Lumina
1Samuel

Jonathan's Daring Attack

1Samuel 14·Punjabi Bible

1ਮੈਂ ਉਨ੍ਹਾਂ ਜੰਗਲੀ ਜਾਨਵਰਾਂ ਦਾ ਪਿੱਛਾ ਕੀਤਾ ਅਤੇ ਉਸ ਉੱਤੇ ਹਮਲਾ ਕਰਕੇ ਉਸ ਦੇ ਮੂੰਹ ਵਿੱਚੋਂ ਭੇਡ ਕੱਢ ਲਿਆਇਆ। ਤਾਂ ਉਹ ਜੰਗਲੀ ਜਾਨਵਰ ਮੇਰੇ ਉੱਤੇ ਟੁੱਟ ਪਿਆ ਪਰ ਮੈਂ ਉਸ ਨੂੰ ਉਸ ਦੇ ਮੂੰਹ ਹੇਠਾਂ ਬਰਾਛਾਂ ਤੋਂ ਫ਼ੜਕੇ ਮਾਰਿਆ ਅਤੇ ਮੈਂ ਉਸ ਨੂੰ ਫ਼ੜਕੇ ਪਾੜ ਸੁੱਟਿਆ।"

2ਮੈਂ ਇੱਕ ਸ਼ੇਰ ਅਤੇ ਇੱਕ ਰਿੱਛ ਮਾਰਿਆ ਅਤੇ ਮੈਂ ਉਸ ਅਸੁੰਨਤੀ ਫ਼ਲਿਸਤੀ ਗੋਲਿਆਥ ਨੂੰ ਵੀ ਉਨ੍ਹਾਂ ਵਾਂਗ ਹੀ ਮਾਰ ਮੁਕਾਵਾਂਗਾ। ਗੋਲਿਆਥ ਜ਼ਰੂਰ ਮਰੇਗਾ ਕਿਉਂਕਿ ਉਸ ਨੇ ਜਿਉਂਦੇ ਪਰਮੇਸ਼ੁਰ ਦੀ ਸੈਨਾ ਦਾ ਮਖੌਲ ਉਡਾਇਆ ਹੈ।"

3ਯਹੋਵਾਹ ਨੇ ਮੇਰੀ ਸ਼ੇਰ ਅਤੇ ਰਿੱਛ ਤੋਂ ਰੱਖਿਆ ਕੀਤੀ ਤਾਂ ਉਹ ਮੇਰੀ ਇਸ ਫ਼ਲਿਸਤੀ ਤੋਂ ਵੀ ਰੱਖਿਆ ਕਰੇਗਾ।” ਸ਼ਾਊਲ ਨੇ ਦਾਊਦ ਨੂੰ ਕਿਹਾ, “ਜਾ ਫ਼ੇਰ, ਯਹੋਵਾਹ ਤੇਰੇ ਨਾਲ ਹੋਵੇ।”"

4ਤਾਂ ਸ਼ਾਊਲ ਨੇ ਆਪਣੇ ਵਸਤਰ-ਸ਼ਸਤਰ ਦਾਊਦ ਨੂੰ ਪਹਿਨਾਏ। ਸ਼ਾਊਲ ਨੇ ਉਸ ਦੇ ਸਿਰ ਉੱਤੇ ਪਿੱਤਲ ਦਾ ਟੋਪ ਪੁਆਇਆ ਅਤੇ ਉਸ ਦੇ ਸ਼ਰੀਰ ਉੱਤੇ ਜ਼ਰਾ-ਬਖਤਰ ਪੁਆਇਆ।"

5ਦਾਊਦ ਨੇ ਆਪਣੀ ਤਲਵਾਰ ਜ਼ਰਾ ਬਖਤਰ ਉੱਪਰ ਬੰਨ੍ਹੀ ਅਤੇ ਚੱਲਣ ਦਾ ਉਦਮ ਕੀਤਾ। ਦਾਊਦ ਨੇ ਸ਼ਾਊਲ ਦੇ ਵਸਤਰ-ਸ਼ਸਤਰ ਸਜਾਏ ਪਰ ਉਹ ਇਨ੍ਹਾਂ ਭਾਰੀਆਂ ਚੀਜ਼ਾਂ ਨੂੰ ਪਾਣ ਦਾ ਆਦੀ ਨਹੀਂ ਸੀ। ਦਾਊਦ ਨੇ ਸ਼ਾਊਲ ਨੂੰ ਕਿਹਾ, “ਇਨ੍ਹਾਂ ਨਾਲ ਤਾਂ ਮੇਰੇ ਕੋਲੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਇਨ੍ਹਾਂ ਦਾ ਆਦੀ ਨਹੀਂ ਹਾਂ।” ਤਾਂ ਦਾਊਦ ਨੇ ਉਹ ਸਭ ਕੁਝ ਉਤਾਰ ਦਿੱਤਾ।"

1Samuel 14 illustration - 1Samuel Chapter 14

6ਦਾਊਦ ਨੇ ਆਪਣੀ ਡਾਂਗ ਹੱਥ ਵਿੱਚ ਫ਼ੜੀ ਅਤੇ ਉਸ ਨਦੀ ਕੋਲੋਂ ਪੰਜ ਚੀਕਨੇ ਪੱਥਰ ਚੁੱਕ ਲਏ। ਉਸ ਨੇ ਉਹ ਪੰਜ ਮੁਲਾਇਮ ਜਿਹੇ ਪੱਥਰ ਆਪਣੇ ਅਯਾਲੀ ਦੇ ਝੋਲੇ ਵਿੱਚ ਪਾ ਲਏ ਅਤੇ ਉਸਦੀ ਗੁਲੇਲ ਉਸ ਦੇ ਹੱਥ ਵਿੱਚ ਸੀ ਅਤੇ ਉਹ ਫ਼ਲਿਸਤੀ ਗੋਲਿਆਥ ਵੱਲ ਚੱਲਾ ਗਿਆ।"

