Lumina
1Samuel

The Birth of Samuel

1Samuel 1·Punjabi Bible

1ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰ ਜੋ ਕਿ ਪਹਾੜੀ ਉੱਪਰ ਸੀ ਉੱਥੇ ਛੱਡ ਆਏ। ਉਨ੍ਹਾਂ ਨੇ ਅਬੀਨਾਦਾਬ ਦੇ ਪੁੱਤਰ ਅਲਆਜ਼ਾਰ ਨੂੰ ਖਾਸ ਰਸਮ ਨਾਲ ਪਵਿੱਤਰ ਕੀਤਾ, ਤਾਂ ਜੋ ਉਹ ਯਹੋਵਾਹ ਦੇ ਸੰਦੂਕ ਦੀ ਰਾਖੀ ਕਰ ਸੱਕੇ।"

2ਕਿਰਯਥ-ਯਾਰੀਮ ਵਿੱਚ ਉਹ ਸੰਦੂਕ ਤਕਰੀਬਨ 20 ਵਰ੍ਹੇ ਪਿਆ ਰਿਹਾ। ਯਹੋਵਾਹ ਦਾ ਇਸਰਾਏਲੀਆਂ ਨੂੰ ਬਚਾਉਣਾ ਇਸਰਾਏਲ ਦੇ ਲੋਕਾਂ ਨੇ ਮੁੜ ਤੋਂ ਯਹੋਵਾਹ ਨੂੰ ਮੰਨਣਾ ਸ਼ੁਰੂ ਕਰ ਦਿੱਤਾ।"

3ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਸੱਚੇ ਦਿਲੋਂ ਯਹੋਵਾਹ ਵੱਲ ਵਾਪਸ ਪਰਤੇ ਹੋ ਤਾਂ ਤੁਸੀਂ ਸਾਰੇ ਬਾਹਰਲੇ ਦੇਵਤਿਆਂ ਨੂੰ ਸੁੱਟ ਦੇਵੋ। ਤੁਹਾਨੂੰ ਆਪਣੇ ਅਸ਼ਤਾਰੋਥ ਦੇ ਬੁੱਤ ਨੂੰ ਵੀ ਸੁੱਟਣਾ ਹੋਵੇਗਾ ਅਤੇ ਤੁਹਾਨੂੰ ਪੂਰਨ ਰੂਪ ਵਿੱਚ ਇੱਕ ਮਨ ਯਹੋਵਾਹ ਨੂੰ ਆਪਣਾ-ਆਪ ਸਮਰਪਣ ਕਰਨਾ ਹੋਵੇਗਾ। ਤਾਂ ਹੀ ਯਹੋਵਾਹ ਤੁਹਾਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ।”"

4ਤਾਂ ਫ਼ਿਰ ਇਸਰਾਏਲੀਆਂ ਨੇ ਆਪਣੇ ਬਆਲੀਮ ਅਤੇ ਅਸ਼ਤਾਰੋਥ ਦੇ ਬੁੱਤਾਂ ਨੂੰ ਬਾਹਰ ਕੱਢ ਸੁੱਟਿਆ। ਅਤੇ ਕੇਵਲ ਯਹੋਵਾਹ ਦੀ ਸੇਵਾ ਕਰਨ ਲੱਗ ਪਏ।"

5ਸਮੂਏਲ ਨੇ ਕਿਹਾ, “ਮਿਸਫ਼ਾਹ ਵਿੱਚ ਤੁਸੀਂ ਸਾਰੇ ਇਸਰਾਏਲੀਆਂ ਨੂੰ ਇਕੱਠੇ ਕਰੋ ਤਾਂ ਤੁਹਾਡੇ ਲਈ ਯਹੋਵਾਹ ਅੱਗੇ ਮੈਂ ਬੇਨਤੀ ਕਰਾਂਗਾ।”"

1Samuel 1 illustration - 1Samuel Chapter 1

6ਸਾਰੇ ਇਸਰਾਏਲੀ ਮਿਸਫ਼ਾਹ ਵਿੱਚ ਇੱਕਤਰ ਹੋਏ। ਉਨ੍ਹਾਂ ਨੇ ਪਾਣੀ ਭਰਕੇ ਯਹੋਵਾਹ ਦੇ ਅੱਗੇ ਰੋੜ੍ਹਿਆ ਅਤੇ ਉਸ ਦਿਨ ਵਰਤ ਰੱਖਿਆ ਉਸ ਦਿਨ ਉਨ੍ਹਾਂ ਨੇ ਕੁਝ ਵੀ ਨਾ ਖਾਧਾ, ਅਤੇ ਆਪਣੇ ਪਾਪਾਂ ਨੂੰ ਕਬੂਲ ਕੀਤਾ ਅਤੇ ਕਿਹਾ, “ਅਸੀਂ ਯਹੋਵਾਹ ਦੇ ਨਾਲ ਧ੍ਰੋਹ ਕੀਤਾ ਅਤੇ ਪਾਪ ਕੀਤਾ ਹੈ।” ਅਤੇ ਮਿਸਫ਼ਾਹ ਦੇ ਵਿੱਚ ਸਮੂਏਲ ਦੇ ਇਸਰਾਏਲੀਆਂ ਦਾ ਨਿਆਉਂ ਕੀਤਾ।"

