1ਫ਼ੇਰ ਚੌਵੀ ਬਜ਼ੁਰਗ ਉਸ ਅੱਗੇ ਝੁੱਕ ਗਏ ਜਿਹੜਾ ਤਖਤ ਤੇ ਬੈਠਦਾ ਸੀ ਅਤੇ ਉਸਦੀ ਉਪਾਸਨਾ ਕੀਤੀ ਜਿਹੜਾ ਸਦੀਵੀ ਜਿਉਂਦਾ ਉਨ੍ਹਾਂ ਨੇ ਆਪਣੇ ਤਾਜ ਹੇਠਾਂ ਤਖਤ ਦੇ ਸਾਹਮਣੇ ਰੱਖਕੇ ਆਖਿਆ,"
2“ਸਾਡੇ ਪ੍ਰਭੂ ਅਤੇ ਪਰਮੇਸ਼ੁਰ, ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ। ਤੂੰ ਹੀ ਸਭ ਕੁਝ ਸਾਜਿਆ ਹੈ। ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।”"
3ਕੌਣ ਸੂਚੀ ਖੋਲ੍ਹ ਸੱਕਦਾ ਹੈ ? ਫ਼ੇਰ, ਮੈਂ ਤਖਤ ਤੇ ਬੈਠ ਇੱਕ ਦੇ ਹੱਥ ਵਿੱਚ ਸੂਚੀ ਪੱਤਰ ਵੇਖਿਆ। ਇਸ ਸੂਚੀ ਦੇ ਦੋਹੀਂ ਪਾਸੀਂ ਲਿਖਤ ਸੀ। ਸੂਚੀ ਨੂੰ ਸੱਤ ਮੋਹਰਾਂ ਨਾਲ ਬੰਦ ਕਰਕੇ ਰੱਖਿਆ ਹੋਇਆ ਸੀ।"
4ਅਤੇ ਮੈਂ ਇੱਕ ਸ਼ਕਤੀਸ਼ਾਲੀ ਦੂਤ ਦੇਖਿਆ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਕੌਣ ਇਨ੍ਹਾਂ ਮੋਹਰਾਂ ਨੂੰ ਤੋੜਨ ਅਤੇ ਸੂਚੀ ਪੱਤਰ ਨੂੰ ਖੋਲ੍ਹਣ ਦੇ ਸਾਮਰਥੀ ਹੈ?”"
5ਪਰ ਉੱਥੇ ਸਵਰਗ, ਧਰਤੀ ਜਾਂ ਧਰਤੀ ਦੇ ਹੇਠਾਂ ਕੋਈ ਵੀ ਅਜਿਹਾ ਨਹੀਂ ਸੀ ਜਿਹੜਾ ਸੂਚੀ ਪੱਤਰ ਖੋਲ੍ਹ ਸੱਕੇ ਜਾਂ ਅੰਦਰ ਝਾਕ ਸੱਕੇ।"

6ਮੈਂ ਚੀਕਿਆ ਅਤੇ ਚੀਕਿਆ ਕਿਉਂ ਕਿ ਉੱਥੇ ਅਜਿਹਾ ਕੋਈ ਨਹੀ ਸੀ ਜਿਹੜਾ ਸੂਚੀ ਪੱਤਰ ਖੋਲ੍ਹਣ ਜਾਂ ਉਸ ਦੇ ਅੰਦਰ ਝਾਕਣ ਦੇ ਸਮਰੱਥ ਹੁੰਦਾ।"
7ਪਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ ਰੋ ਨਾ। “ਯਹੂਦਾਹ ਦੇ ਵੰਸ਼ ਵਿੱਚੋਂ ਇੱਕ ਸ਼ੇਰ ਨੇ ਫ਼ਤੇਹ ਹਾਸਿਲ ਕਰ ਲਈ ਹੈ। ਉਹ ਦਾਊਦ ਦੀ ਔਲਾਦ ਹੈ। ਉਹ ਇਸ ਸੂਚੀ ਪੱਤਰ ਅਤੇ ਇਸ ਦੀਆਂ ਸੱਤਾਂ ਮੋਹਰਾਂ ਨੂੰ ਖੋਲ੍ਹਣ ਦੇ ਸਮਰਥ ਹੈ।”"