7ਦਾਊਦ ਦਾ ਗੋਲਿਆਥ ਨੂੰ ਮਾਰ ਸੁੱਟਣਾ ਉਹ ਫ਼ਲਿਸਤੀ ਗੋਲਿਆਥ ਹੌਲੀ-ਹੌਲੀ ਚੱਲਦਾ ਦਾਊਦ ਦੇ ਨੇੜੇ ਹੁੰਦਾ ਗਿਆ। ਗੋਲਿਆਥ ਦਾ ਸਹਾਇਕ ਹੱਥ ਵਿੱਚ ਢਾਲ ਚੁੱਕੀ ਉਸ ਦੇ ਅੱਗੇ-ਅੱਗੇ ਚੱਲਦਾ ਆਉਂਦਾ ਸੀ।"

8ਗੋਲਿਆਥ ਨੇ ਦਾਊਦ ਵੱਲ ਵੇਖਿਆ ਅਤੇ ਹੱਸਿਆ ਉਸ ਨੇ ਵੇਖਿਆ ਕਿ ਉਹ ਸਿਰਫ਼ ਲਾਲ ਮੂੰਹ ਵਾਲਾ ਖੂਬਸੂਰਤ ਨੌਜੁਆਨ ਮੁੰਡਾ ਹੈ।"

9ਗੋਲਿਆਥ ਨੇ ਦਾਊਦ ਨੂੰ ਪੁੱਛਿਆ, “ਇਹ ਡਾਂਗ ਕਿਸ ਵਾਸਤੇ ਹੈ? ਕੀ ਤੂੰ ਮੈਨੂੰ ਇੱਥੋਂ ਇੱਕ ਕੁੱਤੇ ਵਾਂਗ ਭਜਾਉਣ ਲਈ ਮੇਰੇ ਪਿੱਛੇ ਆਇਆ ਹੈ?” ਫ਼ੇਰ ਗੋਲਿਆਥ ਨੇ ਦਾਊਦ ਨੂੰ ਆਪਣੇ ਫ਼ਲਿਸਤੀ ਦੇਵਤਿਆਂ ਦੇ ਨਾਵਾਂ ਉੱਤੇ ਗਾਲ੍ਹਾਂ ਕੱਢੀਆਂ।"

10ਤਦ ਉਸ ਨੇ ਦਾਊਦ ਨੂੰ ਆਖਿਆ, “ਇੱਧਰ ਆ ਜ਼ਰਾ, ਮੈਂ ਤੇਰਾ ਸ਼ਰੀਰ ਪਰਿੰਦਿਆਂ-ਦਰਿੰਦਿਆਂ ਨੂੰ ਪਾਵਾਂ।”"

1Samuel 14 illustration - 1Samuel Chapter 14

11ਦਾਊਦ ਨੇ ਉਸ ਫ਼ਲਿਸਤੀ ਨੂੰ ਕਿਹਾ, “ਤੂੰ ਤਾ ਤਲਵਾਰ, ਢਾਲ ਅਤੇ ਬਰਛਾ ਲੈ ਕੇ ਮੇਰੇ ਵੱਲ ਆਉਂਦਾ ਹੈਂ। ਪਰ ਮੈਂ ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦੀ ਸੈਨਾ ਦੇ ਪਰਮੇਸ਼ੁਰ ਦੇ ਨਾਮ ਉੱਤੇ ਆ ਰਿਹਾ ਹਾਂ, ਜਿਸ ਬਾਰੇ ਤੂੰ ਮੰਦਾ ਬੋਲਿਆ ਹੈ। ਜਿਸ ਬਾਰੇ ਤੂੰ ਇੰਨਾ ਮੰਦਾ ਆਖਿਆ ਹੈ।"

12ਅਤੇ ਅੱਜ ਹੀ ਯਹੋਵਾਹ ਤੈਨੂੰ ਮੇਰੇ ਹੱਥ ਕਰ ਦੇਵੇਗਾ। ਮੈਂ ਤੈਨੂੰ ਮਾਰ ਸੁੱਟਾਂਗਾ। ਅੱਜ ਮੈਂ ਤੇਰੇ ਸ਼ਰੀਰ ਦੇ ਟੋਟੇ ਕਰਕੇ ਕਾਵਾਂ ਅਤੇ ਕੁੱਤਿਆਂ ਨੂੰ ਪਾਵਾਂਗਾ। ਮੈਂ ਤੇਰਾ ਸਿਰ ਵੱਢ ਸੁੱਟਾਂਗਾ ਅਤੇ ਉਸ ਨੂੰ ਪਰਿੰਦਿਆਂ-ਦਰਿੰਦਿਆਂ ਅੱਗੇ ਸੁੱਟਾਂਗਾ। ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲੋਥਾਂ ਪੌਣਾਂ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਨੂੰ ਦੇਵਾਂਗਾ ਤਾਂ ਜੋ ਸਾਰੀ ਦੁਨੀਆ ਜਾਣ ਜਾਵੇ ਕਿ ਸਿਰਾਏਲ ਵਿੱਚ ਇੱਕ ਪਰਮੇਸ਼ੁਰ ਹੈ।"

