Lumina
1Peter

1Peter 5

1Peter 5·Punjabi Bible

1ਵੱਡੀ ਭੀੜ ਫ਼ੇਰ ਮੈਂ ਤੱਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉੱਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸੱਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿੱਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ।"

2ਉਨ੍ਹਾਂ ਨੇ ਉੱਚੀ-ਉੱਚੀ ਰੌਲਾ ਪਾਇਆ, “ਜਿੱਤ ਸਾਡੇ ਪਰਮੇਸ਼ੁਰ ਦੀ ਹੈ ਜਿਹੜਾ ਤਖਤ ਤੇ ਬੈਠਾ ਹੈ ਅਤੇ ਲੇਲੇ ਦੀ ਹੈ।”"

3ਬਜ਼ੁਰਗ ਅਤੇ ਚਾਰੇ ਸਜੀਵ ਚੀਜ਼ਾਂ ਉੱਥੇ ਹੀ ਸਨ। ਸਾਰੇ ਦੂਤ ਉਨ੍ਹਾਂ ਦੇ ਅਤੇ ਤਖਤ ਦੇ ਆਲੇ-ਦੁਆਲੇ ਖਲੋਤੇ ਹੋਏ ਸਨ। ਦੂਤ ਤਖਤ ਅੱਗੇ ਮੂਧੇ ਮੂੰਹ ਡਿੱਗ ਪਏ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।"

4ਉਨ੍ਹਾਂ ਨੇ ਆਖਿਆ, “ਆਮੀਨ। ਉਸਤਤ, ਮਹਿਮਾ, ਸਿਆਣਪ, ਧੰਨਵਾਦੀ ਹੋਣਾ, ਸਤਿਕਾਰ, ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਸਾਡੇ ਪਰਮੇਸ਼ੁਰ ਨੂੰ ਹੋਵੇ। ਆਮੀਨ।”"

5ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿੱਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿੱਥੋਂ ਆਏ ਹਨ?”"

1Peter 5 illustration - 1Peter Chapter 5

6ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।” ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ।"

7ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸ ਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹੜਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ।"

8ਉਹ ਫ਼ੇਰ ਕਦੇ ਵੀ ਭੁੱਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾੜੇਗੀ ਨਹੀਂ।"

9ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”"

10ਸੱਤਵੀਂ ਮੋਹਰ ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ। ਫ਼ਿਰ ਉੱਥੇ ਸਵਰਗ ਵਿੱਚ ਲਗਭਗ ਅੱਧੇ ਘੰਟੇ ਤੱਕ ਚੁੱਪੀ ਛਾਈ ਰਹੀ।"

1Peter 5 illustration - 1Peter Chapter 5

11ਅਤੇ ਮੈਂ ਉਨ੍ਹਾਂ ਸੱਤਾਂ ਦੂਤਾਂ ਨੂੰ ਦੇਖਿਆ ਜਿਹੜੇ ਪਰਮੇਸ਼ੁਰ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਨੂੰ ਸੱਤ ਬਿਗੁਲ ਦਿੱਤੇ ਗਏ।"

12ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਹਮਣੇ ਖੜ੍ਹਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮੱਗਰੀ ਰੱਖ ਦਿੱਤੀ।"

13ਧੂਪ ਦਾ ਧੂਂਆਂ ਦੂਤ ਦੇ ਹੱਥਾਂ ਵਿੱਚੋਂ ਪਰਮੇਸ਼ੁਰ ਕੋਲ ਉਤਾਹਾਂ ਨੂੰ ਗਿਆ। ਇਹ ਧੂਆਂ ਪਰਮੇਸ਼ੁਰ ਦੇ ਲੋਕਾਂ ਦੀਆਂ ਪ੍ਰਾਰਥਨਾ ਨਾਲ ਉੱਪਰ ਉੱਠਿਆ।"

14ਫ਼ਿਰ ਦੂਤ ਨੇ ਧੂਪਦਾਨ ਨੂੰ ਜੱਗਵੇਦੀ ਦੀ ਅੱਗ ਨਾਲ ਭਰਿਆ। ਦੂਤ ਨੇ ਧੂਪਦਾਨ ਧਰਤੀ ਉੱਤੇ ਸੁੱਟ ਦਿੱਤਾ। ਫ਼ਿਰ ਉੱਥੇ ਬਿਜਲੀ ਲਿਸ਼ਕੀ, ਗਰਜਣਾ ਹੋਈ, ਹੋਰ ਅਵਾਜ਼ਾਂ ਆਈਆਂ ਅਤੇ ਭੁਚਾਲ ਆਇਆ।"

Chapter Complete

You have read 1Peter 5

14 verses