7ਜਦੋਂ ਫ਼ਲਿਸਤੀਆਂ ਨੂੰ ਪਤਾ ਲੱਗਾ ਕਿ ਇਸਰਾਏਲੀ ਮਿਸਫ਼ਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸ਼ਾਸਕਾਂ ਨੇ ਇਸਰਾਏਲੀਆਂ ਉੱਪਰ ਹਮਲਾ ਕਰ ਦਿੱਤਾ। ਜਦੋਂ ਇਸਰਾਏਲੀਆਂ ਨੂੰ ਫ਼ਲਿਸਤੀਆਂ ਬਾਰੇ ਪਤਾ ਲੱਗਾ ਤਾਂ ਉਹ ਡਰ ਗਏ।"

8ਇਸਰਾਏਲੀਆਂ ਨੇ ਸਮੂਏਲ ਨੂੰ ਕਿਹਾ, “ਚੁੱਪ ਨਾ ਰਹੋ? ਸਾਡੇ ਯਹੋਵਾਹ ਪਰਮੇਸ਼ੁਰ ਅੱਗੇ ਬੇਨਤੀ ਕਰੀ ਜਾਵੋ? ਯਹੋਵਾਹ ਨੂੰ ਆਖੋ ਕਿ ਸਾਨੂੰ ਫ਼ਲਿਸਤੀਆਂ ਕੋਲੋਂ ਬਚਾਵੋ।”"

9ਸਮੂਏਲ ਨੇ ਇੱਕ ਛੋਟਾ ਲੇਲਾ ਲਿਆ ਅਤੇ ਇਸ ਨੂੰ ਹੋਮ ਦੀ ਭੇਟ ਵਜੋਂ ਯਹੋਵਾਹ ਦੇ ਅੱਗੇ ਚੜ੍ਹਾਇਆ। ਉਸ ਨੇ ਇਸਰਾਏਲ ਵਾਸਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਉਸ ਨੂੰ ਉੱਤਰ ਦਿੱਤਾ।"

10ਜਦੋਂ ਸਮੂਏਲ ਹੋਮ ਦੀ ਬਲੀ ਚੜ੍ਹਾ ਰਿਹਾ ਸੀ ਉਸ ਵਕਤ ਫ਼ਲਿਸਤੀ ਇਸਰਾਏਲ ਉੱਪਰ ਹਮਲਾ ਕਰਨ ਵਾਲੇ ਸਨ ਕਿ ਯਹੋਵਾਹ ਫ਼ਲਿਸਤੀਆਂ ਉੱਪਰ ਇੱਕ ਵੱਡੀ ਗਰਜਨ ਦੇ ਨਾਲ ਗਰਜਿਆ। ਫ਼ਲਿਸਤੀ ਇਸ ਨਾਲ ਘਬਰਾ ਗਏ। ਗਰਜਨ ਨੇ ਉਨ੍ਹਾਂ ਨੂੰ ਡਰਾ ਦਿੱਤਾ ਅਤੇ ਉਹ ਬੜੇ ਪਰੇਸ਼ਾਨ ਹੋ ਗਏ। ਉਨ੍ਹਾਂ ਦੇ ਆਗੂ ਆਪਣੇ ਵੱਸ ਵਿੱਚ ਨਾ ਰਹੇ, ਤਾਂ ਇਉਂ ਇਸਰਾਏਲੀਆਂ ਨੇ ਫ਼ਲਿਸਤੀਆਂ ਨੂੰ ਲੜਾਈ ਵਿੱਚ ਹਰਾ ਦਿੱਤਾ।"