13ਅਤੇ ਇੱਥੇ ਹਾਜ਼ਰ ਸਾਰੇ ਲੋਕਾਂ ਨੂੰ ਵੀ ਇਹ ਖਬਰ ਹੋ ਜਾਵੇਗੀ ਕਿ ਯੁੱਧ ਦਾ ਸੁਆਮੀ ਤਾਂ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂਕਿ ਯੁੱਧ ਦਾ ਸੁਆਮੀ ਤਾਂ ਯਹੋਵਾਹ ਹੈ ਅਤੇ ਯਹੋਵਾਹ ਹੀ ਤੈਨੂੰ ਅਤੇ ਫ਼ਲਿਸਤੀਆਂ ਨੂੰ ਸਾਡੇ ਹੱਥ ਦੇਵੇਗਾ।”"

14ਗੋਲਿਆਥ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧਕੇ ਦਾਊਦ ਨਾਲ ਲੜਨ ਨੂੰ ਨੇੜੇ ਹੋਇਆ ਤਾਂ ਦਾਊਦ ਛੇਤੀ ਨਾਲ ਫ਼ਲਿਸਤੀ ਵੱਲ ਦੌੜਿਆ।"

15ਦਾਊਦ ਨੇ ਝੱਟ ਆਪਣੇ ਝੋਲੇ ਵਿੱਚੋਂ ਪੱਥਰ ਕੱਢਿਆ ਅਤੇ ਉਸ ਨੂੰ ਆਪਣੀ ਗੁਲੇਲ ਵਿੱਚ ਰੱਖਕੇ ਗੁਲੇਲ ਚੱਲਾ ਦਿੱਤੀ। ਗੁਲੇਲ ਵਿੱਚੋਂ ਪੱਥਰ ਨਿਕਿਲਆ ਅਤੇ ਏਨ ਗੋਲਿਆਥ ਦੀਆਂ ਦੋਨਾਂ ਅੱਖਾਂ ਦੇ ਵਿੱਚਕਾਰ ਜਾਕੇ ਵੱਜਿਆ ਅਤੇ ਜਾ ਉਸ ਦੇ ਸਿਰ ਵਿੱਚ ਖੁੱਭ ਗਿਆ ਅਤੇ ਗੋਲਿਆਥ ਉੱਥੇ ਹੀ ਮੂੰਹ ਪਰਨੇ ਜ਼ਮੀਨ ਉੱਤੇ ਡਿੱਗ ਪਿਆ।"

1Samuel 14 illustration - 1Samuel Chapter 14

16ਇਉਂ ਦਾਊਦ ਨੇ ਫ਼ਲਿਸਤੀ ਨੂੰ ਖਾਲੀ ਇੱਕ ਗੁਲੇਲ ਉੱਤੇ ਇੱਕ ਪੱਥਰ ਨਾਲ ਹੀ ਹਾਰ ਦੇ ਦਿੱਤੀ। ਉਸ ਨੇ ਫ਼ਲਿਸਤੀ ਨੂੰ ਗੁਲੇਲ ਨਾਲ ਰੋੜਾ ਮਾਰਕੇ ਹੀ ਮਾਰ ਸੁੱਟਿਆ। ਦਾਊਦ ਕੋਲ ਕੋਈ ਤਲਵਾਰ ਨਹੀਂ ਸੀ।"

17ਇਸ ਲਈ ਦਾਊਦ ਭੱਜਕੇ ਫ਼ਲਿਸਤੀ ਦੇ ਉੱਪਰ ਚੜ੍ਹ ਖਲੋਤਾ ਅਤੇ ਉਸਦੀ ਤਲਵਾਰ ਫ਼ੜ੍ਹ ਕੇ ਮਿਆਨੋ ਖਿੱਚ ਲਈ ਅਤੇ ਉਸ ਨੂੰ ਜਾਨੋ ਮਾਰਕੇ ਉਸਦਾ ਸਿਰ ਤਲਵਾਰ ਨਾਲ ਵੱਢ ਸੁੱਟਿਆ। ਇਉਂ ਦਾਊਦ ਨੇ ਫ਼ਲਿਸਤੀ ਨੂੰ ਜਾਨੋਂ ਮਾਰਿਆ। ਜਦੋਂ ਬਾਕੀ ਫ਼ਲਿਸਤੀਆਂ ਨੇ ਵੇਖਿਆ ਕਿ ਉਨ੍ਹਾਂ ਦਾ ਨਾਇਕ ਮਾਰਿਆ ਗਿਆ ਹੈ ਤਾਂ ਉਹ ਉੱਥੋਂ ਭੱਜ ਗਏ।"

18ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉੱਠੇ ਅਤੇ ਵਾਦੀ ਤੱਕ ਅਤੇ ਅਕਰੋਨ ਦੇ ਫ਼ਾਟਕਾਂ ਤੀਕ ਵੰਗਾਰਕੇ ਫ਼ਲਿਸਤੀਆਂ ਦੇ ਮਗਰ ਪਏ। ਉਨ੍ਹਾਂ ਨੇ ਬਹੁਤ ਸਾਰੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਇਹ ਫ਼ਲਿਸਤੀਆਂ ਨੂੰ ਸਆਰੈਮ ਦੇ ਰਾਹ ਵਿੱਚ ਗੱਥ ਅਤੇ ਅਕਰੋਨ ਤੀਕ ਮਾਰਦੇ ਵੱਢਦੇ ਗਏ।"

19ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਹਟ ਗਏ ਅਤੇ ਵਾਪਸ ਆਕੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ।"

20ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ। ਪਰ ਦਾਊਦ ਨੇ ਫ਼ਲਿਸਤੀਆਂ ਦੇ ਸ਼ਸਤਰਾਂ ਨੂੰ ਆਪਣੇ ਡੇਰੇ ਵਿੱਚ ਰੱਖਿਆ।"

1Samuel 14 illustration - 1Samuel Chapter 14

21ਸ਼ਾਊਲ ਦਾ ਦਾਊਦ ਨੂੰ ਭੈਅ ਦੇਣਾ ਸ਼ਾਊਲ ਦਾਊਦ ਨੂੰ ਗੋਲਿਆਥ ਨਾਲ ਲੜਦੇ ਜਾਂਦੇ ਵੇਖਦਾ ਰਿਹਾ। ਸ਼ਾਊਲ ਨੇ ਤਦ ਸੈਨਾਪਤੀ ਅਬਨੇਰ ਕੋਲੋਂ ਪੁੱਛਿਆ, “ਅਬਨੇਰ, ਇਹ ਮੁੰਡਾ ਕਿਸ ਦਾ ਪੁੱਤਰ ਹੈ?” ਅਬਨੇਰ ਨੇ ਕਿਹਾ, “ਸੁਆਮੀ, ਤੇਰੀ ਸੌਂਹ, ਮੈਂ ਨਹੀਂ ਜਾਣਦਾ ਇਹ ਕੌਣ ਹੈ?”"

22ਤਾਂ ਪਾਤਸ਼ਾਹ ਸ਼ਾਊਲ ਨੇ ਕਿਹਾ, “ਜਾ, ਜਾਕੇ ਪਤਾ ਕਰ ਕਿ ਇਸ ਦਾ ਪਿਉ ਕੌਣ ਹੈ?”"

23ਜਦੋਂ ਦਾਊਦ ਗੋਲਿਆਥ ਨੂੰ ਮਾਰਕੇ ਵਾਪਸ ਆਇਆ ਤਾਂ ਅਬਨੇਰ ਉਸ ਨੂੰ ਸ਼ਾਊਲ ਕੋਲ ਲੈ ਗਿਆ। ਉਸ ਵਕਤ ਦਾਊਦ ਦੇ ਹੱਥ ਵਿੱਚ ਫ਼ਲਿਸਤੀ ਦਾ ਸਿਰ ਸੀ।"

24ਸ਼ਾਊਲ ਨੇ ਉਸ ਨੂੰ ਕਿਹਾ, “ਹੇ ਨੌਜੁਆਨ! ਤੇਰਾ ਪਿਉ ਕੌਣ ਹੈ?” ਦਾਊਦ ਨੇ ਕਿਹਾ, “ਮੈਂ ਤੇਰੇ ਦਾਸ ਯੱਸੀ ਜੋ ਬੈਤਲਹਮ ਦਾ ਹੈ, ਉਸਦਾ ਪੁੱਤਰ ਹਾਂ।”"

25ਦਾਊਦ ਅਤੇ ਯੋਨਾਥਾਨ ਗੂੜ੍ਹੇ ਮਿੱਤਰ ਜਦੋਂ ਦਾਊਦ ਸ਼ਾਊਲ ਨਾਲ ਗੱਲ ਕਰ ਹਟਿਆ ਤਾਂ ਯੋਨਾਥਾਨ ਦਾਊਦ ਦੇ ਬਹੁਤ ਨੇੜੇ ਹੋ ਗਿਆ। ਯੋਨਾਥਾਨ ਦਾਊਦ ਨੂੰ ਓਨਾ ਹੀ ਪਿਆਰ ਕਰਦਾ ਸੀ ਜਿੰਨਾ ਕਿ ਉਹ ਆਪਣੇ-ਆਪ ਨੂੰ।"

1Samuel 14 illustration - 1Samuel Chapter 14

26ਉਸ ਦਿਨ ਤੋਂ ਬਾਦ ਸ਼ਾਊਲ ਨੇ ਦਾਊਦ ਨੂੰ ਆਪਣੇ ਕੋਲ ਹੀ ਰੱਖਿਆ ਅਤੇ ਮੁੜ ਉਸ ਨੇ ਦਾਊਦ ਨੂੰ ਆਪਣੇ ਪਿਉ ਕੋਲ ਵਾਪਸ ਨਾ ਜਾਣ ਦਿੱਤਾ।"

27ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ ਤਾਂ ਉਸ ਨੇ ਦਾਊਦ ਨਾਲ ਇੱਕ ਇਕਰਾਰਨਾਮਾ ਕੀਤਾ। ਯੋਨਾਥਾਨ ਨੇ ਜਿਹੜਾ ਚੋਲਾ ਪਾਇਆ ਹੋਇਆ ਸੀ ਉਹ ਦਾਊਦ ਨੂੰ ਦੇ ਦਿੱਤਾ।"

