੱਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹੜਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰੱਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ।"
5“ਮੈਂ ਜਲਦੀ ਹੀ ਆ ਰਿਹਾ ਹਾਂ। ਉਸੇ ਨੂੰ ਫ਼ੜੀ ਰੱਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸੱਕੇਗਾ।"

6ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।"
7ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸ ਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸਦਾ ਹੈ।"
8ਯਿਸੂ ਦਾ ਲਾਉਦਿਕੀਏ ਦੀ ਕਲੀਸਿਯਾ ਨੂੰ ਪੱਤਰ “ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਹੜਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।"
9“ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ।"
10ਪਰ ਤੁਸੀਂ ਸਿਰਫ਼ ਕੋਸੇ ਹੋ—ਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁੱਕਣ ਲਈ ਤਿਆਰ ਹਾਂ।"

11ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁੱਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।"
12ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁੱਚ ਅਮੀਰ ਹੋ ਸੱਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸੱਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸੱਕੋਂਗੇ।"
13“ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।"
14ਇਹ ਮੈਂ ਹਾਂ! ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕੱਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ।"
15“ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ।"

16ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸ ਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸ ਰਿਹਾ ਹੈ।”"
17ਯੂਹੰਨਾ ਸਵਰਗ ਦੇਖਦਾ ਹੈ ਤਾਂ ਮੈਂ ਤੱਕਿਆ, ਅਤੇ ਮੈਂ ਆਪਣੇ ਸਾਹਮਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹੜੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹੜੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, “ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।”"
18ਫ਼ੇਰ ਆਤਮਾ ਨੇ ਮੈਨੂੰ ਆਪਣੇ ਅਧਿਕਾਰ ਵਿੱਚ ਲੈ ਲਿਆ। ਸਵਰਗ ਵਿੱਚ ਮੇਰੇ ਸਾਹਮਣੇ ਇੱਕ ਤਖਤ ਸੀ। ਅਤੇ ਕੋਈ ਉਸ ਤਖਤ ਉੱਤੇ ਬੈਠਾ ਹੋਇਆ ਸੀ।"
19ਜਿਹੜਾ ਉਸ ਤਖਤ ਤੇ ਬੈਠਾ ਸੀ ਉਹ ਕੀਮਤੀ ਹੀਰੇ ਮੋਤੀਆਂ ਵਰਗਾ ਨਜ਼ਰ ਆਉਂਦਾ ਸੀ। ਤਖਤ ਦੇ ਆਲੇ-ਦੁਆਲੇ ਇੱਕ ਸਤਰੰਗੀ ਪੀਂਘ ਸੀ ਜੋ ਇੱਕ ਪੰਨੇ ਵਾਂਗ ਚਮਕ ਰਹੀ ਸੀ।"
20ਤਖਤ ਦੇ ਆਲੇ-ਦੁਆਲੇ ਉੱਥੇ ਚੌਵੀ ਹੋਰ ਤਖਤ ਸਨ, ਅਤੇ ਉਨ੍ਹਾਂ ਚੌਵੀ ਤਖਤਾਂ ਉੱਤੇ ਚੌਵੀ ਬਜ਼ੁਰਗ ਬੈਠੇ ਸਨ। ਬਜ਼ੁਰਗਾਂ ਨੇ ਚਿੱਟੀਆਂ ਪੋਸ਼ਾਕਾਂ ਪਹਿਨੀਆਂ ਹੋਈਆਂ ਸਨ ਅਤੇ ਉਨ੍ਹਾਂ ਦੇ ਸਿਰਾਂ ਤੇ ਸੁਨਹਿਰੀ ਤਾਜ ਸਨ।"

21ਤਖਤ ਵੱਲੋਂ ਬਿਜਲੀ ਦੀਆਂ ਝੱਲਕਾਂ ਅਤੇ ਕੜਕਣ ਦੀਆਂ ਅਵਾਜ਼ਾਂ ਆ ਰਹੀਆਂ ਸਨ। ਤਖਤ ਦੇ ਸਾਹਮਣੇ ਸੱਤ ਦੀਵੇ ਬਲ ਰਹੇ ਸਨ। ਇਹ ਦੀਵੇ ਪਰਮੇਸ਼ੁਰ ਦੇ ਸੱਤ ਆਤਮੇ ਸਨ।"
22ਅਤੇ ਤਖਤ ਦੇ ਅੱਗੇ ਸ਼ੀਸ਼ੇ ਦੇ ਸਮੁੰਦਰ ਵਰਗੀ ਕੋਈ ਸ਼ੈਅ ਦਿਖਾਈ ਦਿੰਦੀ ਸੀ। ਇਹ ਬਲੌਰ ਵਰਗੀ ਸਾਫ਼ ਸੀ। ਤਖਤ ਦੇ ਸਾਹਮਣੇ ਅਤੇ ਉਸ ਦੇ ਚੌਹੀਂ ਪਾਸੀਂ ਚਾਰ ਸਜੀਵ ਚੀਜ਼ਾਂ ਸਨ। ਇਨ੍ਹਾਂ ਸਜੀਵ ਚੀਜ਼ਾਂ ਤੇ, ਪੂਰੇ ਜਿਸਮ ਤੇ, ਅੱਗੇ ਪਿੱਛੇ ਅੱਖਾਂ ਹੀ ਅੱਖਾਂ ਸਨ।"
23ਪਹਿਲੀ ਸਜੀਵ ਚੀਜ਼ ਸ਼ੇਰ ਵਰਗੀ ਸੀ। ਦੂਸਰੀ ਵੱਛੇ ਵਰਗੀ ਸੀ। ਤੀਸਰੀ ਦਾ ਮੂੰਹ ਇੱਕ ਆਦਮੀ ਵਰਗਾ ਸੀ। ਚੌਥੀ ਉਡਦੇ ਹੋਏ ਬਾਜ਼ ਵਰਗੀ ਸੀ।"
24ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅੱਖਾਂ ਨਾਲ ਢੱਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।”"
25ਇਹ ਸਜੀਵ ਚੀਜ਼ਾਂ ਉਸ ਨੂੰ ਮਹਿਮਾ ਅਤੇ ਸਤਿਕਾਰ ਅਤੇ ਧੰਨਵਾਦ ਕਰਦੀਆਂ ਰਹਿੰਦੀਆਂ ਹਨ ਜਿਹੜਾ ਤਖਤ ਉੱਤੇ ਬੈਠਾ ਸੀ। ਉਹ ਹੀ ਹੈ ਜਿਹੜਾ ਸਦਾ ਅਤੇ ਸਦਾ ਲਈ ਜਿਉਂਦਾ ਹੈ। ਅਤੇ ਹਰ ਵਾਰ ਸਜੀਵ ਚੀਜ਼ਾਂ ਇਉਂ ਕਰਦੀਆਂ ਸਨ।"
You have read 1Peter 2
25 verses