1Samuel 1 illustration - 1Samuel Chapter 1

11ਅਤੇ ਇਸਰਾਏਲੀਆਂ ਨੇ ਮਿਸਫ਼ਾਹ ਵਿੱਚੋਂ ਨਿਕਲਕੇ ਫ਼ਲਿਸਤੀਆਂ ਦਾ ਪਿੱਛਾ ਕੀਤਾ, ਅਤੇ ਬੈਤ-ਕਰ ਤੱਕ ਉਨ੍ਹਾਂ ਦੇ ਸਿਪਾਹੀਆਂ ਨੂੰ ਮਾਰਦੇ ਚੱਲੇ ਗਏ।"

12ਇਸਰਾਏਲ ਵਿੱਚ ਅਮਨ ਬਹਾਲ ਇਸਤੋਂ ਬਾਦ, ਸਮੂਏਲ ਨੇ ਇੱਕ ਖਾਸ ਪੱਥਰ ਲੈ ਕੇ ਮਿਸਫ਼ਾਹ ਅਤੇ ਸ਼ੇਨ ਦੇ ਵਿੱਚਕਾਰ ਖੜ੍ਹਾ ਕੀਤਾ। ਇਸਦਾ ਨਾਮ ਉਸ ਨੇ ਅਬਨ-ਅਜ਼ਰ ਮਦਦ ਦਾ ਪੱਥਰ ਰੱਖਿਆ। ਇਹ ਸਭ ਉਸ ਨੇ ਇਸ ਲਈ ਕੀਤਾ ਤਾਂ ਜੋ ਲੋਕ ਪਰਮੇਸ਼ੁਰ ਦੀ ਕਰਨੀ ਨੂੰ ਯਾਦ ਰੱਖਣ। ਅਤੇ ਸਮੂਏਲ ਨੇ ਆਖਿਆ, “ਇੱਥੋਂ ਤੀਕ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ ਹੈ।”"

13ਫ਼ਲਿਸਤੀਆਂ ਦੀ ਹਾਰ ਹੋਈ ਤਾਂ ਫ਼ਿਰ ਉਹ ਕਦੇ ਇਸਰਾਏਲ ਦੀ ਧਰਤੀ ਤੇ ਨਾ ਵੜੇ। ਸਮੂਏਲ ਦੇ ਜੀਵਨ ਕਾਲ ਤੱਕ ਯਹੋਵਾਹ ਫ਼ਲਿਸਤੀਆਂ ਦੇ ਵਿਰੁੱਧ ਹੀ ਰਿਹਾ।"

14ਫ਼ਲਿਸਤੀਆਂ ਨੇ ਅਕਰੋਨ ਅਤੇ ਗਥ ਵਿੱਚਲੇ ਇਲਾਕੇ ਦੇ ਸਾਰੇ ਇਸਰਾਏਲੀ ਨਗਰ ਲੈ ਲਈ ਸਨ। ਪਰ ਇਸਰਾਏਲੀਆਂ ਨੇ ਇਨ੍ਹਾਂ ਨਗਰਾਂ ਨੂੰ ਇਨ੍ਹਾਂ ਦੇ ਆਲੇ-ਦੁਆਲੇ ਦੀ ਜ਼ਮੀਨ ਸਮੇਤ ਵਾਪਸ ਜਿੱਤ ਲਿਆ। ਇਸਰਾਏਲ ਅਤੇ ਅਮੋਰੀਆਂ ਵਿੱਚਕਾਰ ਅਮਨ ਹੋ ਗਿਆ।"

15ਜਦੋਂ ਤੀਕ ਸਮੂਏਲ ਜਿਉਂਦਾ ਰਿਹਾ ਇਸਰਾਏਲ ਦਾ ਨਿਆਉਂ ਕਰਦਾ ਰਿਹਾ।"

1Samuel 1 illustration - 1Samuel Chapter 1

16ਉਹ ਹਰ ਵਰ੍ਹੇ ਦੇਸ਼ ਦਾ ਦੌਰਾ ਕਰਦਾ। ਅਤੇ ਬੈਤੇਲ, ਗਿਲਗਾਲ ਅਤੇ ਮਿਸਫ਼ਾਹ ਵਿੱਚ ਫ਼ੇਰੀ ਕਰਦਾ। ਇੰਝ ਉਸ ਨੇ ਇਸਰਾਏਲ ਦੀਆਂ ਇਨ੍ਹਾਂ ਸਾਰੀਆਂ ਥਾਵਾਂ ਉੱਪਰ ਨਿਆਉਂ ਅਤੇ ਰਾਜ ਕੀਤਾ।"