28ਯੋਨਾਥਾਨ ਨੇ ਉਸ ਨੂੰ ਆਪਣੀ ਵਰਦੀ ਵੀ ਦੇ ਦਿੱਤੀ। ਇੱਥੋਂ ਤੱਕ ਕਿ ਉਸ ਨੇ ਦਾਊਦ ਨੂੰ ਆਪਣੀ ਤਲਵਾਰ, ਧਨੁਸ਼ ਅਤੇ ਪੇਟੀ ਵੀ ਦੇ ਦਿੱਤੀ।"

29ਸ਼ਾਊਲ ਉਸਦੀ ਸਫ਼ਲਤਾ ਵਾਚਦਾ ਰਿਹਾ ਸ਼ਾਊਲ ਨੇ ਦਾਊਦ ਨੂੰ ਬਹੁਤ ਸਾਰੀਆਂ ਲੜਾਈਆਂ ਵਿੱਚ ਲੜਨ ਨੂੰ ਭੇਜਿਆ ਅਤੇ ਉਹ ਉਨ੍ਹਾਂ ਜੰਗਾਂ ਵਿੱਚ ਬੜਾ ਕਾਮਯਾਬ ਵੀ ਰਿਹਾ। ਫ਼ਿਰ ਸ਼ਾਊਲ ਨੇ ਉਸ ਨੂੰ ਸੈਨਾ ਦਾ ਸਰਦਾਰ ਬਣਾ ਦਿੱਤਾ। ਇਹ ਗੱਲ ਸਭ ਨੂੰ ਇੱਥੋਂ ਤੱਕ ਕਿ ਸ਼ਾਊਲ ਦੇ ਅਫ਼ਸਰਾਂ ਨੂੰ ਵੀ ਬੜੀ ਚੰਗੀ ਲੱਗੀ।"

30ਦਾਊਦ ਫ਼ਲਿਸਤੀਆਂ ਦੇ ਖਿਲਾਫ਼ ਲੜਨ ਜਾਂਦਾ ਅਤੇ ਜਦ ਉਹ ਲੜਾਈ ਤੋਂ ਬਾਦ ਘਰ ਨੂੰ ਵਾਪਸ ਪਰਤਦਾ ਤਾਂ ਇਸਰਾਏਲ ਦੇ ਹਰ ਸ਼ਹਿਰ ਵਿੱਚੋਂ ਔਰਤਾਂ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਦੀਆਂ ਤਾਂ ਜੋ ਉਹ ਦਾਊਦ ਨੂੰ ਮਿਲ ਸੱਕਣ ਅਤੇ ਫ਼ਿਰ ਉਹ ਲੋਕ ਬੜਾ ਖੁਸ਼ ਹੁੰਦੇ ਨੱਚਦੇ, ਗਾਉਂਦੇ ਢੋਲ ਵਜਾਉਂਦੇ ਅਤੇ ਬਰਬਤ ਵਰਗਾ ਇੱਕ ਸਾਜ਼ ਵੀ ਵਜਾਉਂਦੇ। ਇਹ ਸਭ ਕੁਝ ਉਹ ਲੋਕ ਸ਼ਾਊਲ ਦੇ ਸਾਹਮਣੇ ਕਰਦੇ।"

1Samuel 14 illustration - 1Samuel Chapter 14

31ਔਰਤਾਂ ਇਹ ਗੀਤ ਗਾਉਂਦੀਆਂ: “ਸ਼ਾਊਲ ਨੇ ਹਜ਼ਾਰਾਂ ਵੈਰੀਆਂ ਨੂੰ ਮਾਰਿਆ ਪਰ ਦਾਊਦ ਨੇ ਲੱਖਾਂ ਵੈਰੀਆਂ ਨੂੰ ਮਾਰਿਆ।”"

32ਔਰਤਾਂ ਦੇ ਇਸ ਗੀਤ ਨੇ ਸ਼ਾਊਲ ਨੂੰ ਬੇਚੈਨ ਕਰ ਦਿੱਤਾ ਅਤੇ ਉਸ ਨੂੰ ਬੜਾ ਕਰੋਧ ਆਇਆ। ਸ਼ਾਊਲ ਨੇ ਸੋਚਿਆ, “ਔਰਤਾਂ ਆਖਦੀਆਂ ਹਨ ਕਿ ਦਾਊਦ ਨੇ ਲੱਖਾਂ ਵੈਰੀਆਂ ਨੂੰ ਮਾਰਿਆ ਅਤੇ ਉਹ ਆਖਦੀਆਂ ਹਨ ਕਿ ਮੈਂ ਸਿਰਫ਼ ਹਜ਼ਾਰਾਂ ਵੈਰੀਆਂ ਨੂੰ ਮਾਰਿਆ।”"

33ਉਸ ਦਿਨ ਤੋਂ ਬਾਦ ਸ਼ਾਊਲ ਦਾਊਦ ਉੱਪਰ ਕੜੀ ਨਜ਼ਰ ਰੱਖਣ ਲੱਗਾ।"

34ਸ਼ਾਊਲ ਦਾ ਦਾਊਦ ਤੋਂ ਭੈਅ ਖਾਣਾ ਅਗਲੇ ਹੀ ਦਿਨ ਤੋਂ ਇੱਕ ਦੁਸ਼ਟ ਆਤਮੇ ਨੇ ਪਰਮੇਸ਼ੁਰ ਵੱਲੋਂ ਸ਼ਾਊਲ ਉੱਪਰ ਵੱਸ ਕਰ ਲਿਆ। ਉਹ ਆਪਣੇ ਘਰ ਬਿਲਕੁਲ ਜੰਗਲੀ ਪਾਗਲਾਂ ਵਾਂਗ ਵਤੀਰਾ ਕਰਨ ਲੱਗਾ। ਦਾਊਦ ਜਿਵੇਂ ਹੀ ਉਸ ਨੂੰ ਠੀਕ ਕਰਨ ਲਈ ਬਰਬਤ ਵਜਾਉਂਦਾ ਸੀ ਉਹ ਉਵੇਂ ਹੀ ਕਰਨ ਲੱਗਾ।"

