1ਯੱਸੀ ਨੇ ਆਪਨੇ ਸੱਤ ਪੁੱਤਰ ਸਮੂਏਲ ਨੂੰ ਵਿਖਾਏ ਪਰ ਉਸ ਨੇ ਯੱਸੀ ਨੂੰ ਕਿਹਾ, “ਯਹੋਵਾਹ ਨੇ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਨਹੀਂ ਚੁਣਿਆ।”"
2ਤਦ ਸਮੂਏਲ ਨੇ ਯੱਸੀ ਨੂੰ ਕਿਹਾ, “ਕੀ ਇਹੀ ਤੇਰੇ ਪੁੱਤਰ ਸਨ?” ਯੱਸੀ ਨੇ ਆਖਿਆ, “ਨਹੀਂ! ਮੇਰਾ ਇੱਕ ਹੋਰ ਪੁੱਤਰ ਵੀ ਹੈ ਜੋ ਇਨ੍ਹਾਂ ਸਭਨਾ ਤੋਂ ਛੋਟਾ ਹੈ, ਪਰ ਉਹ ਇਸ ਵਖਤ ਇੱਜੜ ਨੂੰ ਅਜੇ ਚਰਾਉਂਦਾ ਹੈ।” ਸਮੂਏਲ ਨੇ ਕਿਹਾ, “ਉਸ ਨੂੰ ਨੂੰ ਵੀ ਬੁਲਾ ਉਸ ਨੂੰ ਇੱਥੇ ਲੈ ਕੇ ਆ। ਅਸੀਂ ਉਸ ਵਕਤ ਤੱਕ ਭੋਜਨ ਨਹੀਂ ਛਕਾਂਗੇ ਜਦ ਤੀਕ ਉਹ ਇੱਥੇ ਨਹੀਂ ਆਉਂਦਾ।”"
3ਯੱਸੀ ਨੇ ਕਿਸੇ ਨੂੰ ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਇੱਥੇ ਬੁਲਾਉਣ ਲਈ ਭੇਜਿਆ। ਇਹ ਉਸਦਾ ਪੁੱਤਰ ਵੇਖਣ ਵਿੱਚ ਸੋਹਣਾ ਲਾਲ ਰੰਗ ਅਤੇ ਸੁੰਦਰ ਦਿਖਣ ਵਾਲਾ ਨੌਜੁਵਾਨ ਸੀ। ਯਹੋਵਾਹ ਨੇ ਸਮੂਏਲ ਨੂੰ ਕਿਹਾ, “ਉੱਠ ਅਤੇ ਇਸਦਾ ਮਸਹ ਕਰ। ਇਹੀ ਹੈ ਉਹ।”"
4ਸਮੂਏਲ ਨੇ ਉਹ ਸਿੰਗ ਜਿਸ ਵਿੱਚ ਤੇਲ ਭਰਿਆ ਹੋਇਆ ਸੀ ਚੁੱਕਿਆ ਅਤੇ ਯੱਸੀ ਦੇ ਸਭ ਤੋਂ ਛੋਟੇ ਪੁੱਤਰ ਨੂੰ ਉਸ ਦੇ ਸਾਰੇ ਭਰਾਵਾਂ ਦੇ ਸਾਹਮਣੇ ਉਸ ਦੇ ਸਿਰ ਵਿੱਚ ਉਹ ਤੇਲ ਰੋੜਕੇ ਉਸ ਨੂੰ ਮਸਹ ਕੀਤਾ। ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਬੜੀ ਜ਼ੋਰ ਦੀ ਦਾਊਦ ਉੱਪਰ ਆਉਂਦਾ ਰਿਹਾ। ਉਸਤੋਂ ਬਾਦ ਸਮੂਏਲ ਰਾਮਾਹ ਨੂੰ ਵਿਦਾ ਹੋਇਆ।"
5ਇੱਕ ਬੁਰਾ ਆਤਮਾ ਸ਼ਾਊਲ ਨੂੰ ਸਤਾਉਂਦਾ ਰਿਹਾ ਯਹੋਵਾਹ ਦੇ ਆਤਮੇ ਨੇ ਸ਼ਾਊਲ ਨੂੰ ਤਿਆਗ ਦਿੱਤਾ ਅਤੇ ਫ਼ਿਰ ਉਸ ਨੇ ਇੱਕ ਬੁਰਾ ਆਤਮਾ ਸ਼ਾਊਲ ਅੰਦਰ ਦਾਖਲ ਕਰ ਦਿੱਤਾ। ਇਸਨੇ ਸ਼ਾਊਲ ਨੂੰ ਬਹੁਤ ਕਸ਼ਟ ਦਿੱਤੇ।"

