1ਸ਼ਾਊਲ ਨੇ ਜਵਾਬ ’ਚ ਕਿਹਾ, “ਠੀਕ ਹੈ! ਮੈਂ ਪਾਪ ਕੀਤੇ! ਪਰ ਕਿਰਪਾ ਕਰਕੇ ਤੂੰ ਮੇਰੇ ਕੋਲ ਪਰਤ ਆ ਅਤੇ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ। ਮੇਰੇ ਨਾਲ ਮੁੜ ਚੱਲ ਤਾਂ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਾਂ।”"
2ਸਮੂਏਲ ਸ਼ਾਊਲ ਦੇ ਨਾਲ ਤੁਰ ਪਿਆ ਅਤੇ ਸ਼ਾਊਲ ਨੇ ਯਹੋਵਾਹ ਦੀ ਉਪਾਸਨਾ ਕੀਤੀ।"
3ਸਮੂਏਲ ਨੇ ਕਿਹਾ, “ਅਮਾਲੇਕੀਆਂ ਦੇ ਪਾਤਸ਼ਾਹ ਅਗਾਗ ਨੂੰ ਇੱਥੇ ਮੇਰੇ ਕੋਲ ਲੈ ਆਉ।” ਅਗਾਗ ਸਮੂਏਲ ਕੋਲ ਆਇਆ। ਉਸ ਨੂੰ ਜ਼ੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ। ਅਗਾਗ ਨੇ ਸੋਚਿਆ, “ਹੁਣ ਤੱਕ ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ।”"
4ਪਰ ਸਮੂਏਲ ਨੇ ਅਗਾਗ ਨੂੰ ਆਖਿਆ, “ਤੇਰੀ ਤਲਵਾਰ ਨੇ ਮਾਵਾਂ ਦੇ ਲਾਲ ਖੋਹ ਲਏ। ਇਸ ਲਈ ਹੁਣ ਤੇਰੀ ਮਾਂ ਦੇ ਵੀ ਕੋਈ ਔਲਾਦ ਨਾ ਹੋਵੇਗੀ।” ਸਮੂਏਲ ਨੇ ਗਿਲਗਾਲ ਦੇ ਯਹੋਵਾਹ ਦੇ ਅੱਗੇ ਅਗਾਗ ਦੇ ਟੁਕੜੇ-ਟੁਕੜੇ ਕਰਕੇ ਰੱਖ ਦਿੱਤੇ।"
5ਤਦ ਸਮੂਏਲ ਉੱਥੋਂ ਰਾਮਾਹ ਵੱਲ ਗਿਆ ਅਤੇ ਸ਼ਾਊਲ ਆਪਣੇ ਘਰ ਗਿਬਆਹ ਵੱਲ ਮੁੜ ਗਿਆ।"

6ਉਸਤੋਂ ਬਾਦ ਸਮੂਏਲ ਆਪਣੀ ਸਾਰੀ ਜ਼ਿੰਦਗੀ ਸ਼ਾਊਲ ਨੂੰ ਮੁੜ ਨਹੀਂ ਮਿਲਿਆ। ਸਮੂਏਲ ਨੂੰ ਸ਼ਾਊਲ ਲਈ ਬੜਾ ਦੁੱਖ ਸੀ ਅਤੇ ਯਹੋਵਾਹ ਨੂੰ ਬੜਾ ਅਫ਼ਸੋਸ ਸੀ ਕਿ ਉਸ ਨੇ ਸ਼ਾਊਲ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ।"