35ਪਰ ਸ਼ਾਊਲ ਦੇ ਹੱਥ ਵਿੱਚ ਇੱਕ ਸਾਂਗ ਸੀ ਅਤੇ ਉਸ ਨੇ ਸੋਚਿਆ, “ਮੈਂ ਦਾਊਦ ਨੂੰ ਕੰਧ ਵਿੱਚ ਵਿੰਨ੍ਹ ਦੇਵਾਂਗਾ।” ਸ਼ਾਊਲ ਨੇ ਦੋ ਵਾਰ ਸਾਂਗ ਉਸ ਵੱਲ ਸੁੱਟੀ ਪਰ ਦਾਊਦ ਦੋਨੋਂ ਵਾਰੀ ਬਚ ਨਿਕਲਿਆ।"

1Samuel 14 illustration - 1Samuel Chapter 14

36ਯਹੋਵਾਹ ਦਾਊਦ ਦੇ ਨਾਲ ਸੀ ਅਤੇ ਯਹੋਵਾਹ ਨੇ ਸ਼ਾਊਲ ਨੂੰ ਛੱਡ ਦਿੱਤਾ ਸੀ ਇਸ ਲਈ ਹੁਣ ਸ਼ਾਊਲ ਦਾਊਦ ਕੋਲੋਂ ਭੈਅ ਖਾਂਦਾ ਸੀ।"

37ਸ਼ਾਊਲ ਨੇ ਦਾਊਦ ਨੂੰ ਆਪਣੇ ਤੋਂ ਦੂਰ ਭੇਜ ਦਿੱਤਾ ਉਸ ਨੇ ਦਾਊਦ ਨੂੰ 1,000 ਸਿਪਾਹਈਆਂ ਉੱਪਰ ਕਮਾਂਡਰ ਬਣਾ ਦਿੱਤਾ। ਅਤੇ ਇਸ ਲਈ ਉਹ ਲੜਾਈ ਵਿੱਚ ਲੋਕਾਂ ਦਾ ਆਗੂ ਹੁੰਦਾ।"

38ਯਹੋਵਾਹ ਦਾਊਦ ਦੇ ਨਾਲ ਸੀ ਇਸ ਲਈ ਉਹ ਜਿਸ ਕੰਮ ਨੂੰ ਵੀ ਹੱਥ ਪਾਉਂਦਾ ਉਸ ਨੂੰ ਸਫ਼ਲਤਾ ਮਿਲਦੀ।"

39ਸ਼ਾਊਲ ਨੇ ਜਦ ਵੇਖਿਆ ਕਿ ਦਾਊਦ ਨੂੰ ਬੜੀ ਕਾਮਯਾਬੀ ਮਿਲਦੀ ਹੈ ਤਾਂ ਉਹ ਹੋਰ ਜ਼ਿਆਦਾ ਦਾਊਦ ਤੋਂ ਡਰਨ ਲੱਗਾ।"

40ਪਰ ਇਸਰਾਏਲ ਅਤੇ ਯਹੂਦਾਹ ਦੇ ਸਾਰੇ ਲੋਕਾਂ ਨੇ ਦਾਊਦ ਨੂੰ ਪਿਆਰ ਕੀਤਾ ਕਿਉਂਕਿ ਉਸ ਨੇ ਜੰਗ ਵਿੱਚ ਉਨ੍ਹਾਂ ਦੀ ਅਗਵਾਈ ਕੀਤੀ ਸੀ ਅਤੇ ਉਨ੍ਹਾਂ ਦੀ ਖਾਤਿਰ ਲੜਿਆ ਸੀ।"

1Samuel 14 illustration - 1Samuel Chapter 14

41ਸ਼ਾਊਲ ਨੇ ਆਪਣੀ ਧੀ ਨਾਲ ਦਾਊਦ ਦਾ ਵਿਆਹ ਕਰਨਾ ਚਾਹਿਆ ਪਰ ਸ਼ਾਊਲ ਦਾਊਦ ਨੂੰ ਮਾਰਨਾ ਚਾਹੁੰਦਾ ਸੀ, ਉਸ ਨੇ ਦਾਊਦ ਨਾਲ ਚਾਲ ਖੇਡਣ ਦੀ ਇੱਕ ਵਿਉਂਤ ਬਣਾਈ ਸ਼ਾਊਲ ਨੇ ਦਾਊਦ ਨੂੰ ਕਿਹਾ, “ਇਹ ਮੇਰੀ ਸਭ ਤੋਂ ਵੱਡੀ ਧੀ ਮੇਰਬ ਹੈ, ਇਸ ਨੂੰ ਮੈਂ ਤੈਨੂੰ ਵਿਆਹ ਦਿੰਦਾ ਹਾਂ, ਫ਼ਿਰ ਤੂੰ ਇੱਕ ਤਕੜਾ ਸਿਪਾਹੀ ਅਤੇ ਮੇਰੇ ਪੁੱਤਰਾਂ ਸਮਾਨ ਹੋ ਜਾਵੇਂਗਾ। ਫ਼ਿਰ ਤੂੰ ਜਾਕੇ ਯਹੋਵਾਹ ਦੀਆਂ ਲੜਾਈਆਂ ਵੀ ਲੜਿਆ ਕਰੇਂਗਾ।” ਪਰ ਇਹ ਸ਼ਾਊਲ ਦੀ ਚਾਲ ਸੀ ਅਸਲ ਵਿੱਚ ਤਾਂ ਸ਼ਾਊਲ ਸੋਚ ਰਿਹਾ ਸੀ ਕਿ, “ਹੁਣ ਮੈਨੂੰ ਦਾਊਦ ਨੂੰ ਜਾਨੋਂ ਮਾਰਨ ਦੀ ਲੋੜ ਨਹੀਂ ਪਵੇਗੀ, ਸਗੋਂ ਮੇਰੇ ਲਈ ਆਪੇ ਹੀ ਉਹ ਫ਼ਲਿਸਤੀਆਂ ਦੇ ਹੱਥੋਂ ਮਰੇਗਾ।”"