6ਸ਼ਾਊਲ ਦੇ ਨੌਕਰਾਂ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਵੱਲੋਂ ਇੱਕ ਭੈੜਾ ਆਤਮਾ ਤੈਨੂੰ ਸਤਾ ਰਿਹਾ ਹੈ।"
7ਸਾਨੂੰ ਆਗਿਆ ਦੇ ਕਿ ਅਸੀਂ ਇੱਕ ਅਜਿਹਾ ਮਨੁੱਖ ਲੱਭਕੇ ਲਿਆਈਏ ਜਿਹੜਾ ਬਰਬਤ ਵਜਾਉਣ ਵਿੱਚ ਹੁਸ਼ਿਆਰ ਹੋਵੇ ਤਾਂ ਫ਼ਿਰ ਅਜਿਹਾ ਹੋਵੇਗਾ ਕਿ ਜਿਸ ਵਕਤ ਪਰਮੇਸ਼ੁਰ ਵੱਲੋਂ ਇਹ ਦੁਸ਼ਟ ਆਤਮਾ ਤੇਰੇ ਉੱਪਰ ਚੜ੍ਹੇ ਤਾਂ ਉਹ ਬਰਬਤ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੂੰ ਚੰਗਾ ਹੋ ਜਾਵੇਂਗਾ।”"
8ਤਾਂ ਸ਼ਾਊਲ ਨੇ ਆਪਨੇ ਸੇਵਕਾਂ ਨੂੰ ਆਖਿਆ, “ਜਾਓ ਅਤੇ ਅਜਿਹਾ ਕੋਈ ਮਨੁੱਖ ਲੱਭੋ ਜਿਹੜਾ ਧੁਨ ਵਜਾਉਣ ਵਿੱਚ ਹੁਸ਼ਿਆਰ ਹੋਵੇ। ਉਸ ਨੂੰ ਮੇਰੇ ਕੋਲ ਲੈ ਕੇ ਆਵੋ।”"
9ਉਨ੍ਹਾਂ ਵਿੱਚੋਂ ਇੱਕ ਸੇਵਕ ਨੇ ਕਿਹਾ, “ਬੈਤਲਹਮ ਵਿੱਚ ਇੱਕ ਮਨੁੱਖ ਹੈ ਜਿਸਦਾ ਨਾਉਂ ਯੱਸੀ ਹੈ। ਮੈਂ ਉਸ ਦੇ ਪੁੱਤਰ ਨੂੰ ਵੇਖਿਆ ਹੋਇਆ ਹੈ। ਉਹ ਬਰਬਤ ਵਜਾਉਣੀ ਜਾਣਦਾ ਹੈ। ਉਹ ਇੱਕ ਬਹਾਦੁਰ ਆਦਮੀ ਅਤੇ ਵੀਰ ਯੋਧਾ ਵੀ ਹੈ। ਉਹ ਸੋਹਣਾ ਅਤੇ ਸੁਨੱਖਾ ਵੀ ਹੈ ਅਤੇ ਯਹੋਵਾਹ ਵੀ ਉਸ ਦੇ ਵੱਲ ਹੈ।”"
10ਤਾਂ ਸ਼ਾਊਲ ਨੇ ਯੱਸੀ ਵੱਲ ਆਪਣੇ ਹਲਕਾਰੇ ਭੇਜੇ। ਉਨ੍ਹਾਂ ਨੇ ਯੱਸੀ ਨੂੰ ਕਿਹਾ, “ਤੇਰਾ ਦਾਊਦ ਨਾਮ ਦਾ ਜੋ ਪੁੱਤਰ ਹੈ, ਜੋ ਇੱਜੜ ਚਰਾਉਂਦਾ ਹੈ ਉਸ ਨੂੰ ਮੇਰੇ ਨਾਲ ਭੇਜ।”"

11ਉਪਰੰਤ ਯੱਸੀ ਨੇ ਇੱਕ ਖੋਤਾ ਜਿਸ ਉੱਪਰ ਰੋਟੀਆਂ ਲੱਦੀਆਂ ਸਨ, ਇੱਕ ਮੈਅ ਦੀ ਬੋਤਲ ਅਤੇ ਇੱਕ ਪਠੋਰਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।"
12ਇੰਝ ਦਾਊਦ ਸ਼ਾਊਲ ਕੋਲ ਜਾਕੇ ਉਸ ਦੇ ਸਾਹਮਣੇ ਖੜ੍ਹਾ ਹੋਇਆ। ਸ਼ਾਊਲ ਨੇ ਦਾਊਦ ਨੂੰ ਬਹੁਤ ਪਿਆਰ ਕੀਤਾ। ਦਾਊਦ ਉਸਦਾ ਸਹਾਇਕ ਬਣਿਆ ਜੋ ਉਸ ਦੇ ਸ਼ਸਤਰ ਚੁੱਕਦਾ ਸੀ।"