17ਪਰ ਸਮੂਏਲ ਦਾ ਘਰ ਰਾਮਾਹ ਵਿੱਚ ਸੀ ਇਸ ਲਈ ਅਖੀਰ ਉਹ ਰਾਮਾਹ ਨੂੰ ਜ਼ਰੂਰ ਪਰਤਦਾ ਅਤੇ ਉਸ ਸ਼ਹਿਰ ਵਿੱਚੋਂ ਸਮੂਏਲ ਇਸਰਾਏਲ ਵਿੱਚ ਰਾਜ ਅਤੇ ਨਿਆਉਂ ਕਰਦਾ ਅਤੇ ਉੱਥੇ ਰਾਮਾਹ ਵਿੱਚ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।"

18ਇਸਰਾਏਲ ਦੀ ਪਾਤਸ਼ਾਹ ਲਈ ਮੰਗ ਜਦੋਂ ਸਮੂਏਲ ਬੁੱਢਾ ਹੋ ਗਿਆ ਤਾਂ ਉਸ ਨੇ ਇਸਰਾਏਲ ਉੱਪਰ ਨਿਆਉਂ ਕਰਨ ਲਈ ਆਪਣੇ ਪੁੱਤਰਾਂ ਨੂੰ ਠਹਿਰਾਇਆ।"

19ਸਮੂਏਲ ਦੇ ਜੇਠੇ ਪੁੱਤਰ ਦਾ ਨਾਉਂ ਯੋਏਲ ਸੀ ਅਤੇ ਦੂਜੇ ਪੁੱਤਰ ਦਾ ਅੱਬਿਯਾਹ। ਯੋਏਲ ਅਤੇ ਅੱਬਿਯਾਹ ਬਏਰਸ਼ਬਾ ਵਿੱਚ ਨਿਆਉਂ ਕਰਦੇ ਸਨ।"

20ਪਰ ਸਮੂਏਲ ਦੇ ਪੁੱਤਰ ਉਸ ਦੇ ਵਾਂਗ ਨਾ ਰਹੇ। ਯੋਏਲ ਅਤੇ ਅੱਬਿਯਾਹ ਨੇ ਰਿਸ਼ਵਤਾਂ ਲਈਆਂ ਅਤੇ ਅਦਾਲਤ ਵਿੱਚ ਆਪਣੇ ਨਿਆਂ ਬਦਲ ਦਿੰਦੇ ਸਨ। ਉਹ ਅਦਾਲਤ ਵਿੱਚ ਲੋਕਾਂ ਨਾਲ ਧੋਖਾ ਕਰਦੇ ਸਨ।"

1Samuel 1 illustration - 1Samuel Chapter 1

21ਤਾਂ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੇ ਇਕੱਠੇ ਹੋਕੇ ਇੱਕ ਸਭਾ ਕੀਤੀ ਅਤੇ ਉਹ ਸਮੂਏਲ ਨੂੰ ਮਿਲਣ ਲਈ ਰਾਮਾਹ ਵਿੱਚ ਗਏ।"

22ਬਜ਼ੁਰਗਾਂ ਨੇ ਸਮੂਏਲ ਨੂੰ ਕਿਹਾ, “ਤੂੰ ਹੁਣ ਬੁੱਢਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਸਹੀ ਮਾਰਗ ਉੱਤੇ ਨਹੀਂ ਚੱਲ ਰਹੇ, ਉਹ ਤੇਰੇ ਨਕਸ਼ੇ ਕਦਮਾਂ ਉੱਤੇ ਨਹੀਂ ਚੱਲਦੇ ਸੋ ਸਾਨੂੰ ਕੋਈ ਅਜਿਹਾ ਬਾਦਸ਼ਾਹ ਦੇ ਜੋ ਬਾਕੀ ਕੌਮਾਂ ਵਾਂਗ ਸਾਡੇ ਉੱਤੇ ਰਾਜ ਕਰ ਸੱਕੇ।”"

23ਉਨ੍ਹਾਂ ਬਜ਼ੁਰਗਾਂ ਨੇ ਜੋ ਇਹ ਆਖਿਆ ਕਿ ਸਾਨੂੰ ਕੋਈ ਅਜਿਹਾ ਪਾਤਸ਼ਾਹ ਦੇ ਜੋ ਸਾਡਾ ਨਿਆਉਂ ਕਰੇ ਤਾਂ ਸਮੂਏਲ ਨੇ ਇਸ ਨੂੰ ਦੁਰਵਿੱਚਾਰ ਸਮਝਿਆ ਤਾਂ ਸਮੂਏਲ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।"