42ਪਰ ਦਾਊਦ ਨੇ ਕਿਹਾ, “ਮੈਂ ਕਿਸੇ ਵੱਡੇ ਪਰਿਵਾਰ ਵਿੱਚੋਂ ਨਹੀਂ ਹਾਂ। ਮੇਰਾ ਖਾਨਦਾਨ ਇੰਨਾ ਉੱਚਾ ਨਹੀਂ ਹੈ ਕਿ ਪਾਤਸ਼ਾਹ ਦੀ ਕੁੜੀ ਨਾਲ ਵਿਆਹ ਕਰਾਂ।”"

43ਪਰ ਅਜਿਹਾ ਹੋਇਆ ਕਿ ਜਦੋਂ ਉਹ ਵੇਲਾ ਆਇਆ ਕਿ ਸ਼ਾਊਲ ਦੀ ਧੀ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਠੀ ਅੰਦਰੀਏਲ ਨਾਲ ਵਿਆਹੀ ਗਈ।"

44ਸ਼ਾਊਲ ਦੀ ਦੂਜੀ ਕੁੜੀ ਮੀਕਲ ਦਾਊਦ ਨੂੰ ਪਿਆਰ ਕਰਦੀ ਸੀ। ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਮੀਕਲ ਦਾਊਦ ਨੂੰ ਪਿਆਰ ਕਰਦੀ ਹੈ ਤਾਂ ਉਹ ਸੁਣਕੇ ਬੜਾ ਖੁਸ਼ ਹੋਇਆ।"

45ਸ਼ਾਊਲ ਨੇ ਸੋਚਿਆ, “ਹੁਣ ਮੈਂ ਮੀਕਲ ਤੋਂ ਦਾਊਦ ਨੂੰ ਉਸ ਦੇ ਜਾਲ ਵਿੱਚ ਫ਼ਸਾਉਣ ਦਾ ਕੰਮ ਲਵਾਂਗਾ। ਮੈਂ ਮੀਕਲ ਨੂੰ ਦਾਊਦ ਨਾਲ ਵਿਆਹ ਕਰਨ ਦੇਵਾਂਗਾ ਅਤੇ ਉਸਤੋਂ ਬਾਦ ਫ਼ਲਿਸਤੀ ਆਪੇ ਦਾਊਦ ਨੂੰ ਜਾਨੋਂ ਮਾਰ ਸੁੱਟਣਗੇ।” ਇਸ ਲਈ ਸ਼ਾਊਲ ਨੇ ਦਾਊਦ ਨੂੰ ਦੂਜੀ ਵਾਰ ਕਿਹਾ, “ਤੂੰ ਅੱਜ ਹੀ ਮੇਰੀ ਕੁੜੀ ਨਾਲ ਵਿਆਹ ਕਰ ਸੱਕਦਾ ਹੈਂ।”"

1Samuel 14 illustration - 1Samuel Chapter 14

46ਸ਼ਾਊਲ ਨੇ ਆਪਣੇ ਅਫ਼ਸਰਾਂ ਨੂੰ ਹੁਕਮ ਦਿੱਤਾ ਅਤੇ ਕਿਹਾ, ਦਾਊਦ ਨਾਲ ਇੱਕਲਿਆਂ ਗੱਲ ਕਰੋ ਅਤੇ ਉਸ ਨੂੰ ਕਹੋ, “ਵੇਖ, ਪਾਤਸ਼ਾਹ ਤੈਨੂੰ ਬਹੁਤ ਚਾਹੁੰਦਾ ਹੈ, ਉਸ ਦੇ ਸਾਰੇ ਅਫ਼ਸਰਾਂ ਨੂੰ ਵੀ ਤੂੰ ਬਹੁਤ ਪਿਆਰਾ ਹੈ। ਇਸ ਲਈ ਤੈਨੂੰ ਉਸਦੀ ਕੁੜੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ।”"