13ਸ਼ਾਊਲ ਨੇ ਯੱਸੀ ਨੂੰ ਇੱਕ ਸੁਨੇਹਾ ਭੇਜਿਆ, “ਤੂੰ ਦਾਊਦ ਨੂੰ ਮੇਰੇ ਕੋਲ ਮੇਰੀ ਸੇਵਾ ਲਈ ਛੱਡਦੇ। ਮੈਨੂੰ ਉਹ ਬੜਾ ਚੰਗਾ ਲੱਗਾ ਹੈ।”"
14ਤਾਂ ਇਉਂ ਹੋਇਆ ਕਿ ਜਿਸ ਵੇਲੇ ਵੀ ਦੁਸ਼ਟ ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਪਰ ਚੜ੍ਹਦਾ ਤਾਂ ਦਾਊਦ ਬਰਬਤ ਸਾਜ਼ ਲੈ ਕੇ ਆਪਣੇ ਹੱਥ ਨਾਲ ਵਜਾਉਂਦਾ ਸੀ ਅਤੇ ਫ਼ੇਰ ਸ਼ਾਊਲ ਨੂੰ ਤਾਜ਼ਗੀ ਆਉਂਦੀ ਸੀ ਅਤੇ ਉਹ ਠੀਕ ਹੋ ਜਾਂਦਾ ਸੀ ਅਤੇ ਦੁਸ਼ਟ ਆਤਮਾ ਉਸਤੋਂ ਹਟ ਜਾਂਦਾ ਸੀ।"
15ਗੋਲਿਆਥ ਦਾ ਇਸਰਾਏਲ ਨੂੰ ਵੰਗਾਰਨਾ ਹੁਣ ਫ਼ਲਿਸਤੀਆਂ ਨੇ ਲੜਾਈ ਲਈ ਆਪਣੀ ਸੈਨਾ ਨੂੰ ਇਕੱਠਾ ਕਰਨਾ ਸ਼ੁਰੂ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ। ਉਨ੍ਹਾਂ ਨੇ ਸੋਕੋਹ ਅਤੇ ਅਜ਼ੇਕਾਹ ਦੇ ਵਿੱਚਕਾਰ ਅਫ਼ਸਦੰਮੀਮ ਵਿੱਚ ਡੇਰੇ ਲਾਏ।"

16ਸ਼ਾਊਲ ਅਤੇ ਇਸਰਾਏਲੀ ਸੈਨਾ ਵੀ ਇਕੱਠੀ ਹੋ ਗਈ। ਉਨ੍ਹਾਂ ਦਾ ਡੇਰਾ ਏਲਾਹ ਦੀ ਵਾਦੀ ਵਿੱਚ ਲੱਗਾ। ਸ਼ਾਊਲ ਦੇ ਸਿਪਾਹੀ ਫ਼ਲਿਸਤੀਆਂ ਦੇ ਵਿਰੁੱਧ ਪਾਲਾਂ ਬੰਨ੍ਹਕੇ ਲੜਨ ਲਈ ਤਿਆਰ ਬਰ ਤਿਆਰ ਸਨ।"
17ਇੱਕ ਪਾਸੇ ਦੇ ਪਹਾੜ ਉੱਤੇ ਫ਼ਲਿਸਤੀ ਖਲੋਤੇ ਸਨ ਅਤੇ ਦੂਜੇ ਪਾਸੇ ਇਸਰਾਏਲੀ ਅਤੇ ਉਨ੍ਹਾਂ ਦੇ ਵਿੱਚਕਾਰ ਖਢ਼ੀ ਸੀ, ਇਹ ਵਾਦੀ।"
18ਫ਼ਲਿਸਤੀਆਂ ਕੋਲ ਇੱਕ ਸੂਰਮਾ ਸਿਪਾਹੀ ਸੀ ਜਿਸਦਾ ਨਾਉਂ ਗੋਲਿਆਥ ਸੀ, ਜੋ ਕਿ ਗਾਥੀ ਸੀ। ਗੋਲੀਆਥ ਕਰੀਬ 9 ਫੁੱਟ ਲੰਬਾ ਸੀ। ਗੋਲਿਆਥ ਫ਼ਲਿਸਤੀ ਡੇਰੇ ਵਿੱਚੋਂ ਬਾਹਰ ਨਿਕਲਿਆ।"
19ਉਸ ਨੇ ਆਪਣੇ ਸਿਰ ਉੱਤੇ ਪਿੱਤਲ ਦਾ ਟੋਪ ਪਾਇਆ ਹੋਇਆ ਸੀ। ਉਸ ਨੇ ਇੱਕ ਅਜਿਹਾ ਕਵਚ ਆਪਣੇ ਉੱਪਰ ਪਾਇਆ ਹੋਇਆ ਸੀ ਜਿਵੇਂ ਉਹ ਮੱਛੀ ਦੇ ਤਿੱਖੇ ਕੁੰਡਿਆਂ ਦਾ ਬਣਿਆ ਹੋਵੇ। ਇਹ ਕਵਚ ਭਾਰ ਵਿੱਚ 125 ਪੌਂਡ ਪਿੱਤਲ ਦਾ ਬਣਿਆ ਹੋਇਆ ਸੀ।"