7ਸਮੂਏਲ ਦਾ ਬੈਤਲਹਮ ਨੂੰ ਜਾਣਾ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਤੂੰ ਸ਼ਾਊਲ ਲਈ ਭਲਾ ਇੰਨੀ ਦੇਰ ਦੁੱਖ ਮਨਾਵੇਂਗਾ? ਤੂੰ ਅਜੇ ਤੀਕ ਉਸ ਲਈ ਉਦਾਸ ਹੋ ਰਿਹਾ ਹੈ ਜਦ ਕਿ ਮੈਂ ਤੈਨੂੰ ਦੱਸਿਆ ਹੈ ਕਿ ਮੈਂ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਤੋਂ ਹਟਕਿਆ ਹੈ। ਤੂੰ ਸਿੰਗ ਵਿੱਚ ਤੇਲ ਭਰ ਅਤੇ ਬੈਤਲਹਮ ਨੂੰ ਜਾ। ਉੱਥੇ ਮੈਂ ਤੈਨੂੰ ਯੱਸੀ ਨਾਮ ਦੇ ਇੱਕ ਮਨੁੱਖ ਕੋਲ ਭੇਜ ਰਿਹਾ ਹਾਂ ਜੋ ਕਿ ਬੈਤਲਹਮ ਵਿੱਚ ਰਹਿੰਦਾ ਹੈ ਮੈਂ ਉਸ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਨਵਾਂ ਪਾਤਸ਼ਾਹ ਚੁਣਿਆ ਹੈ।”"
8ਪਰ ਸਮੂਏਲ ਨੇ ਕਿਹਾ, “ਮੈਂ ਕਿਵੇਂ ਜਾਵਾਂ? ਜੇਕਰ ਮੈਂ ਜਾਵਾਂਗਾ ਅਤੇ ਕਦੇ ਸ਼ਾਊਲ ਨੂੰ ਪਤਾ ਚੱਲੇਗਾ ਤਾਂ ਉਹ ਮੈਨੂੰ ਮਾਰ ਸੁੱਟੇਗਾ।” ਯਹੋਵਾਹ ਨੇ ਕਿਹਾ, “ਜਦ ਤੂੰ ਬੈਤਲਹਮ ਵਿੱਚ ਜਾਵੇਂ ਇੱਕ ਵਛੜਾ ਆਪਣੇ ਨਾਲ ਲੈਂਦਾ ਜਾ ਅਤੇ ਆਖੀਂ ‘ਮੈਂ ਯਹੋਵਾਹ ਅੱਗੇ ਬਲੀ ਚੜ੍ਹਾਉਣ ਆਇਆ ਹਾਂ।’"
9ਬਲੀ ਲਈ ਯੱਸੀ ਨੂੰ ਨਿਉਂਤਾ ਦੇ ਦੇਵੀਂ। ਫ਼ਿਰ ਅਗਾਂਹ ਮੈਂ ਤੈਨੂੰ ਦੱਸਾਂਗਾ ਕਿ ਕੀ ਕਰਨਾ ਹੈ। ਜਿਹੜੇ ਮਨੁੱਖ ਬਾਰੇ ਮੈਂ ਤੈਨੂੰ ਦੱਸਾਂ ਅਤੇ ਦਿਖਾਵਾਂ ਉਸ ਨੂੰ ਮਸਹ ਜ਼ਰੂਰ ਕਰੀਂ।”"
10ਸਮੂਏਲ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਕਰਨ ਲਈ ਕਿਹਾ। ਸਮੂਏਲ ਬੈਤਲਹਮ ਨੂੰ ਗਿਆ। ਬੈਤਲਹਮ ਦੇ ਬਜ਼ੁਰਗ ਡਰ ਨਾਲ ਕੰਬਣ ਲੱਗੇ। ਉਹ ਸਮੂਏਲ ਨੂੰ ਮਿਲੇ ਅਤੇ ਪੁੱਛਣ ਲੱਗੇ, “ਕੀ ਤੂੰ ਸ਼ਾਂਤੀ ’ਚ ਆਇਆ ਹੈਂ?”"