47ਸ਼ਾਊਲ ਦੇ ਅਫ਼ਸਰਾਂ ਨੇ ਉਪਰੰਤ ਦਾਊਦ ਨਾਲ ਇਹ ਸਾਰੀ ਗੱਲ ਕੀਤੀ ਤਾਂ ਦਾਊਦ ਨੇ ਆਖਿਆ, “ਤੁਸੀਂ ਕੀ ਸੋਚਦੇ ਹੋ ਕਿ ਪਾਤਸ਼ਾਹ ਦਾ ਜਵਾਈ ਬਨਣਾ ਇੰਨਾ ਸੌਖਾ ਪਿਆ ਹੈ? ਮੇਰੇ ਕੋਲ ਉਸਦੀ ਧੀ ਨੂੰ ਵਿਆਹੁਣ ਜੋਗੇ ਪੈਸੇ ਨਹੀਂ ਮੈਂ ਤਾਂ ਕੰਗਾਲ ਹਾਂ ਅਤੇ ਇੱਕ ਬੜਾ ਸਾਧਾਰਣ ਜਿਹਾ ਮਨੁੱਖ ਹਾਂ, ਮੇਰੀ ਹਸਤੀ ਹੀ ਕੀ ਹੈ?”"

48ਸ਼ਾਊਲ ਦੇ ਅਫ਼ਸਰਾਂ ਨੇ ਜੋ ਕੁਝ ਦਾਊਦ ਨੇ ਆਖਿਆ ਸੀ ਆਕੇ ਉਸ ਨੂੰ ਕਹਿ ਦਿੱਤਾ।"

49ਸ਼ਾਊਲ ਨੇ ਉਨ੍ਹਾਂ ਨੂੰ ਕਿਹਾ, “ਦਾਊਦ ਨੂੰ ਆਖੋ, ‘ਦਾਊਦ, ਰਾਜਾ ਨਹੀਂ ਚਾਹੁੰਦਾ ਕਿ ਤੂੰ ਉਸਦੀ ਧੀ ਖਾਤਿਰ ਉਸ ਨੂੰ ਕੋਈ ਦਹੇਜ਼ ਦੇਵੇ। ਉਹ ਆਪਣੇ ਦੁਸ਼ਮਣਾਂ ਤੋਂ ਬਦਲਾ ਲੈਣਾ ਚਾਹੁੰਦਾ ਹੈ। ਇਸ ਲਈ ਉਹ ਆਪਣੀ ਧੀ ਦੇ ਵਿਆਹ ਵਾਸਤੇ 100 ਫ਼ਲਿਸਤੀਆਂ ਦੀਆਂ ਖੱਲਾਂ ਚਾਹੁੰਦਾ ਹੈ।’” ਇਹ ਸ਼ਾਊਲ ਦੀ ਇੱਕ ਗੁਪਤ ਵਿਉਂਤ ਸੀ। ਉਸ ਨੇ ਸੋਚਿਆ ਕਿ ਫ਼ਲਿਸਤੀ ਦਾਊਦ ਨੂੰ ਮਾਰ ਦੇਣਗੇ।"

50ਸ਼ਾਊਲ ਦੇ ਅਫ਼ਸਰਾਂ ਨੇ ਇਹ ਸਭ ਗੱਲਾਂ ਜਾਕੇ ਦਾਊਦ ਨੂੰ ਕਹੀਆਂ। ਦਾਊਦ ਖੁਸ਼ ਸੀ ਕਿ ਉਸ ਨੂੰ ਪਾਟਸ਼ਾਹ ਦਾ ਜੁਆਈ ਬਣਨ ਦਾ ਮੌਕਾ ਮਿਲਿਆ ਹੈ ਤਾਂ ਉਹ ਝਟ੍ਟ ਮੰਨ ਗਿਆ।"

1Samuel 14 illustration - 1Samuel Chapter 14

51ਸਭ ਕੁਝ ਇੰਨੀ ਜਲਦੀ ਹੋਇਆ ਕਿ ਦਾਊਦ ਅਤੇ ਉਸ ਦੇ ਕੁਝ ਸਿਪਾਹੀ ਫ਼ਲਿਸਤੀਆਂ ਦੇ ਖਿਲਾਫ਼ ਲੜਾਈ ਕਰਨ ਚੱਲੇ ਗਏ। ਉਨ੍ਹਾਂ ਨੇ 200 ਫ਼ਲਿਸਤੀ ਸਿਪਾਹੀਆਂ ਨੂੰ ਮਾਰ ਸੁੱਟਿਆ। ਦਾਊਦ ਨੇ ਇਨ੍ਹਾਂ ਫ਼ਲਿਸਤੀਆਂ ਦੀਆਂ ਚਮੜੀਆਂ ਲਿਆਕੇ ਦਾਊਦ ਨੂੰ ਦੇ ਦਿੱਤੀਆਂ। ਦਾਊਦ ਨੇ ਇਹ ਸਭ ਇਸ ਲਈ ਕੀਤਾ ਕਿਉਂਕਿ ਉਹ ਪਾਤਸ਼ਾਹ ਦਾ ਜੁਆਈ ਬਣਨਾ ਚਾਹੁੰਦਾ ਸੀ। ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਸ ਨੂੰ ਵਿਆਹ ਦਿੱਤੀ।"

52ਸ਼ਾਊਲ ਨੇ ਵੇਖਿਆ ਕਿ ਯਹੋਵਾਹ ਦਾਊਦ ਦੇ ਨਾਲ ਹੈ ਅਤੇ ਉਸਦੀ ਧੀ ਮੀਕਲ ਵੀ ਦਾਊਦ ਨੂੰ ਪਿਆਰ ਕਰਦੀ ਹੈ।"

Chapter Complete

You have read 1Samuel 14

52 verses