20ਗੋਲਿਆਥ ਨੇ ਦੋਨਾਂ ਲੱਤਾਂ ਉੱਪਰ ਵੀ ਪਿੱਤਲ ਦੇ ਕਵਚ ਪਾਏ ਹੋਏ ਸਨ ਅਤੇ ਉਸ ਦੇ ਦੋਨਾਂ ਮੋਢਿਆਂ ਵਿੱਚਕਾਰ ਪਿੱਤਲ ਦੀ ਬਰਛੀ ਸੀ।"

21ਉਸ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਸ ਦੇ ਬਰਛੇ ਦਾ ਫ਼ਲ 15 ਪੌਂਡ ਲੋਹੇ ਦਾ ਸੀ ਅਤੇ ਉਸ ਦੇ ਅੱਗੇ ਇੱਕ ਮਨੁੱਖ ਢਾਲ ਚੁੱਕ ਕੇ ਤੁਰਦਾ ਸੀ।"
22ਹਰ ਰੋਜ਼ ਗੋਲਿਆਥ ਬਾਹਰ ਨਿਕਲਦਾ ਅਤੇ ਇਸਰਾਏਲੀ ਸਿਪਾਹੀਆਂ ਨੂੰ ਜ਼ੋਰ ਦੀ ਲਲਕਾਰਦਾ ਅਤੇ ਆਖਦਾ, “ਤੁਸੀਂ ਲੜਾਈ ਲਈ ਕਿਸ ਲਈ ਪਾਲ ਬੰਨ੍ਹੀ ਹੋਈ ਹੈ? ਤੁਸੀਂ ਸ਼ਾਊਲ ਦੇ ਸੇਵਕ ਹੋ। ਮੈਂ ਵੀ ਫ਼ਲਿਸਤੀ ਹਾਂ। ਤੁਸੀਂ ਆਪਣੇ ਵਿੱਚੋਂ ਇੱਕ ਆਦਮੀ ਚੁਣੋ ਅਤੇ ਉਸ ਨੂੰ ਮੇਰੇ ਵੱਲ ਲੜਨ ਲਈ ਭੇਜੋ।"
23ਜੇਕਰ ਉਹ ਆਦਮੀ ਮੈਨੂੰ ਮਾਰ ਦੇਵੇ ਤਾਂ ਅਸੀਂ ਫ਼ਲਿਸਤੀ ਤੁਹਾਡੇ ਸੇਵਕ ਹੋ ਜਾਵਾਂਗੇ। ਪਰ ਜੇ ਮੈਂ ਤੁਹਾਡਾ ਆਦਮੀ ਮਾਰ ਦਿੱਤਾ ਤਾਂ ਮੈਂ ਜੇਤੂ ਹੋ ਜਾਵਾਂਗਾ ਅਤੇ ਤੁਸੀਂ ਸਾਡੇ ਗੁਲਾਮ। ਫ਼ਿਰ ਤੁਹਾਨੂੰ ਸਾਡੀ ਟਹਿਲ ਸੇਵਾ ਕਰਨੀ ਪਵੇਗੀ।”"
24ਫ਼ੇਰ ਫ਼ਲਿਸਤੀ ਨੇ ਇਹ ਵੀ ਕਿਹਾ, “ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਸ਼ਰਮਿੰਦਾ ਕਰਦਾ ਹਾਂ। ਮੈਂ ਇਹ ਆਖਣ ਦੀ ਜ਼ੁਰ੍ਰਅਤ ਰੱਖਦਾ ਹਾਂ ਅਤੇ ਤੁਹਾਨੂੰ ਆਖਦਾ ਹਾਂ ਕਿ ਤੁਸੀਂ ਆਪਣੇ ਕਿਸੇ ਵੀ ਆਦਮੀ ਨੂੰ ਮੇਰੇ ਵੱਲ ਭੇਜੋ ਜੋ ਮੇਰੇ ਨਾਲ ਯੁੱਧ ਕਰੇ।”"
25ਸ਼ਾਊਲ ਅਤੇ ਇਸਰਾਏਲੀ ਲੋਕਾਂ ਨੇ ਉਹ ਸਭ ਸੁਣਿਆ ਜੋ ਗੋਲਿਆਥ ਬੋਲਿਆ ਤਾਂ ਉਹ ਬੜੇ ਡਰ ਗਏ।"
You have read 1Samuel 12
25 verses