1ਲੇਲੇ ਨੇ ਚੌਥੀ ਮੋਹਰ ਖੋਲ੍ਹੀ। ਫ਼ੇਰ ਮੈਂ ਚੌਥੀ ਸਜੀਵ ਚੀਜ਼ ਦੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਆਓ।”"
2ਮੈਂ ਦੇਖਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਫ਼ਿੱਕੇ ਰੰਗ ਦਾ ਘੋੜਾ ਸੀ। ਘੋੜਸਵਾਰ ਮੌਤ ਸੀ। ਉਸ ਦੇ ਪਿੱਛੇ, ਪਾਤਾਲ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।"
3ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ। ਫ਼ੇਰ ਮੈਂ ਕੁਝ ਰੂਹਾਂ ਨੂੰ ਜਗਵੇਦੀ ਹੇਠਾਂ ਵੇਖਿਆ। ਇਹ ਉਨ੍ਹਾਂ ਲੋਕਾਂ ਦੀਆਂ ਰੂਹਾਂ ਸਨ ਜੋ ਕਿ ਇਸ ਲਈ ਮਾਰੇ ਗਏ ਸਨ ਕਿਉਂਕਿ ਉਹ ਪਰਮੇਸ਼ੁਰ ਦੇ ਸੰਦੇਸ਼ ਲਈ ਵਫ਼ਾਦਾਰ ਸਨ ਅਤੇ ਆਪਣੀ ਨਿਹਚਾ ਬਾਰੇ ਬੋਲੇ ਸਨ।"
4ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, “ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਆਂ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?”"
5ਫ਼ੇਰ ਉਨ੍ਹਾਂ ਵਿੱਚੋਂ ਹਰ ਰੂਹ ਨੂੰ ਇੱਕ ਚਿੱਟਾ ਚੋਲਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੁਝ ਸਮਾਂ ਉਡੀਕਣ ਲਈ ਕਿਹਾ ਗਿਆ ਸੀ, ਜਿੰਨਾ ਚਿਰ ਉਨ੍ਹਾਂ ਦੇ ਕੁਝ ਹੋਰ ਭਰਾ ਜਿਹੜੇ ਮਸੀਹ ਦੀ ਸੇਵਾ ਕਰ ਰਹੇ ਹਨ, ਉਨ੍ਹਾਂ ਵਾਂਗ ਹੀ ਨਾ ਮਾਰੇ ਜਾਣ। ਉਨ੍ਹਾਂ ਨੂੰ ਓਨਾ ਚਿਰ ਇੰਤਜ਼ਾਰ ਕਰਨ ਲਈ ਕਿਹਾ ਗਿਆ ਜਿੰਨਾ ਚਿਰ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਸੰਪੂਰਣ ਨਾ ਹੋ ਜਾਵੇ।"

6ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉੱਥੇ ਬਹੁਤ ਵੱਡਾ ਭੁਚਾਲ ਆ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ।"
7ਅਕਾਸ਼ ਦੇ ਤਾਰੇ ਧਰਤੀ ਉੱਤੇ ਇੰਝ ਡਿੱਗ ਪਏ ਜਿਵੇਂ ਕਿ ਹੰਜ਼ੀਰ ਦਾ ਬੂਟਾ ਜਦੋਂ ਹਵਾ ਵੱਗਦੀ ਹੈ ਤਾਂ ਆਪਣੇ ਕੱਚੇ ਫ਼ਲ ਸੁੱਟ ਦਿੰਦਾ ਹੈ।"
8ਅਕਾਸ਼ ਲਪੇਟੇ ਕਾਗਜ਼ ਵਾਂਗੂ ਅਲੋਪ ਹੋ ਗਿਆ। ਸਾਰੇ ਪਹਾੜ ਅਤੇ ਜਜੀਰੇ ਆਪਣੀਆਂ ਜਗ਼੍ਹਾਵਾਂ ਤੋਂ ਹਿੱਲ ਗਏ ਸਨ।"
9ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾੜਾਂ ਦੀਆਂ ਉਤਲੀਆਂ ਚੱਟਾਨਾਂ ਪਿੱਛੇ ਲਕੋ ਲਿਆ। ਉੱਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।"
10ਲੋਕਾਂ ਨੇ ਪਹਾੜਾਂ ਅਤੇ ਚੱਟਾਨਾਂ ਨੂੰ ਆਖਿਆ, “ਸਾਡੇ ਉੱਪਰ ਡਿੱਗ ਪਵੋ। ਸਾਨੂੰ ਉਸਤੋਂ ਲਕੋ ਲਵੋ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਦੇ ਗੁੱਸੇ ਤੋਂ ਲਕੋ ਲਵੋ।"

11ਉਨ੍ਹਾਂ ਦੇ ਗੁੱਸੇ ਦਾ ਮਹਾਨ ਦਿਨ ਆ ਚੁੱਕਿਆ ਹੈ। ਕੌਣ ਇਸਦਾ ਸਾਹਮਣਾ ਕਰ ਸੱਕਦਾ ਹੈ?”"
12ਇਸਰਾਏਲ ਦੇ 144,000 ਲੋਕ ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁੱਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ੜੀ ਹੋਏ ਸਨ।"
13ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,"
14“ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮੱਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮੱਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।”"
15ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉੱਥੇ ਮੋਹਰ ਨਾਲ 144,000 ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ।"

16ਯਹੂਦਾਹ ਦੇ ਪਰਿਵਾਰ ਸਮੂਹ ਵਿੱਚੋਂ 12,000 ਰਊਬੇਨ ਦੇ ਪਰਿਵਾਰ ਸਮੂਹ ਵਿੱਚੋਂ 12,000 ਗਾਦ ਦੇ ਪਰਿਵਾਰ ਸਮੂਹ ਵਿੱਚੋਂ 12,000"
17ਆਸ਼ੇਰ ਦੇ ਪਰਿਵਾਰ ਸਮੂਹ ਵਿੱਚੋਂ 12,000 ਨਫ਼ਤਾਲੀ ਦੇ ਪਰਿਵਾਰ ਸਮੂਹ ਵਿੱਚੋਂ 12,000 ਮਨੱਸ਼ਹ ਦੇ ਪਰਿਵਾਰ ਸਮੂਹ ਵਿੱਚੋਂ 12,000"
18ਸ਼ਿਮਓਨ ਦੇ ਪਰਿਵਾਰ ਵਿੱਚੋਂ 12,000 ਲੇਵੀ ਦੇ ਪਰਿਵਾਰ ਸਮੂਹ ਵਿੱਚੋਂ 12,000 ਯਿੱਸਾਕਾਰ ਦੇ ਪਰਿਵਾਰ ਸਮੂਹ ਵਿੱਚੋਂ 12,000"
19ਜ਼ਬੂਲੁਨ ਦੇ ਪਰਿਵਾਰ ਸਮੂਹ ਵਿੱਚੋਂ 12,000 ਯੂਸੁਫ਼ ਦੇ ਪਰਿਵਾਰ ਸਮੂਹ ਵਿੱਚੋਂ 12,000 ਬਿਨਯਾਮੀਨ ਦੇ ਪਰਿਵਾਰ ਵਿੱਚੋਂ 12,000"
You have read 1Peter 4
19 verses