8ਫ਼ੇਰ ਮੈਂ ਤਖਤ ਦੇ ਸਾਹਮਣੇ ਉਨ੍ਹਾਂ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਵਿੱਚਕਾਰ ਇੱਕ ਲੇਲਾ ਖੜ੍ਹਾ ਦੇਖਿਆ। ਲੇਲਾ ਇਉਂ ਦਿੱਸਦਾ ਸੀ ਜਿਵੇਂ ਮਰਿਆ ਹੋਵੇ। ਇਸਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਸਨ ਜਿਹੜੇ ਦੁਨੀਆਂ ਵਿੱਚ ਭੇਜੇ ਗਏ ਸਨ।"
9ਲੇਲਾ ਆਇਆ ਅਤੇ ਉਸ ਨੇ ਉਸ ਦੇ ਸੱਜੇ ਹੱਥ ਵਿੱਚੋਂ, ਜਿਹੜਾ ਤਖਤ ਤੇ ਬੈਠਾ ਸੀ, ਸੂਚੀ ਫ਼ੜ ਲਈ।"
10ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ੜੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾ ਸਨ।"

11ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।"
12ਤੂੰ ਇਨ੍ਹਾਂ ਲੋਕਾਂ ਨੂੰ ਇੱਕ ਸਲਤਨਤ ਬਣਾਇਆ, ਅਤੇ ਤੂੰ ਉਨ੍ਹਾਂ ਨੂੰ ਸਾਡੇ ਪਰਮੇਸ਼ੁਰ ਦੇ ਜਾਜਕ ਹੋਣ ਲਈ ਬਣਾਇਆ ਉਹ ਧਰਤੀ ਉੱਤੇ ਸ਼ਾਸਨ ਕਰਨਗੇ।”"
13ਫ਼ੇਰ ਮੈਂ ਦੇਖਿਆ, ਅਤੇ ਬਹੁਤ ਸਾਰੇ ਦੂਤਾਂ ਦੀਆਂ ਅਵਾਜ਼ਾਂ ਸੁਣੀਆਂ। ਦੂਤ, ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗ ਤਖਤ ਦੇ ਆਲੇ-ਦੁਆਲੇ ਸਨ। ਉੱਥੇ ਅਣਗਿਣਤ ਦੂਤ ਸਨ।"
14ਦੂਤਾਂ ਨੇ ਇੱਕ ਉੱਚੀ ਅਵਾਜ਼ ਵਿੱਚ ਆਖਿਆ: “ਉਹ ਲੇਲਾ ਜਿਹੜਾ ਮਾਰਿਆ ਗਿਆ ਸੀ, ਸ਼ਕਤੀ, ਧਨ, ਸਿਆਣਪ, ਤਾਕਤ, ਸਤਿਕਾਰ, ਮਹਿਮਾ ਅਤੇ ਉਸਤਤਿ ਪ੍ਰਾਪਤ ਕਰਨ ਦੇ ਯੋਗ ਹੈ।”"
15ਫ਼ੇਰ ਮੈਂ ਸਵਰਗ ਵਿੱਚਲੀ, ਧਰਤੀ ਉਤਲੀ ਅਤੇ ਧਰਤੀ ਹੇਠਲੀ ਅਤੇ ਸਮੁੰਦਰ ਵਿੱਚਲੀ ਹਰ ਸਜੀਵ ਚੀਜ਼ ਨੂੰ ਸੁਣਿਆ। ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਇੱਕਲਿਆਂ ਇਹ ਕਹਿੰਦਿਆਂ ਸੁਣਿਆ: “ਉਸ ਇੱਕ ਨੂੰ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਨੂੰ ਹਮੇਸ਼ਾ ਹਮੇਸ਼ਾ ਲਈ ਸਾਰੀ ਉਸਤਤਿ, ਸਤਿਕਾਰ, ਮਹਿਮਾ ਅਤੇ ਸ਼ਕਤੀ।”"