11ਸਮੂਏਲ ਨੇ ਆਖਿਆ, “ਹਾਂ ਮੈਂ ਸ਼ਾਂਤੀ ’ਚ ਆਇਆ ਹਾਂ। ਮੈਂ ਤਾਂ ਯਹੋਵਾਹ ਅੱਗੇ ਬਲੀ ਚੜ੍ਹਾਉਣ ਲਈ ਆਇਆ ਹਾਂ। ਤੁਸੀਂ ਵੀ ਤਿਆਰ ਹੋ ਜਾਵੇ ਅਤੇ ਮੇਰੇ ਨਾਲ ਬਲੀ ਲਈ ਚੱਲੋ।” ਸਮੂਏਲ ਨੇ ਯੱਸੀ ਅਤੇ ਉਸ ਦੇ ਪੁੱਤਰਾਂ ਨੂੰ ਵੀ ਤਿਆਰ ਕੀਤਾ ਅਤੇ ਉਨ੍ਹਾਂ ਨੂੰ ਬਲੀ ਵਿੱਚ ਹਿੱਸਾ ਲੈਣ ਲਈ ਨਿਉਤਾ ਦਿੱਤਾ।"
12ਜਦੋਂ ਯੱਸੀ ਅਤੇ ਉਸ ਦੇ ਪੁੱਤਰ ਆਏ ਤਾਂ ਸਮੂਏਲ ਨੇ ਉੱਥੇ ਅਲੀਆਬ ਨੂੰ ਵੇਖਿਆ। ਸਮੂਏਲ ਨੇ ਸੋਚਿਆ, “ਜ਼ਰੂਰੀ ਹੈ ਕਿ ਇਹੀ ਮਨੁੱਖ ਹੋਵੇਗਾ ਜਿਸ ਨੂੰ ਯਹੋਵਾਹ ਨੇ ਚੁਣਿਆ।”"
13ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਅਲੀਆਬ ਸੋਹਣਾ ਅਤੇ ਨੌਜੁਆਨ ਹੈ, ਲੰਬਾ ਹੈ। ਪਰ ਤੂੰ ਇਵੇਂ ਨਾ ਸੋਚ ਜਿਵੇਂ ਤੂੰ ਸੋਚ ਰਿਹਾ ਹੈਂ। ਪਰਮੇਸ਼ੁਰ ਚੀਜ਼ਾਂ ਵੱਲ ਉਵੇਂ ਨਹੀਂ ਵੇਖਦਾ ਜਿਵੇਂ ਕਿ ਮਨੁੱਖ ਵੇਖਦੇ ਹਨ। ਲੋਕੀਂ ਦੂਜਿਆਂ ਦਾ ਸਿਰਫ਼ ਬਾਹਰੀ ਰੂਪ ਵੇਖਦੇ ਹਨ ਜਿਵੇਂ ਦੇ ਕਿ ਉਹ ਬਾਹਰੋਂ ਨਜ਼ਰ ਆਉਂਦੇ ਹਨ ਪਰ ਯਹੋਵਾਹ ਉਨ੍ਹਾਂ ਦੇ ਦਿਲਾਂ ਅੰਦਰ ਝਾਤ ਪਾਉਂਦਾ ਹੈ। ਅਲੀਆਬ ਸਹੀ ਮਨੁੱਖ ਨਹੀਂ ਹੈ।”"
14ਤਦ ਯੱਸੀ ਨੇ ਆਪਨੇ ਦੂਜੇ ਪੁੱਤਰ ਨੂੰ ਬੁਲਾਇਆ ਜਿਸਦਾ ਨਾਉਂ ਅਬੀਨਾਦਾਬ। ਫ਼ਿਰ ਅਬੀਨਾਦਾਬ ਨੂੰ ਯੱਸੀ ਨੇ ਸਮੂਏਲ ਦੇ ਅੱਗੇ ਕੀਤਾ ਤਾਂ ਸਮੂਏਲ ਨੇ ਕਿਹਾ, “ਨਹੀਂ, ਇਸ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।”"
15ਤਦ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਸਮੂਏਲ ਬੋਲਿਆ, “ਨਹੀਂ, ਯਹੋਵਾਹ ਨੇ ਇਸ ਆਦਮੀ ਨੂੰ ਵੀ ਨਹੀਂ ਚੁਣਿਆ।”"
You have read 1Samuel 11
15 verses