24ਯਹੋਵਾਹ ਨੇ ਸਮੂਏਲ ਨੂੰ ਕਿਹਾ, “ਤੂੰ ਉਹੀ ਕਰ ਜੋ ਤੈਨੂੰ ਲੋਕੀ ਆਖਦੇ ਹਨ। ਉਨ੍ਹਾਂ ਨੇ ਤੈਨੂੰ ਰੱਦ ਨਹੀਂ ਕੀਤਾ ਸਗੋਂ ਉਨ੍ਹਾਂ ਨੇ ਮੈਨੂੰ ਰੱਦ ਕੀਤਾ ਹੈ। ਇਸਦਾ ਮਤਲਬ ਉਹ ਮੈਨੂੰ ਆਪਣਾ ਪਾਤਸ਼ਾਹ ਨਹੀਂ ਠਹਿਰਾਉਣਾ ਚਾਹੁੰਦੇ।"

25ਉਹ ਮੇਰੇ ਖਿਲਾਫ਼ ਉਹੀ ਗੱਲਾਂ ਕਰ ਰਹੇ ਹਨ ਜੋ ਉਹ ਮੇਰੇ ਉਨ੍ਹਾਂ ਨੇ ਮਿਸਰ ਤੋਂ ਬਾਹਰ ਕੱਢਣ ਦੇ ਦਿਨ ਤੋਂ ਕਰਦੇ ਆ ਰਹੇ ਹਨ। ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। ਹੁਣ ਉਹ ਉਹੀ ਤੇਰੇ ਨਾਲ ਕਰ ਰਹੇ ਹਨ।"

1Samuel 1 illustration - 1Samuel Chapter 1

26ਇਸ ਲਈ ਤੂੰ ਉਨ੍ਹਾਂ ਦੀ ਸੁਣ ਅਤੇ ਉਹੀ ਕਰ ਜੋ ਉਹ ਕਹਿੰਦੇ ਹਨ ਪਰ ਤੂੰ ਉਨ੍ਹਾਂ ਨੂੰ ਖਬਰਦਾਰ ਕਰ ਦੇ। ਉਨ੍ਹਾਂ ਨੂੰ ਦੱਸ ਕਿ ਜਿਹੜਾ ਪਾਤਸ਼ਾਹ ਉਨ੍ਹਾਂ ਉੱਪਰ ਰਾਜ ਕਰੇਗਾ ਉਸੀ ਡੌਲ-ਚਾਲ ਕਿਹੋ ਜਿਹੀ ਹੋਵੇਗੀ!”"

27ਉਨ੍ਹਾਂ ਲੋਕਾਂ ਨੇ ਪਾਤਸ਼ਾਹ ਦੀ ਮੰਗ ਕੀਤੀ ਤਾਂ ਸਮੂਏਲ ਨੂੰ ਉਨ੍ਹਾਂ ਨੂੰ ਉਹ ਸਭ ਕੁਝ ਕਿਹਾ ਜੋ ਉਸ ਨੂੰ ਯਹੋਵਾਹ ਨੇ ਆਖਿਆ ਸੀ।"

28ਸਮੂਏਲ ਨੇ ਕਿਹਾ, “ਜੇਕਰ ਤੁਹਾਡੇ ਉੱਪਰ ਜੋ ਹੋਰ ਪਾਤਸ਼ਾਹ ਆਵੇਗਾ ਉਹ ਤੁਹਾਡੇ ਉੱਪਰ ਇੰਝ ਰਾਜ ਕਰੇਗਾ: ਉਹ ਤੁਹਾਡੇ ਕੋਲੋਂ ਤੁਹਾਡੇ ਪੁੱਤਰ ਖੋਹ ਲਵੇਗਾ ਅਤੇ ਉਨ੍ਹਾਂ ਨੂੰ ਆਪਣੀ ਸੇਵਾ ਕਰਨ ਲਈ ਮਜ਼ਬੂਰ ਕਰੇਗਾ। ਉਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਅਤੇ ਉਨ੍ਹਾਂ ਨੂੰ ਆਪਣੇ ਰੱਥਾਂ ਦੇ ਲਈ ਅਤੇ ਆਪਣੇ ਘੁੜ-ਸਵਾਰ ਬਣਾਕੇ ਲੜਨ ਲਈ ਮਜ਼ਬੂਰ ਕਰੇਗਾ। ਤੁਹਾਡੇ ਪੁੱਤਰ ਪਾਤਸ਼ਾਹ ਦੇ ਰੱਥ ਦੇ ਅੱਗੇ ਉਸ ਦੇ ਰੱਖਵਾਲੇ ਬਣਕੇ ਉਸਦੀ ਰਾਖੀ ਕਰਦੇ ਉਸ ਦੇ ਅੱਗੇ-ਅੱਗੇ ਭੱਜਣਗੇ।"

Chapter Complete

You have read 1Samuel 1

28 verses