16ਚੌਹਾਂ ਸਜੀਵ ਚੀਜ਼ਾਂ ਨੇ ਆਖਿਆ, “ਆਮੀਨ।” ਅਤੇ ਬਜ਼ੁਰਗ ਥੱਲੇ ਝੁਕੇ ਅਤੇ ਉਪਾਸਨਾ ਕੀਤੀ।"
17ਲੇਲਾ ਸੂਚੀ ਖੋਲ੍ਹਦਾ ਹੈ ਫ਼ੇਰ ਮੈਂ ਲੇਲੇ ਨੂੰ ਸੱਤਾਂ ਵਿੱਚੋਂ ਪਹਿਲੀ ਮੋਹਰ ਖੋਲ੍ਹਦਿਆਂ ਦੇਖਿਆ। ਮੈਂ ਚਾਰਾਂ ਸਜੀਵ ਚੀਜ਼ਾਂ ਵਿੱਚੋਂ ਕਿਸੇ ਨੂੰ ਤੂਫ਼ਾਨੀ ਗਰਜ ਵਰਗੀ ਅਵਾਜ਼ ਵਿੱਚ ਬੋਲਦਿਆਂ ਸੁਣਿਆ। ਇਸਨੇ ਆਖਿਆ, “ਆਓ।”"
18ਮੈਂ ਤੱਕਿਆ, ਅਤੇ ਉੱਥੇ ਮੇਰੇ ਅੱਗੇ ਇੱਕ ਚਿੱਟਾ ਘੋੜਾ ਸੀ। ਘੁੜਸਵਾਰ ਦੇ ਹੱਥ ਵਿੱਚ ਇੱਕ ਧਨੁਸ਼ ਫ਼ੜਿਆ ਹੋਇਆ ਸੀ। ਅਤੇ ਉਸ ਨੂੰ ਇੱਕ ਤਾਜ ਦਿੱਤਾ ਹੋਇਆ ਸੀ। ਉਹ ਵੱਧ ਜਿੱਤਾਂ ਪ੍ਰਾਪਤ ਕਰਨ ਲਈ ਇੱਕ ਜੇਤੂ ਦੀ ਤਰ੍ਹਾਂ ਬਾਹਰ ਗਿਆ।"
19ਲੇਲੇ ਨੇ ਦੂਸਰੀ ਮੋਹਰ ਖੋਲ੍ਹੀ। ਫ਼ੇਰ ਮੈਂ ਦੂਸਰੀ ਸਜੀਵ ਚੀਜ਼ ਨੂੰ ਇਹ ਆਖਦਿਆਂ ਸੁਣਿਆ, “ਆਓ।”"
20ਫ਼ੇਰ ਇੱਕ ਹੋਰ ਘੋੜਾ ਬਾਹਰ ਆਇਆ। ਇਹ ਲਾਲ ਘੋੜਾ ਸੀ। ਘੋੜਸਵਾਰ ਨੂੰ ਧਰਤੀ ਤੋਂ ਸ਼ਾਂਤੀ ਹਟਾਉਣ ਅਤੇ ਲੋਕਾਂ ਨੂੰ ਇੱਕ ਦੂਜੇ ਤੋਂ ਮਰਾਉਣ ਦੀ ਸ਼ਕਤੀ ਦਿੱਤੀ ਗਈ ਸੀ। ਇਸ ਘੋੜਸਵਾਰ ਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ ਸੀ।"

21ਲੇਲੇ ਨੇ ਤੀਜੀ ਮੋਹਰ ਖੋਲ੍ਹੀ। ਫ਼ੇਰ ਮੈਂ ਤੀਸਰੀ ਸਜੀਵ ਚੀਜ਼ ਨੂੰ ਇਹ ਆਖਦਿਆਂ ਸੁਣਿਆ, “ਆਓ।” ਮੈਂ ਤੱਕਿਆ ਅਤੇ ਉੱਥੇ ਮੇਰੇ ਅੱਗੇ ਇੱਕ ਕਾਲਾ ਘੋੜਾ ਸੀ। ਘੋੜਸਵਾਰ ਨੇ ਆਪਣੇ ਹੱਥ ਵਿੱਚ ਇੱਕ ਤੱਕੜੀ ਫ਼ੜੀ ਹੋਈ ਸੀ।"
22ਫ਼ੇਰ ਮੈਂ ਇੱਕ ਅਵਾਜ਼ ਵਰਗੀ ਚੀਜ਼ ਸੁਣੀ। ਇਹ ਅਵਾਜ਼ ਓੱਥੋਂ ਆ ਰਹੀ ਸੀ ਜਿੱਥੇ ਚਾਰ ਸਜੀਵ ਚੀਜ਼ਾਂ ਸਨ। ਅਵਾਜ਼ ਨੇ ਆਖਿਆ, “ਇੱਕ ਦਿਨ ਦੀ ਤਨਖਾਹ ਵਜੋਂ ਇੱਕ ਚੌਥਾਈ ਕਣਕ ਦਾ ਮਾਪ। ਅਤੇ ਇੱਕ ਦਿਨ ਦੀ ਤਨਖਾਹ ਵਜੋਂ ਤਿੰਨ ਚੌਥਾਈ ਜੌਆਂ ਦਾ ਮਾਪ। ਪਰ ਤੇਲ ਅਤੇ ਮੈਨੂੰ ਬਰਬਾਦ ਨਾ ਕਰੋ।”"
You have read 1Peter 3
22 verses